Punjab Ab Tak News Sachin Sharma

Punjab Ab Tak News Sachin Sharma PAT NEWS.

Punjab Ab Tak News
We show only genuine and correct news for daily updates regarding every days news what's going on in our state and country keep in touch for more updates

SGPC ਨੇ 5 ਜੁਲਾਈ ਨੂੰ ਸੱਦਿਆ ਵੱਡਾ ਪੰਥਕ ਇਕੱਠਅੰਮ੍ਰਿਤਸਰ ਸਚਿਨ ਸ਼ਰਮਾਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਪ੍ਰਧਾ...
27/06/2026

SGPC ਨੇ 5 ਜੁਲਾਈ ਨੂੰ ਸੱਦਿਆ ਵੱਡਾ ਪੰਥਕ ਇਕੱਠ

ਅੰਮ੍ਰਿਤਸਰ ਸਚਿਨ ਸ਼ਰਮਾ

ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ, ਜਿਸ 'ਚ ਕਈ ਅਹਿਮ ਮਤੇ ਪਾਸ ਕੀਤੇ ਗਏ। ਇਸ ਮੌਕੇ ਪ੍ਰਧਾਨ ਧਾਮੀ ਨੇ ਦੱਸਿਆ ਕਿ ਪੁਰਾਤਨ ਰਵਾਇਤ ਅਨੁਸਾਰ 5 ਜੁਲਾਈ 2026 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਵੱਡਾ ਪੰਥਕ ਇਕੱਠ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਵੀ ਹੈ। ਅੰਮ੍ਰਿਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਉਪਰੰਤ ਪੰਥਕ ਇਕੱਤਰਤਾ ਹੋਵੇਗੀ।

ਮੁੱਖ ਮੰਤਰੀ ਨੂੰ ਮਿਲਣ ਦੀ ਆਸ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ ਹੋਣਹਾਰ ਬੱਚੇ ਹੋਏ ਖੱਜਲ-ਖੁਆਰਅੰਮ੍ਰਿਤਸਰ ਸਚਿਨ ਸ਼ਰਮਾਯੂਨੀਵਰਸਿਟੀ ਦੇ ਦ...
27/06/2026

ਮੁੱਖ ਮੰਤਰੀ ਨੂੰ ਮਿਲਣ ਦੀ ਆਸ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ ਹੋਣਹਾਰ ਬੱਚੇ ਹੋਏ ਖੱਜਲ-ਖੁਆਰ

ਅੰਮ੍ਰਿਤਸਰ ਸਚਿਨ ਸ਼ਰਮਾ

ਯੂਨੀਵਰਸਿਟੀ ਦੇ ਦਸ਼ਮੇਸ਼ ਭਵਨ ਦੇ ਬਾਰੇ ਇਕੱਠੇ ਹੋਏ ਬੱਚਿਆਂ ਦੀ ਭੀੜ।

ਬਾਰ੍ਹਵੀਂ ਜਮਾਤ ਵਿੱਚੋਂ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਹੋਣਹਾਰ ਬੱਚਿਆਂ ਨੂੰ ਅੱਜ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਵਿਖੇ ਮੁੱਖ ਮੰਤਰੀ ਨਾਲ ਮਿਲਾਉਣ ਵਾਸਤੇ ਸੱਦਿਆ ਗਿਆ ਸੀ, ਪਰ ਪ੍ਰਬੰਧਕੀ ਨਾਕਾਮੀ ਕਾਰਨ ਇਨ੍ਹਾਂ ਬੱਚਿਆਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯੂਨੀਵਰਸਿਟੀ ਦੇ ਦਸ਼ਮੇਸ਼ ਭਵਨ ਦੇ ਬਾਹਰ ਅਜਿਹੇ ਨਿਰਾਸ਼ ਬੱਚਿਆਂ ਦੀ ਵੱਡੀ ਭੀੜ ਲੱਗੀ ਹੋਈ ਹੈ। ਇਨ੍ਹਾਂ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਅਤੇ ਸੀ.ਬੀ.ਐੱਸ.ਈ. (CBSE) ਸਕੂਲਾਂ ਦੇ ਉਹ ਵਿਦਿਆਰਥੀ ਸ਼ਾਮਲ ਹਨ, ਜਿਨ੍ਹਾਂ ਨੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 90 ਫ਼ੀਸਦੀ ਤੋਂ ਵਧੇਰੇ ਅੰਕ ਹਾਸਲ ਕੀਤੇ ਸਨ।

ਸਮਾਗਮ ਵਾਲੀ ਥਾਂ ’ਤੇ ਮੌਜੂਦ ਕੁਝ ਬੱਚਿਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਕੂਲਾਂ ਦੇ ਰਾਹੀਂ ਅੱਜ ਸਵੇਰੇ 7:30 ਵਜੇ ਹੀ ਮੁੱਖ ਮੰਤਰੀ ਨਾਲ ਮੁਲਾਕਾਤ ਲਈ ਇੱਥੇ ਸੱਦਿਆ ਗਿਆ ਸੀ। ਉਹ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਜਿਵੇਂ-ਕਿਵੇਂ ਕਰਕੇ ਨਿਰਧਾਰਤ ਸਮੇਂ ਸਿਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜ ਗਏ, ਪਰ ਇੱਥੇ ਆਉਣ ਤੋਂ ਬਾਅਦ ਪਤਾ ਲੱਗਾ ਕਿ ਇਸ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਦੀ ਥਾਂ ਸਿੱਖਿਆ ਮੰਤਰੀ ਸ਼ਿਰਕਤ ਕਰ ਰਹੇ ਹਨ।

29/03/2026

ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ ਹੋਣ ਦਾ ਵਿਧਾਇਕ ਡਾ. ਇੰਦਰਬੀਰ ਸਿੰਘ ਨੇ ਸਵਾਗਤ ਕੀਤਾ

150 ਕਮਰਿਆਂ ਵਾਲੇ ਪ੍ਰੀਮੀਅਮ ਪ੍ਰਾਹੁਣਚਾਰੀ ਪ੍ਰੋਜੈਕਟ ਨਾਲ ਲਗਭਗ 350 ਨੌਕਰੀਆਂ ਪੈਦਾ ਹੋਣਗੀਆਂ - ਡਾ. ਇੰਦਰਬੀਰ ਸਿੰਘ ਨਿੱਜਰ

ਅੰਮ੍ਰਿਤਸਰ, 29 ਮਾਰਚ ( ਸਚਿਨ ਸ਼ਰਮਾ ਅੰਮ੍ਰਿਤਸਰ ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਓਬਰਾਏ ਗਰੁੱਪ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਵੱਲੋਂ ਅੰਮ੍ਰਿਤਸਰ ਵਿੱਚ ਇੱਕ ਵਿਸ਼ਵ ਪੱਧਰੀ ਪ੍ਰਾਹੁਣਚਾਰੀ ਪ੍ਰੋਜੈਕਟ ਦੇ ਵਿਕਾਸ ਲਈ ਐਮ.ਓ.ਯੂ. ’ਤੇ ਹਸਤਾਖਰ ਕਰਨ ਦਾ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪੰਜਾਬ ਅਤੇ ਖਾਸ ਕਰਕੇ ਅੰਮ੍ਰਿਤਸਰ ਦੇ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਖੇਤਰ ਨੂੰ ਵੱਡਾ ਹੁਲਾਰਾ ਦੇਵੇਗਾ।

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਅੰਮ੍ਰਿਤਸਰ ਵਿਖੇ ਆਉਣ ਵਾਲਾ 150 ਕਮਰਿਆਂ ਵਾਲਾ ਪ੍ਰੋਜੈਕਟ ਓਬਰਾਏ ਗਰੁੱਪ ਦੇ ਟ੍ਰਾਈਡੈਂਟ ਬ੍ਰਾਂਡ ਤਹਿਤ ਵਿਕਸਤ ਕੀਤਾ ਜਾਵੇਗਾ ਅਤੇ ਇਹ ਅੰਮ੍ਰਿਤਸਰ-ਤਰਨ ਤਾਰਨ ਰੋਡ ਉੱਪਰ ਸ੍ਰੀ ਹਰਿਮੰਦਰ ਸਾਹਿਬ ਤੋਂ ਲਗਭਗ 3 ਕਿਲੋਮੀਟਰ ਦੀ ਦੂਰੀ ‘ਤੇ ਹੋਵੇਗਾ। ਉਨ੍ਹਾਂ ਦੱਸਿਆ ਕਿ 3 ਏਕੜ ਵਿੱਚ ਫੈਲੇ ਇਸ ਪ੍ਰੋਜੈਕਟ ਵਿੱਚ ਲਗਭਗ 400 ਕਰੋੜ ਰੁਪਏ ਦਾ ਨਿਵੇਸ਼ ਸ਼ਾਮਲ ਹੈ ਅਤੇ ਇਸ ਨਾਲ ਅੰਮ੍ਰਿਤਸਰ ਦੇ ਪ੍ਰੀਮੀਅਮ ਪ੍ਰਾਹੁਣਚਾਰੀ ਬੁਨਿਆਦੀ ਢਾਂਚੇ ਨੂੰ ਵੱਡੀ ਮਜ਼ਬੂਤੀ ਮਿਲਣ ਦੀ ਉਮੀਦ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਲਗਭਗ 350 ਵਿਅਕਤੀਆਂ ਲਈ ਰੋਜ਼ਗਾਰ ਪੈਦਾ ਹੋਣ ਦੀ ਉਮੀਦ ਹੈ, ਜਿਸ ਨਾਲ ਸਥਾਨਕ ਆਰਥਿਕ ਗਤੀਵਿਧੀਆਂ ਅਤੇ ਰੋਜ਼ਗਾਰ ਉੱਪਤਰੀ ਨੂੰ ਹੋਰ ਹੁਲਾਰਾ ਮਿਲੇਗਾ।

ਹੋਰ ਵੇਰਵੇ ਸਾਂਝੇ ਕਰਦਿਆਂ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਇਹ ਪ੍ਰਾਹੁਣਚਾਰੀ ਪ੍ਰੋਜੈਕਟ ਓਬਰਾਏ ਗਰੁੱਪ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਦਰਮਿਆਨ ਸਾਂਝੇ ਸਹਿਯੋਗ ਤਹਿਤ ਵਿਕਸਤ ਕੀਤਾ ਜਾਵੇਗਾ, ਜੋ ਓਬਰਾਏ ਗਰੁੱਪ ਦੀ ਲਗਜ਼ਰੀ ਪ੍ਰਾਹੁਣਚਾਰੀ ਵਿੱਚ ਵਿਸ਼ਵ ਪੱਧਰ ਤੱਕ ਮੰਨੀ-ਪ੍ਰਮੰਨੀ ਮੁਹਾਰਤ ਅਤੇ ਸਪ੍ਰਿੰਗਐਜ ਦੀ ਮਜ਼ਬੂਤ ਸਥਾਨਕ ਮੌਜੂਦਗੀ ਨੂੰ ਇਕੱਠਾ ਕਰੇਗਾ।

ਜ਼ਿਕਰਯੋਗ ਹੈ ਕਿ ਇਹ "ਟ੍ਰਾਈਡੈਂਟ" ਬ੍ਰਾਂਡ ਤਹਿਤ ਪੰਜਾਬ ਵਿੱਚ ਪਹਿਲਾ ਹੋਟਲ ਹੋਵੇਗਾ। ਇਸ ਸਮੇਂ ਭਾਰਤ ਭਰ ਵਿੱਚ ਟ੍ਰਾਈਡੈਂਟ ਬ੍ਰਾਂਡ ਤਹਿਤ 9 ਹੋਟਲ ਚੱਲ ਰਹੇ ਹਨ। ਇਸ ਸਮੇਂ ਓਬਰਾਏ ਗਰੁੱਪ ਦੇ ਦੇਸ਼ ਭਰ ਵਿੱਚ 32 ਹੋਟਲ ਚੱਲ ਰਹੇ ਹਨ ਅਤੇ 10 ਹੋਰ ਪ੍ਰਗਤੀ ਅਧੀਨ ਹਨ। ਪੰਜਾਬ ਵਿੱਚ ਇਹ ਗਰੁੱਪ ਪਹਿਲਾਂ ਹੀ ਓਬਰਾਏ ਬ੍ਰਾਂਡ ਤਹਿਤ ਨਿਊ ਚੰਡੀਗੜ੍ਹ ਵਿਖੇ ਓਬਰਾਏ ਸੁਖਵਿਲਾਸ ਸਪਾ ਰਿਜ਼ੋਰਟ ਚਲਾ ਰਿਹਾ ਹੈ।

ਇਸ ਸਭ ਨੂੰ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਸਰ ਪ੍ਰੋਜੈਕਟ ਵੀ ਵਧੇਰੇ ਮਹੱਤਵਪੂਰਨ ਹੈ ਕਿਉਂਕਿ ਇਸਨੂੰ ਪੰਜਾਬ ਵਿੱਚ ਟ੍ਰਾਈਡੈਂਟ ਬ੍ਰਾਂਡ ਤਹਿਤ ਇਸ ਪੱਧਰ ਦਾ ਪਹਿਲਾ ਗ੍ਰੀਨਫੀਲਡ ਪ੍ਰੋਜੈਕਟ ਦੱਸਿਆ ਜਾ ਰਿਹਾ ਹੈ। ਇਸ ਪ੍ਰੋਜੈਕਟ ’ਤੇ ਕੰਮ ਜੁਲਾਈ 2026 ਵਿੱਚ ਸ਼ੁਰੂ ਹੋਣ ਦੀ ਉਮੀਦ ਹੈ, ਜਿਸ ਨੂੰ ਮਾਰਚ 2029 ਤੱਕ ਪੂਰਾ ਕਰਨ ਦਾ ਟੀਚਾ ਹੈ।

ਉਨ੍ਹਾਂ ਕਿਹਾ ਕਿ ਇਹ ਸਹਿਯੋਗ ਪੰਜਾਬ ਦੇ ਉੱਚ-ਪੱਧਰੀ ਸੈਰ-ਸਪਾਟਾ, ਪ੍ਰਾਹੁਣਚਾਰੀ ਅਤੇ ਨਿਵੇਸ਼ ਲਈ ਇੱਕ ਪਸੰਦੀਦਾ ਸਥਾਨ ਬਣਨ ਦੇ ਸਫ਼ਰ ਵਿੱਚ ਇੱਕ ਨਵਾਂ ਮੀਲ ਪੱਥਰ ਹੈ, ਜੋ ਇੱਕ ਵਿਸ਼ਵਵਿਆਪੀ ਸੱਭਿਆਚਾਰਕ ਅਤੇ ਅਧਿਆਤਮਿਕ ਕੇਂਦਰ ਵਜੋਂ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੀ ਸਥਿਤੀ ਨੂੰ ਵੀ ਹੋਰ ਮਜ਼ਬੂਤ ਕਰੇਗਾ।

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਅੰਮ੍ਰਿਤਸਰਪੈਟਰੋਲ/ਡੀਜ਼ਲ ਦੀ ਸਪਲਾਈ ਬਾਰੇ ਅਫਵਾਹਾਂ ਤੋਂ ਬਚਣ ਦੀ ਅਪੀਲਅੰਮ੍ਰਿਤਸਰ, 26 ਮਾਰਚ: ਸਚਿਨ ਸ਼ਰਮਾ...
27/03/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਅੰਮ੍ਰਿਤਸਰ

ਪੈਟਰੋਲ/ਡੀਜ਼ਲ ਦੀ ਸਪਲਾਈ ਬਾਰੇ ਅਫਵਾਹਾਂ ਤੋਂ ਬਚਣ ਦੀ ਅਪੀਲ

ਅੰਮ੍ਰਿਤਸਰ, 26 ਮਾਰਚ: ਸਚਿਨ ਸ਼ਰਮਾ ਅੰਮ੍ਰਿਤਸਰ
ਵਿਸ਼ਵ ਪੱਧਰ ‘ਤੇ ਬਣ ਰਹੇ ਜੰਗੀ ਹਾਲਾਤਾਂ ਦੇ ਮੱਦੇਨਜ਼ਰ ਦੇਸ਼ ਅੰਦਰ ਪੈਟਰੋਲ/ਡੀਜ਼ਲ ਦੀ ਕਮੀ ਸਬੰਧੀ ਫੈਲ ਰਹੀਆਂ ਅਫਵਾਹਾਂ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਸ. ਦਲਵਿੰਦਰਜੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ, ਸ੍ਰੀਮਤੀ ਹਰਵੀਨ ਕੌਰ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਤੇਲ ਕੰਪਨੀਆਂ ਦੇ ਸੇਲਜ਼ ਅਫਸਰਾਂ ਨਾਲ ਮੀਟਿੰਗ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ।

ਮੀਟਿੰਗ ਦੌਰਾਨ ਵੱਖ-ਵੱਖ ਤੇਲ ਕੰਪਨੀਆਂ ਦੇ ਸੇਲਜ਼ ਅਫਸਰਾਂ ਵੱਲੋਂ ਦੱਸਿਆ ਗਿਆ ਕਿ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਮ ਜਨਤਾ ਵਿੱਚ ਫੈਲ ਰਹੀਆਂ ਅਫਵਾਹਾਂ ਕਾਰਨ ਕੁਝ ਲੋਕ ਵਾਧੂ ਪੈਟਰੋਲ/ਡੀਜ਼ਲ ਖਰੀਦ ਕੇ ਜਮ੍ਹਾਂ ਕਰ ਰਹੇ ਹਨ, ਜੋ ਕਿ ਬਿਲਕੁਲ ਗਲਤ ਹੈ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਪੈਟਰੋਲ/ਡੀਜ਼ਲ ਦੀ ਸਪਲਾਈ ਪੂਰੀ ਤਰ੍ਹਾਂ ਸਧਾਰਣ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਹੈ। ਇਸ ਲਈ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਅਫਵਾਹਾਂ ਤੋਂ ਬਚਦੇ ਹੋਏ ਬਿਨਾਂ ਲੋੜ ਵਾਧੂ ਪੈਟਰੋਲ/ਡੀਜ਼ਲ ਖਰੀਦ ਕੇ ਜਮ੍ਹਾਂ ਨਾ ਕੀਤਾ ਜਾਵੇ।

ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਵੱਲੋਂ 18 ਮਾਰਚ...
05/03/2026

ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ

ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਵੱਲੋਂ 18 ਮਾਰਚ ਨੂੰ ਸੂਬਾ ਪੱਧਰੀ ਸਮਾਗਮ ਦੌਰਾਨ ਚੁਣੀਆਂ ਗਈਆਂ 100 ਮਹਿਲਾ ਉੱਦਮੀਆਂ ਨੂੰ, ਹਰੇਕ ਨੂੰ 25,000 ਰੁਪਏ ਦੇ, ਦਿੱਤੇ ਜਾਣਗੇ ਨਕਦ ਪੁਰਸਕਾਰ - ਵਿਧਾਇਕਾ ਜੀਵਨਜੋਤ ਕੌਰ

ਅੰਮ੍ਰਿਤਸਰ, 5 ਮਾਰਚ ( ਸਚਿਨ ਸ਼ਰਮਾ ਅੰਮ੍ਰਿਤਸਰ ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 18 ਮਾਰਚ, 2026 ਨੂੰ ਸੂਬਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ, ਜਿਸ ਦੌਰਾਨ ਪੰਜਾਬ ਦੀਆਂ ਚੋਟੀ ਦੀਆਂ 100 ਚੁਣੀਆਂ ਗਈਆਂ ਮਹਿਲਾ ਉੱਦਮੀਆਂ ਲਈ ਹਰੇਕ ਨੂੰ 25,000 ਰੁਪਏ ਦਾ ਇਨਾਮ ਦਿੱਤਾ ਜਾਵੇਗਾ ਜੋ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ (ਪੀਐਸਆਰਐਲਐਮ) ਤਹਿਤ ਮਹਿਲਾ ਉੱਦਮੀ ਕਾਰੋਬਾਰੀਆਂ ਨੂੰ ਇੱਕ ਵੱਡੀ ਪਛਾਣ ਮੁਹੱਈਆ ਕਰਵਾਉਣ ਦੀ ਸਰਕਾਰ ਦੀ ਇੱਕ ਪਹਿਲ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ ਨੇ ਕਿਹਾ ਕਿ ਪੰਜਾਬ ਪੇਂਡੂ ਆਜੀਵਿਕਾ ਮਿਸ਼ਨ ਨੂੰ ਵੱਡਾ ਹੁੰਗਾਰਾ ਮਿਲ ਰਹੀ ਹੈ ਕਿਉਂਕਿ 28,000 ਤੋਂ ਵੱਧ ਮਹਿਲਾਵਾਂ ਸਨਮਾਨ ਸਮਾਗਮਾਂ ਲਈ ਰਜਿਸਟਰ ਕਰ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਸੂਬਾ ਪੱਧਰ ਦਾ ਸਮਾਗਮ 18 ਮਾਰਚ 2026 ਨੂੰ ਕਰਵਾਇਆ ਜਾਵੇਗਾ, ਜਿਸ ਦੌਰਾਨ ਪੰਜਾਬ ਦੀਆਂ ਚੁਣੀਆਂ ਗਈਆਂ ਪਹਿਲੀਆਂ 100 ਮਹਿਲਾ ਉਦਮੀਆਂ ਨੂੰ ਪ੍ਰਤੀ ਮਹਿਲਾ 25,000 ਦੀ ਰਕਮ ਨਾਲ ਸਨਮਾਨਿਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸਨਮਾਨ ਸਮਾਗਮ ਬਲਾਕ ਅਤੇ ਵਿਧਾਨ ਸਭਾ ਹਲਕਾ ਪੱਧਰ ‘ਤੇ ਸ਼ੁਰੂ ਹੋ ਚੁੱਕੇ ਹਨ ਅਤੇ 12 ਮਾਰਚ ਤੋਂ ਜ਼ਿਲ੍ਹਾ ਪੱਧਰ ‘ਤੇ ਜਾਰੀ ਰਹਿਣਗੇ, ਜਿਸ ਤੋਂ ਬਾਅਦ ਸੂਬਾ ਪੱਧਰ ਦੇ ਸਮਾਗਮ ਨਾਲ ਇਹ ਲੜੀ ਸੰਪੰਨ ਹੋਵੇਗੀ। ਉਨ੍ਹਾਂ ਕਿਹਾ, “ਹਰ ਵਿਧਾਨ ਸਭਾ ਹਲਕੇ ਤੋਂ 100 ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾ ਉਦਯਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ, ਜਿਸ ਨਾਲ ਸੂਬੇ ਭਰ ਵਿੱਚ ਕੁੱਲ 11,700 ਮਹਿਲਾਵਾਂ ਸਨਮਾਨਿਤ ਹੋਣਗੀਆਂ। ਇਸੇ ਤਰ੍ਹਾਂ 23 ਜ਼ਿਲ੍ਹਿਆਂ ਵਿੱਚੋਂ ਹਰ ਜ਼ਿਲ੍ਹੇ ਤੋਂ 100 ਮਹਿਲਾ ਉੱਦਮੀਆਂ ਸਮੇਤ 2,300 ਮਹਿਲਾਵਾਂ ਨੂੰ ਸਨਮਾਨ ਦਿੱਤਾ ਜਾਵੇਗਾ। ਸੂਬਾ ਪੱਧਰ ‘ਤੇ ਇੱਕ ਕਮੇਟੀ ਟੌਪ 100 ਮਹਿਲਾ ਉੱਦਮੀਆਂ ਦੀ ਚੋਣ ਕਰੇਗੀ, ਜਿਨ੍ਹਾਂ ਨੂੰ ਪ੍ਰਤੀ ਵਿਅਕਤੀ 25,000 ਦੀ ਰਕਮ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੁੱਲ ਮਿਲਾ ਕੇ ਪੰਜਾਬ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ ਨੇ ਕਿਹਾ ਕਿ “ਪੀਐਸਆਰਐਲਐਮ ਪੇਂਡੂ ਲੋੜਵੰਦ ਪਰਿਵਾਰਾਂ ਦੀਆਂ ਮਹਿਲਾਵਾਂ ਨੂੰ ਸਵੈ ਸਹਾਇਤਾ ਸਮੂਹਾਂ ਨਾਲ ਜੋੜ ਕੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਿਹਾ ਹੈ। ਸੂਬੇ ਵਿੱਚ ਲਗਭਗ 58,000 ਸਵੈ ਸਹਾਇਤਾ ਸਮੂਹ ਸਰਗਰਮ ਹਨ ਅਤੇ ਕਰੀਬ ਛੇ ਲੱਖ ਗ੍ਰਾਮੀਣ ਮਹਿਲਾਵਾਂ ਉਨ੍ਹਾਂ ਨਾਲ ਜੁੜੀਆਂ ਹੋਈਆਂ ਹਨ। ਪੰਜਾਬ ਸਰਕਾਰ ਵੱਲੋਂ ਲਾਭਪਾਤਰੀਆਂ ਨੂੰ 30,000 ਦਾ ਰਿਵਾਲਵਿੰਗ ਫੰਡ, 50,000 ਦਾ ਕਮਿਊਨਿਟੀ ਇਨਵੈਸਟਮੈਂਟ ਫੰਡ ਅਤੇ 7 ਪ੍ਰਤੀਸ਼ਤ ਵਿਆਜ ਦਰ ‘ਤੇ ਕਰਜ਼ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਸਹਾਇਤਾ ਢਾਂਚੇ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਪੀਐਸਆਰਐਲਐਮ ਰਾਹੀਂ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦੇ ਨਾਲ-ਨਾਲ ਪ੍ਰਸ਼ਿਕਸ਼ਣ, ਬਾਜ਼ਾਰ ਸੰਪਰਕ, ਬੈਂਕਿੰਗ ਸਹਾਇਤਾ ਅਤੇ ਸਮਾਜਿਕ ਸੁਰੱਖਿਆ ਯੋਜਨਾਵਾਂ ਤੱਕ ਪਹੁੰਚ ਪ੍ਰਦਾਨ ਕੀਤੀ ਜਾ ਰਹੀ ਹੈ। ਇਹ ਪਹਿਲਾਂ ਗ੍ਰਾਮੀਣ ਪਰਿਵਾਰਾਂ ਦੀ ਆਮਦਨ ਵਿੱਚ ਵਾਧਾ ਕਰ ਰਹੀਆਂ ਹਨ ਅਤੇ ਉਨ੍ਹਾਂ ਦੀ ਸਮਾਜਿਕ ਸਥਿਤੀ ਨੂੰ ਸੁਧਾਰ ਰਹੀਆਂ ਹਨ।

ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਅਣਗਹਿਲੀ ’ਤੇ ਲੱਗੇਗੀ ਰੋਕ, ਮਰੀਜ਼ਾਂ ਨੂੰ ਮਿਲੇਗਾ ਨਿਆਂ: ਜਸਕਰਨ ਸਿੰਘ ਬੰਦੇਸ਼ਾਅੰਮ੍ਰਿਤਸਰ, 04 ਮਾਰਚ 20...
04/03/2026

ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਅਣਗਹਿਲੀ ’ਤੇ ਲੱਗੇਗੀ ਰੋਕ, ਮਰੀਜ਼ਾਂ ਨੂੰ ਮਿਲੇਗਾ ਨਿਆਂ: ਜਸਕਰਨ ਸਿੰਘ ਬੰਦੇਸ਼ਾ

ਅੰਮ੍ਰਿਤਸਰ, 04 ਮਾਰਚ 2026 — ਸਚਿਨ ਸ਼ਰਮਾ ਅੰਮ੍ਰਿਤਸਰ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਜਸਕਰਨ ਸਿੰਘ ਬੰਦੇਸਾ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਮਰੀਜ਼ਾਂ ਨਾਲ ਹੋਣ ਵਾਲੀ ਲਾਪਰਵਾਹੀ ਅਤੇ ਅਣਗਹਿਲੀ ਨੂੰ ਰੋਕਣ ਲਈ ਜਾਰੀ ਨਵੇਂ ਨੋਟੀਫਿਕੇਸ਼ਨ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਇਸ ਨਾਲ ਸਿਹਤ ਪ੍ਰਣਾਲੀ ਵਿੱਚ ਵੱਡਾ ਸੁਧਾਰ ਆਵੇਗਾ ਅਤੇ ਮਰੀਜ਼ਾਂ ਨੂੰ ਨਿਆਂ ਮਿਲਣਾ ਯਕੀਨੀ ਬਣੇਗਾ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿਹਤ ਖੇਤਰ ਵਿੱਚ ਕਈ ਲੋਕ-ਹਿਤੈਸ਼ੀ ਕਦਮ ਚੁੱਕੇ ਹਨ। ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਸਹੂਲਤ ਦੇ ਪ੍ਰਬੰਧ ਨਾਲ ਆਮ ਲੋਕਾਂ ਨੂੰ ਇਲਾਜ ਸੰਬੰਧੀ ਵੱਡੀ ਰਾਹਤ ਮਿਲੀ ਹੈ। ਹੁਣ ਕੋਈ ਵੀ ਨਾਗਰਿਕ ਸਰਕਾਰੀ ਜਾਂ ਪ੍ਰਾਈਵੇਟ ਹਸਪਤਾਲ ਵਿੱਚ ਆਰਥਿਕ ਬੋਝ ਤੋਂ ਬਿਨਾਂ ਇਲਾਜ ਕਰਵਾ ਸਕਦਾ ਹੈ।

ਚੇਅਰਮੈਨ ਬੰਦੇਸ਼ਾ ਨੇ ਦੱਸਿਆ ਕਿ 13 ਫਰਵਰੀ 2026 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ ਹਰ ਜ਼ਿਲ੍ਹੇ ਵਿੱਚ “ਡਿਸਟ੍ਰਿਕਟ ਮੈਡੀਕਲ ਬੋਰਡ ਫਾਰ ਨੇਗਲੀਜੈਂਸ” ਦਾ ਗਠਨ ਕੀਤਾ ਗਿਆ ਹੈ। ਇਹ ਬੋਰਡ ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ ਜਾਂ ਹਸਪਤਾਲਾਂ ਖ਼ਿਲਾਫ਼ ਆਉਣ ਵਾਲੀਆਂ ਮੈਡੀਕਲ ਲਾਪਰਵਾਹੀ ਦੀਆਂ ਸ਼ਿਕਾਇਤਾਂ ਦੀ ਨਿਰਪੱਖ ਜਾਂਚ ਕਰੇਗਾ। ਬੋਰਡ ਵਿੱਚ ਸਿਵਲ ਸਰਜਨ ਚੇਅਰਮੈਨ ਹੋਵੇਗਾ, ਜਦਕਿ ਮੈਡੀਕਲ ਸੁਪਰਿੰਟੈਂਡੈਂਟ ਜਾਂ ਪ੍ਰਿੰਸੀਪਲ ਮੈਡੀਕਲ ਅਫਸਰ ਮੈਂਬਰ ਸਕੱਤਰ ਵਜੋਂ ਕੰਮ ਕਰੇਗਾ। ਇਸ ਤੋਂ ਇਲਾਵਾ ਮਾਹਿਰ ਡਾਕਟਰਾਂ ਅਤੇ ਇੰਡੀਆਨ ਮੈਡੀਕਲ ਐਸੋਸੀਏਸ਼ਨ ਦਾ ਨੁਮਾਇੰਦਾ ਵੀ ਸ਼ਾਮਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਪ੍ਰਣਾਲੀ ਨਾਲ ਹਸਪਤਾਲਾਂ ਦੀ ਜਵਾਬਦੇਹੀ ਵਧੇਗੀ ਅਤੇ ਮਰੀਜ਼ਾਂ ਨਾਲ ਹੋਣ ਵਾਲੀ ਕਿਸੇ ਵੀ ਕਿਸਮ ਦੀ ਅਣਗਹਿਲੀ ’ਤੇ ਤੁਰੰਤ ਕਾਰਵਾਈ ਹੋਵੇਗੀ। ਪਿਛਲੇ ਸਮੇਂ ਦੌਰਾਨ ਜਿਨ੍ਹਾਂ ਲੋਕਾਂ ਨੂੰ ਨਿਆਂ ਨਹੀਂ ਮਿਲ ਸਕਿਆ, ਉਨ੍ਹਾਂ ਲਈ ਵੀ ਇਹ ਕਦਮ ਉਮੀਦ ਦੀ ਕਿਰਣ ਸਾਬਤ ਹੋਵੇਗਾ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਸੇਵਾਵਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਕੇਂਦਰਿਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹੁਣ ਮਰੀਜ਼ਾਂ ਦੇ ਅਧਿਕਾਰਾਂ ਨਾਲ ਕਿਸੇ ਵੀ ਤਰ੍ਹਾਂ ਦੀ ਸਮਝੌਤਾ ਨਹੀਂ ਕੀਤਾ ਜਾਵੇਗਾ।

ਖਾੜੀ ਦੇਸ਼ਾਂ `ਚ ਜੰਗ ਕਾਰਨ ਫਸੇ ਜ਼ਿਲ੍ਹਾ ਵਾਸੀਆਂ ਲਈ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ 0183-2226161 ਹੈਲਪ ਲਾਈਨ ਨੰਬਰ ਜਾਰੀ ਕੀਤਾ ਪੰਜਾਬ ਸਰਕਾ...
03/03/2026

ਖਾੜੀ ਦੇਸ਼ਾਂ `ਚ ਜੰਗ ਕਾਰਨ ਫਸੇ ਜ਼ਿਲ੍ਹਾ ਵਾਸੀਆਂ ਲਈ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ 0183-2226161 ਹੈਲਪ ਲਾਈਨ ਨੰਬਰ ਜਾਰੀ ਕੀਤਾ

ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਮਦਦ ਲਈ ਸੂਬਾ ਪੱਧਰ `ਤੇ ਵੀ ਹੈਲਪ ਲਾਈਨ ਨੰਬਰ 0172 2260042, 0172 2260043 ਅਤੇ ਵੱਟਸਐਪ ਨੰਬਰ +91 94787 79112 ਜਾਰੀ ਕੀਤੇ

ਅੰਮ੍ਰਿਤਸਰ, 03 ਮਾਰਚ ( ਸਚਿਨ ਸ਼ਰਮਾ ਅੰਮ੍ਰਿਤਸਰ ) - ਖਾੜੀ ਦੇਸ਼ਾਂ ਵਿੱਚ ਜੰਗ ਕਾਰਨ ਵਧ ਰਹੇ ਤਣਾਅ ਕਾਰਨ ਉੱਥੇ ਫਸੇ ਜ਼ਿਲ੍ਹਾ ਵਾਸੀਆਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਇੱਕ ਹੈਲਪ-ਲਾਈਨ ਨੰਬਰ ਜਾਰੀ ਕੀਤਾ ਹੈ। ਇਹ ਹੈਲਪ ਲਾਈਨ ਨੰਬਰ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਹ ਹੈਲਪ ਲਾਈਨ ਨੰਬਰ -ਦਿਨ-ਰਾਤ ਕਾਰਜਸ਼ੀਲ ਰਹੇਗਾ ਅਤੇ ਖਾੜੀ ਦੇਸ਼ਾਂ ਵਿੱਚ ਫਸੇ ਜ਼ਿਲ੍ਹਾ ਵਾਸੀ ਅਤੇ ਉਨ੍ਹਾਂ ਦੇ ਏਥੇ ਰਹਿ ਰਹੇ ਪਰਿਵਾਰ ਇਸ ਨੰਬਰ ਉੱਪਰ ਤੁਰੰਤ ਸਹਾਇਤਾ ਲਈ ਸੰਪਰਕ ਕਰ ਸਕਦੇ ਹਨ।

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰ `ਤੇ ਵੀ ਸਹਾਇਤਾ ਲਈ ਦਿਨ-ਰਾਤ ਕਾਰਜਸ਼ੀਲ ਹੈਲਪਲਾਈਨ ਨੰਬਰ 0172 2260042, 0172 2260043 ਜਾਰੀ ਕੀਤੇ ਗਏ ਹਨ। ਲੋੜ ਪੈਣ `ਤੇ ਇਨ੍ਹਾਂ ਨੰਬਰਾਂ `ਤੇ ਕਾਲ ਕੀਤੀ ਜਾ ਸਕਦੀ ਹੈ ਜਾਂ ਵਟਸਅੱਪ ਨੰਬਰ +91 94787 79112 `ਤੇ ਮੈਸੇਜ ਭੇਜੇ ਜਾ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਖਾੜੀ ਮੁਲਕਾਂ ਵਿੱਚ ਪੰਜਾਬੀਆਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਇਸ ਸੰਕਟ ਦੀ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣ ਰਹੇ ਕਾਰਡਾਂ ਦੀ ਸਮੀਖਿਆ ਕੀਤੀਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿ...
22/02/2026

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣ ਰਹੇ ਕਾਰਡਾਂ ਦੀ ਸਮੀਖਿਆ ਕੀਤੀ

ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਾਰਡ ਬਣਾਉਣ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ

ਮੁੱਖ ਮੰਤਰੀ ਸਿਹਤ ਯੋਜਨਾ ਵਿੱਤੀ ਬੋਝ ਨੂੰ ਬਿਲਕੁੱਲ ਖਤਮ ਕਰਕੇ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਕਰ ਰਹੀ ਹੈ ਪ੍ਰਦਾਨ : ਸਿਹਤ ਮੰਤਰੀ

ਅੰਮ੍ਰਿਤਸਰ, 22 ਫਰਵਰੀ ( ਸਚਿਨ ਸ਼ਰਮਾ ਅੰਮ੍ਰਿਤਸਰ ) - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦਾ ਰੀਵਿਊ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ, ਵਿਧਾਇਕ ਅਜਨਾਲਾ ਸ. ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਅੰਮ੍ਰਿਤਸਰ ਕੇਂਦਰੀ ਡਾ. ਅਜੇ ਗੁਪਤਾ, ਵਿਧਾਇਕ ਅੰਮ੍ਰਿਤਸਰ ਪੂਰਬੀ ਸ੍ਰੀਮਤੀ ਜੀਵਨਜੋਤ ਕੌਰ, ਵਿਧਾਇਕ ਅੰਮ੍ਰਿਤਸਰ ਪੱਛਮੀ ਡਾ. ਜਸਬੀਰ ਸਿੰਘ ਸੰਧੂ, ਵਿਧਾਇਕ ਅਟਾਰੀ ਸ. ਜਸਵਿੰਦਰ ਸਿੰਘ ਰਮਦਾਸ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਗੁਰਸ਼ਰਨ ਸਿੰਘ ਛੀਨਾ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਪ੍ਰਭਬੀਰ ਸਿੰਘ ਬਰਾੜ, ਪ੍ਰਧਾਨ ਗੁਰਪ੍ਰਤਾਪ ਸਿੰਘ ਸੰਧੂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਮਨਦੀਪ ਕੌਰ, ਐੱਸ.ਡੀ.ਐੱਮ. ਬਾਬਾ ਬਕਾਲਾ ਸ. ਅਮਨਦੀਪ ਸਿੰਘ, ਐੱਸ.ਡੀ.ਐੱਮ. ਅਜਨਾਲਾ ਸ. ਰਵਿੰਦਰ ਸਿੰਘ ਅਰੋੜਾ, ਸਿਵਲ ਸਰਜਨ ਡਾ. ਸਤਿੰਦਰ ਸਿੰਘ ਬਜਾਜ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਵਿੱਚ ਬਣ ਰਹੇ ਕਾਰਡਾਂ ਦੀ ਸਮੀਖਿਆ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਦੇਣ ਲਈ ਵੱਧ ਤੋਂ ਵੱਧ ਕਾਰਡ ਬਣਾਏ ਜਾਣ ਅਤੇ ਇਸ ਕੰਮ ਲਈ ਕੈਂਪਾਂ ਦੀ ਗਿਣਤੀ ਵਧਾਈ ਜਾਵੇ। ਉਨ੍ਹਾਂ ਅਧਿਕਾਰੀਆਂ ਦੇ ਨਾਲ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਇਨ੍ਹਾਂ ਕੈਂਪਾਂ ਵਿੱਚ ਜਾ ਕੇ ਕਾਰਡ ਬਣਾਉਣ ਦੀ ਪ੍ਰਗਤੀ ਦਾ ਜਾਇਜਾ ਵੀ ਲੈਂਦੇ ਰਹਿਣ।

ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੇ ਵਸਨੀਕ ਮੁੱਖ ਮੰਤਰੀ ਸਿਹਤ ਯੋਜਨਾ ਤੋਂ ਬਹੁਤ ਖੁਸ਼ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੇ ਹਰੇਕ ਪਰਿਵਾਰ ਦਾ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਬਣਾ ਕੇ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ 9 ਲੱਖ ਕਾਰਡ ਬਣ ਚੁੱਕੇ ਹਨ ਅਤੇ ਸੋਮਵਾਰ ਤੱਕ ਇਹ ਗਿਣਤੀ 10 ਲੱਖ ਤੋਂ ਪਾਰ ਕਰ ਜਾਵੇਗੀ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਸਿਹਤ ਬੀਮਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਮੈਡੀਕਲ ਐਮਰਜੈਂਸੀ ਦੌਰਾਨ ਪਰਿਵਾਰਾਂ ਦੇ ਵਿੱਤੀ ਬੋਝ ਨੂੰ ਬਿਲਕੁੱਲ ਘੱਟ ਕਰਨਾ ਹੈ। ਉਨ੍ਹਾਂ ਕਿਹਾ ਕਿ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸੂਚੀਬੱਧ ਹਸਪਤਾਲਾਂ ਵਿੱਚ ਨਿਰਵਿਘਨ ਰਜਿਸਟ੍ਰੇਸ਼ਨ ਅਤੇ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਉਣ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਲਾਜ ਤੋਂ ਵਾਂਝਾ ਨਾ ਰਹੇ। ਉਨ੍ਹਾਂ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਅਤੇ ਵਿੱਤੀ ਬੋਝ ਨੂੰ ਘੱਟ ਕਰਨ ਲਈ ਸੀ.ਐਸ.ਸੀ., ਆਸ਼ਾ ਅਤੇ ਪੀ.ਆਰ.ਆਈ. ਨੁਮਾਇੰਦਿਆਂ ਨਾਲ ਨਜ਼ਦੀਕੀ ਤਾਲਮੇਲ ਬਣਾਉਣ ਲਈ ਵੀ ਕਿਹਾ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਜਿੱਥੇ ਸਾਰੇ ਸਰਕਾਰੀ ਹਸਪਤਾਲਾਂ ਤੋਂ ਮੁਫ਼ਤ ਇਲਾਜ ਹੋਵੇਗਾ ਓਥੇ 600 ਨਿੱਜੀ ਹਸਪਤਾਲ ਵੀ ਇੰਪੈਨਲਡ ਕੀਤੇ ਗਏ ਹਨ।

ਵਿਰੋਧੀ ਪਾਰਟੀਆਂ ਵੱਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੋਂ ਸੂਬਾ ਵਾਸੀਆਂ ਨੂੰ ਸਾਵਧਾਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਰੋਧੀ ਜਾਣਬੁੱਝ ਕੇ ਭਰਮ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮਾਨ ਸਰਕਾਰ ਦੀ ਗਰੰਟੀ ਹੈ ਕਿ ਹਰ ਪਰਿਵਾਰ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਲਾਨਾ 10 ਲੱਖ ਰੁਪਏ ਦਾ ਮੈਡੀਕਲ ਕਵਰ ਮਿਲੇਗਾ। ਉਨ੍ਹਾਂ ਕਿਹਾ ਕਿ ਵਿਰੋਧੀਆਂ ਕੋਲ ਹੁਣ ਕੋਈ ਹੋਰ ਮੁੱਦਾ ਨਹੀਂ ਹੈ ਇਸੇ ਲਈ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਇਨ੍ਹਾਂ ਦੀਆਂ ਅਫ਼ਵਾਹਾਂ ਵਿੱਚ ਬਿਲਕੁੱਲ ਨਾ ਆਉਣ।

ਪ੍ਰੈੱਸ ਕਾਨਫਰੰਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਅੰਮ੍ਰਿਤਸਰ ਪੁਲਿਸ ਨੇ ਇੱਕ ਨਕਲੀ ਸਿਹਤ ਮੰਤਰੀ ਨੂੰ ਹਿਰਾਸਤ ਵਿੱਚ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਨਕਲੀ ਸਿਹਤ ਮੰਤਰੀ ਇੱਕ ਡਾਕਟਰ ਨੂੰ ਫਰਜੀ ਕਾਲ ਕਰ ਰਿਹਾ ਸੀ ਜਿਸ `ਤੇ ਅੰਮ੍ਰਿਤਸਰ ਪੁਲਿਸ ਨੇ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ। ਉਨ੍ਹਾਂ ਅਜਿਹੇ ਫਰਜ਼ੀ ਅਤੇ ਠੱਗ ਕਿਸਮ ਦੇ ਨੌਸਰਬਾਜ਼ਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਅਜਿਹੀਆਂ ਹਰਕਤਾਂ ਤੋਂ ਬਾਜ ਆ ਜਾਣ ਨਹੀਂ ਤਾਂ ਉਨ੍ਹਾਂ ਖਿਲ਼ਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

HARI OM HARI OM HARI OM HARE.                 *****(.  HAPPY birthday Maiya Ji. )
21/02/2026

HARI OM HARI OM HARI OM HARE. *****(. HAPPY birthday Maiya Ji. )

Address

Amritsar
143001

Alerts

Be the first to know and let us send you an email when Punjab Ab Tak News Sachin Sharma posts news and promotions. Your email address will not be used for any other purpose, and you can unsubscribe at any time.

Contact The Business

Send a message to Punjab Ab Tak News Sachin Sharma:

Shortcuts

Share