Nirbhau Nirvair - ਨਿਰਭਉ ਨਿਰਵੈਰ

Nirbhau Nirvair - ਨਿਰਭਉ ਨਿਰਵੈਰ ਵਾਹਿਗੁਰੂ

ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਪ੍ਰਸਾਰਣ ਲਈ ‘ਐਸਜੀਪੀਸੀ ਸ੍ਰੀ ਅੰਮ੍ਰਿਤਸਰ’ ਨਾਂ ਦਾ ਵੈੱਬ ਚੈਨਲ ਜਾਰੀਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬ...
25/07/2023

ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਪ੍ਰਸਾਰਣ ਲਈ ‘ਐਸਜੀਪੀਸੀ ਸ੍ਰੀ ਅੰਮ੍ਰਿਤਸਰ’ ਨਾਂ ਦਾ ਵੈੱਬ ਚੈਨਲ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦੇ ਸਾਰੇ ਹੱਕ ਸ਼੍ਰੋਮਣੀ ਕਮੇਟੀ ਪਾਸ ਰਹਿਣਗੇ- ਐਡਵੋਕੇਟ ਧਾਮੀ

ਅੰਮ੍ਰਿਤਸਰ, 23 ਜੁਲਾਈ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਵਿਸ਼ਵ ਭਰ ਦੀਆਂ ਸੰਗਤਾਂ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂਟਿਊਬ/ਵੈੱਬ ਚੈਨਲ ਅੱਜ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿਚ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਮਗਰੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਹੋਇਆ, ਜਿਥੇ ਵੈੱਬ ਚੈਨਲ ਦੀ ਰਸਮੀ ਆਰੰਭਤਾ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਪ੍ਰਸਾਰਣ ਲਈ ਬਣਾਏ ਗਏ ਇਸ ਚੈਨਲ ਦਾ ਨਾਂ ‘ਐਸਜੀਪੀਸੀ ਸ੍ਰੀ ਅੰਮ੍ਰਿਤਸਰ’ ਰੱਖਿਆ ਗਿਆ ਹੈ, ਜੋ ਯੂਟਿਊਬ ਅਤੇ ਫੇਸਬੁੱਕ ’ਤੇ ਉਪਲੱਬਧ ਹੋਵੇਗਾ।
ਚੈਨਲ ਦੀ ਆਰੰਭਤਾ ਲਈ ਕੀਤੇ ਗਏ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ, ਜਦੋਂ ਸ਼੍ਰੋਮਣੀ ਕਮੇਟੀ ਆਪਣੇ ਤੌਰ ’ਤੇ ਗੁਰਬਾਣੀ ਪ੍ਰਸਾਰਣ ਦੀ ਆਰੰਭਤਾ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਇਸ ਨਾਲ ਸੰਗਤ ਦੀ ਚਿਰੌਕਣੀ ਮੰਗ ਪੂਰੀ ਹੋਈ ਹੈ। ਐਡਵੋਕੇਟ ਧਾਮੀ ਨੇ ਆਪਣੇ ਸੰਬੋਧਨ ਦੌਰਾਨ ਸਪੱਸ਼ਟ ਕੀਤਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦੇ ਸਾਰੇ ਅਧਿਕਾਰ ਸ਼੍ਰੋਮਣੀ ਕਮੇਟੀ ਪਾਸ ਮੌਜੂਦ ਰਹਿਣਗੇ ਅਤੇ ਹੋਰ ਕੋਈ ਚੈਨਲ ਨਹੀਂ ਚਲਾ ਸਕੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣਾ ਸੈਟੇਲਾਈਟ ਚੈਨਲ ਵੀ ਜਲਦ ਸਥਾਪਤ ਕਰ ਲਵੇਗੀ, ਜਿਸ ਨੂੰ ਲੈ ਕੇ ਸਰਗਰਮੀ ਨਾਲ ਪ੍ਰਕਿਰਿਆ ਜਾਰੀ ਹੈ। ਫਿਲਹਾਲ ਸੈਟੇਲਾਈਟ ਲਈ ਸੰਗਤ ਦੀ ਮੰਗ ਅਨੁਸਾਰ ਪੀਟੀਸੀ ਚੈਨਲ ਨੂੰ ਗੁਰਬਾਣੀ ਪ੍ਰਸਾਰਣ ਕਰਨ ਲਈ ਅਧਿਕਾਰਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੀਟੀਸੀ ਦੇ ਪ੍ਰਬੰਧਕਾਂ ਨੂੰ ਸ਼੍ਰੋਮਣੀ ਕਮੇਟੀ ਨੇ ਅਪੀਲ ਕੀਤੀ ਸੀ, ਜਿਨ੍ਹਾਂ ਨੇ ਸਹਿਮਤੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਅਧਿਕਾਰਤ ਯੂਟਿਊਬ ਅਤੇ ਸ਼ੋਸਲ ਮੀਡੀਆ ਪਲੇਟਫਾਰਮਾਂ ’ਤੇ ਗੁਰਬਾਣੀ ਪ੍ਰਸਾਰਣ ਲਈ ਚੁਣੀ ਕੰਪਨੀ ਨੂੰ ਅਦਾ ਕੀਤੇ ਜਾਣ ਵਾਲੇ 12 ਲੱਖ ਰੁਪਏ ਦੇ ਮਹੀਨਾਵਾਰ ਖਰਚੇ ਵੀ ਪੀਟੀਸੀ ਵੱਲੋਂ ਕੀਤੇ ਜਾਣਗੇ।
ਐਡਵੋਕੇਟ ਧਾਮੀ ਨੇ ਅਪੀਲ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਨਿਰਵਿਘਨ ਸਰਵਣ ਕਰਨ ਲਈ ਸੰਗਤਾਂ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤੇ ਗਏ ‘ਐਸਜੀਪੀਸੀ ਸ੍ਰੀ ਅੰਮ੍ਰਿਤਸਰ’ ਯੂਟਿਊਬ ਅਤੇ ਫੇਸਬੁੱਕ ਚੈਨਲ ਨਾਲ ਜੁੜਨ। ਵੈੱਬ ਚੈਨਲ ਦਾ ਨਾਂ ਬਦਲਣ ਬਾਰੇ ਉਨ੍ਹਾਂ ਕਿਹਾ ਕਿ ਇਹ ਵਿਦਵਾਨਾਂ ਦੇ ਸੁਝਾਅ ਅਤੇ ਸਿੰਘ ਸਾਹਿਬਾਨ ਨਾਲ ਵਿਚਾਰ-ਵਟਾਂਦਰੇ ਮਗਰੋਂ ਕੀਤਾ ਗਿਆ ਹੈ, ਕਿਉਂਕਿ ਭਵਿੱਖ ਵਿਚ ਜੇਕਰ ਚੈਨਲ ਨਾਲ ਸਬੰਧਤ ਕੋਈ ਕਾਨੂੰਨੀ ਪੇਚੀਦਗੀ ਬਣਦੀ ਹੈ ਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਨਾਂ ਇਸ ਵਿੱਚੋਂ ਬਾਹਰ ਰਹੇਗਾ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤ ਨੂੰ ਗੁਰਬਾਣੀ ਪ੍ਰਸਾਰਣ ਲਈ ਸ਼ੁਰੂ ਹੋਏ ਚੈਨਲ ਦੀ ਵਧਾਈ ਦਿੱਤੀ। ਸਮਾਗਮ ਦੌਰਾਨ ਹਾਜ਼ਰ ਸ਼ਖ਼ਸੀਅਤਾਂ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਬੰਡਾਲਾ, ਸ. ਸਰਵਣ ਸਿੰਘ ਕੁਲਾਰ, ਸ. ਰਵਿੰਦਰ ਸਿੰਘ ਖਾਲਸਾ, ਸ. ਰਣਜੀਤ ਸਿੰਘ ਕਾਹਲੋਂ, ਸ. ਕੁਲਵੰਤ ਸਿੰਘ ਮੰਨਣ, ਸ. ਤੇਜਾ ਸਿੰਘ ਕਮਾਲਪੁਰ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਪਾਲ ਸਿੰਘ ਜੱਲਾ, ਜਥੇਦਾਰ ਗੁਰਲਾਲ ਸਿੰਘ, ਬੀਬੀ ਜੋਗਿੰਦਰ ਕੌਰ ਧਰਮਕੋਟ, ਬਾਬਾ ਨਿਹਾਲ ਸਿੰਘ ਦਲ ਬਾਬਾ ਬਿਧੀ ਚੰਦ, ਬਾਬਾ ਗੁਰਪ੍ਰੀਤ ਸਿੰਘ ਖਡੂਰ ਸਾਹਿਬ, ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ, ਬਾਬਾ ਸੁਰਿੰਦਰ ਸਿੰਘ ਮਿੱਠਾ ਟਿਵਾਣਾ, ਬਾਬਾ ਭੁਪਿੰਦਰ ਸਿੰਘ ਪਟਿਆਲੇ ਵਾਲੇ, ਬਾਬਾ ਸੁਖਪਾਲ ਸਿੰਘ ਮਾਲਵਾ ਤਰਨਾ ਦਲ, ਬਾਬਾ ਜਸਪਾਲ ਸਿੰਘ ਸ੍ਰੀ ਮੁਕਤਸਰ, ਜਥੇਦਾਰ ਕਸ਼ਮੀਰ ਸਿੰਘ ਧਰਮਕੋਟ, ਬਾਬਾ ਅਮਨਦੀਪ ਸਿੰਘ ਟਕਸਾਲ ਸ਼ਹੀਦ ਭਾਈ ਮਨੀ ਸਿੰਘ, ਬਾਬਾ ਮੇਜਰ ਸਿੰਘ ਸੋਢੀ ਦਸਮੇਸ਼ ਤਰਨਾ ਦਲ, ਬਾਬਾ ਤਰਲੋਕ ਸਿੰਘ ਖ਼ਿਆਲੇ ਵਾਲੇ, ਬਾਬਾ ਗੁਰਲਾਲ ਸਿੰਘ, ਬਾਬਾ ਹਰਦੀਪ ਸਿੰਘ, ਬਾਬਾ ਸੁਖਦੇਵ ਸਿੰਘ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਗੁਰਦੇਵ ਸਿੰਘ ਤਰਸਿੱਕਾ, ਬਾਬਾ ਬਲਦੇਵ ਸਿੰਘ ਮੁਸਤਫਾਪੁਰ, ਬਾਬਾ ਦਿਲਬਾਗ ਸਿੰਘ ਬਾਲੇਵਾਲ, ਬਾਬਾ ਤੇਜਾ ਸਿੰਘ ਖੁੰਡਿਆਂ ਵਾਲੇ, ਬਾਬਾ ਮਨਪ੍ਰੀਤ ਸਿੰਘ, ਬਾਬਾ ਬਲਵੀਰ ਸਿੰਘ ਰਾਜਸਥਾਨ, ਬਾਬਾ ਰਘਬੀਰ ਸਿੰਘ ਖ਼ਿਆਲੇ ਵਾਲੇ, ਬਾਬਾ ਹਰਜਿੰਦਰ ਸਿੰਘ ਮੁਕਤਸਰ, ਬਾਬਾ ਨਰਿੰਦਰ ਸਿੰਘ ਵੱਲ੍ਹਾ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਾਬਕਾ ਸਕੱਤਰ ਸ. ਜੋਗਿੰਦਰ ਸਿੰਘ ਅਦਲੀਵਾਲ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਬਿਜੈ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸਿਮਰਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੋਹਾਲਾ, ਸ. ਜਸਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਬੀਬੀ ਮਨਜੀਤ ਕੌਰ ਪ੍ਰਿੰਸੀਪਲ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਸੁਪਰਡੰਟ ਸ. ਮਲਕੀਤ ਸਿੰਘ ਬਹਿੜਵਾਲ, ਸ. ਜਸਬੀਰ ਸਿੰਘ ਘੁੰਮਣ, ਸ. ਸਰਬਜੀਤ ਸਿੰਘ ਸੋਹਲ, ਡਾ. ਅਮਰਜੀਤ ਸਿੰਘ, ਭਾਈ ਹਰਚੰਦ ਸਿੰਘ ਆਦਿ ਮੌਜੂਦ ਸਨ।

ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ’ਚ ਪੰਜਾਬ ਸਰਕਾਰ ਕਰ ਰਹੀ ਹੈ ਸਾਜ਼ਿਸ਼ੀ ਦਖ਼ਲਅੰਦਾਜ਼ੀ- ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਬੰਦ ਕਰਨ ਦੀ ਸਖ਼ਤ ਤਾੜਨਾ ਕੀਤੀ ਹੈ। ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਵੈੱਬ ਚੈਨਲ ਦੀ ਆਰੰਭਤਾ ਸਬੰਧੀ ਕੀਤੇ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖ ਸੰਸਥਾ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ੀ ਚਾਲਾਂ ਚੱਲ ਰਹੀ ਹੈ, ਪਰ ਇਸ ਨੂੰ ਇਹ ਨਹੀਂ ਪਤਾ ਕਿ ਇਹ ਗੁਰੂ ਸਾਹਿਬਾਨ ਦੀ ਵਰੋਸਾਈ ਸੰਸਥਾ ਹੈ, ਜੋ ਸਰਕਾਰੀ ਚਾਲਾਂ ਦਾ ਹਮੇਸ਼ਾ ਮੂੰਹਤੋੜ ਜਵਾਬ ਦਿੰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣਾ ਕੰਮ ਕਰੇ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇ, ਸਿੱਖ ਪੰਥ ਆਪਣੇ ਕਾਰਜ ਆਪ ਕਰਨੇ ਜਾਣਦਾ ਹੈ।
ਉਨ੍ਹਾਂ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਕੁਝ ਮੁਲਾਜ਼ਮਾਂ ਵੱਲੋਂ ਬਣਾਈ ਗਈ ਯੂਨੀਅਨ ਨੂੰ ਵੀ ਸਿੱਖ ਸੰਸਥਾ ਦੀ ਮਰਯਾਦਾ ਦੇ ਉਲਟ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਯੂਨੀਅਨ ਦੀ ਰਜਿਸਟ੍ਰੇਸ਼ਨ ਟਰੇਡ ਅਧੀਨ ਕਰਵਾਉਣ ਦੀ ਸ਼ੈਤਾਨੀ ਵੀ ਪੰਜਾਬ ਸਰਕਾਰ ਵੱਲੋਂ ਹੀ ਕੀਤੀ ਗਈ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਗੁਰੂ ਘਰ ਦੀ ਪਵਿੱਤਰ ਸੰਸਥਾ ਹੈ, ਜਿਥੇ ਸੰਗਤ ਦੇ ਦਸਵੰਧ ਨਾਲ ਕਾਰਜ ਕੀਤੇ ਜਾਂਦੇ ਹਨ। ਇਹ ਸੰਸਥਾ ਕੋਈ ਫੈਕਟਰੀ ਜਾਂ ਵਪਾਰਕ ਅਦਾਰਾ ਨਹੀਂ ਹੈ, ਜਿਥੇ ਟਰੇਡ ਯੂਨੀਅਨ ਸਥਾਪਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੀਆਂ ਪ੍ਰੰਪਰਾਵਾਂ ਦੇ ਉਲਟ ਕਿਸੇ ਨੂੰ ਵੀ ਕਾਰਜ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਹਰ ਔਖੇ ਸਮੇਂ ਮਨੁਖਤਾ ਨਾਲ ਖੜ੍ਹਦੇ ਹਨ ਅਤੇ ਮੌਜੂਦਾ ਸਮੇਂ ਹੜ੍ਹਾਂ ਦੌਰਾਨ ਵੀ ਵੱਡੀਆਂ ਸੇਵਾਵਾਂ ਨਿਭਾਅ ਰਹੇ ਹਨ। ਪਰ ਕੁਝ ਸ਼ਰਾਰਤੀ ਲੋਕ ਜਾਣਬੁਝ ਕੇ ਸੰਸਥਾ ਦੇ ਪ੍ਰਬੰਧਾਂ ਨੂੰ ਖਰਾਬ ਕਰਨਾ ਚਾਹੁੰਦੇ ਹਨ, ਜੋ ਹੋਣ ਨਹੀਂ ਦਿੱਤਾ ਜਾਵੇਗਾ।

21/07/2023
ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਣਗੇ ਇਕ ਦਿਨ ਦੀ ਤਨਖ਼ਾਹਸਾਬਕਾ ਮੁਲਾਜ਼ਮ ਐਸੋਸੀਏਸ਼ਨ ਨੇ 51 ਹਜ਼ਾਰ ਤੇ ਕਥਾਵਾਚਕ ਭ...
18/07/2023

ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਣਗੇ ਇਕ ਦਿਨ ਦੀ ਤਨਖ਼ਾਹ
ਸਾਬਕਾ ਮੁਲਾਜ਼ਮ ਐਸੋਸੀਏਸ਼ਨ ਨੇ 51 ਹਜ਼ਾਰ ਤੇ ਕਥਾਵਾਚਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਦਿੱਤੇ 1 ਲੱਖ ਰੁਪਏ

ਅੰਮ੍ਰਿਤਸਰ, 18 ਜੁਲਾਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ’ਚ ਨਿੱਜੀ ਹਿੱਸਾ ਪਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਆਪਣੀ ਇੱਕ ਦਿਨ ਦੀ ਤਨਖ਼ਾਹ ਦੇਣ ਦਾ ਫੈਸਲਾ ਲਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਕ ਖਾਤਾ ਜਨਤਕ ਕਰਕੇ ਸੰਗਤਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਗਈ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਇਹ ਪਹਿਲਕਦਮੀ ਕੀਤੀ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਮੁਲਾਜ਼ਮਾਂ ਦੀ ਐਸੋਸੀਏਸ਼ਨ ਵੱਲੋਂ 51 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ, ਜਦਕਿ ਸਿੱਖ ਕਥਾਵਾਚਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਵੀ 1 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਲਏ ਗਏ ਫੈਸਲੇ ਨੂੰ ਮਾਨਵ ਹਿੱਤਕਾਰੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਔਖੇ ਸਮੇਂ ਮਨੁੱਖਤਾ ਨਾਲ ਖੜ੍ਹਨਾ ਗੁਰੂ ਦਰਸਾਏ ਮਾਰਗ ਦਾ ਹਿੱਸਾ ਹੈ, ਜਿਸ ਤਹਿਤ ਸਭ ਦਾ ਫ਼ਰਜ਼ ਹੈ ਕਿ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਕਾਰਜ ਕੀਤੇ ਜਾਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਮੁਲਾਜ਼ਮਾਂ ਨਾਲ ਇਕੱਤਰਤਾ ਕਰਕੇ ਸੰਸਥਾ ਵੱਲੋਂ ਚਲਾਈਆਂ ਜਾ ਰਹੀਆਂ ਰਾਹਤ ਸੇਵਾਵਾਂ ਦਾ ਮੁਲਾਂਕਣ ਕੀਤਾ ਅਤੇ ਨਾਲ ਹੀ ਪ੍ਰਚੰਡ ਤੌਰ ’ਤੇ ਪੀੜਤਾਂ ਦੀ ਸਹਾਇਤਾ ਲਈ ਕਾਰਜਾਂ ਦੀ ਨਿਰੰਤਰਤਾ ਬਣਾਈ ਰੱਖਣ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰਾਂ ਤੋਂ ਵੱਧ ਕੇ ਕੰਮ ਸ਼੍ਰੋਮਣੀ ਕਮੇਟੀ ਕਰ ਰਹੀ ਹੈ ਅਤੇ ਇਸ ਦੇ ਮੁਲਾਜ਼ਮ ਆਪਣੀ ਜਾਨ ਦੀ ਪ੍ਰਵਾਨ ਕੀਤੇ ਬਿਨਾਂ ਹੜ੍ਹ ਪੀੜਤਾਂ ਦੀ ਅੱਗੇ ਹੋ ਕੇ ਸੇਵਾ ਕਰ ਰਹੇ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਵੀ ਮੁਲਾਜ਼ਮਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਨਿਭਾਈਆਂ ਸੇਵਾਵਾਂ ’ਤੇ ਤਸੱਲੀ ਪ੍ਰਗਟਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਸਮੂਹ ਮੁਲਾਜ਼ਮਾਂ ਦੀ ਸਹਿਮਤੀ ਨਾਲ ਮੁਲਾਜ਼ਮਾਂ ਵੱਲੋਂ ਇੱਕ ਦਿਨ ਦੀ ਤਨਖ਼ਾਹ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਣ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਬਿਜੈ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਮੀਤ ਸਿੰਘ ਬੁੱਟਰ, ਸ. ਸਿਮਰਜੀਤ ਸਿੰਘ,, ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ. ਗੁਰਚਰਨ ਸਿੰਘ ਕੁਹਾਲਾ, ਸ. ਜਸਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਸ. ਸ਼ਾਹਬਾਜ਼ ਸਿੰਘ, ਸੁਪਰਡੰਟ ਸ. ਮਲਕੀਤ ਸਿੰਘ ਬਹਿੜਵਾਲ, ਸ਼੍ਰੋਮਣੀ ਕਮੇਟੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਸ. ਜੋਗਿੰਦਰ ਸਿੰਘ ਅਦਲੀਵਾਲ, ਸ. ਪਰਵਿੰਦਰ ਸਿੰਘ ਡੰਡੀ, ਸ. ਇੰਦਰਪਾਲ ਸਿੰਘ, ਸ. ਸੁਰਿੰਦਰਪਾਲ ਸਿੰਘ, ਸ. ਗੋਪਾਲ ਸਿੰਘ, ਸ. ਮਹਿਤਾਬ ਸਿੰਘ, ਸਾਬਕਾ ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਅਤੇ ਹੋਰ ਮੌਜੂਦ ਸਨ।

ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰ `ਚ ਰਾਹਤ ਸੇਵਾਵਾਂ ਨਿਰੰਤਰ ਜਾਰੀਮੈਡੀਕਲ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆ ਵਿਚ ਦੇ ਰਹੀਆਂ ਹਨ ਸੇਵ...
18/07/2023

ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰ `ਚ ਰਾਹਤ ਸੇਵਾਵਾਂ ਨਿਰੰਤਰ ਜਾਰੀ
ਮੈਡੀਕਲ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆ ਵਿਚ ਦੇ ਰਹੀਆਂ ਹਨ ਸੇਵਾਵਾਂ
ਸ਼੍ਰੋਮਣੀ ਕਮੇਟੀ ਵੱਲੋਂ ਪਸ਼ੂਆਂ ਲਈ ਚਾਰੇ ਦੇ ਵੀ ਕੀਤੇ ਗਏ ਪ੍ਰਬੰਧ

ਅੰਮ੍ਰਿਤਸਰ, 17 ਜੁਲਾਈ-
ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮੱਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਹਤ ਸੇਵਾਵਾਂ ਨਿਰੰਤਰ ਜਾਰੀ ਹਨ। ਇਸ ਤਹਿਤ ਜਿਥੇ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ, ਉੱਥੇ ਸ਼੍ਰੋਮਣੀ ਕਮੇਟੀ ਵੱਲੋਂ ਮੈਡੀਕਲ ਟੀਮਾਂ ਸਬੰਧਤ ਇਲਾਕਿਆਂ ਵਿੱਚ ਪਹੁੰਚ ਕੇ ਲੋਕਾਂ ਦੀ ਸੇਵਾ ਕਰ ਰਹੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ, ਜਿਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੀੜਤਾਂ ਦੀ ਹਰ ਸੰਭਵ ਸਹਾਇਤਾ ਦੇ ਆਦੇਸ਼ ਕੀਤੇ ਹਨ। ਇਸੇ ਤਹਿਤ ਵੱਖ-ਵੱਖ ਥਾਵਾਂ `ਤੇ 25 ਗੁਰਦੁਆਰਾ ਸਾਹਿਬਾਨ ਵਿਚ ਕੇਂਦਰ ਸਥਾਪਿਤ ਕਰਕੇ ਰਾਹਤ ਕਾਰਜ ਆਰੰਭੇ ਗਏ ਸਨ, ਜੋ ਲਗਾਤਾਰ ਜਾਰੀ ਹਨ।
ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਦਵਾਈ ਅਤੇ ਮੈਡੀਕਲ ਸਹੂਲਤ ਦੀ ਵੱਡੀ ਲੋੜ ਹੈ, ਜਿਸ ਦੇ ਮੱਦੇਨਜ਼ਰ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਤੋਂ 3 ਮੈਡੀਕਲ ਟੀਮਾਂ ਭੇਜੀਆਂ ਗਈਆਂ ਹਨ, ਜੋ ਪੀੜਤ ਲੋਕਾਂ ਤੱਕ ਪਹੁੰਚ ਕੇ ਉਨ੍ਹਾਂ ਨੂੰ ਮੈਡੀਕਲ ਸਹੂਲਤ ਤੇ ਫਰੀ ਦਵਾਈਆਂ ਦੇ ਰਹੀਆਂ ਹਨ।
ਉਨ੍ਹਾ ਦੱਸਿਆ ਕਿ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਆਂ ਲਈ ਚਾਰੇ ਦੀ ਲੋੜ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਇਸ ਦੇ ਵੀ ਪ੍ਰਬੰਧ ਕੀਤੇ ਗਏ ਹਨ। ਪਸ਼ੂਆਂ ਲਈ ਜਿਥੇ ਵੱਖ-ਵੱਖ ਥਾਵਾਂ ਤੋਂ ਹਰਾ ਚਾਰਾ ਭੇਜਿਆ ਜਾ ਰਿਹਾ ਹੈ ਉਥੇ ਚਾਰੇ ਲਈ ਅਚਾਰ ਦੇ ਵੀ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਕਾਰਜ ਵਿੱਚ ਸੰਗਤਾਂ ਵੀ ਵੱਡਾ ਯੋਗਦਾਨ ਪਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਖੁਦ ਹੜ੍ਹ ਪੀੜ੍ਹਤਾਂ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਲਗਾਤਾਰ ਨਜ਼ਰਸਾਨੀ ਕਰ ਰਹੇ ਹਨ ਅਤੇ ਲੋੜ ਅਨੁਸਾਰ ਦਿਸ਼ਾ-ਨਿਰਦੇਸ਼ ਦੇ ਰਹੇ ਹਨ।

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਪ੍ਰਬੰਧਕੀ ਬੇਨਿਯਮੀਆਂ ਦਾ ਮਾਮਲਾ:ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਮਿਸਾਲੀ ਕਾਰਵਾਈ, 51 ਮੁ...
05/07/2023

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਪ੍ਰਬੰਧਕੀ ਬੇਨਿਯਮੀਆਂ ਦਾ ਮਾਮਲਾ:
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਮਿਸਾਲੀ ਕਾਰਵਾਈ, 51 ਮੁਲਾਜ਼ਮ ਮੁਅੱਤਲ

ਅੰਮ੍ਰਿਤਸਰ, 4 ਜੁਲਾਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਬੀਤੇ ਸਮੇਂ ਅੰਦਰ ਹੋਈਆਂ ਪ੍ਰਬੰਧਕੀ ਬੇਨਿਯਮੀਆਂ ਦੇ ਮਾਮਲੇ ’ਤੇ ਮਿਸਾਲੀ ਕਾਰਵਾਈ ਕਰਦਿਆਂ 51 ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਹੈ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਧਿਆਨ ਵਿਚ ਆਉਣ ’ਤੇ ਸ਼੍ਰੋਮਣੀ ਕਮੇਟੀ ਦੇ ਫਲਾਇੰਗ ਵਿਭਾਗ ਪਾਸੋਂ ਪੜਤਾਲ ਕਰਵਾਈ ਗਈ ਸੀ, ਜਿਸ ਦੀ ਰਿਪੋਰਟ ਅਨੁਸਾਰ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਅੱਤਲ ਕੀਤੇ ਗਏ ਮੁਲਾਜ਼ਮਾਂ ਵਿਚ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਉਸ ਸਮੇਂ ਦੌਰਾਨ ਤਾਇਨਾਤ ਰਹੇ ਮੈਨੇਜਰ, ਸੁਪਰਵਾਈਜ਼ਰ, ਸਟੋਰਕੀਪਰ ਅਤੇ ਡਿਊਟੀ ਨਿਭਾਉਂਦੇ ਰਹੇ ਗੁਰਦੁਆਰਾ ਇੰਸਪੈਕਟਰ ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ 51 ਮੁਲਜ਼ਾਮਾਂ ਵਿੱਚੋਂ 2 ਸਟੋਰਕੀਪਰ ਮੁੱਢਲੀ ਜਾਂਚ ਦੌਰਾਨ ਹੀ ਮੁਅੱਤਲ ਕਰ ਦਿੱਤੇ ਗਏ ਸਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਗੁਰਦੁਆਰਾ ਪ੍ਰਬੰਧਾਂ ਅੰਦਰ ਕਿਸੇ ਤਰ੍ਹਾਂ ਦੀ ਅਣਗਹਿਲੀ ਅਤੇ ਬੇਨਿਯਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਨਾਲ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ, ਜਿਸ ਦੀ ਤਰਜ਼ਮਾਨੀ ਕਰਨਾ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਅਤੇ ਮੁਲਾਜ਼ਮਾਂ ਦੀ ਮੁੱਢਲੀ ਜ਼ੁੰਮੇਵਾਰੀ ਹੈ। ਜਿਹੜਾ ਵੀ ਗੁਰਦੁਆਰਾ ਪ੍ਰਬੰਧਾਂ ਨੂੰ ਸੱਟ ਮਾਰੇਗਾ, ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਸ. ਭਗਵੰਤ ਸਿੰਘ ਧੰਗੇੜਾ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਨਿਯੁਕਤ
ਇਸੇ ਦੌਰਾਨ ਸ. ਭਗਵੰਤ ਸਿੰਘ ਧੰਗੇੜਾ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਨਿਯੁਕਤ ਕੀਤਾ ਗਿਆ ਹੈ। ਮੌਜੂਦਾ ਸਮੇਂ ਉਹ ਸ਼੍ਰੋਮਣੀ ਕਮੇਟੀ ਦੇ ਸਬ-ਆਫ਼ਿਸ ਚੰਡੀਗੜ੍ਹ ਵਿਖੇ ਇੰਚਾਰਜ ਵਜੋਂ ਤਾਇਨਾਤ ਸਨ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਨਵੇਂ ਜਨਰਲ ਮੈਨੇਜਰ ਵਜੋਂ ਸ. ਭਗਵੰਤ ਸਿੰਘ ਧੰਗੇੜਾ ਦੇ ਨਾਲ-ਨਾਲ ਐਡੀਸ਼ਨਲ ਮੈਨੇਜਰ ਸ. ਨਿਸ਼ਾ

27/06/2023

ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਇਜਲਾਸ ’ਚ ਪੰਜਾਬ ਸਰਕਾਰ ਦਾ ਸਿੱਖ ਗੁਰਦੁਆਰਾ (ਸੋਧ) ਬਿੱਲ 2023 ਬਿੱਲ ਮੁਕੰਮਲ ਰੱਦ
ਹਾਜ਼ਰ ਮੈਂਬਰਾਂ ਨੇ ਇਕਸੁਰ ਹੋ ਕੇ ਪੰਜਾਬ ਸਰਕਾਰ ਵਿਰੁੱਧ ਕਰੜਾ ਸੰਘਰਸ਼ ਵਿੱਢਣ ਦੀ ਦਿੱਤੀ ਚੇਤਾਵਨੀ
ਸਰਕਾਰ ਗੁਰਦੁਆਰਾ ਸੋਧ ਬਿੱਲ ਵਾਪਸ ਲਵੇ, ਨਹੀਂ ਤਾਂ ਸਿੱਖ ਰੋਹ ਦੇ ਸਾਹਮਣੇ ਲਈ ਤਿਆਰ ਰਹੇ- ਐਡਵੋਕੇਟ ਧਾਮੀ

ਅੰਮ੍ਰਿਤਸਰ, 26 ਜੂਨ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸੱਦੇ ਵਿਸ਼ੇਸ਼ ਇਜਲਾਸ ਦੌਰਾਨ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿਧਾਨ ਸਭਾ ’ਚ ਲਿਆਂਦੇ ਗਏ ਸਿੱਖ ਗੁਰਦੁਆਰਾ (ਸੋਧ) ਬਿੱਲ 2023 ਨੂੰ ਮੁਕੰਮਲ ਰੂਪ ਵਿਚ ਰੱਦ ਕਰਦਿਆਂ ਇਸ ਦਾ ਹਰ ਪੱਧਰ ’ਤੇ ਕਰੜਾ ਵਿਰੋਧ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਅੰਦਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਏ ਇਸ ਵਿਸ਼ੇਸ਼ ਇਜਲਾਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਸਮੇਤ ਵੱਡੀ ਗਿਣਤੀ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਸ਼ਿਰਕਤ ਕੀਤੀ। ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਸਾਂਝੇ ਰੂਪ ਵਿਚ ਪੰਜਾਬ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਐਕਟ 1925 ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿਚ ਦਖ਼ਲ ਦੀ ਸਖ਼ਤ ਨਿੰਦਾ ਕਰਦਿਆਂ ਐਲਾਨ ਕੀਤਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਪਾਸ ਕੀਤੇ ਗਏ ਮਤੇ ਵਿਚ ਪੰਜਾਬ ਸਰਕਾਰ ਦੇ ਸਿੱਖ ਵਿਰੋਧੀ ਫੈਸਲੇ ਖਿਲਾਫ਼ ਪੁਰਾਤਨ ਸਿੱਖ ਰਵਾਇਤਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਮੋਰਚਾ ਆਰੰਭਣ ਦੀ ਚੇਤਾਵਨੀ ਦਿੱਤੀ ਗਈ। ਮਤਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤਾ ਗਿਆ, ਜਿਸ ਨੂੰ ਹਾਜ਼ਰ ਸਮੂਹ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਅੰਦਰ ਪ੍ਰਵਾਨਗੀ ਦਿੱਤੀ। ਮਤੇ ’ਚ ਕਿਹਾ ਗਿਆ ਕਿ ਸ੍ਰੀ ਭਗਵੰਤ ਮਾਨ ਦੀ ਸਰਕਾਰ ਸਿੱਖ ਗੁਰਦੁਆਰਾ ਸੋਧ ਬਿੱਲ ਨੂੰ ਵਾਪਸ ਲਵੇ, ਨਹੀਂ ਤਾਂ ਤਿੱਖੇ ਸੰਘਰਸ਼ ਦੇ ਸਾਹਮਣੇ ਲਈ ਤਿਆਰ ਰਹੇ। ਐਡਵੋਕੇਟ ਧਾਮੀ ਨੇ ਮਤਾ ਪੇਸ਼ ਕਰਦਿਆਂ ਕਿਹਾ ਗਿਆ ਕਿ ਸਿੱਖ ਗੁਰਦੁਆਰਾ ਐਕਟ 1925 ਵਿਚ ਸੋਧ ਸ਼੍ਰੋਮਣੀ ਕਮੇਟੀ ਦੀਆਂ ਸਿਫ਼ਾਰਸ਼ਾਂ ਨਾਲ ਹੀ ਸੰਭਵ ਹੈ। ਸੰਨ 1959 ਵਿਚ ਮਾਸਟਰ ਤਾਰਾ ਸਿੰਘ ਅਤੇ ਪੰਡਤ ਜਵਾਹਰ ਲਾਲ ਨਹਿਰੂ ਦਰਮਿਆਨ ਹੋਏ ਸਮਝੌਤੇ ਅਤੇ ਪੰਜਾਬ ਪੁਨਰਗਠਨ ਐਕਟ 1966 ਦੀ ਧਾਰਾ 72 ਦਾ ਹਵਾਲਾ ਦਿੰਦਿਆਂ ਉਨ੍ਹਾਂ ਆਖਿਆ ਕਿ ਸਿੱਖ ਗੁਰਦੁਆਰਾ ਐਕਟ ਅੰਦਰ ਕਿਸੇ ਵੀ ਸੋਧ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੇ ਦੋ ਤਿਹਾਈ ਮੈਂਬਰਾਂ ਦੀ ਸਹਿਮਤੀ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ, ਪਰ ਸ੍ਰੀ ਭਗਵੰਤ ਮਾਨ ਦੀ ਸਰਕਾਰ ਨੇ ਆਪਣੇ ਆਕਾ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਨੂੰ ਲਾਗੂ ਕਰਨ ਅਤੇ ਸ਼੍ਰੋਮਣੀ ਕਮੇਟੀ ਨੂੰ ਹਥਿਆਉਣ ਦੇ ਮੰਤਵ ਨਾਲ ਇਹ ਹਿਮਾਕਤ ਕੀਤੀ ਹੈ। ਉਨ੍ਹਾਂ ਮਤੇ ਵਿਚ ਸਾਫ਼ ਤੌਰ ’ਤੇ ਕਿਹਾ ਕਿ ਕਿਸੇ ਵੀ ਕੀਮਤ ’ਤੇ ਪੰਜਾਬ ਸਰਕਾਰ ਦੀ ਸਿੱਖ ਵਿਰੋਧੀ ਮਨਸ਼ਾ ਪੂਰੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਇਸ ਵਿਰੁੱਧ ਸੰਘਰਸ਼ ਲੜਿਆ ਜਾਵੇਗਾ। ਮਤੇ ਵਿਚ ਇਹ ਵੀ ਕਿਹਾ ਗਿਆ ਕਿ ਗੁਰਦੁਆਰਾ ਪ੍ਰਬੰਧਾਂ ਵਿਚ ਦਖ਼ਲ ਦੇਣ, ਕੇਸਾਂ ਦੀ ਤੌਹੀਨ ਕਰਨ, ਰਾਗੀ ਸਿੰਘਾਂ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਣ ਅਤੇ ਭੱਟ ਸਾਹਿਬਾਨ ਤੇ ਭਗਤ ਸਾਹਿਬਾਨ ਦਾ ਨਾਂ ਸਤਿਕਾਰਹੀਣ ਭਾਸ਼ਾ ਵਿਚ ਲੈਣ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਸ੍ਰੀ ਬੁੱਧ ਰਾਮ ਸਿੱਖ ਕੌਮ ਤੋਂ ਜਨਤਕ ਤੌਰ ’ਤੇ ਮੁਆਫ਼ੀ ਮੰਗਣ।
ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਸ. ਜਸਵੰਤ ਸਿੰਘ ਪੁੜੈਣ, ਸ. ਕੁਲਵੰਤ ਸਿੰਘ ਮੰਨਣ, ਬੀਬੀ ਕਿਰਨਜੋਤ ਕੌਰ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ. ਅਮਰਜੀਤ ਸਿੰਘ ਬੰਡਾਲਾ, ਸ. ਸਰਵਣ ਸਿੰਘ ਕੁਲਾਰ, ਸ. ਕੌਰ ਸਿੰਘ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਸ. ਬਲਵਿੰਦਰ ਸਿੰਘ ਬੈਂਸ, ਸ. ਅਮਰੀਕ ਸਿੰਘ ਸ਼ਾਹਪੁਰ, ਸ. ਬਲਦੇਵ ਸਿੰਘ ਚੂੰਘਾ, ਸ. ਚਰਨ ਸਿੰਘ ਆਲਮਗੀਰ, ਸ. ਰਣਜੀਤ ਸਿੰਘ ਕਾਹਲੋਂ, ਸ. ਹਰਪਾਲ ਸਿੰਘ ਜੱਲਾ ਅਤੇ ਸਕੱਤਰ ਸ. ਪ੍ਰਤਾਪ ਸਿੰਘ ਨੇ ਵੀ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਸ੍ਰੀ ਭਗਵੰਤ ਮਾਨ ਦੀ ਸਰਕਾਰ ਦੀ ਗਲਤੀ ਮੁਆਫ਼ ਕਰਨਯੋਗ ਨਹੀਂ ਹੈ ਅਤੇ ਇਸ ਦਾ ਸਖ਼ਤ ਜਵਾਬ ਦੇਣਾ ਲਾਜ਼ਮੀ ਹੈ। ਇਹ ਵਿਚਾਰ ਵੀ ਪ੍ਰਗਟ ਕੀਤਾ ਗਿਆ ਕਿ ਮੁੱਖ ਮੰਤਰੀ ਤੇ ਵਿਧਾਇਕਾਂ ਵੱਲੋਂ ਸਿੱਖ ਵਿਰੋਧੀ ਟਿੱਪਣੀਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਹਾਜ਼ਰੀ ਵਿਚ ਹੋਈਆਂ ਹਨ, ਜੋ ਖੁਦ ਅੰਮ੍ਰਿਤਧਾਰੀ ਹਨ। ਉਨ੍ਹਾਂ ਦੀ ਜ਼ੁੰਮੇਵਾਰੀ ਸੀ ਕਿ ਇਨ੍ਹਾਂ ਇਤਰਾਜ਼ਯੋਗ ਟਿੱਪਣੀਆਂ ਦਾ ਨੋਟਿਸ ਲੈਂਦੇ, ਪਰ ਉਹ ਵੀ ਅਜਿਹਾ ਨਾ ਕਰਕੇ ਦੋਸ਼ੀਆਂ ਦੀ ਕਤਾਰ ਵਿਚ ਸ਼ਾਮਲ ਹੋਏ ਹਨ। ਇਸ ਲਈ ਸਪੀਕਰ ਸੰਧਵਾਂ ਵੀ ਕੌਮ ਪਾਸੋਂ ਮੁਆਫ਼ੀ ਮੰਗਣ।
ਇਜਲਾਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਾਜ਼ਰ ਸਾਰੇ ਮੈਂਬਰਾਂ ਨੇ ਸ੍ਰੀ ਭਗਵੰਤ ਮਾਨ ਦੀ ਸਰਕਾਰ ਦੇ ਵਿਰੁੱਧ ਤਿੱਖਾ ਰੋਸ ਪ੍ਰਗਟ ਕੀਤਾ ਹੈ, ਜਿਸ ਲਈ ਉਹ ਸਭ ਦੇ ਧੰਨਵਾਦੀ ਹਨ। ਉਨ੍ਹਾਂ ਆਰੰਭੇ ਜਾਣ ਵਾਲੇ ਸੰਘਰਸ਼ ਬਾਰੇ ਸਪੱਸ਼ਟ ਕੀਤਾ ਕਿ ਪੁਰਾਤਨ ਰਵਾਇਤਾਂ ਅਨਸੁਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜਾਂ ਦੀ ਅਗਵਾਈ ਵਿਚ ਹੋਵੇਗਾ। ਪਰ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਸ ਤੋਂ ਪਹਿਲਾਂ ਸੰਵਿਧਾਨਕ ਤੌਰ ’ਤੇ ਦੇਸ਼ ਦੇ ਰਾਸ਼ਟਰਪਤੀ, ਗ੍ਰਹਿ ਮੰਤਰੀ ਨੂੰ ਮਿਲਿਆ ਜਾਵੇਗਾ, ਜਿਸ ਬਾਰੇ ਲਿਖਾਪੜ੍ਹੀ ਆਰੰਭੀ ਜਾ ਚੁੱਕੀ ਹੈ। ਐਡਵੋਕੇਟ ਧਾਮੀ ਨੇ ਗੁਰਬਾਣੀ ਪ੍ਰਸਾਰਣ ਬਾਰੇ ਵੀ ਸਾਫ਼ ਤੌਰ ’ਤੇ ਕਿਹਾ ਕਿ ਸੰਗਤ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਨਿਰਵਿਘਨ ਪਹੁੰਚਾਉਣਾ ਸ਼੍ਰੋਮਣੀ ਕਮੇਟੀ ਦੀ ਜ਼ੁੰਮੇਵਾਰੀ ਹੈ ਅਤੇ ਇਸ ਲਈ ਸਰਗਰਮ ਤੌਰ ’ਤੇ ਅੱਗੇ ਵਧਿਆ ਜਾ ਰਿਹਾ ਹੈ। ਸਬ-ਕਮੇਟੀ ਦੀਆਂ ਕੁਝ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਸਮੇਂ ਸਿਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹੋਏ ਆਦੇਸ਼ ਅਤੇ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਫੈਸਲਾ ਕੀਤਾ ਜਾਵੇਗਾ।
ਜਨਰਲ ਇਜਲਾਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਬੀਬੀ ਜਗੀਰ ਕੌਰ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਮੈਂਬਰ ਸ. ਮੋਹਨ ਸਿੰਘ ਬੰਗੀ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਗੁਰਨਾਮ ਸਿੰਘ ਜੱਸਲ, ਸ. ਪਰਮਜੀਤ ਸਿੰਘ ਖਾਲਸਾ, ਸ. ਸ਼ੇਰ ਸਿੰਘ ਮੰਡਵਾਲਾ, ਬੀਬੀ ਗੁਰਿੰਦਰ ਕੌਰ ਭੋਲੂਆਣਾ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਸ. ਮਲਕੀਤ ਸਿੰਘ ਚੰਗਾਲ, ਮੈਂਬਰ ਸ. ਅਮਰੀਕ ਸਿੰਘ ਜਨੈਤਪੁਰ, ਸ. ਹਰਪਾਲ ਸਿੰਘ ਪਾਲੀ, ਬੀਬੀ ਮਨਜੀਰ ਕੌਰ ਕੰਧੋਲਾ, ਬੀਬੀ ਅਮਰਜੀਰ ਕੌਰ, ਸ. ਜਗਸੀਰ ਸਿੰਘ ਮਾਗੇਆਣਾ, ਬੀਬੀ ਕਿਰਨਵੀਰ ਕੌਰ, ਸ. ਨਤਵੇਜ ਸਿੰਘ ਕਾਉਣੀ, ਸ. ਕੌਰ ਸਿੰਘ ਬਹਾਵਵਾਲਾ, ਬੀਬੀ ਪਰਮਿੰਦਰ ਕੌਰ, ਸ. ਦਰਸ਼ਨ ਸਿੰਘ ਬਰਾੜ, ਸ. ਪ੍ਰੀਤਮ ਸਿੰਘ ਮਲਸੀਹਾਂ, ਸ. ਦਰਸ਼ਨ ਸਿੰਘ ਸ਼ੇਰਖਾਂ, ਸ. ਬਲਵਿੰਦਰ ਸਿੰਘ ਭੰਮਾਂ ਲੰਡਾ, ਸ. ਸਤਪਾਲ ਸਿੰਘ ਤਲਵੰਡੀ ਭਾਈ, ਸ. ਗੁਰਮੀਤ ਸਿੰਘ ਬੂਹ, ਸ. ਸੁਖਜੀਤ ਸਿੰਘ ਲੋਹਗੜ੍ਹ, ਬੀਬੀ ਨਰਿੰਦਰ ਕੌਰ, ਸ. ਤਰਸੇਮ ਸਿੰਘ ਰੱਤੀਆਂ, ਬੀਬੀ ਜਸਪਾਲ ਕੌਰ ਮਹਿਰਾਜ, ਬੀਬੀ ਜੋਗਿੰਦਰ ਕੌਰ ਰਠੌਰ, ਸ. ਸੁਰਜੀਤ ਸਿੰਘ ਰਾਏਪੁਰ, ਸ. ਬਲਦੇਵ ਸਿੰਘ ਚੂੰਗਾ, ਬੀਬੀ ਮਲਕੀਤ ਕੌਰ ਕਮਾਲਪੁਰ, ਬੀਬੀ ਹਰਦੀਪ ਕੌਰ, ਸ. ਸਤਵਿੰਦਰ ਸਿੰਘ ਟੌਹੜਾ, ਸ. ਜਸਮੇਲ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਸ. ਨਿਰਮੈਲ ਸਿੰਘ ਜੌਲਾਂ, ਸ. ਰਘਬੀਰ ਸਿੰਘ ਸਹਾਰਨ ਮਾਜਰਾ, ਸ. ਚਰਨ ਸਿੰਘ ਆਲਮਗੀਰ, ਸ. ਹਰਪਾਲ ਸਿੰਘ ਜੱਲਾ, ਸ. ਜਗਜੀਤ ਸਿੰਘ ਤਲਵੰਡੀ, ਸ. ਜਸਵੰਤ ਸਿੰਘ ਪੁੜੈਣ, ਸ. ਕੇਵਲ ਸਿੰਘ ਬਾਦਲ, ਸ. ਬਲਵਿੰਦਰ ਸਿੰਘ ਬੈਂਸ, ਸ. ਰਣਜੀਤ ਸਿੰਘ ਮੰਗਲੀ, ਬੀਬੀ ਹਰਜਿੰਦਰ ਕੌਰ, ਸ. ਮਹਿੰਦਰ ਸਿੰਘ ਹੁਸੈਨਪੁਰਾ, ਸ. ਬਲਦੇਵ ਸਿੰਘ ਕਲਿਆਣ, ਬੀਬੀ ਦਵਿੰਦਰ ਕੌਰ ਕਾਲੜਾ, ਸ. ਕੁਲਵੰਤ ਸਿੰਘ ਮੰਨਣ, ਸ. ਰਣਜਤਿ ਸਿੰਘ ਕਾਹਲੋਂ, ਬੀਬੀ ਗੁਰਪ੍ਰੀਤ ਕੌਰ ਭੁੰਗਾ ਲੰਬਾਣਾ, ਸ. ਸਰਵਣ ਸਿੰਘ ਕੁਲਾਰ, ਬੀਬੀ ਗੁਰਪ੍ਰੀਤ ਸਿੰਘ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਬਲਵਿੰਦਰ ਸਿੰਘ ਵੇਂਈਪੂਈਂ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਗੁਰਿੰਦਰਪਾਲ ਸਿੰਘ ਰਣੀਕੇ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਾਜਿੰਦਰ ਸਿੰਘ ਮਹਿਤਾ, ਬੀਬੀ ਕਿਰਨਜੋਤ ਕੌਰ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਅਮਰੀਕ ਸਿੰਘ ਵਿਛੋਆ, ਸ. ਜੋਧ ਸਿੰਘ ਸਮਰਾ, ਬੀਬੀ ਸਵਰਨ ਕੌਰ ਤੇੜਾ, ਸ. ਅਮਰਜੀਤ ਸਿੰਘ ਬੰਡਾਲਾ, ਸ. ਭਗਵੰਤ ਸਿੰਘ ਸਿਆਲਕਾ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰੀਕ ਸਿੰਘ ਸ਼ਾਹਪੁਰ, ਬੀਬੀ ਜੋਗਿੰਦਰ ਕੌਰ, ਬੀਬੀ ਜਸਵੀਰ ਕੌਰ ਜੱਫਰਵਾਲ, ਸ. ਤਾਰਾ ਸਿੰਘ ਤਲਵੰਡੀ, ਸ. ਸੁਰਿੰਦਰ ਸਿੰਘ ਠੇਕੇਦਾਰ, ਸ. ਪਰਮਜੀਤ ਸਿੰਘ ਲੱਖੇਵਾਲ, ਸ. ਚਰਨਜੀਤ ਸਿੰਘ ਕਾਲੇਵਾਲ, ਬੀਬੀ ਪਰਮਜੀਤ ਕੌਰ ਲਾਂਡਰਾਂ, ਭਾਈ ਰਾਮ ਸਿੰਘ, ਸ. ਜਗਤਾਰ ਸਿੰਘ ਰੋਡੇ, ਸ. ਸੁਰਜੀਤ ਸਿੰਘ ਕੰਗ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ. ਸੁਖਜੀਤ ਸਿੰਘ ਕਾਦੀਆਂ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਮੀਤ ਸਕੱਤਰ ਗੁਰਦਿਆਲ ਸਿੰਘ, ਸ. ਸ਼ਾਹਬਾਜ਼ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ ਆਦਿ ਮੌਜੂਦ ਸਨ।

ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੰਭਾਲੀ ਸੇਵਾ ਸੇਵਾ ਸੰਭਾਲ ਸਮਾਗਮ ’ਚ ਸਿੰਘ ਸਾਹਿਬਾਨ ਤੇ ਪੰਥਕ ਜਥੇਬੰਦੀਆਂ ਨੇ...
23/06/2023

ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੰਭਾਲੀ ਸੇਵਾ
ਸੇਵਾ ਸੰਭਾਲ ਸਮਾਗਮ ’ਚ ਸਿੰਘ ਸਾਹਿਬਾਨ ਤੇ ਪੰਥਕ ਜਥੇਬੰਦੀਆਂ ਨੇ ਕੀਤੀ ਭਰਵੀਂ ਸ਼ਮੂਲੀਅਤ

ਅੰਮ੍ਰਿਤਸਰ, 22 ਜੂਨ-
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੱਜ ਪੰਥਕ ਰਵਾਇਤਾਂ ਅਨੁਸਾਰ ਸੇਵਾ ਸੰਭਾਲ ਲਈ ਹੈ। ਸੇਵਾ ਸੰਭਾਲ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਇਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੀਤ ਜਥੇਦਾਰ ਗਿਆਨੀ ਜੋਤਇੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਤੇ ਗਿਆਨੀ ਮਲਕੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ, ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਨਿਹੰਗ ਜਥੇਬੰਦੀ ਬਾਬਾ ਨਿਹਾਲ ਸਿੰਘ ਤਰਨਾ ਦਲ ਹਰੀਆਂ ਵੇਲਾਂ, ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸ. ਦਿਲਜੀਤ ਸਿੰਘ ਬੇਦੀ ਤੇ ਬਾਬਾ ਜੱਸਾ ਸਿੰਘ, ਦਿੱਲੀ ਕਮੇਟੀ ਵੱਲੋਂ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਵੱਲੋਂ ਸ. ਦਲਜੀਤ ਸਿੰਘ ਚੀਮਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ., ਸ. ਪਰਮਜੀਤ ਸਿੰਘ ਸਰਨਾ ਸਮੇਤ ਵੱਖ-ਵੱਖ ਤਖ਼ਤਾਂ ਦੇ ਸਾਬਕਾ ਜਥੇਦਾਰ ਸਾਹਿਬਾਨ, ਨਿਹੰਗ ਸਿੰਘ ਦਲਾਂ, ਸਿੱਖ ਟਕਸਾਲਾਂ, ਸਿੱਖ ਸੰਪ੍ਰਦਾਵਾਂ, ਕਾਰਸੇਵਾ ਵਾਲੇ ਮਹਾਂਪੁਰਸ਼ਾਂ, ਸਭਾ-ਸੁਸਾਇਟੀਆਂ, ਪੰਥਕ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਧਾਰਮਿਕ, ਸਮਾਜਕ ਤੇ ਪੰਥਕ ਸ਼ਖਸੀਅਤਾਂ ਨੇ ਦਸਤਾਰਾਂ ਤੇ ਸਿਰੋਪਾਓ ਭੇਟ ਕੀਤੇ।
ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਹੋਏ ਭਰਵੇਂ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਨਿਯੁਕਤੀ ਸਬੰਧੀ 16 ਜੂਨ ਦੀ ਅੰਤ੍ਰਿੰਗ ਕਮੇਟੀ ਵੱਲੋਂ ਕੀਤਾ ਗਿਆ ਮਤਾ ਪੜ੍ਹਿਆ, ਜਿਸ ਦਾ ਹਾਜ਼ਰ ਖ਼ਾਲਸਾ ਪੰਥ ਨੇ ਜੈਕਾਰਿਆਂ ਦੀ ਗੂੰਜ ਵਿਚ ਸਵਾਗਤ ਕੀਤਾ। ਇਸ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਨਾਮ ਦਾ ਐਲਾਨ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਮਿਲਣ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਸਿੱਖ ਕੌਮ ਲਈ ਚੁਣੌਤੀਆਂ ਭਰਿਆ ਸਮਾਂ ਹੈ ਅਤੇ ਅਸੀਂ ਆਸ ਕਰਦੇ ਹਾਂ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੁੱਚੀਆਂ ਜਥੇਬੰਦੀਆਂ ਦੇ ਸਹਿਯੋਗ ਨਾਲ ਕੌਮ ਦੀ ਸੁਜੋਗ ਅਗਵਾਈ ਕਰਨਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਸੇਵਾ ਸੰਭਾਲ ਸਮਾਗਮ ’ਚ ਪੁੱਜੀਆਂ ਜਥੇਬੰਦੀਆਂ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਲਿਆ।
ਸਮਾਗਮ ਸਮੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਸਤਾਰਾਂ ਦੇਣ ਵਾਲੀਆਂ ਅਤੇ ਹਾਜ਼ਰ ਸ਼ਖ਼ਸੀਅਤਾਂ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਰਾਜਦੀਪ ਸਿੰਘ, ਗਿਆਨੀ ਬਲਜੀਤ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸਾਬਕਾ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਮੁੱਖੀ ਸੁਪਰੀਮ ਸਿੱਖ ਕੌਂਸਲ ਯੂ.ਕੇ., ਸ. ਰਾਮ ਸਿੰਘ ਰਠੌਰ ਬੰਬੇ, ਸ. ਇੰਦਰਬੀਰ ਸਿੰਘ ਨਿੱਜਰ ਪ੍ਰਧਾਨ ਚੀਫ ਖਾਲਸਾ ਦੀਵਾਨ, ਅੰਤ੍ਰਿੰਗ ਕਮੇਟੀ ਮੈਂਬਰ ਸ. ਗੁਰਨਾਮ ਸਿੰਘ ਜੱਸਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਸਰਵਣ ਸਿੰਘ ਕੁਲਾਰ, ਸ. ਕੁਲਵੰਤ ਸਿੰਘ ਮੰਨਣ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਅਮਰਜੀਤ ਸਿੰਘ ਬੰਡਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਸੁਖਵਰਸ਼ ਸਿੰਘ ਪੰਨੂੰ, ਸ. ਦਲਜੀਤ ਸਿੰਘ ਭਿੰਡਰ, ਬੀਬੀ ਜੋਗਿੰਦਰ ਕੌਰ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਕੁਲਦੀਪ ਸਿੰਘ ਤੇੜਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸੀਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਬਿਜੈ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਮੀਤ ਸਿੰਘ ਬੁੱਟਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਗੁਰਪ੍ਰਤਾਪ ਸਿੰਘ ਟਿੱਕਾ ਜ਼ਿਲ੍ਹਾ ਪ੍ਰਧਾਨ, ਸ਼ਹੀਦ ਭਾਈ ਸਤਵੰਤ ਸਿੰਘ ਦੇ ਪਰਿਵਾਰ ਵੱਲੋਂ ਸ. ਸੁਖਵਿੰਦਰ ਸਿੰਘ ਅਗਵਾਨ, ਫੈਡਰੇਸ਼ਨ ਆਗੂ ਸ. ਕਰਨੈਲ ਸਿੰਘ ਪੀਰ ਮੁਹੰਮਦ, ਬਾਬਾ ਬੁੱਧ ਸਿੰਘ ਨਿੱਕੇਘੁੰਮਣਾਂ ਵਾਲੇ, ਬਾਬਾ ਬਲਬੀਰ ਸਿੰਘ ਕਾਰਸੇਵਾ ਭੂਰੀਵਾਲੇ, ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ, ਬਾਬਾ ਜੋਗਾ ਸਿੰਘ ਬਾਬਾ ਬਕਾਲਾ, ਬਾਬਾ ਸੁੱਚਾ ਸਿੰਘ ਕਿਲ੍ਹਾ ਅਨੰਦਗੜ੍ਹ, ਬਾਬਾ ਦਲਜੀਤ ਸਿੰਘ ਸ਼ਿਕਾਗੋ ਤੇ ਬਾਬਾ ਸੱਜਣ ਸਿੰਘ ਸ਼ਿਕਾਗੋ ਯੂਐਸਏ, ਸ. ਅਮਰਬੀਰ ਸਿੰਘ ਢੋਟ, ਗਿਆਨੀ ਪਿਆਰ ਸਿੰਘ ਪਟਨਾ ਸਾਹਿਬ, ਮੁਫਤੀ ਮੁਹੰਮਦ ਖਲੀਲ ਕਾਸਮੀ ਚੇਅਰਮੈਨ ਪੰਜਾਬ ਸਟੇਟ ਹੱਜ ਕਮੇਟੀ, ਜੂਸਫ ਸਾਹਿਲ ਉਸਮਾਨੀ ਮਲੇਰਕੋਟਲਾ, ਬਾਬਾ ਜਗਬੀਰ ਸਿੰਘ ਜੌਹਲਾਂ ਵਾਲੇ, ਬਾਬਾ ਜੱਸਾ ਸਿੰਘ, ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਡਾ. ਇੰਦਰਜੀਤ ਸਿੰਘ ਗੋਗੋਆਣੀ, ਸ. ਜਸਬੀਰ ਸਿੰਘ ਘੁਮਣ, ਬਾਬਾ ਪ੍ਰਿਤਪਾਲ ਸਿੰਘ, ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ, ਬਾਬਾ ਇੰਦਰਜੀਤ ਸਿੰਘ ਨਿਸ਼ਕਾਮ ਸੇਵਕ ਜਥਾ, ਬਾਬ ਸੁਖਪਾਲ ਸਿੰਘ ਤਰਨਾ ਦਲ, ਬਾਬਾ ਭਗਵਾਨ ਸਿੰਘ ਜੋਹਲ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ, ਬਾਬਾ ਗੁਰਦੀਪ ਸਿੰਘ ਖੁਜਾਲਾ, ਬਾਬਾ ਗੁਰਭੇਜ ਸਿੰਘ, ਬਾਬਾ ਸੁਖਵਿੰਦਰ ਸਿੰਘ ਟਾਹਲੀ ਸਾਹਿਬ, ਬਾਬਾ ਪਰਮਜੀਤ ਸਿੰਘ ਬੁੱਢਾ ਦਲ, ਬਾਬਾ ਮੋਹਨਜੀਤ ਸਿੰਘ, ਬਾਬਾ ਹਰੀ ਸਿੰਘ ਜੀਰਾ, ਬਾਬਾ ਦਰਸ਼ਨ ਸਿੰਘ, ਬਾਬਾ ਅਮੀਰ ਸਿੰਘ ਜਵੱਦੀ ਟਕਸਾਲ, ਬਾਬਾ ਘਾਲਾ ਸਿੰਘ, ਬਾਬਾ ਰਣਜੀਤ ਸਿੰਘ ਤਲਵੰਡੀ, ਸ. ਮਨਜੀਤ ਸਿੰਘ ਰਿੰਕੂ ਭਾਟੀਆ ਇੰਦੌਰ, ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ, ਬਾਬਾ ਗੁਰਚਰਨ ਸਿੰਘ ਨਾਨਕਸਰ ਕਲੇਰਾਂ, ਬਾਬਾ ਧੰਨਾ ਸਿੰਘ ਬੜੂੰਦੀ, ਮਾਤਾ ਵਿਪਨਪ੍ਰੀਤ ਕੌਰ, ਬਾਬਾ ਹਰੀ ਸਿੰਘ, ਬਾਬਾ ਹਰਜਿੰਦਰ ਸਿੰਘ, ਬਾਬਾ ਗੁਰਰਾਜਪਾਲ ਸਿੰਘ, ਬਾਬਾ ਹਰਦੀਪ ਸਿੰਘ, ਬਾਬਾ ਗੁਰਚਰਨ ਸਿੰਘ ਬੱਡੋ ਹੁਸ਼ਿਆਰਪੁਰ, ਬਾਬਾ ਭੁਪਿੰਦਰ ਸਿੰਘ ਡੇਰਾ ਬਾਬਾ ਮਿਸ਼ਰਾ ਸਿੰਘ, ਬਾਬਾ ਪਿਆਰਾ ਸਿੰਘ, ਬਾਬਾ ਅਮਰਜੀ ਸਿੰਘ ਹਰਖੋਵਾਲ, ਬਾਬਾ ਕੁਲਵੰਤ ਸਿੰਘ ਮਹਿੰਦੀਆਣਾ, ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆ, ਬਾਬਾ ਅਮਰਜੀਤ ਸਿੰਘ ਰਸੂਲਪੁਰ, ਬਾਬਾ ਜੀਤ ਸਿੰਘ ਜੌਹਲਾਂ ਵਾਲੇ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਭਾਈ ਜਸਵਿੰਦਰ ਸਿੰਘ ਸ਼ਹੂਰ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਬਾਬਾ ਬਲਬੀਰ ਸਿੰਘ ਹਰਿਆਣਾ, ਬਾਬਾ ਨਰਿੰਦਰ ਸਿੰਘ, ਬਾਬਾ ਬਲਵਿੰਦਰ ਸਿੰਘ ਹਜ਼ੂਰ ਸਾਹਿਬ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਤਰਸੇਮ ਸਿੰਘ ਮਹਿਤਾ ਚੌਂਕ, ਬਾਬਾ ਤੇਜਾ ਸਿੰਘ ਖੁੱਡਾ ਕੁਰਾਲਾ, ਬਾਬਾ ਮੇਜਰ ਸਿੰਘ ਸੋਢੀ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਸੰਤੋਖ ਸਿੰਘ, ਡਾ. ਕਸ਼ਮੀਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਬਾਬਾ ਸੁੱਖਾ ਸਿੰਘ ਕਾਰਸੇਵਾ ਸਰਹਾਲੀ, ਬਾਬਾ ਅਜੈਬ ਸਿੰਘ ਕਾਰਸੇਵਾ ਗੁਰੂ ਕਾ ਬਾਗ, ਬਾਬਾ ਅਮਨਦੀਪ ਸਿੰਘ ਸੱਤੋ ਵਾਲੀ ਗਲੀ, ਬਾਬਾ ਸੁਰਿੰਦਰ ਸਿੰਘ ਮਿੱਠਾ ਟਿਵਾਣਾ, ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਬਾਬਾ ਤੀਰਥ ਸਿੰਘ ਅਨੰਦਪੁਰ ਸਾਹਿਬ, ਬਾਬਾ ਬਲਬੀਰ ਸਿੰਘ ਜਿਆਣੀ ਵਾਲੇ, ਬਾਬਾ ਕਰਮਜੀਤ ਸਿੰਘ ਟਿੱਬਾ ਸਾਹਿਬ, ਬਾਬਾ ਮਹਾਂਬੀਰ ਸਿੰਘ, ਬਾਬਾ ਅਨਹਦਰਾਜ ਸਿੰਘ, ਬਾਬਾ ਲਖਬੀਰ ਸਿੰਘ ਤਰਨਾ ਦਲ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ, ਬਾਬਾ ਸ਼ਮਸ਼ੇਰ ਸਿੰਘ, ਬਾਬਾ ਪ੍ਰੀਤਮ ਸਿੰਘ ਡੁਮੇਲੀ ਵਾਲੇ, ਪੰਚਾਇਤੀ ਅਖਾੜਾ ਨਿਰਮਲਾ ਹਰਿਦੁਆਰ ਤੋਂ ਬਾਬਾ ਰੇਸ਼ਮ ਸਿੰਘ, ਬਾਬਾ ਜਗਤਾਰ ਸਿੰਘ, ਬਾਬਾ ਹੀਰ ਸਿੰਘ, ਬਾਬਾ ਅਮਰੀਕ ਸਿੰਘ, ਬਾਬਾ ਬਲਦੇਵ ਸਿੰਘ ਜੋਗੇਵਾਲ, ਬਾਬਾ ਗੋਪਾਲ ਸਿੰਘ, ਵੈਦ ਅਮਰੀਕ ਸਿੰਘ, ਗਿਆਨੀ ਸੁਖਚੈਨ ਸਿੰਘ, ਗਿਆਨੀ ਜੈਲ ਸਿੰਘ ਸ਼ਾਸਤਰੀ, ਬਾਬਾ ਗੁਰਤੇਜ ਸਿੰਘ, ਸ. ਸਰਬਜੀਤ ਸਿੰਘ ਸੋਹਲ ਸਮੇਤ ਹੋਰ ਮੌਜੂਦ ਸਨ।

ਸ. ਭਗਵੰਤ ਸਿੰਘ ਮਾਨ ਵੱਲੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ’ਤੇ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼
ਇਸੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਵਿਧਾਨ ਸਭਾ ਵਿਚ ਭਗਤ ਸਾਹਿਬਾਨ ਦਾ ਨਾਮ ਸਤਿਕਾਰ ਨਾਲ ਨਾ ਲੈਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਭਗਤ ਸਾਹਿਬਾਨ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਕਰਕੇ ਉਨ੍ਹਾਂ ਨੂੰ ਸਤਿਕਾਰਤ ਰੁਤਬਾ ਦਿੱਤਾ ਹੈ, ਪਰੰਤੂ ਜਿਸ ਤਰ੍ਹਾਂ ਪੰਜਾਬ ਵਿਧਾਨ ਸਭਾ ਵਿਚ ਭਗਤ ਸਾਹਿਬਾਨ ਅਤੇ ਭੱਟ ਸਾਹਿਬਾਨ ਦੇ ਨਾਮ ਬਿਨਾਂ ਸਤਿਕਾਰ ਤੋਂ ਲਏ ਗਏ, ਉਸ ਨਾਲ ਜਿਥੇ ਸੰਗਤ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ, ਉਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਅਸਲ ਚਿਹਰਾ ਵੀ ਸਾਹਮਣੇ ਆਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਗੁਰਬਾਣੀ ਪ੍ਰਸਾਰਣ ਦੇ ਨਾਂ ’ਤੇ ਕੇਵਲ ਸਿਆਸਤ ਕਰਕੇ ਸੰਗਤਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਮਰਯਾਦਾ ਤੋਂ ਅਣਜਾਣ ਮੁੱਖ ਮੰਤਰੀ ਵਿਧਾਨ ਸਭਾ ਵਿਚ ਸਿੱਖ ਦੇ ਦਾਹੜੇ ’ਤੇ ਮਜਾਕ ਕਰਦੇ ਹਨ ਅਤੇ ਨੌਟੰਕੀ ਕਰਕੇ ਤੌਹੀਨ ਕਰ ਰਹੇ ਹਨ, ਜੋ ਮੁੱਖ ਮੰਤਰੀ ਦੇ ਰੁਤਬੇ ਨੂੰ ਸ਼ੋਭਾ ਨਹੀਂ ਦਿੰਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ’ਤੇ ਸਵਾਲ ਚੁੱਕਣ ਵਾਲਾ ਮੁੱਖ ਮੰਤਰੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਿਰਦੋਸ਼ ਸਿੱਖਾਂ ਨੂੰ ਰਿਹਾਅ ਕਰਨ ਦੇ ਕੀਤੇ ਆਦੇਸ਼ ’ਤੇ ਕਾਰਵਾਈ ਕਿਉਂ ਨਹੀਂ ਕਰਦਾ? ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਜਿਥੇ 11 ਸਿੱਖ ਨੌਜੁਆਨਾਂ ’ਤੇ ਐਨਐਸਏ ਤਹਿਤ ਕੇਸ ਪਾ ਕੇ ਉਨ੍ਹਾਂ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜਿਆ ਹੋਇਆ ਹੈ, ਉਥੇ ਹੀ 27 ਦੇ ਕਰੀਬ ਨੌਜੁਆਨ ਅੰਮ੍ਰਿਤਸਰ ਦੀ ਜੇਲ੍ਹ ਵਿਚ ਬੰਦ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਵਿਧਾਨ ਸਭਾ ’ਚ ਬੰਦੀ ਸਿੰਘਾਂ ਦੀ ਰਿਹਾਈ ਦਾ ਮਤਾ ਲੈ ਕੇ ਆਉਣਾ ਚਾਹੀਦਾ ਸੀ। ਉਨ੍ਹਾਂ ਮੁੱਖ ਮੰਤਰੀ ਨੂੰ ਯਾਦ ਕਰਵਾਇਆ ਕਿ ਸਰਕਾਰ ਬਣਨ ਤੋਂ ਪਹਿਲਾਂ ਤੁਸੀਂ ਬਾਪੂ ਸੂਰਤ ਸਿੰਘ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਸਾਡੀ ਸਰਕਾਰ ਬਣੀ ਤਾਂ ਅਸੀਂ ਸਭ ਤੋਂ ਪਹਿਲਾਂ ਬੰਦੀ ਸਿੰਘ ਰਿਹਾਅ ਕਰਾਂਗੇ, ਉਸ ਵਾਅਦੇ ਦਾ ਕੀ ਬਣਿਆ? ਉਨ੍ਹਾਂ ਮੁੱਖ ਮੰਤਰੀ ਸ. ਮਾਨ ਨੂੰ ਇਹ ਸਵਾਲ ਵੀ ਕੀਤਾ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਾਲੀ ਫਾਈਲ ’ਤੇ ਤੁਹਾਡੀ ਪਾਰਟੀ ਦੇ ਮੁਖੀ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦਸਤਖ਼ਤ ਕਿਉਂ ਨਹੀਂ ਕਰ ਰਹੇ? ਜੇਕਰ ਸਿੱਖੀ ਦੇ ਏਨੇ ਹੀ ਹਮਦਰਦ ਹੋ ਤਾਂ ਸਿੱਖਾਂ ਦੇ ਇਨ੍ਹਾਂ ਮਸਲਿਆਂ ’ਤੇ ਫੈਸਲੇ ਕਰਵਾਉ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਮ ਆਦਮੀ ਦੇ ਆਗੂਆਂ ਨੂੰ ਨਸੀਹਤ ਦਿੱਤੀ ਉਹ ਕਿ ਬੋਲਣ ਤੋਂ ਪਹਿਲਾਂ ਮਰਯਾਦਾ ਦਾ ਖ਼ਿਆਲ ਜ਼ਰੂਰ ਰੱਖਣ।

ਪੰਥਕ ਮਾਮਲਿਆਂ ’ਤੇ ਸਾਰੀਆਂ ਧਿਰਾਂ ਨੂੰ ਇਕਜੁਟ ਕਰਨ ਦਾ ਯਤਨ ਕਰਾਂਗੇ- ਜਥੇਦਾਰ ਗਿਆਨੀ ਰਘਬੀਰ ਸਿੰਘ
ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਹ ਧੜ੍ਹਿਆਂ ਵਿਚ ਵੰਡੇ ਪੰਥ ਨੂੰ ਇਕਜੁਟ ਕਰਨ ਲਈ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਮਿਸਲਾਂ ਸਮੇਂ ਵੀ ਪੰਥ ਵੱਖ-ਵੱਖ ਥੜ੍ਹਿਆਂ ਵਿਚ ਹੋਣ ਦੇ ਬਾਵਜੂਦ ਪੰਥਕ ਮਾਮਲਿਆਂ ’ਤੇ ਇਕਜੁਟ ਰਹਿੰਦਾ ਸੀ। ਉਸੇ ਤਰ੍ਹਾਂ ਹੁਣ ਵੀ ਪੰਥਕ ਮਾਮਲਿਆਂ ’ਤੇ ਸਾਰਿਆਂ ਨੂੰ ਇਕੱਠਿਆਂ ਕੀਤਾ ਜਾਵੇਗਾ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਲਿਆਂਦਾ ਗਿਆ ਸਿੱਖ ਗੁਰਦੁਆਰਾ ਸੋਧ ਬਿੱਲ ਬੇਹੱਦ ਮੰਦਭਾਗਾ ਹੈ। ਵਿਧਾਨ ਸਭਾ ਵਿਚ ਦਾਹੜੀ ਨੂੰ ਲੈ ਕੇ ਕੀਤੀਆਂ ਗਈਆਂ ਟਿੱਪਣੀਆਂ ਵੀ ਅਤਿ ਨਿੰਦਣਯੋਗ ਹਨ। ਉਨ੍ਹਾਂ ਸੰਗਤ ਨੂੰ ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਦੀਆਂ ਚਾਲਾਂ ਤੋਂ ਸੁਚੇਤ ਹੋਣ ਦੀ ਅਪੀਲ ਵੀ ਕੀਤੀ। ਗਿਆਨੀ ਰਘਬੀਰ ਸਿੰਘ ਨੇ ਸਮੁੱਚੀ ਸਿੱਖ ਕੌਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨ ਸੇਵਾ ਗੁਰੂ ਸਾਹਿਬ ਦੀ ਕਿਰਪਾ ਨਾਲ ਉਨ੍ਹਾਂ ਨੂੰ ਮਿਲੀ ਹੈ ਅਤੇ ਉਹ ਇਸ ਮਹਾਨ ਅਸਥਾਨ ਦੀਆਂ ਪ੍ਰੰਪਰਾਵਾਂ ਅਤੇ ਰਵਾਇਤਾਂ ਅਨੁਸਾਰ ਪੰਥਕ ਵਿਦਵਾਨਾਂ ਅਤੇ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਕੌਮ ਦੀ ਸੇਵਾ ਨਿਭਾਉਣ ਦਾ ਯਤਨ ਕਰਨਗੇ। ਇਸੇ ਦੌਰਾਨ ਸੇਵਾ ਸੰਭਾਲਣ ਮਗਰੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।

ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਿਯੁਕਤ ਗਿਆਨੀ ਸੁਲਤਾਨ ਸਿੰਘ ਨੂੰ ਲਗਾਇਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਜਥੇਦਾਰਸ਼੍ਰੋਮਣ...
16/06/2023

ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਿਯੁਕਤ
ਗਿਆਨੀ ਸੁਲਤਾਨ ਸਿੰਘ ਨੂੰ ਲਗਾਇਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਜਥੇਦਾਰ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਨੇ ਲਿਆ ਫੈਸਲਾ

ਅੰਮ੍ਰਿਤਸਰ, 16 ਜੂਨ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਨਿਭਾਅ ਰਹੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਮੁੱਖ ਗ੍ਰੰਥੀ ਵਜੋਂ ਵੀ ਸੇਵਾ ਨਿਭਾਉਣਗੇ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦਾ ਜਥੇਦਾਰ ਲਗਾਉਣ ਦਾ ਵੀ ਫੈਸਲਾ ਲਿਆ ਗਿਆ ਹੈ।
ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਨ, ਇਸ ਲਈ ਅੱਜ ਅੰਤ੍ਰਿੰਗ ਕਮੇਟੀ ਨੇ ਗਿਆਨੀ ਰਘਬੀਰ ਸਿੰਘ ਨੂੰ ਬਤੌਰ ਜਥੇਦਾਰ ਲਗਾਉਣ ਦਾ ਫੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਸਿੱਖ ਕੌਮ ਵੱਲੋਂ ਕਾਰਜਕਾਰੀ ਜਥੇਦਾਰ ਦੀ ਥਾਂ ਬਤੌਰ ਜਥੇਦਾਰ ਨਿਯੁਕਤੀ ਕਰਨ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਅਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀ ਇਸ ਵਾਸਤੇ ਸਹਿਮਤੀ ਪ੍ਰਗਟਾਈ ਗਈ ਹੈ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਜਥੇਦਾਰ ਲਗਾਉਣ ਦਾ ਵੀ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਗਿਆਨੀ ਰਘਬੀਰ ਸਿੰਘ ਜਥੇਦਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੇਵਾ ਦੇ ਨਾਲ-ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਦੀ ਸੇਵਾ ਵੀ ਦਿੱਤੀ ਗਈ ਹੈ। ਇਸੇ ਤਰ੍ਹਾਂ ਗਿਆਨੀ ਸੁਲਤਾਨ ਸਿੰਘ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਤੌਰ ਗ੍ਰੰਥੀ ਸੇਵਾ ਵੀ ਜਾਰੀ ਰੱਖਣਗੇ। ਇਸ ਮੌਕੇ ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਨਿਭਾਈਆਂ ਸੇਵਾਵਾਂ ਦੀ ਭਰਵੀਂ ਸ਼ਲਾਘਾ ਵੀ ਕੀਤੀ ਹੈ।
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਸ. ਮੋਹਨ ਸਿੰਘ ਬੰਗੀ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ. ਗੁਰਨਾਮ ਸਿੰਘ ਜੱਸਲ, ਸ. ਪਰਮਜੀਤ ਸਿੰਘ ਖਾਲਸਾ, ਸ. ਸ਼ੇਰ ਸਿੰਘ ਮੰਡਵਾਲਾ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਸ. ਭੁਪਿੰਦਰ ਸਿੰਘ ਅਸੰਧ, ਸ. ਮਲਕੀਤ ਸਿੰਘ ਚੰਗਾਲ, ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਸ਼ਾਹਬਾਜ਼ ਸਿੰਘ, ਇੰਚਾਰਜ ਸ. ਅਜ਼ਾਦਦੀਪ ਸਿੰਘ ਆਦਿ ਮੌਜੂਦ ਸਨ।

ਸੰਖੇਪ ਜਾਣਕਾਰੀ (ਜਥੇਦਾਰ ਗਿਆਨੀ ਰਘਬੀਰ ਸਿੰਘ)
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸ੍ਰੀ ਅੰਮ੍ਰਿਤਸਰ ਦੇ ਪਿੰਡ ਸੁਲਤਾਨਵਿੰਡ ਦੇ ਰਹਿਣ ਵਾਲੇ ਹਨ। ਆਪ ਨੇ ਸੰਨ 1989 ’ਚ ਗ੍ਰੰਥੀ ਸਿੰਘ ਵਜੋਂ ਸੇਵਾਵਾਂ ਸ਼ੁਰੂ ਕੀਤੀਆਂ ਅਤੇ 1995 ਤੱਕ ਵੱਖ-ਵੱਖ ਅਸਥਾਨਾਂ ’ਤੇ ਸੇਵਾ ਨਿਭਾਈ। 1995 ਤੋਂ ਅਪ੍ਰੈਲ 2014 ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਿੰਘਾਂ ਵਿਚ ਸੇਵਾ ਨਿਭਾਈ ਅਤੇ ਲੱਖਾਂ ਪ੍ਰਾਣੀਆਂ ਨੂੰ ਗੁਰੂ ਲੜ ਲਾਇਆ। ਇਸੇ ਦੌਰਾਨ 21 ਅਪ੍ਰੈਲ 2014 ਨੂੰ ਆਪ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗ੍ਰੰਥੀ ਵਜੋਂ ਨਿਯੁਕਤ ਹੋਏ ਅਤੇ 24 ਅਗਸਤ 2017 ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੀ ਸੇਵਾ ਸੰਭਾਲੀ। ਗਿਆਨੀ ਰਘਬੀਰ ਸਿੰਘ ਨੂੰ ਅੱਜ 16 ਜੂਨ 2023 ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।

ਸੰਖੇਪ ਜਾਣਕਾਰੀ (ਜਥੇਦਾਰ ਗਿਆਨੀ ਸੁਲਤਾਨ ਸਿੰਘ)
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਗਿਆਨੀ ਸੁਲਤਾਨ ਸਿੰਘ ਇਸ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਵੱਜੋਂ ਸੇਵਾ ਨਿਭਾਅ ਰਹੇ ਹਨ। ਗਿਆਨੀ ਸੁਲਤਾਨ ਸਿੰਘ ਸੰਨ 2008 ਵਿਚ ਬਤੌਰ ਗ੍ਰੰਥੀ ਸਿੰਘ ਭਰਤੀ ਹੋਏ ਅਤੇ ਸੰਨ 2015 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸੀਆ ਵਜੋਂ ਸੇਵਾ ਸੰਭਾਲੀ। ਸੰਨ 2021 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਵਜੋਂ ਨਿਯੁਕਤ ਹੋਏ ਗਿਆਨੀ ਸੁਲਤਾਨ ਸਿੰਘ ਨੂੰ ਅੱਜ 16 ਜੂਨ 2023 ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਫੈਸਲਾ ਕਰਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਿਯੁਕਤ ਕੀਤਾ ਹੈ।

Address

Amritsar

Telephone

+919814091910

Website

Alerts

Be the first to know and let us send you an email when Nirbhau Nirvair - ਨਿਰਭਉ ਨਿਰਵੈਰ posts news and promotions. Your email address will not be used for any other purpose, and you can unsubscribe at any time.

Contact The Business

Send a message to Nirbhau Nirvair - ਨਿਰਭਉ ਨਿਰਵੈਰ:

Share

Category