09/04/2026
ਬਰਨਾਲਾ ਸ਼ਹਿਰ ਦੀ ਪਿਆਰਾ ਕਲੋਨੀ, ਗਲੀ ਨੰਬਰ 3 ਵਿਖੇ ਸ਼੍ਰੀ ਦੁਰਗਾ ਮਾਤਾ ਮੰਦਿਰ, ਲੰਗਰ ਕਮੇਟੀ ਅਤੇ ਪਿਆਰਾ ਕਲੋਨੀ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਂਝੇ ਰੂਪ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦਾ ਪ੍ਰਕਾਸ਼ ਕਰਵਾਇਆ ਗਿਆ।
ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਭੋਗ ਮੌਕੇ ਹਾਜ਼ਰੀ ਭਰ ਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਪਵਿੱਤਰ ਸਮਾਗਮ ਨੇ ਸੰਗਤ ਵਿੱਚ ਏਕਤਾ ਅਤੇ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ।
ਵਾਹਿਗੁਰੂ ਜੀ ਸਭ 'ਤੇ ਆਪਣੀ ਕਿਰਪਾ ਬਣਾਈ ਰੱਖਣ ਅਤੇ ਸਭ ਨੂੰ ਚੜ੍ਹਦੀ ਕਲਾ ਵਿੱਚ ਰੱਖਣ। 🙏