ਲੋਕ-ਪੱਖ

ਲੋਕ-ਪੱਖ ਅਸੀਂ ਕਰਦੇ ਹਾਂ ਆਮ ਲੋਕਾ ਦੇ ਪੱਖ ਦੀ ਗੱਲ,ਲੈ ਕੇ ਆ ਰਹੇ ਹਾਂ ਹਰ ਖ਼ਬਰ ਤੁਹਾਡੇ ਤੱਕ

2013 ਬੈਚ ਦੇ ਆਈ.ਏ.ਐੱਸ ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ।ਬਰਨਾਲਾ (ਪਰਦੀਪ ਸਿੰਘ ਚਹਿਲ) 2013...
30/11/2022

2013 ਬੈਚ ਦੇ ਆਈ.ਏ.ਐੱਸ ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ।

ਬਰਨਾਲਾ (ਪਰਦੀਪ ਸਿੰਘ ਚਹਿਲ) 2013 ਬੈਚ ਦੇ ਆਈਏਐੱਸ ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੇ ਅੱਜ ਇੱਥੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪੁੱਜ ’ਤੇ

ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਪੁਲੀਸ ਟੁਕੜੀ ਨੇ ਸਲਾਮ ਦਿੱਤੀ।

ਅਹੁਦਾ ਸੰਭਾਲਣ ਮਗਰੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਆਈਏਐਸ ਨੇ ਕਿਹਾ ਕਿ ਉਹ ਜ਼ਿਲ੍ਹਾ ਬਰਨਾਲਾ ਦੇ ਚਹੁੰਪੱਖੀ ਵਿਕਾਸ ਅਤੇ ਲੋਕ ਸਹੂਲਤਾਂ ਲਈ ਸਾਂਝੇ ਵੱਡੇ ਪੱਧਰ ’ਤੇ ਸਾਂਝੇ ਯਤਨਾਂ ਲਈ ਯਤਨਸ਼ੀਲ ਰਹਿਣਗੇ ਅਤੇ ਯਕੀਨੀ ਬਣਾਇਆ ਜਾਵੇਗਾ ਕਿ ਆਮ ਲੋਕਾਂ ਨੂੰ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਲੈਣ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ।

ਜ਼ਿਕਰਯੋਗ ਹੈ ਕਿ ਆਈਏਐੱਸ ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਇਸ ਤੋਂ ਪਹਿਲਾਂ ਮੈਨੇਜਿੰਗ ਡਾਇਰੈਕਟਰ ਪੀਆਰਟੀਸੀ ਪਟਿਆਲਾ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ।

ਅੱਜ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੇ ਅਹੁਦਾ ਸੰਭਾਲਣ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਲਵਜੀਤ ਕਲਸੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਮਵੀਰ ਸਿੰਘ, ਐਸਡੀਐਮ ਗੋਪਾਲ ਸਿੰਘ, ਪੀਜੀਓ ਸੁਖਪਾਲ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

ਮੈਡਮ ਰੇਨੂੰ ਬਾਲਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਵਜੋਂ ਅਹੁਦਾ ਸੰਭਾਲਿਆ।ਬਰਨਾਲਾ (ਪਰਦੀਪ ਸਿੰਘ ਚਹਿਲ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬ...
30/11/2022

ਮੈਡਮ ਰੇਨੂੰ ਬਾਲਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਵਜੋਂ ਅਹੁਦਾ ਸੰਭਾਲਿਆ।

ਬਰਨਾਲਾ (ਪਰਦੀਪ ਸਿੰਘ ਚਹਿਲ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਵਿਖੇ ਬਤੌਰ ਪ੍ਰਿੰਸੀਪਲ ਸੇਵਾਵਾਂ ਨਿਭਾਅ ਚੁੱਕੇ ਮੈਡਮ ਰੇਨੂੰ ਬਾਲਾ ਨੇ ਅੱਜ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਬਰਨਾਲਾ ਵਜੋਂ ਅਹੁਦਾ ਸੰਭਾਲਿਆ ਹੈ।

ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਵਸੁੰਧਰਾ ਕਪਿਲਾ ਦੀ ਅਗਵਾਈ ਵਿੱਚ ਸਮੂਹ ਸਟਾਫ ਵੱਲੋਂ ਮੈਡਮ ਰੇਨੂ ਬਾਲਾ ਦਾ ਸਵਾਗਤ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਰੇਨੂੰ ਬਾਲਾ ਨੇ ਕਿਹਾ ਕਿ ਉਨ੍ਹਾਂ ਨੇ 1988 ਵਿੱਚ ਸਰਕਾਰੀ ਹਾਈ ਸਕੂਲ ਛੀਂਟਾ ਵਾਲਾ ਵਿਖੇ ਵਿਗਿਆਨ ਦੀ ਅਧਿਆਪਕਾ ਵਜੋਂ ਸਿੱਖਿਆ ਵਿਭਾਗ ਵਿੱਚ ਅਧਿਆਪਨ ਦੇ ਖੇਤਰ ਵਿਚ ਕਰੀਅਰ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ 1990 ਵਿੱਚ ਡਾਇਰੈਕਟ ਲੈਕਚਰਾਰ ਤੇ 2010 ਵਿੱਚ ਪ੍ਰਿੰਸੀਪਲ ਦੇ ਅਹੁਦੇ ’ਤੇ ਪਦਉੱਨਤ ਹੋਏ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਜ਼ਿਲ੍ਹੇ ਵਿੱਚ ਸਿੱਖਿਆ ਦਾ ਪੱਧਰ ਹੋਰ ਉੱਚਾ ਚੁੱਕਣਾ ਅਤੇ ਮਿਸ਼ਨ ਮੈਰਿਟ ਕਮ ਮਿਸ਼ਨ 100 ਪ੍ਰਤੀਸ਼ਤ ਲਈ ਕੰਮ ਕਰਨਾ ਹੋਵੇਗਾ।

ਇਸ ਮੌਕੇ ਸੇਵਾਮੁਕਤ ਪ੍ਰਿੰਸੀਪਲ ਸਤੀਸ਼ ਕੁਮਾਰ, ਗੁਰਵਿੰਦਰਪਾਲ, ਮੈਡਮ ਰੁਪਾਲੀ, ਡੀਐਮ ਸਾਇੰਸ ਪ੍ਰਿੰਸੀਪਲ ਹਰੀਸ਼ ਕੁਮਾਰ, ਡੀਐਮ ਮੈਥ ਕਮਲਦੀਪ, ਡੀਐਮ ਆਈਸੀਟੀ ਮਹਿੰਦਰਪਾਲ, ਰੇਸ਼ਮ ਸਿੰਘ, ਮਨਜੀਤ ਕੌਰ ਸਟੈਨੋ, ਨੀਰਜ ਸਿੰਗਲਾ, ਕੀਰਤੀ ਦੇਵ, ਮਨੂ ਸੱਗੂ, ਅਵਨੀਸ਼ ਕੁਮਾਰ, ਹਰਪ੍ਰੀਤ ਕੌਰ, ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ, ਰਾਕੇਸ਼ ਕੁਮਾਰ, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ ਹਾਜ਼ਰ ਸਨ।

ਪਰਚੇ ਦੇ ਲਪੇਟੇ 'ਚੋਂ ਬਚਣ ਲਈ ਲੋਕ ਖਘਾਲਣ ਲੱਗੇ ਆਪਣੇ ਸੋਸ਼ਲ ਮੀਡੀਆ ਖਾਤੇ।ਬਰਨਾਲਾ (ਪਰਦੀਪ ਸਿੰਘ ਚਹਿਲ) ਬੰਦੂਕ ਸੱਭਿਆਚਾਰ ਨੂੰ ਠੱਲ੍ਹ ਪਾਉਣ ਲਈ...
30/11/2022

ਪਰਚੇ ਦੇ ਲਪੇਟੇ 'ਚੋਂ ਬਚਣ ਲਈ ਲੋਕ ਖਘਾਲਣ ਲੱਗੇ ਆਪਣੇ ਸੋਸ਼ਲ ਮੀਡੀਆ ਖਾਤੇ।
ਬਰਨਾਲਾ (ਪਰਦੀਪ ਸਿੰਘ ਚਹਿਲ) ਬੰਦੂਕ ਸੱਭਿਆਚਾਰ ਨੂੰ ਠੱਲ੍ਹ ਪਾਉਣ ਲਈ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਪੁਲਿਸ ਵਲੋਂ ਸੋਸ਼ਲ ਮੀਡੀਆ ਤੇ ਹਥਿਆਰਾਂ ਸਮੇਤ ਤਸਵੀਰਾਂ ਪਾਉਣ ਵਾਲਿਆਂ ਖ਼ਿਲਾਫ਼ ਕੀਤੀ ਜਾ ਰਹੀ ਸਖ਼ਤੀ ਤੇ ਦਰਜ ਕੀਤੇ ਜਾ ਰਹੇ ਮੁਕੱਦਮਿਆਂ ਨੂੰ ਵੇਖਦੇ ਹੋਏ ਲੋਕ ਆਪਣੇ ਸੋਸ਼ਲ ਮੀਡੀਆ ਖਾਤੇ ਖੰਘਾਲਨ ਲੱਗੇ ਹਨ | ਪੂਰੇ ਸੂਬੇ ਅੰਦਰ ਹਥਿਆਰਾਂ ਦੀ ਜਨਤਕ ਨੁਮਾਇਸ਼ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਦਰਜ ਹੋ ਰਹੇ ਮੁਕੱਦਮੇ ਜਿਸ 'ਚ ਇਕ ਗਿਆਰਾਂ ਸਾਲ ਦਾ ਬੱਚਾ ਵੀ ਸ਼ਾਮਿਲ ਹੈ, ਨੇ ਲੋਕਾਂ ਨੂੰ ਆਪਣੇ ਸੋਸ਼ਲ ਮੀਡੀਆ ਖਾਤੇ ਫਰੋਲਣ ਲਈ ਮਜਬੂਰ ਕੀਤਾ ਹੈ | ਸਰਕਾਰ ਦੇ ਇਸ ਫ਼ੈਸਲੇ ਦਾ ਦੱਬੀ ਜ਼ਬਾਨ 'ਚ ਵਿਰੋਧ ਵੀ ਵੇਖਣ ਨੂੰ ਮਿਲ ਰਿਹਾ ਹੈ ਤੇ 11 ਸਾਲ ਦੇ ਬੱਚੇ 'ਤੇ ਦਰਜ ਮਾਮਲੇ ਨਾਲ ਸਰਕਾਰ ਦੀ ਕਾਫੀ ਕਿਰਕਰੀ ਹੋਈ ਹੈ, ਹਾਲਾ ਕਿ ਬਾਅਦ 'ਚ ਪੁਲਿਸ ਵਲੋਂ ਆਪਣੀ ਗ਼ਲਤੀ ਸਵੀਕਾਰਦੇ ਹੋਏ ਬੱਚੇ ਦਾ ਦਰਜ ਮੁਕੱਦਮੇ 'ਚ ਬਾਹਰ ਕੱਢਣ ਦੀ ਗੱਲ ਆਖੀ ਗਈ ਹੈ | ਸਰਕਾਰ ਦੇ ਇਸ ਫ਼ੈਸਲੇ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਕੁਝ ਵਿਧਾਇਕਾਂ ਤੇ ਨੁਮਾਇੰਦਿਆਂ ਦੀਆਂ ਪੁਰਾਣੀਆਂ ਪੋਸਟਾਂ ਵੀ ਹਥਿਆਰਾਂ ਸਮੇਤ ਘੁੰਮ ਰਹੀਆਂ ਹਨ ਤੇ ਲੋਕ ਮੰਗ ਕਰ ਰਹੇ ਹਨ ਕਿ ਕਾਨੂੰਨ ਸਭ ਲਈ ਬਰਾਬਰ ਹੈ ਤੇ ਪੰਜਾਬ ਪੁਲਿਸ ਇਨਾ ਖ਼ਿਲਾਫ਼ ਵੀ ਮੁਕੱਦਮਾ ਦਰਜ ਕਰੇ | ਇਸੇ ਤਰ੍ਹਾਂ ਲੋਕ ਸਰਕਾਰ ਨੂੰ ਸਵਾਲ ਕਰ ਰਹੇ ਹਨ ਕਿ ਜੇਕਰ ਸਰਕਾਰ ਚਿੱਟਾ ਵੇਚਣ ਵਾਲਿਆਂ ਖ਼ਿਲਾਫ਼ ਇਸੇ ਤੇਜ਼ੀ ਨਾਲ ਪਰਚੇ ਦਰਜ ਕਰਦੀ ਤਾਂ ਪੰਜਾਬ ਦੀ ਜਵਾਨੀ ਬਚਾਈ ਸਕਦੀ ਹੈ | ਪੰਜਾਬ ਪੁਲਿਸ ਦੇ ਮੁਖੀ ਵਲੋਂ ਅੱਜ ਲੋਕਾਂ ਨੂੰ ਅਜਿਹੀਆਂ ਤਸਵੀਰਾਂ ਨੂੰ ਹਟਾਉਣ ਦੇ ਲਈ 72 ਘੰਟੇ (ਤਿੰਨ ਦਿਨ) ਦਾ ਸਮਾਂ ਦਿੱਤਾ ਹੈ ਗਿਆ ਹੈ ਜਿਸ ਦੇ ਚੱਲਦਿਆਂ ਸੋਸ਼ਲ ਮੀਡੀਆ ਯੂਜਰਜ ਵਲੋਂ ਆਪਣਾ ਸੋਸ਼ਲ ਮੀਡੀਆ ਅਕਾਊਾਟ ਚੈੱਕ ਕਰਕੇ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲੀਆਂ ਤਸਵੀਰਾਂ ਨੂੰ ਹਟਾਇਆ ਜਾ ਰਿਹਾ ਹੈ ਜਦ ਕਿ ਸੋਸ਼ਲ ਮੀਡੀਆ ਦੀ ਵਰਤੋਂ ਤੋਂ ਗੈਰ ਜਾਣਕਾਰ ਵਿਅਕਤੀ ਆਪਣੇ ਪਰਿਵਾਰਕ ਮੈਂਬਰਾਂ ਦੀ ਮਦਦ ਨਾਲ ਤਸਵੀਰਾਂ ਚੈੱਕ ਕਰਦੇ ਹੋਏ ਡਿਲੀਟ ਕਰਵਾ ਰਹੇ ਹਨ | ਲੰਬਾ ਸਮਾਂ ਬੀਤ ਜਾਣ ਕਾਰਨ ਲੋਕਾਂ ਨੂੰ ਤਸਵੀਰਾਂ ਜੀ ਛਾਂਟੀ 'ਚ ਦਿੱਕਤਾਂ ਆ ਰਹੀਆਂ ਹਨ | ਬਹੁ ਗਿਣਤੀ ਲੋਕਾਂ ਨਾਲ ਕੀਤੀ ਗੱਲਬਾਤ 'ਚ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਪੁਰਾਣੀਆਂ ਤਸਵੀਰਾਂ 'ਤੇ ਪਰਚਾ ਦਰਜ ਨਹੀਂ ਕਰਨਾ ਚਾਹੀਦਾ, ਹਾਂ ਜੇਕਰ ਸਰਕਾਰ ਦੇ ਐਲਾਨ ਤੋਂ ਬਾਅਦ ਵੀ ਕੋਈ ਵਿਅਕਤੀ ਹਥਿਆਰਾਂ ਦੀ ਸੋਸ਼ਲ ਮੀਡੀਆ 'ਤੇ ਜਨਤਕ ਨੁਮਾਇਸ਼ ਕਰਦਾ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਜ਼ਰੂਰ ਕਰਨੀ ਚਾਹੀਦੀ ਹੈ |

ਗਹਿਲ ਕਾਲਜ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ।ਬਰਨਾਲਾ/ਮਹਿਲ ਕਲਾਂ (ਪਰਦੀਪ ਸਿੰਘ ਚਹਿਲ) ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਮਾਨਤਾ ਪ੍ਰਾਪਤ ਅਤੇ ...
30/11/2022

ਗਹਿਲ ਕਾਲਜ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ।
ਬਰਨਾਲਾ/ਮਹਿਲ ਕਲਾਂ (ਪਰਦੀਪ ਸਿੰਘ ਚਹਿਲ) ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਮਾਨਤਾ ਪ੍ਰਾਪਤ ਅਤੇ ਸੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅਮ੍ਰਿਤਸਰ ਦੇ ਪ੍ਰਬੰਧ ਅਧੀਨ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਗਹਿਲ (ਬਰਨਾਲਾ) ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ। ਭਾਰਤ ਸਰਕਾਰ ਦੇ ਸੰਬੰਧਿਤ ਵਿਭਾਗ ਦੇ ਨਿਰਦੇਸ਼ਾ ਅਨੁਸਾਰ ਕਰਵਾਏ ਗਏ ਇਸ ਪੋ੍ਰਗਰਾਮ ਵਿੱਚ ਪਿੰ੍ਰਸੀਪਲ ਡਾ. ਹਰਬੰਸ ਕੌਰ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਤੇ ਡਾ. ਗੁਰਦੀਪ ਕੌਰ ਵੱਲੋਂ ਪਿੰ੍ਰਸੀਪਲ ਡਾ. ਹਰਬੰਸ ਕੌਰ ਜੀ, ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਗਿਆ।ਸੰਸਥਾ ਦੇ ਇਲੈਕਟੋਰਲ ਲਿਟਰੇਸੀ ਕਲੱਬ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪੋ੍ਰਗਰਾਮ ਵਿਚ ਡਾ. ਜਨਮੀਤ ਸਿੰਘ ਵੱਲੋਂ ਸੰਵਿਧਾਨ ਦਿਵਸ ਦੀ ਇਤਿਹਾਸਿਕਤਾ ਅਤੇ ਭਾਰਤੀ ਸੰਵਿਧਾਨ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੰਵਿਧਾਨ ਦਿਵਸ ਨੂੰ ਮਨਾਉਣ ਦਾ ਮੁੱਖ ਉਦੇਸ਼ ਨਾਗਰਿਕਾਂ ਨੂੰ ਉਨਾਂ ਦੇ ਅਧਿਕਾਰਾਂ ਅਤੇ ਕਰਤੱਵਾਂ ਪ੍ਰਤੀ ਸੁਚੇਤ ਕਰਨਾ ਹੈ।ਜਿਸ ਨਾਲ ਮਜ਼ਬੂਤ ਲੋਕਤੰਤਰ ਦੀ ਸਥਾਪਨਾ ਹੋ ਸਕੇਗੀ। ਉਨ੍ਹਾਂ ਨੇ ਵਿਸ਼ੇਸ਼ ਕਰਕੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਬਾਰੇ ਵਿਸਥਾਰਪੂਰਵ ਜਾਣਕਾਰੀ ਵਿਦਿਆਰਥੀਆਂ ਨੂੰ ਦਿੱਤੀ। ਪਿੰ੍ਰਸੀਪਲ ਡਾ. ਹਰਬੰਸ ਕੌਰ ਜੀ ਵੱਲੋਂ ਵੀ ਸੰਵਿਧਾਨ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਗਿਆ। ਇਸ ਮੌਕੇ ਤੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

ਸਬ ਡਵੀਜ਼ਨਾਂ ਨੂੰ ਜਾਰੀ ਹੋਈ ਰਾਸੀ, ਪਰ ਮਹਿਲ ਕਲਾਂ ਨੂੰ ਨਹੀ ਮਿਲੀ ਗ੍ਰਾਟਸਬ ਡਵੀਜ਼ਨ ਮਹਿਲ ਕਲਾਂ ਵਿੱਚ ਪੂਰੀਆਂ ਕੀਤੀਆਂ ਜਾਣ ਅਸਾਮੀਆਂ ਤੇ ਜਲਦ ...
30/11/2022

ਸਬ ਡਵੀਜ਼ਨਾਂ ਨੂੰ ਜਾਰੀ ਹੋਈ ਰਾਸੀ, ਪਰ ਮਹਿਲ ਕਲਾਂ ਨੂੰ ਨਹੀ ਮਿਲੀ ਗ੍ਰਾਟ
ਸਬ ਡਵੀਜ਼ਨ ਮਹਿਲ ਕਲਾਂ ਵਿੱਚ ਪੂਰੀਆਂ ਕੀਤੀਆਂ ਜਾਣ ਅਸਾਮੀਆਂ ਤੇ ਜਲਦ ਬਣੇ ਬਿਲਡਿੰਗ
ਬਰਨਾਲਾ/ਮਹਿਲ ਕਲਾਂ (ਪਰਦੀਪ ਸਿੰਘ ਚਹਿਲ)
ਹਲਕਾ ਮਹਿਲ ਕਲਾਂ ਇੱਕ ਵਾਰ ਫਿਰ ਪੰਜਾਬ ਸਰਕਾਰ ਦੇ ਵਿਤਕਰੇ ਦਾ ਸਿਕਾਰ ਹੋਇਆ। ਪੰਜਾਬ ਸਰਕਾਰ ਵਿੱਚ ਸਬ ਡਵੀਜ਼ਨਾਂ ਨੂੰ ਬਿਲਡਿੰਗ ਦੀ ਉਸਾਰੀ ਲਈ ਕਰੋੜਾਂ ਦੇ ਗੱਫੇ ਦਿੱਤੇ ਗਏ ਜਦਕਿ ਸਬ ਡਵੀਜ਼ਨ ਮਹਿਲ ਕਲਾਂ ਨੂੰ ਵਿਸਾਰ ਦਿੱਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰੈਸ ਕਾਨਫਰੰਸ ਰਾਹੀ ਜਾਣਕਾਰੀ ਦਿੰਦੇ ਹੋਏ ਸਬ ਡਵੀਜ਼ਨ ਲਈ ਸਰਕਾਰ ਵੱਲੋਂ ਜਾਰੀ ਹੋਈ ਰਾਸੀ ਬਾਰੇ ਜਾਣਕਾਰੀ ਦਿੱਤੀ। ਸਭ ਤੋਂ ਵੱਧ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕਾ ਦਿ੍ੜਬਾ ਲਈ 16 ਕਰੋੜ ਤੋਂ ਵੱਧ ਦੀ ਰਾਸੀ ਸਬ ਡਵੀਜ਼ਨ ਦਿੜਬਾ ਲਈ ਜਾਰੀ ਹੋਈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ਼ਬ ਤਹਿਸੀਲ ਮਹਿਲ ਕਲਾਂ ਨੂੰ ਅਪਗ੍ਰੇਡ ਕਰਕੇ ਸ਼ਬ ਡਵੀਜ਼ਨ ਦਾ ਦਰਜਾ ਦਿੱਤਾ ਗਿਆ ਸੀ। ਸਬ ਡਵੀਜ਼ਨ ਦਾ ਦਫ਼ਤਰ ਮਨਰੇਗਾ ਸੈਲ ਦੇ ਦਫ਼ਤਰ ਵਿੱਚੋ ਚਲਾਇਆ ਜਾ ਰਿਹਾ ਹੈ। 14 ਸਾਲ ਬਾਅਦ ਵੀ ਸਬ ਡਵੀਜ਼ਨ ਦਾ ਦਫ਼ਤਰ ਸਥਾਪਤ ਨਹੀ ਕੀਤਾ ਜਾ ਸਕਿਆ। ਮਾਨ ਸਰਕਾਰ ਵੱਲੋਂ ਜਾਰੀ ਕੀਤੀ ਰਾਸੀ ਵਿੱਚ ਮਹਿਲ ਕਲਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਭਾਕਿਯੂ (ਰਾਜੇਵਾਲ) ਦੇ ਜਿਲ੍ਹਾ ਪ੍ਰਧਾਨ ਨਿਰਭੈ ਸਿੰਘ ਛੀਨੀਵਾਲ, ਮਜਦੂਰ ਆਗੂ ਭੋਲਾ ਸਿੰਘ ਕਲਾਲਮਾਜਰਾ,ਕਾਗਰਸ ਦੇ ਬਲਾਕ ਪ੍ਰਧਾਨ ਨਿਰਮਲ ਸਿੰਘ ਨਿੰਮਾ, ਗੁਰਮੇਲ ਸਿੰਘ ਮੌੜ, ਏਕਮ ਸਿੰਘ ਛੀਨੀਵਾਲ ਨੇ ਕਿਹਾ ਕਿ ਤਹਿਸੀਲ ਨੂੰ ਸਬ ਡਵੀਜਨ ਬਣਾਏ ਜਾਣ ਤੋਂ ਬਾਅਦ ਤਹਿਸੀਲਦਾਰ ਨੇ ਤਾਂ ਚਾਰਜ ਸੰਭਾਲ ਲਿਆ ਹੈ, ਪਰ ਬਾਕੀ ਅਧਿਕਾਰੀਆਂ ਨੂੰ ਅਜੇ ਤੱਕ ਨਹੀ ਭੇਜਿਆ ਗਿਆ। ਪੰਜਾਬ ਦੇ ਰਾਜਪਾਲ ਵੱਲੋਂ ਮੋਹਰ ਲੱਗ ਚੁੱਕੀ ਹੈ। ਸਬ ਡਵੀਜ਼ਨ ਧੂਰੀ ਦਾ ਹਿੱਸਾ 21 ਪਿੰਡ ਜੋਕਿ ਵਿਧਾਨ ਸਭਾ ਹਲਕਾ ਮਹਿਲ ਕਲਾਂ ਵਿੱਚ ਪੈਦੇ ਹਨ ਨੂੰ ਸਬ ਡਵੀਜਨ ਮਹਿਲ ਕਲਾਂ ਵਿੱਚ ਲਿਆਉਣ ਦੀ ਮੰਗ ਵੀ ਲੰਮੇ ਸਮੇਂ ਤੋਂ ਲਟਕ ਰਹੀ ਹੈ। ਸਬ ਡਵੀਜ਼ਨ ਬਣ ਜਾਣ ਦੇ ਬਾਵਜੂਦ ਵੀ ਲੋਕਾਂ ਨੂੰ ਆਪਣੇ ਕੰਮਾਂ ਲਈ ਬਰਨਾਲਾ ਜਾਣਾ ਪੈਦਾ ਹੈ। ਉਹਨਾਂ ਕਿਹਾ ਕਿ ਸਬ ਡਵੀਜ਼ਨ ਦੇ ਬਹੁਤੇ ਦਫ਼ਤਰ ਕਿਰਾਏ ਦੇ ਘਰਾਂ ਵਿੱਚ ਬਣੇ ਹੋਏ ਹਨ, ਜਿੰਨਾਂ ਨੂੰ ਸਬ ਡਵੀਜਨ ਦੀ ਸਾਨਦਾਰ ਬਿੰਲਡਿੰਗ ਬਣਾ ਕੇ ਇੱਕ ਥਾਂ ਤੇ ਲਿਆਉਣ ਦੀ ਲੋੜ ਹੈ। ਉਹਨਾਂ ਮੰਗ ਕੀਤੀ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਹੋਰਨਾਂ ਸਬ ਡਵੀਜ਼ਨਾਂ ਨੂੰ ਇਮਾਰਤ ਦੀ ਉਸਾਰੀ ਲਈ ਰਾਸੀ ਜਾਰੀ ਕੀਤੀ ਗਈ ਹੈ ਉਸੇ ਤਰਜ ਤੇ ਮਹਿਲ ਕਲਾਂ ਨੂੰ ਵੀ ਜਲਦ ਗ੍ਰਾਟ ਜਾਰੀ ਕੀਤੀ ਜਾਵੇ ਅਤੇ ਲੋਕਾਂ ਲਈ ਉਸ ਜਗ੍ਹਾ ਤੇ ਇਮਾਰਤ ਬਣਾਕੇ ਦਫ਼ਤਰ ਬਣਾਏ ਜਾਣ ਜਿੱਥੇ ਆਸਾਨੀ ਹੋਵੇ। ਦੇਖਣਾ ਹੋਵੇਗਾ ਕਿ ਹੋਰਨਾਂ ਸਬ ਡਵੀਜ਼ਨਾਂ ਵਾਗ ਮਹਿਲ ਕਲਾਂ ਨੂੰ ਰਾਸੀ ਕਦੋ ਜਾਰੀ ਹੁੰਦੀ ਹੈ ਜਿਸ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੇ।

ਇੰਗਲਿਸ਼ ਰੂਟਸ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਆਈਲੈਟਸ 'ਚੋਂ ਬੈਂਡ ਸਕੋਰ ਚ ਮਾਰੀਆਂ ਮੱਲਾਂ ਆਈਲੈਟਸ, ਸਪੋਕਨ ਤੇ ਪੀਟੀਈ ਦੇ ਨਵੇਂ ਬੈਚ 1 ਦਸੰਬਰ ਤ...
28/11/2022

ਇੰਗਲਿਸ਼ ਰੂਟਸ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਆਈਲੈਟਸ 'ਚੋਂ ਬੈਂਡ ਸਕੋਰ ਚ ਮਾਰੀਆਂ ਮੱਲਾਂ
ਆਈਲੈਟਸ, ਸਪੋਕਨ ਤੇ ਪੀਟੀਈ ਦੇ ਨਵੇਂ ਬੈਚ 1 ਦਸੰਬਰ ਤੋਂ ਸ਼ੁਰੂ - ਪਰਮਿੰਦਰ ਸਿੰਘ ਭੰਗੂ

ਬਰਨਾਲਾ, (ਪਰਦੀਪ ਸਿੰਘ ਚਹਿਲ)
ਆਈਲੈਟਸ ਅਤੇ ਇਮੀਗ੍ਰੇਸਨ ਦਾ ਭਰੋਸੇਮੰਦ ਨਾਮ ਇੰਗਲਿਸ਼ ਰੂਟਸ ਇੰਸਟੀਚਿਊਟ,ਜੋਕਿ 16 ਏਕੜ ਬਰਨਾਲਾ ਵਿਖੇ ਸਥਿਤ ਹੈ, ਦੇ ਵਿਦਿਆਰਥੀਆਂ ਨੇ ਆਈਲੈਟਸ 'ਚੋਂ ਵਧੀਆ ਬੈਂਡ ਹਾਸਲ ਕਰ ਆਪਣਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਰਹੇ ਹਨ। ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਪਰਮਿੰਦਰ ਸਿੰਘ ਭੰਗੂ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵਿਖੇ ਪਿਛਲੇ ਕਰੀਬ 2 ਸਾਲਾਂ ਤੋਂ ਵਿਦਿਆਰਥੀਆਂ ਦੇ ਬਹੁਤ ਚੰਗੇ ਨਤੀਜੇ ਆ ਰਹੇ ਹਨ, ਜਿਸਦਾ ਕਾਰਨ ਸੰਸਥਾ ਦਾ ਤਜ਼ਰਬੇਕਾਰ ਤੇ ਮਿਹਨਤੀ ਸਟਾਫ਼ ਹੈ। ਉਨਾਂ੍ਹ ਦੱਸਿਆ ਕਿ ਸੰਸਥਾ ਦੇ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਨਵੇਂ ਤਰੀਕੇ ਅਪਣਾਏ ਜਾ ਰਹੇ ਹਨ ਜਿਵੇਂ ਕਿ ਬੇਸਿਕ,ਐਡਵਾਂਸ ਤੇ ਟੈਸਟ ਬੈਚ ਆਦਿ। ਉਨ੍ਹਾਂ ਦੱਸਿਆ ਕਿ ਜਿਹੜੇ ਵਿਦਿਆਰਥੀ ਇੰਗਲਿਸ਼ 'ਚ ਬਿਲਕੁਲ ਨਵੇਂ ਹਨ, ਉਨ੍ਹਾਂ ਨੂੰ ਬੇਸਿਕ ਤੋਂ ਪੜ੍ਹਾਈ ਸ਼ੁਰੂ ਕਰਵਾਈ ਜਾਂਦੀ ਹੈ। ਇਸੇ ਤਰਾਂ ਜਿਹੜੇ ਵਿਦਿਆਰਥੀਆਂ ਨੇ ਪਹਿਲਾਂ ਆਈਲੈਟਸ ਕੀਤੀ ਹੁੰਦੀ ਹੈ ਪਰ ਉਨ੍ਹਾਂ ਨੂੰ ਹੋਰ ਅਭਿਆਸ ਦੀ ਲੋੜ ਹੁੰਦੀ ਹੈ, ਉਨ੍ਹਾਂ ਲਈ ਐਡਵਾਂਸ ਬੈਚ ਤੇ ਜਿਹੜੇ ਵਿਦਿਆਰਥੀ ਆਈਲੈਟਸ ਦਾ ਪੇਪਰ ਦੇਣ ਯੋਗ ਹੁੰਦੇ ਹਨ, ਉਨ੍ਹਾਂ ਲਈ ਟੈਸਟ ਬੈਚ ਦਾ ਵਿਸ਼ੇਸ਼ ਪ੍ਰਬੰਧ ਹੈ। ਇਸ ਤੋਂ ਇਲਾਵਾ ਸਮਾਰਟ ਕਲਾਸਾਂ ਰਾਹੀਂ ਵੀ ਪੜ੍ਹਾਈ ਕਰਵਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਸਹੂਲਤਾਂ ਦੇ ਚੱਲਦਿਆਂ ਸੰਸਥਾ ਦੇ ਵਿਦਿਆਰਥੀਆਂ ਵੱਲੋਂ ਲਗਾਤਾਰ ਚੰਗੇ ਬੈਂਡ ਹਾਸਲ ਕੀਤੇ ਜਾ ਰਹੇ ਹਨ, ਜਿਸ ਤਹਿਤ ਸੰਸਥਾ ਦੇ ਜਿਆਦਾਤਰ ਵਿਦਿਆਰਥੀਆਂ ਨੇ 9 ਬੈਂਡ ਹਾਸਲ ਕੀਤੇ ਹਨ, ਜੋ ਹੁਣ ਵਿਦੇਸ਼ਾਂ 'ਚ ਜਾ ਕੇ ਆਪਣਾ ਪੜ੍ਹਾਈ ਕਰਨ ਦਾ ਸੁਪਨਾ ਸਾਕਾਰ ਕਰਨਗੇ ਤੇ ਆਪਣਾ ਭਵਿੱਖ ਉੱਜਵਲ ਬਣਾਉਣਗੇ। ਐੱਮ.ਡੀ. ਪਰਮਿੰਦਰ ਸਿੰਘ ਭੰਗੂ ਨੇ ਅੱਗੇ ਦੱਸਿਆ ਕਿ ਆਈਲੈਟਸ, ਸਪੋਕਨ ਤੇ ਪੀਟੀਈ ਦੇ ਨਵੇਂ ਬੈਚ 1 ਦਸੰਬਰ ਤੋਂ ਸ਼ੁਰੂ ਕੀਤੇ ਜਾ ਰਹੇ ਹਨ, ਜਿੰਨ੍ਹਾ 'ਚ ਦਾਖ਼ਲੇ ਲਈ ਫ਼ੀਸਾਂ ਵਿਚ 25 ਫ਼ੀਸਦੀ ਛੋਟ ਦਿੱਤੀ ਜਾ ਰਹੀ ਹੈ।

ਬਰਨਾਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ(IAS) ਬਣੇਬਰਨਾਲਾ ਚ ਹੁਣ ਡੀ.ਸੀ, ਏ.ਡੀ.ਸੀ, ਤਹਿਸੀਲ ਡੀ.ਪੀ.ਆਰ.ਓ.ਅਤੇ ਏ.ਪੀ.ਆਰ.ਓ...
28/11/2022

ਬਰਨਾਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ(IAS) ਬਣੇ
ਬਰਨਾਲਾ ਚ ਹੁਣ ਡੀ.ਸੀ, ਏ.ਡੀ.ਸੀ, ਤਹਿਸੀਲ ਡੀ.ਪੀ.ਆਰ.ਓ.ਅਤੇ ਏ.ਪੀ.ਆਰ.ਓ ਦੀ ਸਰਦਾਰੀ ਕਾਇਮ ਹੋਈ

ਬਰਨਾਲਾ,(ਪਰਦੀਪ ਸਿੰਘ ਚਹਿਲ) ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਸੀਨੀਅਰ ਅਧਿਕਾਰੀਆਂ ਦੇ ਤਬਾਦਲਿਆਂ ਦੀ ਸੂਚੀ ਅਨੁਸਾਰ ਬਰਨਾਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਬਦਲ ਕੇ ਸ੍ਰੀਮਤੀ ਪੂਨਮਦੀਪ ਕੌਰ IAS ਨੂੰ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। 2013 ਬੈਚ ਦੇ ਆਈਏਐਸ ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਇਸ ਤੋਂ ਪਹਿਲਾਂ ਪੀਆਰਟੀਸੀ ਬਤੌਰ ਮੈਨੇਜਿੰਗ ਡਾਇਰੈਕਟਰ ਸੇਵਾਵਾਂ ਨਿਭਾ ਰਹੇ ਸਨ। ਬਰਨਾਲਾ ਵਿੱਚ ਬਤੌਰ ਡਿਪਟੀ ਕਮਿਸ਼ਨਰ ਮਹਿਲਾ ਅਫ਼ਸਰ ਦੀ ਨਿਯੁਕਤੀ ਤੋਂ ਬਾਅਦ ਹੁਣ ਜਿਲ੍ਹੇ ਵਿਚ 5 ਚੋਟੀ ਦੇ ਅਹੁਦਿਆਂ 'ਤੇ ਮਹਿਲਾਵਾਂ ਦੀ ਸਰਦਾਰੀ ਹੈ। ਡੀਸੀ ਤੋਂ ਬਾਅਦ ਦੂਜੇ ਵੱਡੇ ਅਹੁਦੇ ਐਡੀਸ਼ਨਲ ਡਿਪਟੀ ਕਮਿਸ਼ਨਰ ਵਜੋਂ ਸ੍ਰੀਮਤੀ ਲਵਜੀਤ ਕਲਸੀ ਸੇਵਾਵਾਂ ਨਿਭਾਅ ਰਹੇ ਹਨ, ਜਿਨ੍ਹਾਂ ਨੇ ਆਪਣੀ ਨਿਯੁਕਤੀ ਤੋਂ ਕੁਝ ਦਿਨਾਂ ਵਿਚ ਹੀ ਆਪਣੀਆਂ ਸਰਗਰਮੀਆਂ ਨਾਲ ਜ਼ਿਲ੍ਹੇ ਦੇ ਲੋਕਾਂ ਦਾ ਧਿਆਨ ਖਿੱਚਿਆ ਹੈ। ਮਾਲ ਵਿਭਾਗ ਵੀ ਬਰਨਾਲਾ ਜ਼ਿਲ੍ਹੇ ਵਿਚ ਮਹਿਲਾ ਅਫਸਰ ਦੇ ਹੱਥ ਹੈ। ਇੱਕ ਤੇਜ਼ ਤਰਾਰ ਮਹਿਲਾ ਅਫਸਰ ਤਹਿਸੀਲਦਾਰ ਬਰਨਾਲਾ ਦਿਵਿਆ ਸਿੰਗਲਾ ਨੇ ਵੀ ਆਪਣੀ ਕਾਰਜ ਕੁਸ਼ਲਤਾ ਦਾ ਅਹਿਸਾਸ ਬਹੁਤ ਘੱਟ ਸਮੇਂ ਵਿੱਚ ਕਰਵਾਇਆ ਹੈ। ਸਰਕਾਰ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਸਬੰਧੀ ਆਮ ਲੋਕਾਂ ਨੂੰ ਜਾਣੂ ਕਰਵਾਉਣ ਲਈ ਬਹੁਤ ਹੀ ਮਹੱਤਵਪੂਰਨ ਵਿਭਾਗ ਲੋਕ ਸੰਪਰਕ ਵਿਭਾਗ ਬਰਨਾਲਾ 'ਚ ਦੋ ਇਮਾਨਦਾਰ ਅਤੇ ਸਮਰਪਿਤ ਮਹਿਲਾ ਅਫ਼ਸਰ ਡੀਪੀਆਰਓ ਮੇਘਾ ਮਾਨ ਅਤੇ ਏਪੀਆਰਓ ਜਗਬੀਰ ਕੌਰ ਆਪਣੀ ਕਾਬਲੀਅਤ ਦਾ ਮੁਜ਼ਾਹਰਾ ਬਾਖ਼ੂਬੀ ਕਰ ਰਹੇ ਹਨ। ਇਸ ਤਰ੍ਹਾਂ ਪੰਜਾਬ ਸਰਕਾਰ ਨੇ ਬਰਨਾਲਾ ਜ਼ਿਲ੍ਹੇ ਦੀ ਹਰ ਖੇਤਰ ਵਿੱਚ ਤਰੱਕੀ ਲਈ ਵਾਗਡੋਰ ਨਾਰੀ ਸ਼ਕਤੀ ਦੇ ਹੱਥ ਦੇ ਦਿੱਤੀ ਹੈ। ਦੁਨੀਆ ਦਾ ਤਰਕ ਹੈ ਕਿ ਮਹਿਲਾ ਅਫਸਰ, ਕਰਮਚਾਰੀ ਜ਼ਿਆਦਾ ਇਮਾਨਦਾਰ ਅਤੇ ਸਮਰਿਪਤ ਹੁੰਦੇ ਹਨ।

ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਸ਼ਿਕਾਇਤ ਮਿਲਣ ਤੇ ਉਨ੍ਹਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ..ਥਾਣਾ ਮੁਖੀ ਗੁਰਬਚਨ ਸਿੰਘ...
28/11/2022

ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਸ਼ਿਕਾਇਤ ਮਿਲਣ ਤੇ ਉਨ੍ਹਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ..ਥਾਣਾ ਮੁਖੀ ਗੁਰਬਚਨ ਸਿੰਘ ਨਵੇਂ ਥਾਣਾ ਮੁਖੀ ਵਜੋਂ ਗੁਰਬਚਨ ਸਿੰਘ ਨੇ ਥਾਣਾ ਠੁੱਲੀਵਾਲ ਦਾ ਚਾਰਜ ਸੰਭਾਲਿਆ
ਬਰਨਾਲਾ (ਪਰਦੀਪ ਸਿੰਘ ਚਹਿਲ) ਸੀ.ਆਈ.ਸਟਾਫ ਹੰਡਿਆਇਆ ਤੋਂ ਬਦਲ ਕੇ ਆਏ ਸਬ ਗੁਰਬਚਨ ਸਿੰਘ ਨੇ ਥਾਣਾ ਠੁੱਲੀਵਾਲ ਵਿਖੇ ਸਮੂਹ ਸਟਾਫ਼ ਦੀ ਹਾਜ਼ਰੀ ਵਿੱਚ ਨਵੇਂ ਥਾਣਾ ਮੁਖੀ ਵਜੋਂ ਆਪਣੇ ਅਹੁਦੇ ਦਾ ਚਾਰਜ.ਸੰਭਾਲ ਲਿਆ ਹੈ| ਇਸ ਮੌਕੇ ਨਵੇਂ ਆਏ ਥਾਣਾ ਮੁਖੀ ਗੁਰਬਚਨ ਸਿੰਘ ਨੇ ਚਾਰਜ ਸੰਭਾਲਣ ਉਪਰੰਤ ਪੱਤਰਕਾਰਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਥਾਣਾ ਮੁਖੀ ਵਜੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਈਮਾਨਦਾਰੀ ਤੇ ਤਨਦੇਹੀ ਨਾਲ ਨਿਭਾਵਾਂਗਾ ਉਨ੍ਹਾਂ ਕਿਹਾ ਕਿ ਥਾਣਾ ਠੁੱਲੀਵਾਲ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪਿੰਡਾਂ ਅੰਦਰ ਅਮਨ ਸ਼ਾਂਤੀ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ ਪਰ ਕਿਸੇ ਨੂੰ ਵੀ ਅਮਨ ਕਾਨੂੰਨ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਐਸਐਸਪੀ ਸੰਦੀਪ ਮਲਕ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਨੂੰ ਸਫਲ ਬਣਾਉਣ ਲਈ ਸਬ-ਡਵੀਜ਼ਨ ਮਹਿਲ ਕਲਾਂ ਦੇ ਡੀਐਸਪੀ ਗਮਦੂਰ ਸਿੰਘ ਚਾਹਲ ਦੇ ਦਿਸਾ ਨਿਰਦੇਸਾਂ ਅਨੁਸਾਰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਸ਼ਿਕਾਇਤ ਮਿਲਣ ਤੇ ਉਨ੍ਹਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਸ਼ਿਕਾਇਤ ਦੇਣ ਵਾਲੇ ਵਿਅਕਤੀ ਦਾ ਨਾਂ ਗੁਪਤ ਰੱਖਿਆ ਜਾਵੇਗ ਉਨ੍ਹਾਂ ਕਿਹਾ ਕਿ ਥਾਣੇ ਅੰਦਰ ਪਿੰਡਾਂ ਵਿੱਚੋਂ ਕੰਮ ਧੰਦੇ ਕਰਵਾਉਣ ਲਈ ਆਉਣ ਵਾਲੇ ਵਿਅਕਤੀਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ਉਨ੍ਹਾਂ ਸਮੂਹ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਕਲੱਬਾਂ ਤੇ ਆਮ ਲੋਕਾਂ ਨੂੰ ਪੁਲਸ ਦਾ ਸਹਿਯੋਗ ਦੇਣ ਦੇਣ ਦੀ ਅਪੀਲ ਕੀਤੀ ਇਸ ਮੌਕੇ ਏ. ਐਸ.ਆਈ ਮਨਜੀਤ ਸਿੰਘ,ਏ.ਐਸ.ਆਈ ਅਮਰੀਕ ਸਿੰਘ,ਏ. ਐਸ.ਆਈ ਸੁਖਵਿੰਦਰ ਸਿੰਘ ਕੁਤਬਾ, ਏ.ਐਸ.ਆਈ ਜਗਤਾਰ ਸਿੰਘ, ਮਨਸ਼ੀ ਗੁਰਦੀਪ ਸਿੰਘ ਹਾਜਰ ਸਨ।

ਵਿਜੀਲੈਂਸ ਬਿਊਰੋ ਵਲੋਂ ਇੰਸਪੈਕਟਰ ਲੀਗਲ ਮੈਟਰੋਲੋਜੀ ਕਾਬੂ, ਫਿਟਨੈੱਸ ਸਰਟੀਫਿਕੇਟ ਜਾਰੀ ਕਰਨ ਬਦਲੇ ਲੈ ਰਿਹਾ ਸੀ ਰਿਸ਼ਵਤ।                     ...
28/11/2022

ਵਿਜੀਲੈਂਸ ਬਿਊਰੋ ਵਲੋਂ ਇੰਸਪੈਕਟਰ ਲੀਗਲ ਮੈਟਰੋਲੋਜੀ ਕਾਬੂ, ਫਿਟਨੈੱਸ ਸਰਟੀਫਿਕੇਟ ਜਾਰੀ ਕਰਨ ਬਦਲੇ ਲੈ ਰਿਹਾ ਸੀ ਰਿਸ਼ਵਤ।
ਬਰਨਾਲਾ (ਪਰਦੀਪ ਸਿੰਘ ਚਹਿਲ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਬਰਨਾਲਾ ਵਿਖੇ ਤਾਇਨਾਤ ਇੰਸਪੈਕਟਰ ਲੀਗਲ੍ਹ ਮੈਟਰੋਲੋਜੀ (ਮਾਪ ਤੇ ਤੋਲ) ਵਰਿੰਦਰਪਾਲ ਸ਼ਰਮਾ ਨੂੰ 4,380 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਵਰਿੰਦਰਪਾਲ ਸ਼ਰਮਾ ਨੂੰ ਲੀਗਲ ਮੈਟਰੋਲੋਜੀ ਵਿਭਾਗ ਦੇ ਲਾਇਸੰਸਸ਼ੁਦਾ ਮੁਰੰਮਤਸਾਜ (ਰਿਪੇਅਰਰ) ਪੰਕਜ ਕੁਮਾਰ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਹੈ ਕਿ ਉਕਤ ਇੰਸਪੈਕਟਰ ਲੀਗਲ ਮੈਟਰੋਲੋਜੀ ਉਸ ਕੋਲੋਂ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਪ੍ਰਤੀ ਧਰਮ ਕੰਡਾ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਪਹਿਲਾਂ ਵੀ ਉਸ ਤੋਂ 4900 ਰੁਪਏ ਬਤੌਰ ਰਿਸ਼ਵਤ ਲੈ ਚੁੱਕਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਦਿੱਤੀ ਸੂਚਨਾ ਦੀ ਤਸਦੀਕ ਕਰਨ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਤੇ ਉਪਰੋਕਤ ਮੁਲਜ਼ਮ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 4,380 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਸਰਕਾਰੀ ਸ. ਸ. ਸਕੂਲ ਕਰਮਗੜ੍ਹ ਵਿਚ ਪੰਜਾਬੀ ਮਾਹ ਨੂੰ ਸਮਰਪਿਤ ਪੰਜਾਬੀ ਮੇਲਾ ਲਗਾਇਆ ਗਿਆਬਰਨਾਲਾ (ਪਰਦੀਪ ਸਿੰਘ ਚਹਿਲ)ਪੰਜਾਬੀ ਮਹੀਨੇ ਨੂੰ ਸਮਰਪਿਤ...
28/11/2022

ਸਰਕਾਰੀ ਸ. ਸ. ਸਕੂਲ ਕਰਮਗੜ੍ਹ ਵਿਚ ਪੰਜਾਬੀ ਮਾਹ ਨੂੰ ਸਮਰਪਿਤ ਪੰਜਾਬੀ ਮੇਲਾ ਲਗਾਇਆ ਗਿਆ
ਬਰਨਾਲਾ (ਪਰਦੀਪ ਸਿੰਘ ਚਹਿਲ)ਪੰਜਾਬੀ ਮਹੀਨੇ ਨੂੰ ਸਮਰਪਿਤ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਰਮਗੜ੍ਹ ਦੇ ਦੇ ਵਿਹੜੇ ਵਿਚ ਪਿ੍ੰਸੀਪਲ ਇੰਚਾਰਜ ਸ.ਸੁਰਜਨ ਸਿੰਘ ਜੀ ਦੀ ਰਹਿਨੁਮਾਈ ਵਿੱਚ ਪੰਜਾਬੀ ਮਾਹ ਨੂੰ ਸਮਰਪਿਤ ਪੰਜਾਬੀ ਮੇਲਾ ਆਯੋਜਿਤ ਕੀਤਾ ਗਿਆ। ਇਸ ਮੇਲੇ ਵਿਚ ਮੁੱਖ ਮਹਿਮਾਨ ਸ. ਸੁਖਵਿੰਦਰ ਸਿੰਘ ਗੁਰਮ ਜ਼ਿਲ੍ਹਾ ਭਾਸ਼ਾ ਅਫ਼ਸਰ ਬਰਨਾਲਾ ਜੀ ਅਤੇ ਸ. ਬਿੰਦਰ ਸਿੰਘ ਖੁੱਡੀ ਖੋਜ ਅਫਸਰ ਬਰਨਾਲਾ ਜੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸਿਰਕਤ ਕੀਤੀ । ਪਿੰਡ ਦੇ ਸਰਪੰਚ ਸ ਬਲਵੀਰ ਸਿੰਘ ਜੀ ਅਤੇ ਮੈਨੇਜਮੈਂਟ ਕਮੇਟੀ ਦੇ ਮੈਂਬਰ ਸ ਜਸਵਿੰਦਰ ਸਿੰਘ ਚਹਿਲ , ਜਰਨੈਲ ਸਿੰਘ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਲਵਾਈ।ਇਸ ਮੇਲੇ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਕਵਿਤਾ ਲਿਖਣ ਅਤੇ ਬੋਲਣ ਦੇ ਸਾਹਿਤ ਸਿਰਜਣ ਮੁਕਾਬਲੇ ਕਰਵਾਏ ਗਏ । ਪੰਜਾਬੀ ਵਿਰਸੇ ਨਾਲ ਸੰਬੰਧਤ ਪੁਰਾਣੀਆਂ ਸੱਭਿਆਚਾਰਕ ਵਸਤੂਆਂ ਦੀ ਪ੍ਰਦਰਸ਼ਨੀ ਲਗਾਈ ਗਈ ਜਿਸ ਵਿੱਚ ਬੱਚਿਆਂ ਦੁਆਰਾ ਬਣਾਏ ਗਏ ਮਿੱਟੀ ਦੇ ਭਾਂਡੇ, ਪੱਖੀਆਂ, ਇੰਨੂ,ਪੀੜੀਆਂ, ਚਾਦਰਾਂ ਫੁਲਕਾਰੀਆਂ ਦੇ ਕਢਾਈ ਦੇ ਨਮੂਨੇ ਸਨ। ਇਸ ਪ੍ਰਦਰਸ਼ਨੀ ਵਿੱਚ ਪੁਰਾਣੇ ਸਮੇਂ ਵਿਚ ਵਰਤੇ ਜਾਂਦੇ ਪਿੱਤਲ ਦੇ ਭਾਂਡੇ, ਗਾਗਰ , ਖੂੰਡਾ, ਝੱਕਰਾ, ਢੋਲਕੀ, ਸੈਣੇ, ਪੀੜੀਆਂ,ਚਰਖਾ ,ਚੱਕੀ ਅਤੇ ਖੇਤੀ ਦੇ ਸੰਦਾਂ ਦੇ ਚਾਲੂ ਮਾਡਲ ਵੀ ਸ਼ਾਮਲ ਕੀਤੇ ਗਏ ਸਨ। ਪੰਜਾਬੀ ਵਿਸ਼ੇ ਨਾਲ ਸੰਬੰਧਿਤ ਹੱਥ ਨਾਲ ਬਣਾਏ ਚਾਰਟ, ਮਾਡਲ, ਸਲੋਗਨ, ਪੈਂਤੀ ਅੱਖਰੀ, ਫੱਟੀਆਂ, ਮੁਹਾਰਨੀ ਅਤੇ ਵਿਆਕਰਨ ਨਾਲ ਸੰਬੰਧਿਤ ਚਾਰਟ ਆਦਿ ਸ਼ਾਮਲ ਸਨ।
ਵਿਸ਼ੇਸ਼ ਤੌਰ ਤੇ ਸੂਫੀ ਕਵੀ ਵਾਰਸ ਸ਼ਾਹ,ਬੁੱਲੇ ਸ਼ਾਹ ਅਤੇ ਪੰਜਾਬੀ ਕਵੀ ਪ੍ਰੋ ਮੋਹਨ ਸਿੰਘ ਦੀਆਂ ਵੱਡ ਅਕਾਰੀ ਤਸਵੀਰਾਂ ਵੀ ਬਣਾਈਆਂ ਗਈਆਂ ਸਨ। ਇਸ ਸਮੇਂ ਸਾਹਿਤਕ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ। ਸਕੂਲ ਦੇ ਵਿਦਿਆਰਥੀਆਂ ਨੇ ਸਮੂਹਿਕ ਲੋਕ ਨਾਚ ਗਿੱਧਾ, ਭੰਗੜਾ, ਰਵਾਇਤੀ ਗੀਤ, ਸੁਹਾਗ, ਘੋੜੀਆਂ,ਕਵਿਤਾਵਾਂ, ਗੀਤ, ਗਜ਼ਲਾਂ ਵੀ ਪੇਸ਼ ਕੀਤੀਆਂ ਗਈਆਂ।
ਸਾਹਿਤ ਸਿਰਜਣ ਮੁਕਾਬਲੇ ਵਿਚ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਭਾਸ਼ਾ ਵਿਭਾਗ ਵੱਲੋਂ ਸਰਟੀਫਿਕੇਟ ਅਤੇ ਪੈਨ ਭੇੱਟ ਕੀਤੇ ਗਏ।
ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਸ ਸੁਖਵਿੰਦਰ ਸਿੰਘ ਗੁਰਮ ਜੀ ਨੂੰ ਬੁੱਲ੍ਹੇ ਸ਼ਾਹ ਦੀ ਤਸਵੀਰ ਤੋਹਫ਼ੇ ਵਜੋਂ ਭੇਟ ਕੀਤੀ ਗਈ।
ਸ ਬਿੰਦਰ ਸਿੰਘ ਖੁੱਡੀ ਜੀ ਨੇ ਆਪਣੇ ਸੰਦੇਸ਼ ਵਿੱਚ ਵਿਦਿਆਰਥੀਆਂ ਨੂੰ ਪੰਜਾਬੀ ਮੇਲੇ ਦੀ ਸਾਰਥਕਤਾ ਦੀ ਵਧਾਈ ਦਿੱਤੀ, ਉਨ੍ਹਾਂ ਸਕੂਲ ਇੰਚਾ.ਪਿ੍ੰ., ਸਮੂਹ ਸਟਾਫ ਅਤੇ ਵਿਦਿਆਰਥੀਆਂ ਦੇ ਸਮੁੱਚੇ ਕਾਰਜ ਦੀ ਸ਼ਲਾਘਾ ਕੀਤੀ। ਜ਼ਿਲ੍ਹਾ ਭਾਸ਼ਾ ਅਫ਼ਸਰ ਸ ਸੁਖਵਿੰਦਰ ਸਿੰਘ ਗੁਰਮ ਨੇ ਪੰਜਾਬੀ ਭਾਸ਼ਾ ਦੀ ਅਮੀਰੀ ਵਾਰੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਸਾਹਿਤ ਪੜ੍ਹਨ ਲਿਖਣ ਨਾਲ ਜੁੜਨ ਅਤੇ ਬੁਰਾਈਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੱਤੀ।
ਅਖੀਰ ਅੰਜਨਾ ਮੈਨਨ ਨੇ ਆਏ ਮਹਿਮਾਨਾਂ, ਪਤਵੰਤੇ ਸੱਜਣਾ ਅਤੇ ਮਾਪਿਆਂ ਦਾ ਤਹਿ ਦਿਲੋਂ ਸ਼ੁਕਰੀਆ ਅਦਾ ਕੀਤਾ।ਇਸ ਮੇਲੇ ਦੀ ਤਿਆਰੀ ਸੁਨੀਤਾ ਰਾਣੀ ਪੰਜਾਬੀ ਲੈਕਚਰਾਰ, ਅੰਜਨਾ ਕੁਮਾਰੀ ਅਤੇ ਹਰਮਨਦੀਪ ਕੌਰ ਪੰਜਾਬੀ ਅਧਿਆਪਕ,ਸਿਮਰਜੀਤ ਕੌਰ, ਸਾਇੰਸ ਅਧਿਆਪਕ, ਸ੍ਰੀਮਤੀ ਹਰਪ੍ਰੀਤ ਕੌਰ ਅੰਗਰੇਜ਼ੀ ਅਧਿਆਪਕ ਨੇ ਸਮੂਹ ਸਟਾਫ ਦੇ ਨਾਲ ਮਿਲ ਕੇ ਕਰਵਾਈ। ਮੰਚ ਸੰਚਾਲਨ ਦੀ ਭੂਮਿਕਾ ਸੱਤਵੀਂ ਜਮਾਤ ਦੀ ਵਿਦਿਆਰਥਣ ਸਿਮਰਨਜੋਤ ਕੌਰ ਨੇ ਬਾਖੂਬੀ ਨਿਭਾਈ।

ਵਿਧਾਨ ਸਭਾ ਕਮੇਟੀ ਵਲੋਂ ਜਿਲਿਆਂ ਦੇ ਡੀ.ਸੀਜ ਨੂੰ ਹਦਾਇਤਾਂ ਦਿੱਤੀਆਂ ਕਿ ਵਿਧਾਇਕਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇ-ਚੇਅਰਮੈਨ ਵਿਧਾਇਕ ਕੁਲਵ...
27/11/2022

ਵਿਧਾਨ ਸਭਾ ਕਮੇਟੀ ਵਲੋਂ ਜਿਲਿਆਂ ਦੇ ਡੀ.ਸੀਜ ਨੂੰ ਹਦਾਇਤਾਂ ਦਿੱਤੀਆਂ ਕਿ ਵਿਧਾਇਕਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇ-ਚੇਅਰਮੈਨ ਵਿਧਾਇਕ ਕੁਲਵੰਤ ਸਿੰਘ ਪੰਡੋਰੀ

ਬਰਨਾਲਾ (ਪਰਦੀਪ ਸਿੰਘ ਚਹਿਲ) ਪੰਜਾਬ ਦੇ ਜ਼ਿਲ੍ਹਿਆਂ ਵਿਚ ਸਰਕਾਰੀ ਪ੍ਰੋਗਰਾਮਾਂ ਦੌਰਾਨ ਵਿਧਾਇਕਾਂ ਨੂੰ ਬਣਦਾ ਸਨਮਾਨ ਨਾ ਮਿਲਣ ਦੇ ਮਾਮਲੇ 'ਚ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਵੱਲੋਂ ਪੰਜ ਜ਼ਿਲ੍ਹਿਆਂ ਦੇ ਡੀਸੀ ਨੂੰ ਤਲਬ ਕੀਤਾ ਗਿਆ ਸੀ। ਕਮੇਟੀ ਵੱਲੋਂ ਡੀਸੀ ਨੂੰ ਚਿਤਾਵਨੀ ਦਿੱਤੀ ਗਈ ਹੈ।

ਮਾਮਲਾ ਬੀਤੀ 15 ਅਗਸਤ ਦਾ ਹੈ। ਸੁਤੰਤਰਤਾ ਦਿਵਸ ਪ੍ਰੋਗਰਾਮ ਦੌਰਾਨ ਕੁਝ ਜ਼ਿਲ੍ਹਿਆਂ ਦੇ ਡੀਸੀ ਵੱਲੋਂ ਪ੍ਰੋਟੋਕਾਲ ਦੀ ਉਲੰਘਣਾ ਕੀਤੀ ਗਈ ਸੀ। ਇਨ੍ਹਾਂ ਜ਼ਿਲ੍ਹਿਆਂ ਦੇ ਵਿਧਾਇਕਾਂ ਨੂੰ ਸਹੀ ਥਾਂ ਨਹੀਂ ਮਿਲੀ ਸੀ। ਪ੍ਰੋਟੋਕਾਲ ਅਨੁਸਾਰ ਸਮਾਗਮ 'ਚ ਮੁੱਖ ਮਹਿਮਾਨ ਦੀ ਕੁਰਸੀ ਨਾਲ ਵਿਧਾਇਕ ਦੀ ਕੁਰਸੀ ਰੱਖੀ ਜਾਂਦੀ ਹੈ ਪਰ ਉਕਤ ਜ਼ਿਲ੍ਹਿਆਂ ਵਿਚ ਇਸ ਮਾਮਲੇ 'ਚ ਲਾਪਰਵਾਹੀ ਵਰਤੀ ਗਈ। ਜਿਸ ਤੋਂ ਬਾਅਦ ਵਿਧਾਇਕਾਂ ਵੱਲੋਂ ਸ਼ਿਕਾਇਤ ਕੀਤੀ ਗਈ ਸੀ। ਸ਼ਿਕਾਇਤ ਮਿਲਣ ਤੋਂ ਬਾਬਠਿੰਡਾ ਦੇ ਡੀਸੀ ਨੇ ਕਮੇਟੀ ਅੱਗੇ ਪੇਸ਼ ਹੋਣ ਤੋਂ ਛੋਟ ਮੰਗੀ ਸੀ ਜਦੋਂਕਿ ਮੁਹਾਲੀ ਦੇ ਡੀਸੀ ਕਮੇਟੀ ਅੱਗੇ ਪੇਸ਼ ਨਹੀਂ ਹੋਏ ਜਿਸ ਤੋਂ ਬਾਅਦ ਡੀਸੀ 'ਤੇ ਅਗਲੇਰੀ ਕਾਰਵਾਈ ਲਈ ਮੁੱਖ ਸਕੱਤਰ ਨੂੰ ਲਿਖਿਆ ਗਿਆ ਹੈ। ਮੁਹਾਲੀ ਦੇ ਡੀਸੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਮੇਟੀ ਸਾਹਮਣੇ ਪੇਸ਼ ਹੋਣ ਦੀ ਕੋਈ ਸੂਚਨਾ ਨਹੀਂ ਮਿਲੀ ਸੀ।

ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਤਿੰਨੋਂ ਡੀਸੀ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਭਵਿੱਖ ਵਿੱਚ ਅਜਿਹੀ ਕੁਤਾਹੀ ਨਾ ਵਰਤੀ ਜਾਵੇ। ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਨੂੰ ਹਦਾਇਤਾਂ ਭੇਜੀਆਂ ਗਈਆਂ ਹਨ ਕਿ ਵਿਧਾਇਕਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇ। ਕਮੇਟੀ ਵੱਲੋਂ ਬਠਿੰਡਾ ਤੇ ਮੁਹਾਲੀ ਦੇ ਡੀਸੀ ਨੂੰ ਅਗਲੀ ਪੇਸ਼ੀ ਲਈ ਤਲਬ ਕੀਤਾ ਗਿਆ ਹੈ।ਅਦ ਇਹ ਕਾਰਵਾਈ ਸ਼ੁਰੂ ਕੀਤੀ ਗਈ ਹੈ। ਕਮੇਟੀ ਵੱਲੋਂ ਬਠਿੰਡਾ, ਤਰਨਤਾਰਨ, ਸੰਗਰੂਰ, ਮੁਹਾਲੀ ਤੇ ਨਵਾਂਸ਼ਹਿਰ ਦੇ ਡੀਸੀ ਨੂੰ ਤਲਬ ਕੀਤਾ ਗਿਆ ਹੈ। ਵਿਸ਼ੇਸ਼ ਅਧਿਕਾਰ ਕਮੇਟੀ ਦੀ ਮੀਟਿੰਗ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਨਵਾਂਸ਼ਹਿਰ, ਤਰਨਤਾਰਨ ਤੇ ਸੰਗਰੂਰ ਦੇ ਡੀਸੀਜ਼ ਨੇ ਆਪਣੀ ਗਲਤੀ ਮੰਨ ਲਈ।

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਉੱਚ ਅਧਿਕਾਰੀਆਂ ਰਾਹੀਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਮ ਦਿੱਤਾ ਮੰਗ ਪੱਤਰ।- ਆਂਗਣਵਾੜੀ ਵਰਕਰ...
27/11/2022

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਉੱਚ ਅਧਿਕਾਰੀਆਂ ਰਾਹੀਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਮ ਦਿੱਤਾ ਮੰਗ ਪੱਤਰ।
- ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਮੰਨੀਆਂ ਜਾਣ।
ਬਰਨਾਲਾ/ਮਹਿਲ ਕਲਾਂ ਪਰਦੀਪ ਸਿੰਘ ਚਹਿਲ)ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਮਹਿਲ ਕਲਾਂ ਦੀ ਪ੍ਰਧਾਨ ਭੋਲੀ ਕੌਰ ਦੀ ਅਗਵਾਈ ਹੇਠ ਵਰਕਰਾਂ ਤੇ ਹੈਲਪਰਾਂ ਵੱਲੋਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਉੱਚ ਅਧਿਕਾਰੀਆਂ ਰਾਹੀਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਮ ਮੰਗ ਪੱਤਰ ਦਿੱਤਾ ਅਤੇ ਮੰਗ ਕੀਤੀ ਕਿ ਯੂਨੀਅਨ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾਣ ਅਤੇ ਮੁੱਖ ਮੰਤਰੀ ਜਥੇਬੰਦੀ ਦੀਆਂ ਆਗੂਆਂ ਨੂੰ ਮੀਟਿੰਗ ਦਾ ਸਮਾਂ ਦੇਣ ਲਈ ਅੱਗੇ ਆਉਣ । ਇਸ ਮੌਕੇ ਬਲਾਕ ਪ੍ਰਧਾਨ ਪ੍ਰਧਾਨ ਭੋਲੀ ਕੌਰ ਨੇ ਕਿਹਾ ਕਿ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿੱਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਸਨ , ਨੂੰ ਵਾਪਸ ਸੈਂਟਰਾਂ ਵਿਚ ਭੇਜਿਆ ਜਾਵੇ ਅਤੇ ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜ਼ਾ ਦਿੱਤਾ ਜਾਵੇ । ਜਦੋਂ ਤੱਕ ਇਹ ਲਾਗੂ ਨਹੀਂ ਹੁੰਦਾ ਉਦੋਂ ਤੱਕ ਆਪ ਜੀ ਦੀ ਪਾਰਟੀ ਵੱਲੋਂ ਕੀਤੇ ਗਏ ਵਾਅਦੇ ਅਨੁਸਾਰ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇ । ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇਂ 4 ਸਾਲਾਂ ਤੋਂ ਖਾਲੀ ਪਈਆਂ ਹਜ਼ਾਰਾਂ ਅਸਾਮੀਆਂ ਦੀ ਭਰਤੀ ਤੁਰੰਤ ਕੀਤੀ ਜਾਵੇ । ਕਿਉਂਕਿ ਵਰਕਰਾਂ ਤੇ ਹੈਲਪਰਾਂ ਤੋਂ ਬਿਨਾਂ ਆਂਗਣਵਾੜੀ ਸੈਂਟਰਾਂ ਨੂੰ ਚਲਾਉਣ ਵਿੱਚ ਭਾਰੀ ਦਿੱਕਤਾਂ ਆ ਰਹੀਆਂ ਹਨ । ਨਿਗੂਣੇ ਮਾਣ ਭੱਤੇ ਵਿਚੋਂ ਪੱਲਿਉਂ ਪੈਸੇ ਖ਼ਰਚ ਕੇ ਕੰਮ ਚਲਾ ਰਹੀਆਂ ਹਾਂ । ਭਰਤੀ ਦੇ ਨਿਯਮਾਂ ਵਿਚ ਪਿਛਲੀ ਸਰਕਾਰ ਵੱਲੋਂ ਕੁੱਝ ਤਰੁੱਟੀਆਂ ਕੀਤੀਆਂ ਗਈਆਂ ਸਨ ਜਿੰਨ੍ਹਾਂ ਨੂੰ ਅਸੀਂ ਠੀਕ ਕਰਨ ਦੀ ਮੰਗ ਕਰਦੀਆਂ ਹਾਂ । ਮਹਿਕਮੇ ਨੇ ਠੀਕ ਕਰਨਾ ਮੰਨ ਲਿਆ ਹੈ ਪਰ ਲਾਗੂ ਨਹੀਂ ਕੀਤਾ ਜਾ ਰਿਹਾ । ਉਹਨਾਂ ਤਰੁੱਟੀਆਂ ਨੂੰ ਦੂਰ ਕਰਕੇ ਨਵੀਂ ਭਰਤੀ ਨਿਯਮਾਂ ਵਿੱਚ ਸੋਧਾ ਕੀਤੀਆਂ ਜਾਣ । ਐਨ ਜੀ ਓ ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਮੁੱਖ ਵਿਭਾਗ ਅਧੀਨ ਲਿਆਂਦਾ ਜਾਵੇ । ਵਰਕਰਾਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ , ਉਤਸ਼ਾਹ ਵਰਧਕ ਰਾਸ਼ੀ ਕ੍ਰਮਵਾਰ ਵਰਕਰ ਤੇ ਹੈਲਪਰ ਨੂੰ 500 ਰੁਪਏ ਤੇ 250 ਰੁਪਏ ਦਿੱਤੇ ਜਾਣ । ਮਹੀਨੇ ਵਿੱਚ ਪੋਸ਼ਣ ਅਭਿਆਨ ਦੇ ਤਹਿਤ ਦੋ ਪ੍ਰੋਗਰਾਮ ਕੀਤੇ ਜਾਂਦੇ ਹਨ । ਜਿੰਨਾ ਲਈ ਖ਼ਰਚਾ ਪ੍ਰਤੀ ਮਹੀਨਾ 500 ਰੁਪਏ ਦਾ ਬਜ਼ਟ ਸਰਕਾਰ ਵੱਲੋਂ ਵਰਕਰਾਂ ਨੂੰ ਦੇਣ ਲਈ ਉਪਲੱਬਧ ਹੈ । ਪ੍ਰੰਤੂ ਪਿਛਲੇਂ ਚਾਰ ਸਾਲਾਂ ਤੋਂ ਇਹ ਪੈਸੇ ਨਹੀਂ ਦਿੱਤੇ ਜਾ ਰਹੇ । ਪਰ ਇਹ ਪ੍ਰੋਗਰਾਮ ਹਰ ਮਹੀਨੇ ਕਰਵਾਏ ਜਾ ਰਹੇ ਹਨ ਤੇ ਵਰਕਰਾਂ ਪੱਲਿਉਂ ਪੈਸੇ ਖ਼ਰਚ ਰਹੀਆਂ ਹਨ । ਕਰੋਨਾ ਕਾਲ ਨੂੰ ਛੱਡ ਕੇ ਬਾਕੀ ਪ੍ਰੋਗਰਾਮਾਂ ਦੇ ਪੈਸੇ ਤੁਰੰਤ ਦਿੱਤੇ ਜਾਣ । ਸਰਕਲ ਮੀਟਿੰਗ ਦਾ ਕਿਰਾਇਆ 200 ਰੁਪਏ ਦਿੱਤਾ ਜਾਵੇ । ਪੀ ਐਮ ਵੀ ਵਾਈ ਦੇ 2017 ਤੋਂ ਪੈਡਿੰਗ ਪਏ ਪੈਸੇ ਰਲੀਜ਼ ਕੀਤੇ ਜਾਣ । ਮਿੰਨੀ ਆਂਗਣਵਾੜੀ ਵਰਕਰ ਨੂੰ ਪੂਰੀ ਆਂਗਣਵਾੜੀ ਵਰਕਰ ਦਾ ਦਰਜ਼ਾ ਦਿੱਤਾ ਜਾਵੇ ।
ਆਂਗਣਵਾੜੀ ਸੈਂਟਰਾਂ ਦਾ ਰਾਸ਼ਨ ਠੇਕੇਦਾਰੀ ਸਿਸਟਮ ਰਾਹੀਂ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਜਿਸ ਤੇ ਤੁਰੰਤ ਰੋਕ ਲਗਾਈ ਜਾਵੇ ਅਤੇ ਰਾਸ਼ਨ ਬਣਾਉਣ ਲਈ ਦਿੱਤੇ ਜਾਂਦੇ ਪੈਸੇ ਪ੍ਰਤੀ ਲਾਭਪਾਤਰੀ 40 ਪੈਸੇ ਦੀ ਥਾਂ ਦੋ ਰੁਪਏ ਦਿੱਤੇ ਜਾਣ ਕਿਉਕਿ ਗੈਸ ਸਿਲੰਡਰ ਦੇ ਭਾਅ ਅਸਮਾਨੀ ਚੜ੍ਹ ਗਏ ਹਨ । ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਆਧੁਨਿਕ ਸਹੂਲਤਾਂ ਵਾਲੀਆਂ ਬਣਾਈਆਂ ਜਾਣ ।‌ ਹਜ਼ਾਰਾਂ ਆਂਗਣਵਾੜੀ ਸੈਂਟਰਾਂ ਵਿਚ ਮੁੱਢਲੀਆਂ ਲੋੜੀਂਦੀਆਂ ਚੀਜ਼ਾਂ ਜਿਵੇਂ ਗੈਸ ਸਿਲੰਡਰ , ਬਰਤਨ , ਦਰੀਆਂ , ਫਰਨੀਚਰ , ਕੰਨਟੇਨਰ ਆਦਿ ਨਹੀਂ ਹਨ , ਇਹਨਾਂ ਚੀਜ਼ਾਂ ਨੂੰ ਮੁਹੱਈਆ ਕਰਵਾਇਆ ਜਾਵੇ । ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਪਿਛਲੇਂ ਕਈ ਸਾਲਾਂ ਤੋਂ ਰਜਿਸਟਰ ਅਤੇ ਹੋਰ ਲੋੜੀਂਦੇ ਕਾਗਜ਼ ਪੱਤਰ ਨਹੀਂ ਦਿੱਤੇ ਜਾ ਰਹੇ ਅਤੇ ਨਾ ਹੀ ਸੈਂਟਰਾਂ ਦੀ ਸਾਫ਼ ਸਫ਼ਾਈ ਕਰਨ ਲਈ ਕੋਈ ਸਮਾਨ ਦਿੱਤਾ ਜਾ ਰਿਹਾ ।‌ ਜਦੋਂ ਕਿ ਇਸ ਦੇ ਪ੍ਰਬੰਧ ਲਈ ਬਕਾਇਦਾ ਪੰਜ ਹਜ਼ਾਰ ਰੁਪਏ ਪ੍ਰਤੀ ਆਂਗਣਵਾੜੀ ਸੈਂਟਰ ਬੱਜਟ ਹੁੰਦਾ ਹੈ । ਸਾਡੀ ਮੰਗ ਹੈ ਕਿ ਇਹ ਪੈਸਾ ਆਂਗਣਵਾੜੀ ਵਰਕਰਾਂ ਦੇ ਖਾਤੇ ਵਿੱਚ ਪਾਇਆ ਜਾਵੇ ਤਾਂ ਕਿ ਉਹ ਸਾਰਾ ਸਮਾਨ ਆਪ ਖਰੀਦ ਸਕਣ ।
12. ਵਾਧੂ ਚਾਰਜ ਦਾ ਕੰਮ ਕਰਦੀ ਵਰਕਰ ਨੂੰ ਮਹੀਨੇ ਦੇ ਸਿਰਫ਼ 50 ਰੁਪਏ ਹੀ ਦਿੱਤੇ ਜਾਂਦੇ ਹਨ । ਸਾਡੀ ਮੰਗ ਹੈ ਕਿ ਘੱਟੋ ਘੱਟ ਪੰਜ ਹਜ਼ਾਰ ਰੁਪਏ ਮਹੀਨਾ ਹੋਣਾ ਚਾਹੀਦਾ ਹੈ ।‌
ਇਸ ਮੌਕੇ ਯੂਨੀਅਨ ਦੀ ਆਗੂ ਗੁਰਮੇਲ ਕੌਰ ਪਰਮਜੀਤ ਕੌਰ ਦਲਜੀਤ ਕੌਰ ਸੰਦੀਪ ਕੌਰ ਕੁਲਵੰਤ ਕੌਰ ਹਰਪ੍ਰੀਤ ਕੌਰ ਜਸਪਾਲ ਕੌਰ ਆਦਿ ਮੌਜੂਦ ਸਨ ।

Address

Barnala
148101

Telephone

+919094854000

Website

Alerts

Be the first to know and let us send you an email when ਲੋਕ-ਪੱਖ posts news and promotions. Your email address will not be used for any other purpose, and you can unsubscribe at any time.

Contact The Business

Send a message to ਲੋਕ-ਪੱਖ:

Share