08/02/2024
ਅੰਮ੍ਰਿਤਸਰ ਦੇ ਥਾਣਾ ਵੇਰਕਾ ਇਲਾਕੇ ਦੇ ਵਿੱਚ ਬੱਚਿਆਂ ਦੀ ਲੜਾਈ ਨੂੰ ਲੈ ਕੇ ਹੋਇਆ ਝਗੜਾ
ਤੇਜ ਧਾਰ ਹਥਿਆਰਾਂ ਨਾਲ ਵਾਰ ਕਰ ਕੀਤਾ ਚਾਰ ਦੇ ਕਰੀਬ ਲੋਕਾਂ ਨੂੰ ਜ਼ਖਮੀ
ਜਖਮੀ ਨੂੰ ਇਲਾਜ ਦੇ ਲਈ ਕਰਵਾਇਆ ਗਿਆ ਵੇਰਕਾ ਹਸਪਤਾਲ ਵਿੱਚ ਦਾਖਲ
ਪੁਲਿਸ ਅਧਿਕਾਰੀ ਪੁੱਜੇ ਮੌਕੇ ਤੇ ਜਾਂਚ ਕੀਤੀ ਸ਼ੁਰੂ ਕਿਹਾ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਵੀ ਕੀਤੇ ਜਾ ਰਹੇ ਹਨ ਚੈੱਕ
ਅੰਮਿਤਸਰ ਦੇਰ ਰਾਤ ਦੋ ਧਿਰਾਂ ਦੇ ਵਿੱਚ ਬੱਚਿਆ ਦੀ ਲੜਾਈ ਨੂੰ ਲੈਕੇ ਝਗੜਾ ਹੋ ਗਿਆ ਝਗੜਾ ਹੋਣ ਤੋ ਬਾਅਦ ਦੂਜੀ ਧਿਰ ਦੇ 15- 16 ਦੇ ਕਰੀਬ ਲੋਕਾਂ ਵਲੋ ਤੇਜਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਜਿਸਦੇ ਚੱਲਦੇ ਦੋ ਬੱਚੇ ਜਿਨ੍ਹਾਂ ਦੀ ਉਮਰ 13-14 ਸਾਲ ਦੇ ਕਰੀਬ ਹੈ ਤੇ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਜਿਨ੍ਹਾਂ ਇਲਾਜ ਦੇ ਲਈ ਵੇਰਕਾ ਹਸਪਤਾਲ਼ ਵਿੱਚ ਦਾਖਿਲ ਕਰਵਾਇਆ ਗਿਆ। ਇਸ ਮੌਕੇ ਪੀੜਿਤ ਪਰਿਵਾਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਛੋਟੇ ਛੋਟੇ ਬੱਚਿਆਂ ਦੀ ਆਪਸੀ ਲੜਾਈ ਤੋਂ ਬਾਅਦ ਦੂਜੀ ਧਿਰ ਵੱਲੋਂ ਪੂਰੀ ਤਿਆਰੀ ਕਰ ਸਾਡੇ ਤੇ ਹਮਲਾ ਕੀਤਾ ਗਿਆ ਉਹਨਾਂ ਕਿਹਾ ਕਿ ਅਸੀਂ ਆਪਣੇ ਬੱਚੇ ਦੇ ਟਾਂਕੇ ਲਗਵਾ ਡਾਕਟਰ ਕੋਲ ਟਾਂਕੇ ਲਗਵਾ ਰਹੇ ਸੀ ਤੇ ਦੂਸਰੀ ਧਿਰ ਵੱਲੋਂ 15 16 ਦੇ ਕਰੀਬਨ ਇਕੱਠੇ ਹੋ ਕੇ ਆਏ ਤੇ ਤੇਦਾਰ ਹਥਿਆਰਾਂ ਦੇ ਨਾਲ ਸਾਡੇ ਤੇ ਹਮਲਾ ਕਰ ਦਿੱਤਾ ਤੇ ਅਸੀਂ ਗੰਭੀਰ ਰੂਪ ਜਖਮੀ ਹੋ ਕੇ ਅਸੀਂ ਇਸਦੀ ਸੂਚਨਾ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਤੇ ਪੁਲਿਸ ਅਧਿਕਾਰੀ ਵੀ ਮੌਕੇ ਤੇ ਪੁੱਜੇ ਉਹਨਾਂ ਸਾਨੂੰ ਇਲਾਜ ਦੇ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ। ਜਿੱਥੇ ਸਾਡਾ ਇਲਾਜ ਚੱਲ ਰਿਹਾ ਹੈ ਅਸੀਂ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ ਕਰਦੇ ਹਾਂ ਉਹਨਾਂ ਕਿਹਾ ਕਿ ਸਾਡੀ ਕੋਈ ਪੁਰਾਣੀ ਰੰਜਿਸ਼ ਨਹੀਂ ਸੀ ਸਿਰਫ ਬੱਚਿਆਂ ਦਾ ਝਗੜਾ ਹੋਇਆ ਸੀ ਉਸ ਨੂੰ ਲੈ ਕੇ ਸਾਡੇ ਤੇ ਤੇ ਇਹਦਾ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ। ਇਸ ਮੌਕੇ ਤੇ ਥਾਣਾ ਵੇਰਕਾ ਤੇ ਪੁਲਿਸ ਅਧਿਕਾਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਵਾਂ ਧਿਰਾਂ ਵਿੱਚ ਆਪਸ ਵਿੱਚ ਝਗੜਾ ਹੋਇਆ ਸੀ ਦੋਵਾਂ ਧਿਰਾਂ ਦੇ ਲੋਕ ਹਸਪਤਾਲ ਵਿੱਚ ਦਾਖਲ ਹਨ ਤੇ ਦੋਵਾਂ ਧਿਰਾਂ ਦੇ ਖਿਲਾਫ ਮੁਕਦਮਾ ਦਰਜ ਕਰ ਲਿਆ ਗਿਆ ਹੈ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਬਾਈਟ:--- ਪੀੜਿਤ ਪਰਿਵਾਰ ਤੇ ਪੁਲੀਸ ਅਧਿਕਾਰੀ