BC TV News

BC TV News Batala city

ਬਟਾਲਾ ਵਿਖੇ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ ਆਜ਼ਾਦੀ ਦਿਵਸ ਸਮਾਗਮਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐੱਸ.ਡੀ.ਐੱਮ ਬਟਾਲਾ ਨੇ ਲਹਿਰਾਇਆ ਕੌਮੀ ਝ...
15/08/2025

ਬਟਾਲਾ ਵਿਖੇ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ ਆਜ਼ਾਦੀ ਦਿਵਸ ਸਮਾਗਮ

ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐੱਸ.ਡੀ.ਐੱਮ ਬਟਾਲਾ ਨੇ ਲਹਿਰਾਇਆ ਕੌਮੀ ਝੰਡਾ

ਮਹਾਨ ਆਜ਼ਾਦੀ ਘੁਲਾਟੀਆਂ ਵੱਲੋਂ ਸੰਜੋਏ ਸੁਪਨਿਆਂ ਦੀ ਪੂਰਤੀ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਸਾਰਿਆਂ ਨੂੰ ਯਤਨਸ਼ੀਲ ਰਹਿਣਾ ਚਾਹੀਦਾ ਹੈ-ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ

ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਕੀਤਾ ਗਿਆ ਸਨਮਾਨਿਤ ਅਤੇ ਲੋੜਵੰਦ ਮਹਿਲਾਵਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ

ਪੰਜਾਬ ਪੁਲਿਸ, ਹੋਮਗਾਰਡ ਤੇ ਐਨ.ਸੀ.ਸੀ. 22 ਪੰਜਾਬ ਬਟਾਲੀਅਨ ਵੱਲੋਂ ਮਾਰਚ ਪਾਸਟ ਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਦੇਸ਼ ਭਗਤੀ ’ਤੇ ਆਧਾਰਿਤ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ

ਨਵੀਂ ਦਿੱਲੀ ਦੇ ਲਾਲ ਕਿਲ੍ਹੇ ਵਿਖੇ ਮਨਾਇਆ ਗਿਆ ਭਾਰਤ ਦਾ 79 ਵਾਂ ਆਜ਼ਾਦੀ ਦਿਵਸ
15/08/2025

ਨਵੀਂ ਦਿੱਲੀ ਦੇ ਲਾਲ ਕਿਲ੍ਹੇ ਵਿਖੇ ਮਨਾਇਆ ਗਿਆ ਭਾਰਤ ਦਾ 79 ਵਾਂ ਆਜ਼ਾਦੀ ਦਿਵਸ

ਬਟਾਲਾ ਸ਼ਹਿਰ ਨੂੰ ਖੂਬਸੂਰਤ ਤਿਰੰਗੇ ਵਾਲੀਆਂ ਲਾਈਟਾਂ ਨਾਲ ਸਜਾਇਆਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਨੂੰ ਸੁੰਦਰਤਾ ਪੱਖੋ ਦਿੱਤੀ ਜਾ ...
14/08/2025

ਬਟਾਲਾ ਸ਼ਹਿਰ ਨੂੰ ਖੂਬਸੂਰਤ ਤਿਰੰਗੇ ਵਾਲੀਆਂ ਲਾਈਟਾਂ ਨਾਲ ਸਜਾਇਆ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਨੂੰ ਸੁੰਦਰਤਾ ਪੱਖੋ ਦਿੱਤੀ ਜਾ ਰਹੀ ਹੈ ਨਿਵੇਕਲੀ ਦਿੱਖ
ਰਿਪੋਰਟ ਬਲਵਿੰਦਰ ਭੱਲਾ

ਬਟਾਲਾ, 14 ਅਗਸਤ /ਬਟਾਲਾ ਸ਼ਹਿਰ ਨੂੰ ਸੁੰਦਰਤਾ ਪੱਖੋਂ ਨਿਵਕੇਲੀ ਦਿੱਖ ਦੇਣ ਦੇ ਮੰਤਵ ਨਾਲ ਸ਼ਹਿਰ ਵਿੱਚ ਖੂਬਸੂਰਤ ਤਿਰੰਗੇ ਦੇ ਰੰਗ ਵਰਗੀਆਂ ਲਾਈਟਾਂ ਨਾਲ ਸਜਾਇਆ ਗਿਆ ਹੈ। ਇਸ ਸਬੰਧੀ ਗੱਲ ਕਰਦਿਆਂ ਐਕਸੀਅਨ ਰੋਹਿਤ ਉੱਪਲ ਨੇ ਦੱਸਿਆ ਕਿ ਬਾਬਾ ਜੀ ਦੇ ਵਿਆਹ ਪੁਰਬ ਸਮਾਗਮ ਅਤੇ ਆਜ਼ਾਦੀ ਦਿਵਸ ਸਮਾਗਮ ਨੂੰ ਮੁੱਖ ਰੱਖਦਿਆਂ ਸ਼ਹਿਰ ਅੰਦਰ ਖੂਬਸੂਰਤ ਲਾਈਟਾਂ ਲਗਾਈਆਂ ਗਈਆਂ ਹਨ।

ਉਨਾਂ ਦੱਸਿਆ ਕਿ ਸ੍ਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਬਟਾਲਾ, ਸ੍ਰੀ ਦਲਵਿੰਦਰਜੀਤ ਸਿੰਘ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਦੀ ਅਗਵਾਈ ਹੇਠ ਸ਼ਹਿਰ ਨੂੰ ਜਿਥੇ ਸਾਫ ਸੁਥਰਾ ਰੱਖਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਓਥੇ ਸ਼ਹਿਰ ਅੰਦਰ ਖੂਬਸੂਰਤ ਲਾਈਟਾਂ ਵੀ ਲਗਾਈਆਂ ਗਈਆਂ ਹਨ।

ਉਨਾਂ ਦੱਸਿਆ ਕਿ ਸਿਟੀ ਰੋਡ ਬਟਾਲਾ ਅਤੇ ਜਲੰਧਰ ਰੋਡ ਸਮੇਤ ਵੱਖ-ਵੱਖ ਸ਼ਹਿਰੀ ਹਿੱਸਿਆ ਵਿੱਚ ਤਿਰੰਗੇ ਵਾਲੀਆਂ ਲਾਈਟਾਂ ਲਗਾਈਆਂ ਗਈਆਂ ਹਨ, ਜਿਸ ਨਾਲ ਸ਼ਹਿਰ ਦੀ ਸੁੰਦਰਤਾ ਨੂੰ ਚਾਰ ਚੰਨ ਲੱਗੇ ਹਨ। ਉਨਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਸ਼ਹਿਰ ਵਿੱਚ ਸਾਫ਼-ਸਫ਼ਾਈ ਨੂੰ ਮੁੱਖ ਰੱਖਦਿਆਂ ਨਿਰੰਤਰ ਵਿਕਾਸ ਕੰਮ ਜਾਰੀ ਹੈ ਅਤੇ ਸਾਰਿਆਂ ਦੇ ਸਹਿਯੋਗ ਨਾਲ ਬਟਾਲਾ ਸ਼ਹਿਰ ਨੂੰ ਸਾਫ ਸੁਥਰਾ ਤੇ ਸੁੰਦਰ ਰੱਖਣ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।

ਉਨਾਂ ਦੱਸਿਆ ਕਿ ਵਿਆਹ ਪੁਰਬ ਸਮਾਗਮਾਂ ਦੇ ਸਬੰਧ ਵਿੱਚ ਕਾਰਪੋਰੇਸ਼ਨ ਸਮੇਤ ਵੱਖ-ਵੱਖ ਵਿਭਾਗਾਂ ਵਲੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਸੂਬਾ ਸਰਕਾਰ ਨੇ ਹੁਣ ਤੱਕ ਨੌਜਵਾਨਾਂ ਨੂੰ 55,000 ਸਰਕਾਰੀ ਨੌਕਰੀਆਂ ਦਿੱਤੀਆਂ-ਵਿਧਾਇਕ ਐਡਵੈਕਟ ਅਮਰਪਾਲ ਸਿੰਘਵਿਧਾਇਕ ਐਡਵੈਕਟ ਅਮਰਪਾਲ ਸਿੰਘ ਨੇ ਲ...
14/08/2025

ਸੂਬਾ ਸਰਕਾਰ ਨੇ ਹੁਣ ਤੱਕ ਨੌਜਵਾਨਾਂ ਨੂੰ 55,000 ਸਰਕਾਰੀ ਨੌਕਰੀਆਂ ਦਿੱਤੀਆਂ-ਵਿਧਾਇਕ ਐਡਵੈਕਟ ਅਮਰਪਾਲ ਸਿੰਘ

ਵਿਧਾਇਕ ਐਡਵੈਕਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਤਹਿਤ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

ਰਿਪੋਰਟ ਬਲਵਿੰਦਰ ਭੱਲਾ
ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 14 ਅਗਸਤ /ਵਿਧਾਇਕ ਐਡਵੈਕਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲ ਸੂਬਾ ਸਰਕਾਰ ਨੇ ਹੁਣ ਤੱਕ ਨੌਜਵਾਨਾਂ ਨੂੰ ਲਗਭਗ 55,000 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਪੂਰੀ ਯੋਗਤਾ ਦੇ ਆਧਾਰ ‘ਤੇ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਦੇ ਦਿੱਤੀਆਂ ਗਈਆਂ ਹਨ।

ਅੱਜ ਉਨਾਂ ਆਪਣੇ ਦਫਤਰ ਵਿਖੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕਰਨ ਉਪਰੰਤ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਵਿਕਾਸ ਕਾਰਜਾਂ ਦੀ ਗਤੀ ਨੂੰ ਤੇਜ਼ੀ ਦਿੱਤੀ ਹੈ, ਉਸਦੇ ਨਾਲ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਦੂਰ ਕੀਤੀ ਜਾ ਰਹੀਆਂ ਹਨ। ਉਨਾਂ ਕਿਹਾ ਕਿ ਹਲਕੇ ਦਾ ਚਹੁਪੱਖੀ ਵਿਕਾਸ ਉਨਾਂ ਦੀ ਪ੍ਰਮੁੱਖਤਾ ਹੈ ਅਤੇ ਪਾਰਦਰਸ਼ੀ ਢੰਗ ਨਾਲ ਹਲਕੇ ਅੰਦਰ ਵਿਕਾਸ ਕੰਮ ਕਰਵਾਏ ਜਾ ਰਹੇ ਹਨ।

ਉਨਾਂ ਨੇ ਲੋਕਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਬੀਤੇ ਦਿਨੀਂ ਭਰਤੀ ਕੀਤੇ ਗਏ 504 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ ਅਤੇ ਸਰਕਾਰ ਵਲੋਂ ਲਗਾਤਾਰ ਪਾਰਦਰਸ਼ੀ ਢੰਗ ਨਾਲ ਵੱਖ-ਵੱਖ ਵਿਭਾਗਾਂ ਵਿੱਚ ਨਿਯੁਕਤੀਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਸੂਬੇ ਦੀ ਸੇਵਾ ਦਾ ਮੌਕਾ ਦੇਣ ਲਈ ਪਟਵਾਰੀਆਂ ਦੀਆਂ ਹੋਰ ਆਸਾਮੀਆਂ ਉਤੇ ਵੀ ਛੇਤੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੀ ਅਲਾਮਤ ਦਾ ਖ਼ਾਤਮਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਲੋਕਾਂ ਦੀ ਭਲਾਈ ਲਈ ਪਾਰਦਰਸ਼ੀ ਤੇ ਕਾਰਜਕੁਸ਼ਲ ਪ੍ਰਸ਼ਾਸਨਿਕ ਢਾਂਚਾ ਯਕੀਨੀ ਬਣਾਇਆ ਜਾ ਸਕੇ।

ਜਗਰੂਪ ਸਿੰਘ ਸੇਖਵਾਂ ਨੇ ਵਿਰੋਧੀ ਪਾਰਟੀਆਂ ਦੀਆਂ ਅਫ਼ਵਾਹਾਂ ਦਾ ਖੰਡਨ ਕੀਤਾਕਿਹਾ ਉਹ ਆਮ ਆਦਮੀ ਪਾਰਟੀ ਦੇ ਸੱਚੇ ਸਿਪਾਹੀ ਹਨ ਅਤੇ ਪਾਰਟੀ ਦੀ ਚੜ੍ਹਦ...
14/08/2025

ਜਗਰੂਪ ਸਿੰਘ ਸੇਖਵਾਂ ਨੇ ਵਿਰੋਧੀ ਪਾਰਟੀਆਂ ਦੀਆਂ ਅਫ਼ਵਾਹਾਂ ਦਾ ਖੰਡਨ ਕੀਤਾ

ਕਿਹਾ ਉਹ ਆਮ ਆਦਮੀ ਪਾਰਟੀ ਦੇ ਸੱਚੇ ਸਿਪਾਹੀ ਹਨ ਅਤੇ ਪਾਰਟੀ ਦੀ ਚੜ੍ਹਦੀਕਲਾ ਲਈ ਦਿਨ-ਰਾਤ ਕੰਮ ਕਰਦੇ ਰਹਿਣਗੇ

ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਆਮ ਆਦਮੀ ਪਾਰਟੀ ਦਾ ਗਰਾਫ਼ ਉੱਚਾ ਹੋਇਆ - ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ, / - ਵਿਧਾਨ ਸਭਾ ਹਲਕਾ ਕਾਦੀਆਂ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕੁਝ ਸ਼ਰਾਰਤੀ ਅਨਸਰਾਂ ਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਦਾ ਖੰਡਨ ਕਰਦਿਆਂ ਕਿਹਾ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਸੱਚੇ ਸਿਪਾਹੀ ਹਨ ਅਤੇ ਉਹ ਪਾਰਟੀ ਦੀ ਚੜ੍ਹਦੀਕਲਾ ਲਈ ਦਿਨ-ਰਾਤ ਕੰਮ ਕਰਦੇ ਰਹਿਣਗੇ।
ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਜਾਰੀ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਉਹ ਆਪਣੇ ਸਵਰਗੀ ਪਿਤਾ ਜਥੇਦਾਰ ਸੇਵਾ ਸਿੰਘ ਸੇਖਵਾਂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ ਅਤੇ ਪਾਰਟੀ ਨੇ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਟਿਕਟ ਦੇ ਨਾਲ ਨਿਵਾਜਿਆ। ਇੱਥੇ ਹੀ ਬੱਸ ਨਹੀਂ ਪਾਰਟੀ ਨੇ ਉਨ੍ਹਾਂ ਨੂੰ ਗੁਰਦਾਸਪੁਰ ਦਾ ਜ਼ਿਲ੍ਹਾ ਪ੍ਰਧਾਨ ਅਤੇ ਫਿਰ ਸੂਬਾ ਜਨਰਲ ਸਕੱਤਰ ਦੇ ਅਹੁਦੇ ਨਾਲ ਨਿਵਾਜਿਆ। ਇੱਥੇ ਹੀ ਬੱਸ ਨਹੀਂ ਪਾਰਟੀ ਨੇ ਉਨ੍ਹਾਂ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਜੋਂ ਵੀ ਸੇਵਾ ਕਰਨ ਦਾ ਮੌਕਾ ਦਿੱਤਾ। ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਹ ਆਮ ਆਦਮੀ ਪਾਰਟੀ ਦੇ ਸਮਰਪਿਤ ਸਿਪਾਹੀ ਹਨ ਅਤੇ ਉਹ ਆਪਣੇ ਆਗੂਆਂ ਅਤੇ ਪਾਰਟੀ ਨਾਲ ਚਟਾਨ ਵਾਂਗ ਖੜ੍ਹੇ ਹਨ।

ਕਾਦੀਆਂ ਹਲਕੇ ਵਿੱਚ ਕੀਤੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਉਨ੍ਹਾਂ ਦੀ ਮਿਹਨਤ ਤੇ ਰਣਨੀਤੀ ਸਦਕਾ ਧਾਰੀਵਾਲ ਮਿਊਂਸੀਪਲ ਕਮੇਟੀ ਉੱਪਰ ਆਮ ਆਦਮੀ ਪਾਰਟੀ ਆਪਣਾ ਕਬਜ਼ਾ ਕਰ ਸਕੀ। ਇਸ ਤੋਂ ਇਲਾਵਾ ਪੰਚਾਇਤੀ ਚੋਣਾਂ ਦੌਰਾਨ ਹਲਕਾ ਕਾਦੀਆਂ ਦੀਆਂ 80 ਫ਼ੀਸਦੀ ਤੋਂ ਵੱਧ ਆਮ ਆਦਮੀ ਪਾਰਟੀ ਪੱਖੀ ਪੰਚਾਇਤਾਂ ਦੀ ਜਿੱਤ ਕਰਵਾਈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ 2024 ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਆਪਣੇ ਸ਼ਹਿਰ ਕਾਦੀਆਂ ਵਿੱਚ ਆਮ ਆਦਮੀ ਪਾਰਟੀ ਨੇ 450 ਵੋਟਾਂ ਨਾਲ ਇਤਿਹਾਸਕ ਜਿੱਤ ਦਰਜ ਕੀਤੀ।

ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਵਿਧਾਨ ਸਭਾ ਚੋਣ 2022 ਵਿੱਚ ਪ੍ਰਤਾਪ ਸਿੰਘ ਬਾਜਵਾ ਨਾਲ 13,921 ਵੋਟਾਂ ਦਾ ਫ਼ਰਕ ਸੀ, ਇਸ ਤੋਂ ਬਾਅਦ ਉਨ੍ਹਾਂ ਨੇ ਲਗਾਤਾਰ ਲੋਕਾਂ ਨਾਲ ਸੰਪਰਕ ਬਣਾਇਆ ਅਤੇ ਹਲਕੇ ਦੇ ਲੋਕਾਂ ਦੀ ਸੇਵਾ ਕਾਰਨ ਲੋਕ ਸਭਾ ਚੋਣ 2024 ਵਿੱਚ ਕਾਦੀਆਂ ਹਲਕੇ ਵਿੱਚ ਪ੍ਰਤਾਪ ਸਿੰਘ ਬਾਜਵਾ ਦੀ ਲੀਡ ਘੱਟ ਕੇ ਕੇਵਲ 3,152 ਵੋਟਾਂ ਰਹਿ ਗਈ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੇ ਮਨਾਂ ਵਿੱਚ ਵੱਡੇ ਬਦਲਾਅ ਦਾ ਸਪਸ਼ਟ ਸੰਕੇਤ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਗੁਰਇਕਬਾਲ ਸਿੰਘ ਮਾਹਲ ਨੂੰ ਤੀਜੇ ਸਥਾਨ ‘ਤੇ ਧੱਕ ਦੇ ਕੇ 2022 ਦੇ ਮੁਕਾਬਲੇ ਕਰੀਬ 25,557 ਵੋਟਾਂ ਦੀ ਘਾਟ, ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਮੁੱਖ ਚੁਣੌਤੀਕਾਰ ਵਜੋਂ ਸਥਾਪਿਤ ਕਰਦੀ ਹੈ।

ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਹਲਕੇ ਦਾ ਕੀਤਾ ਜਾ ਰਿਹਾ ਵਿਕਾਸ ਅਤੇ ਇਹ ਸਾਰੇ ਅੰਕੜੇ ਤੇ ਜਿੱਤਾਂ ਇਹ ਸਾਬਤ ਕਰਦੀਆਂ ਹਨ ਕਿ ਉਨ੍ਹਾਂ ਦੀ ਲੀਡਰਸ਼ਿਪ ਹੇਠ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਆਮ ਆਦਮੀ ਪਾਰਟੀ ਦਾ ਗਰਾਫ਼ ਤੇਜ਼ੀ ਨਾਲ ਵੱਧ ਰਿਹਾ ਹੈ ਤੇ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੀਆਂ ਲੋਕ ਪੱਖੀ ਨੀਤੀਆਂ ਕਾਰਨ ਜੇਤੂ ਹੋ ਕੇ ਉੱਭਰੇਗੀ ਅਤੇ ਲੋਕ ਵਿਰੋਧੀ ਦੇ ਕੂੜ ਪ੍ਰਚਾਰ ਨੂੰ ਸਿਰੇ ਤੋਂ ਰੱਦ ਕਰ ਦੇਣਗੇ।

ਬਟਾਲਾ 'ਚ ਅੱਡਾ ਦਾਲਮ ਵਿਖੇ ਇਕ ਮੈਡੀਕਲ ਸਟੋਰ ਮਾਲਕ ਡਾਕਟਰ ਜੋਗਾ ਸਿੰਘ 'ਤੇ ਅਣਪਛਾਣਿਆ  ਚਲਾਈਆਂ ਗੋਲੀਆਂ, ਗੰਭੀਰ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦ...
11/08/2025

ਬਟਾਲਾ 'ਚ ਅੱਡਾ ਦਾਲਮ ਵਿਖੇ ਇਕ ਮੈਡੀਕਲ ਸਟੋਰ ਮਾਲਕ ਡਾਕਟਰ ਜੋਗਾ ਸਿੰਘ 'ਤੇ ਅਣਪਛਾਣਿਆ ਚਲਾਈਆਂ ਗੋਲੀਆਂ, ਗੰਭੀਰ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਹਲਕਾ ਫਤਿਹਗੜ੍ਹ ਚੁੜੀਆਂ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਪਹੁੰਚੇ ਸਿਵਲ ਹਸਪਤਾਲ ਬਟਾਲਾ ਜਾਣਿਆ ਜਖਮੀ ਹਾਲ

ਬਟਾਲਾ ਰਿਪੋਰਟ ਬਲਵਿੰਦਰ ਭੱਲਾ

ਬਟਾਲਾ ਦੇ ਨਜ਼ਦੀਕੀ ਅੱਡਾ ਦਾਲਮ ਨੰਗਲ ਵਿਖੇ ਗੁਰੂ ਨਾਨਕ ਮੈਡੀਕਲ ਸਟੋਰ ਦੇ ਮਾਲਕ ਡਾਕਟਰ ਜੋਗਾ ਸਿੰਘ 'ਤੇ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਸਿੱਧੀਆਂ ਗੋਲੀਆਂ ਚਲਾਈਆਂ ਗਈਆਂ ਹਨ। ਗੋਲੀਆਂ ਲੱਗਣ ਨਾਲ ਡਾਕਟਰ ਜੋਗਾ ਸਿੰਘ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ ਤੇ ਉਨਾਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਾਇਆ ਗਿਆ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਸਵੇਰੇ 9 ਵਜੇ ਦੇ ਕਰੀਬ ਅੱਡਾ ਵਡਾਲਾ ਬਾਂਗਰ ਵਿਖੇ ਖਹਿਰਾ ਮੈਡੀਕਲ ਸਟੋਰ ਤੇ ਗੋਲੀਆਂ ਚੱਲੀਆਂ ਸਨ ਅਤੇ ਉਸ ਤੋਂ 4 ਘੰਟਿਆਂ ਦੇ ਬਾਅਦ ਅੱਡਾ ਦਾਲਮ ਨੰਗਲ ਵਿਖੇ ਗੋਲੀ ਚੱਲਣ ਦੀ ਘਟਨਾ ਨਾਲ ਇਲਾਕੇ 'ਚ ਦਹਿਸ਼ਤ ਫੈਲ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਡਾਕਟਰ ਜੋਗਾ ਸਿੰਘ ਆਪਣੇ ਮੈਡੀਕਲ ਸਟੋਰ 'ਤੇ ਬੈਠੇ ਹੋਏ ਸਨ ਕਿ ਕਰੀਬ 1 ਵਜੇ ਦੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ 'ਚੋਂ ਇੱਕ ਨੌਜਵਾਨ ਮੈਡੀਕਲ ਸਟੋਰ ਦੇ ਅੰਦਰ ਆਇਆ ਤੇ ਆਉਂਦਿਆਂ ਹੀ ਉਸਨੇ ਡਾਕਟਰ ਜੋਗਾ ਸਿੰਘ ਤੇ ਸਿੱਧੀਆਂ ਦੋ ਗੋਲੀਆਂ ਚਲਾਈਆਂ। ਗੋਲੀਆਂ ਡਾਕਟਰ ਸਿੰਘ ਦੇ ਮੋਢੇ ਅਤੇ ਬਾਂਹ 'ਚ ਲੱਗੀਆਂ ਹਨ, ਜਿਸ ਨਾਲ ਉਹ ਗੰਭੀਰ ਰੂਪ 'ਚ ਜਖਮੀ ਹੋ ਗਏ। ਗੋਲੀਆਂ ਚਲਾਉਣ ਵਾਲੇ ਮੋਟਰਸਾਈਕਲ 'ਤੇ ਮੌਕੇ ਤੋਂ ਫਰਾਰ ਹੋ ਗਏ ਹਨ। ਇਸ ਘਟਨਾ ਨਾਲ ਅੱਡਾ ਦਾਲਮ ਨੰਗਲ 'ਚ ਲੋਕਾਂ ਦੇ ਮਨਾਂ 'ਚ ਡਰ ਪਾਇਆ ਜਾ ਰਿਹਾ ਹੈ। ਉਧਰ ਜਖਮੀ ਜੋਗਾ ਸਿੰਘ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਾਇਆ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਸਿਵਲ ਹਸਪਤਾਲ ਪਹੁੰਚ ਗਏ ਅਤੇ ਜ਼ਖ਼ਮੀ ਡਾਕਟਰ ਜੋਗਾ ਸਿੰਘ ਦੇ ਇਲਾਜ ਬਾਰੇ ਡਾਕਟਰਾਂ ਕੋਲੋਂ ਜਾਣਕਾਰੀ ਲਈ ਹੈ। ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਦਿਨੋਂ- ਦਿਨ ਵਿਗੜ ਰਹੇ ਹਨ । ਉਹਨਾਂ ਕਿਹਾ ਪੰਜਾਬ ਅੰਦਰ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਖਰਾਬ ਹੋ ਰਹੀ ਹੈ।

ਸਿਹਤ ਸੰਭਾਲ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਵਰਗੇ ਅਹਿਮ ਖੇਤਰ ਸਾਡੀ ਪ੍ਰਮੁੱਖ ਤਰਜੀਹ-ਵਿਧਾਇਕ ਸ਼ੈਰੀ ਕਲਸੀਕਿਹਾ-ਉਦਯੋਗ ਮੁਖੀਆਂ ਦੀ...
11/08/2025

ਸਿਹਤ ਸੰਭਾਲ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਵਰਗੇ ਅਹਿਮ ਖੇਤਰ ਸਾਡੀ ਪ੍ਰਮੁੱਖ ਤਰਜੀਹ-ਵਿਧਾਇਕ ਸ਼ੈਰੀ ਕਲਸੀ

ਕਿਹਾ-ਉਦਯੋਗ ਮੁਖੀਆਂ ਦੀ ਫੀਡਬੈਕ ਆਰਥਿਕ ਵਿਕਾਸ ਨੂੰ ਤੇਜ਼ ਕਰਨ ਦੀ ਕੁੰਜੀ

ਬਟਾਲਾ, 11 ਅਗਸਤ ਰਿਪੋਰਟ ਬਲਵਿੰਦਰ ਭੱਲਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਦਯੋਗਿਕ ਖੇਤਰ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ ਅਤੇ ਉਦਯੋਗਪਤੀਆਂ ਤੋਂ ਪ੍ਰਾਪਤ ਫੀਡਬੈਕ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਨੀਤੀਆਂ ਨੂੰ ਆਕਾਰ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਉਦਯੋਗਿਕ ਵਿਕਾਸ ਰੁਕ ਗਿਆ ਸੀ ਪਰ ਮੌਜੂਦਾ ਸਰਕਾਰ ਉਦਯੋਗਿਕ ਖੇਤਰ ਦੀ ਬਿਹਤਰੀ ਲਈ ਲਗਾਤਾਰ ਯਤਨਸ਼ੀਲ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਉਦਯੋਗਪਤੀਆਂ ਦੀ ਸਖਤ ਮਿਹਨਤ, ਦਿ੍ਰੜ੍ਹਤਾ ਅਤੇ ਸਮਰਪਣ ਭਾਵਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਨੂੰ ਵਿਕਾਸ ਦੀ ਰਾਹ ‘ਤੇ ਲਿਜਾਣ ਲਈ ਸਨਅਤਕਾਰਾਂ ਦੀ ਫੀਡਬੈਕ ਦੀ ਅਹਿਮੀਅਤ ‘ਤੇ ਜੋਰ ਦਿੱਤਾ ਹੈ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਪਿਛਾਂਹ-ਖਿੱਚੂ ਨੀਤੀਆਂ ਨਾਲ ਉਦਯੋਗ ਪੰਜਾਬ ਤੋਂ ਪਲਾਇਨ ਕਰ ਗਏ ਸਨ। ਉਦੋਂ ਵਿਕਾਸ ਨੂੰ ਸੁਚਾਰੂ ਬਣਾਉਣ ਦੀ ਬਜਾਏ ਸਨਅਤਾਂ ਲਈ ਬੇਲੋੜੀਆਂ ਰੁਕਾਵਟਾਂ ਪੈਦਾ ਕੀਤੀਆਂ ਗਈਆਂ ਸਨ।

ਵਿਧਾਇਕ ਸ਼ੈਰੀ ਕਲਸੀ ਨੇ ਸਿਹਤ ਸੰਭਾਲ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਵਰਗੇ ਅਹਿਮ ਖੇਤਰਾਂ ਨੂੰ ਕੌਮੀ ਪੱਧਰ ‘ਤੇ ਲਿਆਉਣ ਦਾ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸਿਹਰਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਪੰਜ ਖੇਤਰ ਸਾਡੀਆਂ ਪ੍ਰਮੁੱਖ ਤਰਜੀਹਾਂ ਹਨ ਅਤੇ ਅਸੀਂ ਇਨ੍ਹਾਂ ਖੇਤਰਾਂ ਨੂੰ ਮਜਬੂਤ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੇ ਹਾਂ।

ਉਨਾਂ ਨੇ ਅੱਗੇ ਕਿਹਾ ਕਿ ਸਾਡੇ ਸੁਪਨਿਆਂ ਦਾ ਪੰਜਾਬ ਬਣਾਉਣ ਲਈ ਸਰਕਾਰ, ਉਦਯੋਗ ਅਤੇ ਅਕਾਦਮਿਕ ਸੰਸਥਾਵਾਂ ਦਰਮਿਆਨ ਸਹਿਯੋਗ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਤਾਲਮੇਲ ਸਾਡੇ ਰਾਜ ਅਤੇ ਇਸ ਦੇ ਲੋਕਾਂ ਲਈ ਕਾਫੀ ਲਾਭਦਾਇਕ ਹੋਵੇਗਾ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ ਸੰਭਾਲ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਸਾਡੀ ਵਿਕਾਸ ਰਣਨੀਤੀ ਦੇ ਮੁੱਖ ਥੰਮ੍ਹ ਹਨ।

ਬਟਾਲਾ ਪੁਲਿਸ ਦੇ ਟ੍ਰੈਫਿਕ ਸਟਾਫ਼ ਨੇ ਹੈਲਮਟ ਪਾ ਕੇ ਅਤੇ ਸ਼ੀਟ ਬੈਲਟ ਲਗਾ ਕੇ ਵਾਹਨ ਚਲਾਉਣ ਬਾਰੇ ਕੀਤਾ ਜਾਗਰੂਕਬਟਾਲਾ, 11 ਅਗਸਤ ਰਿਪੋਰਟ ਬਲਵਿੰਦਰ ...
11/08/2025

ਬਟਾਲਾ ਪੁਲਿਸ ਦੇ ਟ੍ਰੈਫਿਕ ਸਟਾਫ਼ ਨੇ ਹੈਲਮਟ ਪਾ ਕੇ ਅਤੇ ਸ਼ੀਟ ਬੈਲਟ ਲਗਾ ਕੇ ਵਾਹਨ ਚਲਾਉਣ ਬਾਰੇ ਕੀਤਾ ਜਾਗਰੂਕ

ਬਟਾਲਾ, 11 ਅਗਸਤ ਰਿਪੋਰਟ ਬਲਵਿੰਦਰ ਭੱਲਾ
ਸ੍ਰੀ ਸੁਹੇਲ ਕਾਸਿਮ ਮੀਰ, ਐਸ ਐਸ ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਟ੍ਰੈਫਿਕ ਸਟਾਫ਼ ਵੱਲੋਂ ਦੇਸ ਰਾਜ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ, ਬਟਾਲਾ ਵਿਖੇ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਸੈਮੀਨਾਰ ਕਰਵਾਇਆ। ਵਿਦਿਆਰਥੀਆਂ ਨੂੰ ਨਾਬਾਲਗ ਬੱਚਿਆਂ ਨੂੰ ਗੱਡੀ ਚਲਾਉਣ ਵਿਰੁੱਧ ਨਵੇਂ ਕਾਨੂੰਨ, ਸੜਕ ਸੁਰੱਖਿਆ ਅਤੇ 112 ਹੈਲਪਲਾਈਨ ਨੰਬਰ ਬਾਰੇ ਜਾਗਰੂਕ ਕੀਤਾ ਗਿਆ।

ਇਸ ਮੌਕੇ ਸ੍ਰੀਮਤੀ ਜਸਵੰਤ ਕੋਰ, ਐਸ.ਪੀ (ਐੱਚ) ਬਟਾਲਾ ਨੇ ਦੱਸਿਆ ਕਿ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਨੇ ਵਿਦਿਆਰਥੀਆਂ ਨੂੰ ਰੋਡ ਲਾਈਨ ਤੇ ਰੋਡ ਸਾਈਨ ਬਾਰੇ ਦੱਸਿਆ ਗਿਆ। ਹੈਲਮਟ, ਸ਼ੀਟ ਬੈਲਟ ਲਗਾਉਣ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਸੜਕ ਸੁਰੱਖਿਆ ਹੈਲਪ ਲਾਈਨ ਨੰਬਰ 112 ਬਾਰੇ ਵੀ ਬੱਚਿਆਂ ਨੂੰ ਦੱਸਿਆ ਗਿਆ। ਇਸ ਮੌਕੇ ਸੁਖਵਿੰਦਰ ਸਿੰਘ ਟ੍ਰੈਫਿਕ ਇੰਚਾਰਜ ਬਟਾਲਾ ਵੀ ਮੋਜੂਦ ਸਨ।

ਇਸ ਮੌਕੇ ਵਿਦਿਆਰਥੀਆਂ ਨੂੰ ਘੱਟ ਉਮਰ ਵਿੱਚ ਡਰਾਈਵਿੰਗ ਕਰਨ ਉਪਰੰਤ ਹੋਣ ਵਾਲੀ ਕਨੂੰਨੀ ਕਾਰਵਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਰਾਈਵਿੰਗ ਲਾਇਸੈਂਸ ਦੀ ਅਹਿਮੀਅਤ ਬਾਰੇ ਅਤੇ ਫ਼ਰਿਸ਼ਤੇ ਸਕੀਮ ਬਾਰੇ ਜਾਗਰੂਕ ਕੀਤਾ ਗਿਆ ।

ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਵੀ ਜਾਗਰੂਕ ਕਤਾ ਗਿਆ। ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਪੋਦਿਆਂ ਦੀ ਸਾਂਭ-ਸੰਭਾਲ ਬਾਰੇ ਪ੍ਰੇਰਿਤ ਕੀਤਾ ਗਿਆ। ਉਨਾਂ ਦੱਸਿਆ ਕਿ ਅੱਜ ਲੋੜ ਹੈ ਕਿ ਵੱਧ ਤੋਂ ਪੌਦੇ ਲਗਾਏ ਜਾਣ ਤੇ ਉਨਾਂ ਦੀ ਸਾਂਭ-ਸੰਭਾਲ ਕੀਤੀ ਜਾਵੇ।

05/08/2025

ਵਿਜੀਲੈਂਸ ਬਿਊਰੋ ਵੱਲੋਂ ਫਰਜ਼ੀ ਹੈਵੀ ਡਰਾਈਵਿੰਗ ਲਾਇਸੈਂਸ ਰੈਕੇਟ ਦਾ ਪਰਦਾਫਾਸ਼, ਆਰਟੀਏ-ਸਟੇਟ ਡਰਾਈਵਿੰਗ ਸੈਂਟਰ ਦੀ ਮਿਲੀਭੁਗਤ ਸਾਹਮਣੇ ਆਈ; ਮੋਟਰ ਵਹੀਕਲ ਇੰਸਪੈਕਟਰ ਸਮੇਤ ਚਾਰ ਗ੍ਰਿਫ਼ਤਾਰ

ਚੰਡੀਗੜ੍ਹ, ਬਟਾਲਾ,5 ਅਗਸਤ, (ਬਲਵਿੰਦਰ ਭੱਲਾ)
ਸਰਕਾਰੀ ਦਫ਼ਤਰਾਂ ਵਿੱਚੋਂ ਭ੍ਰਿਸ਼ਟਾਚਾਰ ਦੇ ਅਮਲ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਰੀਜ਼ਨਲ ਟਰਾਂਸਪੋਰਟ ਅਥਾਰਟੀ (ਆਰਟੀਏ) ਗੁਰਦਾਸਪੁਰ, ਸਟੇਟ ਇੰਸਟੀਚਿਊਟ ਆਫ਼ ਆਟੋਮੋਬਾਈਲ ਐਂਡ ਡਰਾਈਵਿੰਗ ਸਕਿੱਲ ਸੈਂਟਰ, ਮਹੂਆਣਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮੁਲਾਜ਼ਮਾਂ ਅਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਪ੍ਰਾਈਵੇਟ ਦਸਤਾਵੇਜ਼ ਏਜੰਟਾਂ ਵਿਚਕਾਰ ਮਿਲੀਭੁਗਤ ਦਾ ਪਰਦਾਫਾਸ਼ ਕਰਦਿਆਂ ਹੈਵੀ ਡਰਾਇਵਿੰਗ ਡਰਾਈਵਿੰਗ ਲਾਇਸੈਂਸ ਜਾਰੀ ਕਰਨ ਵਾਲੇ ਇੱਕ ਵੱਡੇ ਅਤੇ ਫਰਜ਼ੀ ਭ੍ਰਿਸ਼ਟਾਚਾਰ ਰੈਕੇਟ ਨੂੰ ਬੇਨਕਾਬ ਕੀਤਾ ਹੈ। ਇਸ ਕੇਸ ਵਿੱਚ ਵਿਜੀਲੈਂਸ ਬਿਊਰੋ ਨੇ ਸੱਤ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ, ਜਿਨ੍ਹਾਂ ਵਿੱਚੋਂ ਮੋਟਰ ਵਹੀਕਲ ਇੰਸਪੈਕਟਰ (ਐਮਵੀਆਈ) ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਠਾਨਕੋਟ ਦੇ ਰਹਿਣ ਵਾਲੇ ਇੱਕ ਵਿਅਕਤੀ ਤੋਂ ਮਿਲੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਆਰਟੀਏ, ਗੁਰਦਾਸਪੁਰ ਵਿਖੇ ਡਾਟਾ ਐਂਟਰੀ ਆਪਰੇਟਰ ਪ੍ਰਤਿਭਾ ਸ਼ਰਮਾ ਵਿਰੁੱਧ ਡੂੰਘਾਈ ਨਾਲ ਜਾਂਚ ਸ਼ੁਰੂ ਕੀਤੀ ਸੀ। ਹੁਣ ਤੱਕ ਦੀ ਜਾਂਚ ਦੇ ਆਧਾਰ ‘ਤੇ ਇਸ ਕੇਸ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ, ਆਈਪੀਸੀ ਅਤੇ ਆਈਟੀ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਨੰਬਰ 32 ਮਿਤੀ 4 ਅਗਸਤ, 2025 ਦਰਜ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਤਫਤੀਸ਼ ਤੋਂ ਪਤਾ ਲੱਗਾ ਹੈ ਕਿ ਐਸਆਈਏਡੀਐਸ ਸੈਂਟਰ ਮਹੂਆਣਾ ਦੁਆਰਾ ਜਾਰੀ ਕੀਤੇ ਗਏ 51 ਡਰਾਈਵਿੰਗ ਸਿਖਲਾਈ ਸਰਟੀਫਿਕੇਟਾਂ ਵਿੱਚੋਂ 23 ਜਾਅਲੀ ਪਾਏ ਗਏ ਕਿਉਂਕਿ ਸਿਰਫ਼ 27 ਜਾਇਜ਼ ਸਰਟੀਫਿਕੇਟ ਨੰਬਰ ਰਿਕਾਰਡ ਵਿੱਚ ਸਨ। ਦੱਸਣਯੋਗ ਹੈ ਕਿ ਸਿਸਟਮ ਜਨਰੇਟਿਡ ਫੀਲਡ ਜਿਵੇਂ ਵਿਲੱਖਣ ਸਰਟੀਫਿਕੇਟ ਨੰਬਰ, ਕਿਊਆਰ ਕੋਡ ਅਤੇ ਰਸੀਦ ਨੰਬਰ ‘ਚ ਸ਼ਾਮਲ ਮੋਬਾਈਲ ਨੰਬਰ, ਜੋ ਕਿ ਪ੍ਰਮਾਣਿਕਤਾ ਦੇ ਮਹੱਤਵਪੂਰਨ ਮਾਪਦੰਡ ਹਨ, ਨੂੰ ਸਿਰਫ਼ ਸੰਸਥਾ ਦੇ ਮੁਲਾਜ਼ਮਾਂ ਦੁਆਰਾ ਹੀ ਬਦਲਿਆ ਜਾ ਸਕਦਾ ਸੀ। ਇਨ੍ਹਾਂ ਮਾਪਦੰਡਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਗੜਬੜੀ ਤੋਂ ਧੋਖਾਧੜੀ ਦੇ ਅਮਲ ਦਾ ਪਤਾ ਲਗਦਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਜਾਂਚ ਵਿੱਚ ਕੁਲਬੀਰ ਡਾਕੂਮੈਂਟਸ ਸੈਂਟਰ, ਸ਼ੈਲੀ ਡਾਕੂਮੈਂਟਸ ਸੈਂਟਰ, ਜੀਐਮਡੀ ਡਾਕੂਮੈਂਟਸ ਸੈਂਟਰ ਅਤੇ ਪੰਜਾਬ ਡਾਕੂਮੈਂਟਸ ਸਮੇਤ ਪ੍ਰਾਈਵੇਟ ਏਜੰਟਾਂ ਦੀ ਭੂਮਿਕਾ ਦਾ ਪਤਾ ਲੱਗਾ ਹੈ, ਜਿਨ੍ਹਾਂ ਨੇ ਰਿਸ਼ਵਤ ਬਦਲੇ ਬਿਨੈਕਾਰਾਂ ਨੂੰ ਜਾਅਲੀ ਦਸਤਾਵੇਜ਼ ਦੇਣ ਵਿੱਚ ਮਦਦ ਕੀਤੀ। ਵਿੱਤੀ ਲੈਣ-ਦੇਣ ਤੋਂ ਪਤਾ ਲੱਗਿਆ ਕਿ ਇਨ੍ਹਾਂ ਏਜੰਟਾਂ ਵੱਲੋਂ ਸਾਬਕਾ ਆਰਟੀਏ ਡੇਟਾ ਐਂਟਰੀ ਆਪਰੇਟਰ ਰਾਕੇਸ਼ ਕੁਮਾਰ, ਜੋ ਹੁਣ ਐਸਡੀਐਮ ਦਫਤਰ ਬਟਾਲਾ ਵਿਖੇ ਤਾਇਨਾਤ ਹੈ ਅਤੇ ਉਕਤ ਪ੍ਰਤਿਭਾ ਸ਼ਰਮਾ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਭੁਗਤਾਨ ਕੀਤੇ ਗਏ ਸਨ। ਐਸਆਈਏਡੀਐਸ ਮਹੂਆਣਾ ਵਿਖੇ ਲਾਈਟ ਮੋਟਰ ਵਹੀਕਲ (ਐਲਐਮਵੀ) ਇੰਸਟ੍ਰਕਟਰ ਅਤੇ ਜੀਆਈ ਡਰਾਈਵਿੰਗ ਇੰਚਾਰਜ, ਸੁਖਦੇਵ ਸਿੰਘ ਨੇ ਜਾਅਲੀ ਸਰਟੀਫਿਕੇਟ ਤਿਆਰ ਕਰਨ ਲਈ ਸਿਸਟਮ ਤੱਕ ਆਪਣੀ ਪਹੁੰਚ ਦੀ ਦੁਰਵਰਤੋਂ ਕਰਦਿਆਂ ਗੈਰ-ਕਾਨੂੰਨੀ ਢੰਗ ਨਾਲ ਪ੍ਰਤੀ ਸਰਟੀਫਿਕੇਟ 430 ਰੁਪਏ ਵਸੂਲ ਕੇ ਸਰਕਾਰੀ ਖਜ਼ਾਨੇ ਨੂੰ ਵਿੱਤੀ ਨੁਕਸਾਨ ਪਹੁੰਚਾਇਆ।
ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਚਾਰ ਮੁੱਖ ਮੁਲਜ਼ਮਾਂ-ਗੁਰਦਾਸਪੁਰ ਦੇ ਪਿੰਡ ਮੈਦੋਵਾਲ ਕਲਾਂ ਦਾ ਵਸਨੀਕ ਅਤੇ ਐਮਵੀਆਈ ਅਤੇ ਜੀਆਈ ਡਰਾਈਵਿੰਗ ਇੰਚਾਰਜ ਐਸਆਈਏਡੀਐਸ ਸੈਂਟਰ ਸੁਖਦੇਵ ਸਿੰਘ, ਸ਼ੈਲੀ ਡਾਕੂਮੈਂਟ ਸੈਂਟਰ ਦੇ ਅਮਿਤ ਕੁਮਾਰ ਉਰਫ ਸ਼ੈਲੀ, ਪੰਜਾਬ ਡਾਕੂਮੈਂਟ ਦੇ ਜਗਪ੍ਰੀਤ ਸਿੰਘ ਅਤੇ ਰਾਕੇਸ਼ ਕੁਮਾਰ, ਜੋ ਕਿ ਇਸ ਸਮੇਂ ਬਟਾਲਾ ਵਿੱਚ ਤਾਇਨਾਤ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਬਾਕੀ ਮੁਲਜ਼ਮਾਂ ਕੁਲਬੀਰ ਡਾਕੂਮੈਂਟ ਸੈਂਟਰ ਦੇ ਕੁਲਬੀਰ ਸਿੰਘ, ਜੀਐਮਡੀ ਡਾਕੂਮੈਂਟ ਸੈਂਟਰ ਦੇ ਰਾਕੇਸ਼ ਕੁਮਾਰ ਅਤੇ ਆਰਟੀਏ ਗੁਰਦਾਸਪੁਰ ਦੀ ਪ੍ਰਤਿਭਾ ਸ਼ਰਮਾ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਸਾਰੇ ਗ੍ਰਿਫ਼ਤਾਰ ਵਿਅਕਤੀਆਂ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

31/07/2025

..ਰਾਵੀ ਦਰਿਆ ਤੋ ਪਾਰ ਸਰਹੱਦੀ ਇਲਾਕੇ ਦੇ ਸੱਤ ਪਿੰਡਾਂ ਦਾ ਸੰਪਰਕ ਦੇਸ਼ ਨਾਲੋਂ ਟੁੱਟਿਆ- ,,, ਪਾਣੀ ਵੱਧਣ ਕਾਰਨ ਪਾਰ ਜਾਣ ਲਈ ਚੱਲਣ ਵਾਲੀ ਇਕੋ-ਇਕ ਬੇੜੀ ਵੀ ਹੋਈ ਬੰਦ

30/07/2025

ਬਟਾਲਾ ਪੁਲਿਸ ਦੀ ਵੱਡੀ ਕਾਰਵਾਈ,,, ਥਾਣਾ ਘੁਮਾਣ ਦੇ ਪਿੰਡ ਭੋਮਾ’ ਚ ਨਸ਼ਾ ਤਸਕਰ ਦੇ ਘਰ ਚਲਿਆ ਬਲਡੋਜਰ ,,, ਨਸ਼ਾ ਤਸਕਰ ਦੀ ਪਤਨੀ ਅਤੇ ਭਰਾ ਦੇ ਵਿਰੁਧ ਹਨ ਵੱਖ ਵੱਖ ਧਾਰਵਾਂ ਅਧੀਨ ਕਈ ਮੁਕਦਮੇ ਦਰਜ ।
ਰਿਪੋਰਟ ਬਲਵਿੰਦਰ ਭੱਲਾ

ਵਿਧਾਇਕ ਸ਼ੈਰੀ ਕਲਸੀ ਵਲੋਂ ਸਬਜ਼ੀ ਮੰਡੀ ਦਾ ਦੌਰਾ-ਆੜ੍ਹਤੀਆਂ ਅਤੇ ਸਬਜ਼ੀਆਂ ਵਿਕਰੇਤਾਵਾਂ ਦੀਆਂ ਮੁਸ਼ਕਲਾਂ ਸੁਣਕੇ ਕੀਤੀਆਂ ਹੱਲਪੰਜਾਬ ਸਰਕਾਰ ਆੜ੍ਹਤੀਆਂ...
30/07/2025

ਵਿਧਾਇਕ ਸ਼ੈਰੀ ਕਲਸੀ ਵਲੋਂ ਸਬਜ਼ੀ ਮੰਡੀ ਦਾ ਦੌਰਾ-ਆੜ੍ਹਤੀਆਂ ਅਤੇ ਸਬਜ਼ੀਆਂ ਵਿਕਰੇਤਾਵਾਂ ਦੀਆਂ ਮੁਸ਼ਕਲਾਂ ਸੁਣਕੇ ਕੀਤੀਆਂ ਹੱਲ

ਪੰਜਾਬ ਸਰਕਾਰ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ- ਵਿਧਾਇਕ ਸ਼ੈਰੀ ਕਲਸੀ

ਰਿਪੋਰਟ ਬਲਵਿੰਦਰ ਭੱਲਾ

ਬਟਾਲਾ, 30 ਜੁਲਾਈ / ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਬਜ਼ੀ ਮੰਡੀ ਬਟਾਲਾ ਦਾ ਦੌਰਾ ਕੀਤਾ ਤੇ ਆੜ੍ਹਤੀਆਂ ਅਤੇ ਸਬਜ਼ੀ ਵਿਕਰੇਤਾਵਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲ ਸੁਣਕੇ ਹੱਲ ਕੀਤੀਆਂ। ਇਸ ਮੌਕੇ ਮਾਨਿਕ ਮਹਿਤਾ ਚੇਅਰਮੈਨ ਮਾਰਕਿਟ ਕਮੇਟੀ ਬਟਾਲਾ ਸਮੇਤ ਆੜ੍ਹਤੀ ਆਦਿ ਵੀ ਮੌਜੂਦ ਸਨ। ਇਸ ਮੌਕੇ ਉਨਾਂ ਵਲੋਂ ਸ੍ਰੀ ਵਿਜੇ ਫੌਜੀ ਨੂੰ ਸਬਜ਼ੀ ਮੰਡੀ ਦਾ ਵਾਈਸ ਪ੍ਰਧਾਨ ਥਾਪਿਆ ਗਿਆ ਅਤੇ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ।

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਨ੍ਹਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

ਇਸ ਮੌਕੇ ਉਨ੍ਹਾਂ ਕਿਹਾ ਕਿ ਮੰਡੀ ਵਿੱਚ ਕੂੜੇ ਦੀ ਸਮੱਸਿਆ ਦੀ ਹੱਲ ਲਈ ਡਸਟਬੀਨ ਲਗਾਏ ਜਾਣਗੇ, ਇਸ ਨਾਲ ਥਾ-ਥਾਂ ’ਤੇ ਕੂੜਾ ਸੁੱਟਣ ਤੋਂ ਨਿਜਾਤ ਮਿਲੇਗੀ। ਉਨਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਬਜ਼ੀ ਮੰਡੀ ਨੂੰ ਸਾਫ ਸੁਥਰਾ ਰੱਖਣ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਸਾਡਾ ਮਕਸਦ ਅੱਜ ਦੇ ਆਧੁਨਿਕ ਯੁੱਗ ਵਿੱਚ ਖੇਤੀਬਾੜੀ ਦੇ ਧੰਦਿਆਂ ਨੂੰ ਹੋਰ ਬਿਹਤਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜਿਥੇ ਕਿਸਾਨ ਆਪਣੀ ਜਾ ਰਿਹਾ ਹੈ। ਮੰਡੀਆਂ ਵਿੱਚ ਸੈਂਡ , ਬਾਥਰੂਮ ਸਮੇਤ ਵੱਖ ਵੱਖ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਭਵਿੱਖ ਵਿੱਚ ਵੀ ਲੋੜੀਦੀਆਂ ਸਹੂਲਤਾਂ ਪ੍ਰਦਾਨ ਕਰਵਾਉਣ ਲਈ ਉਹ ਵਚਨਬੱਧ ਹਨ।



ਹਲਕਾ ਬਟਾਲਾ ਦੇ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨੂੰ ਦੁਹਰਾਉਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕੇ ਨੂੰ ਵਿਕਾਸ ਪੱਖੋਂ ਸੂਬੇ ਦਾ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ ਤੇ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਸੁੰਦਰੀਕਰਨ ਤੇ ਵਿਕਾਸ ਕੰਮ ਤੇਜ਼ਗਤੀ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੀ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨੀਆਂ ਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੇ ਪਾਰਦਰਸ਼ੀ ਤੇ ਨਿਰਪੱਖਤਾ ਨਾਲ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ।

Address

Batala

Telephone

+919417481090

Website

Alerts

Be the first to know and let us send you an email when BC TV News posts news and promotions. Your email address will not be used for any other purpose, and you can unsubscribe at any time.

Contact The Business

Send a message to BC TV News:

Share