PGAINDIANEWS14

PGAINDIANEWS14 ਪੰਜਾਬ ਦੀ ਹਰ ਖ਼ਬਰ ਸਭ ਤੋਂ ਪਹਿਲਾਂ ਸਭ ਤੋਂ ਤੇ?
(1)

08/05/2025

ਜੰਮੂ ਕਸ਼ਮੀਰ ਦੇ ਇਲਾਕੇ ਪੁੰਛ ਚ ਬੀਤੇ ਕੱਲ੍ਹ ਹੋਏ ਹਮਲੇ ਦੀਆਂ ਤਸਵੀਰਾਂ
ਪੀੜਿਤ ਦਾ ਪਰਿਵਾਰ ਆਇਆ ਮੀਡੀਆ ਦੇ ਸਾਹਮਣੇ ਰੋ ਰੋ ਸੁਣਾਇਆ ਦੁੱਖ

08/05/2025

ਅਜਨਾਲਾ ਦੇ ਸਿਵਲ ਹਸਪਤਾਲ ਵਿੱਚ ਬੀਤੀ ਰਾਤ ਬਲੈਕ ਆਊਟ ਸਮੇਂ ਚੋਰਾਂ ਨੇ ਓਪੀਡੀ ਕੰਪਲੈਕਸ ਵਿੱਚ ਚੋਰੀ ਦੀ ਕੀਤੀ ਅਸਫਲ ਕੋਸ਼ਿਸ਼!

08/05/2025

ਅੰਮ੍ਰਿਤਸਰ ਦੇ ਜੇਠੂਵਾਲ ਸਣੇ ਕਈ ਪਿੰਡਾਂ 'ਚ ਡਿੱਗਿਆ ਮਿਲਿਆ ਮਿਜ਼ਾਈਲ ਦਾ ਮਲਬਾ,
ਮੌਕੇ ਤੇ ਆਰਮੀ ਦੇ ਐਕਸਪਰਟ ਟੀਮਾਂ ਨੇ ਪਹੁੰਚ ਕੇ ਪਾਰਟ ਨੂੰ ਕੀਤਾ ਡਫਉਅਜ

08/05/2025

ਰਾਜਾਸਾਂਸੀ 'ਚ ਇਕ ਧਿਰ ਨੇ ਪ੍ਰਾਈਵੇਟ ਕੰਪਨੀ ਤੇ ਜ਼ਮੀਨ ਉੱਤੇ ਕਬਜ਼ਾ ਕਰਨ ਦੇ ਲਗਾਏ ਆਰੋਪ,
ਦੂਜੀ ਧਿਰ ਨੇ ਆਰੋਪਾਂ ਨੂੰ ਨਕਾਰਿਆ, ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ!

08/05/2025

ਪੁਲਿਸ ਅਤੇ ਪ੍ਰਸ਼ਾਸਨ ਨੇ ਲੋਕਾਂ ਦੀ ਸਹਾਇਤਾ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
ਬਲੈਕ ਆਊਟ ਦੀ ਪਾਲਣਾ ਲੋਕ ਹਿਤ ਲਈ ਬੇਹੱਦ ਜਰੂਰੀ- ਡਿਪਟੀ ਕਮਿਸ਼ਨਰ
ਕਿਸੇ ਵੀ ਸ਼ੱਕੀ ਵਿਅਕਤੀ ਜਾਂ ਵਸਤੂ ਦੀ ਸੂਚਨਾ ਪੁਲਿਸ ਨੂੰ ਦਿਓ -ਪੁਲਿਸ ਕਮਿਸ਼ਨਰ

ਸਰਹੱਦ ਉੱਤੇ ਪੈਦਾ ਹੋਏ ਤਨਾਅ ਦੇ ਮੱਦੇ ਨਜ਼ਰ ਜਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਦੀ ਸਹਾਇਤਾ ਲਈ ਹੈਲਪ ਲਾਈਨ ਨੰਬਰ ਜਾਰੀ ਕਰਕੇ ਅਪੀਲ ਕੀਤੀ ਹੈ ਕਿ ਕਿਸੇ ਵੀ ਹੰਗਾਮੀ ਸਥਿਤੀ ਵਿੱਚ ਉਕਤ ਨੰਬਰਾਂ ਤੋਂ ਸਹਾਇਤਾ ਲਈ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਬੀਤੀ ਰਾਤ ਬਲੈਕ ਆਊਟ ਦੇ ਸੱਦੇ ਨੂੰ ਕਾਮਯਾਬ ਬਣਾਉਣ ਲਈ ਜਿਲਾ ਵਾਸੀਆਂ ਦਾ ਧੰਨਵਾਦ ਕਰਦੇ ਕਿਹਾ ਕਿ ਭਵਿੱਖ ਵਿੱਚ ਵੀ ਜਦੋਂ ਬਲੈਕ ਆਊਟ ਕੀਤਾ ਜਾਵੇ ਤਾਂ ਇਸ ਦੀ ਇੰਨ-ਬਿਨ ਪਾਲਣਾ, ਜਿਸ ਵਿੱਚ ਲਾਈਟਾਂ ਦਾ ਬੰਦ ਕਰਨਾ ਬੇਹੱਦ ਜਰੂਰੀ ਹੈ , ਨੂੰ ਯਕੀਨੀ ਬਣਾਇਆ ਜਾਵੇ ਕਿਉਂਕਿ ਇਹ ਲੋਕ ਹਿੱਤ ਲਈ ਜਰੂਰੀ ਹੈ। ਉਹਨਾਂ ਨੇ ਦੱਸਿਆ ਕਿ ਲੋਕਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਡਿਫੈਂਸ ਦੇ ਉੱਚ ਅਧਿਕਾਰੀਆਂ ਨਾਲ ਪੂਰਾ ਤਾਲਮੇਲ ਬਣਾ ਕੇ ਰੱਖਿਆ ਹੋਇਆ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਖ਼ਤਰਾ ਨਿਕਟ ਭਵਿੱਖ ਵਿੱਚ ਨਹੀਂ ਹੈ।
ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਜ਼ਿਲ੍ਹਾ ਵਾਸੀ ਨੂੰ ਪੁਲਿਸ ਨਾਲ ਸੰਬੰਧਿਤ ਕੋਈ ਸਹਾਇਤਾ ਦੀ ਲੋੜ ਹੈ ਅਤੇ ਜੇਕਰ ਕਿਸੇ ਨੇ ਕਿਸੇ ਘਟਨਾ ਬਾਰੇ ਸਹੀ ਜਾਣਕਾਰੀ ਲੈਣੀ ਹੈ ਤਾਂ ਉਹ ਫੋਨ ਨੰਬਰ 112 ਡਾਇਲ ਕਰੇ ਅਤੇ ਜੇਕਰ ਜਿਲਾ ਪ੍ਰਸ਼ਾਸਨ ਨਾਲ ਸੰਬੰਧਿਤ ਕੋਈ ਸਹਾਇਤਾ ਚਾਹੀਦੀ ਹੈ ਤਾਂ ਉਹ ਫੋਨ ਨੰਬਰ 79738 67446 ਉੱਪਰ ਰਾਬਤਾ ਕਰ ਸਕਦਾ ਹੈ। ਉਨਾਂ ਕਿਹਾ ਕਿ ਲੋਕ ਅਫਵਾਹਾਂ ਤੋਂ ਸੁਚੇਤ ਰਹਿਣ। ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਜਰੂਰੀ ਵਸਤਾਂ, ਤੇਲ, ਰਸੋਈ ਗੈਸ, ਦਵਾਈਆਂ, ਪਸ਼ੂਆਂ ਦੇ ਚਾਰੇ ਭਾਵ ਕਿਸੇ ਵੀ ਚੀਜ਼ ਦੀ ਕੋਈ ਘਾਟ ਨਹੀਂ ਹੈ, ਇਸ ਲਈ ਬਿਨਾਂ ਲੋੜ ਤੋਂ ਵਾਧੂ ਸਮਗਰੀ ਖਰੀਦ ਕੇ ਕਾਲਾ ਬਾਜ਼ਾਰੀ ਨੂੰ ਉਤਸ਼ਾਹਤ ਨਾ ਕੀਤਾ ਜਾਵੇ। ਉਹਨਾਂ ਕਾਲਾਬਜ਼ਾਰੀ ਕਰਨ ਵਾਲਿਆਂ ਨੂੰ ਵੀ ਤਾੜਨਾ ਕੀਤੀ ਕਿ ਸਾਡੀਆਂ ਟੀਮਾਂ ਤੁਹਾਡੀ ਹਰ ਹਰਕਤ ਉੱਤੇ ਨਜ਼ਰ ਰੱਖ ਰਹੀਆਂ ਹਨ ਅਤੇ ਜੋ ਵੀ ਵਿਅਕਤੀ ਦੋਸ਼ੀ ਪਾਇਆ ਗਿਆ ਉਸ ਉੱਤੇ ਕਾਰਵਾਈ ਹੋਵੇਗੀ।
ਇਸ ਮੌਕੇ ਪੁਲਿਸ ਕਮਿਸ਼ਨਰ ਸ ਗੁਰਪ੍ਰੀਤ ਸਿੰਘ ਭੁੱਲਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਜਾਂ ਲਾਵਰਸ ਪਈ ਚੀਜ਼ ਦਿਖਾਈ ਦਿੰਦੀ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ ਨਾ ਕਿ ਉਸ ਨਾਲ ਆਪ ਛੇੜਖਾਨੀ ਕੀਤੀ ਜਾਵੇ। ਉਹਨਾਂ ਕਿਹਾ ਕਿ ਅਸੀਂ ਪੁਲਿਸ ਸੁਕਐਡ ਅਤੇ ਕਵਿਕ ਰਿਸਪਾਂਸ ਟੀਮਾਂ ਲੋਕਾਂ ਦੀ ਸੁਰੱਖਿਆ ਲਈ ਤਾਇਨਾਤ ਕੀਤੀਆਂ ਹਨ, ਜੋ ਲੋੜ ਪੈਣ ਉੱਤੇ ਤੁਰੰਤ ਤੁਹਾਡੀ ਸਹਾਇਤਾ ਲਈ ਪਹੁੰਚਣਗੀਆਂ। ਜਿਲ੍ਹਾ ਪੁਲਿਸ ਮੁੱਖੀ ਅੰਮ੍ਰਿਤਸਰ ਦਿਹਾਤੀ ਸ: ਮਨਿੰਦਰ ਸਿੰਘ ਨੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਅਤੇ ਤੱਥਹੀਣ ਗੱਲਾਂ ਜਾਂ ਖਬਰਾਂ ਨੂੰ ਅੱਗੇ ਸ਼ੇਅਰ ਨਾ ਕਰਨ ਦੀ ਅਪੀਲ ਵੀ ਕੀਤੀ।

08/05/2025

ਹਲਕਾ ਰਾਜਾਸਾਂਸੀ ਦੇ ਪਿੰਡ ਕੋਟ ਸਿੱਧੂ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲੀ ਗੋ/ਲੀ,
ਦੋਨਾਂ ਧਿਰਾਂ ਨੇ ਇੱਕ ਦੂਜੇ ਉੱਤੇ ਲਾਏ ਗੰਭੀਰ ਇਲਜਾਮ,ਦੇਖੋ ਕੀ ਹੈ ਸਾਰਾ ਮਾਮਲਾ!

08/05/2025

ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਕੂਲ, ਕਾਲਜ 11ਮਈ ਤੱਕ ਬੰਦ ਰਹਿਣਗੇ!

08/05/2025

ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ 10 ਮਿੰਟ ਤੱਕ ਕੀਤੀ ਗਈ ਬਿਜਲੀ ਬੰਦ

07/05/2025

ਭਾਰਤ ਪਾਕਿਸਤਾਨ ਵਿਚਾਲੇ ਚੱਲ ਰਹੀ ਜੰਗ ਨੂੰ ਰੋਕਣ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਨੇ ਕੀਤੀ ਅਰਦਾਸ

07/05/2025

ਚਾਰ ਵੱਜਦੇ ਹੀ ਅੰਮ੍ਰਿਤਸਰ ਦੀਆਂ ਸੜਕਾਂ ਤੇ ਸੁਣਾਈ ਦਿੱਤਾ ਸਾਈਂਰਨ
ਰਾਤ 10 ਵਜੇ ਦੁਬਾਰਾ ਤੋਂ ਹੋਵੇਗਾ ਬਲੈਕ ਆਊਟ ਤੇ ਵਜੇਗਾ ਸਾਇਰਨ - ਸਿਵਿਲ ਡਿਫੈਂਸ ਵਾਰਡਨ

07/05/2025

ਅੰਮ੍ਰਿਤਸਰ ਵਿੱਚ ਹੋ ਰਹੀ ਮਾਕਡਰਿੱਲ ਅਤੇ ਬਲੈਕਆਊਟ ਨੂੰ ਲੈ ਕੇ ਅੰਮ੍ਰਿਤਸਰ ਦੇ ਡੀਸੀ ਨੇ ਸ਼ਹਿਰ ਵਾਸੀਆਂ ਨੂੰ ਕੀਤਾ ਜਾਗਰੂਕ

Address

Amritsar

Telephone

+919877384822

Website

Alerts

Be the first to know and let us send you an email when PGAINDIANEWS14 posts news and promotions. Your email address will not be used for any other purpose, and you can unsubscribe at any time.

Contact The Business

Send a message to PGAINDIANEWS14:

Share