04/11/2025
ਸਟੱਡੀ ਵੀਜ਼ਾ: ਪਹਿਲਾਂ ਵਾਲੀ ਗੱਲ ਨਾ ਰਹੀ
ਪਿਛਲੇ ਕੁੱਝ ਮਹੀਨਿਆਂ ਦੌਰਾਨ ਕੈਨੇਡਾ ਜਾਣ ਵਾਲੇ ਚਾਹਵਾਨ ਵਿਦਿਆਰਥੀਆਂ ਦੀ ਗਿਣਤੀ ਵਿੱਚ ਵੱਡੀ ਕਮੀ ਆਈ ਹੈ। ਸਮਝਿਆ ਜਾ ਰਿਹਾ ਹੈ ਕਿ ਕੈਨੇਡਾ ਨੇ ਅਸਥਾਈ ਪਰਵਾਸੀਆਂ ਦੀ ਗਿਣਤੀ ਘਟਾਉਣ ਲਈ ਸਟੱਡੀ ਵਿਜ਼ਿਆਂ ਦੀ ਗਿਣਤੀ ਕਾਫ਼ੀ ਘਟਾ ਦਿੱਤੀ ਹੈ। ਇਸ ਦਾ ਸਭ ਤੋਂ ਵੱਧ ਅਸਰ ਭਾਰਤੀ ਤੇ ਖਾਸ ਕਰਕੇ ਪੰਜਾਬੀ ਵਿਦਿਆਰਥੀਆਂ ’ਤੇ ਪਿਆ ਹੈ। ਜਿੰਨ੍ਹਾਂ ਦੀਆਂ ਕੇਵਲ 25 ਫੀਸਦੀ ਅਰਜ਼ੀਆਂ ਹੀ ਪਾਸ ਹੋਈਆ ਹਨ।