19/09/2025
ਪ੍ਰੈੱਸ ਨੋਟ
19.09.2025
ਬਠਿੰਡਾ ਪੁਲਿਸ ਵੱਲੋ CEIR(Central Equipment Identity Register) ਪੋਰਟਲ ਦੀ ਮੱਦਦ ਨਾਲ 222 ਗੁੰਮ ਹੋਏ ਮੋਬਾਈਲ ਫੋਨ(ਕੁੱਲ ਕੀਮਤ ਕਰੀਬ 25,47,400/- ਰੁਪਏ) ਬਰਾਮਦ ਕਰਵਾ ਕੇ ਮਾਲਕਾਂ ਦੇ ਹਵਾਲੇ ਕੀਤੇ ਗਏ
ਅਮਨੀਤ ਕੌਂਡਲ, ਆਈ.ਪੀ.ਐਸ, ਐੱਸ.ਐੱਸ.ਪੀ, ਬਠਿੰਡਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਪੁਲਿਸ ਬਠਿੰਡਾ ਕਮਿਊਨਿਟੀ ਪੁਲਿਸਿੰਗ ਦਾ ਇਜ਼ਹਾਰ ਕਰਦੇ ਹੋਏ ਪਬਲਿਕ ਦੇ ਗੁੰਮ ਹੋਏ ਮੋਬਾਈਲ ਫੋਨਾਂ ਨੂੰ CEIR(Central Equipment Identity Register)ਪੋਰਟਲ ਦੀ ਮੱਦਦ ਨਾਲ ਬਰਾਮਦ ਕਰਵਾ ਕੇ ਸਬੰਧਤ ਮਾਲਕਾਂ ਦੇ ਸਪੁਰਦ ਕਰਕੇ ਉਹਨਾਂ ਦੇ ਹੋਏ ਵਿਤੀ ਨੁਕਸਾਨ ਦੀ ਭਰਪਾਈ ਕਰਨ ਵਿ¤ਚ ਵੀ ਬਠਿੰਡਾ ਪੁਲਿਸ ਵਲੋਂ ਬਹੁਤ ਮਹਤਵਪੂਰਨ ਰੋਲ ਅਦਾ ਕੀਤਾ ਜਾ ਰਿਹਾ ਹੈ।
ਅਮਨੀਤ ਕੌਂਡਲ, ਆਈ.ਪੀ.ਐਸ, ਐੱਸ.ਐੱਸ.ਪੀ,ਬਠਿੰਡਾ ਨੇ ਪ੍ਰੈੱਸ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ CEIR(Central Equipment Identity Register)ਪੋਰਟਲ ਦੀ ਮੱਦਦ ਨਾਲ ਜਿਲ੍ਹਾ ਬਠਿੰਡਾ ਦੀ ਸਮੁੱਚੀ ਸਾਂਝ ਸਟਾਫ ਦੀ ਪੁਲਿਸ ਟੀਮ ਦੇ ਤਜ਼ਰਬੇ ਕਾਰ ਕਰਮਚਾਰੀਆਂ ਦੀ ਇੱਕ ਸਾਂਝੀ ਟੀਮ ਨੇ ਪ੍ਰੰਪਰਾਗਤ ਅਤੇ ਆਧੁਨਿਕ ਵਿਗਿਆਨਕ ਤਕਨੀਕ ਦੇ ਸੁਮੇਲ ਦੀ ਵਰਤੋਂ ਕਰਦੇ ਹੋਏ,ਇਸ ਮੁਹਿੰਮ ਦੌਰਾਨ ਅੱਜ 222 ਗੁੰਮ ਹੋਏ ਮੋਬਾਇਲ ਫੋਨ ਲੱਭ ਕੇ ਉਹਨਾਂ ਦੇ ਮਾਲਕਾਂ ਦੇ ਹਵਾਲੇ ਕੀਤੇ ਗਏ, ਜਿੰਨ੍ਹਾ ਦੀ ਕੁੱਲ ਕੀਮਤ ਕਰੀਬ 25,47,400/- ਰੁਪਏ ਬਣਦੀ ਹੈ।ਇਸ ਤੋਂ ਪਹਿਲਾਂ ਪਿਛਲੇ ਦਿਨਾਂ ਵਿੱਚ 488 ਮੋਬਾਈਲ ਫੋਨ ਟਰੇਸ ਕਰਕੇ ਉਹਨਾਂ ਦੇ ਅਸਲੀ ਮਾਲਕਾਂ ਹਵਾਲੇ ਕੀਤੇ ਗਏ, ਜਿਹਨਾਂ ਦੀ ਕੁੱਲ ਕੀਮਤ 66 ਲੱਖ ਰੁਪਏ ਦੇ ਕਰੀਬ ਬਣਦੀ ਸੀ।ਮਾਂਹ ਜਨਵਰੀ 2025 ਤੋਂ ਹੁਣ ਤੱਕ ਬਠਿੰਡਾ ਪੁਲਿਸ ਵੱਲੋਂ ਕੁੱਲ 710 ਮੋਬਾਈਲ ਫੋਨ ਟਰੇਸ ਕੀਤੇ ਗਏ ਹਨ ਜਿਹਨਾਂ ਦੀ ਕੁੱਲ ਕੀਮਤ ਕਰੀਬ 91 ਲੱਖ ਰੁਪਏ ਬਣਦੀ ਹੈ।
ਇਹ ਪੋਰਟਲ ਅਪ੍ਰੈਲ ਸਾਲ 2023 ਤੋ ਚਾਲੂ ਹੋਇਆ ਹੈ।ਜਿਸ ਰਾਹੀ ਹੁਣ ਤੱਕ ਬਠਿੰਡਾ ਪੁਲਿਸ ਵੱਲੋਂ ਕੁੱਲ 1052 ਮੋਬਾਈਲ ਫੋਨ ਰਿਕਵਰ ਕਰਕੇ ਅਸਲ ਮਾਲਕਾਂ ਦੇ ਹਵਾਲੇ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਬਠਿੰਡਾ ਪੁਲਿਸ ਲਗਾਤਾਰ 24 ਘੰਟੇ ਆਪਣੇ ਕੰਮ ਵਿਚ ਮੁਸਤੈਦ ਹੈ, ਜਿਸ ਦੇ ਸਿੱਟੇ ਵਜੋੋਂ ਭਵਿਖ ਵਿਚ ਪਬਲਿਕ ਦੇ ਬਾਕੀ ਰਹਿੰਦੇ ਗੁੰਮਸ਼ੁਦਾ ਮੋਬਾਈਲ ਫੋੋਨ ਬਰਾਮਦ ਹੋਣ ਦੀ ਵੱਡੀ ਉਮੀਦ ਹੈ।
ਅਖੀਰ ਵਿੱਚ CEIR(Central Equipment Identity Register)ਪੋਰਟਲ ਸਬੰਧੀ ਜਾਣੂ ਕਰਾਉਦੇ ਹੋਏ ਪਬਲਿਕ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵੀ ਵਿਅਕਤੀ ਦਾ ਮੋਬਾਈਲ ਫੋਨ ਗੁੰਮ ਹੋ ਜਾਦਾ ਹੈ ਤਾਂ ਉਹ ਤੁਰੰਤ CEIR(Central Equipment Identity Register) ਪੋਰਟਲ ਪਰ ਆਨਲਾਇਨ ਜਾਂ ਨੇੜਲੇ ਪੁਲਿਸ ਸਾਂਝ ਕੇਂਦਰ ਵਿੱਚ ਇਸ ਸਬੰਧੀ ਆਪਣੀ ਸ਼ਿਕਾਇਤ ਦਰਜ ਕਰਵਾਉਣ।ਪਬਲਿਕ ਦੇ ਗੁੰਮਸੁਦਾ ਮੋਬਾਇਲ ਫੋਨਾਂ ਦੀ ਬਰਾਮਦਗੀ ਸਬੰਧੀ ਬਠਿੰਡਾ ਪੁਲਿਸ ਵੱਲੋੋ ਆਰੰਭੀ ਮੁਹਿੰਮ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰਹੇਗੀ।