CDN24 News Punjabi

ਹੁਣ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਇਕ ਸਾਲ ਵਿੱਚ ਮਿਲਣਗੇ ਚਾਰ ਮੌਕੇ- ਸੀ.ਈ.ਓ. ਪੰਜਾਬ ਨੇ ਫੋਟੋ ...
06/08/2022

ਹੁਣ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਇਕ ਸਾਲ ਵਿੱਚ ਮਿਲਣਗੇ ਚਾਰ ਮੌਕੇ

- ਸੀ.ਈ.ਓ. ਪੰਜਾਬ ਨੇ ਫੋਟੋ ਵੋਟਰ ਸੂਚੀ-2023 ਦੀ ਵਿਸ਼ੇਸ਼ ਸੁਧਾਈ ਲਈ ਮੀਡੀਆ ਕਰਮੀਆਂ ਨਾਲ ਕੀਤੀ ਪ੍ਰੈਸ ਕਾਨਫਰੰਸ

- ਚਾਰ ਯੋਗਤਾ ਮਿਤੀਆਂ - 1 ਜਨਵਰੀ, 1 ਅਪਰੈਲ, 1 ਜੁਲਾਈ ਅਤੇ 1 ਅਕਤੂਬਰ ਦੀ ਕੀਤੀ ਵਿਵਸਥਾ

- ਸਵੈ ਇੱਛਾ ਨਾਲ ਰਜਿਸਟਰਡ ਵੋਟਰਾਂ ਦੇ ਆਧਾਰ ਨੰਬਰ ਨੂੰ ਇਕੱਤਰ ਕਰਨ ਦੀ ਸ਼ੁਰੂਆਤ ਹੋਈ: ਸੀ.ਈ.ਓ. ਪੰਜਾਬ ਡਾ. ਰਾਜੂ

ਚੰਡੀਗੜ੍ਹ, 5 ਅਗਸਤ:

ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਯੋਗਤਾ ਮਿਤੀ 01.01.2023 ਤੱਕ ਦੇ ਯੋਗ ਵੋਟਰਾਂ ਲਈ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਦੀ ਸ਼ੁਰੂਆਤ ਸਬੰਧੀ ਜਾਣੂ ਕਰਵਾਉਣ ਲਈ ਇੱਕ ਪ੍ਰੈਸ ਕਾਨਫਰੰਸ ਕੀਤੀ। ਡਾ. ਰਾਜੂ ਨੇ ਮੀਡੀਆ ਕਰਮੀਆਂ ਨੂੰ ਜਾਣੂੰ ਕਰਵਾਇਆ ਕਿ ਲੋਕ ਪ੍ਰਤੀਨਿਧਤਾ ਐਕਟ, 1950 ਦੀ ਧਾਰਾ 14 ਅਤੇ ਰਜਿਸਟ੍ਰੇਸ਼ਨ ਆਫ਼ ਇਲੈਕਟਰਸ ਰੂਲਜ਼, 1960 ਵਿੱਚ ਕੀਤੀ ਸੋਧ ਅਨੁਸਾਰ 1 ਅਗਸਤ, 2022 ਤੋਂ ਚਾਰ ਯੋਗਤਾ ਮਿਤੀਆਂ - 1 ਜਨਵਰੀ, 1 ਅਪਰੈਲ, 1 ਜੁਲਾਈ ਅਤੇ 1 ਅਕਤੂਬਰ ਦੀ ਵਿਵਸਥਾ ਕੀਤੀ ਗਈ ਹੈ ਅਤੇ ਇਹ ਮਿਤੀਆਂ 9 ਨਵੰਬਰ, 2022 ਤੋਂ ਸੁਧਾਈ ਸਬੰਧੀ ਗਤੀਵਿਧੀਆਂ ਦੀ ਸ਼ੁਰੂਆਤ ਤੋਂ ਲਾਗੂ ਹੋਣਗੀਆਂ।

ਇਸ ਸਬੰਧੀ ਪੇਸ਼ਕਾਰੀ ਦਿੰਦਿਆਂ ਸੀ.ਈ.ਓ. ਪੰਜਾਬ ਨੇ ਕਿਹਾ ਕਿ ਪਿਛਲੇ ਨਿਯਮ ਅਨੁਸਾਰ 1 ਜਨਵਰੀ ਨੂੰ ਯੋਗਤਾ ਮਿਤੀ ਵਜੋਂ ਲਿਆ ਜਾਂਦਾ ਸੀ ਅਤੇ 1 ਜਨਵਰੀ ਤੋਂ ਬਾਅਦ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਨੂੰ ਵੋਟਰ ਵਜੋਂ ਅਪਲਾਈ ਕਰਨ ਲਈ ਅਗਲੇ ਸਾਲ ਦੀ ਉਡੀਕ ਕਰਨੀ ਪੈਂਦੀ ਸੀ। ਹੁਣ ਰਜਿਸਟ੍ਰੇਸ਼ਨ ਨਿਯਮ ਵਿੱਚ ਸੋਧ ਨਾਲ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਦੇ ਇੱਕ ਸਾਲ ਵਿੱਚ ਚਾਰ ਮੌਕੇ ਮਿਲਣਗੇ।

ਸੀ.ਈ.ਓ. ਪੰਜਾਬ ਅਤੇ ਵਧੀਕ ਸੀ.ਈ.ਓ.ੳ ਪੰਜਾਬ ਬੀ ਸ੍ਰੀਨਿਵਾਸਨ ਨੇ ਮੀਡੀਆ ਕਰਮੀਆਂ ਨੂੰ ਦੱਸਿਆ ਕੀਤਾ ਕਿ ਸਵੈਇੱਛਤ ਅਧਾਰ 'ਤੇ ਰਜਿਸਟਰਡ ਵੋਟਰਾਂ ਦੇ ਆਧਾਰ ਨੰਬਰ ਇਕੱਤਰ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਆਧਾਰ ਕਾਰਡ ਨੰਬਰਾਂ ਦੀ ਸਵੈ-ਇੱਛਤ ਇਕੱਤਰਤਾ ਦੇ ਉਦੇਸ਼ ਲਈ ਫਾਰਮ 6ਬੀ ਜਾਰੀ ਕੀਤਾ ਗਿਆ ਹੈ। ਵੋਟਰ ਆਨਲਾਈਨ/ਆਫਲਾਈਨ ਮੋਡ ਰਾਹੀਂ ਫਾਰਮ ਜਮ੍ਹਾਂ ਕਰ ਸਕਦੇ ਹਨ, ਹਾਲਾਂਕਿ, ਆਨਲਾਈਨ ਮੋਡ ਨੂੰ ਤਰਜੀਹ ਦਿੱਤੀ ਜਾਵੇਗੀ।

ਡਾ. ਰਾਜੂ ਨੇ ਕਿਹਾ ਕਿ ਪੂਰਵ-ਸੋਧ ਪ੍ਰਕਿਰਿਆ 4 ਅਗਸਤ, 2022 ਤੋਂ 24 ਅਕਤੂਬਰ, 2022 ਦੀ ਮਿਆਦ ਦਰਮਿਆਨ ਹੋਵੇਗੀ, ਜਿਸ ਵਿੱਚ ਪੋਲਿੰਗ ਸਟੇਸ਼ਨਾਂ ਦੀ ਤਰਕਸੰਗਤ/ਪੁਨਰ-ਵਿਵਸਥਾ ਅਤੇ ਈਪੀਆਈਸੀ ਵਿੱਚ ਜਨਸੰਖਿਆ ਦੀਆਂ ਸਮਾਨ ਐਂਟਰੀਆਂ (ਡੀਐਸਈਜ਼) ਅਤੇ ਫੋਟੋ ਸਮਾਨ ਇੰਦਰਾਜ਼ਾਂ (ਪੀਐਸਈਜ਼) ਨੂੰ ਹਟਾਉਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ 09.11.2022 ਤੋਂ 08.12.2022 ਤੱਕ ਸੋਧ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਅਤੇ ਇਸ ਸਮੇਂ ਦੌਰਾਨ ਨਾਗਰਿਕਾਂ ਨੂੰ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਮੌਕਾ ਵੀ ਮਿਲੇਗਾ।

ਸੀ.ਈ.ਓ ਪੰਜਾਬ ਨੇ ਦੱਸਿਆ ਕਿ 19 ਅਤੇ 20 ਨਵੰਬਰ 2022 ਅਤੇ 3 ਅਤੇ 4 ਦਸੰਬਰ 2022 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ ਜਿੱਥੇ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਆਪੋ-ਆਪਣੇ ਪੋਲਿੰਗ ਸਟੇਸ਼ਨਾਂ 'ਤੇ ਮੌਜੂਦ ਰਹਿਣਗੇ।

ਮੁੱਖ ਮੰਤਰੀ ਨੇ ਮਸਤੂਆਣਾ ਸਾਹਿਬ ਵਿੱਚ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦਾ ਨੀਂਹ ਪੱਥਰ ਰੱਖਿਆਸੰਸਥਾ ਵੱਲੋਂ ਸੂਬੇ ਖ਼ਾਸ ਤੌਰ...
06/08/2022

ਮੁੱਖ ਮੰਤਰੀ ਨੇ ਮਸਤੂਆਣਾ ਸਾਹਿਬ ਵਿੱਚ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦਾ ਨੀਂਹ ਪੱਥਰ ਰੱਖਿਆ

ਸੰਸਥਾ ਵੱਲੋਂ ਸੂਬੇ ਖ਼ਾਸ ਤੌਰ ਉਤੇ ਮਾਲਵਾ ਖੇਤਰ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਤੇ ਮੈਡੀਕਲ ਸਿੱਖਿਆ ਦੇਣ ਦੀ ਉਮੀਦ ਪ੍ਰਗਟਾਈ

ਸੰਗਰੂਰ ਦਾ ਮੌਜੂਦਾ ਸਿਵਲ ਹਸਪਤਾਲ 220 ਬਿਸਤਰਿਆਂ ਤੋਂ 360 ਬਿਸਤਰਿਆਂ ਤੱਕ ਹੋਵੇਗਾ ਅਪਗ੍ਰੇਡ

ਲਾਭਪਾਤਰੀਆਂ ਨੂੰ ਸਮਾਜਿਕ ਸੁਰੱਖਿਆ ਦੇ ਲਾਭ ਘਰਾਂ ਵਿੱਚ ਮੁਹੱਈਆ ਕਰਨ ਦਾ ਕੀਤਾ ਐਲਾਨ

ਸੰਗਰੂਰ, 5 ਅਗਸਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਇੱਥੇ ਮਸਤੂਆਣਾ ਸਾਹਿਬ ਵਿਖੇ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦਾ ਨੀਂਹ ਪੱਥਰ ਰੱਖਿਆ। 25 ਏਕੜ ਵਿੱਚ ਬਣਨ ਵਾਲੇ ਇਸ ਇੰਸਟੀਚਿਊਟ ਉਤੇ ਤਕਰੀਬਨ 345 ਕਰੋੜ ਰੁਪਏ ਦੀ ਲਾਗਤ ਆਉਣ ਦਾ ਅਨੁਮਾਨ ਹੈ।

ਲੋਕਾਂ ਨੂੰ ਮਿਆਰੀ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦੀ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਸਥਾ ਇਸ ਦਿਸ਼ਾ ਵਿੱਚ ਵਧਾਇਆ ਗਿਆ ਇਕ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਮਹਾਨ ਧਾਰਮਿਕ ਆਗੂ ਸੰਤ ਅਤਰ ਸਿੰਘ, ਜਿਨ੍ਹਾਂ ਲੋਕਾਂ ਵਿਚਾਲੇ ਫਿਰਕੂ ਸਦਭਾਵਨਾ, ਸ਼ਾਂਤੀ ਤੇ ਭਾਈਚਾਰੇ ਦਾ ਸੰਦੇਸ਼ ਪਹੁੰਚਾਇਆ, ਨੂੰ ਸੱਚੀ ਤੇ ਨਿਮਾਣੀ ਜਿਹੀ ਸ਼ਰਧਾਂਜਲੀ ਹੈ। ਭਗਵੰਤ ਮਾਨ ਨੇ ਇਸ ਸਮੁੱਚੇ ਖਿੱਤੇ ਵਿੱਚ ਸੰਤ ਅਤਰ ਸਿੰਘ ਵੱਲੋਂ ਸਿੱਖਿਆ ਦਾ ਚਾਨਣ ਫੈਲਾਉਣ ਲਈ ਪਾਏ ਵਡਮੁੱਲੇ ਯੋਗਦਾਨ ਨੂੰ ਵੀ ਚੇਤੇ ਕੀਤਾ।

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਸ ਮੈਡੀਕਲ ਕਾਲਜ ਨਾਲ ਸੰਗਰੂਰ ਇਸ ਸਮੁੱਚੇ ਖਿੱਤੇ ਵਿੱਚ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਉੱਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਵਿੱਚ ਅਕਾਦਮਿਕ ਬਲਾਕ ਤੋਂ ਇਲਾਵਾ ਸੰਗਰੂਰ ਦੇ ਮੌਜੂਦਾ ਸਿਵਲ ਹਸਪਤਾਲ ਨੂੰ 220 ਬਿਸਤਰਿਆਂ ਤੋਂ ਅਪਗ੍ਰੇਡ ਕਰ ਕੇ 360 ਬਿਸਤਰਿਆਂ ਵਾਲਾ ਕਰਨ, ਨਰਸਿੰਗ ਸਕੂਲ ਦਾ ਨਿਰਮਾਣ, ਸੀਨੀਅਰ/ਜੂਨੀਅਰ ਕੁੜੀਆਂ ਤੇ ਮੁੰਡਿਆਂ ਦੇ ਵੱਖਰੇ ਹੋਸਟਲ, ਵਿਦਿਆਰਥੀਆਂ ਲਈ ਖੇਡ ਟਰੈਕ ਤੇ ਪਵੀਲੀਅਨ, ਸਹਾਇਕ ਗਤੀਵਿਧੀਆਂ ਲਈ ਓਪਨ ਏਅਰ ਥੀਏਟਰ, ਸਟਾਫ਼ ਲਈ ਰਿਹਾਇਸ਼ ਤੇ ਸ਼ਾਪਿੰਗ ਕੰਪਲੈਕਸ ਵਰਗੀਆਂ ਸਹੂਲਤਾਂ ਵੀ ਸ਼ਾਮਲ ਹੋਣਗੀਆਂ। ਇਸੇ ਤਰ੍ਹਾਂ ਸਟੇਟ ਇੰਸਟੀਚਿਊਟ ਤੇ ਮੈਡੀਕਲ ਸਾਇੰਸਜ਼ ਨੂੰ ਆਉਂਦੇ ਕੌਮੀ ਸ਼ਾਹਰਾਹ ਨੰਬਰ 07 ਨੂੰ ਵੀ 5.50 ਮੀਟਰ ਤੋਂ 7.00 ਮੀਟਰ ਤੱਕ ਚੌੜਾ ਕਰਨਾ ਅਤੇ ਇੰਸਟੀਚਿਊਟ ਦੇ ਸਾਹਮਣੇ ਵਾਲੀ ਸੜਕ ਨੂੰ ਚਹੁੰ-ਮਾਰਗੀ ਕਰਨਾ ਵੀ ਇਸ ਪ੍ਰਾਜੈਕਟ ਦਾ ਹਿੱਸਾ ਹੈ।
ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਮੈਡੀਕਲ ਇੰਸਟੀਚਿਊਟ ਪੰਜਾਬ ਖ਼ਾਸ ਤੌਰ ਉਤੇ ਮਾਲਵਾ ਖਿੱਤੇ ਵਿੱਚ ਮਿਆਰੀ ਸਿਹਤ ਸੇਵਾਵਾਂ ਤੇ ਮੈਡੀਕਲ ਸਿੱਖਿਆ ਮੁਹੱਈਆ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਇਸ ਵੱਕਾਰੀ ਪ੍ਰਾਜੈਕਟ ਦਾ ਕੰਮ ਸਮਾਂਬੱਧ ਤਰੀਕੇ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮੈਡੀਕਲ ਕਾਲਜ ਦਾ ਕੰਮ 31 ਮਾਰਚ 2023 ਤੱਕ ਮੁਕੰਮਲ ਕਰ ਲਿਆ ਜਾਵੇਗਾ ਅਤੇ ਅਗਲਾ ਅਕਾਦਮਿਕ ਸੈਸ਼ਨ ਪਹਿਲੀ ਅਪਰੈਲ ਤੋਂ ਸ਼ੁਰੂ ਹੋਵੇਗਾ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਅਤਿ-ਆਧੁਨਿਕ ਮੈਡੀਕਲ ਇੰਸਟੀਚਿਊਟ ਦੇ ਨਿਰਮਾਣ ਦੌਰਾਨ ਉੱਚ ਮਿਆਰ ਦੇ ਸਾਰੇ ਮਾਪਦੰਡ ਪੂਰੇ ਕੀਤੇ ਜਾਣ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਸਮਾਜਿਕ ਸੁਰੱਖਿਆ ਮੁਹੱਈਆ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪੈਨਸ਼ਨਾਂ ਦੀ ਅਦਾਇਗੀ ਲਾਭਪਾਤਰੀਆਂ ਨੂੰ ਸਿੱਧੀ ਉਨ੍ਹਾਂ ਦੇ ਘਰਾਂ ਵਿੱਚ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਆਟਾ-ਦਾਲ ਵੀ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਮੁਹੱਈਆ ਕਰਵਾਇਆ ਜਾਵੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਲੋਕ-ਪੱਖੀ ਤੇ ਵਿਕਾਸ ਨੂੰ ਹੁਲਾਰਾ ਦੇਣ ਵਾਲੀਆਂ ਸਕੀਮਾਂ ਬਣਾਈਆਂ ਹਨ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਇਸ ਨਾਲ ਸੂਬੇ ਦੇ ਸਮੁੱਚੇ ਵਿਕਾਸ ਨੂੰ ਗਤੀ ਮਿਲੇਗੀ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਲਾਲ ਚੰਦ ਕਟਾਰੂਚੱਕ, ਵਿਧਾਇਕਾਂ ਵਿੱਚ ਨਰਿੰਦਰ ਕੌਰ ਭਰਾਜ, ਬਰਿੰਦਰ ਗੋਇਲ, ਜਸਵੰਤ ਸਿੰਘ ਗੱਜਣਮਾਜਰਾ, ਜਮੀਲ-ਉਰ-ਰਹਿਮਾਨ, ਕੁਲਵੰਤ ਸਿੰਘ ਪੰਡੋਰੀ, ਡਾ. ਬਲਬੀਰ ਸਿੰਘ, ਲਾਭ ਸਿੰਘ ਉੱਗੋਕੇ ਅਤੇ ਹੋਰ ਹਾਜ਼ਰ ਸਨ।

21/07/2022

ਗੈਂਗਸਟਰ ਕਲਚਰ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ 'ਤੇ ਮੁੱਖ ਮੰਤਰੀ ਨੇ ਥਾਪੜੀ ਪੰਜਾਬ ਪੁਲਿਸ ਦੀ ਪਿੱਠ

ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਾ ਹਰ ਕੀਮਤ 'ਤੇ ਕਾਇਮ ਰੱਖਿਆ ਜਾਵੇਗਾ: ਮੁੱਖ ਮੰਤਰੀ

ਚੰਡੀਗੜ੍ਹ, 20 ਜੁਲਾਈ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸੂਬੇ ਵਿੱਚ ਗੈਂਗਸਟਰਾਂ ਵਿਰੁੱਧ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੁਲਿਸ ਬਲ ਖਾਸ ਕਰਕੇ ਗੈਂਗਸਟਰ ਵਿਰੋਧੀ ਟਾਸਕ ਫੋਰਸ ਨੂੰ ਮੁਬਾਰਕਬਾਦ ਦਿੱਤੀ।

ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਫੈਸਲਾਕੁਨ ਜੰਗ ਛੇੜੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਅੱਜ ਪੰਜਾਬ ਪੁਲਿਸ ਨੂੰ ਅੰਮ੍ਰਿਤਸਰ ਵਿਖੇ ਗੈਂਗਸਟਰ ਵਿਰੋਧੀ ਮੁਹਿੰਮ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਭਗਵੰਤ ਮਾਨ ਨੇ ਸਾਰੇ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਵਧਾਈ ਦਿੱਤੀ, ਜਿਨ੍ਹਾਂ ਗੈਂਗਸਟਰਾਂ ਖ਼ਿਲਾਫ਼ ਇਸ ਅਪਰੇਸ਼ਨ ਨੂੰ ਵੱਡੀ ਕਾਮਯਾਬੀ ਨਾਲ ਨੇਪਰੇ ਚਾੜ੍ਹਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚੋਂ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਪੁਲਿਸ ਅਧਿਕਾਰੀਆਂ ਨੇ ਅਪਰੇਸ਼ਨ ਦੌਰਾਨ ਵਿਲੱਖਣ ਬਹਾਦਰੀ ਤੇ ਸਾਹਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਬਹਾਦਰੀ ਅਤੇ ਪੇਸ਼ੇਵਰ ਵਚਨਬੱਧਤਾ ਦੀ ਸ਼ਾਨਦਾਰ ਰਵਾਇਤ ਨੂੰ ਕਾਇਮ ਰੱਖਿਆ। ਭਗਵੰਤ ਮਾਨ ਨੇ ਕਿਹਾ ਕਿ ਇਹ ਗੈਂਗਸਟਰ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਸਨ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬੇ ਵਿੱਚੋਂ ਗੈਂਗਸਟਰਾਂ ਅਤੇ ਨਸ਼ਿਆਂ ਦਾ ਸਫਾਇਆ ਕਰਨਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਅਤੇ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੰਦੀਆਂ ਸਨ ਪਰ ਹੁਣ ਇਨ੍ਹਾਂ ਵਿੱਚੋਂ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਕੀਮਤ 'ਤੇ ਪੰਜਾਬ 'ਚ ਅਮਨ ਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਹਰਗਿਜ਼ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਪੰਜਾਬੀਆਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਪੰਜਾਬ ਨੂੰ ਸ਼ਾਂਤਮਈ, ਖ਼ੁਸ਼ਹਾਲ ਅਤੇ ਅਗਾਂਹਵਧੂ ਸੂਬਾ ਬਣਾ

12/07/2022

ਮੁਹੱਲਾ ਕਲੀਨਿਕ 15 ਅਗਸਤ ਤੋਂ ਕਾਰਜਸ਼ੀਲ ਹੋਣਗੇ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ, 12 ਜੁਲਾਈ:

ਸਿਹਤ ਸੰਭਾਲ ਪ੍ਰਣਾਲੀ ਵਿੱਚ ਮਹੱਤਵਪੂਰਨ ਸੁਧਾਰ ਕਰਨ ਅਤੇ ਸੂਬੇ ਭਰ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਦੇ ਇੱਕ ਹੋਰ ਵੱਡੇ ਚੋਣ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੁਤੰਤਰਤਾ ਦਿਵਸ ਮੌਕੇ 15 ਅਗਸਤ ਨੂੰ "ਮੁਹੱਲਾ ਕਲੀਨਿਕ" ਕਾਰਜਸ਼ੀਲ ਕਰੇਗੀ।

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸੂਬੇ ਭਰ ਵਿੱਚ ਬਣਾਏ ਇਹ ਕਲੀਨਿਕ ਲੋਕਾਂ ਨੂੰ ਉਨ੍ਹਾਂ ਦੇ ਘਰ ਤੱਕ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਮੁੱਢਲੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਹੋਣਗੇ, ਜਿਸ ਨਾਲ ਸਿਹਤ ਸੇਵਾਵਾਂ ਦੀ ਹਰੇਕ ਵਰਗ ਤੱਕ ਪਹੁੰਚ, ਖਰਚਿਆਂ ਨੂੰ ਘਟਾਉਣ, ਰੋਗਾਂ ਦੀ ਪਛਾਣ ਵਿੱਚ ਸੁਧਾਰ ਕਰਨ ਅਤੇ ਕਮਜ਼ੋਰ ਤੇ ਘੱਟ ਗਿਣਤੀ ਵਰਗਾਂ ਲਈ ਰੈਫਰਲ ਲਿੰਕੇਜ ਨੂੰ ਮਜ਼ਬੂਤ ਕਰਨ ਵਿੱਚ ਸਹਾਇਤਾ ਮਿਲੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਆਪਣੇ ਬਿਆਨ ਵਿੱਚ ਦੱਸਿਆ ਸੀ ਕਿ ਪਹਿਲੇ ਪੜਾਅ ਦੌਰਾਨ 75ਵੇਂ ਸੁਤੰਤਰਤਾ ਦਿਵਸ ਮੌਕੇ 15 ਅਗਸਤ, 2022 ਤੱਕ ਸੂਬੇ ਭਰ ਵਿੱਚ 75 ਮੁਹੱਲਾ ਕਲੀਨਿਕ ਕਾਰਜਸ਼ੀਲ ਕਰ ਦਿੱਤੇ ਜਾਣਗੇ। ਇਸ ਵਿੱਤੀ ਸਾਲ ਦੇ ਅੰਤ ਤੱਕ 109 ਮੁਹੱਲਾ ਕਲੀਨਿਕ ਸਥਾਪਿਤ ਕੀਤੇ ਜਾਣਗੇ।

ਮੰਤਰੀ ਨੇ ਅੱਗੇ ਦੱਸਿਆ ਕਿ ਹਰ ਮੁਹੱਲਾ ਕਲੀਨਿਕ ਵਿੱਚ ਇੱਕ ਮੈਡੀਕਲ ਅਫ਼ਸਰ, ਫਾਰਮਾਸਿਸਟ, ਕਲੀਨਿਕਲ ਅਸਿਸਟੈਂਟ ਅਤੇ ਸਵੀਪਰ ਕਮ ਹੈਲਪਰ ਦਾ ਸਟਾਫ਼ ਹੋਵੇਗਾ। ਮੁਹੱਲਾ ਕਲੀਨਿਕਾਂ ਵਿੱਚ ਮਰੀਜ਼ਾਂ ਦੇ ਆਧਾਰ 'ਤੇ ਸਟਾਫ਼ ਨੂੰ ਸੂਚੀਬੱਧ ਕੀਤਾ ਜਾਵੇਗਾ। ਇਹ ਕਲੀਨਿਕ ਆਮ ਬਿਮਾਰੀਆਂ, ਸੱਟਾਂ ਲਈ ਫਸਟ ਏਡ, ਡਰੈਸਿੰਗ ਅਤੇ ਮਾਮੂਲੀ ਜ਼ਖ਼ਮਾਂ ਦਾ ਇਲਾਜ ਕਰਕੇ ਆਊਟਡੋਰ ਮਰੀਜ਼ਾਂ ਨੂੰ ਦੇਖਭਾਲ ਪ੍ਰਦਾਨ ਕਰਨਗੇ। ਇਹਨਾਂ ਕਲੀਨਿਕਾਂ ਰਾਹੀਂ ਵਿਸ਼ੇਸ਼ ਦੇਖਭਾਲ ਲਈ ਰੈਫਰਲ ਅਤੇ ਬਾਅਦ ਵਿੱਚ ਫਾਲੋ-ਅੱਪ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿਹਤ ਸਬੰਧੀ ਸਿੱਖਿਆ, ਜਾਣਕਾਰੀ ਮੁਹੱਈਆ ਕਰਵਾਉਣ ਅਤੇ ਜਾਗਰੂਕਤਾ 'ਤੇ ਵੀ ਧਿਆਨ ਦਿੱਤਾ ਜਾਵੇਗਾ।

ਸਿਹਤ ਮੰਤਰੀ ਨੇ ਕਿਹਾ ਕਿ ਜ਼ਰੂਰੀ ਦਵਾਈਆਂ ਅਤੇ ਟੈਸਟ ਮੁਹੱਲਾ ਕਲੀਨਿਕਾਂ ਵਿੱਚ ਉਪਲਬਧ ਕਰਵਾਏ ਜਾਣਗੇ। ਮੁਹੱਲਾ ਕਲੀਨਿਕਾਂ ਵਿੱਚ ਜਾਂਚ ਦੀਆਂ ਸਹੂਲਤਾਂ ਪੀਪੀਪੀ ਮੋਡ ਰਾਹੀਂ ਪ੍ਰਦਾਨ ਕੀਤੀਆਂ ਜਾਣਗੀਆਂ। ਇਹਨਾਂ ਕਲੀਨਿਕਾਂ ਵਿੱਚ ਘੱਟ ਲਾਗਤ ਅਤੇ ਇਕਸਾਰਤਾ ਨਾਲ ਡਾਇਗਨੌਸਟਿਕ ਟੈਸਟਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਮੁਹੱਲਾ ਕਲੀਨਿਕਾਂ ਵਿੱਚ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਅਤੇ ਰਿਕਾਰਡ ਰੱਖਣ ਲਈ ਇੱਕ ਆਈ.ਟੀ. ਪ੍ਰਣਾਲੀ ਨੂੰ ਵੀ ਵਿਕਸਤ ਕੀਤਾ ਜਾਵੇਗਾ। ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਲਈ ਸੂਚੀਬੱਧ ਪ੍ਰਕਿਰਿਆ ਸ਼ੁਰੂ ਕੀਤੀ ਜਾ ਚੁੱਕੀ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਸਿਹਤ ਮਾਹਿਰਾਂ ਨਾਲ ਟੈਲੀਕੰਸਲਟੇਸ਼ਨ ਸੇਵਾਵਾਂ ਵੀ ਪੜਾਅਵਾਰ ਸ਼ੁਰੂ ਕੀਤੀਆਂ ਜਾਣਗੀਆਂ।

12/07/2022

ਨਵੇਂ ਰੂਟਾਂ ਦੇ ਮੱਦੇਨਜ਼ਰ ਪੀ.ਆਰ.ਟੀ.ਸੀ. ਆਪਣੇ ਬੇੜੇ 'ਚ ਸ਼ਾਮਲ ਕਰੇਗੀ ਨਵੀਆਂ 219 ਬੱਸਾਂ: ਲਾਲਜੀਤ ਸਿੰਘ ਭੁੱਲਰ

ਕਿਲੋਮੀਟਰ ਸਕੀਮ ਅਧੀਨ ਚੱਲਣਗੀਆਂ ਨਵੀਆਂ ਬੱਸਾਂ

ਚੰਡੀਗੜ੍ਹ, 12 ਜੁਲਾਈ:

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਬੱਸ ਰੂਟ ਪਰਮਿਟਾਂ ਦੇ ਸਨਮੁਖ ਪੀ.ਆਰ.ਟੀ.ਸੀ. ਵੱਲੋਂ ਲੋਕਾਂ ਦੀ ਸਹੂਲਤ ਲਈ ਆਪਣੇ ਬੇੜੇ ਵਿੱਚ 219 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਨਵੇਂ ਰੂਟਾਂ ਲਈ ਪੀ.ਆਰ.ਟੀ.ਸੀ. ਨੂੰ ਹੋਰ ਨਵੀਆਂ ਬੱਸਾਂ ਦੀ ਜ਼ਰੂਰਤ ਸੀ ਜਿਸ ਕਰਕੇ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ 219 ਸਧਾਰਣ ਨਵੀਆਂ ਬੱਸਾਂ ਸ਼ਾਮਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪ੍ਰਵਾਨਗੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦੇ ਦਿੱਤੀ ਗਈ ਹੈ।

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪੀ.ਆਰ.ਟੀ.ਸੀ. ਵਿੱਚ ਕਿਲੋਮੀਟਰ ਸਕੀਮ ਅਧੀਨ ਬੱਸਾਂ ਪਾਉਣ ਦੀ ਪ੍ਰਕਿਰਿਆ ਅਰੰਭ ਦਿੱਤੀ ਗਈ ਹੈ ਅਤੇ ਟੈਂਡਰ ਕੱਢਿਆ ਜਾ ਚੁੱਕਾ ਹੈ ਜਿਸ ਦੀ ਆਖ਼ਰੀ ਤਰੀਕ 2 ਅਗਸਤ ਹੈ।

ਮੰਤਰੀ ਨੇ ਦੱਸਿਆ ਕਿ ਕਿਲੋਮੀਟਰ ਸਕੀਮ ਦਾ ਆਪ੍ਰੇਟਰ/ਬੱਸ ਮਾਲਕ ਪੀ.ਆਰ.ਟੀ.ਸੀ. ਨੂੰ ਮੁਕੰਮਲ ਤੌਰ 'ਤੇ ਨਵੀਂ ਬੱਸ ਮੁਹੱਈਆ ਕਰਵਾਏਗਾ। ਬੱਸ ਦੇ ਰੱਖ-ਰਖਾਅ/ਡਰਾਈਵਰ/ਇੰਸ਼ੋਰੈਂਸ/ਲੋਨ ਦੀ ਅਦਾਇਗੀ ਆਦਿ ਦੀ ਜ਼ਿੰਮੇਵਾਰੀ ਆਪ੍ਰੇਟਰ/ਬੱਸ ਮਾਲਕ ਦੀ ਹੋਵੇਗੀ ਜਿਸ ਬਦਲੇ ਆਪ੍ਰੇਟਰ/ਬੱਸ ਮਾਲਕ ਨੂੰ ਟੈਂਡਰ ਵਿੱਚ ਆਏ ਘੱਟੋ-ਘੱਟ ਰੇਟ ਅਨੁਸਾਰ ਉਸ ਦੀ ਬੱਸ ਵੱਲੋਂ ਤੈਅ ਕੀਤੇ ਗਏ ਕਿਲੋਮੀਟਰਾਂ ਦੇ ਆਧਾਰ 'ਤੇ ਹਰੇਕ ਮਹੀਨੇ ਅਦਾਇਗੀ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਪੀ.ਆਰ.ਟੀ.ਸੀ. ਵੱਲੋਂ ਬੱਸ ਲਈ ਸਿਰਫ਼ ਕੰਡਕਟਰ ਮੁਹੱਈਆ ਕਰਵਾਇਆ ਜਾਵੇਗਾ ਅਤੇ ਬੱਸ ਤੋਂ ਹੋਣ ਵਾਲੀ ਰੂਟ ਆਮਦਨ ਪੀ.ਆਰ.ਟੀ.ਸੀ. ਦੇ ਖਾਤੇ ਵਿੱਚ ਜਮ੍ਹਾ ਹੋਵੇਗੀ। ਇਨ੍ਹਾਂ 219 ਬੱਸਾਂ ਨਾਲ ਪੀ.ਆਰ.ਟੀ.ਸੀ. ਆਪਣੀ ਨਿਰਧਾਰਤ ਮਾਇਲੇਜ ਪੂਰੀ ਕਰਨ ਵਿੱਚ ਸਫ਼ਲ ਹੋਵੇਗੀ ਜਿਸ ਨਾਲ ਨਾ ਸਿਰਫ਼ ਲੋਕਾਂ ਨੂੰ ਬਿਹਤਰ ਸਫ਼ਰ ਸਹੂਲਤ ਮੁਹੱਈਆ ਹੋਵੇਗੀ ਅਤੇ ਪੀ.ਆਰ.ਟੀ.ਸੀ. ਦੀ ਆਮਦਨ ਵਿੱਚ ਇਜ਼ਾਫ਼ਾ ਹੋਵੇਗਾ, ਸਗੋਂ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ।

ਮੁੱਖ ਮੰਤਰੀ ਵੱਲੋਂ ਨਵੇਂ ਵਾਹਨਾਂ ਲਈ ਈ-ਰਜਿਸਟਰੇਸ਼ਨ ਸਰਟੀਫਿਕੇਟ ਸੇਵਾ ਦੀ ਸ਼ੁਰੂਆਤਆਮ ਆਦਮੀ ਨੂੰ ਉਸ ਦੇ ਘਰੇ ਸਮਾਰਟ ਰਜਿਸਟ੍ਰੇਸ਼ਨ ਸਰਟੀਫਿਕੇਟ ਪੁੱ...
12/07/2022

ਮੁੱਖ ਮੰਤਰੀ ਵੱਲੋਂ ਨਵੇਂ ਵਾਹਨਾਂ ਲਈ ਈ-ਰਜਿਸਟਰੇਸ਼ਨ ਸਰਟੀਫਿਕੇਟ ਸੇਵਾ ਦੀ ਸ਼ੁਰੂਆਤ

ਆਮ ਆਦਮੀ ਨੂੰ ਉਸ ਦੇ ਘਰੇ ਸਮਾਰਟ ਰਜਿਸਟ੍ਰੇਸ਼ਨ ਸਰਟੀਫਿਕੇਟ ਪੁੱਜਦਾ ਕਰਨ ਲਈ ਚੁੱਕਿਆ ਇਤਿਹਾਸਕ ਕਦਮ

ਚੰਡੀਗੜ੍ਹ, 12 ਜੁਲਾਈ

ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਬਿਨਾਂ ਕਿਸੇ ਅੜਿੱਕੇ ਤੋਂ ਸੁਚਾਰੂ ਤਰੀਕੇ ਨਾਲ ਹੋਣੀ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਇਕ ਨਵੀਂ ਨਾਗਰਿਕ ਸੇਵਾ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਸੂਬੇ ਭਰ ਵਿੱਚ ਆਮ ਆਦਮੀ ਨੂੰ ਰਾਹਤ ਦੇਣ ਲਈ ਆਟੋ-ਮੋਬਾਈਲ ਡੀਲਰਾਂ ਰਾਹੀਂ ਨਵੇਂ ਵਾਹਨਾਂ ਦੀ ਈ-ਰਜਿਸਟ੍ਰੇਸ਼ਨ ਦੀ ਇਜਾਜ਼ਤ ਦਿੱਤੀ ਗਈ ਹੈ।

ਇਸ ਸੇਵਾ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘‘ਇਹ ਇਤਿਹਾਸਕ ਪਹਿਲਕਦਮੀ ਹੈ, ਜਿਸ ਨਾਲ ਆਮ ਆਦਮੀ ਘਰ ਬੈਠੇ ਹੀ ਸਮਾਰਟ ਰਜਿਸਟ੍ਰੇਸ਼ਨ ਸਰਟੀਫਿਕੇਟ ਪ੍ਰਾਪਤ ਕਰਨ ਦੇ ਯੋਗ ਹੋਵੇਗਾ।” ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਵਾਹਨ ਖਰੀਦਣ ਦੇ ਇੱਛੁਕ ਪੰਜਾਬੀਆਂ ਲਈ ਇਹ ਸਹੂਲਤ ਵੱਡੀ ਰਾਹਤ ਹੋਵੇਗੀ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸੂਬੇ ਵਿੱਚ ਸੱਤਾ ਸੰਭਾਲੀ ਹੈ, ਉਦੋਂ ਤੋਂ ਹੀ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਕਈ ਲੋਕ-ਪੱਖੀ ਕਦਮ ਚੁੱਕੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਨਵੇਂ ਵਾਹਨ ਵੇਚਣ ਵਾਲੇ ਪ੍ਰਾਈਵੇਟ ਡੀਲਰਾਂ ਨੂੰ ਰਜਿਸਟ੍ਰੇਸ਼ਨ ਜਾਰੀ ਕਰਨ ਦਾ ਅਧਿਕਾਰ ਦੇਣ ਦਾ ਉਦੇਸ਼ ਲੋਕਾਂ ਨੂੰ ਵੱਡੀ ਰਾਹਤ ਦੇਣਾ ਹੈ ਤਾਂ ਜੋ ਉਨ੍ਹਾਂ ਨੂੰ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਲਈ ਰਿਜਨਲ ਟਰਾਂਸਪੋਰਟ ਅਥਾਰਟੀਆਂ ਤੇ ਸਬ-ਡਿਵੀਜ਼ਨਲ ਮੈਜਿਸਟਰੇਟਾਂ ਦੇ ਦਫ਼ਤਰਾਂ ਵਿੱਚ ਲੰਮੀਆਂ ਕਤਾਰਾਂ ਵਿੱਚ ਨਾ ਖੜ੍ਹਨਾ ਪਵੇ।

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਦੇ ਸਮੇਂ, ਪੈਸੇ ਤੇ ਊਰਜਾ ਦੀ ਬੱਚਤ ਕਰਨ ਤੋਂ ਇਲਾਵਾ ਇਸ ਕਦਮ ਨਾਲ ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ, ਕੁਸ਼ਲ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਡੀਲਰ ਨਵੇਂ ਵਾਹਨ ਮਾਲਕਾਂ ਲਈ ਇਸ ਸਹੂਲਤ ਦੀ ਵਰਤੋਂ ਖਰੀਦਦਾਰਾਂ ਦੇ ਆਧਾਰ ਨੰਬਰ ਰਾਹੀਂ ਲਾਗਇਨ ਕਰ ਕੇ ਹਾਸਲ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਲਾਗਇਨ ਮਗਰੋਂ ਡੀਲਰ ਨਵੇਂ ਵਾਹਨ ਦਾ ਡੇਟਾ/ਦਸਤਾਵੇਜ਼ ਅਪਲੋਡ ਕਰੇਗਾ ਅਤੇ ਪੜਤਾਲ (ਵੈਰੀਫਿਕੇਸ਼ਨ) ਮਾਲਕ ਦੇ ਆਧਾਰ ਨੰਬਰ ਨਾਲ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਵਾਹਨ ਦੀ ਰਜਿਸਟ੍ਰੇਸ਼ਨ ਲਈ ਫੀਸ ਤੇ ਟੈਕਸ ਆਨਲਾਈਨ ਭਰੇ ਜਾਣਗੇ ਅਤੇ ਨਵੇਂ ਵਾਹਨ ਮਾਲਕ ਨੂੰ ਰਜਿਸਟ੍ਰੇਸ਼ਨ ਨੰਬਰ ਮੌਕੇ ਉਤੇ ਹੀ ਮਿਲ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਰਜਿਸਟ੍ਰੇਸ਼ਨ ਸਰਟੀਫਿਕੇਟ ਦੀ ਪ੍ਰਵਾਨਗੀ ਡੀਲਰ ਦੇ ਪੱਧਰ ਉਤੇ ਹੀ ਹੋ ਜਾਵੇਗੀ ਅਤੇ ਹਾਈ ਸਿਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟ ਵੀ ਡੀਲਰ ਹੀ ਲਗਾਏਗਾ। ਭਗਵੰਤ ਮਾਨ ਨੇ ਕਿਹਾ ਕਿ ਰਜਿਸਟ੍ਰੇਸ਼ਨ ਸਰਟੀਫਿਕੇਟ ਵਾਹਨ ਮਾਲਕ ਦੇ ਮੋਬਾਈਲ ਫੋਨ ਉਤੇ ਆਏ ਲਿੰਕ ਤੋਂ ਡਾਊਨਲੋਡ ਕੀਤਾ ਜਾ ਸਕੇਗਾ, ਜਦੋਂ ਕਿ ਰਜਿਸਟ੍ਰੇਸ਼ਨ ਸਰਟੀਫਿਕੇਟ ਦਾ ਸਮਾਰਟ ਕਾਰਡ ਸਿੱਧਾ ਮਾਲਕ ਦੇ ਪਤੇ ਉਤੇ ਭੇਜਿਆ ਜਾਵੇਗਾ।

12/07/2022

ਪੰਜਾਬ ਪੁਲਿਸ ਤੋਂ ਮਿਲੀ ਜਾਣਕਾਰੀ ਤੋਂ ਬਾਅਦ, ਏ.ਟੀ.ਐਸ. ਗੁਜਰਾਤ ਨੇ ਸਾਂਝੀ ਕਾਰਵਾਈ ਦੌਰਾਨ ਮੁੰਦਰਾ ਬੰਦਰਗਾਹ ਤੋਂ 75 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ
ਨਸ਼ੀਲੇ ਪਦਾਰਥਾਂ ਨੂੰ ਅਣਸੀਤੇ ਕੱਪੜਿਆਂ ਦੇ ਕੰਟੇਨਰ ਵਿੱਚ ਛੁਪਾ ਕੇ ਰੱਖਿਆ ਗਿਆ ਸੀ: ਡੀਜੀਪੀ ਗੌਰਵ ਯਾਦਵ
ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਇਨ੍ਹਾਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਇੱਕ ਵੱਡੀ ਸਫਲਤਾ
ਚੰਡੀਗੜ੍ਹ, 12 ਜੁਲਾਈ:
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਯੂਏਈ ਤੋਂ ਪੰਜਾਬ ਵਿੱਚ ਹੈਰੋਇਨ ਦੀ ਤਸਕਰੀ ਬਾਰੇ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਏਟੀਐਸ ਗੁਜਰਾਤ ਅਤੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਗੁਜਰਾਤ ਦੇ ਮੁੰਦਰਾ ਬੰਦਰਗਾਹ ਵਿਖੇ ਇੱਕ ਕੰਟੇਨਰ ਵਿੱਚੋਂ 75 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਨਸ਼ੀਲੇ ਪਦਾਰਥ ਨੂੰ ਇੱਕ ਗੱਤੇ ਦੀ ਪਾਈਪ, ਜਿਸ ਨੂੰ ਅੱਗੇ ਇੱਕ ਵੱਡੀ ਪਲਾਸਟਿਕ ਪਾਈਪ ਜ਼ਰੀਏ ਛੁਪਾਇਆ ਗਿਆ ਸੀ, ਦੀ ਵਰਤੋਂ ਕਰਕੇ ਅਣਸੀਤੇ ਕੱਪੜਿਆਂ ਦੇ ਇੱਕ ਕੰਟੇਨਰ ਵਿੱਚ ਛੁਪਾ ਕੇ ਰੱਖਿਆ ਗਿਆ ਸੀ । ਕੰਟੇਨਰ, ਜੋ ਕਿ ਯੂਏਈ ਦੇ ਜੇਬਲ ਅਲੀ ਬੰਦਰਗਾਹ ਤੋਂ ਲੋਡ ਕੀਤਾ ਗਿਆ ਸੀ, ਨੂੰ ਮਾਲੇਰਕੋਟਲਾ, ਪੰਜਾਬ ਦੇ ਇੱਕ ਇੰਪੋਟਰ ਦੁਆਰਾ ਮੰਗਵਾਇਆ ਗਿਆ ਸੀ।
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਕੰਟੇਨਰ ਦੇ ਪੰਜਾਬ ਨਾਲ ਸਬੰਧਤ ਹੋਣ ਕਾਰਨ ਅਜਿਹਾ ਜਾਪਦਾ ਹੈ ਕਿ ਇਹ ਖੇਪ ਪੰਜਾਬ ਦੇ ਰਸਤੇ ਕਿਸੇ ਹੋਰ ਥਾਂ ਪਹੁੰਚਾਈ ਜਾਣੀ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸਦੇ ਪੰਜਾਬ ਨਾਲ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
ਇਹ ਬਰਾਮਦਗੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਇੱਕ ਵੱਡੀ ਸਫਲਤਾ ਵਜੋਂ ਸਾਹਮਣੇ ਆਈ ਹੈ।
ਹੋਰ ਵੇਰਵਿਆਂ ਦਾ ਖੁਲਾਸਾ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਣਕਾਰੀ ਮਿਲਣ ਤੋਂ ਬਾਅਦ, ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਐਸ.ਏ.ਐਸ. ਨਗਰ ਨੇ ਤੁਰੰਤ ਪੁਲਿਸ ਟੀਮਾਂ ਨੂੰ ਗੁਜਰਾਤ ਭੇਜਿਆ ਅਤੇ ਮੁੰਦਰਾ ਬੰਦਰਗਾਹ 'ਤੇ ਤਾਇਨਾਤ ਕੀਤਾ।

ਉਨ੍ਹਾਂ ਦੱਸਿਆ ਕਿ ਕੇਂਦਰੀ ਏਜੰਸੀ ਅਤੇ ਏਟੀਐਸ ਗੁਜਰਾਤ ਨਾਲ ਤਾਲਮੇਲ ਜ਼ਰੀਏ ਕਸਟਮ ਦੀ ਮਦਦ ਨਾਲ ਮੁੰਦਰਾ ਬੰਦਰਗਾਹ 'ਤੇ ਤਲਾਸ਼ੀ ਲਈ ਗਈ। ਉਨ੍ਹਾਂ ਅੱਗੇ ਕਿਹਾ ਕਿ ਢੁੱਕਵੀਂ ਪ੍ਰਕਿਰਿਆ ਅਤੇ ਦਸਤਾਵੇਜ਼ੀ ਕਾਰਵਾਈ ਤੋਂ ਬਾਅਦ ਕੰਟੇਨਰ ਨੂੰ ਖੋਲ੍ਹਿਆ ਗਿਆ ਜਿਸ ਵਿੱਚਂਛ 75 ਕਿਲੋ ਹੈਰੋਇਨ ਦੀ ਵੱਡੀ ਬਰਾਮਦਗੀ ਹੋਈ। ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਐਨਡੀਪੀਐਸ ਐਕਟ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਲਈ ਕਸਟਮ ਅਧਿਕਾਰੀਆਂ ਅਤੇ ਮੈਜਿਸਟਰੇਟ ਦੀ ਮੌਜੂਦਗੀ ਵਿੱਚ ਖੇਪ ਨੂੰ ਖੋਲ੍ਹਿਆ ਗਿਆ।

ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਇਸ ਖੇਪ ਨਾਲ ਸਬੰਧਾਂ ਦੇ ਸ਼ੱਕ ਵਿੱਚ ਮਾਲੇਰਕੋਟਲਾ ਅਤੇ ਲੁਧਿਆਣਾ ਦੇ ਕੁਝ ਸ਼ੱਕੀ ਵਿਅਕਤੀਆਂ ਨੂੰ ਸਬੰਧਤ ਜ਼ਿਲ੍ਹਾ ਪੁਲਿਸ ਵੱਲੋਂ ਪੁੱਛਗਿੱਛ ਲਈ ਬੁਲਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ਇਸ ਸਬੰਧੀ ਏਟੀਐਸ ਗੁਜਰਾਤ ਦੁਆਰਾ ਪੁਲਿਸ ਸਟੇਸ਼ਨ ਏਟੀਐਸ ਅਹਿਮਦਾਬਾਦ ਵਿੱਚ ਐਨਡੀਪੀਐਸ ਐਕਟ ਦੀ ਧਾਰਾ 8ਸੀ, 21ਸੀ, 23ਸੀ ਅਤੇ 29 ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

11/07/2022

ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਨੇ ਸੂਬੇ ਭਰ ‘ਚ ਕੀਤੇ ਕਾਰਡਨ ਅਤੇ ਸਰਚ ਆਪਰੇਸ਼ਨ

ਏ.ਡੀ.ਜੀ.ਪੀ/ਆਈਜੀਪੀ ਰੈਂਕ ਦੇ ਅਧਿਕਾਰੀਆਂ ਨੇ ਹਰੇਕ ਪੁਲਿਸ ਜ਼ਿਲੇ ਵਿੱਚ ਇਸ ਵਿਸ਼ੇਸ਼ ਆਪਰੇਸ਼ਨ ਦੀ ਨਿੱਜੀ ਤੌਰ ‘ਤੇ ਕੀਤੀ ਨਿਗਰਾਨੀ

- ਇਨਾਂ ਆਪਰੇਸ਼ਨਾਂ ਨੂੰ ਚਲਾਉਣ ਦਾ ਉਦੇਸ਼ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨ ਦੇ ਨਾਲ-ਨਾਲ ਨਾਗਰਿਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ: ਡੀਜੀਪੀ ਗੌਰਵ ਯਾਦਵ

- ਸੂਬੇ ਨੂੰ ਛੱਡੋ ਜਾਂ ਨਤੀਜੇ ਭੁਗਤੋ, ਡੀਜੀਪੀ ਪੰਜਾਬ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਦਿੱਤੀ ਚੇਤਾਵਨੀ

ਚੰਡੀਗੜ, 9 ਜੁਲਾਈ:

ਸਮਾਜ ਵਿਰੋਧੀ ਅਨਸਰਾਂ ਵਿੱਚ ਡਰ ਪੈਦਾ ਕਰਨ ਦੇ ਨਾਲ-ਨਾਲ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ, ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀ ਅਗਵਾਈ ਵਿੱਚ ਅੱਜ ਸਮੁੱਚੀ ਪੁਲਿਸ ਫੋਰਸ ਵੱਲੋਂ ਪੰਜਾਬ ਦੇ ਸਾਰੇ 28 ਪੁਲਿਸ ਜ਼ਿਲਿਆਂ ਵਿੱਚ ਕਾਰਡਨ ਅਤੇ ਸਰਚ ਆਪਰੇਸ਼ਨ (ਸੀ.ਏ.ਐਸ.ਓ.) ਚਲਾਏ ਗਏ।

ਇਹ ਆਪਰੇਸ਼ਨ ਸੂਬੇ ਭਰ ਵਿੱਚ ਇੱਕੋ ਸਮੇਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚਲਾਇਆ ਗਿਆ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਏਡੀਜੀਪੀ/ਆਈਜੀਪੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜ਼ਿਲੇ ਵਿੱਚ ਨਿੱਜੀ ਤੌਰ ‘ਤੇ ਆਪਰੇਸ਼ਨ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ। ਸੀ.ਪੀਜ਼/ਐਸ.ਐਸ.ਪੀਜ ਨੇ ਪੁਲਿਸ ਫੋਰਸ ਦੀ ਭਾਰੀ ਤੈਨਾਤੀ ਦੌਰਾਨ ਇਸ ਆਪਰੇਸ਼ਨ ਨੂੰ ਅੰਜਾਮ ਦੇਣ ਲਈ ਬਦਨਾਮ ਮੁਹੱਲਿਆਂ/ਪਿੰਡਾਂ ਦੀ ਸਨਾਖਤ ਕੀਤੀ ਜਿੱਥੇ ਨਸ਼ਿਆਂ ਦੀ ਭਰਮਾਰ ਹੈ ਜਾਂ ਕੁਝ ਖੇਤਰ ਜੋ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਲਈ ਪਨਾਹਗਾਹ/ਸੁਰੱਖਿਅਤ ਟਿਕਾਣਾ ਬਣ ਚੁੱਕੇ ਹਨ।

ਡੀਜੀਪੀ ਗੌਰਵ ਯਾਦਵ, ਜੋ ਮੁਹਾਲੀ ਵਿੱਚ ਏਡੀਜੀਪੀ ਕਾਨੂੰਨ ਤੇ ਵਿਵਸਥਾ ਈਸਵਰ ਸਿੰਘ ਨਾਲ ਵੱਖ-ਵੱਖ ਸੁਸਾਇਟੀਆਂ ਵਿੱਚ ਆਪਰੇਸ਼ਨ ਦੌਰਾਨ ਸ਼ਾਮਲ ਹੋਏ, ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਜੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ ਅਤੇ ਅਜਿਹੇ ਆਪਰੇਸ਼ਨ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਪੰਜਾਬ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦਾ ਖਾਤਮਾ ਨਹੀਂ ਹੋ ਜਾਂਦਾ। ਇਸ ਮੌਕੇ ਡੀਜੀਪੀ ਨਾਲ ਡੀਆਈਜੀ ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸਐਸਪੀ ਐਸਏਐਸ ਨਗਰ ਵਿਵੇਕ ਸੀਲ ਸੋਨੀ ਵੀ ਮੌਜੂਦ ਸਨ।

ਡੀਜੀਪੀ ਨੇ ਕਿਹਾ ਕਿ ਅਸੀਂ ਨਸਾ ਤਸਕਰਾਂ ਅਤੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸ ਦਿੱਤਾ ਹੈ ਅਤੇ ਮੈਂ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਚੇਤਾਵਨੀ ਦਿੰਦੇ ਹਾਂ ਕਿ ਉਹ ਸਵੈ-ਇੱਛਾ ਨਾਲ ਸੂਬੇ ਨੂੰ ਛੱਡ ਦੇਣ, ਨਹੀਂ ਤਾਂ ਪੰਜਾਬ ਪੁਲਿਸ ਉਨਾਂ ਨਾਲ ਸਖਤੀ ਨਾਲ ਨਜਿੱਠੇਗੀ।

ਆਪਰੇਸ਼ਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਨਸ਼ਿਆਂ ਖ਼ਿਲਾਫ ਲੜਾਈ ਨੂੰ ਹੋਰ ਮਜਬੂਤ ਕਰਨ ਦੇ ਨਾਲ-ਨਾਲ ਗੈਂਗਸਟਰ ਕਲਚਰ ਨੂੰ ਖਤਮ ਕਰਨਾ, ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਅਤੇ ਅਪਰਾਧ ਦਾ ਪਤਾ ਲਗਾਉਣਾ ਹੈ। ਉਨਾਂ ਕਿਹਾ ਕਿ ਬੁਨਿਆਦੀ ਪੁਲਿਸਿੰਗ ਜਿਸ ਵਿੱਚ ਸੰਵੇਦਨਸ਼ੀਲ ਥਾਵਾਂ ‘ਤੇ ਚੌਕਸੀ ਰੱਖਣਾ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਅਗਾਊਂ ਤਿਆਰੀਆਂ ਕਰਨਾ ਸ਼ਾਮਲ ਹੈ, ਨੂੰ ਮੁੜ ਸੁਰਜੀਤ ਕਰਨ ਦੇ ਨਾਲ-ਨਾਲ ਥਾਣਿਆਂ ਨੂੰ ਅਪਗ੍ਰੇਡ ਵੀ ਕੀਤਾ ਜਾਵੇਗਾ।

ਇਸ ਆਪਰੇਸ਼ਨ ਨਾਲ ਇਲਾਕਾ ਨਿਵਾਸੀਆਂ ਨੂੰ ਪਰੇਸ਼ਾਨੀ ਹੋਣ ਸਬੰਧੀ ਸਵਾਲ ਦੇ ਜਵਾਬ ਵਿੱਚ ਉਨਾਂ ਕਿਹਾ ਕਿ ਇਹ ਆਪਰੇਸ਼ਨ ਨਿਵਾਸੀਆਂ ਦੀ ਸੁਰੱਖਿਆ ਲਈ ਹੀ ਚਲਾਇਆ ਜਾ ਰਿਹਾ ਹੈ ਅਤੇ ਇਸ ਆਪਰੇਸ਼ਨ ਨੂੰ ਚਲਾਉਣ ਤੋਂ ਪਹਿਲਾਂ ਰੈਜੀਡੈਂਟਸ ਵੈਲਫੇਅਰ ਸੋਸਾਇਟੀਆਂ ਨੂੰ ਵੀ ਭਰੋਸੇ ਵਿੱਚ ਲਿਆ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਸੀਂ ਸਾਰੇ ਪੁਲਿਸ ਮੁਲਾਜਮਾਂ ਨੂੰ ਇਸ ਆਪਰੇਸ਼ਨ ਦੌਰਾਨ ਘਰ-ਘਰ ਜਾ ਕੇ ਚੈਕਿੰਗ ਕਰਨ ਸਮੇਂ ਹਰੇਕ ਨਿਵਾਸੀ ਨਾਲ ਦੋਸਤਾਨਾ ਅਤੇ ਨਿਮਰਤਾ ਨਾਲ ਪੇਸ਼ ਆਉਣ ਦੀ ਸਖਤ ਹਦਾਇਤ ਕੀਤੀ ਹੈ। ਉਨਾਂ ਕਿਹਾ ਕਿ ਵਸਨੀਕਾਂ ਨੇ ਪੰਜਾਬ ਪੁਲਿਸ ਦੇ ਇਸ ਆਪਰੇਸ਼ਨ ਦੀ ਸ਼ਲਾਘਾ ਵੀ ਕੀਤੀ।

ਅਜਿਹੇ ਅਪਰੇਸਨ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਦਿਆਂ ਪੁਲਿਸ ਫੋਰਸ ਨੂੰ ਸਰਗਰਮ ਅਤੇ ਲਾਮਬੰਦ ਕਰਨ ਵਿੱਚ ਵੀ ਸਹਾਈ ਹੋਣਗੇ।

11/07/2022

ਪੰਜਾਬ ‘ਚ ਮੁੜ ਖੇਡ ਸੱਭਿਆਚਾਰ ਪੈਦਾ ਕਰਨਾ ਸੂਬਾ ਸਰਕਾਰ ਦੀ ਤਰਜੀਹ

ਮੀਤ ਹੇਅਰ ਨੇ ਖੇਲੋ ਇੰਡੀਆ-2022 ਦੇ ਜੇਤੂ ਖਿਡਾਰੀਆਂ ਨਾਲ ਰੂਬਰੂ ਕਰਕੇ ਉਨਾਂ ਦਾ ਹੌਸਲਾ ਵਧਾਇਆ

ਚੰਡੀਗੜ, 9 ਜੁਲਾਈ:

ਪੰਜਾਬ ‘ਚ ਮੁੜ ਖੇਡ ਸੱਭਿਆਚਾਰ ਪੈਦਾ ਕਰਨਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਜੀਹ ਹੈ। ਪੰਜਾਬ ਸਰਕਾਰ ਇਹ ਯਕੀਨੀ ਬਣਾਵੇਗੀ ਕਿ ਖੇਡਾਂ ਦੇ ਖੇਤਰ ‘ਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਹੌਸਲਾ ਵਧਾਇਆ ਜਾਵੇ। ਸੂਬਾ ਸਰਕਾਰ ਵੱਖ-ਵੱਖ ਖੇਡਾਂ ਨਾਲ ਸਬੰਧਤ ਖਿਡਾਰੀਆਂ ਨੂੰ ਉਪਕਰਣ ਅਤੇ ਖਾਣ-ਪੀਣ/ ਡਾਇਟ ਦੇਣ ਲਈ ਵੀ ਅਸਰਦਾਰ ਨੀਤੀ ਬਣਾਏਗੀ।

ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਖੇਲੋ ਇੰਡੀਆ-2022 ਦੇ ਜੇਤੂ ਖਿਡਾਰੀਆਂ ਨਾਲ ਰੂਬਰੂ ਕਰਕੇ ਉਨਾਂ ਦਾ ਹੌਸਲਾ ਵਧਾਇਆ। ਉਨਾਂ ਖਿਡਾਰੀਆਂ ਨੂੰ ਮਿਹਨਤ ਕਰਕੇ ਪੰਜਾਬ ਨੂੰ ਖੇਡਾਂ ਵਿੱਚ ਨੰਬਰ ਇੱਕ ਬਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ‘ਚ ਖੇਡ ਸੱਭਿਆਚਾਰ ਨੂੰ ਮੁੜ ਪ੍ਰਫੁੱਲਿਤ ਕਰਨ ਲਈ ਯਤਨਸੀਲ ਹੈ। ਉਨਾਂ ਕਿਹਾ ਕਿ ਪੰਜਾਬੀਆਂ ਦਾ ਖੇਡਾਂ ਨਾਲ ਬਹੁਤ ਪੁਰਾਣਾ ਨਾਤਾ ਹੈ ਅਤੇ ਪੰਜਾਬੀ ਮਿਹਨਤ ਕਰਕੇ ਅੱਗੇ ਵਧਣਾ ਜਾਣਦੇ ਹਨ। ਉਨਾਂ ਖਿਡਾਰੀਆਂ ਨੂੰ ਖੇਡਾਂ ਦੇ ਨਾਲ-ਨਾਲ ਚੰਗੇ ਨਾਗਰਿਕ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਖਿਡਾਰੀਆਂ ਨੂੰ ਨਕਦ ਇਨਾਮ, ਖਾਣ-ਪੀਣ/ ਡਾਇਟ ਦੇਣ ਸੰਬੰਧੀ ਨੀਤੀ ਬਣਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋੰ ਹਾਲ ਹੀ ‘ਚ ਪੇਸ ਕੀਤੇ ਪੰਜਾਬ ਬਜਟ ‘ਚ ਖੇਡਾਂ ਦਾ ਸਲਾਨਾ ਬਜਟ ਵਧਾ ਕੇ 223 ਕਰੋੜ ਕੀਤਾ ਗਿਆ ਹੈ, ਜੋ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਰਤਿਆ ਜਾਵੇਗਾ। ਉਨਾਂ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਤਹਿਤ ਖੇਲੋ ਇੰਡੀਆ ਖੇਡਾਂ ਵਿੱਚ ਗੋਲਡ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ 50 ਹਜਾਰ ਰੁਪਏ, ਸਿਲਵਰ ਮੈਡਲ ਜੇਤੂ ਨੂੰ 30 ਹਜਾਰ ਰਪੁਏ ਅਤੇ ਬਰਾਊਂਜ ਮੈਡਲ ਜੇਤੂ ਨੂੰ 20 ਹਜਾਰ ਰੁਪਏ ਦੇ ਨਕਦ ਇਨਾਮ ਦਿੱਤਾ ਜਾਵੇਗਾ।

ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਨੇ ਕਿਹਾ ਕਿ ਖੇਲੋ ਇੰਡੀਆ ਖੇਡਾਂ ‘ਤ ਭਾਵੇਂ ਪੰਜਾਬ ਦੀ ਓਵਰਆਲ 9ਵੀਂ ਪੁਜੀਸ਼ਨ ਆਈ ਹੈ ਪਰ ਪੰਜਾਬੀ ਖਿਡਾਰੀ ਸ਼ਾਨਦਾਰ ਖੇਡੇ ਹਨ ਅਤੇ ਉਨਾਂ ਨੇ ਮੈਡਲ ਵੀ ਜਿੱਤੇ ਹਨ। ਉਨਾਂ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਦਿਆਂ ਤੇ ਪ੍ਰੇਰਨਾ ਦਿੰਦਿਆਂ ਕਿਹਾ ਕਿ,’’ਮਹਾਨ ਖਿਡਾਰੀਆਂ ਦੀਆਂ ਜੀਵਨੀਆਂ ਪੜੋ, ਪੱਕੇ ਇਰਾਦੇ ਨਾਲ ਨਿਸਾਨਾ ਮਿੱਥ ਕੇ ਅੱਗੇ ਵਧਦੇ ਰਹੋ।’’

ਸ੍ਰੀ ਮੀਤ ਹੇਅਰ ਨੇ ਖਿਡਾਰੀਆਂ ਨੂੰ ਆਪਣੇ ਮਾਤਾ-ਪਿਤਾ, ਸੂਬੇ ਤੇ ਦੇਸ ਦਾ ਨਾਂ ਰੌਸ਼ਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇੱਕ ਖਿਡਾਰੀ ਲਈ ਸਮਾਂ ਸਾਂਭਣਾ ਬੇਹੱਦ ਜਰੂਰੀ ਹੈ, ਕਿਉਂਕਿ ਜੇਕਰ ਸਮਾਂ ਨਾ ਸਾਂਭਿਆ ਤਾਂ ਮੁੜ ਮੌਕਾ ਮਿਲਣਾ ਯਕੀਨੀ ਨਹੀਂ ਹੁੰਦਾ। ਉਨਾਂ ਖਿਡਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀ ਕੁਦਰਤੀ ਸ਼ਕਤੀ ਨਾਲ ਅੱਗੇ ਵਧਣ ਅਤੇ ਪ੍ਰਫਾਰਮੈਂਸ ਵਧਾਉਣ ਲਈ ਗਲਤ ਦਵਾਈਆਂ ਖਾਣ ਤੋਂ ਗੁਰੇਜ ਕਰਨ।

ਇਸ ਮੌਕੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਜ ਕਮਲ ਚੌਧਰੀ, ਡਾਇਰੈਕਟਰ ਸ੍ਰੀ ਰਾਜੇਸ ਧੀਮਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖੇਡ ਕੋਚ, ਜ਼ਿਲਾ ਸਪੋਰਟਸ ਅਫਸਰ ਤੇ ਖਿਡਾਰੀ ਹਾਜਰ ਸਨ।

11/07/2022

ਪੀ.ਐਸ.ਪੀ.ਸੀ.ਐਲ. ਵੱਲੋਂ ਆਪਣੇ ਪੈਨਸਨਰਾਂ ਲਈ ਹੈਲਪਲਾਈਨ ਦੀ ਸੁਰੂਆਤ

ਚੰਡੀਗੜ, 9 ਜੁਲਾਈ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਨਤਕ ਸੇਵਾਵਾਂ ਨੂੰ ਆਨਲਾਈਨ ਕਰਕੇ ਲੋਕਾਂ ਦੀਆਂ ਮੁਸਕਿਲਾਂ ਨੂੰ ਦੂਰ ਕਰਨ ਦੇ ਸੰਕਲਪ ਨੂੰ ਅੱਗੇ ਵਧਾਉਂਦਿਆਂ ਪੰਜਾਬ ਰਾਜ ਪਾਵਰ ਕਾਰਪੋਰੇਸਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਆਪਣੇ ਪੈਨਸਨਰਾਂ ਲਈ ਸਮਰਪਿਤ “ਪੈਨਸਨ ਹੈਲਪਲਾਈਨ” ਦੀ ਸੁਰੂਆਤ ਕੀਤੀ ਹੈ।

ਆਪਣੇ ਪੈਨਸਨਰਾਂ ਦੇ ਪੈਨਸਨ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਅੰਤਿਮ ਰੂਪ ਦੇਣ ਅਤੇ ਉਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਉਦੇਸ ਨਾਲ ਸਥਾਪਿਤ ਕੀਤੀ ਗਈ ਇਹ ਹੈਲਪਲਾਈਨ, ਪੀ.ਐਸ.ਪੀ.ਸੀ.ਐਲ. ਪੈਨਸਨਰਾਂ ਨੂੰ ਖੇਤਰੀ ਦਫਤਰਾਂ ਵੱਲੋਂ ਡਿਪਟੀ ਸੀ.ਈ.ਓ. ਪੈਨਸਨ ਅਤੇ ਫੰਡ ਦਫਤਰ ਨੂੰ ਭੇਜੇ ਗਏ ਉਨਾਂ ਦੇ ਪੈਨਸਨ ਕੇਸਾਂ ਦੀ ਸਥਿਤੀ ਬਾਰੇ ਆਸਾਨੀ ਨਾਲ ਜਾਣਕਾਰੀ ਲੈਣ ਲਈ ਟੈਲੀਫੋਨ ਸੇਵਾਵਾਂ ਪ੍ਰਦਾਨ ਕਰੇਗੀ।

ਹੁਣ ਸੇਵਾਮੁਕਤ ਕਰਮਚਾਰੀ/ਮਿ੍ਰਤਕ ਦੇ ਵਾਰਸ ਆਪਣੇ ਪੈਨਸਨ ਕੇਸਾਂ ਦੀ ਸਥਿਤੀ ਸਬੰਧੀ ਕਿਸੇ ਵੀ ਜਾਣਕਾਰੀ ਲਈ ਹੈਲਪਲਾਈਨ ਮੋਬਾਈਲ ਨੰਬਰ 9646115517 ‘ਤੇ ਕਾਲ/ਵੱਟਸਐਪ/ਐਸ.ਐਮ.ਐਸ. ਇੱਕ ਨਿਰਧਾਰਤ ਫਾਰਮੈਟ, ਜੋ ਪੀ.ਐਸ.ਪੀ.ਸੀ.ਐਲ. ਦੀ ਵੈੱਬਸਾਈਟ ‘ਤੇ ਉਪਲਬਧ ਹੈ, ਜਰੀਏ ਕਰ ਸਕਦੇ ਹਨ। ਇਸ ਸੇਵਾ ਦਾ ਲਾਭ ਕੰਮਕਾਜੀ ਦਿਨਾਂ ਦੌਰਾਨ ਸਵੇਰੇ 9:00 ਤੋਂ ਸਾਮ 5:00 ਵਜੇ ਤੱਕ ਲਿਆ ਜਾ ਸਕੇਗਾ। ਹੈਲਪਲਾਈਨ ਅਧਿਕਾਰੀ ਸਬੰਧਤ ਸੇਵਾਮੁਕਤ ਕਰਮਚਾਰੀ/ਮਿ੍ਰਤਕ ਦੇ ਵਾਰਸ ਨੂੰ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਏਗਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਦੇ ਪੈਨਸਨਰ ਇਸ ਨੰਬਰ ‘ਤੇ ਸੰਪਰਕ ਕਰਕੇ ਤਿੰਨ ਤੋਂ ਚਾਰ ਕੰਮਕਾਜੀ ਦਿਨਾਂ ਦੇ ਅੰਦਰ-ਅੰਦਰ ਆਪਣੇ ਸਵਾਲਾਂ ਦੇ ਹੱਲ/ਜਵਾਬ ਪ੍ਰਾਪਤ ਕਰ ਸਕਦੇ ਹਨ। ਹਾਲਾਂਕਿ ਜੇ ਸੇਵਾਮੁਕਤ ਕਰਮਚਾਰੀ/ਮਿ੍ਰਤਕ ਦੇ ਵਾਰਸ ਪੀ.ਐਸ.ਪੀ.ਸੀ.ਐਲ. ਦੇ ਮੁੱਖ ਦਫਤਰ ਜਾਂ ਪਟਿਆਲਾ ਵਿਖੇ ਸਬੰਧਤ ਪੈਨਸਨ ਸੈਕਸਨ ਵਿੱਚ ਪਹੁੰਚ ਕਰਨਾ ਚਾਹੁੰਦੇ ਹਨ ਤਾਂ ਉਹ ਦੁਪਹਿਰ 12:00 ਤੋਂ 1:15 ਵਜੇ ਤੱਕ ਦੇ ਨਿਰਧਾਰਤ ਸਮੇਂ ਆ ਸਕਦੇ ਹਨ।

11/07/2022

ਪੰਜਾਬ ਸਰਕਾਰ ਦਬਾਅ ਪਾਉਣ ਦੀਆਂ ਕੋਸ਼ਿਸਾਂ ਅੱਗੇ ਨਹੀਂ ਝੁਕੇਗੀ: ਬ੍ਰਮ ਸੰਕਰ ਜਿੰਪਾ

ਪੰਜਾਬ ਰੈਵੇਨਿਊ ਆਫੀਸਰਜ ਐਸੋਸੀਏਸਨ ਵੱਲੋਂ ਦਿੱਤੇ ਹੜਤਾਲ ਦੇ ਸੱਦੇ ਨੂੰ ਗੈਰ-ਕਾਨੂੰਨੀ ਤੇ ਲੋਕ ਹਿੱਤ ਵਿਰੋਧੀ ਮੰਨਿਆ ਜਾਵੇਗਾ: ਮਾਲ ਮੰਤਰੀ

ਚੰਡੀਗੜ, 9 ਜੁਲਾਈ:

ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਸ੍ਰੀ ਬ੍ਰਮ ਸੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਰੈਵੇਨਿਊ ਆਫੀਸਰਜ ਐਸੋਸੀਏਸਨ ਵੱਲੋਂ ਦਬਾਅ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਅੱਗੇ ਨਹੀਂ ਝੁਕੇਗੀ ਅਤੇ ਜਿਹੜੇ ਮੁਲਾਜਮ ਮਹਿਜ ਆਪਣੇ ਮੁਫਾਦ ਲਈ ਦਬਾਅ ਬਣਾਉਣ ਵਾਸਤੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸਾਂ ਕਰਨਗੇ, ਉਨਾਂ ਖ਼ਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਉਣ ਤੋਂ ਗੁਰੇਜ ਨਹੀਂ ਕੀਤਾ ਜਾਵੇਗਾ। ਇਹ ਗੱਲ ਮਾਲ ਮੰਤਰੀ ਨੇ ਪੰਜਾਬ ਰੈਵੇਨਿਊ ਆਫੀਸਰਜ ਐਸੋਸੀਏਸਨ ਵੱਲੋਂ 11 ਜੁਲਾਈ, 2022 ਤੋਂ ਦਿੱਤੇ ਹੜਤਾਲ ਦੇ ਸੱਦੇ ‘ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਹੀ।

ਇੱਥੇ ਅੱਜ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਉਨਾਂ ਦੀ ਹੜਤਾਲ ਨੂੰ ਗੈਰ-ਕਾਨੂੰਨੀ, ਵਿਕਾਸ ਵਿਰੋਧੀ ਅਤੇ ਲੋਕ ਹਿੱਤਾਂ ਦੇ ਵਿਰੁੱਧ ਮੰਨਿਆ ਜਾਵੇਗਾ ਕਿਉਂਕਿ ਐਸੋਸੀਏਸਨ ਦੇ ਬੈਨਰ ਹੇਠ ਕੁਝ ਵਿਅਕਤੀ ਆਪਣੇ ਆਹੁਦੇ ਦੀ ਦੁਰਵਰਤੋਂ ਕਰ ਕੇ ਮੁਲਾਜਮ ਭਾਈਚਾਰੇ ਨੂੰ ਗੁੰਮਰਾਹ ਕਰ ਰਹੇ ਹਨ।

ਉਨਾਂ ਸਮੂਹ ਮਾਲ ਕਰਮਚਾਰੀਆਂ ਨੂੰ ਸੂਬੇ ਦੀ ਭਲਾਈ ਲਈ ਇਸੇ ਤਰਾਂ ਸਖਤ ਮਿਹਨਤ ਜਾਰੀ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਅਸਲ ਵਿੱਚ ਬਹੁਗਿਣਤੀ ਮੁਲਾਜਮ ਇਸ ਤਰਾਂ ਦੀਆਂ ਦਬਾਅ ਬਣਾਉਣ ਵਾਲੀਆਂ ਕੋਸ਼ਿਸਾਂ ਨੂੰ ਪ੍ਰਵਾਨ ਨਹੀਂ ਕਰਦੇ ਅਤੇ ਸੂਬਾ ਸਰਕਾਰ ਸਾਰੇ ਮੁਲਾਜਮਾਂ ਦੀ ਭਲਾਈ ਲਈ ਪੂਰੀ ਤਰਾਂ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਜੇਕਰ ਮਾਲ ਵਿਭਾਗ ਦੇ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਨਿਭਾਉਣ ਵਿੱਚ ਕੋਈ ਮੁਸਕਲ ਪੇਸ ਆਉਂਦੀ ਹੈ ਤਾਂ ਉਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਨਾਂ ਦੇ ਦਰਵਾਜੇ ਹਮੇਸਾ ਖੁੱਲੇ ਹਨ।

ਉਨਾਂ ਕਿਹਾ ਕਿ ਮਾਨ ਸਰਕਾਰ ਨੇ ਬਹੁਤ ਹੀ ਥੋੜੇ ਸਮੇਂ ਵਿੱਚ ਤਹਿਸੀਲਾਂ ‘ਚੋਂ ਭਿ੍ਰਸਟਾਚਾਰ ਖਤਮ ਕਰ ਦਿੱਤਾ ਹੈ ਅਤੇ ਇਸ ਦਿਸਾ ‘ਚ ਸਰਕਾਰ ਦੀ ਮੁਹਿੰਮ ਨਿਰਵਿਘਨ ਜਾਰੀ ਰਹੇਗੀ।

ਸੂਬੇ ਦੇ ਲੋਕਾਂ ਨੂੰ ਪਾਰਦਰਸੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਮਾਲ ਵਿਭਾਗ ਵਿੱਚ ਸੁਧਾਰ ਲਿਆਉਣ ਵਾਸਤੇ ਸਰਕਾਰ ਵੱਲੋਂ ਚੁੱਕੇ ਗਏ ਲੋਕ-ਪੱਖੀ ਕਦਮਾਂ ਦਾ ਜ਼ਿਕਰ ਕਰਦਿਆਂ ਸ੍ਰੀ ਬ੍ਰਮ ਸੰਕਰ ਜਿੰਪਾ ਨੇ ਦੱਸਿਆ, “ਅਸੀਂ ਗੈਰ-ਕਾਨੂੰਨੀ/ਅਣਅਧਿਕਾਰਤ ਕਲੋਨੀਆਂ ‘ਤੇ ਸ਼ਿਕੰਜਾ ਕੱਸ ਦਿੱਤਾ ਹੈ ਅਤੇ ਅਜਿਹੀਆਂ ਕਲੋਨੀਆਂ ਵਿੱਚ ਪਲਾਟਾਂ ਦੀ ਕੋਈ ਵੀ ਰਜਿਸਟਰੇਸਨ ਨਹੀਂ ਕੀਤੀ ਜਾਵੇਗੀ।“

ਉਨਾਂ ਕਿਹਾ ਕਿ ਇੱਕ ਆਨਲਾਈਨ ਪੋਰਟਲ ÷://...÷ ਵੀ ਸੁਰੂ ਕੀਤਾ ਗਿਆ ਹੈ ਜਿੱਥੇ ਨਾਗਰਿਕ ਪਲਾਟਾਂ ਦੇ ਕਬਜੇ ਨਾਲ ਸਬੰਧਤ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਉਨਾਂ ਕਿਹਾ ਕਿ ਇਹ ਵਿਲੱਖਣ ਆਨਲਾਈਨ ਪੋਰਟਲ ਜਾਇਦਾਦ ਦੇ ਕਬਜੇ ਨਾਲ ਸਬੰਧਤ ਸੇਵਾਵਾਂ ਨਿਰਵਿਘਨ ਢੰਗ ਨਾਲ ਪ੍ਰਦਾਨ ਕਰ ਰਿਹਾ ਹੈ ਅਤੇ ਜਾਇਦਾਦ ਦੇ ਕਬਜੇ ਦੀ ਪ੍ਰਕਿਰਿਆ ਵਿੱਚ ਤੇਜ਼ੀ ਵੀ ਆਈ ਹੈ।

ਇਸ ਤੋਂ ਇਲਾਵਾ ਮਾਲ ਮੰਤਰੀ ਨੇ ਕਿਹਾ ਕਿ ਵਿਭਾਗ ਨੇ ਈ-ਸਟੈਂਪ ਸਹੂਲਤ, ਈ-ਗਿਰਦਾਵਰੀ ਤੋਂ ਇਲਾਵਾ ਮਾਲਕਾਂ ਦੇ ਈ-ਮੇਲ ਅਤੇ ਮੋਬਾਈਲ ਨੰਬਰ ਨੂੰ ਫਰਦਾਂ ਨਾਲ ਜੋੜਨ ਦੀ ਵੀ ਸੁਰੂਆਤ ਕਰ ਦਿੱਤੀ ਹੈ। ਉਨਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਜਲਦੀ ਪੰਜਾਬ ਦੇ ਲੋਕਾਂ ਲਈ ਈ-ਨਿਸ਼ਾਨਦੇਹੀ ਸੁਵਿਧਾ ਵੀ ਸੁਰੂ ਕਰੇਗੀ।

11/07/2022

ਚੀਮਾ ਅਤੇ ਬੈਂਸ ਵੱਲੋਂ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਸਤਲੁਜ ਯਮੁਨਾ ਲਿੰਕ ਨਹਿਰ, ਪੰਜਾਬ ਯੂਨੀਵਰਸਿਟੀ ਅਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਨਾਲ ਜੁੜੇ ਮੁੱਦਿਆਂ ਦੀ ਜੋਰਦਾਰ ਮੁਖਾਲਫਤ

ਜੈਪੁਰ/ਚੰਡੀਗੜ, 9 ਜੁਲਾਈ:

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਸੂਬੇ ਵਿੱਚ ਦਰਿਆਈ ਪਾਣੀਆਂ ਦੀ ਸਥਿਤੀ ਦਾ ਜਾਇਜਾ ਲੈਣ ਲਈ ਨਵਾਂ ਜਲ ਟਿ੍ਰਬਿਊਨਲ ਸਥਾਪਤ ਕਰਨ ਦੀ ਜੋਰਦਾਰ ਵਕਾਲਤ ਕੀਤੀ।

ਜੈਪੁਰ ਵਿਖੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਦੀ ਪ੍ਰਧਾਨਗੀ ਹੇਠ ਹੋਈ ਉੱਤਰੀ ਜੋਨਲ ਕੌਂਸਲ ਦੀ ਮੀਟਿੰਗ ਦੌਰਾਨ ਸੂਬੇ ਦਾ ਪੱਖ ਰੱਖਦੇ ਕਰਦੇ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਤਲੁਜ ਯਮੁਨਾ ਲਿੰਕ ਨਹਿਰ ਦਾ ਵਿਰੋਧ ਕਰਦਿਆਂ ਸਪੱਸਟ ਸਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਪਾਣੀ ਦੀ ਇਕ ਵੀ ਬੂੰਦ ਦੂਜੇ ਸੂਬਿਆਂ ਨਾਲ ਸਾਂਝੀ ਕਰਨ ਲਈ ਨਹੀਂ ਹੈ। ਉਨਾਂ ਕਿਹਾ ਕਿ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਪਹਿਲਾਂ ਹੀ ਹੇਠਾਂ ਜਾ ਰਿਹਾ ਹੈ ਅਤੇ ਜ਼ਿਆਦਾਤਰ ਬਲਾਕ ਖਤਰੇ ਦੀ ਹੱਦ ਤੱਕ (ਡਾਰਕ ਜੋਨ) ਪਹੁੰਚ ਚੁੱਕੇ ਹਨ। ਬੈਂਸ ਨੇ ਕਿਹਾ ਕਿ ਟਿ੍ਰਬਿਊਨਲ ਵੱਲੋਂ ਪਿਛਲੇ ਸਮੇਂ ਵਿੱਚ ਦਰਿਆਈ ਪਾਣੀ ਦੀ ਵੰਡ ਦਾ ਜੋ ਮੁਲਾਂਕਣ ਕੀਤਾ ਗਿਆ ਸੀ, ਉਹ ਮੌਜੂਦਾ ਹਾਲਾਤ ਵਿੱਚ ਵੇਲਾ ਵਿਹਾਅ ਚੁੱਕਾ ਹੈ।

ਬੈਂਸ ਨੇ ਪੰਜਾਬ ਦੀ ਤਰਫੋਂ ਸਾਲ 1972 ਦੀ ਇੰਡਸ ਕਮਿਸ਼ਨ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਹਰਿਆਣਾ ਪਾਸੋਂ ਯਮੁਨਾ ਤੋਂ ਪਾਣੀ ਦੇਣ ਦੀ ਉਠਾਈ। ਉਨਾਂ ਕਿਹਾ ਕਿ ਪੰਜਾਬ ਵਿੱਚ ਪਾਣੀ ਦੇ ਮੌਜੂਦਾ ਹਾਲਾਤ ਦਾ ਜਾਇਜਾ ਲੈਣ ਲਈ ਨਵੇਂ ਟਿ੍ਰਬਿਊਨਲ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ। ਉਨਾਂ ਕਿਹਾ ਕਿ ਇਸ ਨਾਲ ਅਜੋਕੇ ਸਮੇਂ ਦੀ ਤਸਵੀਰ ਬਿਲਕੁਲ ਸਪੱਸ਼ਟ ਹੋ ਜਾਵੇਗੀ ਅਤੇ ਸੂਬੇ ਨੂੰ ਪਾਣੀ ਦੀ ਢੁਕਵੀਂ ਵਰਤੋਂ ਦੀ ਇਜਾਜਤ ਮਿਲੇਗੀ। ਦੋਵਾਂ ਮੰਤਰੀਆਂ ਨੇ ਕਿਹਾ ਕਿ ਇਹ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ ਕਿ ਪੰਜਾਬ ਦਾ ਪਾਣੀ ਸਤਲੁਜ ਯਮੁਨਾ ਲਿੰਕ ਨਹਿਰ ਜਾਂ ਹੋਰ ਕਿਸੇ ਢੰਗ ਨਾਲ ਕਿਸੇ ਹੋਰ ਸੂਬੇ ਨੂੰ ਨਾ ਦਿੱਤਾ ਜਾਵੇ।

ਵਿਚਾਰ-ਚਰਚਾ ਵਿਚ ਹਿੱਸਾ ਲੈਂਦੇ ਹੋਏ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਯੂਨੀਵਰਸਿਟੀ ਦੇ ਮੌਜੂਦਾ ਸਰੂਪ ਵਿੱਚ ਕਿਸੇ ਵੀ ਤਰਾਂ ਦੀ ਤਬਦੀਲੀ ਦੀ ਜ਼ੋਰਦਾਰ ਮੁਖਾਲਫਤ ਕੀਤੀ। ਉਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੇ ਕਿਸੇ ਵੀ ਕਦਮ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਚੀਮਾ ਨੇ ਕਿਹਾ ਕਿ ਉਹ ਯੂਨੀਵਰਸਿਟੀ ਦੇ ਸਰੂਪ ਵਿੱਚ ਕੋਈ ਤਬਦੀਲੀ ਨਹੀਂ ਆਉਣ ਦੇਣਗੇ ਕਿਉਂਕਿ ਇਸ ਦੀ ਇਤਿਹਾਸਕ, ਸੱਭਿਆਚਾਰਕ ਅਤੇ ਸੂਬਾਈ ਅਹਿਮੀਅਤ ਕਰਕੇ ਇਹ ਸੰਸਥਾ ਪੰਜਾਬ ਦੇ ਲੋਕਾਂ ਦੇ ਦਿਲਾਂ ਵਿੱਚ ਜਜ਼ਬਾਤੀ ਸਾਂਝ ਰੱਖਦੀ ਹੈ।

ਦੋਵਾਂ ਮੰਤਰੀਆਂ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵਿੱਚੋਂ ਪੰਜਾਬ ਦੀ ਨੁਮਾਇੰਦਗੀ ਹਟਾਏ ਜਾਣ ਦਾ ਵਿਰੋਧ ਕਰਦਿਆਂ ਕਿਹਾ ਕਿ ਸੂਬੇ ਨੂੰ ਇਹ ਹਰਗਿਜ਼ ਮਨਜੂਰ ਨਹੀਂ। ਉਨਾਂ ਕਿਹਾ ਕਿ ਬੀ.ਬੀ.ਐਮ.ਬੀ. ਦੀ ਮੌਜੂਦਾ ਵਿਵਸਥਾ ਨਾਲ ਕੋਈ ਛੇੜਛਾੜ ਨਹੀਂ ਕੀਤੀ ਜਾਣੀ ਚਾਹੀਦੀ। ਦੋਵਾਂ ਮੰਤਰੀਆਂ ਨੇ ਕਿਹਾ ਕਿ ਸੂਬੇ ਦੇ ਮੈਂਬਰ ਨੂੰ ਹਟਾਉਣ ਦਾ ਅਜਿਹਾ ਕੋਈ ਵੀ ਕਦਮ ਗੈਰ-ਵਾਜਬ ਹੈ।

ਦੋਵਾਂ ਕੈਬਨਿਟ ਮੰਤਰੀਆਂ ਨੇ ਪੌਂਗ ਡੈਮ ਅਤੇ ਭਾਖੜਾ ਡੈਮ ਨੂੰ ਪੂਰੀ ਤਰਾਂ ਭਰਨ ਬਾਰੇ ਰਾਜਸਥਾਨ ਅਤੇ ਹਰਿਆਣਾ ਸਰਕਾਰਾਂ ਦੇ ਪ੍ਰਸਤਾਵ ਦਾ ਵੀ ਸਖਤ ਵਿਰੋਧ ਕੀਤਾ। ਉਨਾਂ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਹੜ ਆਉਂਦੇ ਹਨ ਜਿਸ ਨਾਲ ਸੂਬੇ ਵਿੱਚ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ। ਉਨਾਂ ਕਿਹਾ ਕਿ ਅਮਲੀ ਤੌਰ ‘ਤੇ ਅਜਿਹਾ ਕੀਤਾ ਜਾਣਾ ਸੰਭਵ ਨਹੀਂ ਹੈ।

Address

Chandigarh

Alerts

Be the first to know and let us send you an email when CDN24 News Punjabi posts news and promotions. Your email address will not be used for any other purpose, and you can unsubscribe at any time.

Contact The Business

Send a message to CDN24 News Punjabi:

Share