Public savera

30/09/2025

ਥਾਣਾ ਏਅਰਪੋਰਟ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ, ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਹਰਪਾਲ ਸਿੰਘ ਏਡੀਸੀਪੀ ਸਿਟੀ 2, ਅੰਮ੍ਰਿਤਸਰ।

ਅੰਮ੍ਰਿਤਸਰ ਮਿਤੀ 30 ਸਤੰਬਰ ( ਮਹਾਂਬੀਰ ਸਿੰਘ ) ਨੂੰ ਮਾਨਯੋਗ ਕਮਿਸ਼ਨਰ ਪੁਲਿਸ, ਸ੍ਰੀ ਗੁਰਪ੍ਰੀਤ ਸਿੰਘ, ਭੁੱਲਰ, ਆਈ.ਪੀ.ਐਸ. ਜੀ ਦੇ ਦਿਸ਼ਾ ਨਿਰਦ...
30/09/2025

ਅੰਮ੍ਰਿਤਸਰ ਮਿਤੀ 30 ਸਤੰਬਰ ( ਮਹਾਂਬੀਰ ਸਿੰਘ ) ਨੂੰ ਮਾਨਯੋਗ ਕਮਿਸ਼ਨਰ ਪੁਲਿਸ, ਸ੍ਰੀ ਗੁਰਪ੍ਰੀਤ ਸਿੰਘ, ਭੁੱਲਰ, ਆਈ.ਪੀ.ਐਸ. ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਸ੍ਰੀਮਤੀ ਅਮਨਦੀਪ ਕੌਰ, ਪੀ.ਪੀ.ਐਸ. ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਟਰੈਫਿਕ, ਅੰਮ੍ਰਿਤਸਰ ਦੀ ਸੁਪਰਵਿਜਨ ਹੇਠ ਟਰੈਫਿਕ ਜੋਨ ਇੰਚਾਰਜਾਂ ਵੱਲੋ ਆਪਣੇ-ਆਪਣੇ ਜੋਨ ਏਰੀਆ ਵਿੱਚ *ਨਜਾਇਜ ਇੰਨਕਰੋਚਮੈਂਟਾ ਹਟਾਕੇ ਟਰੈਫਿਕ ਨੂੰ ਰੈਗੁਲੇਟ ਕੀਤਾ ਗਿਆ ਅਤੇ ਨਾਕੇ ਲਗਾਕੇ ਬਿਨਾ ਹੈਲਮਟ, ਟ੍ਰਿਪਲ ਰਾਇਡਿੰਗ, ਬਿਨਾ ਹਾਈ ਸਕਿਉਰਟੀ ਨੰਬਰ ਪਲੇਟਾਂ, ਬੁਲਟ ਪਟਾਕੇ ਆਦਿ ਦੇ ਚਲਾਨ ਕੀਤੇ ਗਏ। ਇਹ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰੱਖੀ ਜਾਵੇਗੀ, ਤਾਂ* ਜੋ ਸ਼ਹਿਰ ਵਾਸੀਆਂ ਨੂੰ ਟਰੈਫਿਕ ਸਬੰਧੀ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਅੰਮ੍ਰਿਤਸਰ ਮਿਤੀ 30 ਸਤੰਬਰ ( ਮਹਾਂਬੀਰ ਸਿੰਘ ) ਅੱਜ ਏ ਐਸ ਆਈ ਜੇ ਪੀ ਕਾਹਲੋ ਅਤੇ ਉਹਨਾਂ ਦੀ ਟੀਮ ਵੱਲੋਂ ਬਹੁਤ ਹੀ ਵਧੀਆ ਸ਼ਲਾਂਘਾ ਯੋਗ ਕੰਮ ਕੀਤ...
30/09/2025

ਅੰਮ੍ਰਿਤਸਰ ਮਿਤੀ 30 ਸਤੰਬਰ ( ਮਹਾਂਬੀਰ ਸਿੰਘ ) ਅੱਜ ਏ ਐਸ ਆਈ ਜੇ ਪੀ ਕਾਹਲੋ ਅਤੇ ਉਹਨਾਂ ਦੀ ਟੀਮ ਵੱਲੋਂ ਬਹੁਤ ਹੀ ਵਧੀਆ ਸ਼ਲਾਂਘਾ ਯੋਗ ਕੰਮ ਕੀਤਾ ਕੁਝ ਹੀ ਘੰਟਿਆਂ ਬਾਅਦ ਇਸ ਭੈਣ ਦਾ ਗਵਾਚਾ ਮੋਬਾਇਲ ਇਸ ਦੇ ਹਵਾਲੇ ਕੀਤਾ ਤੇ ਭੈਣ ਨੇ ਇਹਨਾਂ ਮੁਲਾਜ਼ਮ ਵੀਰਾਂ ਦਾ ਦਿਲੋਂ ਧੰਨਵਾਦ ਕੀਤਾ

29/09/2025

ਅੰਮ੍ਰਿਤਸਰ ਵਿੱਚ ਸੁਰੱਖਿਆ ਪ੍ਰਬੰਧਾਂ ਬਾਰੇ DGP ਨੇ ਕੀਤੀ ਪ੍ਰੈਸ ਕਾਨਫਰੰਸ

29/09/2025

ਅੰਮ੍ਰਿਤਸਰ ਗੁਰੂਦੁਆਰਾ ਟੋਭਾ ਭਾਈ ਸਾਲ੍ਹੋ ਜੀ ਵਿਖੇ ਧੰਨ ਧੰਨ ਬਾਬਾ ਭਾਈ ਸਾਲ੍ਹੋ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ:ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਚੇਨਈ ਤਾਮਿਲਨਾਡੂ ਤੋਂ ਬੰਗਲ...
28/09/2025

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ:ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਚੇਨਈ ਤਾਮਿਲਨਾਡੂ ਤੋਂ ਬੰਗਲੌਰ ਕਰਨਾਟਕਾ ਲਈ ਰਵਾਨਾ।
ਅੰਮ੍ਰਿਤਸਰ, 28 ਸਤੰਬਰ- ( ਮਹਾਂਬੀਰ ਸਿੰਘ )
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਗੁਰੂ ਨਾਨਕ ਦਰਬਾਰ ਚੇਨਈ ਤਾਮਿਲਨਾਡੂ ਤੋਂ ਆਪਣੇ ਅਗਲੇ ਪੜਾਅ ਬੰਗਲੌਰ ਕਰਨਾਟਕਾ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਕਥਾ ਵਿਚਾਰਾਂ ਕਰਦਿਆਂ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਬਾਣੀ ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ ਅਤੇ ਸ਼ਤਾਬਦੀ ਸਮਾਗਮਾਂ ਵਿੱਚ ਪਰਿਵਾਰਾਂ ਸਮੇਤ ਸ਼ਾਮਲ ਹੋਣ ਲਈ ਪ੍ਰੇਰਿਆ।ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜਰ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਦਿੱਤੇ।ਰਸਤੇ ਵਿਚ ਨਗਰ ਕੀਰਤਨ ਦਾ ਵੱਖ-ਵੱਖ ਧਰਮਾਂ ਦੇ ਲੋਕਾਂ ਵੱਲੋਂ ਵੱਡੀ ਸ਼ਰਧਾ ਨਾਲ ਸਵਾਗਤ ਕੀਤਾ ਗਿਆ। ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਰਸਤੇ ਵਿਚ ਵੈਲੋਰ ਤਾਮਿਲਨਾਡੂ ਵਿਖੇ ਸ. ਪ੍ਰਿਤਪਾਲ ਸਿੰਘ ਭਾਟੀਆ ਅਤੇ ਪਰਿਵਾਰ ਵੱਲੋਂ ਸੰਗਤਾਂ ਲਈ ਲੰਗਰਾਂ ਦੇ ਪ੍ਰਬੰਧ ਕੀਤੇ ਗਏ ਸਨ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਸ. ਬਲਦੇਵ ਸਿੰਘ ਕਲਿਆਣ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਇੰਚਾਰਜ ਸ. ਗੁਰਮੇਜ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ, ਸੁਪਰਵਾਈਜ਼ਰ ਸ. ਹਰਭਜਨ ਸਿੰਘ, ਸ. ਹਰਵਿੰਦਰ ਸਿੰਘ ਵੇਰਕਾ, ਸ. ਰਾਮ ਸਿੰਘ ਮੁੰਬਈ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਗੁਰਦੁਆਰਾ ਗੁਰੂ ਨਾਨਕ ਦਰਬਾਰ ਦੇ ਪ੍ਰਬੰਧਕ ਸ. ਅੰਮ੍ਰਿਤਪਾਲ ਸਿੰਘ, ਸ. ਮਨਜੀਤ ਸਿੰਘ ਸਾਹਨੀ, ਸ. ਜਸਬੀਰ ਸਿੰਘ ਭਸੀਨ, ਸ. ਨਰਿੰਦਰਬੀਰ ਸਿੰਘ, ਸ. ਓਂਕਾਰ ਸਿੰਘ, ਸ. ਗੁਰਪ੍ਰਤਾਪ ਆਨੰਦ, ਸ. ਪਰਮਜੀਤ ਸਿੰਘ, ਸ. ਕੁਲਵਿੰਦਰ ਸਿੰਘ, ਸ. ਮਨਮੀਤ ਸਿੰਘ ਚੱਡਾ, ਸ. ਇੰਦਰਜੀਤ ਸਿੰਘ, ਸ. ਗੁਰਪ੍ਰੀਤ ਸਿੰਘ ਕਲਸੀ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

28/09/2025

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਸਰਗਰਮ ਬੀ.ਕੇ.ਆਈ. ਮਾਡਿਊਲ ਦਾ ਪਰਦਾਫਾਸ਼ ਕੀਤਾ

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਗਰਮ ਬੀ.ਕੇ.ਆਈ. ਮਾਡਿਊਲ ਨੂੰ ਸਫਲਤਾਪੂਰਵਕ ਤੋੜ ਦਿੱਤਾ
ਕੰਧ 'ਤੇ ਨਾਅਰੇ ਲਗਾਉਣ ਅਤੇ ਇੱਕ ਰੇਲਗੱਡੀ ਦੇ ਡੱਬੇ 'ਤੇ ਪੇਂਟਿੰਗ ਕਰਨ ਦੇ ਨਾਲ-ਨਾਲ 'ਗੋਲੀਬਾਰੀ ਦਾ ਪਤਾ ਲਗਾਇਆ ਗਿਆ ਹੈ।

ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਬੀ.ਕੇ.ਆਈ. ਦੇ ਆਪਰੇਟਿਵ ਸ਼ਮਸ਼ੇਰ ਸ਼ੇਰਾ, ਬਦਨਾਮ ਗੈਂਗਸਟਰ ਪ੍ਰਭ ਦਾਸੂਵਾਲ ਅਤੇ ਅਫਰੀਦੀ ਤੂਤ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ 'ਤੇ ਸਨਸਨੀਖੇਜ਼ ਅਪਰਾਧਾਂ ਨੂੰ ਅੰਜਾਮ ਦਿੰਦੇ ਸਨ।

17 ਅਗਸਤ ਨੂੰ, ਗੁਰਪਤਵੰਤ ਸਿੰਘ ਪੰਨੂ ਨੇ ਸੋਸ਼ਲ ਮੀਡੀਆ 'ਤੇ ਗ੍ਰੈਫਿਟੀ ਦਿਖਾਉਂਦੇ ਹੋਏ ਇੱਕ ਵੀਡੀਓ ਜਾਰੀ ਕਰਕੇ ਜ਼ਿੰਮੇਵਾਰੀ ਲਈ।

ਇਸ ਤੋਂ ਬਾਅਦ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਘਟਨਾਵਾਂ ਦੀ ਤੁਰੰਤ ਜਾਂਚ ਸ਼ੁਰੂ ਕੀਤੀ ਅਤੇ ਅਪਰਾਧ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ।

ਗੁਰਵਿੰਦਰ ਸਿੰਘ ਉਰਫ਼ ਹਰਮਨ ਅਤੇ ਵਿਸ਼ਾਲ ਦੀ ਗ੍ਰਿਫ਼ਤਾਰੀ ਨਾਲ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ, ਸਪਰੇਅ ਪੇਂਟ ਦੀ ਬੋਤਲ ਅਤੇ ਇੱਕ ਮੋਟਰਸਾਈਕਲ ਬਰਾਮਦ ਹੋਇਆ।

ਪੁੱਛਗਿੱਛ ਦੌਰਾਨ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਅੰਮ੍ਰਿਤਸਰ ਵਿੱਚ ਗ੍ਰੈਫਿਟੀ ਪੇਂਟਿੰਗ ਵਿੱਚ ਸ਼ਮੂਲੀਅਤ ਕਬੂਲ ਕੀਤੀ।

ਉਨ੍ਹਾਂ ਦੇ ਖੁਲਾਸਿਆਂ ਦੇ ਆਧਾਰ 'ਤੇ, ਦੋ *ਹੋਰ ਮੁਲਜ਼ਮ ਜੋਬਨਦੀਪ ਅਤੇ ਵਿਸ਼ਾਲ ਉਰਫ਼ ਕੀਦੀ ਨੂੰ ਨਾਮਜ਼ਦ ਕੀਤਾ ਗਿਆ ਅਤੇ ਬਾਅਦ ਵਿੱਚ ਗ੍ਰਿਫ਼ਤਾਰ ਕੀਤਾ* ਗਿਆ।

ਗੁਰਵਿੰਦਰ @ਹਰਮਨ ਅਤੇ ਵਿਸ਼ਾਲ @ ਕੀੜੀ ਇਸ ਕਾਰਵਾਈ ਵਿੱਚ ਸ਼ਾਮਲ ਸਨ ਜਦੋਂ ਕਿ ਵਿਸ਼ਾਲ ਪੁੱਤਰ ਰਵੀਦਾਸ ਨੇ ਉਨ੍ਹਾਂ ਨੂੰ ਲੌਜਿਸਟਿਕ ਸਹਾਇਤਾ ਅਤੇ ਛੁਪਣਗਾਹ ਪ੍ਰਦਾਨ ਕੀਤੀ।

ਜੋਬਨਦੀਪ ਨੇ ਉਨ੍ਹਾਂ ਤੋਂ ਇਹ ਕੰਮ ਕਰਨ ਲਈ ਟੋਕਨ ਪੈਸੇ ਆਪਣੇ ਬੈਂਕ ਖਾਤੇ ਵਿੱਚ ਪ੍ਰਾਪਤ ਕੀਤੇ।

ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ, ਜਿਸ ਵਿੱਚ ਕਤਲ ਦੀ ਕੋਸ਼ਿਸ਼ ਅਤੇ ਜਬਰੀ ਵਸੂਲੀ ਦੇ ਮਾਮਲੇ ਸ਼ਾਮਲ ਹਨ।

ਉਹ ਤਰਨਤਾਰਨ ਖੇਤਰ ਵਿੱਚ ਇੱਕ ਮੈਡੀਕਲ ਪ੍ਰੈਕਟੀਸ਼ਨਰ ਅਤੇ ਇੱਕ ਸਕੂਲ ਦੇ ਅਹਾਤੇ 'ਤੇ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਵੀ ਸ਼ਾਮਲ ਸਨ।

*ਰਿਕਵਰੀ:*

*• ਇੱਕ ਪਿਸਤੌਲ (30 ਬੋਰ)*
*• ਸਪਰੇਅ ਪੇਂਟ ਕੈਨ *
*• ਮੋਟਰਸਾਈਕਲ*

*ਗ੍ਰਿਫਤਾਰ ਦੋਸ਼ੀ*

*1. ਗੁਰਵਿੰਦਰ ਸਿੰਘ ਉਰਫ ਹਰਮਨ* , ਪੁੱਤਰ ਗੁਰਪ੍ਰੀਤ ਸਿੰਘ, ਵਾਸੀ ਮੰਦਿਰ ਵਾਲੀ ਗਲੀ, ਖੇਮਕਰਨ ਰੋਡ, ਭਿੱਖੀਵਿੰਡ, ਤਰਨ ਤਾਰਨ। (ਜ਼ਖਮੀ)

*2. ਵਿਸ਼ਾਲ, ਪੁੱਤਰ ਰਵੀ ਦਾਸ,* ਵਾਸੀ ਗਲੀ ਸੀ.ਆਈ.ਏ. ਸਟਾਫ਼, ਮੁਹੱਲਾ ਨਾਨਕਸਰ, ਤਰਨ ਤਾਰਨ।

3. ਵਿਸ਼ਾਲ @ ਕੀੜੀ, ਪੁੱਤਰ ਮਹਾਵੀਰ ਸਿੰਘ, ਵਾਸੀ ਵਾਰਡ ਨੰ: 6, ਮੰਦਰ ਵਾਲੀ ਗਲੀ, ਭਿੱਖੀਵਿੰਡ, ਤਰਨਤਾਰਨ।

4. ਜੋਬਨਦੀਪ ਸ਼ਰਮਾ, ਪੁੱਤਰ ਹੀਰਾ ਲਾਲ, ਵਾਸੀ ਸਿਮਰਨ ਹਸਪਤਾਲ ਨੇੜੇ, ਖੇਮਕਰਨ ਰੋਡ, ਭਿੱਖੀਵਿੰਡ।

ਐਫਆਈਆਰ ਨੰਬਰ 170, ਮਿਤੀ 17/09/25, ਅਧੀਨ 196(1), 197(1), 61(2), ਇਸ ਸਬੰਧ ਵਿੱਚ 353(1), 3 ਪੰਜਾਬ ਪ੍ਰੀਵੈਂਸ਼ਨ ਆਫ ਡੀਫੇਸਮੈਂਟ ਆਫ ਪ੍ਰਾਪਰਟੀ ਆਰਡੀਨੈਂਸ ਐਕਟ, ਪੀਐਸ ਸਿਵਲ ਲਾਈਨਜ਼, ਅੰਮ੍ਰਿਤਸਰ ਅਤੇ ਐਫਆਈਆਰ ਨੰਬਰ 81/25, ਧਾਰਾ 3, 196, 197, 61(2), 3(5), ਪੀਐਸ ਜੀਆਰਪੀ, ਜਲੰਧਰ ਵਿੱਚ ਦਰਜ ਕੀਤੀ ਗਈ ਹੈ।

ਮਾਡਿਊਲ ਦੇ ਪੂਰੇ ਨੈੱਟਵਰਕ ਦੀ ਪਛਾਣ ਕਰਨ ਅਤੇ ਇਸਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

28/09/2025

ਧੰਨ ਧੰਨ ਭਾਈ ਸਾਲ੍ਹੋ ਜੀ ਦਾ ਜਨਮ ਦਿਹਾੜਾ ਬਾਬਾ ਹਰਪਿੰਦਰ ਸਿੰਘ ਸਮੂਹ ਪਰਿਵਾਰ ਅਤੇ ਸੰਗਤਾਂ ਦੇ ਸਹਿਯੋਗ ਨਾਲ ਮਜੀਠਾ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ

ਮੈਡੀਕਲ ਕੈਂਪਡਾਇਓਸਿਸ ਆਫ਼ ਅੰਮ੍ਰਿਤਸਰ, ਸੀਐਨਆਈ,  ਨੇ ਤਲਵੰਡੀ ਰਾਮਾ ਪਿੰਡ ਵਿੱਚ ਮੁਫ਼ਤ ਮੈਡੀਕਲ ਕੈਂਪ ਆਯੋਜਤ ਕੀਤਾਅੰਮ੍ਰਿਤਸਰ, 27 ਸਤੰਬਰ: ( ਮਹ...
27/09/2025

ਮੈਡੀਕਲ ਕੈਂਪ
ਡਾਇਓਸਿਸ ਆਫ਼ ਅੰਮ੍ਰਿਤਸਰ, ਸੀਐਨਆਈ, ਨੇ ਤਲਵੰਡੀ ਰਾਮਾ ਪਿੰਡ ਵਿੱਚ ਮੁਫ਼ਤ ਮੈਡੀਕਲ ਕੈਂਪ ਆਯੋਜਤ ਕੀਤਾ

ਅੰਮ੍ਰਿਤਸਰ, 27 ਸਤੰਬਰ: ( ਮਹਾਂਬੀਰ ਸਿੰਘ ) ਅੰਮ੍ਰਿਤਸਰ ਦੇ ਆਲੇ-ਦੁਆਲੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਆਪਣੇ ਯਤਨਾਂ ਨੂੰ ਜਾਰੀ ਰੱਖਦੇ ਹੋਏ, ਡਾਇਓਸਿਸ ਆਫ਼ ਅੰਮ੍ਰਿਤਸਰ, ਸੀਐਨਆਈ, ਦੇ ਟਰਨਿੰਗ ਪੁਆਇੰਟ ਪ੍ਰੋਜੈਕਟ, ਨੇ ਤਲਵੰਡੀ ਰਾਮਾ ਪਿੰਡ ਵਿੱਚ ਇੱਕ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ।ਇਸ ਮੈਡੀਕਲ ਕੈਂਪ ਵਿੱਚ ਨੇੜਲੇ ਪਿੰਡਾਂ ਤੋਂ ਆਏ 300 ਤੋਂ ਵੱਧ ਲੋਕਾਂ ਦੀ ਜਾਂਚ ਕੀਤੀ ਗਈ। ਕ੍ਰਿਸ਼ਚੀਅਨ ਮੈਡੀਕਲ ਕਾਲਜ, ਲੁਧਿਆਣਾ, ਦੇ ਮਾਹਰ ਡਾਕਟਰਾਂ ਦੀ ਇੱਕ ਟੀਮ ਨੇ ਇਸ ਕੈਂਪ ਵਿੱਚ ਹਿੱਸਾ ਲਿਆ ਅਤੇ ਆਰਥੋਪੀਡਿਕਸ, ਜਨਰਲ ਮੈਡੀਸਨ, ਬਾਲ ਰੋਗ ਅਤੇ ਗਾਇਨੀਕੋਲੋਜੀ ਸਮੇਤ ਵਿਆਪਕ ਡਾਕਟਰੀ ਸੇਵਾਵਾਂ ਪ੍ਰਦਾਨ ਕੀਤੀਆਂ।ਅੰਮ੍ਰਿਤਸਰ ਡਾਇਓਸਿਸਨ ਟਰੱਸਟ ਐਸੋਸੀਏਸ਼ਨ ਦੇ ਸਕੱਤਰ ਸ਼੍ਰੀ ਡੈਨੀਅਲ ਬੀ ਦਾਸ ਨੇ ਕਿਹਾ, "ਕੈਂਪ ਵਿੱਚ ਮੁਫ਼ਤ ਸਿਹਤ ਜਾਂਚ ਕੀਤੀ ਗਈ, ਜਿਸ ਵਿੱਚ ਬਲੱਡ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦੀ ਜਾਂਚ ਸ਼ਾਮਲ ਹੈ, ਅਤੇ ਮੌਜੂਦ ਲੋਕਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ।ਡਾਇਓਸਿਸ ਆਫ਼ ਅੰਮ੍ਰਿਤਸਰ ਦਾ ਉਦੇਸ਼ ਸਾਰੇ ਹਿੱਸੇਦਾਰਾਂ ਨਾਲ ਮਿਲ ਕੇ ਕੰਮ ਕਰਕੇ ਕਮਜ਼ੋਰੀਆਂ ਨੂੰ ਦੂਰ ਕਰਨਾ ਅਤੇ ਸ਼ਕਤੀਆਂ ਨੂੰ ਵਧਾਉਣਾ ਹੈ। ਇਹ ਮੈਡੀਕਲ ਕੈਂਪ ਉਸ ਟੀਚੇ ਨੂੰ ਪ੍ਰਾਪਤ ਕਰਨ ਅਤੇ ਲੋਕਾਂ ਦੇ ਜੀਵਨ 'ਤੇ ਸਾਰਥਕ ਪ੍ਰਭਾਵ ਪਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ,” ਦ ਰਾਈਟ ਰੈਵਰੈਂਡ ਮਨੋਜ ਚਰਨ, ਬਿਸ਼ਪ, ਡਾਇਓਸਿਸ ਆਫ਼ ਅੰਮ੍ਰਿਤਸਰ, ਸੀਐਨਆਈ, ਅਤੇ ਐਕਟਿੰਗ ਡਿਪਟੀ ਮਾਡਰੇਟਰ, ਸੀਐਨਆਈ, ਨੇ ਕਿਹਾ।
ਸ਼੍ਰੀਮਤੀ ਸੋਨੀਆ ਸਾਮੰਤਾਰਾਏ , ਵਿਕਾਸ ਅਧਿਕਾਰੀ, ਡਾਇਓਸਿਸ ਆਫ਼ ਅੰਮ੍ਰਿਤਸਰ, ਸੀਐਨਆਈ, ਜਿਨ੍ਹਾਂ ਨੇ ਕੈਂਪ ਦਾ ਆਯੋਜਨ ਕੀਤਾ, ਨੇ ਕਿਹਾ, “ਇਸ ਪਹਿਲਕਦਮੀ ਦਾ ਉਦੇਸ਼ ਸਥਾਨਕ ਭਾਈਚਾਰੇ ਨੂੰ ਬਹੁਤ ਜ਼ਰੂਰੀ ਡਾਕਟਰੀ ਸੇਵਾਵਾਂ ਪ੍ਰਦਾਨ ਕਰਨਾ ਅਤੇ ਸਿਹਤ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਹੈ।” ਡਾਇਓਸਿਸ ਆਫ਼ ਅੰਮ੍ਰਿਤਸਰ ਦੇ ਮਹਿਮਾਨ, ਜਿਨ੍ਹਾਂ ਵਿੱਚ ਰੈਵਰੈਂਡ ਅਯੂਬ ਡੈਨੀਅਲ, ਡਾ ਐਲਮਾ ਰਾਮ, ਰੈਵਰੈਂਡ ਡਾ ਪੁਲਕ ਸਾਮੰਤਾਰਾਏ ਅਤੇ ਰੈਵਰੈਂਡ ਪਵਨ ਪਾਲ ਸ਼ਾਮਲ ਸਨ, ਨੇ ਮੈਡੀਕਲ ਕੈਂਪ ਵਿੱਚ ਸ਼ਿਰਕਤ ਕੀਤੀ।

https://youtu.be/xVX8KHA0u4c?si=1OR-WXS1pOYSpDSB
26/09/2025

https://youtu.be/xVX8KHA0u4c?si=1OR-WXS1pOYSpDSB

ਸੱਚਖੰਡ ਵਾਸੀ ਸ਼੍ਰੀ ਮਾਨ ਸੰਤ ਬਾਬਾ ਮੰਗਲ ਸਿੰਘ ਜੀ ਸਤਲਾਣੀ ਸਾਹਿਬ ਵਾਲਿਆਂ ਦਾ 24 ਵਾਂ ਬਰਸੀ ਸਮਾਗਮ ਪਿੰਡ ਹੁਸ਼ਿਆਰ ਨਗਰ ਵਿਖੇ ਬੜੇ ਉਤਸ਼ਾ...

26/09/2025

https://youtu.be/crf3uAfX92g?si=UWAxEpAdhpizcL3r ਐਡਵੋਕੇਟ ਧਾਮੀ ਨੇ ਭਾਈ ਜਗਤਾਰ ਸਿੰਘ ਹਵਾਰਾ ਦੀ ਬੀਮਾਰ ਮਾਤਾ ਦਾ ਹਾਲ ਜਾਣਿਆ*ਬੰਦੀ ਸਿੰਘਾਂ ਨਾਲ ਸਰਕਾਰਾਂ ਵੱਲੋਂ ਕੀਤੀ ਜਾ ਰਹੀ ਬੇਇਨਸ਼ਾਫੀ ਦੀ ਕੀਤੀ ਕਰੜੀ ਨਿੰਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੇਲ੍ਹ ਵਿਚ ਲੰਮੇ ਅਰਸੇ ਤੋਂ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ ਬੀਮਾਰ ਮਾਤਾ ਜੀ ਦਾ ਉਨ੍ਹਾਂ ਦੇ ਘਰ ਪੁੱਜ ਕੇ ਹਾਲ ਜਾਣਿਆ। ਐਡਵੋਕੇਟ ਧਾਮੀ ਨੇ ਮਾਤਾ ਜੀ ਦੀ ਸਿਹਤ ਬਾਰੇ ਚਿੰਤਾ ਪ੍ਰਗਟ ਕਰਦਿਆਂ ਗੁਰੂ ਸਾਹਿਬ ਅੱਗੇ ਉਨ੍ਹਾਂ ਦੀ ਤੰਦਰੁਸਤੀ ਅਤੇ ਸਿਹਤਮੰਦ ਹੋਣ ਲਈ ਅਰਦਾਸ ਕੀਤੀ।
ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਸਿੱਖ ਕੌਮ ਦੇ ਯੋਧੇ ਹਨ, ਜਿਨ੍ਹਾਂ ਨੇ ਪੰਥਕ ਪੱਧਰ ‘ਤੇ ਆਪਣੀ ਸ਼ਖ਼ਸੀਅਤ ਅਤੇ ਸੰਘਰਸ਼ ਰਾਹੀਂ ਅਹਿਮ ਭੂਮਿਕਾ ਨਿਭਾਈ ਹੈ। ਪਰੰਤੂ ਅਫਸੋਸ ਹੈ ਕਿ ਸਰਕਾਰਾਂ ਵੱਲੋਂ ਭਾਈ ਹਵਾਰਾ ਸਮੇਤ ਹੋਰ ਬੰਦੀ ਸਿੰਘਾਂ ਨਾਲ ਭਾਰੀ ਨਾਇਨਸਾਫੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਕਾਨੂੰਨੀ ਹੱਕਾਂ ਤੱਕ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ ਵੀ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਨਾਲ ਬੇਇਨਸਾਫੀ ਸਪਸ਼ਟ ਤੌਰ ‘ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਭਾਈ ਹਵਾਰਾ ਨੂੰ ਤੁਰੰਤ ਪੈਰੋਲ ਦਿੱਤੀ ਜਾਵੇ ਤਾਂ ਜੋ ਉਹ ਆਪਣੀ ਬੀਮਾਰ ਮਾਤਾ ਜੀ ਨਾਲ ਮਿਲ ਸਕਣ।ਉਨ੍ਹਾਂ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਬੰਦੀਆਂ ਦੀ ਰਿਹਾਈ ਲਈ ਅਵਾਜ਼ ਉਠਾਉਂਦੀ ਰਹੇਗੀ। ਉਨ੍ਹਾਂ ਸਿੱਖ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਇੱਕਜੁੱਟ ਹੋ ਕੇ ਆਪਣੇ ਯਤਨ ਜਾਰੀ ਰੱਖਣ।ਪ੍ਰਧਾਨ ਐਡਵੋਕੇਟ ਧਾਮੀ ਦੇ ਨਾਲ ਇਸ ਮੌਕੇ ਕਈ ਪੰਥਕ ਸ਼ਖ਼ਸੀਅਤਾਂ ਵੀ ਮੌਜੂਦ ਸਨ ਜਿਨ੍ਹਾਂ ਨੇ ਪਰਿਵਾਰ ਨਾਲ ਹਮਦਰਦੀ ਜਤਾਈ ਅਤੇ ਬੀਮਾਰ ਮਾਤਾ ਜੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।

Address

Majitha Road
Amritsar
143008

Telephone

+918286390009

Website

Alerts

Be the first to know and let us send you an email when Public savera posts news and promotions. Your email address will not be used for any other purpose, and you can unsubscribe at any time.

Contact The Business

Send a message to Public savera:

Share

Category