Parvasi Punjabi TV

  • Home
  • Parvasi Punjabi TV

Parvasi Punjabi TV Contact information, map and directions, contact form, opening hours, services, ratings, photos, videos and announcements from Parvasi Punjabi TV, Digital creator, .

29/10/2023

live

31/07/2023
ਨਿਊਜ਼ੀਲੈਂਡ ਪਾਪਾਟੋਏਟੋਏ ਰਹਿੰਦੀ 22 ਸਾਲਾ ਪੰਜਾਬੀ ਵਕੀਲ ਕੁੜੀ ਦੀ ਸੜਕ ਹਾਦਸੇ ਵਿਚ ਮੌਤਔਕਲੈਂਡ,6 ਜਨਵਰੀ,(ਹਰਜਿੰਦਰ ਸਿੰਘ ਬਸਿਆਲਾ)-ਨਿਊਜ਼ੀਲੈਂਡ...
06/01/2022

ਨਿਊਜ਼ੀਲੈਂਡ ਪਾਪਾਟੋਏਟੋਏ ਰਹਿੰਦੀ 22 ਸਾਲਾ ਪੰਜਾਬੀ ਵਕੀਲ ਕੁੜੀ ਦੀ ਸੜਕ ਹਾਦਸੇ ਵਿਚ ਮੌਤ
ਔਕਲੈਂਡ,6 ਜਨਵਰੀ,(ਹਰਜਿੰਦਰ ਸਿੰਘ ਬਸਿਆਲਾ)-ਨਿਊਜ਼ੀਲੈਂਡ ਰਹਿੰਦੇ ਭਾਰਤੀ ਖਾਸ ਕਰ ਪੰਜਾਬੀ ਭਾਈਚਾਰੇ ਲਈ ਬਹੁਤ ਹੀ ਸ਼ੋਕਮਈ ਸਮਾਚਾਰ ਹੈ ਕਿ ਪਾਪਾਟੋਏਟੋਏ ਨਿਵਾਸੀ 22 ਸਾਲਾ ਪੰਜਾਬੀ ਹਾਲ ਹੀ ਵਿਚ ਵਕੀਲ ਬਣੀ ਕੁੜੀ ਸ਼ਿਵਮ ਕੌਰ (ਖੁਸ਼ੀ) ਦੀ ਬੀਤੀ 4 ਜਨਵਰੀ (ਮੰਗਲਵਾਰ) ਸ਼ਾਮ 4 ਕੁ ਵਜੇ ਟਾਉਪਰੀ (ਨੇੜੇ ਕੈਂਬਰਜਿ) ਵਿਖੇ ਸੜਕੀ ਹਾਦਸੇ ਦੇ ਵਿਚ ਮੌਤ ਹੋ ਗਈ। ਇਹ ਕੁੜੀ ਆਪਣੇ ਇਕ ਦੋਸਤ ਦੇ ਨਾਲ ਬਾਹਰ ਗਈ ਹੋਈ ਸੀ ਤੇ ਦੁਰਘਟਨਾ ਦਾ ਸ਼ਿਕਾਰ ਹੋ ਗਈ। ਕਾਰ ਚਲਾ ਰਿਹਾ ਉਸਦਾ ਦੋਸਤ ਵੀ ਗੰਭੀਰ ਜ਼ਖਮੀ ਹੈ। ਇਹ ਕੁੜੀ ਆਪਣੇ ਮਾਪਿਆਂ ਬਲਦੇਵ ਸਿੰਘ- ਰਜਿੰਦਰਪਾਲ ਕੌਰ ਹੋਰਾਂ ਨਾਲ 2015 ਤੋਂ ਇਥੇ ਰਹਿ ਰਹੀ ਸੀ ਅਤੇ ਹਾਲ ਹੀ ਵਿਚ ਉਸਨੇ ਲਾਅ ਦੀ ਡਿਗਰੀ ਕੀਤੀ ਸੀ। ਇਹ ਕੁੜੀ ਸਭ ਤੋਂ ਛੋਟੀ ਸੀ ਵੱਡਾ ਭਰਾ ਨਿਊਜ਼ੀਲੈਂਡ ਹੈ ਅਤੇ ਭੈਣ ਸਪੇਨ ਹੈ। ਇਹ ਕੁੜੀ ਨੇਪੀਅਰ ਰਹਿੰਦੇ ਸ. ਜਗਜੀਵਨ ਸਿੰਘ ਹੋਰਾਂ ਦੀ ਸਕੀ ਭਾਣਜੀ ਲਗਦੀ ਸੀ। ਸ਼ਿਵਮ ਕੌਰ ਦਾ ਜੱਦੀ ਪਿੰਡ ਮੇਘੋਵਾਲ ਗੰਜਿਆਂ ਜ਼ਿਲ੍ਹਾ ਹੁਸ਼ਿਆਰਪੁਰ ਸੀ।ਸਮਝਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਟੈਸਲਾ ਕਾਰ ਸੜਕੀ ਹੰਪ ਤੋਂ ਲੰਘਣ ਵੇਲੇ ਨਿਯੰਤਰਣ ਤੋਂ ਬਾਹਰ ਹੋ ਗਈ ਹੈ, ਤੇ ਕਾਰ ਲਾਗੇ ਟਰਾਂਸਫਾਰਮਰ ਦੇ ਵਿਚ ਵੱਜ ਗਈ, ਜਿਸ ਕਾਰਨ ਟ੍ਰਾਂਸਫਾਰਮਰ ਅਤੇ ਕਾਰ ਨੂੰ ਬਹੁਤ ਜ਼ਿਆਦਾ ਅੱਗ ਲੱਗ ਗਈ। ਕੁੜੀ ਦਾ ਸਰੀਰ ਕਾਫੀ ਨੁਕਸਾਨਿਆ ਗਿਆ ਹੈ। ਪਰਿਵਾਰ ਬਹੁਤ ਹੀ ਦੁਖਦਾਈ ਤੇ ਗਮਗੀਨ ਅਵਸਥਾ ਵਿਚ ਹੈ। ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਜਗਜੀਵਨ ਸਿੰਘ ਨੇਪੀਅਰ ਨਾਲ ਸੰਪਰਕ ਕਰਨ ਲਈ ਫੋਨ ਨੰਬਰ 021 935 135 ਉਤੇ ਸੰਪਰਕ ਕੀਤਾ ਜਾ ਸਕਦਾ ਹੈ।

ਈਸ਼ਵਰ ਸਿੰਘ ਨੂੰ ਵਿਜੀਲੈਂਸ ਬਿਊਰੋ ਦਾ ਲਾਇਆ ਨਵਾਂ ਚੀਫ਼ ,ਚਟੋਪਾਧਿਆਏ ਕੋਲੋਂ ਖੁੱਸਿਆ ਅਹੁਦਾ
06/01/2022

ਈਸ਼ਵਰ ਸਿੰਘ ਨੂੰ ਵਿਜੀਲੈਂਸ ਬਿਊਰੋ ਦਾ ਲਾਇਆ ਨਵਾਂ ਚੀਫ਼ ,ਚਟੋਪਾਧਿਆਏ ਕੋਲੋਂ ਖੁੱਸਿਆ ਅਹੁਦਾ

06/01/2022

ਮਾਮਲਾ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਕੁਤਾਹੀ ਦਾ : ਭਾਜਪਾ ਵਫਦ ਅੱਜ ਰਾਜਪਾਲ ਨਾਲ ਕਰੇਗਾ ਮੁਲਾਕਾਤ

05/01/2022

ਕੋਵਿਡ ਵਿਰੁੱਧ ਜੰਗ ਵਿੱਚ ਟੀਕਾਕਰਨ ਅਤੀ ਜਰੂਰੀ : ਡਾ. ਜੀ.ਬੀ. ਸਿੰਘ

ਪੰਜਾਬ ਸਿਹਤ ਵਿਭਾਗ ਵੱਲੋਂ 15-18 ਸਾਲ ਦੇ 14.9 ਲੱਖ ਬੱਚਿਆਂ ਦਾ ਟੀਕਾਕਰਨ ਕਰਨ ਦਾ ਟੀਚਾ

ਚੰਡੀਗੜ੍ਹ-05 ਜਨਵਰੀ:-ਪੰਜਾਬ ਵਿੱਚ ਕੋਵਿਡ ਸੰਕ੍ਰਮਣ ਦੀ ਗਿਣਤੀ ਦਿਨੋ-ਦਿਨ ਵੱਧ ਰਹੀ ਹੈ ਅਤੇ ਮੌਜੂਦਾ ਸੰਕ੍ਰਮਣ ਦਰ 6% ਹੈ, ਜਿਸ ਕਾਰਨ ਹੁਣ ਆਉਣ ਵਾਲੇ ਸਮੇਂ ਵਿੱਚ ਕੋਵਿਡ ਦੀ ਤੀਜੀ ਲਹਿਰ ਦਾ ਖਤਰਾ ਸੰਭਾਵਿਤ ਜਾਪਦਾ ਹੈ। ਅਜਿਹੀ ਸਥਿਤੀ ਨੂੰ ਦੇਖਦੇ ਹੋਏ ਸਿਹਤ ਵਿਭਾਗ ਕਿਸੇ ਵੀ ਤਰ੍ਹਾਂ ਦੀ ਆਪਦਾ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਸਿਹਤ ਵਿਭਾਗ ਦੀਆਂ ਤਿਆਰੀਆਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ: ਜੀ.ਬੀ. ਸਿੰਘ ਨੇ ਕਿਹਾ ਕਿ ਜਿਵੇਂ ਕੋਰੋਨਾ ਦੀ ਤੀਜੀ ਲਹਿਰ ਦੇ ਆਉਣ ਤੇ ਬਹੁਤ ਜ਼ਿਆਦਾ ਗਿਣਤੀ ਵਿੱਚ ਕੋਰੋਨਾ ਮਰੀਜ਼ਾਂ ਦੇ ਵਧਣ ਦਾ ਖਦਸ਼ਾ ਜਤਾਇਆ ਜਾਂਦਾ ਹੈ। ਪਰ ਵਿਭਾਗ ਕੋਲ ਵੱਡੀ ਗਿਣਤੀ ਵਿੱਚ ਕੋਰੋਨਾ ਦੇ ਕੇਸਾਂ ਨਾਲ ਨਜਿੱਠਣ ਲਈ ਸਾਰੀਆਂ ਬੁਨਿਆਦੀ ਸਹੂਲਤਾਂ ਮੌਜੂਦ ਹਨ । ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਤੋਂ ਬਚਣ ਲਈ ਆਪਣਾ ਸੰਪੂਰਣ ਟੀਕਾਕਰਨ ਕਰਵਾਉਣ ਕਿਉਂਕਿ ਇਹੀ ਕੋਵਿਡ ਤੋਂ ਬਚਣ ਦਾ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ। ਟੀਕਾਕਰਨ ਦੀ ਦਰ ਵਧਾਉਣ ਲਈ ਪੰਜਾਬ ਦੇ ਸਿਹਤ ਵਿਭਾਗ ਨੇ 3 ਜਨਵਰੀ ਤੋਂ 15-18 ਸਾਲ ਦੀ ਉਮਰ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਕਰ ਦਿੱਤਾ ਹੈ ਅਤੇ ਦੋ ਦਿਨਾਂ ਦੇ ਅੰਦਰ ਹੀ ਪੰਜਾਬ ਨੇ ਲਗਭਗ 12000 ਬੱਚਿਆਂ ਨੂੰ ਵੈਕਸੀਨ ਦੀ ਪਹਿਲੀ ਖੁਰਾਕ ਲਗਾ ਦਿੱਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਵਿੱਚ ਕੋਵਿਡ ਵੈਕਸੀਨ ਦੀ ਬੂਸਟਰ ਡੋਜ਼ ਵੀ 10 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀ ਹੈ। ਪਹਿਲੇ ਪੜਾਅ ਵਿੱਚ ਹੈਲਥ ਕੇਅਰ ਵਰਕਰ, ਫਰੰਟਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਸਹਿ ਰੋਗਾਂ ਵਾਲੇ ਵਿਅਕਤੀ ਇਸ ਬੂਸਟਰ ਡੋਜ਼ ਲਈ ਯੋਗ ਹੋਣਗੇ। ਦੂਜੀ ਖੁਰਾਕ ਤੋਂ ਬਾਅਦ ਨੌਂ ਮਹੀਨਿਆਂ ਦਾ ਅੰਤਰ ਬੂਸਟਰ ਖੁਰਾਕ ਲਈ ਯੋਗ ਹੋਣ ਲਈ ਜ਼ਰੂਰੀ ਹੈ।
ਡਾ: ਜੀ.ਬੀ. ਸਿੰਘ ਨੇ ਹਰੇਕ ਵਿਅਕਤੀ ਦੁਆਰਾ ਕੋਵਿਡ ਦੇ ਢੁਕਵੇਂ ਵਿਵਹਾਰ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਕਿਉਂਕਿ ਓਮੀਕਰੋਨ ਵੇਰੀਐਂਟ ਦੀ ਸੰਕ੍ਰਮਣ ਦੀ ਦਰ ਡੈਲਟਾ ਵੇਰੀਐਂਟ ਨਾਲੋਂ ਤਿੰਨ ਗੁਣਾ ਜ਼ਿਆਦਾ ਹੈ।

ਓ.ਪੀ. ਸੋਨੀ ਨੇ ਨਵੇਂ ਭਰਤੀ ਹੋਏ ਵਾਰਡ ਅਟੈਂਡੈਂਟਾਂ ਨੂੰ ਸੌਂਪੇ ਨਿਯੁਕਤੀ ਪੱਤਰ ਚੰਡੀਗੜ੍ਹ: 05 ਜਨਵਰੀ-ਓਮਿਕਰੋਨ ਦੇ ਖਤਰੇ ਅਤੇ ਕੋਰੋਨਾ ਦੀ ਤੀਜੀ...
05/01/2022

ਓ.ਪੀ. ਸੋਨੀ ਨੇ ਨਵੇਂ ਭਰਤੀ ਹੋਏ ਵਾਰਡ ਅਟੈਂਡੈਂਟਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ: 05 ਜਨਵਰੀ-ਓਮਿਕਰੋਨ ਦੇ ਖਤਰੇ ਅਤੇ ਕੋਰੋਨਾ ਦੀ ਤੀਜੀ ਲਹਿਰ ਦੇ ਖਤਰੇ ਵਿਚਕਾਰ, ਉਪ ਮੁੱਖ ਮੰਤਰੀ ਪੰਜਾਬ ਓਪੀ ਸੋਨੀ ਨੇ ਪੰਜਾਬ ਦੇ ਸਿਹਤ ਵਿਭਾਗ ਅਧੀਨ ਅੱਜ 308 ਵਾਰਡ ਅਟੈਂਡੈਂਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਭਰਤੀ ਮੁਹਿੰਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਕੋਵਿਡ ਦੇ ਫੈਲਾਅ ਨੂੰ ਰੋਕਣ ਅਤੇ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਵਿਭਾਗ ਵੱਲੋਂ ਚੱਲ ਰਹੀ ਭਰਤੀ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ 800 ਅਸਾਮੀਆਂ ਲਈ ਇਸ਼ਤਿਹਾਰ ਦਿੱਤਾ ਸੀ ਅਤੇ ਅੱਜ ਪਹਿਲੇ ਪੜਾਅ ਵਿੱਚ 308 ਨੂੰ ਨਿਯੁਕਤੀਆਂ ਦਿੱਤੀਆਂ ਗਈਆਂ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੀ ਇਹ ਬਹੁਤ ਵੱਡੀ ਪਹਿਲ ਹੈ ਕਿ ਇਨ੍ਹਾਂ ਅਸਾਮੀਆਂ ਨੂੰ 20 ਸਾਲਾਂ ਤੋਂ ਵੀ ਵੱਧ ਦੇ ਲੰਬੇ ਵਕਫ਼ੇ ਉਪਰੰਤ ਭਰਿਆ ਗਿਆ ਹੈ । ਇਸ ਤਰ੍ਹਾਂ ਇਹ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਦੇਖਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਹੈ। ਸ੍ਰੀ ਸੋਨੀ ਨੇ ਇਸ ਗੱਲ ਤੇ ਵੀ ਜ਼ੋਰ ਦਿੱਤਾ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਇਹ ਸਾਰੀਆਂ ਨਿਯੁਕਤੀਆਂ ਯੋਗਤਾ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ।
ਸ੍ਰੀ ਸੋਨੀ ਨੇ ਸਿਹਤ ਵਿਭਾਗ ਵਿੱਚ ਨਵੇਂ ਨਿਯੁਕਤ ਕੀਤੇ ਗਏ ਕਰਮਚਾਰੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਇਸ ਮਹਾਂਮਾਰੀ ਦੀ ਘੜੀ ਵਿੱਚ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ।
ਰਾਜ ਕਮਲ ਚੌਧਰੀ ਪ੍ਰਮੁੱਖ ਸਕੱਤਰ ਸਿਹਤ, ਨੇ ਨਵੇਂ ਭਰਤੀ ਹੋਏ ਕਰਮਚਾਰੀਆਂ ਨੂੰ ਕੁਸ਼ਲਤਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹ ਕਿ ਉਹ ਪੰਜਾਬ ਦੀਆਂ ਜਨਤਕ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਦੀ ਦੇਖਭਾਲ ਨੂੰ ਯਕੀਨੀ ਬਣਾਉਣ ਤਾਂ ਜੋ ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਾਪਤ ਹੋਣ। ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਡਾ.ਜੀ.ਬੀ. ਸਿੰਘ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ.ਓ.ਪੀ.ਗੋਜਰਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਬਸਪਾ ਸੂਬਾ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਨੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾਸਰਕਾਰ ਬਣਨ ’ਤੇ ਫਗਵਾੜੇ ਨੂੰ ਦੇਵਾਂਗੇ ਜ਼ਿਲੇ ਦਾ...
05/01/2022

ਬਸਪਾ ਸੂਬਾ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਨੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਸਰਕਾਰ ਬਣਨ ’ਤੇ ਫਗਵਾੜੇ ਨੂੰ ਦੇਵਾਂਗੇ ਜ਼ਿਲੇ ਦਾ ਦਰਜਾ : ਬੈਨੀਪਾਲ
ਕਾਂਗਰਸ ਦੇ ਚੋਣਾਵੀ ਐਲਾਨ ਸ਼੍ਰੋਅਦ-ਬਸਪਾ ਦੇ ਚੋਣ ਮੈਨੀਫੋਸਟੋ ਦੀ ਕਾਪੀ : ਗੜ੍ਹੀ

ਫਗਵਾੜਾ (05 ਜਨਵਰੀ, 2021)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਹੇਠ ਇਕ ਮੀਟਿੰਗ ਫਗਵਾੜਾ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿਚ ਬਹੁਜਨ ਸਮਾਜ ਪਾਰਟੀ ਦੇ ਸੂਬਾ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੀਟਿੰਗ ਵਿਚ ਫਗਵਾੜੇੇ ਹਲਕੇ ਦੀ ਸਮੂਹ ਲੀਡਰਸ਼ਿਪ ਸ਼ਾਮਲ ਹੋਈ। ਸ. ਬੈਨੀਪਾਲ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਸਮੂਹ ਲੀਡਰਸ਼ਿਪ ਕੋਲੋਂ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਚੋਣ ਪ੍ਰਬੰਧਾਂ ’ਤੇ ਆਪਣੀ ਤਸੱਲੀ ਪ੍ਰਗਟਾਈ। ਇਸ ਮੌਕੇ ਉਨ੍ਹਾਂ ਨੇ ਲੀਡਰਸ਼ਿਪ ਦੇ ਅਹੁਦੇਦਾਰਾਂ ਦੀਆਂ ਡਿਊਟੀਆਂ ਵੀ ਲਗਾਈਆਂ। ਸ. ਬੈਨੀਪਾਲ ਨੇ ਰਮੇਸ਼ ਕੌਲ ਨੂੰ ਵਿਧਾਨ ਸਭਾ ਚੋਣਾਂ ਤੱਕ ਹਫਤੇ ਵਿਚ 6 ਦਿਨ ਫਗਵਾੜੇ ਵਿਚ ਬਿਤਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਹਰਭਜਨ ਬਲਾਲੋ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ।
ਸ. ਬੈਨੀਪਾਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਫਗਵਾੜੇ ਨੂੰ ਜ਼ਿਲਾ ਬਣਾਉਣ ਦੀ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਪਰ ਕਾਂਗਰਸ ਪਾਰਟੀ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸ਼੍ਰੋਅਦ-ਬਸਪਾ ਦੀ ਸਰਕਾਰ ਆਉਣ ’ਤੇ ਫਗਵਾੜੇ ਨੂੰ ਜ਼ਿਲੇ ਦਾ ਦਰਜਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਫਗਵਾੜੇ ਵਿਚ ਇਕ 500 ਬੈੱਡ ਦਾ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਹਸਪਤਾਲ ਬਣਾਇਆ ਜਾਵੇਗਾ ਤਾਂ ਜੋ ਲੋਕਾਂ ਨੂੰ ਇਲਾਜ ਦੇ ਲਈ ਦੂਜੇ ਸ਼ਹਿਰਾਂ ਵਿਚ ਜਾਣ ਲਈ ਮਜ਼ਬੂਰ ਨਾ ਹੋਣਾ ਪਵੇ। ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਦੇ ਮਕਸਦ ਨਾਲ ਫਗਵਾੜੇ ਵਿਚ ਸਪੋਰਟਸ ਕੰਪਲੈਕਸ ਬਣਾਇਆ ਜਾਵੇਗਾ ਜਿੱਥੇ ਨੌਜਵਾਨ ਮੁੰਡੇ ਕੁੜੀਆਂ ਵੱਖ-ਵੱਖ ਖੇਡਾਂ ਵਿਚ ਹਿੱਸਾ ਲੈ ਕੇ ਆਪਣੇ ਆਪ ਨੂੰ ਤੰਦਰੁਸਤ ਰੱਖ ਸਕਣਗੇ।
ਇਸ ਮੌਕੇ ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਰੈਲੀਆਂ ਕਰਕੇ ਜੋ ਐਲਾਨ ਕੀਤੇ ਜਾ ਰਹੇ ਹਨ ਉਹ ਸਾਰਾ ਡਰਾਮਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਜੋ ਵੀ ਐਲਾਨ ਕੀਤੇ ਹਨ ਉਹ ਸਭ ਸ਼੍ਰੋਅਦ-ਬਸਪਾ ਦੇ ਚੋਣ ਮੈਨੀਫੈਸਟੋ ਦੀ ਕਾਪੀ ਹੈ। ਪੰਜਾਬ ਦੇ ਲੋਕਾਂ ਨੂੰ ਹੁਣ ਕਾਂਗਰਸ, ਆਪ ਅਤੇ ਭਾਜਪਾ ਹੁਣ ਆਪਣੇ ਝੂਠੇ ਵਾਅਦੇ ਅਤੇ ਲਾਰਿਆਂ ਦੇ ਨਾਲ ਮੂਰਖ ਨਹੀਂ ਬਣਾ ਸਕੇ। ਪੰਜਾਬ ਦੇ ਲੋਕ ਚੋਣਾਂ ਵਿਚ ਇਨ੍ਹਾਂ ਨੂੰ ਮੂੰਹ ਨਹੀਂ ਲਾਉਣਗੇ ਅਤੇ ਸ਼੍ਰੋਅਦ-ਬਸਪਾ ਦੀ ਸਰਕਾਰ ਬਣਾ ਕੇ ਇਨ੍ਹਾਂ ਨੂੰ ਸਬਕ ਸਿਖਾਉਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਭਜਨ ਸਿੰਘ ਬਲਾਲੋ, ਰਮੇਸ਼ ਕੌਲ ਸੂਬਾ ਇੰਚਾਰਜ, ਲੇਖਰਾਜ ਜਮਾਲਪੁਰੀ ਜ਼ੋਨ ਇੰਚਾਰਜ, ਮਨੋਹਰ ਜੱਖੂ, ਚਰਨਜੀਤ ਲਾਲ, ਕਾਲਾ, ਹਰਭਜਨ ਖਲਵਾੜਾ, ਪਰਮਜੀਤ ਖਲਵਾੜਾ, ਗੁਰਦਿੱਤਾ ਬੰਗੜ, ਤੇਜਪਾਲ ਬੱਸਰਾ, ਮਨਜੀਤ ਵਾਹਿਦ, ਚਰਨਜੀਤ ਚੱਕ ਹਕੀਮ, ਸੁਰਜੀਤ ਬੁਲਾਰਾ, ਭਗਵਾਨ ਸਿੰਘ ਚੌਹਾਨ ਅਤੇ ਨੀਲਮ ਸਹਿਗਲ ਤੋਂ ਇਲਾਵਾ ਬਹੁਤ ਸਾਰੇ ਅਹੁਦੇਦਾਰ ਅਤੇ ਵਰਕਰ ਮੌਜੂਦ ਸਨ।

ਲੋਕਪਾਲ ਪੰਜਾਬ ਵੱਲੋਂ ਕੌਫੀ ਟੇਬਲ ਬੁੱਕ ‘ ਸਾਡਾ ਸੋਹਣਾ ਪੰਜਾਬ’ ਦੀ ਸ਼ਲਾਘਾਚੰਡੀਗੜ, 05 ਜਨਵਰੀ-ਪੰਜਾਬ ਦੇ ਲੋਕਪਾਲ ਸ੍ਰੀ ਜਸਟਿਸ ਵਿਨੋਦ. ਕੇ. ਸ਼ਰਮ...
05/01/2022

ਲੋਕਪਾਲ ਪੰਜਾਬ ਵੱਲੋਂ ਕੌਫੀ ਟੇਬਲ ਬੁੱਕ ‘ ਸਾਡਾ ਸੋਹਣਾ ਪੰਜਾਬ’ ਦੀ ਸ਼ਲਾਘਾ

ਚੰਡੀਗੜ, 05 ਜਨਵਰੀ-ਪੰਜਾਬ ਦੇ ਲੋਕਪਾਲ ਸ੍ਰੀ ਜਸਟਿਸ ਵਿਨੋਦ. ਕੇ. ਸ਼ਰਮਾ ਨੇ ਵਧੀਕ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀਮਤੀ ਸਸ਼ੀ ਪ੍ਰਭਾ ਦਰੇਵੇਦੀ, ਆਈ.ਪੀ.ਐਸ. ਦੀ ਹਾਜ਼ਰੀ ਵਿੱਚ ਪੰਜਾਬ ਇਨਫੋਟੈਕ ਦੇ ਚੇਅਰਮੈਨ ਸ੍ਰੀ ਹਰਪ੍ਰੀਤ ਸੰਧੂ ਵਲੋਂ ਲਿਖੀ ਅਤੇ ਰਮਣੀਕ ਕੁਦਰਤੀ ਥਾਵਾਂ ਨੂੰ ਦਰਸਾਉਂਦੀ ਕੌਫੀ ਟੇਬਲ ਬੁੱਕ, “ਸਾਡਾ ਸੋਹਣਾ ਪੰਜਾਬ’’, ਦੀ ਸ਼ਲਾਘਾ ਕੀਤੀ।
ਜਸਟਿਸ ਵਿਨੋਦ ਕੁਮਾਰ ਸ਼ਰਮਾ ਨੇ ਪੰਜਾਬ ਦੀਆਂ ਰਮਣੀਕ ਥਾਵਾਂ ਨੂੰ ਦਰਸਾਉਂਦੀ ਇਸ ਸਾਰਥਕ ਕੌਫੀ ਟੇਬਲ ਬੁੱਕ “ਸਾਡਾ ਸੋਹਣਾ ਪੰਜਾਬ” ਨੂੰ ਲਿਖਣ ਲਈ ਚੇਅਰਮੈਨ ਪੰਜਾਬ ਇਨਫੋਟੈਕ ਹਰਪ੍ਰੀਤ ਸੰਧੂ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਅੱਜ ਕੌਫੀ ਟੇਬਲ ਬੁੱਕ ਦੀ ਝਲਕ ਦੇਖਣ ਉਪਰੰਤ ਕਿਹਾ ਕਿ ਨਿਸ਼ਚਤ ਤੌਰ ‘ਤੇ ਇਹ ਉਪਰਾਲਾ ਨਾ ਸਿਰਫ ਪੰਜਾਬ ਸਗੋਂ ਦੁਨੀਆਂ ਭਰ ਦੇ ਕੁਦਰਤ ਪ੍ਰੇਮੀਆਂ ਲਈ ਅਦਭੁਤ ਕੁਦਰਤ ਨਜ਼ਾਰਿਆਂ ਦੇ ਨੇੜੇ ਜਾਣ ਲਈ ਅਹਿਮ ਤੇ ਮਦਦਗਾਰ ਸਹਾਈ ਹੋਵੇਗਾ। ਇਸ ਕੌਫੀ ਟੇਬਲ ਬੁੱਕ ਵਿੱਚ ਮਨਮੋਹਕ ਕੁਦਰਤ ਥਾਵਾਂ ਨੂੰ ਦੇਖਣ ਲਈ, ਸੰਘਣੀ ਆਬਾਦੀ ਵਾਲੇ ਹਰੇ-ਭਰੇ ਜੰਗਲਾਂ ਦੇ ਸੁੰਦਰ ਨਜ਼ਾਰੇ, ਪੰਜਾਬ ਦੇ ਕਲ-ਕਲ ਕਰਦੇ ਦਰਿਆਵਾਂ ਦੇ ਸੁੰਦਰ ਦਿ੍ਰਸ਼ਾਂਟਾਂ ਨੂੰ
ਵਿੱਚ ਖੂਬਸੂਰਤੀ ਨਾਲ ਦਰਸਾਇਆ ਗਿਆ ਹੈ।
ਕੌਫੀ ਟੇਬਲ ਬੁੱਕ ਵਿਚ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਨੂੰ ਵੀ ਖੂਬਸੂਰਤੀ ਨਾਲ ਜੋੜਿਆ ਗਿਆ ਹੈ ਜੋ ਇਸ ਗੱਲ ‘ਤੇ ਜੋਰ ਦਿੰਦਾ ਹੈ ਕਿ ਅਕਾਲਪੁਰਖ ਇਸ ਸਾਰੀ ਰਚਨਾ ਵਿਚ ਵਿਰਾਜਮਾਨ ਹੈ, ਸਰਵ-ਵਿਆਪਕ ਹੈ, “ਪਵਨ ਸਾਡਾ ਗੁਰੂ ਹੈ, ਪਾਣੀ ਸਾਡਾ ਪਿਤਾ ਹੈ ਅਤੇ ਧਰਤੀ ਸਾਡੀ ਮਾਤਾ ਹੈ’’ ਅਤੇ ਇਸ ਤਰਾਂ ਇਹ ਕਿਤਾਬ ਕੁਦਰਤ ਵਿੱਚ ਕਾਦਰ ਦੀ ਦੈਵੀ ਮੌਜੂਦਗੀ ਨੂੰ ਰੂਪਮਾਨ ਕਰੇਗੀ ਅਤੇ ਪੰਜਾਬ ਦੇ ਲੋਕਾਂ ਨੂੰ ਵੇਖਣ ਲਈ ਪ੍ਰੇਰਿਤ ਕਰੇਗੀ।
ਕੌਫੀ ਟੇਬਲ ਬੁੱਕ, “ਸਾਡਾ ਸੋਹਣਾ ਪੰਜਾਬ” ਦੇ ਲੇਖਕ ਹਰਪ੍ਰੀਤ ਸੰਧੂ ਨੇ ਅੱਜ ਲੋਕਪਾਲ ਪੰਜਾਬ ਨੂੰ ਕੌਫੀ ਟੇਬਲ ਬੁੱਕ ਦੀ ਪੇਸ਼ਕਾਰੀ ਦੌਰਾਨ ਦੱਸਿਆ ਕਿ ਉਨਾਂ ਨੇ ਇਹ ਕਿਤਾਬ ਨਦੀਆਂ, ਡੈਮਾਂ ਦੀ ਅਦਭੁਤ ਸੁੰਦਰਤਾ ਨੂੰ ਦਰਸਾਉਣ,ਕੁਦਰਤ ਦੀਆਂ ਵਿਲੱਖਣ ਤੇ ਰਮਣੀਕ ਥਾਵਾਂ ਨੂੰ ਪੇਸ਼ ਕਰਨ ਅਤੇ ਲੋਕਾਂ ਤੇ ਸੈਲਾਨੀਆਂ ਵਲੋਂ ਅਣਡਿੱਠੀਆਂ ਝੀਲਾਂ ਤੇ ਡੈਮਾਂ ਦਾ ਆਨੰਦ ਲੈਣ ਦੇ ਉਦੇਸ਼ ਨਾਲ ਤਿਆਰ ਕੀਤੀ ਹੈ। ਏ.ਡੀ.ਜੀ.ਪੀ. ਪੰਜਾਬ ਸ੍ਰੀਮਤੀ ਸਸ਼ੀ ਪ੍ਰਭਾ ਦਰੇਵੇਦੀ, ਆਈ.ਪੀ.ਐਸ. ਨੇ ਵੀ ਕੌਫੀ ਟੇਬਲ ਬੁੱਕ “ਸਾਡਾ ਸੋਹਣਾ ਪੰਜਾਬ” ਲਈ ਵਧਾਈ ਦਿੱਤੀ ਅਤੇ ਸ਼ਲਾਘਾ ਕੀਤੀ।

ਕੈਪਟਨ ਅਮਰਿੰਦਰ ਨੇ ਪੰਜਾਬ ਸਰਕਾਰ ਨੂੰ ਬਰਖਾਸਤ ਕਰਨ ਤੇ ਰਾਸ਼ਟਰਪਤੀ ਸ਼ਾਸਨ ਲਗਾਏ ਜਾਣ ਦੀ ਮੰਗ ਕੀਤੀ ਚੰਡੀਗੜ੍ਹ,5 ਜਨਵਰੀ:-ਪ੍ਰਧਾਨ ਮੰਤਰੀ ਨਰਿੰਦਰ ...
05/01/2022

ਕੈਪਟਨ ਅਮਰਿੰਦਰ ਨੇ ਪੰਜਾਬ ਸਰਕਾਰ ਨੂੰ ਬਰਖਾਸਤ ਕਰਨ ਤੇ ਰਾਸ਼ਟਰਪਤੀ ਸ਼ਾਸਨ ਲਗਾਏ ਜਾਣ ਦੀ ਮੰਗ ਕੀਤੀ
ਚੰਡੀਗੜ੍ਹ,5 ਜਨਵਰੀ:-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਚ ਪੂਰੀ ਤਰ੍ਹਾਂ ਨਾਲ ਨਾਕਾਮੀ ਲਈ ਚਰਨਜੀਤ ਸਿੰਘ ਚੰਨੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਨੂੰ ਬਰਖਾਸਤ ਕਰਕੇ ਸੂਬੇ ਅੰਦਰ ਰਾਸ਼ਟਰਪਤੀ ਸ਼ਾਸਨ ਲਗਾਏ ਜਾਣ ਦੀ ਮੰਗ ਕੀਤੀ ਹੈ।
ਇਥੇ ਜਾਰੀ ਬਿਆਨ ਚ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਰਕਾਰ ਸੱਤਾ ਚ ਬਣੇ ਰਹਿਣ ਦੇ ਸਾਰੇ ਨੈਤਿਕ ਤੇ ਸੰਵਿਧਾਨਕ ਹੱਕ ਖੋਹ ਚੁੱਕੀ ਹੈ, ਜਿਹੜੀ ਆਪਣੇ ਪ੍ਰਧਾਨ ਮੰਤਰੀ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੀ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਨੂੰ ਪੂਰਾ ਕਰਨ ਚ ਅਸਫਲ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਇਹ ਦਾਅਵਾ ਕਰਨਾ ਕਿ ਕੁਝ ਲੋਕਾਂ ਵੱਲੋਂ ਪ੍ਰਧਾਨ ਮੰਤਰੀ ਦਾ ਰਸਤਾ ਰੋਕਣਾ ਸੁਭਾਵਿਕ ਸੀ, ਸਾਫ਼ ਤੌਰ ਤੇ ਮੁੱਦੇ ਨੂੰ ਭਟਕਾਉਣ ਦੀ ਕੋਸ਼ਿਸ਼ ਹੈ ਅਤੇ ਅਜਿਹਾ ਕਰਕੇ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਬੱਚਣ ਦੀ ਨਾਕਾਮ ਕੋਸ਼ਿਸ਼ ਕਰ ਰਹੀ ਹੈ।
ਸਾਬਕਾ ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਜੇਕਰ ਸੁਰੱਖਿਆ ਚ ਪੂਰੀ ਤਰ੍ਹਾਂ ਨਾਲ ਨਾਕਾਮੀ ਦੇ ਚੱਲਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਆਪਣੇ ਸਾਰੇ ਪ੍ਰੋਗਰਾਮ ਰੱਦ ਕਰਨੇ ਪੈ ਸਕਦੇ ਹਨ, ਤਾਂ ਪੰਜਾਬ ਚ ਰਹਿਣ ਵਾਲੇ ਆਮ ਵਿਅਕਤੀ ਦੀ ਕੀ ਹਾਲਤ ਹੋਵੇਗੀ? ਉਨ੍ਹਾਂ ਕਿਹਾ ਕਿ ਇਸ ਸਰਕਾਰ ਨੂੰ ਜਲਦੀ ਤੋਂ ਜਲਦੀ ਬਰਖਾਸਤ ਕਰਨਾ ਸੂਬੇ ਅਤੇ ਇੱਥੋਂ ਦੇ ਲੋਕਾਂ ਲਈ ਭਲਾ ਹੋਵੇਗਾ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਸਰਕਾਰ ਵੱਲੋਂ ਪੰਜਾਬ ਚ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਨੂੰ ਵਿਗਾੜਨ ਲਈ ਜਾਣਬੁਝ ਕੇ ਕੀਤਾ ਗਿਆ ਸੀ, ਕਿਉਂਕਿ ਉਹ 50 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਨੂੰ ਸ਼ੁਰੂ ਕਰਨ ਵਾਲੇ ਸਨ, ਜਿਨ੍ਹਾਂ ਦਾ ਫ਼ਾਇਦਾ ਸੂਬੇ ਦੇ ਲੋਕਾਂ ਨੂੰ ਮਿਲਦਾ।
ਸਾਬਕਾ ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਇਹ ਸਰਕਾਰ ਇਨ੍ਹਾਂ ਨੀਚੇ ਡਿੱਗ ਗਈ ਕਿ ਇਸਨੇ ਰੈਲੀ ਚ ਰੁਕਾਵਟ ਪਾ ਦਿੱਤੀ ਅਤੇ ਪ੍ਰਧਾਨ ਮੰਤਰੀ ਨੂੰ ਉਚਿਤ ਸੁਰੱਖਿਆ ਵਿਵਸਥਾ ਨਹੀਂ ਮੁੱਹਈਆ ਕਰਵਾਈ ਤੇ ਉਨ੍ਹਾਂ ਆਪਣੇ ਪ੍ਰੋਗਰਾਮਾਂ ਨੂੰ ਰੱਦ ਕਰਨਾ ਪਿਆ। ਕੈਪਟਨ ਅਮਰਿੰਦਰ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਜੇਕਰ ਉਹ ਵਿਰੋਧੀ ਪਾਰਟੀਆਂ ਸੰਬੰਧਿਤ ਹਨ, ਤਾਂ ਇਸਦਾ ਅਰਥ ਇਹ ਨਹੀਂ ਹੁੰਦਾ ਕਿ ਤੁਸੀਂ ਉਨ੍ਹਾਂ ਦੇ ਪ੍ਰੋਗਰਾਮਾਂ ਨੂੰ ਵਿਗਾੜ ਦਿਓ। ਆਖਿਰਕਾਰ ਉਹ ਪੂਰੇ ਦੇਸ਼ ਦੇ ਪ੍ਰਧਾਨ ਮੰਤਰੀ ਹਨ। ਅੱਜ ਜੋ ਕੁਝ ਵੀ ਹੋਇਆ ਉਹ ਸ਼ਰਮਨਾਕ ਸੀ ਅਤੇ ਸਰਕਾਰ ਤੇ ਮੁੱਖ ਮੰਤਰੀ ਇਸਦੀ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦੇ।

ਮੁੱਖ ਮੰਤਰੀ ਨੇ ਸੂਬੇ ਦੀਆਂ 457 ਰਜਿਸਟਰਡ ਗਊਸ਼ਾਲਾਵਾਂ ਨੂੰ 23 ਕਰੋੜ ਰੁਪਏ ਦੇ ਚੈੱਕ ਸੌਂਪੇਗਊਸ਼ਾਲਾਵਾਂ ਦੇ 19 ਕਰੋੜ ਰੁਪਏ ਦੇ ਬਿਜਲੀ ਬਿੱਲ ਮੁ...
05/01/2022

ਮੁੱਖ ਮੰਤਰੀ ਨੇ ਸੂਬੇ ਦੀਆਂ 457 ਰਜਿਸਟਰਡ ਗਊਸ਼ਾਲਾਵਾਂ ਨੂੰ 23 ਕਰੋੜ ਰੁਪਏ ਦੇ ਚੈੱਕ ਸੌਂਪੇ
ਗਊਸ਼ਾਲਾਵਾਂ ਦੇ 19 ਕਰੋੜ ਰੁਪਏ ਦੇ ਬਿਜਲੀ ਬਿੱਲ ਮੁਆਫ ਕਰਨ ਦਾ ਐਲਾਨ
'ਗਊਧਨ' ਦੀ ਸੁਚੱਜੀ ਸੰਭਾਲ ਲਈ ਪੰਜਾਬ ਗਊ ਸੇਵਾ ਕਮਿਸ਼ਨ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 5 ਜਨਵਰੀ:-ਗਊਸ਼ਾਲਾਵਾਂ ਦੀ ਸੁਚੱਜੀ ਸਾਂਭ-ਸੰਭਾਲ ਅਤੇ ਕੀਮਤੀ 'ਗਊਧਨ' ਦੀ ਸੰਭਾਲ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੂਬੇ ਦੀਆਂ 457 ਰਜਿਸਟਰਡ ਗਊਸ਼ਾਲਾਵਾਂ ਨੂੰ 5-5 ਲੱਖ ਰੁਪਏ (ਕੁੱਲ 23 ਕਰੋੜ ਰੁਪਏ) ਦੇ ਚੈੱਕ ਸੌਂਪਣ ਤੋਂ ਇਲਾਵਾ ਇਨ੍ਹਾਂ ਗਊਸ਼ਾਲਾਵਾਂ ਦੇ 19 ਕਰੋੜ ਰੁਪਏ ਦੇ ਬਿਜਲੀ ਬਿੱਲਾਂ ਨੂੰ ਮੁਆਫ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ।
ਇਸ ਮੌਕੇ 'ਤੇ ਬੋਲਦਿਆਂ ਮੁੱਖ ਮੰਤਰੀ ਨੇ ਵਿੱਤੀ ਸਹਾਇਤਾ ਦੀ ਸੁਚੱਜੀ ਵਰਤੋਂ ਕਰਨ ਦੀ ਅਪੀਲ ਕੀਤੀ ਤਾਂ ਜੋ ਬਿਹਤਰ ਢੰਗ ਨਾਲ 'ਗਊਧਨ' ਦੇ ਪ੍ਰਬੰਧਨ ਨੂੰ ਯਕੀਨੀ ਬਣਾਇਆ ਜਾ ਸਕੇ। ਜਿਨ੍ਹਾਂ ਦਾ ਸਹੀ ਢੰਗ ਨਾਲ ਪ੍ਰਬੰਧਨ ਕੀਤਾ ਜਾ ਸਕਦਾ ਹੈ।
ਇਸ ਗੱਲ ਨੂੰ ਦੁਹਰਾਉਂਦਿਆਂ ਕਿ ਗਊਸ਼ਾਲਾਵਾਂ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ, ਮੁੱਖ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਗਊਸ਼ਾਲਾਵਾਂ ਨੂੰ ਹਮੇਸ਼ਾ ਸਾਫ਼-ਸੁਥਰਾ ਰੱਖਿਆ ਜਾਣਾ ਚਾਹੀਦਾ ਹੈ। ਚੰਨੀ ਨੇ ਕਿਹਾ, "ਸੜਕਾਂ 'ਤੇ ਕੋਈ ਵੀ ਅਵਾਰਾ ਗਊ ਨਹੀਂ ਹੋਣੀ ਚਾਹੀਦੀ। ਜੇਕਰ ਕੋਈ ਗਊਧਨ ਸੜਕਾਂ 'ਤੇ ਹੈ ਤਾਂ ਉਸ ਨੂੰ ਗਊਸ਼ਾਲਾਵਾਂ ਦੀ ਦੇਖ-ਰੇਖ ਹੇਠ ਲਿਆਂਦਾ ਜਾਵੇ।" ਉਹਨਾਂ ਅੱਗੇ ਕਿਹਾ ਕਿ ਇਸ ਨਾਲ ਹਾਦਸਿਆਂ ਦੀ ਗਿਣਤੀ ਵੀ ਘਟੇਗੀ।

ਉਨ੍ਹਾਂ ਨੇ 'ਗਊਮਾਤਾ’ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰਨ ਲਈ ਪੰਜਾਬ ਗਊ ਸੇਵਾ ਕਮਿਸ਼ਨ ਦੇ ਨਾਲ-ਨਾਲ ਵੱਖ-ਵੱਖ ਗਊਸ਼ਾਲਾ ਪ੍ਰਬੰਧਕ ਕਮੇਟੀਆਂ ਦੀ ਵੀ ਸ਼ਲਾਘਾ ਕੀਤੀ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਗਊ ਸੇਵਾ ਪੂਜਾ ਦਾ ਇਕ ਉਤਮ ਰੂਪ ਹੈ ਅਤੇ ਉਨ੍ਹਾਂ ਨੇ ਗਊਧਨ ਦੀ ਸੁਚੱਜੀ ਦੇਖ-ਭਾਲ ਲਈ ਵੱਖ-ਵੱਖ ਗਊਸ਼ਾਲਾ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਬਿਜਲੀ ਦੇ ਬਿੱਲਾਂ ਨੂੰ ਘਟਾਉਣ ਲਈ ਗਊਸ਼ਾਲਾਵਾਂ ਵਿੱਚ ਸੋਲਰ ਪੈਨਲਾਂ ਦੀ ਵਰਤੋਂ ਕਰਨ ਦੀ ਵੀ ਵਕਾਲਤ ਕੀਤੀ।
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਸਿਰਫ਼ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੀ ਗਊਸ਼ਾਲਾਵਾਂ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਚਿੰਤਾ ਪ੍ਰਗਟਾਈ ਹੈ ਅਤੇ ਉਹਨਾਂ ਨੇ 'ਗਊਧਨ' ਲਈ ਅਥਾਹ ਸਤਿਕਾਰ ਦਿਖਾਇਆ ਹੈ।
ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਹੁਣ ਤੱਕ 150 ‘ਗਊ ਭਲਾਈ’ ਕੈਂਪ ਲਗਾਏ ਜਾ ਚੁੱਕੇ ਹਨ ਤਾਂ ਜੋ ਗਊਮਾਤਾ ਦੀ ਸਿਹਤ ਅਤੇ ਸਫਾਈ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਗਊਸ਼ਾਲਾਵਾਂ ਦੀ ਸੁਚੱਜੀ ਸਾਂਭ-ਸੰਭਾਲ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੀ ਵਿਸ਼ੇਸ਼ ਮੁੱਖ ਸਕੱਤਰ ਰਵਨੀਤ ਕੌਰ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਵੀ ਹਾਜ਼ਰ ਸਨ।

05/01/2022

ਮੰਤਰੀ ਮੰਡਲ ਵੱਲੋਂ ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਦਿਵਿਆਂਗ ਵਿਅਕਤੀਆਂ ਅਤੇ ਆਸ਼ਰਿਤ ਬੱਚਿਆਂ ਨੂੰ 1500 ਰੁਪਏ ਪੈਨਸ਼ਨ ਤੋਂ ਇਲਾਵਾ ਇਕ ਵਾਰ ਲਈ 1000 ਰੁਪਏ ਦੇਣ ਦੀ ਪ੍ਰਵਾਨਗੀ

ਕੋਵਿਡ-19 ਮਹਾਮਾਰੀ ਦਰਮਿਆਨ ਮੁਸ਼ਕਲਾਂ ਘਟਾਉਣ ਲਈ ਲਿਆ ਫੈਸਲਾ

ਚੰਡੀਗੜ੍ਹ, 5 ਜਨਵਰੀ-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਕੋਵਿੰਡ-19 ਮਹਾਂਮਾਰੀ ਦੇ ਚਲਦੇ ਦਰਪੇਸ਼ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ/ਵਿੱਤੀ ਸਹਾਇਤਾ ਤੋਂ ਇਲਾਵਾ ਉਨ੍ਹਾਂ ਨੂੰ ਸਿਰਫ ਇਕ ਵਾਰ ਲਈ 1000 ਰੁਪਏ ਪ੍ਰਤੀ ਲਾਭਪਾਤਰੀ ਤੁਰੰਤ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਹ ਅਦਾਇਗੀ ਡੀ.ਬੀ.ਟੀ. ਰਾਹੀਂ ਸਿੱਧੇ ਤੌਰ ਉਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾਵੇਗੀ। ਇਸ ਨਾਲ ਲਾਭਪਾਤਰੀਆਂ ਨੂੰ ਰਾਹਤ ਮਿਲੇਗੀ ਅਤੇ ਆਪਣੀਆਂ ਘਰੇਲੂ ਲੋੜਾਂ ਨੂੰ ਪੂਰਾ ਕਰਨ ਲਈ ਮਦਦ ਮਿਲੇਗੀ। ਇਕ ਵਾਰ ਲਈ ਇਹ ਵਿੱਤੀ ਲਾਭ ਦੇਣ ਨਾਲ 27.71 ਲੱਖ ਲਾਭਪਾਤਰੀਆਂ ਨੂੰ ਲਾਭ ਹੋਵੇਗਾ ਅਤੇ ਸਰਕਾਰੀ ਖਜ਼ਾਨੇ ਉਤੇ 277.13 ਕਰੋੜ ਰੁਪਏ ਦਾ ਬੋਝ ਪਵੇਗਾ।
ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਕਮੇਟੀ, ਡੇਰਾ ਸੱਚਖੰਡ ਬੱਲਾਂ ਨੂੰ 25 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਕਮੇਟੀ, ਡੇਰਾ ਸੱਚਖੰਡ ਬੱਲਾਂ ਨੂੰ ਯੋਜਨਾਬੰਦੀ ਵਿਭਾਗ ਦੇ 25 ਅਗਸਤ, 2021 ਨੂੰ ਜਾਰੀ ਦਿਸ਼ਾ-ਨਿਰਦੇਸ਼ਾਂ ਵਿਚ ਢਿੱਲ ਦਿੰਦੇ ਹੋਏ ਪੰਜਾਬ ਨਿਰਮਾਣ ਪ੍ਰੋਗਰਾਮ ਅਧੀਨ 31 ਦਸੰਬਰ, 2021 ਨੂੰ ਜਲੰਧਰ ਜ਼ਿਲ੍ਹੇ ਲਈ ਵਿਸ਼ੇਸ਼ ਕੇਸ ਵਜੋਂ ਇਕ ਵਾਰ ਲਈ ਯੋਜਨਾਬੰਦੀ ਵਿਭਾਗ ਵੱਲੋਂ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ 25 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਇਹ ਗਰਾਂਟ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਕਮੇਟੀ, ਡੇਰਾ ਸੱਚਖੰਡ ਬੱਲਾਂ ਨੂੰ ਦੇਣ ਦਾ ਐਲਾਨ ਕੀਤਾ ਸੀ ਜਿਸ ਨੂੰ ਹਾਲ ਹੀ ਵਿਚ 28 ਦਸੰਬਰ, 2021 ਨੂੰ ਸਤਿਕਾਰਯੋਗ 108 ਸੰਤ ਨਿਰੰਜਣ ਦਾਸ ਜੀ (ਬਾਬਾ ਬੱਲਾਂ ਵਾਲੇ) ਦੀ ਅਗਵਾਈ ਵਿਚ ਗਠਿਤ ਕੀਤਾ ਗਿਆ ਸੀ।
ਪੰਜਾਬ ਜਨਤਕ ਖਰੀਦ ਵਿੱਚ ਪਾਰਦਰਸ਼ਤਾ ਨਿਯਮ, 2022 ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਪੰਜਾਬ ਜਨਤਕ ਖਰੀਦ ਵਿੱਚ ਪਾਰਦਰਸ਼ਤਾ ਨਿਯਮ, 2022 ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਨਿਯਮ ਕੁਸ਼ਲਤਾ, ਆਰਥਿਕਤਾ, ਇਮਾਨਦਾਰੀ ਅਤੇ ਜਵਾਬਦੇਹੀ, ਪਾਰਦਰਸ਼ਤਾ, ਬੋਲੀਕਾਰਾਂ ਨਾਲ ਨਿਰਪੱਖ ਅਤੇ ਬਰਾਬਰੀ ਵਾਲਾ ਵਿਵਹਾਰ, ਚੰਗੇ ਪ੍ਰਸ਼ਾਸਨ ਬਾਰੇ ਲੋਕਾਂ ਦੇ ਭਰੋਸੇ ਦੇ ਨਾਲ ਸਮੇਂ ਸਿਰ ਨਿਸ਼ਚਿਤ ਨਤੀਜਿਆਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਸਿਰਜੇ ਗਏ ਹਨ।

ਮੰਤਰੀ ਮੰਡਲ ਵੱਲੋਂ ਪ੍ਰਸਤਾਵਿਤ ‘ਪੰਜਾਬ ਰਾਜ ਅਨੁਸੂਚਿਤ ਜਾਤੀਆਂ ਦਾ ਵਿਕਾਸ ਤੇ ਭਲਾਈ’ (ਯੋਜਨਾਬੰਦੀ, ਨਿਰਧਾਰਨ ਅਤੇ ਵਿੱਤੀ ਸੋਮਿਆਂ ਦੀ ਵਰਤੋਂ) ਉ...
05/01/2022

ਮੰਤਰੀ ਮੰਡਲ ਵੱਲੋਂ ਪ੍ਰਸਤਾਵਿਤ ‘ਪੰਜਾਬ ਰਾਜ ਅਨੁਸੂਚਿਤ ਜਾਤੀਆਂ ਦਾ ਵਿਕਾਸ ਤੇ ਭਲਾਈ’ (ਯੋਜਨਾਬੰਦੀ, ਨਿਰਧਾਰਨ ਅਤੇ ਵਿੱਤੀ ਸੋਮਿਆਂ ਦੀ ਵਰਤੋਂ) ਉਪ-ਵੰਡ ਆਰਡੀਨੈਂਸ-2022 ਦੀ ਰੂਪ-ਰੇਖਾ ਨੂੰ ਪ੍ਰਵਾਨਗੀ

ਚੰਡੀਗੜ੍ਹ, 5 ਜਨਵਰੀ-ਅਨੁਸੂਚਿਤ ਜਾਤੀ ਸਬ ਪਲਾਨ ਪ੍ਰਭਾਵੀ ਢੰਗ ਨਾਲ ਤਿਆਰ ਕਰਕੇ ਲਾਗੂ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਮੰਤਰੀ ਮੰਡਲ ਨੇ ਪ੍ਰਸਤਾਵਿਤ ‘ਪੰਜਾਬ ਰਾਜ ਅਨੁਸੂਚਿਤ ਜਾਤੀਆਂ ਦਾ ਵਿਕਾਸ ਤੇ ਭਲਾਈ’ (ਯੋਜਨਾਬੰਦੀ, ਨਿਰਧਾਰਨ ਅਤੇ ਵਿੱਤੀ ਸੋਮਿਆਂ ਦੀ ਵਰਤੋਂ) ਉਪ-ਵੰਡ ਆਰਡੀਨੈਂਸ-2022 ਦੀ ਰੂਪ-ਰੇਖਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਬਾਰੇ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਅੱਜ ਸ਼ਾਮ ਇੱਥੇ ਪੰਜਾਬ ਭਵਨ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਨਵਾਂ ਕਾਨੂੰਨ ਅਨੁਸੂਚਿਤ ਜਾਤੀਆਂ ਸਬ ਪਲਾਨ (ਐਸ.ਸੀ.ਐਸ.ਪੀ.) ਨੂੰ ਹਰ ਪੱਧਰ ਉਤੇ ਲਾਗੂ ਕਰਨ ਸਬੰਧੀ ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨੂੰ ਯਕੀਨੀ ਬਣਾਵੇਗਾ ਅਤੇ ਸਲਾਹੁਣਯੋਗ ਕਾਰਗੁਜ਼ਾਰੀ ਲਈ ਉਤਸ਼ਾਹ ਵਧਾਉਣ ਦੀ ਵਿਵਸਥਾ ਵੀ ਹੋਵੇਗੀ। ਇਸ ਤੋਂ ਇਲਾਵਾ ਐਸ.ਸੀ.ਐਸ.ਪੀ. ਨੂੰ ਲਾਗੂ ਕਰਨ ਵਾਲਾ ਵਿਭਾਗ ਸਬ ਪਲਾਨ ਨੂੰ ਸੱਚੀ ਭਾਵਨਾ ਨਾਲ ਲਾਗੂ ਕਰਨ ਲਈ ਜ਼ਿੰਮੇਵਾਰ ਹੋ ਜਾਵੇਗਾ ਤਾਂ ਕਿ ਇਸ ਦਾ ਲਾਭ ਸਾਰੇ ਭਾਈਵਾਲਾਂ ਜਿਵੇਂ ਕਿ ਸੂਬੇ ਦੀ ਸਮੁੱਚੀ ਅਨੁਸੂਚਿਤ ਜਾਤੀਆਂ ਦੀ ਆਬਾਦੀ, ਨੂੰ ਮਿਲ ਸਕੇ।
ਮੰਤਰੀ ਮੰਡਲ ਨੇ ਕਾਨੂੰਨੀ ਮਸ਼ੀਰ ਵੱਲੋਂ ਤਿਆਰ ਅਤੇ ਤਸਦੀਕ ਕੀਤੇ ਆਰਡੀਨੈਂਸ ਦੇ ਖਰੜੇ ਨੂੰ ਵਜ਼ਾਰਤ ਦੇ ਸਾਹਮਣੇ ਦੁਬਾਰਾ ਪੇਸ਼ ਕਰਨ ਦੀ ਬਜਾਏ ਪ੍ਰਵਾਨ ਕਰਨ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਹੈ।
ਪੰਜਾਬ ਰਾਜ ਵਿੱਚ ਅਨੁਸੂਚਿਤ ਜਾਤੀਆਂ ਦੀ ਆਬਾਦੀ ਦੀ ਪ੍ਰਤੀਸ਼ਤਤਾ 31.94 ਫੀਸਦੀ ਹੈ ਜੋ ਸਾਰੇ ਸੂਬਿਆਂ ਨਾਲੋਂ ਵੱਧ ਹੈ। ਪੰਜਾਬ ਸਰਕਾਰ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ ਸਮਾਜਿਕ, ਆਰਥਿਕ ਅਤੇ ਸਿੱਖਿਆ ਦੇ ਵਿਕਾਸ ਲਈ ਵਚਨਬੱਧ ਹੈ। ਅਨੁਸੂਚਿਤ ਜਾਤੀਆਂ ਦੇ ਵਿਕਾਸ ਲਈ ਅਨੁਸੂਚਿਤ ਜਾਤੀਆਂ ਸਬ ਪਲਾਨ ਅਧੀਨ ਵੱਖ ਵੱਖ ਵਿਭਾਗਾਂ ਵੱਲੋਂ ਬਹੁਤ ਸਾਰੀਆਂ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹਨਾਂ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ਲਈ ਸੂਬਾ ਸਰਕਾਰ ਵੱਲੋਂ ਐਕਟ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧ ਵਿੱਚ ਇਕ ਆਰਡੀਨੈਂਸ ਪੰਜਾਬ ਦੇ ਰਾਜਪਾਲ ਨੂੰ ਪ੍ਰਵਾਨਗੀ ਹਿੱਤ ਪੇਸ਼ ਕੀਤਾ ਜਾਵੇਗਾ। ਇਸ ਐਕਟ ਅਨੁਸਾਰ ਸੂਬੇ ਦੇ ਬਜਟ ਵਿੱਚੋਂ ਅਨੁਸੂਚਿਤ ਜਾਤੀਆਂ ਦੀ ਵਸੋਂ ਦੀ ਪ੍ਰਤੀਸ਼ਤਤਾ ਦੇ ਬਰਾਬਰ ਦੀ ਰਾਸ਼ੀ ਅਨੁਸੂਚਿਤ ਜਾਤੀਆਂ ਦੇ ਵਿਕਾਸ ਲਈ ਨਿਰਧਾਰਤ ਕੀਤੀ ਜਾਵੇਗੀ। ਐਕਟ ਦਾ ਲਾਭ ਰਾਜ ਵਿੱਚ ਐਸ.ਸੀ.ਐਸ.ਪੀ. ਦੀ ਬਣਤਰ ਅਤੇ ਲਾਗੂਕਰਨ ਨੂੰ ਸਾਰੇ ਪਹਿਲੂਆਂ ਤੋਂ ਵਿਧੀਪੂਰਵਕ ਅਤੇ ਵਿਆਪਕ ਢੰਗ ਨਾਲ ਤਿਆਰ ਕਰਨ ਦੀ ਵਿਉਂਤਬੰਦੀ ਕਰਨਾ ਹੋਵੇਗਾ।
ਰਜਿਸਟਰਡ ਉਸਾਰੀ ਕਿਰਤੀਆਂ ਨੂੰ ਅੰਤਰਿਮ ਵਿੱਤੀ ਰਾਹਤ ਵਜੋਂ ਹਰੇਕ ਰਜਿਸਟਰਡ ਉਸਾਰੀ ਕਿਰਤੀ ਨੂੰ 3-3 ਹਜ਼ਾਰ ਰੁਪਏ ਦੇਣ ਦੀ ਮਨਜ਼ੂਰੀ
ਮੰਤਰੀ ਮੰਡਲ ਨੇ ਅੰਤਰਿਮ ਵਿੱਤੀ ਰਾਹਤ ਵਜੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ (ਬੀ.ਓ.ਸੀ.ਡਬਲਿਊ.) ਨਾਲ ਰਜਿਸਟਰਡ ਪ੍ਰਤੀ ਲਾਈਵ ਰਜਿਸਟਰਡ ਉਸਾਰੀ ਕਿਰਤੀ ਨੂੰ 3000 ਰੁਪਏ ਜਾਰੀ ਕਰਨ ਅਤੇ ਵੰਡਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਕੋਵਿਡ-19 ਕਾਰਨ ਪੈਦਾ ਹੋਈ ਚੁਣੌਤੀਪੂਰਨ ਸਥਿਤੀ ਦੇ ਮੱਦੇਨਜ਼ਰ ਕਈ ਥਾਵਾਂ 'ਤੇ ਚੱਲ ਰਹੇ ਨਿਰਮਾਣ ਪ੍ਰੋਜੈਕਟਾਂ ਦੀ ਪ੍ਰਗਤੀ ਜਾਂ ਤਾਂ ਰੁਕ ਗਈ ਹੈ ਜਾਂ ਅਸਥਾਈ ਤੌਰ 'ਤੇ ਮੱਠੀ ਪੈ ਗਈ ਹੈ, ਜਿਸ ਨਾਲ ਸੂਬੇ ਭਰ ਵਿੱਚ ਉਸਾਰੀ ਕਾਰਜਾਂ ਦੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ। ਨਤੀਜੇ ਵਜੋਂ, ਬਹੁਤ ਸਾਰੇ ਨਿਰਮਾਣ ਕਾਮਿਆਂ ਦੀ ਰੋਜ਼ੀ-ਰੋਟੀ ਵੀ ਪ੍ਰਭਾਵਿਤ ਹੋਈ ਹੈ। ਉਸਾਰੀ ਕਿਰਤੀ ਅਜੇ ਵੀ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ। ਇਸ ਤੋਂ ਇਲਾਵਾ ਤੀਜੀ ਲਹਿਰ ਦੇ ਸੰਭਾਵੀ ਖਤਰੇ ਨੂੰ ਦੇਖਦਿਆਂ ਨਵੇਂ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਪ੍ਰਚਲਿਤ ਸਥਿਤੀ ਨੇ ਪਹਿਲਾਂ ਹੀ ਕੰਮਕਾਜੀ ਮਾਹੌਲ ਨੂੰ ਹੋਰ ਵਿਗਾੜ ਦਿੱਤਾ ਹੈ ਅਤੇ ਸਮਾਜ ਦੇ ਪੱਛੜੇ ਵਰਗਾਂ ਖਾਸ ਤੌਰ 'ਤੇ ਰਜਿਸਟਰਡ ਉਸਾਰੀ ਕਾਮਿਆਂ ਲਈ ਕੰਮ ਦੇ ਮੌਕਿਆਂ ਨੂੰ ਘਟਾ ਦਿੱਤਾ ਹੈ ਜਿਸ ਕਾਰਨ ਉਹਨਾਂ ਨੂੰ ਗੰਭੀਰ ਵਿੱਤੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਫਿਜ਼ੀਕਲ ਟਰੇਨਿੰਗ ਇੰਸਟ੍ਰਕਟਰਾਂ ਦੀਆਂ 2000 ਅਸਾਮੀਆਂ ਸਿਰਜਣ ਦੀ ਮਨਜ਼ੂਰੀ
ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਮੰਤਰੀ ਮੰਡਲ ਨੇ ਅੱਜ ਸਕੂਲ ਸਿੱਖਿਆ ਵਿਭਾਗ ਦੇ ਭਰਤੀ ਵਿੰਗ ਡਾਇਰੈਕਟੋਰੇਟ ਵੱਲੋਂ 29200 ਰੁਪਏ ਪ੍ਰਤੀ ਮਹੀਨਾ ਤਨਖਾਹ ਮੈਟ੍ਰਿਕਸ ਨਾਲ ਫਿਜ਼ੀਕਲ ਟਰੇਨਿੰਗ ਇੰਸਟ੍ਰਕਟਰ (ਪੀ.ਟੀ.ਆਈ.) ਦੀਆਂ 2000 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਨਵੀਆਂ ਸਿਰਜੀਆ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਪੜਾਅਵਾਰ ਢੰਗ ਨਾਲ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਪਰੋਕਤ ਅਸਾਮੀਆਂ ਦੀ ਸਿਰਜਣਾ ਲਈ ਸਾਲਾਨਾ 70.08 ਕਰੋੜ ਰੁਪਏ ਦਾ ਵਿੱਤੀ ਬੋਝ ਪਵੇਗਾ। ਇਹਨਾਂ ਨਵੇਂ ਨਿਯੁਕਤੀਆਂ ਨੂੰ ਉਹਨਾਂ ਦੀ ਤਿੰਨ ਸਾਲਾਂ ਦੇ ਪਰਖ ਕਾਲ ਦੌਰਾਨ ਲਾਗੂ ਤਨਖਾਹ ਮੈਟ੍ਰਿਕਸ ਦੀ ਘੱਟੋ ਘੱਟ ਤਨਖਾਹ ਪ੍ਰਦਾਨ ਕੀਤੀ ਜਾਣੀ ਹੈ, ਇਸ ਲਈ ਪਹਿਲੇ ਤਿੰਨ ਸਾਲਾਂ ਲਈ 210.24 ਕਰੋੜ ਰੁਪਏ ਦੇ ਵਿੱਤੀ ਬੋਝ ਪਵੇਗਾ।

https://parvasipunjabi.com/1201/
30/11/2021

https://parvasipunjabi.com/1201/

Parvasi Punjabi 2 mins ago ਚੰਡੀਗੜ੍ਹ : ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਰੋਨਾ ਦੇ ਨਵੇਂ ਵੇਰੀਐਂਟ ਨਾਲ ਨਿਪਟਣ ਅਤ.....

https://parvasipunjabi.com/1153/
30/11/2021

https://parvasipunjabi.com/1153/

Parvasi Punjabi 3 days ago ਛੁਪਿਆ ਸਿਤਾਰਾ ਚਮਕਦਾ , ਇਹ ਚੰਦਰਾ ਸੁਨੇਹਾ ਬੇ-ਵਕਤ ਆ ਗਿਆ । ਗੁਰਮੀਤ ਬਾਵਾ ਦੇ ਤੁਰ ਜਾਣ ਤੋਂ ਬਾਅਦ , ਪੰਜਾਬੀ ਸਾਹਿਤ ਜਗਤ ਨੂੰ , .....

https://parvasipunjabi.com/2021/11/24/%e0%a8%a8%e0%a8%bf%e0%a8%8a%e0%a8%9c%e0%a8%bc%e0%a9%80%e0%a8%b2%e0%a9%88%e0%a8%82%...
25/11/2021

https://parvasipunjabi.com/2021/11/24/%e0%a8%a8%e0%a8%bf%e0%a8%8a%e0%a8%9c%e0%a8%bc%e0%a9%80%e0%a8%b2%e0%a9%88%e0%a8%82%e0%a8%a1-%e0%a8%a6%e0%a9%80-%e0%a8%b9%e0%a8%be%e0%a8%88-%e0%a8%b0%e0%a8%bf%e0%a8%b8%e0%a8%95-%e0%a8%b8/

Parvasi Punjabi 1 day ago ਆਕਲੈਂਡ : ਨਿਊਜ਼ੀਲੈਂਡ ਨੇ ਭਾਰਤ-ਪਾਕਿਸਤਾਨ ਸਮੇਤ 5 ਦੇਸ਼ਾਂ ਨੂੰ ਕੋਵਿਡ-19 ਵਾਲੀ ‘ਹਾਈ ਰਿਕਸ ਸੂਚੀ’ ਚੋਂ ਬਾਹਰ ਕੱਢ ਦਿੱਤਾ ਹੈ। ...

http://parvasipunjabi.com/news/10646
05/10/2021

http://parvasipunjabi.com/news/10646

ਪੰਜਾਬ ਮਾਝਾ  ਚਲੋ ਤੁਹਾਨੂੰ ਆਈਸਕ੍ਰੀਮ ਖਵਾਵਾਂ…ਇਹ ਕਹਿ ਕੇ ਅੰਮ੍ਰਿਤਸਰ ‘ਚ ਪਿਤਾ ਨੇ ਦੋ ਬੱਚਿਆਂ ਸਣੇ ਨਹਿਰ ‘ਚ ਮਾਰੀ ਛਾਲ October 4, 2021 Parvasi Punjabi ...

http://parvasipunjabi.com/news/2075
23/09/2021

http://parvasipunjabi.com/news/2075

Main News ਪੰਜਾਬ  ਲੈਂਡ ਬੈਂਕ ਬਣਾਉਣ ਲਈ ਪੰਚਾਇਤਾਂ ਤੋਂ ਸ਼ਾਮਲਾਟ ਜ਼ਮੀਨਾਂ ਖ਼ਰੀਦੇਗੀ ਸਰਕਾਰ, ਕੈਬਨਿਟ ਨੇ ਦਿੱਤੀ ਸਿਧਾਂਤਕ ਮਨਜ਼ੂਰੀ December 2, 2019 P...

01/05/2021

ਮੁੱਖ ਮੰਤਰੀ ਵੱਲੋਂ ਸੀ.ਪੀ.ਆਈ. ਨੇਤਾ ਡਾ. ਜੋਗਿੰਦਰ ਦਿਆਲ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ,-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਦੇ ਉੱਘੇ ਨੇਤਾ ਡਾ. ਜੋਗਿੰਦਰ ਦਿਆਲ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉਹ 80 ਵਰਿਆਂ ਦੇ ਸਨ ਜੋ ਲੰਮੀ ਬਿਮਾਰੀ ਉਪਰੰਤ ਬੀਤੀ ਸ਼ਾਮ ਪੀ.ਜੀ.ਆਈ. ਵਿਖੇ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ ਅਤੇ ਤਿੰਨ ਧੀਆਂ ਛੱਡ ਗਏ ਹਨ।
ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਡਾ. ਜੋਗਿੰਦਰ ਦਿਆਲ ਨੂੰ ਜਨਤਕ ਹਿੱਤਾਂ ਨੂੰ ਪ੍ਰਣਾਈ ਹੋਈ ਸ਼ਖਸੀਅਤ ਕਰਾਰ ਦਿੱਤਾ ਜਿਨਾਂ ਨੇ ਹਮੇਸ਼ਾ ਹੀ ਸਮਾਜ ਦੇ ਦੱਬੇ-ਕੁਚਲੇ ਦੇ ਹੱਕਾਂ ਲਈ ਆਵਾਜ ਬੁਲੰਦ ਕੀਤੀ। ਜਮਹੂਰੀ ਕਦਰਾਂ-ਕੀਮਤਾਂ ਨੂੰ ਸਮਰਪਿਤ ਮਹਾਨ ਆਗੂ ਡਾ. ਦਿਆਲ ਨੇ ਸੂਬੇ ਵਿਚ ਅਮਨ-ਸ਼ਾਂਤੀ, ਸਦਭਾਵਨਾ ਅਤੇ ਏਕਤਾ ਨੂੰ ਯਕੀਨੀ ਬਣਾਉਣ ਲਈ ਅਣਥੱਕ ਕਾਰਜ ਕੀਤੇ ਅਤੇ ਫਿਰਕੂ ਤੇ ਫੁੱਟਪਾਊ ਸ਼ਕਤੀਆਂ ਨੂੰ ਆੜੇ ਹੱਥੀਂ ਲਿਆ।
ਦੁਖੀ ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਦੁੱਖ ਦੀ ਇਸ ਘੜੀ ਵਿਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

01/05/2021

ਕੋਵਿਡ ਵੈਕਸੀਨ ਦੀ ਘਾਟ ਦੇ ਚੱਲਦਿਆਂ ਮੁੱਖ ਮੰਤਰੀ ਨੇ 18-45 ਉਮਰ ਗਰੁੱਪ ਦਾ ਟੀਕਾਕਰਨ ਮੁਲਤਵੀ ਕੀਤਾ

ਸਪਲਾਈ ਨਾ ਹੋਣ ਕਾਰਨ ਪ੍ਰਾਈਵੇਟ ਸਿਹਤ ਸੇਵਾਵਾਂ ਵੱਲੋਂ ਭਲਕੇ ਤੋਂ ਸਾਰੇ ਟੀਕਾਕਰਨ ਰੋਕੇ

ਚੰਡੀਗੜ, 30 ਅਪਰੈਲ

ਕੋਵਿਡ ਵੈਕਸੀਨ ਦੀ ਘਾਟ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ 18-45 ਸਾਲ ਉਮਰ ਵਰਗ ਦੀ ਤੀਜੇ ਪੜਾਅ ਦੇ ਟੀਕਾਕਰਨ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਜਿਹੜੀ ਪਹਿਲੀ ਮਈ ਨੂੰ ਸ਼ੁਰੂ ਹੋਣੀ ਸੀ। ਇਸ ਤੋਂ ਇਲਾਵਾ ਭਲਕੇ ਸ਼ਨਿਚਰਵਾਰ ਤੋਂ ਪ੍ਰਾਈਵੇਟ ਸਿਹਤ ਸੇਵਾਵਾਂ ਵਿਖੇ ਟੀਕਾਕਰਨ ਮੁਲਤਵੀ ਰਹੇਗਾ।

ਮੁੱਖ ਮੰਤਰੀ ਨੇ ਇਹ ਸਪੱਸ਼ਟ ਕੀਤਾ ਕਿ ਵੈਕਸੀਨ ਉਪਲੱਬਧ ਨਾ ਹੋਣ ਕਾਰਨ 18-45 ਸਾਲ ਉਮਰ ਵਰਗ ਦੀ ਤੀਜੇ ਪੜਾਅ ਦੀ ਟੀਕਾਕਰਨ ਮੁਹਿੰਮ ਆਪਣੇ ਤੈਅ ਕੀਤੇ ਪ੍ਰੋਗਰਾਮ ਅਨੁਸਾਰ ਸ਼ੁਰੂ ਨਹੀਂ ਕੀਤੀ ਜਾ ਸਕੇਗੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਰੇ ਪ੍ਰਾਈਵੇਟ ਸਿਹਤ ਸੰਸਥਾਵਾਂ ਵੱਲੋਂ ਸ਼ੁੱਕਰਵਾਰ ਸ਼ਾਮ ਨੂੰ ਬਕਾਇਆ ਪਈ ਅਣਵਰਤੀ ਵੈਕਸੀਨ ਭਾਰਤ ਸਰਕਾਰ ਨੂੰ ਵਾਪਸ ਕੀਤੇ ਜਾਣ ਨਾਲ ਇਨਾਂ ਸੰਸਥਾਵਾਂ ਕੋਲ ਭਲਕੇ ਤੋਂ 45 ਸਾਲ ਤੋਂ ਵੱਧ ਵਰਗ ਲਈ ਲਗਾਈ ਜਾਣ ਵਾਲੀ ਖੁਰਾਕ ਨਹੀਂ ਬਚੀ। ਉਨਾਂ ਕਿਹਾ ਕਿ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਨ 18-45 ਸਾਲ ਉਮਰ ਵਰਗ ਦੇ ਵੀ ਟੀਕਾਕਰਨ ਨਹੀਂ ਕੀਤਾ ਜਾ ਸਕਦਾ।

ਚੰਡੀਗੜ,-ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਵੈਕਸੀਨ ਦਾ ਘਾਟ ਦਾ ਮੁੱਦਾ ਕੇਂਦਰ ਕੋਲ ਉਠਾਇਆ ਹੈ ਕਿਉਕਿ ਸਥਿਤੀ ਬਹੁਤ ਨਾਜ਼ੁਕ ਹੈ। ਕੋਵਿਡ ਵੈਕਸੀਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸੱਦੀ ਵਰਚੁਅਲ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ 2 ਲੱਖ ਖੁਰਾਕਾਂ ਮਿਲੀਆਂ ਸਨ ਪਰ ਇਹ 45 ਸਾਲ ਤੋਂ ਵੱਧ ਉਮਰ ਵਰਗ ਦੀਆਂ ਦੋ ਦਿਨ ਦੀਆਂ ਲੋੜਾਂ ਪੂਰੀਆਂ ਕਰਨ ਲਈ ਵੀ ਨਾਕਾਫੀ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਪਹਿਲ ਦੇ ਆਧਾਰ ’ਤੇ 45 ਸਾਲ ਤੋਂ ਵੱਧ ਵਾਲਿਆਂ ਵਾਸਤੇ ਕੇਂਦਰ ਤੋਂ ਵੈਕਸੀਨ ਦੀ ਸਪਲਾਈ ਲੈਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਡਾ. ਗਗਨਦੀਪ ਕੰਗ ਦੇ ਮਾਹਿਰਾਂ ਦੇ ਗਰੁੱਪ ਦੀ ਅੰਤਰਿਮ ਰਿਪੋਰਟ ਦੇ ਆਧਾਰ ’ਤੇ ਤੀਜੇ ਪੜਾਅ ਦੇ ਟੀਕਾਕਰਨ ਦੀ ਰਣਨੀਤੀ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਮੀਟਿੰਗ ਵਿੱਚ ਦੱਸਿਆ ਗਿਆ ਕਿ ਸੀਰਮ ਇੰਸਟੀਚਿਊਟ ਕੋਲ 26 ਅਪਰੈਲ ਨੂੰ 18-45 ਸਾਲ ਉਮਰ ਵਰਗ ਲਈ ਕੋਵੀਸ਼ੀਲਡ ਦੀਆਂ 30 ਲੱਖ ਖੁਰਾਕਾਂ ਦਾ ਆਰਡਰ ਦਿੱਤਾ ਗਿਆ ਸੀ ਪਰ ਉਨਾਂ ਪਾਸੋਂ ਜਵਾਬ ਆਇਆ ਕਿ ਵੈਕਸੀਨ ਦੀ ਉਪਲੱਬਧਤਾ ਦਾ ਪਤਾ ਚਾਰ ਹਫਤਿਆਂ ਦੇ ਅੰਦਰ ਲੱਗੇਗਾ। ਅੱਗੇ ਦੱਸਿਆ ਗਿਆ ਕਿ ਸੀਰਮ ਇੰਸਟੀਚਿਊਟ ਨੇ ਸੂਬਾ ਸਰਕਾਰ ਨੂੰ ਕਿਹਾ ਹੈ ਕਿ ਅਗਲੇ 3-4 ਮਹੀਨਿਆਂ ਲਈ ਮੰਗ ਦੱਸੀ ਜਾਵੇ ਅਤੇ ਇਸ ਲਈ ਐਡਵਾਂਸ ਭੁਗਤਾਨ ਕਰਨਾ ਹੋਵੇਗਾ। ਉਨਾਂ ਨੇ ਇਹ ਵੀ ਦੱਸਿਆ ਕਿ ਸਰਕਾਰ ਨੂੰ ਇਹ ਸਪਲਾਈ ਹਰੇਕ ਮਹੀਨੇ ਪੜਾਵਾਂ ਵਿੱਚ ਮਿਲੇਗੀ।
ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਸਭ ਤੋਂ ਵੱਧ ਪ੍ਰਭਾਵਿਤ ਛੇ ਜ਼ਿਲਿਆਂ ਵਿੱਚੋਂ ਮੁਹਾਲੀ, ਜਲੰਧਰ ਤੇ ਲੁਧਿਆਣਾ ਵਿਖੇ ਟੀਕਾਕਰਨ ਲਈ ਚੰਗੇ ਯਤਨ ਕੀਤੇ ਜਾ ਰਹੇ ਹਨ ਜਦੋਂ ਕਿ ਅੰਮਿ੍ਰਤਸਰ, ਬਠਿੰਡਾ ਤੇ ਪਟਿਆਲਾ ਮਿੱਥੇ ਟੀਚਿਆਂ ਤੋਂ ਪਿੱਛੇ ਚੱਲ ਰਹੇ ਹਨ। ਮੁੱਖ ਮੰਤਰੀ ਨੇ ਇਨਾਂ ਤਿੰਨੇ ਜ਼ਿਲਿਆਂ ਨੂੰ ਯਤਨ ਤੇਜ਼ ਕਰਨ ਲਈ ਆਖਿਆ।

01/05/2021

ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ ਤੇ ਤੈਨਾਤੀਆਂ ਦੇ ਸਮੇਂ ਵਿੱਚ ਮਹੀਨੇ ਦਾ ਵਾਧਾ

ਚੰਡੀਗੜ,-ਪੰਜਾਬ ਸਰਕਾਰ ਨੇ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਆਮ ਬਦਲੀਆਂ ਤੇ ਤੈਨਾਤੀਆਂ ਦੇ ਸਮੇਂ ਵਿੱਚ ਇੱਕ ਮਹੀਨੇ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ।ਪ੍ਰਸੋਨਲ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਦੇ ਵਿਭਾਗਾਂ/ਅਦਾਰਿਆਂ ਵਿੱਚ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ ਅਤੇ ਤੈਨਾਤੀਆਂ ਕਰਨ ਦਾ ਸਮਾਂ 1 ਅਪ੍ਰੈਲ ਤੋਂ 30 ਅਪ੍ਰੈਲ 2021 ਤੱਕ ਰੱਖਿਆ ਗਿਆ ਸੀ, ਜੋ ਕੋਵਿਡ-19 ਦੇ ਮੱਦੇਨਜਰ ਵਧਾ ਕੇ ਹੁਣ 31 ਮਈ, 2021 ਤੱਕ ਕਰ ਦਿੱਤਾ ਗਿਆ ਹੈ।

13/02/2021
04/02/2021
02/02/2021

Address

AB

Alerts

Be the first to know and let us send you an email when Parvasi Punjabi TV posts news and promotions. Your email address will not be used for any other purpose, and you can unsubscribe at any time.

Contact The Business

Send a message to Parvasi Punjabi TV:

Videos

Shortcuts

  • Address
  • Telephone
  • Alerts
  • Contact The Business
  • Videos
  • Claim ownership or report listing
  • Want your business to be the top-listed Media Company?

Share