16/08/2025
ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੦੧ ਭਾਦੋਂ (ਸੰਮਤ ੫੫੭ ਨਾਨਕਸ਼ਾਹੀ) ਅੰਗ ੭੨੯
Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 01st Bhadon (Samvat 557 Nanakshahi) 16-August-2025 Ang 729
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੀ੍ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ੍ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ੍ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿ੍ ॥ ਸੇ ਫਲ ਕੰਮਿ ਨ ਆਵਨੀ੍ ਤੇ ਗੁਣ ਮੈ ਤਨਿ ਹੰਨਿ੍ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥
ਪਦਅਰਥ:- ਚਿਲਕਣਾ—ਲਿਸ਼ਕਵਾਂ। ਘੋਟਿਮ—ਮੈਂ ਘੋਟਿਆ, ਮੈਂ ਘਸਾਇਆ। ਕਾਲੜੀ—ਕਾਲੀ ਜੇਹੀ, ਥੋੜੀ ਥੋੜੀ ਕਾਲੀ। ਮਸੁ—ਸਿਆਹੀ। ਸਉ—ਸੌ ਵਾਰੀ। ਤਿਸੁ—ਉਸ ਕੈਂਹ (ਦੇ ਭਾਂਡੇ) ਨੂੰ ॥੧॥ ਸੇਈ—ਉਹ ਹੀ। ਮੈ ਨਾਲਿ ਚਲੰਨ੍ਹ੍ਹਿ—ਮੇਰੇ ਨਾਲ ਸਾਥ ਕਰਦੇ ਹਨ। ਮੰਗੀਐ—ਮੰਗਿਆ ਜਾਂਦਾ ਹੈ। ਖੜੇ—ਖਲੋਤੇ ਹੋਏ, ਅਝੱਕ ਹੋ ਕੇ। ਦਸੰਨ੍ਹ੍ਹਿ—ਦੱਸਦੇ ਹਨ, ਲੇਖਾ ਸਮਝਾਂਦੇ ਹਨ ॥੧॥ ਰਹਾਉ ॥ ਮੰਡਪ—ਮੰਦਰ। ਪਾਸਹੁ—ਪਾਸਿਆਂ ਤੋਂ, ਚੁਫੇਰਿਓਂ। ਚਿਤਵੀਆਹਾ—ਚਿੱਤਰੀਆਂ ਹੋਈਆਂ। ਕੰਮਿ—ਕੰੰਮ ਵਿਚ। ਆਵਨ੍ਹ੍ਹੀ—ਆਵਨ੍ਹ੍ਹਿ, ਆਉਂਦੀਆਂ। ਵਿਚਹੁ—ਅੰਦਰੋਂ ॥੨॥ ਬਗਾ ਕਪੜੇ—ਬਗਲਿਆਂ ਦੇ ਖੰਭ। ਬਗੇ—ਚਿੱਟੇ। ਮੰਝਿ—ਵਿਚ। ਘੁਟਿ ਘੁਟਿ—(ਗਲੋਂ) ਘੁੱਟ ਘੁੱਟ ਕੇ। ਖਾਵਣੇ—ਖਾਣ ਵਾਲੇ। ਕਹੀਅਨ੍ਹ੍ਹਿ—ਕਹੇ ਜਾਂਦੇ ॥੩॥ ਸਰੀਰੁ ਮੈ—ਮੇਰਾ ਸਰੀਰ। ਮੈਜਨੁ—ਤੋਤੇ। ਭੂਲੰਨ੍ਹ੍ਹਿ—ਭੁਲੇਖਾ ਖਾ ਜਾਂਦੇ ਹਨ। ਤੇ ਗੁਣ—ਉਹੀ ਗੁਣ, ਉਹੋ ਜੇਹੇ ਗੁਣ। ਮੈ ਤਨਿ—ਮੇਰੇ ਸਰੀਰ ਵਿਚ। ਹੰਨ੍ਹ੍ਹਿ—ਹਨ ॥੪॥ ਅੰਧੁਲੈ—ਅੰਨੇ (ਮਨੁੱਖ) ਨੇ। ਡੂਗਰ ਵਾਟ—ਡੁੱਗਰ ਦਾ ਰਸਤਾ, ਪਹਾੜੀ ਰਸਤਾ। ਅਖੀ—ਅੱਖਾਂ ਨਾਲ। ਲੋੜੀ—ਭਾਲਦਾ ਹਾਂ। ਨਾ ਲਹਾ—ਮੈਂ ਲੱਭ ਨਹੀਂ ਸਕਦਾ। ਹਉ—ਮੈਂ। ਕਿਤੁ—ਕਿਸ ਤਰੀਕੇ ਨਾਲ? ॥੫॥ ਚਾਕਰੀਆ—ਲੋਕਾਂ ਦੀਆਂ ਖ਼ੁਸ਼ਾਮਦਾਂ। ਚੰਗਿਆਈਆ—ਬਾਹਰਲੇ ਵਿਖਾਵੇ। ਕਿਤੁ—ਕਿਸ ਕੰੰਮ? ਜਿਤੁ—ਜਿਸ ਤਰ੍ਹਾਂ ॥੬॥
ਅਰਥ:- ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ ॥ ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ॥੨॥ ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ॥੩॥ (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ॥੪॥ ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ? ॥੫॥ ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ॥੬॥੧॥੩॥
सूही महला १ घरु ६ ੴ सतिगुर प्रसादि ॥ उजलु कैहा चिलकणा घोटिम कालड़ी मसु ॥ धोतिआ जूठि न उतरै जे सउ धोवा तिसु ॥१॥ सजण सेई नालि मै चलदिआ नालि चलंन्हि ॥ जिथै लेखा मंगीऐ तिथै खड़े दिसंनि ॥१॥ रहाउ ॥ कोठे मंडप माड़ीआ पासहु चितवीआहा ॥ ढठीआ कंमि न आवन्ही विचहु सखणीआहा ॥२॥ बगा बगे कपड़े तीरथ मंझि वसंन्हि ॥ घुटि घुटि जीआ खावणे बगे ना कहीअन्हि ॥३॥ सिमल रुखु सरीरु मै मैजन देखि भुलंन्हि ॥ से फल कंमि न आवन्ही ते गुण मै तनि हंन्हि ॥४॥ अंधुलै भारु उठाइआ डूगर वाट बहुतु ॥ अखी लोड़ी ना लहा हउ चड़ि लंघा कितु ॥५॥ चाकरीआ चंगिआईआ अवर सिआणप कितु ॥ नानक नामु समालि तूं बधा छुटहि जितु ॥६॥१॥३॥
अर्थ :-मैंने काँसे (का) साफ और चमकीला (बर्तन) घसाया (तो उस में से) थोड़ी थोड़ी काली सियाही (लग गई) । अगर मैं सौ वारी भी उस काँसे के बर्तन को धोलूँ (साफ करू) तो भी (बाहरों) धोने के साथ उस की (अंदरली) जूठ (कालिख) दूर नहीं होती ॥१॥ मेरे असल मित्र वही हैं जो (सदा) मेरे साथ रहने, और (यहाँ से) चलते समय भी मेरे साथ ही चलें, (आगे) जहाँ (कीये कर्मो का) हिसाब माँगा जाता है ऊपर बे झिझक हो के हिसाब दे सकें (भावार्थ, हिसाब देने में कामयाब हो सकें) ॥१॥ रहाउ ॥ जो घर मन्दिर महल चारों तरफ से तो चित्रे हुए हो, पर अंदर से खाली हो, (वह ढहि जाते हैं और) ढहे हुए घर किसी काम नहीं आते ॥२॥ बगुलों के सफेद पंख होते हैं, बसते भी वह तीरथों पर ही हैं । पर जीवों को (गला) घोट घोट के खा जाने वाले (अंदर से) साफ सुथरे नहीं कहे जाते ॥३॥ (जैसे) सिंबल का वृक्ष (है उसी प्रकार) मेरा शरीर है, (सिंबल के फलाँ को) देख के तोते भ्रम खा जाते हैं, (सिंबल के) वह फल (तोते के) काम नहीं आते, वैसे ही गुण मेरे शरीर में हैं ॥४॥ मैंने अंधे ने (सिर पर विकारों का) भार उठाया हुआ है, (आगे मेरा जीवन-पंध) बड़ा पहाड़ी मार्ग है । आँखों के साथ खोजने से भी मैं मार्ग-खहिड़ा खोज नहीं सकता (क्योंकि आँखें ही नहीं हैं । इस हालत में) किस तरीके के साथ (पहाड़ी पर) चड़ के मैं पार निकलूँ ? ॥५॥ हे नानक ! (पहाड़ी रसते जैसे बिखड़े जीवन-पंध में से पार निकलने के लिए) दुनिया के लोकों की खुशामद, लोक-दिखावे और चलाकीआँ किसी काम नहीं आ सकती । परमात्मा का नाम (अपने मन में) संभाल के रख । (माया के मोह में) बंधा हुआ तूँ इस नाम (-सुमिरन) के द्वारा ही (मोह के बंधनो से) मुक्ति पा सकेंगा ॥६॥१॥३॥
Soohee, First Mehl, Sixth House: One Universal Creator God. By The Grace Of The True Guru: Bronze is bright and shiny, but when it is rubbed, its blackness appears. Washing it, its impurity is not removed, even if it is washed a hundred times. ||1|| They alone are my friends, who travel along with me; and in that place, where the accounts are called for, they appear standing with me. ||1||Pause|| There are houses, mansions and tall buildings, painted on all sides; but they are empty within, and they crumble like useless ruins. ||2|| The herons in their white feathers dwell in the sacred shrines of pilgrimage. They tear apart and eat the living beings, and so they are not called white. ||3|| My body is like the simmal tree; seeing me, other people are fooled. Its fruits are useless - just like the qualities of my body. ||4|| The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? ||5|| What good does it do to serve, and be good, and be clever? O Nanak, contemplate the Naam, the Name of the Lord, and you shall be released from bo***ge. ||6||1||3||
ਗੁਰੂ ਰੁਪ ਸਾਧ ਸੰਗਤ ਜੀਓ
ਭੂਲਾ ਚੁਕਾ ਦੀ ਮਾਫੀ ਬਕ੍ਸ਼ੋ ਜੀ
ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ
(ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ)
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ
WaheGuru Ji Ka Khalsa
WaheGuru Ji Ki Fateh Ji
-----------------------------------------------------------------------
ਅੱਜ ਭਾਦੋਂ ਮਹੀਨੇ ਦੀ ਸੰਗਰਾਂਦ ਹੈ ਜੀ ॥
ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਭਾਦੋਂ ਸੰਗਰਾਂਦ ਮਹੀਨੇ ਦਾ ਪਾਵਨ ਮੁੱਖਵਾਕ ਵਿਆਖਿਆ ਸਹਿਤ : ੦੧ ਭਾਦੋਂ (ਸੰਮਤ ੫੫੭ ਨਾਨਕਸ਼ਾਹੀ) ਅੰਗ ੧੩੪
Aad Guru Jugo-Jog Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Bhadon Sangrand Mahine Da Pawan Mukhwak: 01st Bhadon (Samvat 557 Nanakshahi) 16-August-2025 Ang 134
ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥ ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥ ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥ ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥ ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ਪਦ ਅਰਥ: ਭਾਦੁਇ = ਭਾਦਰੋਂ ਦੇ ਮਹੀਨੇ ਵਿਚ। ਭਰਮਿ = ਭਟਕਣਾ ਵਿਚ। ਭੁਲਾਣੀਆ = ਕੁਰਾਹੇ ਪੈ ਜਾਂਦੀ ਹੈ। ਹੇਤੁ = ਹਿਤ, ਪਿਆਰ। ਕੇਤੁ ਕਾਰਜਿ = ਕਿਸੇ ਕੰਮ ਵਿਚ। ਜਿਤੁ = ਜਿਸ ਵਿਚ। ਦਿਨਿ = ਦਿਨ ਵਿਚ। ਦੇਹ = ਸਰੀਰ। ਕਹਸਨਿ = ਆਖਣਗੇ। ਬਿਨਸਸੀ = ਬਿਨਸੇਗੀ। ਪ੍ਰੇਤ = ਗੁਜ਼ਰ ਚੁਕਿਆ, ਅਪਵਿਤ੍ਰ। ਪਕੜਿ = ਫੜ ਕੇ। ਨ ਦੇਨੀ = ਨਹੀਂ ਦੇਂਦੇ, ਨ ਦੇਨਿ। ਸਿਆਹਹੁ = ਕਾਲੇ (ਰੰਗ) ਤੋਂ। ਸੇਤੁ = ਚਿੱਟਾ। ਕਪੇ = ਕੱਪੀਦਾ ਹੈ। ਲੂਣੈ = ਵੱਢਦਾ ਹੈ। ਖੇਤੁ = ਪੈਲੀ। ਸੰਦੜਾ = ਦਾ। ਬੋਹਿਥ = ਜਹਾਜ਼। ਨਾ ਪਾਈਅਹਿ = ਨਹੀਂ ਪਾਏ ਜਾਂਦੇ। ਹੇਤੁ = ਹਿਤੂ, ਪਿਆਰ ਕਰਨ ਵਾਲਾ ॥੭॥
ਅਰਥ: ਰਾਗ ਮਾਝ, ਘਰ ੪ ਵਿੱਚ ਗੁਰੂ ਅਰਜਨਦੇਵ ਜੀ ਦੀ 'ਬਾਰਹ ਮਾਹਾ' ਬਾਣੀ। (ਜਿਵੇਂ) ਭਾਦਰੋਂ (ਦੇ ਤ੍ਰਾਟਕੇ ਤੇ ਘੁੰਮੇ) ਵਿਚ (ਮਨੁੱਖ ਬਹੁਤ ਘਬਰਾਂਦਾ ਹੈ, ਤਿਵੇਂ) ਜਿਸ ਜੀਵ-ਇਸਤ੍ਰੀ ਦਾ ਪਿਆਰ ਪ੍ਰਭੂ-ਪਤੀ ਤੋਂ ਬਿਨਾ ਕਿਸੇ ਹੋਰ ਨਾਲ ਲੱਗਦਾ ਹੈ ਉਹ ਭਟਕਣਾ ਦੇ ਕਾਰਨ ਜੀਵਨ ਦੇ ਸਹੀ ਰਸਤੇ ਤੋਂ ਖੁੰਝ ਜਾਂਦੀ ਹੈ, ਉਹ ਭਾਵੇਂ ਲੱਖਾਂ ਹਾਰ ਸਿੰਗਾਰ ਕਰੇ, (ਉਸ ਦੇ) ਕਿਸੇ ਕੰਮ ਨਹੀਂ ਆਉਂਦੇ। ਜਿਸ ਦਿਨ ਮਨੁੱਖ ਦਾ ਸਰੀਰ ਨਾਸ ਹੋਵੇਗਾ (ਜਦੋਂ ਮਨੁੱਖ ਮਰ ਜਾਇਗਾ) ਉਸ ਵੇਲੇ (ਸਾਰੇ ਸਾਕ-ਅੰਗ) ਆਖਣਗੇ ਕਿ ਇਹ ਹੁਣ ਗੁਜ਼ਰ ਗਿਆ ਹੈ। (ਲੋਥ ਅਪਵਿਤ੍ਰ ਪਈ ਹੈ, ਇਸ ਨੂੰ ਛੇਤੀ ਬਾਹਰ ਲੈ ਚੱਲੋ) । ਜਮਦੂਤ (ਜਿੰਦ ਨੂੰ) ਫੜ ਕੇ ਅੱਗੇ ਲਾ ਲੈਂਦੇ ਹਨ, ਕਿਸੇ ਨੂੰ (ਇਹ) ਭੇਤ ਨਹੀਂ ਦੱਸਦੇ (ਕਿ ਕਿੱਥੇ ਲੈ ਚੱਲੇ ਹਾਂ) । (ਜਿਨ੍ਹਾਂ ਸੰਬੰਧੀਆਂ ਨਾਲ (ਸਾਰੀ ਉਮਰ ਬੜਾ) ਪਿਆਰ ਬਣਿਆ ਰਹਿੰਦਾ ਹੈ ਉਹ ਪਲ ਵਿਚ ਹੀ ਸਾਥ ਛੱਡ ਬੈਠਦੇ ਹਨ। (ਮੌਤ ਆਈ ਵੇਖ ਕੇ ਮਨੁੱਖ) ਬੜਾ ਪਛੁਤਾਂਦਾ ਹੈ, ਉਸ ਦਾ ਸਰੀਰ ਔਖਾ ਹੁੰਦਾ ਹੈ, ਉਹ ਕਾਲੁ ਤੋਂ ਚਿੱਟਾ ਪਿਆ ਹੁੰਦਾ ਹੈ (ਘਬਰਾਹਟ ਨਾਲ ਇਕ ਰੰਗ ਆਉਂਦਾ ਹੈ ਇਕ ਜਾਂਦਾ ਹੈ) । ਇਹ ਸਰੀਰ ਮਨੁੱਖ ਦੇ ਕੀਤੇ ਕਰਮਾਂ ਦਾ ਖੇਤ ਹੈ, ਜੋ ਕੁਝ ਮਨੁੱਖ ਇਸ ਵਿਚ ਬੀਜਦਾ ਹੈ ਉਹੀ ਫ਼ਸਲ ਵੱਢਦਾ ਹੈ (ਜੇਹੇ ਕਰਮ ਕਰਦਾ ਹੈ, ਤੇਹਾ ਫਲ ਪਾਂਦਾ ਹੈ) । ਹੇ ਨਾਨਕ! ਜਿਨ੍ਹਾਂ ਦਾ ਰਾਖਾ ਤੇ ਹਿਤੂ ਗੁਰੂ ਬਣਦਾ ਹੈ, ਉਹ ਨਰਕ ਵਿਚ ਨਹੀਂ ਪਾਏ ਜਾਂਦੇ, (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹ ਪ੍ਰਭੂ ਦੀ ਸਰਨ ਵਿਚ ਆ ਜਾਂਦੇ ਹਨ, ਗੁਰੂ ਉਹਨਾਂ ਨੂੰ ਪ੍ਰਭੂ ਦੇ ਚਰਨ-ਰੂਪ ਜਹਾਜ਼ (ਵਿਚ ਚੜ੍ਹਾ) ਦੇਂਦਾ ਹੈ ॥੭॥
भादुइ भरमि भुलाणीआ दूजै लगा हेतु ॥ लख सीगार बणाइआ कारजि नाही केतु ॥ जितु दिनि देह बिनससी तितु वेलै कहसनि प्रेतु ॥ पकड़ि चलाइनि दूत जम किसै न देनी भेतु ॥ छडि खड़ोते खिनै माहि जिन सिउ लगा हेतु ॥ हथ मरोड़ै तनु कपे सिआहहु होआ सेतु ॥ जेहा बीजै सो लुणै करमा संदड़ा खेतु ॥ नानक प्रभ सरणागती चरण बोहिथ प्रभ देतु ॥ से भादुइ नरकि न पाईअहि गुरु रखण वाला हेतु ॥७॥
बारह माहा मांझ महला ५ घरु ४
अर्थ: (जैसे) भादों (के सीलन भरी तपश) में (मनुष्य बहुत घबराता है, वैसे ही) जिस जीव स्त्री का प्यार प्रभू पति के बिना किसी और के साथ लगता है वह भटकन के कारण जीवन के सही रास्ते से टूट जाती है। वह चाहे लाखों हार श्रृंगार करे, (उसके) किसी काम नहीं आते। जिस दिन मनुष्य का शरीर नाश होगा (जब मनुष्य मर जाएगा), उस वक्त (सारे साक संगी) कहेंगे कि ये गुजर गया है। (लाश अपवित्र पड़ी है, इसे जल्दी बाहर ले चलो)। जमदूत (जिंद को) पकड़ के आगे लगा लेते हैं। किसी को (ये) भेद नहीं बताते (कि कहां ले चले हैं)। (जिन) संबंधियों के साथ (सारी उम्र बड़ा) प्यार बना रहता है वह पल में साथ छोड़ बैठते हैं। (मौत आई देख के मनुष्य) बड़ा पछताता है, उसका शरीर तंग होता है, वह काले से सफेद होता है। (घबराहट से एक रंग आता है एक जाता है)। ये शरीर मनुष्य के कर्मों का खेत है। जो कुछ मनुष्य इसमें बीजता है वही फसल काटता है (जैसे कर्म करता है वैसे ही फल पाता है)। हे नानक! जिन का रक्षक व हितेशी गुरू बनता है, वह नर्क में नहीं डाले जाते। (क्योंकि गुरू की कृपा से) वे प्रभू की शरण में आ जाते हैं। गुरू उन्हें प्रभु के चरण रूपी जहाज (में चढ़ा) देता है ॥७॥
Bhaadhue Bharam Bhulaaneeaa Dhoojai Lagaa Haeth || Lakh Seegaar Banaaeiaa Kaaraj Naahee Kaeth || Jith Dhin Dhaeh Binasasee Thith Vaelai Kehasan Praeth || Pakarr Chalaaein Dhooth Jam Kisai N Dhaenee Bhaeth || Shhadd Kharrothae Khinai Maahi Jin Sio Lagaa Haeth || Hathh Marorrai Than Kapae Siaahahu Hoaa Saeth || Jaehaa Beejai So Lunai Karamaa Sandharraa Khaeth || Naanak Prabh Saranaagathee Charan Bohithh Prabh Dhaeth || Sae Bhaadhue Narak N Paaeeahi Gur Rakhan Vaalaa Haeth ||7||
Baareh Maahaa Maanjh Mehalaa 5 Ghar 4
Meaning: Baarah Maahaa ~ The Twelve Months: Maajh, Fifth Mehl, Fourth House:. In the month of Bhaadon, she is deluded by doubt, because of her attachment to duality. She may wear thousands of ornaments, but they are of no use at all. On that day when the body perishes-at that time, she becomes a ghost. The Messenger of Death seizes and holds her, and does not tell anyone his secret. And her loved ones-in an instant, they move on, leaving her all alone. She wrings her hands, her body writhes in pain, and she turns from black to white. As she has planted, so does she harvest; such is the field of karma. Nanak seeks God's Sanctuary; God has given him the Boat of His Feet. Those who love the Guru, the Protector and Savior, in Bhaadon, shall not be thrown down into hell. ||7||
ਗੁਰੂ ਰੁਪ ਸਾਧ ਸੰਗਤ ਜੀਓ
ਭੂਲਾ ਚੁਕਾ ਦੀ ਮਾਫੀ ਬਕ੍ਸ਼ੋ ਜੀ
ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ
ਡਿਠੇ ਸਭੇ ਥਾਵ ਨਹੀ ਤੁਧ ਜੇਹਿਆ
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ
WaheGuru Ji Ka Khalsa
WaheGuru Ji Ki Fateh Ji