ਖ਼ਬਰਾਂ ਹੁਣ ਤੱਕ Khabran Hun Tak

  • Home
  • ਖ਼ਬਰਾਂ ਹੁਣ ਤੱਕ Khabran Hun Tak

ਖ਼ਬਰਾਂ ਹੁਣ ਤੱਕ Khabran Hun Tak ਖ਼ਬਰਾਂ ਹੁਣ ਤੱਕ, ਨਾਂ ਸਨਸਨੀ ਨਾ ਗੱਪ ਸਿਰਫ ਸੱਚ

ਖ਼ਬਰਾਂ ਹੁਣ ਤੱਕ Khabran Hun Tak
20/04/2025

ਖ਼ਬਰਾਂ ਹੁਣ ਤੱਕ Khabran Hun Tak

KHABRAN HUN TAK ਖ਼ਬਰਾਂ ਹੁਣ ਤੱਕ
20/04/2025

KHABRAN HUN TAK ਖ਼ਬਰਾਂ ਹੁਣ ਤੱਕ

11/01/2023

ਮੋਹਾਲੀ
🚩ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ

🚩ਹੜਤਾਲੀ ਅਫਸਰਾਂ ਤੇ ਸਖਤ ਹੋਏ CM ਪੰਜਾਬ🚩2 ਵਜ਼ੇ ਤੱਕ ਦਾ ਅਲਟੀਮੇਟਮਭਗਵੰਤ ਮਾਨ ਵੱਲੋਂ ਹੜਤਾਲੀ ਅਫਸਰਾਂ ਨੂੰ ਅੱਜ 2 ਵਜੇ ਤੱਕ ਦਾ ਸਮਾਂ, ਉਸ ਪਿੱਛ...
11/01/2023

🚩ਹੜਤਾਲੀ ਅਫਸਰਾਂ ਤੇ ਸਖਤ ਹੋਏ CM ਪੰਜਾਬ
🚩2 ਵਜ਼ੇ ਤੱਕ ਦਾ ਅਲਟੀਮੇਟਮ

ਭਗਵੰਤ ਮਾਨ ਵੱਲੋਂ ਹੜਤਾਲੀ ਅਫਸਰਾਂ ਨੂੰ ਅੱਜ 2 ਵਜੇ ਤੱਕ ਦਾ ਸਮਾਂ, ਉਸ ਪਿੱਛੋਂ ਸਸਪੈਂਡ ਕਰਨ ਦੇ ਹੁਕਮ, ਕਿਹਾ-ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ਦੇ ਰਾਹ ਵਿਚ ਅੜਿੱਕੇ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕਰਾਂਗੇ।

09/01/2023

ਹੁਸ਼ਿਆਰਪੁਰ

🚩 ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ ਦੇ ਡਰਾਈਵਰ ਮਨੀ ਨੇ ਲੜਕੀ ਦਾ ਕੀਤਾ ਕਤਲ

🚩 ਵਾਰਡ ਨੰ:18 ਦੇ ਮੁਹੱਲਾ ਪੁਰਹੀਰਾਂ ’ਚ ਲੜਕੀ ਨੂੰ ਮਾਰੀ ਗੋਲੀ

🚩ਲੜਕੇ (ਮਨੀ) ਨੇ ਵੀ ਖ਼ੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ

ਗਾਇਕ ਰਣਜੀਤ ਬਾਵਾ ਨੇ ਮੈਨੇਜਰ ਡਿਪਟੀ ਵੋਹਰਾ ਦੀ ਅਰਥੀ ਨੂੰ ਦਿੱਤਾ ਮੋਢਾ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ ।
09/01/2023

ਗਾਇਕ ਰਣਜੀਤ ਬਾਵਾ ਨੇ ਮੈਨੇਜਰ ਡਿਪਟੀ ਵੋਹਰਾ ਦੀ ਅਰਥੀ ਨੂੰ ਦਿੱਤਾ ਮੋਢਾ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ ।

09/01/2023

ਸਮਾਣਾ (ਪਟਿਆਲਾ)
🚩 ਸਮਾਣਾ ਦੇ ਪਿੰਡ ਖ਼ਾਨਪੁਰ ਗਾੜ੍ਹੀਆਂ ਵਿਚ ਇਕ ਸਕੂਲ ਵਿਦਿਆਰਥਣ ਦੀ ਠੰਢ ਲੱਗਣ ਨਾਲ ਮੌਤ
🚩ਵਿਦਿਆਰਥਣ ਦਾ ਨਾਮ ਹਰਸਿਮਰਨ ਕੌਰ

ਭਾਰਤ ਜੋੜੋ ਯਾਤਰਾ ਦਾ ਪੰਜਾਬ ਵਿੱਚ ਪ੍ਰਬੰਧਨ ਚਲਾਉਣ ਲਈ ਪੰਜਾਬ ਪ੍ਰਦੇਸ ਕਾਂਗਰਸ ਵੱਲੋਂ ਦਿਨਾਂ ਮੁਤਾਬਕ ਡਿਊਟੀਆਂ ਲਗਾ ਕੇ ਸਟੇਟ ਯਾਤਰੀ ਕੋਆਰਡੀਨੇ...
09/01/2023

ਭਾਰਤ ਜੋੜੋ ਯਾਤਰਾ ਦਾ ਪੰਜਾਬ ਵਿੱਚ ਪ੍ਰਬੰਧਨ ਚਲਾਉਣ ਲਈ ਪੰਜਾਬ ਪ੍ਰਦੇਸ ਕਾਂਗਰਸ ਵੱਲੋਂ ਦਿਨਾਂ ਮੁਤਾਬਕ ਡਿਊਟੀਆਂ ਲਗਾ ਕੇ ਸਟੇਟ ਯਾਤਰੀ ਕੋਆਰਡੀਨੇਸ਼ਨ ਕਮੇਟੀ ਦੀ ਸੂਚੀ ਜਾਰੀ।

ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ’ਤੇ ਖਰਚੇਗੀ 6.81 ਕਰੋੜ ਰੁਪਏ - ਡਾ. ਨਿੱਜਰਵਾਰਡ ਨੰ: 38 ਵਿਖੇ 40 ਲੱਖ ਰੁਪਏ ਦੀ ਲ...
09/01/2023

ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ’ਤੇ ਖਰਚੇਗੀ 6.81 ਕਰੋੜ ਰੁਪਏ - ਡਾ. ਨਿੱਜਰ

ਵਾਰਡ ਨੰ: 38 ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ 9 ਜਨਵਰੀ 2023- (ਮਨੋਹਰ ਰੰਧਾਵਾ) -ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਰਾਜ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ’ਤੇ 6.81 ਕਰੋੜ ਰੁਪਏ ਦਾ ਖਰਚ ਕਰਨ ਦਾ ਫੈਸਲਾ ਕੀਤਾ ਹੈ।

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਨਿੱਜਰ ਨੇ ਅੱਜ ਵਾਰਡ ਨੰ: 38 ਅਧੀਨ ਪੈਂਦੇ ਇਲਾਕੇ ਪੋਠੋਹਾਰ ਬਾਜਾਰ, ਕੋਟ ਮਿਤ ਸਿੰਘ ਅਤੇ ਖਾਲਸਾ ਨਗਰ ਵਿੱਖੇ 40 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਇਲਾਂ ਲਗਾਉਣ ਦੇ ਕੰਮ ਕਰਨ ਦਾ ਟੱਕ ਲਗਾ ਕੇ ਉਦਘਾਟਨ ਕਰਨ ਉਪਰੰਤ ਕੀਤਾ। ਉਨਾਂ ਕਿਹਾ ਕਿ ਬੜੇ ਦੁਖ ਦੀ ਗੱਲ ਹੈ ਕਿ ਪਿਛਲੇ 35 ਸਾਲਾਂ ਤੋਂ ਇਸ ਇਲਾਕੇ ਦੀ ਕਿਸੇ ਨੇ ਵੀ ਸਾਰ ਨਹੀਂ ਲਈ ਅਤੇ ਇਹ ਇਲਾਕਾ ਪੂਰੀ ਤਰ੍ਹਾਂ ਪਛੜਿਆ ਹੋਇਆ ਹੈ। ਡਾ. ਨਿੱਜਰ ਨੇ ਕਿਹਾ ਕਿ ਹੁਣ ਇਸ ਇਲਾਕੇ ਵਿੱਚ ਸਾਰੀਆਂ ਸਹੂਲਤਾਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਸਭ ਤੋਂ ਪਹਿਲਾਂ ਗਲੀਆਂ ਨਾਲੀਆਂ ਦੇ ਕੰਮ ਨੂੰ ਮੁਕੰਮਲ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਡਾ. ਨਿੱਜਰ ਨੇ ਕਿਹਾ ਕਿ ਸਾਡਾ ਸੁਪਨਾ ਸੂਬੇ ਦੇ ਲੋਕਾਂ ਦਾ ਜੀਵਨ ਸੁਖਾਲਾ ਬਣਾਉਣਾ ਅਤੇ ਸਾਫ਼ ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣਾ ਹੈ । ਉਨਾਂ ਦੱਸਿਆ ਕਿ ਵਿਕਾਸ ਦੇ ਕਾਰਜਾਂ ਲਈ ਫੰਡਜ ਦੀ ਕੋਈ ਕਮੀ ਨਹੀਂ ਹੈ ਅਤੇ ਪਹਿਲ ਦੇ ਆਧਾਰ ਤੇ ਲੋਕਾਂ ਨੂੰ ਮੁੱਢਲੀਆਂ ਜ਼ਰੂਰਤਾ ਮੁਹੱਈਆਂ ਕਰਵਾਈਆਂ ਜਾਣਗੀਆਂ। ਇਸ ਮੌਕੇ ਇਲਾਕੇ ਦੇ ਲੋਕਾਂ ਵਲੋਂ ਡਾ. ਨਿੱਜਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਸਾਡੇ ਇਲਾਕੇ ਦੀ ਵੀ ਸੁਣੀ ਗਈ ਹੈ।

ਇਸ ਮੌਕੇ ਗਗਨਦੀਪ ਸਿੰਘ, ਲੱਕੀ, ਰਵੀ ਸ਼ੇਰ, ਕੰਵਲ ਬੁੱਗਾ ਟੇਲਰ, ਸ੍ਰੀ ਨਵਨੀਤ ਸ਼ਰਮਾ, ਸੁੱਖਾ ਸਿੰਘ ਵਲਟੋਹਾ, ਬਲਦੇਵ ਸਿੰਘ ਅਟਾਰੀਵਾਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜਰ ਸਨ।

ਕੈਪਸ਼ਨ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵਾਰਡ ਨੰ: 38 ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ।
===----

ਰਵਿੰਦਰਪਾਲ ਸਿੰਘ ਸੰਧੂ ਨੇ  ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁਦਾ।ਅੰਮ੍ਰਿਤਸਰ, 9 ਜਨਵਰੀ: (ਮਨੋਹਰ ਰੰਧਾਵਾ) -ਸ...
09/01/2023

ਰਵਿੰਦਰਪਾਲ ਸਿੰਘ ਸੰਧੂ ਨੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁਦਾ।

ਅੰਮ੍ਰਿਤਸਰ, 9 ਜਨਵਰੀ: (ਮਨੋਹਰ ਰੰਧਾਵਾ) -ਸ੍ਰ ਰਵਿੰਦਰਪਾਲ ਸਿੰਘ ਸੰਧੂ ਜੋ ਕਿ ਤਰਨਤਾਰਨ ਜਿਲੇ੍ ਤੋਂ ਬਦਲ ਕੇ ਅੰਮ੍ਰਿਤਸਰ ਵਿਖੇ ਆਏ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਦਾ ਅਹੁੱਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਵਜੋਂ ਕੰਮ ਕਰਦੇ ਸ੍ਰੀ ਰਣਬੀਰ ਸਿੰਘ ਮੁੱਧਲ ਦੀ ਬਦਲੀ ਤਰਨਤਾਰਨ ਵਿਖੇ ਹੋ ਗਈ ਹੈ।

ਅਹੁਦਾ ਸੰਭਾਲਣ ਉਪਰੰਤ ਸ੍ਰ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਂਡੂ ਲੋਕਾਂ ਲਈ ਵਿਕਾਸ ਦੀਆਂ ਜੋ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕੀਤਾ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਜੇਕਰ ਕੋਈ ਮੁਕਸ਼ਲ ਪੇਸ਼ ਆਉਂਦੀ ਹੈ ਤਾਂ ਉਹ ਸਿੱਧਾ ਰਾਬਤਾ ਕਾਇਮ ਕਰ ਸਕਦੇ ਹਨ।

ਕੈਪਸ਼ਨ -
ਸ੍ਰ ਰਵਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਦਾ ਅਹੁੱਦਾ ਸੰਭਾਲਦੇ ਹੋਏ।

ਲੋਕ ਨਿਰਮਾਣ ਤੇ ਬਿਜਲੀ ਮੰਤਰੀ ਨੇ ਸਰਕਾਰੀ ਸਕੂਲਾਂ ਵਿਖੇ ਚਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜਾਅੰਮ੍ਰਿਤਸਰ 9 ਜਨਵਰੀ 2023- (ਮਨੋਹਰ ਰੰਧਾਵਾ)ਸ:...
09/01/2023

ਲੋਕ ਨਿਰਮਾਣ ਤੇ ਬਿਜਲੀ ਮੰਤਰੀ ਨੇ ਸਰਕਾਰੀ ਸਕੂਲਾਂ ਵਿਖੇ ਚਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜਾ

ਅੰਮ੍ਰਿਤਸਰ 9 ਜਨਵਰੀ 2023- (ਮਨੋਹਰ ਰੰਧਾਵਾ)
ਸ: ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਲੋਕ ਨਿਰਮਾਣ ਵਿਭਾਗ ਵਲੋਂ ਵੱਖ-ਵੱਖ ਸਕੂਲਾਂ ਵਿਚ ਵਿਕਾਸ ਕਾਰਜ ਤੇਜੀ ਨਾਲ ਕੀਤੇ ਜਾ ਰਹੇ ਹਨ ਤਾਂ ਜੋ ਸਕੂਲਾਂ ਨੂੰ ਮੁੱਢਲਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਸਕੇ।

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ. ਲੋਕ ਨਿਰਮਾਣ ਤੇ ਬਿਜਲੀ ਮੰਤਰੀ ਪੰਜਾਬ ਜਿਲ੍ਹੇ ਦੇ ਤਿੰਨ ਸਕੂਲਾਂ ਸਰਕਾਰ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਛੇਹਰਟਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਰਾਗੜ੍ਹੀ ਦਾ ਦੌਰਾ ਕਰਨ ਉਪਰੰਤ ਕੀਤਾ। ਉਨਾਂ ਦੱਸਿਆ ਕਿ ਇਨਾਂ ਸਕੂਲਾਂ ਵਿੱਚ ਆਧੁਨਿਕ ਸਿੱਖਿਆ ਢਾਂਚਾ ਮੁਹੱਈਆ ਕਰਵਾਇਆ ਜਾਵੇਗਾ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਕੇਵਲ ਸਕੂਲਾਂ ਦੇ ਬਾਹਰ ਸਮਾਰਟ ਸਕੂਲ ਲਿਖ ਕੇ ਹੀ ਕੰਮ ਸਾਰ ਦਿੱਤਾ ਗਿਆ ਸੀ , ਪਰ ਸਾਡੀ ਸਰਕਾਰ ਸੱਚਮੁਚ ਵਿੱਚ ਹੀ ਇਨਾਂ ਸਕੂਲਾਂ ਨੂੰ ਸਮਾਰਟ ਸਕੂਲ ਬਣਾਏਗੀ ਅਤੇ ਸਕੂਲਾਂ ਦੀ ਇਮਾਰਤਾਂ ਨੂੰ ਨਵੇਂ ਸਿਰਿਓਂ ਮੁਰੰਮਤ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਸਾਡੀ ਸਰਕਾਰ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਚੰਗੀ ਸਿਹਤ ਅਤੇ ਸਿੱਖਿਆ ਪ੍ਰਦਾਨ ਕਰਨਾ ਹੈ। ਉਨਾਂ ਕਿਹਾ ਕਿ ਇਸ ਕੰਮ ਲਈ ਸਾਡੀ ਸਰਕਾਰ ਵਲੋਂ ਆਮ ਆਦਮੀ ਕਲੀਨਿਕ ਅਤੇ ਸਰਕਾਰੀ ਸਕੂਲਾਂ ਦੀ ਦਿੱਖ ਨੂੰ ਸੰਵਾਰਿਆ ਜਾ ਰਿਹਾ ਹੈ। ਲੋਕ ਨਿਰਮਾਣ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਕਾਰਜ ਗੁਣਵੱਤਾ ਭਰਪੂਰ ਹੋਣੇ ਚਾਹੀਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਐਕਸੀਐਨ ਦਿਆਲ ਸ਼ਰਮਾ, ਪ੍ਰਿੰਸੀਪਲ ਸ੍ਰੀਮਤੀ ਮਨਮੀਤ ਕੌਰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਛੇਹਰਟਾ, ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਾਲ ਰੋਡ, ਪਿੰਸੀਪਲ ਸ: ਬਲਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਉਨ ਹਾਲ ਤੋਂ ਇਲਾਵਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
===--

ਕੈਪਸ਼ਨ : ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਸਕੂਲਾਂ ਵਿਖੇ ਚਲ ਰਹੇ ਵੱਖ-ਵੱਖ ਕੰਮਾਂ ਦਾ ਨਿਰੀਖਣ ਕਰਦੇ ਹੋਏ।

09/01/2023

ਲੁਧਿਆਣਾ

🚩ਪੁਲਿਸ ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਠੱਗੀਆਂ ਕਰਨ ਵਾਲਾ ਡਿਪਟੀ ਜੇਲ੍ਹ ਸੁਪਰੀਡੈਂਟ ਅਤੇ ਉਸ ਦੀ ਪਤਨੀ ਗ੍ਰਿਫ਼ਤਾਰ

🚩 ਮਾਨਸਾ ਜੇਲ੍ਹ ਦਾ ਡਿਪਟੀ ਸੁਪਰਡੈਂਟ ਨਰਪਿੰਦਰ ਸਿੰਘ ਅਤੇ ਉਸ ਦੀ ਪਤਨੀ ਕਰਨਦੀਪ ਕਾਬੂ

🚩ਕਰਨਦੀਪ ਆਪਣੇ ਆਪ ਨੂੰ ਜੱਜ ਦੱਸ ਕੇ ਨੌਜਵਾਨਾਂ ਨਾਲ ਠੱਗੀ ਕਰਦੀ ਸੀ-ਪੁਲਿਸ ਕਮਿਸਨਰੇਟ

Address


Alerts

Be the first to know and let us send you an email when ਖ਼ਬਰਾਂ ਹੁਣ ਤੱਕ Khabran Hun Tak posts news and promotions. Your email address will not be used for any other purpose, and you can unsubscribe at any time.

Contact The Business

Send a message to ਖ਼ਬਰਾਂ ਹੁਣ ਤੱਕ Khabran Hun Tak:

Shortcuts

  • Address
  • Alerts
  • Contact The Business
  • Claim ownership or report listing
  • Want your business to be the top-listed Media Company?

Share