25/06/2023
ਉਮੀਦ ਫਾਊਂਡੇਸ਼ਨ ਨੇ ਲਗਾਇਆ ਫ੍ਰੀ ਮੈਡੀਕਲ ਚੈੱਕਅਪ ਕੈੰਪ ਅਤੇ ਖ਼ੂਨ ਦਾਨ ਕੈੰਪ | Punjab Wire News |
*ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਫ੍ਰੀ ਮੈਡੀਕਲ ਕੈੰਪ
*300 ਦੇ ਕਰੀਬ ਵਿਅਕਤੀਆਂ ਦੇ ਦਿਲ,ਪੇਟ ਅਤੇ ਹੱਡੀਆਂ ਦੇ ਰੋਗਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ
*ਇਸ ਮੌਕੇ ਸੰਸਦ ਗੁਰਜੀਤ ਔਜਲਾ ਹੋਏ ਸ਼ਾਮਲ 'ਤੇ ਕਿਹਾ ਉਪਰਾਲਾ ਸ਼ਲਾਘਾਯੋਗ ਹੈ
ਅੰਮ੍ਰਿਤਸਰ : ਉਮੀਦ ਫਾਊਂਡੇਸ਼ਨ ਦੇ ਚੇਅਰਮੈਨ ਗੁਰਦੇਵ ਸਿੰਘ ਝੀਤਾ ਅਤੇ ਸਮੁੱਚੀ ਟੀਮ ਵੱਲੋਂ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਫ਼ਰੀ ਮੈਡੀਕਲ ਚੈੱਕਅਪ ਕੈਪ ਅਤੇ ਖ਼ੂਨ ਦਾਨ ਕੈਪ ਗੁਰਦੁਆਰਾ ਸੰਤ ਸ਼ੰਕਰ ਸਿੰਘ ਜੀ ਕਬੀਰ ਪਾਰਕ ਵਿਖੇ ਲਗਾਇਆ ਗਿਆ। ਜਿਸ ਵਿਚ 300 ਦੇ ਕਰੀਬ ਵਿਅਕਤੀਆਂ ਦੇ ਦਿਲ, ਪੇਟ ਅਤੇ ਹੱਡੀਆਂ ਦੇ ਰੋਗਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ। ਇਸ ਮੌਕੇ ਸੰਸਥਾ ਵੱਲੋਂ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ਅਤੇ ਅੱਖਾਂ ਦਾ ਚੈੱਕਅਪ ਕਰਕੇ ਮੁਫ਼ਤ ਐਨਕਾਂ ਅਤੇ ਹੋਮਿਉਪੈਥੀ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ। ਇਸ ਕੈਪ ਵਿਚ ਵੱਡੀ ਗਿਣਤੀ ’ਚ ਨੌਜਵਾਨ ਲੜਕੇ ਲੜਕੀਆਂ ਖ਼ੂਨਦਾਨ ਕੀਤਾ। ਅੱਜ ਦੇ ਕੈਪ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਉਮੀਦ ਫਾਊਂਡੇਸ਼ਨ ਦੇ ਚੇਅਰਮੈਨ ਗੁਰਦੇਵ ਸਿੰਘ ਝੀਤਾ ਅਤੇ ਟੀਮ ਵੱਲੋਂ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ। ਅਜੋਕੇ ਸਮੇਂ ਅਜਿਹੇ ਮੈਡੀਕਲ ਕੈਪ ਵਧ ਤੋਂ ਵਧ ਲੱਗਣੇ ਚਾਹੀਦੇ ਹਨ। ਤਾਂ ਜੋ ਜ਼ਰੂਰਤਮੰਦ ਲੋਕਾਂ ਦੀ ਮਦਦ ਹੋ ਸਕੇ। ਇਸ ਮੌਕੇ ਕਾਂਗਰਸ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਬੱਬੀ ਪਹਿਲਵਾਨ ਨੇ ਕਿਹਾ ਕਿ ਉਮੀਦ ਫਾਊਂਡੇਸ਼ਨ ਦਾ ਇਹ ਕਦਮ ਦੂਜਿਆਂ ਲਈ ਰਾਹ ਦਸੇਰਾ ਹੈ। ਕਿਉਂਕਿ ਸਮਾਜ ਸੇਵਾ ਹੀ ਅਸਲ ਕਰਮ ਹੈ। ਇਸ ਮੌਕੇ ਭਾਜਪਾ ਆਗੂ ਪ੍ਰੋ: ਗੁਰਵਿੰਦਰ ਸਿੰਘ ਮੰਮਣਕੇ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਤਰਨਤਾਰਨ ਨੇ ਕਿਹਾ ਕਿ ਉਮੀਦ ਫਾਊਂਡੇਸ਼ਨ ਤੋਂ ਲੋਕਾਂ ਨੂੰ ਬਹੁਤ ਉਮੀਦਾਂ ਹਨ। ਇਨ੍ਹਾਂ ਨੂੰ ਅੱਗੇ ਵੀ ਅਜਿਹਾ ਲੋਕ ਭਲਾਈ ਕਾਰਜ ਕਰਦੇ ਰਹਿਣਾ ਚਾਹੀਦਾ ਹੈ। ਅੱਜ ਦੇ ਕੈਪ ਵਿਚ ਭਾਰੀ ਗਿਣਤੀ ਵਿਚ ਲੋਕਾਂ ਦੀ ਸ਼ਮੂਲੀਅਤ ਲਈ ਉਮੀਦ ਫਾਊਂਡੇਸ਼ਨ ਦੇ ਚੇਅਰਮੈਨ ਗੁਰਦੇਵ ਸਿੰਘ ਝੀਤਾ ਨੇ ਆਏ ਮਹਿਮਾਨਾਂ ਅਤੇ ਮਾਹਿਰ ਡਾਕਟਰਾਂ ਦਾ ਧੰਨਵਾਦ ਕੀਤਾ।
ਅੱਜ ਦੇ ਇਸ ਕੈਪ ਵਿਚ ਦੁੱਖ ਨਿਵਾਰਨ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਨੇ ਵੱਖ ਵੱਖ ਬਿਮਾਰੀਆਂ ਦਾ ਫ਼ਰੀ ਚੈੱਕ ਅੱਪ ਕਰਦਿਆਂ ਦੁਆਈਆਂ ਮੁਹੱਈਆ ਕਰਾਇਆ। ਇਸ ਮੌਕੇ ਹੋਮਿਉਪੈਥੀ ਦੇ ਡਾਕਟਰ ਰਸਬੀਰ ਸਿੰਘ ਸੰਧੂ ਨੇ ਵੀ ਆਪਣੀ ਟੀਮ ਨਾਲ ਲੋਕਾਂ ਦੀ ਸੇਵਾ ਕੀਤੀ। ਇਸ ਮੌਕੇ ਕੌਂਸਲਰ ਸਤੀਸ਼ ਕੁਮਾਰ ਬੱਬਲੂ, ਜਸਵਿੰਦਰ ਸਿੰਘ ਸ਼ੇਰਗਿੱਲ, ਮੋਹਨ ਸਿੰਘ ਮਾੜੀਮੇਘਾ, ਗੁਰਸਾਹਿਬ ਸਿੰਘ ਢਿੱਲੋਂ , ਸ਼ਕਤੀ ਸਿੰਘ, ਬਲਾਕ ਪ੍ਰਧਾਨ ਧਰਮਪਾਲ ਲਾਡੀ, ਬਲਾਕ ਪ੍ਰਧਾਨ ਕੁਲਬੀਰ ਸਿੰਘ ਖਿਆਲੀਆ, ਐਡਵੋਕੇਟ ਜਗਰੂਪ ਸਿੰਘ ਸੰਧੂ, ਗੁਰਪ੍ਰੀਤ ਸਿੰਘ ,ਲਾਡੀ ਸੁਰ ਸਿੰਘ, ਗੁਰਸ਼ਰਨ ਸਿੰਘ ਲਾਡੀ, ਜਂਗੀ ਗੁੰਮਟਾਲਾ ਅਰਨ ਕੁਮਾਰ ਯੂਥ ਆਗੂ, ਕੁਲਦੀਪ ਸਿੰਘ,ਹਰਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਲੋਕ ਹਾਜ਼ਰ ਸਨ।
For More Update Please Subscribe, Like And Share.