
08/08/2025
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਨਾਲ ਸ਼ਹੀਦ ਹੋਏ ਅਨਿੰਨ ਗੁਰਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ , ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ ਤਿਲਕ ਜੰਞੂ ਰਾਖਾ ਪ੍ਰਭ ਤਾ ਕਾ ।। “ ਲੜ੍ਹੀਵਾਰ ਸਮਾਗਮਾਂ ਤਹਿਤ ਦੂਜਾ ਸਮਾਗਮ ਸੋਮਵਾਰ , 11 ਅਗਸਤ 2025 ਸ਼ਾਮ 6:30 ਵਜੇ ਤੋਂ ਰਾਤ 10:00 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ , 7 ਬਲਾਕ , ਸੁਭਾਸ਼ ਨਗਰ , ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ ।
ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਇਸ ਸਮਾਗਮ ਵਿੱਚ ਪਰਿਵਾਰਾਂ ਸਮੇਤ ਹਾਜ਼ਰੀਆਂ ਭਰਨ ਦੀ ਕ੍ਰਿਪਾਲਤਾ ਕਰਨੀ ਜੀ ।