11/09/2025
ਗੁਰਦੀਪ ਸਿੰਘ ਵਿਰਕ ਨੂੰ ਅਕਾਲੀ ਦਲ ਦੇ ਸਰਕਲ ਬੋਹਾ ਦਾ ਪ੍ਰਧਾਨ ਬਣਾਉਣ ਤੇ ਅਕਾਲੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ
ਬੁਢਲਾਡਾ 10 ਸਤੰਬਰ (ਦਰਸ਼ਨ ਹਾਕਮਵਾਲਾ)-ਸ੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਨੂੰ ਹੇਠਲੇ ਪੱਧਰ ਤੇ ਮਜ਼ਬੂਤ ਕਰਨ ਲਈ ਮਾਨਸਾ ਜ਼ਿਲ੍ਹੇ ਅੰਦਰ ਨਵੇਂ ਸਰਕਲ ਪ੍ਰਧਾਨਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।ਜਿਸ ਤਹਿਤ ਬੋਹਾ ਦੇ ਟਕਸਾਲੀ ਅਕਾਲੀ ਆਗੂ ਜਥੇਦਾਰ ਜੋਗਾ ਸਿੰਘ ਦੇ ਭਤੀਜੇ ਗੁਰਦੀਪ ਸਿੰਘ ਵਿਰਕ ਨੂੰ ਬੋਹਾ ਸਰਕਲ ਦਾ ਪ੍ਰਧਾਨ ਥਾਪਿਆ ਗਿਆ ਹੈ।ਜਿਸ ਉਪਰੰਤ ਅਕਾਲੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ।ਨਵ ਨਿਯੁਕਤ ਪ੍ਰਧਾਨ ਗੁਰਦੀਪ ਸਿੰਘ ਵਿਰਕ ਨੇ ਆਖਿਆ ਕਿ ਪੀੜੀਆਂ ਤੋਂ ਉਹਨਾਂ ਦੇ ਪਰਿਵਾਰ ਨੇ ਪਾਰਟੀ ਦੀ ਮਜ਼ਬੂਤੀ ਲਈ ਨਿਰਸੁਆਰਥ ਕੰਮ ਕੀਤਾ ਹੈ ਅਤੇ ਹੁਣ ਉਹਨਾਂ ਨੂੰ ਪਾਰਟੀ ਵੱਲੋਂ ਵੱਡੀ ਜੁੰਮੇਵਾਰੀ ਸੌਂਪੀ ਗਈ ਹੈ ਜਿਸਨੂੰ ਉਹ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਮਨਜੀਤ ਸਿੰਘ ਹਾਕਮਵਾਲਾ, ਕੁਲਵਿੰਦਰ ਸਿੰਘ ਗਰਚਾ ਗਗਨਦੀਪ ਸਿੰਘ ਉੱਪਲ, ਕੁਲਦੀਪ ਸਿੰਘ ਫਰੀਦਕੇ, ਰਾਜਵੀਰ ਸਿੰਘ ਕਲੀਪੁਰ ਆਦਿ ਯੂਥ ਵਰਕਰਾਂ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ,ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ, ਜਿਲਾ ਪ੍ਰਧਾਨ ਜਥੇਦਾਰ ਬਲਵੀਰ ਸਿੰਘ ਬੀਰੋਕੇ, ਹਲਕਾ ਸੇਵਾਦਾਰ ਡਾ ਨਿਸ਼ਾਨ ਸਿੰਘ ਦਾ ਇਸ ਨਿਯੁਕਤੀ ਲਈ ਧੰਨਵਾਦ ਕੀਤਾ ਗਿਆ।