Anandpur Sahib Times

Anandpur Sahib Times ਸ਼੍ਰੀ ਅਨੰਦਪੁਰ ਸਾਹਿਬ ਦੇ ਹਰ ਤਾਜ਼ਾ ਖਬਰ ਤੇ ਅਣਦੇਖੀਆਂ ਦਿਲਚਸਪ ਸਟੋਰੀਆਂ ਵੇਖਣ ਲਈ ਸਾਡਾ ਫੇਸਬੁੱਕ ਪੇਜ ਲਾਈਕ ਕਰੋ

07/09/2025

ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਆਪਣੇ ਸਾਥੀਆਂ ਨਾਲ ਸੇਵਾ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ

04/09/2025

ਸਤਲੁਜ ਦਰਿਆ ਸ਼੍ਰੀ ਅਨੰਦਪੁਰ ਸਾਹਿਬ ਤੋਂ Live

04/09/2025

Breaking News : ਭਾਖੜਾ ਬੰਨ ਤੋਂ ਛੱਡਿਆ ਜਾ ਰਿਹਾ ਪਾਣੀ 75000 ਕਿਊਸਿਕ ਤੋਂ ਵਧਾ ਕੇ 80,000 ਤੋਂ ਲੈ ਕੇ 85000 ਕੀਤਾ ਜਾ ਰਿਹਾ ਹੈ ਜਿਸ ਲਈ ਨੰਗਲ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਕੁਝ ਪਿੰਡਾਂ ਨੂੰ ਘਰ ਖਾਲੀ ਕਰਕੇ ਉੱਚੀਆਂ ਥਾਵਾਂ ਜਾ ਰਾਹਤ ਕੈਂਪਾਂ ਵਿੱਚ ਜਾਣ ਦੀ ਹਿਦਾਇਤ ਕੀਤੀ ਗਈ ਹੈ।

31/08/2025
31/08/2025

ਜਿਹੜਾ ਇਲਾਕਾ ਹੜ੍ਹਾਂ ਦੋਰਾਨ ਸਭ ਤੋਂ ਪ੍ਰਭਾਵਿਤ ਰਹਿੰਦਾ ਸੀ ਅੱਜ ਗੁਰੂ ਸਾਹਿਬ ਦੀ ਕਿਰਪਾ ਨਾਲ ਸਾਡਾ ਇਲਾਕਾ ਬਿਲਕੁਲ ਸੁਰੱਖਿਅਤ ਹੈ - Harjot Singh Bains

15 ਕਰੋੜ ਰੁਪਏ ਦੀ ਲਾਗਤ ਨਾਲ ਹਲਕੇ ਵਿੱਚ ਡੰਗਿਆਂ ਦਾ ਹੋਇਆ ਰਿਕਾਰਡ ਤੋੜ ਕੰਮ - ਕੈਬਨਿਟ ਮੰਤਰੀ ਪੰਜਾਬ

ਕੁਦਰਤ ਅੱਗੇ ਕਿਸੇ ਦਾ ਜੋਰ ਨਹੀਂ ਚੱਲਦਾ ਪ੍ਰੰਤੂ ਅਸੀਂ ਆਪਣੇ ਵੱਲੋਂ ਕੀਤੇ ਹਰ ਸੰਭਵ ਬਚਾਅ ਕਾਰਜ਼

28/08/2025

Big Breaking 🚨

ਨੰਗਲ ਡੈਮ ਤੋਂ ਹੁਣ ਸਤਲੁਜ ਦਰਿਆ ਵਿੱਚ ਛੱਡਿਆ ਜਾਵੇਗਾ 30550 ਕਿਊਸਿਕ ਪਾਣੀ

10 ਵਜ਼ੇ ਨੰਗਲ ਡੈਮ ਤੋਂ ਰਿਲੀਜ਼ ਕੀਤਾ ਜਾਵੇਗਾ ਪਾਣੀ

ਫਿਲਹਾਲ ਖਤਰੇ ਦੇ ਨਿਸ਼ਾਨ ਤੋਂ 8 ਫੁੱਟ ਥੱਲੇ ਹੈ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ

ਹਾਲੇ ਘਬਰਾਉਣ ਦੀ ਨਹੀਂ, ਸੁਚੇਤ ਰਹਿਣ ਦੀ ਲੋੜ

Breaking News🔴 3 ਫੁੱਟ ਤੱਕ ਖੋਲੇ ਗਏ ਭਾਖੜਾ ਡੈਮ ਦੇ ਫਲੱਡ ਗੇਟ⚫ ਰਾਤ 9 ਵਜ਼ੇ ਤੋਂ ਸਤਲੁਜ ਦਰਿਆ ਵਿੱਚ ਪਾਣੀ ਦੀ ਮਾਤਰਾ ਵਧਾ ਕੇ ਕੀਤੀ ਗਈ 2595...
27/08/2025

Breaking News

🔴 3 ਫੁੱਟ ਤੱਕ ਖੋਲੇ ਗਏ ਭਾਖੜਾ ਡੈਮ ਦੇ ਫਲੱਡ ਗੇਟ

⚫ ਰਾਤ 9 ਵਜ਼ੇ ਤੋਂ ਸਤਲੁਜ ਦਰਿਆ ਵਿੱਚ ਪਾਣੀ ਦੀ ਮਾਤਰਾ ਵਧਾ ਕੇ ਕੀਤੀ ਗਈ 25950 ਕਿਊਸਿਕ

🔴 ਫਿਲਹਾਲ ਖਤਰੇ ਵਾਲੀ ਨਹੀਂ ਕੋਈ ਗੱਲ, ਖਤਰੇ ਦੇ ਨਿਸ਼ਾਨ ਤੋਂ ਹਾਲੇ 8 ਫੁੱਟ ਥੱਲੇ ਹੈ ਭਾਖੜਾ ਡੈਮ ਦਾ ਪੱਧਰ



Mera Punjab Mera Kisan ਮੌਸਮ ਪੰਜਾਬ ਦਾ ਮੌਸਮ The Weather

ਭਾਰੀ ਮੀਂਹ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚ' 30 ਅਗਸਤ ਤੱਕ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀਆਂ ਦਾ...
26/08/2025

ਭਾਰੀ ਮੀਂਹ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚ' 30 ਅਗਸਤ ਤੱਕ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ

ਬਲੈਕ ਆਊਟ ਦੋਰਾਨ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਸਾਰੀਆਂ ਲਾਈਟਾਂ ਬੰਦਗੁ:ਸੀਸ ਗੰਜ ਸਾਹਿਬ, ਗੁ ਭੋਰਾ ਸਾਹਿਬ ਸਮੇਤ ਵੱਖ ਵੱਖ ਅਸਥਾਨਾਂ ਤੇ ਛਾਇਆ...
09/05/2025

ਬਲੈਕ ਆਊਟ ਦੋਰਾਨ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਸਾਰੀਆਂ ਲਾਈਟਾਂ ਬੰਦ

ਗੁ:ਸੀਸ ਗੰਜ ਸਾਹਿਬ, ਗੁ ਭੋਰਾ ਸਾਹਿਬ ਸਮੇਤ ਵੱਖ ਵੱਖ ਅਸਥਾਨਾਂ ਤੇ ਛਾਇਆ ਹਨੇਰਾ

09/05/2025

ਸ਼੍ਰੀ ਅਨੰਦਪੁਰ ਸਾਹਿਬ ਵਿੱਚ ਕਦੋਂ ਹੋਵੇਗਾ ਬਲੈਕ ਆਊਟ?
ਨਗਰ ਕੋਂਸਲ ਪ੍ਰਧਾਨ ਹਰਜੀਤ ਸਿੰਘ ਜੀਤਾ ਨੇ ਦਿੱਤੀ ਸਾਰੀ ਜਾਣਕਾਰੀ, ਦੇਖੋ ਵੀਡੀਓ

ਕੱਲ ਸ਼ਾਮ ਵੱਜਣਗੇ ਸਾਇਰਨ ਅਤੇ ਰਾਤ 8 ਵਜੇ ਹੋਵੇਗਾ ਬਲੈਕ ਆਊਟ- ਡਿਪਟੀ ਕਮਿਸ਼ਨਰਇਹ ਇੱਕ ਅਭਿਆਸ ਹੈ, ਡਰਨ ਦੀ ਜਰੂਰਤ ਨਹੀਂ - ਵਰਜੀਤ ਵਾਲੀਆ ਵਰਜੀਤ ਵ...
06/05/2025

ਕੱਲ ਸ਼ਾਮ ਵੱਜਣਗੇ ਸਾਇਰਨ ਅਤੇ ਰਾਤ 8 ਵਜੇ ਹੋਵੇਗਾ ਬਲੈਕ ਆਊਟ- ਡਿਪਟੀ ਕਮਿਸ਼ਨਰ

ਇਹ ਇੱਕ ਅਭਿਆਸ ਹੈ, ਡਰਨ ਦੀ ਜਰੂਰਤ ਨਹੀਂ - ਵਰਜੀਤ ਵਾਲੀਆ

ਵਰਜੀਤ ਵਾਲੀਆ ਆਈ.ਏ.ਐਸ ਡਿਪਟੀ ਕਮਿਸ਼ਨਰ ਰੂਪਨਗਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਆਈਆਂ ਹਦਾਇਤਾਂ ਦੇ ਮੱਦੇਨਜ਼ਰ 7 ਮਈ ਨੂੰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅਭਿਆਸ ਕੀਤਾ ਜਾ ਰਿਹਾ ਹੈ, ਜਿਸ ਤਹਿਤ ਕੱਲ ਸ਼ਾਮ ਸਾਇਰਨ ਵੱਜੇਗਾ, ਜੋ ਹਵਾਈ ਹਮਲੇ ਦੀ ਸੂਚਨਾ ਦਾ ਪ੍ਰਤੀਕ ਹੋਵੇਗਾ। ਉਹਨਾਂ ਕਿਹਾ ਕਿ ਕੱਲ ਜਾਂ ਉਸ ਤੋਂ ਬਾਅਦ ਜਦੋਂ ਵੀ ਅਜਿਹਾ ਸਾਇਰਨ ਵੱਜੇ ਤਾਂ ਆਮ ਜਨਤਾ ਕੋਲੋਂ ਇਹ ਆਸ ਰੱਖੀ ਜਾਂਦੀ ਹੈ ਕਿ ਉਹ ਇਹ ਆਵਾਜ਼ ਸੁਣਦੇ ਸਾਰ ਉੱਚੀਆਂ ਇਮਾਰਤਾਂ ਵਿੱਚੋਂ ਨਿਕਲ ਕੇ ਕਿਸੇ ਜਮੀਨ ਜਾਂ ਜਮੀਨ ਦੋਜ ਬੰਕਰ ਉੱਤੇ ਪਹੁੰਚ ਜਾਣ, ਜੇਕਰ ਉਹਨਾਂ ਕੋਲ ਉੱਥੇ ਕੋਈ ਛੱਤ ਨਹੀਂ ਹੈ ਤਾਂ ਉਹ ਦਰੱਖਤ ਦੇ ਹੇਠਾਂ ਜਾਂ ਖੁੱਲੇ ਦੇ ਵਿੱਚ ਲੰਮੇ ਪੈ ਜਾਣ। ਜੋ ਲੋਕ ਇਮਾਰਤਾਂ ਦੇ ਵਿੱਚ ਰਹਿ ਰਹੇ ਹੋਣਗੇ ਉਹ ਖਿੜਕੀਆਂ ਅਤੇ ਖਾਸ ਕਰਕੇ ਸ਼ੀਸ਼ੇ ਤੋਂ ਦੂਰ ਹੋ ਜਾਣ। ਇਸੇ ਦੌਰਾਨ ਉਹ ਆਪਣੀ ਗੈਸ ਅਤੇ ਬਿਜਲੀ ਦੇ ਕਨੈਕਸ਼ਨ ਬੰਦ ਕਰਨ ਅਤੇ ਆਪਣੀ ਲੋੜ ਅਨੁਸਾਰ ਪੀਣ ਵਾਲਾ ਪਾਣੀ ਤੇ ਭੋਜਨ ਸਟੋਰ ਰੱਖਣ। ਉਨਾਂ ਕਿਹਾ ਕਿ ਇਸ ਸਮੇਂ ਦੌਰਾਨ ਸੜਕ ਉੱਤੇ ਚੱਲਦੇ ਰਾਹਗੀਰ ਜਾਂ ਗੱਡੀਆਂ ਐਮਰਜੈਂਸੀ ਵਹੀਕਲ ਜਿੰਨਾ ਵਿੱਚ ਅੱਗ ਬੁਝਾਊ ਗੱਡੀਆਂ ਜਾਂ ਐਂਬੂਲੈਂਸ ਹੋ ਸਕਦੀਆਂ ਹਨ ਨੂੰ ਤੁਰੰਤ ਰਸਤਾ ਦੇਣ।
ਉਨ੍ਹਾਂ ਨੇ ਦੱਸਿਆ ਕਿ ਇਹ ਸਿਵਲ ਡਿਫੈਂਸ ਵੱਲੋਂ ਅਭਿਆਸ ਲਈ ਵਜਾਏ ਜਾ ਰਹੇ ਹਨ, ਤਾਂ ਜੋ ਇਨ੍ਹਾਂ ਦੀ ਫੰਕਸ਼ਨਲਟੀ ਅਤੇ ਸਾਊਂਡ ਚੈੱਕ ਕੀਤੀ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਨਾਲ ਘਬਰਾਉਣ ਦੀ ਜਰੂਰਤ ਨਹੀਂ ਹੈ।
‌ ਉਹਨਾਂ ਦੱਸਿਆ ਕਿ ਕੱਲ ਰਾਤ 8 ਵਜੇ ਸਾਈਰਨ ਵਜਾ ਕੇ ਇਸੇ ਤਰ੍ਹਾਂ ਬਲੈਕ ਆਊਟ ਦਾ ਅਭਿਆਸ ਕੀਤਾ ਜਾਵੇਗਾ। ਬਲੈਕ ਆਊਟ ਦੌਰਾਨ ਸਾਰੇ ਸ਼ਹਿਰ ਦੀ ਲਾਈਟ 10 ਮਿੰਟ ਲਈ ਬੰਦ ਕਰ ਦਿੱਤੀ ਜਾਵੇਗੀ ਅਤੇ ਸ਼ਹਿਰ ਦੀ ਜਨਤਾ ਨੂੰ ਵੀ ਇਹ ਅਪੀਲ ਹੈ ਕਿ ਉਹ ਇਸ ਦੌਰਾਨ ਆਪਣੇ ਘਰਾਂ ਵਿੱਚ ਇਨਵਰਟਰ ਜਾਂ ਜਨਰੇਟਰ ਬੰਦ ਰੱਖਣ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰਿਆਂ ਦੀ ਜੋ ਲਾਈਟ ਹਨੇਰਾ ਹੋਣ ਤੇ ਆਪਣੇ ਆਪ ਚਲਦੀ ਹੈ, ਨੂੰ ਵੀ ਇਸ ਸਮੇਂ ਦੌਰਾਨ ਬੰਦ ਕੀਤਾ ਜਾਵੇ, ਤਾਂ ਜੋ ਸ਼ਹਿਰ ਦੇ ਵਿੱਚ ਪੂਰੀ ਤਰ੍ਹਾਂ ਹਨੇਰਾ ਵਿਖਾਈ ਦੇਵੇ।
ਇਸ ਸਮੇਂ ਦੌਰਾਨ ਜੇਕਰ ਕੋਈ ਸੜਕ ਉੱਤੇ ਗੱਡੀ ਜਾ ਰਹੀ ਹੈ ਤਾਂ ਉਹ ਉਸਦੀਆਂ ਲਾਈਟਾਂ ਬੰਦ ਕਰਕੇ ਉਸ ਨੂੰ ਸੜਕ ਤੋਂ ਹੇਠਾਂ ਲਾਹ ਕੇ ਕੱਚੇ ਸਥਾਨ ਉੱਤੇ ਰੋਕ ਲਵੇ। ਉਨ੍ਹਾਂ ਨੇ ਕਿਹਾ ਕਿ ਕੈਮਰਾ ਫਲੈਸ਼ ਜਾਂ ਮੋਬਾਇਲ ਟੋਰਚ ਦੀ ਵਰਤੋਂ ਵੀ ਨਾ ਕੀਤੀ ਜਾਵੇ ਅਤੇ ਇਹ ਇੱਕ ਰੈਗੂਲਰ ਅਭਿਆਸ ਹੈ, ਇਸ ਨਾਲ ਘਬਰਾਉਣ ਦੀ ਬਿਲਕੁੱਲ ਜਰੂਰਤ ਨਹੀ ਹੈ ਅਤੇ ਇਸ ਦੌਰਾਨ ਕਿਸੇ ਵੀ ਤਰਾਂ ਦੀਆਂ ਅਫਵਾਹਾ ਤੇ ਬਿਲਕੁੱਲ ਭਰੋਸਾ ਨਾ ਕੀਤਾ ਜਾਵੇ। ਉਨ੍ਹਾਂ ਨੇ ਦੱਸਿਆ 8 ਵਜੇ ਪਹਿਲਾ ਸਾਈਰਨ ਵੱਜਣ ਨਾਲ ਬਲੈਕ ਆਊਟ ਹੋ ਜਾਵੇਗਾ ਜਿਸ ਦੀ ਸਮਾਂ ਸੀਮਾਂ ਕੁੱਲ 10 ਮਿੰਟ ਤਹਿ ਕੀਤੀ ਗਈ ਹੈ, ਦੂਜਾ ਸਾਈਰਨ 8 ਵੱਜ ਕੇ 10 ਮਿੰਟ ਤੇ ਵਜਾਇਆ ਜਾਵੇਗਾ ਅਤੇ ਬਲੈਕ ਆਊਟ ਖਤਮ ਹੋ ਜਾਵੇਗਾ। ਉਸ ਤੋ ਬਾਅਦ ਲੋਕ ਆਮ ਵਰਗੇ ਜੀਵਨ ਦੀ ਸੁਰੂਆਤ ਕਰ ਲੈਣਗੇ।

ਪੰਜਾਬ ਪੁਲੀਸ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਚ' ਵੱਖ ਵੱਖ ਥਾਵਾਂ ਤੇ ਰਾਤ ਸਮੇਂ ਕੀਤੀ ਸਖਤ ਨਾਕਾਬੰਦੀਹਰ ਆਉਣ ਜਾਣ ਵਾਲੇ ਵਾਹਨਾਂ ਦੀ ਸਖਤੀ ਨਾਲ ਕੀ...
11/04/2025

ਪੰਜਾਬ ਪੁਲੀਸ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਚ' ਵੱਖ ਵੱਖ ਥਾਵਾਂ ਤੇ ਰਾਤ ਸਮੇਂ ਕੀਤੀ ਸਖਤ ਨਾਕਾਬੰਦੀ

ਹਰ ਆਉਣ ਜਾਣ ਵਾਲੇ ਵਾਹਨਾਂ ਦੀ ਸਖਤੀ ਨਾਲ ਕੀਤੀ ਜਾ ਰਹੀ ਹੈ ਚੈਕਿੰਗ

Address

Anandpur Sahib
140118

Telephone

+919041008272

Website

Alerts

Be the first to know and let us send you an email when Anandpur Sahib Times posts news and promotions. Your email address will not be used for any other purpose, and you can unsubscribe at any time.

Contact The Business

Send a message to Anandpur Sahib Times:

Share