Krishi Jagran ਪੰਜਾਬੀ

Krishi Jagran ਪੰਜਾਬੀ Contact information, map and directions, contact form, opening hours, services, ratings, photos, videos and announcements from Krishi Jagran ਪੰਜਾਬੀ, 60/9 3rd Floor Yusaf Sarai, Delhi.

KRISHI JAGRAN is the Largest Circulated Rural Family Magazine in India, in 12 Language - Eng, Hindi, Pun, Guj, Marathi, Kannada, Bangla, Telugu, Malayalam, Odia, Assamese, and Tamil. Krishijagran.com: 12 Portals in English, Hindi, Punjabi, Gujarati, Kannada, Telugu, Marathi, Malayalam, Tamil, Bengali, Asomiya, and Odia that provide online information on Agriculture, post-harvest management, livest

ock, farm mechanization, crop advisory, Government scheme updates on the agriculture sector, news, events, and market prices.

ਪੀ.ਏ.ਯੂ. ਵੱਲੋਂ ਗੋਦ ਲਏ ਪਿੰਡ ਰਣਸੀਂਹ ਕਲਾਂ, ਮੋਗਾ ਵਿਖੇ ਖੇਤੀ ਗਤੀਵਿਧੀਆਂ ਦੇਖਣ ਲਈ ਭਾਰਤ ਦੇ ਖੇਤੀਬਾੜੀ, ਪੇਂਡੂ ਵਿਕਾਸ ਅਤੇ ਮਜ਼ਦੂਰ ਭਲਾਈ ਮੰ...
28/11/2025

ਪੀ.ਏ.ਯੂ. ਵੱਲੋਂ ਗੋਦ ਲਏ ਪਿੰਡ ਰਣਸੀਂਹ ਕਲਾਂ, ਮੋਗਾ ਵਿਖੇ ਖੇਤੀ ਗਤੀਵਿਧੀਆਂ ਦੇਖਣ ਲਈ ਭਾਰਤ ਦੇ ਖੇਤੀਬਾੜੀ, ਪੇਂਡੂ ਵਿਕਾਸ ਅਤੇ ਮਜ਼ਦੂਰ ਭਲਾਈ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਦੌਰਾ ਕੀਤਾ, ਕਿਸਾਨਾਂ ਨਾਲ ਮੁਲਾਕਾਤ ਦੌਰਾਨ ਸ਼੍ਰੀ ਚੌਹਾਨ ਨੇ ਉਹਨਾਂ ਉੱਪਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਬੁੱਧ ਸਿੰਘ ਵਾਲਾ ਮੋਗਾ ਵੱਲੋਂ ਪਾਏ ਸਾਰਥਕ ਪ੍ਰਭਾਵ ਅਤੇ ਇਲਾਕੇ ਦੀ ਖੇਤੀ ਉੱਪਰ ਇਸਦੇ ਅਸਰ ਬਾਰੇ ਗੱਲਬਾਤ ਕੀਤੀ।

ਪੀ.ਏ.ਯੂ. ਵੱਲੋਂ ਗੋਦ ਲਏ ਪਿੰਡ ਰਣਸੀਂਹ ਕਲਾਂ, ਮੋਗਾ ਵਿਖੇ ਖੇਤੀ ਗਤੀਵਿਧੀਆਂ ਦੇਖਣ ਲਈ ਭਾਰਤ ਦੇ ਖੇਤੀਬਾੜੀ, ਪੇਂਡੂ ਵਿਕਾਸ ਅਤੇ ਮਜ਼ਦੂਰ ਭਲਾ.....

ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਨੇ ਕੈਂਪਸ ਵਿੱਚ ਵਾਤਾਵਰਣ ਬਿਹਤਰੀ ਲਈ ਉਪਰਾਲੇ ਅਧੀਨ, ਪ੍ਰਦੂਸ਼ਣ ਨੂੰ ਘਟਾ...
28/11/2025

ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਨੇ ਕੈਂਪਸ ਵਿੱਚ ਵਾਤਾਵਰਣ ਬਿਹਤਰੀ ਲਈ ਉਪਰਾਲੇ ਅਧੀਨ, ਪ੍ਰਦੂਸ਼ਣ ਨੂੰ ਘਟਾਉਣ ਅਤੇ ਇੱਕ ਸਾਫ਼ ਅਤੇ ਹਰਾ ਕੈਂਪਸ ਵਿਕਸਤ ਕਰਨ ਵਿੱਚ ਇੱਕ ਕਦਮ ਅੱਗੇ ਵਧਾਉਂਦੇ ਹੋਏ, ਯੂਨੀਵਰਸਿਟੀ ਨੂੰ ਉਦਯੋਗ ਤੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਅਧੀਨ ਇੱਕ ਈ-ਲੋਡਰ ਪ੍ਰਾਪਤ ਹੋਇਆ।

ਆਰਤੀ ਸਟੀਲ ਇੰਟਰਨੈਸ਼ਨਲ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਮਹੇਸ਼ ਮਿੱਤਲ ਜੀ ਨੇ ਇਸ ਸਕੀਮ ਤਹਿਤ ਯੂਨੀਵਰਸਿਟੀ ਨੂੰ ਇੱਕ ਈ-ਲੋਡਰ ਦਿੱਤਾ ਤਾਂ ਜੋ ਵੈਟਨਰੀ ਵਰਸਿਟੀ ਨੂੰ ਇੱਕ ਹਰਾ ਕੈਂਪਸ ਬਣਾਉਣ ਵਿੱਚ ਮਦਦ ਮਿਲ ਸਕੇ। ਆਰਤੀ ਸਟੀਲ ਇੰਟਰਨੈਸ਼ਨਲ ਲਿਮਟਿਡ ਦੇ ਸੀਈਓ ਸ਼੍ਰੀ ਕ੍ਰਿਸ਼ਨ ਕੁਮਾਰ ਨੇ ਇਹ ਈ ਲੋਡਰ ਵਾਈਸ ਚਾਂਸਲਰ ਡਾ. ਜਤਿੰਦਰ ਪਾਲ ਸਿੰਘ ਗਿੱਲ ਨੂੰ ਸੌਂਪਿਆ। ਡਾ. ਗਿੱਲ ਨੇ ਯੂਨੀਵਰਸਿਟੀ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਈ-ਲੋਡਰ ਦੀਆਂ ਚਾਬੀਆਂ ਸਵੀਕਾਰ ਕਰਦੇ ਹੋਏ ਕਿਹਾ ਕਿ ਇਸ ਈ-ਲੋਡਰ ਦੀ ਵਰਤੋਂ ਬਹੁਤ ਹੀ ਸਮਝਦਾਰੀ ਨਾਲ ਕੀਤੀ ਜਾਵੇਗੀ ਅਤੇ ਇਹ ਯੂਨੀਵਰਸਿਟੀ ਦੇ ਵੱਖ-ਵੱਖ ਕਾਰਜਾਂ ਨੂੰ ਪੂਰਾ ਕਰਨ ਵਿੱਚ ਬਹੁਤ ਮਦਦਗਾਰ ਹੋਵੇਗਾ।

ਡਾ. ਗਿੱਲ ਨੇ ਯੂਨੀਵਰਸਿਟੀ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਈ-ਲੋਡਰ ਦੀਆਂ ਚਾਬੀਆਂ ਸਵੀਕਾਰ ਕਰਦੇ ਹੋਏ ਸ਼੍ਰੀ ਮਹੇਸ਼ ਮਿੱਤਲ ਅਤੇ ਸ਼੍ਰੀ ਕ੍ਰਿਸ਼ਨ ਕੁਮਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੀ ਬਿਹਤਰੀ ਲਈ ਭਵਿੱਖ ਵਿੱਚ ਵੀ ਅਜਿਹੀਆਂ ਪਹਿਲਕਦਮੀਆਂ ਕੀਤੀਆਂ ਜਾਣਗੀਆਂ।

ਪੀ.ਏ.ਯੂ. ਨੇ ਆਪਣੀਆਂ ਅਕਾਦਮਿਕ ਗਤੀਵਿਧੀਆਂ ਨੂੰ ਹੋਰ ਮਿਆਰੀ ਅਤੇ ਸੰਸਾਰ ਪੱਧਰੀ ਬਨਾਉਣ ਲਈ ਦੁਨੀਆਂ ਦੇ ਮਹਾਨਤਮ ਖੇਤੀ ਵਿਗਿਆਨੀਆਂ ਵਿਜ਼ਟਿੰਗ ਪ੍ਰੋ...
28/11/2025

ਪੀ.ਏ.ਯੂ. ਨੇ ਆਪਣੀਆਂ ਅਕਾਦਮਿਕ ਗਤੀਵਿਧੀਆਂ ਨੂੰ ਹੋਰ ਮਿਆਰੀ ਅਤੇ ਸੰਸਾਰ ਪੱਧਰੀ ਬਨਾਉਣ ਲਈ ਦੁਨੀਆਂ ਦੇ ਮਹਾਨਤਮ ਖੇਤੀ ਵਿਗਿਆਨੀਆਂ ਵਿਜ਼ਟਿੰਗ ਪ੍ਰੋਫੈਸਰਾਂ ਦੇ ਤੌਰ ਤੇ ਯੂਨੀਵਰਸਿਟੀ ਨਾਲ ਜੋੜਿਆ ਹੈ। ਇਹਨਾਂ ਵਿਚ ਬਹੁਤ ਸਾਰੇ ਪੀ.ਏ.ਯੂ. ਦੇ ਸਾਬਕਾ ਵਿਦਿਆਰਥੀ, ਸਾਬਕਾ ਵਿਗਿਆਨੀ ਜਾਂ ਲੰਮੇ ਸਮੇਂ ਤੋਂ ਸਾਂਝੀਦਾਰ ਰਹੇ ਹਨ। ਆਪਣੀ ਸਥਾਪਨਾ ਤੋਂ ਹੀ ਦੇਸ਼ ਭਰ ਦੀ ਸਰਕਰਦਾ ਯੂਨੀਵਰਸਿਟੀ ਰਹੀ ਪੀ.ਏ.ਯੂ. ਰਾਸ਼ਟਰੀ ਪੱਧਰ ਤੇ ਲਗਾਤਾਰ ਤਿੰਨ ਸਾਲ ਸਰਵੋਤਮ ਰੈਂਕਿੰਗ ਹਾਸਲ ਕਰਦੀ ਆ ਰਹੀ ਹੈ। ਇਹਨਾਂ ਵਿਗਿਆਨੀਆਂ ਦੇ ਤਜਰਬਿਆਂ ਤੋਂ ਲਾਭ ਲੈ ਕੇ ਯੂਨੀਵਰਸਿਟੀ ਦੇ ਅਕਾਦਮਿਕ ਮਾਹੌਲ ਵਿਚ ਹੋਰ ਗੁਣਵੱਤਾ ਅਤੇ ਉਚਾਈ ਦੀ ਆਸ ਕੀਤੀ ਜਾ ਸਕਦੀ ਹੈ। ਇਹਨਾਂ ਵਿਜ਼ਟਿੰਗ ਪ੍ਰੋਫੈਸਰਾਂ ਦੀ ਸੂਚੀ ਵਿਚ ਵਿਸ਼ਵ ਭੋਜਨ ਪੁਰਸਕਾਰ ਜਿੱਤਣ ਵਾਲੇ ਤਿੰਨ ਵਿਗਿਆਨੀ ਡਾ. ਗੁਰਦੇਵ ਸਿੰਘ ਖੁਸ਼, ਡਾ. ਰਤਨ ਲਾਲ ਅਤੇ ਡਾ. ਐੱਸ ਕੇ ਵਾਸਲ ਵੀ ਸ਼ਾਮਿਲ ਹਨ।

ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਮਿਤੀ 26.11.2025 ਨੂੰ ਪਿੰਡ ਬੀਸਲਾ ਵਿਖੇ ਝੋਨੇ ਦੀ ਪਰਾਲੀ ਦੀ ਸੰਭਾਲ ਸੰਬੰਧੀ ਬਲਾ...
27/11/2025

ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਮਿਤੀ 26.11.2025 ਨੂੰ ਪਿੰਡ ਬੀਸਲਾ ਵਿਖੇ ਝੋਨੇ ਦੀ ਪਰਾਲੀ ਦੀ ਸੰਭਾਲ ਸੰਬੰਧੀ ਬਲਾਕ ਪੱਧਰੀ ਸਿਖਲਾਈ ਕੋਰਸ ਲਗਾਇਆ ਗਿਆ। ਇਸ ਸਿਖਲਾਈ ਕੋਰਸ ਦੀ ਸ਼ੁਰੂਆਤ ਕਰਦਿਆ ਡਾ. ਪ੍ਰਦੀਪ ਕੁਮਾਰ, ਡਿਪਟੀ ਡਾਇਰੈਕਟਰ ਜੀ ਨੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਮਿਲਾ ਕੇ ਕਣਕ ਦੀ ਬਿਜਾਈ ਦੇ ਵੱਖ ਵੱਖ ਢੰਗਾਂ ਅਤੇ ਸਫ਼ਲ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਅਤੇ ਸਰਫੇਸ ਸੀਡਰ ਮਸ਼ੀਨਾਂ ਦੀ ਵਰਤੋਂ ਦੀਆਂ ਵਿਸ਼ੇਸ਼ਤਾਵਾਂ ਅਤੇ ਸਾਵਧਾਨੀਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ। ਡਾ. ਜਸਵਿੰਦਰ ਕੁਮਾਰ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਹਾੜ੍ਹੀ ਦੀਆਂ ਫ਼ਸਲਾਂ ਵਿੱਚ ਕੀੜਿਆਂ ਅਤੇ ਬਿਮਾਰੀਆਂ ਦੀਆਂ ਨਿਸ਼ਾਨੀਆਂ ਅਤੇ ਰੋਕਥਾਮ ਬਾਰੇ ਦੱਸਿਆ, ਉਨ੍ਹਾਂ ਕਣਕ ਦੀ ਫ਼ਸਲ ਉੱਤੇ ਪਰਾਲੀ ਵਾਲੇ ਖੇਤਾਂ ਵਿੱਚ ਗੁਲਾਬੀ ਸੁੰਡੀ ਅਤੇ ਚੂਹਿਆਂ ਦੀ ਰੋਕਥਾਮ ਸੰਬੰਧੀ ਵੀ ਜਾਣਕਾਰੀ ਸਾਂਝੀ ਕੀਤੀ। ਇਸੇ ਲੜੀ ਵਿੱਚ ਡਾ. ਆਰਤੀ ਵਰਮਾ, ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ) ਨੇ ਘਰੇਲੂ ਪੌਸ਼ਟਿਕ ਬਗੀਚੀ ਜਿਸ ਵਿੱਚ ਫ਼ਲ ਅਤੇ ਸਬਜ਼ੀਆਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਰਸਾਇਣ-ਮੁਕਤ ਸਰਦੀਆਂ ਦੀਆਂ ਸਬਜ਼ੀਆਂ ਦੀ ਕਾਸ਼ਤ ‘ਤੇ ਵਿਸ਼ੇਸ਼ ਜ਼ੋਰ ਦਿੱਤਾ। ਡਾ. ਰਜਿੰਦਰ ਕੌਰ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਿਰਸਾਨੀ ਪ੍ਰਤੀ ਹੋ ਰਹੀਆ ਗਤੀਵਿਧੀਆਂ ਅਤੇ ਸਵੈ-ਰੁਜ਼ਗਾਰ ਬਾਰੇ ਚਾਨਣਾ ਪਾਉਂਦੇ ਹੋਏ ਬੇਲੋੜੀਆਂ ਕੈਮੀਕਲ ਖਾਦਾਂ ਅਤੇ ਕੀੜੇ੍ਹਮਾਰ ਦਵਾਈਆਂ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਇਸ ਸਿਖਲਾਈ ਕੋਰਸ ਦੌਰਾਨ ਪੀ.ਏ.ਯੂ. ਲੁਧਿਆਣਾ ਵੱਲੋ ਪ੍ਰਕਾਸ਼ਿਤ ਖੇਤੀ ਸਾਹਿਤ ਕਿਸਾਨਾਂ ਨੂੰ ਵੰਡਿਆ ਗਿਆ।

ਦਿੱਲੀ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਬਿਹਾਰ ਵਿੱਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਮੌਸਮ ਵਿਭਾਗ ਨੇ ਭਵਿੱਖਬ...
27/11/2025

ਦਿੱਲੀ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਬਿਹਾਰ ਵਿੱਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅੱਜ ਯਾਨੀ ਵੀਰਵਾਰ ਨੂੰ ਠੰਡ ਹੋਰ ਤੇਜ਼ ਹੋਵੇਗੀ। ਸਵੇਰੇ ਅਤੇ ਸ਼ਾਮ ਨੂੰ ਹਲਕੀ ਧੁੰਦ ਵੀ ਦੇਖੀ ਜਾ ਸਕਦੀ ਹੈ। ਹਾਲਾਂਕਿ, ਠੰਡ ਦੇ ਨਾਲ-ਨਾਲ, ਰਾਜਧਾਨੀ ਦਿੱਲੀ ਵਿੱਚ ਵਧਦਾ ਪ੍ਰਦੂਸ਼ਣ ਸਾਹ ਲੈਣ ਲਈ ਵੀ ਖ਼ਤਰਾ ਪੈਦਾ ਕਰ ਰਿਹਾ ਹੈ।

ਦਿੱਲੀ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਬਿਹਾਰ ਵਿੱਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਮੌਸਮ ਵਿਭਾਗ ਨੇ ਭਵ...

Krishi Jagran warmly welcomes the remarkable Progressive Farmer - S. Balwinder Singh - to the prestigious Farmer of the ...
26/11/2025

Krishi Jagran warmly welcomes the remarkable Progressive Farmer - S. Balwinder Singh - to the prestigious Farmer of the Year Award. Their hard work, innovation, and leadership continue to shape the future of Indian agriculture.

Nominations for the Farmer of the Year Award are now open! Celebrate the spirit of farming and join us in honoring those who sow the seeds of progress.

Nominations are now open!
https://apps.krishijagran.com/awards/foty/register

ਡਾ. ਜਤਿੰਦਰ ਪਾਲ ਸਿੰਘ ਗਿੱਲ, ਉਪ-ਕੁਲਪਤੀ ਵੈਟਨਰੀ ਯੂਨੀਵਰਸਿਟੀ ਨੇ ਵਿਦਿਆਰਥੀਆਂ ਨੂੰ ਇਨ੍ਹਾਂ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ...
26/11/2025

ਡਾ. ਜਤਿੰਦਰ ਪਾਲ ਸਿੰਘ ਗਿੱਲ, ਉਪ-ਕੁਲਪਤੀ ਵੈਟਨਰੀ ਯੂਨੀਵਰਸਿਟੀ ਨੇ ਵਿਦਿਆਰਥੀਆਂ ਨੂੰ ਇਨ੍ਹਾਂ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਾਰੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਸੰਪੂਰਨ ਨਿਖਾਰ ਲਈ ਉਨ੍ਹਾਂ ਨੂੰ ਕਿਸੇ ਨਾ ਕਿਸੇ ਕਲਾਤਮਕ ਜਾਂ ਸੱਭਿਆਚਾਰਕ ਗਤੀਵਿਧੀ ਵਿਚ ਹਿੱਸਾ ਲੈਣਾ ਚਾਹੀਦਾ ਹੈ।

ਡਾ. ਜਤਿੰਦਰ ਪਾਲ ਸਿੰਘ ਗਿੱਲ, ਉਪ-ਕੁਲਪਤੀ ਵੈਟਨਰੀ ਯੂਨੀਵਰਸਿਟੀ ਨੇ ਵਿਦਿਆਰਥੀਆਂ ਨੂੰ ਇਨ੍ਹਾਂ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।...

ਸਮੁੱਚੀ ਮਨੁੱਖ ਜਾਤੀ ਵਿੱਚ ਪਰਮਾਤਮਾ ਦੀ ਜੋਤ ਸਮਝ ਕੇ ਬਿਨਾ ਕਿਸੇ ਮਜ਼੍ਹਬ, ਜਾਤ-ਪਾਤ, ਦੇਸ਼, ਕੌਮ ਦੇ ਵਿਤਕਾਰੇ ਦੇ, ਪ੍ਰੇਮ ਕਰਨਾ ਚਾਹੀਦਾ ਹੈ ਅਤ...
26/11/2025

ਸਮੁੱਚੀ ਮਨੁੱਖ ਜਾਤੀ ਵਿੱਚ ਪਰਮਾਤਮਾ ਦੀ ਜੋਤ ਸਮਝ ਕੇ ਬਿਨਾ ਕਿਸੇ ਮਜ਼੍ਹਬ, ਜਾਤ-ਪਾਤ, ਦੇਸ਼, ਕੌਮ ਦੇ ਵਿਤਕਾਰੇ ਦੇ, ਪ੍ਰੇਮ ਕਰਨਾ ਚਾਹੀਦਾ ਹੈ ਅਤੇ ਮਾਨਵਤਾ ਦੇ ਭਲੇ ਲਈ ਨਿਸ਼ਕਾਮ ਸੇਵਾ ਕਰਨੀ ਚਾਹੀਦੀ ਹੈ।

ਪੀ.ਏ.ਯੂ. ਦੇ ਅਰਥ ਸ਼ਾਸਤਰ ਅਤੇ ਸਮਾਜ ਵਿਗਿਆਨ ਵਿਭਾਗ ਨੇ ਬੀਤੇ ਦਿਨੀਂ ਲੈਸਟਰ ਯੂਨੀਵਰਸਿਟੀ ਬਰਤਾਨੀਆਂ ਦੇ ਅਰਥ ਸ਼ਾਸਤਰੀ ਪ੍ਰੋਫੈਸਰ ਡਾ. ਸਨਜੀਤ ਧਾਮ...
26/11/2025

ਪੀ.ਏ.ਯੂ. ਦੇ ਅਰਥ ਸ਼ਾਸਤਰ ਅਤੇ ਸਮਾਜ ਵਿਗਿਆਨ ਵਿਭਾਗ ਨੇ ਬੀਤੇ ਦਿਨੀਂ ਲੈਸਟਰ ਯੂਨੀਵਰਸਿਟੀ ਬਰਤਾਨੀਆਂ ਦੇ ਅਰਥ ਸ਼ਾਸਤਰੀ ਪ੍ਰੋਫੈਸਰ ਡਾ. ਸਨਜੀਤ ਧਾਮੀ ਦੇ ਵਿਸ਼ੇਸ਼ ਭਾਸ਼ਣ ਕਰਵਾਏ। ਡਾ. ਧਾਮੀ ਬਿਹੇਵੀਅਰਲ ਅਰਥ ਸ਼ਾਸਤਰ ਦੇ ਖੇਤਰ ਵਿਚ ਜਾਣੇ-ਪਛਾਣੇ ਮਾਹਿਰ ਹਨ ਜਿਨ੍ਹਾਂ ਨੇ ਪੂਰੀ ਦੁਨੀਆਂ ਦੀਆਂ ਯੂਨੀਵਰਸਿਟੀਆਂ ਅਤੇ ਸੰਸਥਾਵਾਂ ਵਿਚ ਭਾਸ਼ਣ ਦਿੱਤੇ ਹਨ।

ਇਸ ਮੌਕੇ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਡਾ. ਸਨਜੀਤ ਧਾਮੀ ਵੱਲੋਂ ਦਿੱਤੇ ਭਾਸ਼ਣਾਂ ਨੂੰ ਪੀ.ਏ.ਯੂ. ਦੇ ਅਮਲੇ ਅਤੇ ਵਿਦਿਆਰਥੀਆਂ ਲਈ ਲਾਹੇਵੰਦ ਕਿਹਾ। ਉਹਨਾਂ ਆਸ ਪ੍ਰਗਟਾਈ ਕਿ ਭਵਿੱਖ ਵਿਚ ਵੀ ਡਾ. ਧਾਮੀ ਵਿਦਿਆਰਥੀਆਂ ਨਾਲ ਜੁੜੇ ਰਹਿਣਗੇ। ਬੇਸਿਕ ਸਾਇੰਸਜ਼ ਕਾਲਜ ਦੇ ਡੀਨ ਡਾ. ਕਿਰਨ ਬੈਂਸ ਨੇ ਡਾ. ਧਾਮੀ ਲਈ ਸਵਾਗਤ ਦੇ ਸ਼ਬਦ ਕਹੇ। ਅੰਤ ਵਿਚ ਡਾ. ਜਤਿੰਦਰ ਮੋਹਨ ਸਿੰਘ ਮੁਖੀ ਵਿਭਾਗ ਨੇ ਉਹਨਾਂ ਦਾ ਧੰਨਵਾਦ ਕੀਤਾ।

ਪੀ.ਏ.ਯੂ. ਦੇ ਸਾਬਕਾ ਵਿਦਿਆਰਥੀ ਅਤੇ ਅਮਰੀਕਾ ਦੀ ਜਾਰਜੀਆ ਯੂਨੀਵਰਸਿਟੀ ਦੇ ਪ੍ਰੋਫੈਸਰ ਐਮੀਰਟਸ ਡਾ. ਮਨਜੀਤ ਸਿੰਘ ਛੀਨਨ ਅਤੇ ਉਹਨਾਂ ਦੀ ਸੁਪਤਨੀ ਡਾ...
26/11/2025

ਪੀ.ਏ.ਯੂ. ਦੇ ਸਾਬਕਾ ਵਿਦਿਆਰਥੀ ਅਤੇ ਅਮਰੀਕਾ ਦੀ ਜਾਰਜੀਆ ਯੂਨੀਵਰਸਿਟੀ ਦੇ ਪ੍ਰੋਫੈਸਰ ਐਮੀਰਟਸ ਡਾ. ਮਨਜੀਤ ਸਿੰਘ ਛੀਨਨ ਅਤੇ ਉਹਨਾਂ ਦੀ ਸੁਪਤਨੀ ਡਾ. ਲਤਾ ਮਹਾਜਨ ਛੀਨਨ ਨੇ ਬੀਤੇ ਦਿਨੀਂ ਪੀ.ਏ.ਯੂ. ਦੇ ਖੇਤੀ ਇੰਜਨੀਅਰਿੰਗ ਕਾਲਜ ਦਾ ਦੌਰਾ ਕੀਤਾ। ਡਾ. ਲਤਾ ਮਹਾਜਨ ਛੀਨਨ ਕੌਮਾਂਤਰੀ ਪੱਧਰ ਤੇ ਭਾਰਤ ਦੀ ਪ੍ਰਤੀਨਿਧਤਾ ਕਰਨ ਵਾਲੇ ਪੀ.ਏ.ਯੂ. ਦੇ ਹਾਕੀ ਖਿਡਾਰੀ ਵੀ ਰਹੇ ਹਨ। ਇਸ ਦੌਰੇ ਦੌਰਾਨ ਛੀਨਨ ਦੰਪਤੀ ਨੇ ਕਾਲਜ ਦੇ ਵਿਗਿਆਨੀਆਂ, ਅਮਲੇ ਅਤੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ| ਛੀਨਨ ਜੋੜੇ ਨੇ ਇਸ ਦੌਰਾਨ ਬਾਇਓਕਮਿਸਟਰੀ ਵਿਭਾਗ ਦਾ ਦੌਰਾ ਵੀ ਕੀਤਾ ਜਿੱਥੋਂ ਡਾ. ਲਤਾ ਮਹਾਜਨ ਛੀਨਨ ਆਪਣੀ ਪੜਾਈ ਕਰਦੇ ਰਹੇ ਹਨ। ਉਹਨਾਂ ਨੇ ਆਪਣੀਆਂ ਯਾਦਾਂ ਤਾਜ਼ੀਆਂ ਕਰਨ ਦੇ ਨਾਲ-ਨਾਲ ਮੌਜੂਦਾ ਵਿਦਿਆਰਥੀਆਂ ਨਾਲ ਆਪਣੇ ਤਜਰਬੇ ਸਾਂਝੇ ਕੀਤੇ। ਵਿਭਾਗ ਨੇ ਛੀਨਨ ਜੋੜੇ ਨੂੰ ਉਹਨਾਂ ਦੀਆਂ ਪ੍ਰਾਪਤੀਆਂ ਬਦਲੇ ਸਨਮਾਨ ਚਿੰਨ ਦੇ ਕੇ ਨਿਵਾਜਿਆ। ਡਾ. ਲਤਾ ਮਹਾਜਨ ਛੀਨਨ ਨੇ ਪੀ.ਏ.ਯੂ. ਦੇ ਖਿਡਾਰੀਆਂ ਨੂੰ ਮਿਲ ਕੇ ਉਹਨਾਂ ਨੂੰ ਲਗਾਤਾਰ ਮਿਹਨਤ ਕਰਨ ਦੀ ਹੌਂਸਲਾ ਅਫਜ਼ਾਈ ਦਿੱਤੀ।

ਮੌਸਮ ਵਿਭਾਗ ਮੁਤਾਬਕ ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਠੰਡੀਆਂ ਹਵਾਵਾਂ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ, ਜਿਸਦਾ ਪ੍ਰਭਾਵ ਪ...
26/11/2025

ਮੌਸਮ ਵਿਭਾਗ ਮੁਤਾਬਕ ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਠੰਡੀਆਂ ਹਵਾਵਾਂ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ, ਜਿਸਦਾ ਪ੍ਰਭਾਵ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ, ਬਿਹਾਰ ਅਤੇ ਮੱਧ ਪ੍ਰਦੇਸ਼ ਤੱਕ ਪਵੇਗਾ। ਚੱਕਰਵਾਤ ਸੇਨਯਾਰ ਕਾਰਨ ਭਾਰਤ ਦੇ ਦੱਖਣੀ ਅਤੇ ਤੱਟਵਰਤੀ ਸੂਬਿਆਂ ਵਿੱਚ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਹੜ੍ਹ ਆਉਣ ਦੀ ਉਮੀਦ ਹੈ।

ਮੌਸਮ ਵਿਭਾਗ ਮੁਤਾਬਕ ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਠੰਡੀਆਂ ਹਵਾਵਾਂ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ, ਜਿਸਦਾ ਪ....

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਵੱਲੋਂ ਹਾਕੀ ਦੇ ਵਿਸ਼ਵ ਕੱਪ ਵਿੱਚ ਸ਼ਾਨਦਾਰ ਪ੍ਰਦਰਸ਼ਨੀ ਕਰਨ ਵਾਲੀ ਯੂਨੀਵਰਸਿਟੀ ਦੀ ਸ...
25/11/2025

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਵੱਲੋਂ ਹਾਕੀ ਦੇ ਵਿਸ਼ਵ ਕੱਪ ਵਿੱਚ ਸ਼ਾਨਦਾਰ ਪ੍ਰਦਰਸ਼ਨੀ ਕਰਨ ਵਾਲੀ ਯੂਨੀਵਰਸਿਟੀ ਦੀ ਸਾਬਕਾ ਵਿਦਿਆਰਥਣ ਲਤਾ ਮਹਾਜਨ ਛੀਨਣ ਨਾਲ ਉਭਰਦੇ ਖਿਡਾਰੀਆਂ ਦਾ ਰੂਬਰੂ ਸਮਾਗਮ ਰਚਾਇਆ ਗਿਆ। ਯੂਨੀਵਰਸਿਟੀ ਦੇ ਖੇਡ ਮੈਦਾਨਾਂ ਵਿੱਚ ਹੋਏ ਇਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ ਕਿਹਾ ਕਿ ਇਸ ਯੂਨੀਵਰਸਿਟੀ ਨੇ ਖੇਤੀ ਖੋਜ਼ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿੱਚ ਵਿਸ਼ਵ ਪੱਧਰੀ ਪ੍ਰਾਪਤੀਆਂ ਕੀਤੀਆਂ ਹਨ ਅਤੇ ਅੰਤਰਰਾਸ਼ਟਰੀ ਖਿਡਾਰੀ ਪੈਦਾ ਕੀਤੇ ਹਨ। ਡਾ. ਗੋਸਲ ਨੇ ਕਿਹਾ ਕਿ ਇਹ ਹੋਰ ਵੀ ਮਾਣ ਵਾਲੀ ਗੱਲ ਹੈ ਕਿ ਸਾਡੇ ਪੁਰਾਣੇ ਵਿਦਿਆਰਥੀ ਜੋ ਚੰਗੀਆਂ ਪੁਜ਼ੀਸ਼ਨਾਂ ਤੇ ਹਨ ਉਹ ਨਵੇਂ ਵਿਦਿਆਰਥੀਆਂ ਨੂੰ ਪੂਰਨ ਉਤਸ਼ਾਹ ਦਿੰਦੇ ਹਨ। ਲਤਾ ਮਹਾਜਨ ਛੀਨਣ ਦੀਆਂ ਪ੍ਰਾਪਤੀਆਂ ਤੇ ਮਾਣ ਕਰਦੇ ਹੋਏ ਡਾ. ਗੋਸਲ ਨੇ ਕਿਹਾ ਕਿ ਤਜ਼ਰਬੇਕਾਰ ਖਿਡਾਰੀ ਨੌਜਵਾਨ ਖਿਡਾਰੀਆਂ ਲਈ ਪ੍ਰੇਰਣਾਸਰੋਤ ਹੁੰਦੇ ਹਨ ਜਿਸ ਗੱਲ ਦਾ ਪ੍ਰਮਾਣ ਅੱਜ ਮੈਡਮ ਮਹਾਜਨ ਦੇ ਰਹੇ ਹਨ।

Address

60/9 3rd Floor Yusaf Sarai
Delhi
110016

Alerts

Be the first to know and let us send you an email when Krishi Jagran ਪੰਜਾਬੀ posts news and promotions. Your email address will not be used for any other purpose, and you can unsubscribe at any time.

Contact The Business

Send a message to Krishi Jagran ਪੰਜਾਬੀ:

Share

Our Story

About Us

KRISHI JAGRAN is the largest circulated rural family magazine in India, the reason behind its prodigious presence is as it comes in 12 languages –(Hindi, Punjabi, Gujarati, Marathi, Kannada, Telugu, Bengali, Assamese, Odia, Tamil, Malayalam and English - Agriculture World), 12 lac plus circulation & reach to 22 states.

Krishijagran.com: 2 Portals in English and Hindi that provide online information on Agriculture, post-harvest management, livestock, farm mechanization, crop advisory, updates on agriculture sector, news, events and market prices.