22/12/2023
ਸ਼ਹੀਦ ਬਾਬਾ ਜੀਵਨ ਸਿੰਘ - ਸ਼ਹੀਦ ਬਾਬਾ ਜੀਵਨ ਸਿੰਘ ( ਭਾਈ ਜੈਤਾ ਜੀ )13 ਦਸੰਬਰ 1649 -22 ਦਸੰਬਰ 1704) ਦਾ ਜਨਮ ਭਾਈ ਸਦਾ ਨੰਦ ਦੇ ਗ੍ਰਹਿ ਮਾਤਾ ਪਰੇਮੋ ਜੀ ਦੀ ਕੁੱਖੋਂ ਹੋਇਆ। ਜਦੋਂ ਨੌਵੇਂ ਪਾਤਿਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਮਜ਼ਲੂਮਾਂ ਦੀ ਰਾਖੀ ਲਈ ਸ਼ਹਾਦਤ ਦੇਣ ਲਈ ਦਿੱਲੀ ਗਏ ਸਨ, ਉਸ ਵੇਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਅਤੇ ਭਾਈ ਜੈਤਾ ਜੀ ਵੀ ਔਰੰਗਜ਼ੇਬ ਦੇ ਹੁਕਮਾਂ ਅਨੁਸਾਰ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਨੂੰ ਤਸੀਹੇ ਦੇ ਕੇ ਸ਼ਹੀਦ ਕਰ ਦਿੱਤਾ ਗਿਆ।
ਜਦੋਂ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਹੋਈ, ਉਸ ਵਕਤ ਸਖਤ ਪਹਿਰਿਆਂ ਵਿੱਚੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪਵਿੱਤਰ ਸੀਸ ਭਾਈ ਜੈਤਾ ਜੀ ਨੇ ਚੁੱਕ ਕੇ ਦੁਸ਼ਾਲੇ ਵਿੱਚ ਲਪੇਟ ਕੇ ਆਨੰਦਪੁਰ ਸਾਹਿਬ ਨੂੰ ਚਾਲੇ ਪਾ ਦਿੱਤੇ। ਮੰਜ਼ਿਲਾਂ ਕੱਟਦੇ ਹੋਏ ਡਰਾਵਣੇ ਜੰਗਲਾਂ ਦੀ ਪ੍ਰਵਾਹ ਨਾ ਕਰਦਿਆਂ ਭਾਈ ਜੈਤਾ ਜੀ ਕੀਰਤਪੁਰ ਸਾਹਿਬ ਪੁੱਜੇ ਅਤੇ ਬਾਲ ਗੋਬਿੰਦ ਰਾਏ ਨੂੰ ਆਨੰਦਪੁਰ ਸਾਹਿਬ ਸੀਸ ਲਿਆਉਣ ਬਾਰੇ ਸੁਨੇਹਾ ਭੇਜਿਆ ਗਿਆ। ਬਾਲ ਗੋਬਿੰਦ ਰਾਏ, ਮਾਤਾ ਗੁਜਰੀ ਜੀ ਸਮੇਤ ਸੰਗਤ ਦੇ ਕੀਰਤਪੁਰ ਸਾਹਿਬ ਪੁੱਜੇ, ਜਿੱਥੇ ਉਨ੍ਹਾਂ ਨੇ ਪਵਿੱਤਰ ਸੀਸ ਇੱਕ ਸੁੰਦਰ ਪਾਲਕੀ ਵਿੱਚ ਸਜਾ ਕੇ ਆਨੰਦਪੁਰ ਸਾਹਿਬ ਲਿਆਂਦਾ।
ਇਸ ਸਮੇਂ ਬਾਲ ਗੋਬਿੰਦ ਰਾਏ ਨੇ ਭਾਈ ਜੈਤਾ ਜੀ ਨੂੰ ਆਪਣੀ ਛਾਤੀ ਨਾਲ ਲਗਾ ਕੇ ਰੰਘਰੇਟੇ ਗੁਰੂ ਕੇ ਬੇਟੇ ਹੋਣ ਦਾ ਵਰ ਦਿੱਤਾ। ਅੰਮ੍ਰਿਤ ਛੱਕਣ ਤੋਂ ਬਾਅਦ ਭਾਈ ਜੈਤਾ ਜੀ ਜੀਵਨ ਸਿੰਘ ਬਣ ਗਏ। ਜ਼ੁਲਮ ਤੇ ਜ਼ਾਲਮ ਨਾਲ ਟੱਕਰ ਲੈਣ ਲਈ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਫੌਜਾਂ ਅਤੇ ਕਿਲ੍ਹਿਆਂ ਦਾ ਨਿਰਮਾਣ ਕਰਨ ਦਾ ਐਲਾਨ ਕੀਤਾ ਤੇ ਪਹਿਲੀ ਵਾਰ 10 ਹਜਾਰ ਖਾਲਸਾ ਫੌਜ ਬਾਬਾ ਜੀਵਨ ਸਿੰਘ ਦੀ ਕਮਾਨ ਥੱਲੇ ਤਿਆਰ ਕੀਤੀ, ਜਿਸ ਦਾ ਸੈਨਾਪਤੀ ਵੀ ਬਾਬਾ ਜੀਵਨ ਸਿੰਘ ਥਾਪਿਆ। ਇਸ ਮਹਾਨ ਸੂਰਬੀਰ ਅਤੇ ਦਲੇਰ ਬਾਬਾ ਜੀਵਨ ਸਿੰਘ ਨੇ ਸਿੱਖੀ ਸਿਦਕ ਦੀਆਂ ਉੱਚੀਆਂ-ਸੁੱਚੀਆਂ ਪ੍ਰੰਪਰਾਵਾਂ ਦਾ ਝੰਡਾ ਬੁਲੰਦ ਰੱਖਿਆ।
ਆਉ ਦੋਸਤੋ ..!! ਇਸ ਪੋਸਟ ਨੂੰ ਵੱਧ ਤੋਂ ਵੱਧ Like॥ Share॥ Comments ਕਰਕੇ ਓਸ ਮਹਾਨ ਸਿੱਖ ਨੂੰ ਸਤਿਕਾਰ॥ ਸਰਧਾਜਲੀਆਂ ਦੇਈਏ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਇਹ ਗੱਲ ਸਾਂਝੀ ਕਰੀਏ ਜੀ।