
24/09/2024
ਪੰਚਾਇਤੀ ਚੋਣਾਂ ਦਾ ਬਿਗੁਲ ਵੱਜ ਚੁੱਕਾ ਹੈ। ਬੇਸ਼ੱਕ ਚੋਣ ਕਮਿਸ਼ਨ ਨੇ ਚੋਣਾਂ ਦੀ ਤਾਰੀਖ ਦਾ ਅਜੇ ਐਲਾਨ ਕਰਨਾ ਹੈ ਪਰ ਅਫਸਰ ਤਿਆਰੀ ਵਿੱਚ ਜੁੱਟ ਗਏ ਹਨ। ਇਸ ਤੋਂ ਇਲਾਵਾ ਪਿੰਡਾਂ ਅੰਦਰ ਵੀ ਜੋੜ-ਤੋੜ ਸ਼ੁਰੂ ਹੋ ਗਏ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਚਾਇਤੀ ਚੋਣਾਂ ਬਾਰੇ ਵੱਡੀ ਗੱਲ਼ ਕਹੀ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਚਾਇਤੀ ਚੋਣਾਂ ਦੀ ਤਾਰੀਖ ਦਾ ਕਿਸੇ ਵੀ ਵੇਲੇ ਚੋਣ ਕਮਿਸ਼ਨ ਵੱਲੋਂ ਐਲਾਨ ਕੀਤਾ ਜਾ ਸਕਦਾ ਹੈ। ਮੈਂ ਪਿੰਡਾਂ ਦੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਚੋਣ 'ਚ ਵਧ ਚੜ੍ਹ ਕੇ ਹਿੱਸਾ ਲੈਣ ਤਾਂ ਜੋ ਪਿੰਡਾਂ ਦਾ ਵੱਧ ਤੋਂ ਵੱਧ ਵਿਕਾਸ ਹੋ ਸਕੇ। ਪੰਜਾਬੀ Talks T.V