Punjab prime News

Punjab prime News news web portal channel

20/07/2025

ਜਵਾਹਰ ਨਵੋਦਿਆ ਵਿਦਿਆਲਿਆ ਧਨਾਂਸੂ 'ਚ ਛੇਵੀਂ ਜਮਾਤ ਦੇ ਦਾਖਲੇ ਲਈ ਅਰਜ਼ੀਆਂ ਦੇਣ ਦਾ ਸਿਲਸਿਲਾ ਜਾਰੀ

- ਹੁਣ ਤੱਕ 350 ਵਿਦਿਆਰਥੀਆਂ ਨੇ ਪ੍ਰਵੇਸ਼ ਪ੍ਰੀਖਿਆ ਲਈ ਭਰੇ ਫਾਰਮ – ਵਾਈਸ ਪ੍ਰਿੰਸੀਪਲ ਸੋਨੂੰ ਸ਼ਰਮਾ

-ਕਿਹਾ! 29 ਜੁਲਾਈ ਤੱਕ ਆਨਲਾਈਨ ਕੀਤਾ ਜਾ ਸਕਦਾ ਅਪਲਾਈ

ਲੁਧਿਆਣਾ, 19 ਜੁਲਾਈ ( ਪ੍ਰੋਫੈਸਰ ਅਵਤਾਰ ਸਿੰਘ ): - ਨਵੋਦਿਆ ਵਿਦਿਆਲਿਆ ਸੰਮਤੀ ਵੱਲੋਂ ਸੈਸ਼ਨ 2026-27 ਤਹਿਤ ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਸੂ ਵਿਖੇ 6ਵੀਂ ਜਮਾਤ ਵਿੱਚ ਦਾਖਲੇ ਲਈ ਫਾਰਮ ਭਰਨ ਦਾ ਸਿਲਸਿਲਾ ਜਾਰੀ ਹੈ।
ਵਾਈਸ ਪ੍ਰਿੰਸੀਪਲ ਸੋਨੂੰ ਸ਼ਰਮਾ ਜੋਕਿ ਮੌਜੂਦਾ ਸਮੇਂ ਇੰਚਾਰਜ ਪ੍ਰਿੰਸੀਪਲ ਵਜੋਂ ਕਾਰਜਭਾਰ ਸੰਭਾਲ ਰਹੇ ਹਨ, ਨੇ ਦੱਸਿਆ ਕਿ ਹੁਣ ਤੱਕ 350 ਵਿਦਿਆਰਥੀਆਂ ਨੇ ਪ੍ਰਵੇਸ਼ ਪ੍ਰੀਖਿਆ ਲਈ ਭਾਰਮ ਭਰੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਫਾਰਮ ਭਰੇ ਜਾਣ ਦੀ ਉਮੀਦ ਹੈ।

ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਸੂ, ਜ਼ਿਲ੍ਹਾ ਲੁਧਿਆਣਾ ਵਿੱਚ ਛੇਵੀਂ ਜਮਾਤ ਦੇ ਦਾਖਲੇ ਲਈ ਇੱਛੁਕ ਅਤੇ ਯੋਗ ਉਮੀਦਵਾਰ ਵੈਬਸਾਈਟ https://cbseitms.rcil.gov.in ਅਤੇ https://navodaya.gov.in 'ਤੇ ਆਨਲਾਈਨ ਫਾਰਮ ਭਰ ਸਕਦੇ ਹਨ। ਦਾਖਲਾ ਭਰਨ ਦੀ ਆਖਰੀ ਮਿਤੀ 29 ਜੁਲਾਈ, 2025 ਹੈ ਅਤੇ ਪ੍ਰੀਖਿਆ 13 ਦਸੰਬਰ, 2025 ਨੂੰ ਲਈ ਜਾਵੇਗੀ।

ਉਪ-ਪ੍ਰਿੰਸੀਪਲ ਨੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪ੍ਰਤਿਭਾਸ਼ਾਲੀ ਬੱਚਿਆਂ ਨੂੰ ਨਵੋਦਿਆ ਵਿਦਿਆਲਿਆ ਵਿੱਚ ਦਾਖਲਾ ਲੈਣ ਦਾ ਮੌਕਾ ਜ਼ਰੂਰ ਦੇਣ।

ਉਨ੍ਹਾਂ ਦਾਖਲੇ ਸਬੰਧੀ ਸ਼ਰਤਾਂ ਬਾਰੇ ਖੁਲਾਸਾ ਕਰਦਿਆਂ ਦੱਸਿਆ ਕਿ ਵਿਦਿਆਰਥੀ ਲੁਧਿਆਣਾ ਜ਼ਿਲ੍ਹੇ ਦਾ ਪੱਕਾ ਵਸਨੀਕ ਹੋਣਾ ਚਾਹੀਦਾ ਹੈ ਅਤੇ ਸਾਲ 2025-26 ਵਿੱਚ ਕਿਸੇ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਵਿੱਚ ਪੰਜਵੀਂ ਜਮਾਤ ਦਾ ਵਿਦਿਆਰਥੀ ਹੋਵੇ। ਵਿਦਿਆਰਥੀ ਤੀਜੀ, ਚੌਥੀ ਅਤੇ ਪੰਜਵੀਂ ਜਮਾਤ ਵਿੱਚ ਲਗਾਤਾਰ ਮਾਨਤਾ ਪ੍ਰਾਪਤ ਸਕੂਲ ਦਾ ਵਿਦਿਆਰਥੀ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਵਿਦਿਆਰਥੀ ਦਾ ਜਨਮ 1 ਮਈ 2014 ਤੋਂ 31 ਜੁਲਾਈ 2016 ਦੇ ਵਿਚਕਾਰ ਹੋਣਾ ਚਾਹੀਦਾ।

ਵਧੇਰੇ ਜਾਣਕਾਰੀ ਲਈ ਵੈੱਬਸਾਈਟ https://navodaya.gov.in ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।

ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਸਾਬਕਾ ਪ੍ਰਧਾਨ ਸਵ. ਸ਼੍ਰੀਮਤੀ ਰੂਪ ਕੌਰ ਬਰਾੜ ਦੇ ਜਨਮ-ਦਿਹਾੜੇ ਨੂੰ ਸਮਰਪਿਤ ਵਿਦਿਆਰਥੀ ਇੰਡਕਸ਼ਨ ਸਮਾਗਮ ਦਾ ...
20/07/2025

ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਸਾਬਕਾ ਪ੍ਰਧਾਨ ਸਵ. ਸ਼੍ਰੀਮਤੀ ਰੂਪ ਕੌਰ ਬਰਾੜ ਦੇ ਜਨਮ-ਦਿਹਾੜੇ ਨੂੰ ਸਮਰਪਿਤ ਵਿਦਿਆਰਥੀ ਇੰਡਕਸ਼ਨ ਸਮਾਗਮ ਦਾ ਆਯੋਜਨ

ਦੋਰਾਹਾ/ ਖੰਨਾਂ ,19 ਜੁਲਾਈ ( ਪ੍ਰੋਫੈਸਰ ਅਵਤਾਰ ਸਿੰਘ ):-ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਨਵੇਂ ਵਿੱਦਿਅਕ ਵਰ੍ਹੇ ਦਾ ਆਗਾਜ਼ ਕਰਦਿਆਂ ਅਤੇ ਕਾਲਜ ਪ੍ਰਬੰਧਕੀ ਬੋਰਡ ਦੇ ਸਾਬਾਕਾ ਪ੍ਰਧਾਨ ਸਵ. ਸ਼੍ਰੀਮਤੀ ਰੂਪ ਕੌਰ ਬਰਾੜ ਦੇ ਜਨਮ‑ਦਿਹਾੜੇ ਨੂੰ ਸਮਰਪਿਤ ਵਿਦਿਆਰਥੀ ਇੰਡਕਸ਼ਨ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ. ਹਰਪ੍ਰਤਾਪ ਸਿੰਘ ਬਰਾੜ ਉਚੇਚੇ ਤੌਰ ’ਤੇ ਇਸ ਸਮਾਰੋਹ ਵਿੱਚ ਸ਼ਾਮਿਲ ਹੋਏ। ਇਸ ਅਵਸਰ ’ਤੇ ਪ੍ਰਧਾਨ ਸ. ਹਰਪ੍ਰਤਾਪ ਸਿੰਘ ਬਰਾੜ, ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਅਤੇ ਸਮੂਹ ਸਟਾਫ਼ ਦੁਆਰਾ ਸ਼੍ਰੀਮਤੀ ਰੂਪ ਕੌਰ ਬਰਾੜ ਨੂੰ ਫੁੱਲ ਭੇਟ ਕਰਦਿਆਂ ਸ਼ਰਧਾਂਜਲੀ ਦਿੱਤੀ ਗਈ ਅਤੇ ਸ. ਹਰਪ੍ਰਤਾਪ ਸਿੰਘ ਬਰਾੜ ਨੇ ਕਾਲਜ ਦੇ ਵਿਹੜੇ ਵਿੱਚ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਇੱਕ ਪੌਦਾ ਲਗਾਇਆ।

ਸਮਾਰੋਹ ਦਾ ਆਰੰਭ ਸ਼ਬਦ ਗਾਇਨ ਨਾਲ਼ ਹੋਇਆ। ਇਸ ਉਪਰੰਤ ਡੀਨ ਪਾਸਾਰ ਗਤੀਵਿਧੀਆਂ ਡਾ. ਲਵਲੀਨ ਬੈਂਸ ਨੇ ਸ਼੍ਰੀਮਤੀ ਰੂਪ ਕੌਰ ਬਰਾੜ ਦੇ ਜੀਵਨ, ਵਿਚਾਰਧਾਰਾ ਅਤੇ ਦ੍ਰਿਸ਼ਟੀਕੋਣ ਦਾ ਜ਼ਿਕਰ ਕਰਦਿਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਮਾਜਿਕ ਯੋਗਦਾਨ ਬਾਰੇ ਜਾਣਕਾਰੀ ਦਿੱਤੀ। ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਸ਼੍ਰੀਮਤੀ ਬਰਾੜ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਕਾਲਜ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਵਿਦਿਆਰਥੀਆਂ ਨੂੰ ਜੀਵਨ ਵਿੱਚ ਚੰਗੀ ਸਿੱਖਿਆ ਪ੍ਰਾਪਤ ਕਰਕੇ ਅੱਗੇ ਵਧਣ ਲਈ ਪ੍ਰੇਰਿਆ। ਇਸ ਮੌਕੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ. ਹਰਪ੍ਰਤਾਪ ਸਿੰਘ ਬਰਾੜ ਨੇ ਵਿਦਿਆਰਥੀਆਂ ਨਾਲ਼ ਆਪਣੇ ਵਿਚਾਰ ਸਾਂਝੇ ਕਰਦਿਆਂ ਕਾਲਜ ਦੇ ਸੰਸਥਾਪਕ ਪ੍ਰਧਾਨ ਡਾ. ਈਸ਼ਵਰ ਸਿੰਘ ਦੀ ਸਪੁੱਤਰੀ ਅਤੇ ਸਾਬਾਕ ਪ੍ਰਧਾਨ ਸਵ. ਸ਼੍ਰੀਮਤੀ ਰੂਪ ਬਰਾੜ ਦੇ ਜੀਵਨ ਸੰਘਰਸ਼ ਅਤੇ ਸਿੱਖਿਆ ਦੇ ਖੇਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਬਾਰੇ ਵਿਦਿਆਰਥੀਆਂ ਨੂੰ ਦੱਸਿਆ। ਉਨ੍ਹਾਂ ਨੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਜ਼ਿੰਮੇਵਾਰ ਬਣਨ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ਉੱਤੇ ਚੱਲਣ ਲਈ ਪ੍ਰੇਰਿਆ। ਇਸ ਮੌਕੇ ਸ਼੍ਰੀਮਤੀ ਰੂਪ ਬਰਾੜ ਦੀ ਯਾਦ ਵਿੱਚ ਪ੍ਰਧਾਨ ਸ. ਹਰਪ੍ਰਤਾਪ ਸਿੰਘ ਬਰਾੜ ਅਤੇ ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਵੱਲੋਂ ਕਾਲਜ ਦੇ ਮਹਿਲਾ ਸਹਾਇਕ ਸਟਾਫ਼ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਆਈ ਕਿਊ ਏ ਸੀ ਦੇ ਕੋ-ਆਰਡੀਨੇਟਰ ਡਾ. ਨਿਧੀ ਸਰੂਪ ਨੇ ਵਿਦਿਆਰਥੀਆਂ ਨੂੰ ਕਾਲਜ ਦੇ ਨਿਯਮਾਂ ਤੇ ਸਹੂਲਤਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਮੰਚ ਸੰਚਾਲਨ ਦੀ ਭੂਮਿਕ ਪ੍ਰੋ. ਦੀਪਿਕਾ ਨੇ ਬਾਖ਼ੂਬੀ ਨਿਭਾਈ।

ਇਸ ਸਮਾਗਮ ਦੇ ਸਫ਼ਲਤਾਪੂਰਵਕ ਆਯੋਜਨ ਲਈ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ. ਹਰਪ੍ਰਤਾਪ ਸਿੰਘ ਬਰਾੜ, ਅਹੁਦੇਦਾਰਾਂ, ਮੈਂਬਰ ਸਾਹਿਬਾਨ ਅਤੇ ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੱਤੀ।

ਗੁਰੂ ਨਾਨਕ ਸਕੂਲ, ਦੋਰਾਹਾ ਵਿਖੇ ਮਨਾਇਆ ਗਿਆ ਤੀਜ ਮੇਲਾਦੋਰਾਹਾ/ਖੰਨਾਂ,19 ਜੁਲਾਈ ( ਪ੍ਰੋਫੈਸਰ ਅਵਤਾਰ ਸਿੰਘ ):-ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡ...
20/07/2025

ਗੁਰੂ ਨਾਨਕ ਸਕੂਲ, ਦੋਰਾਹਾ ਵਿਖੇ ਮਨਾਇਆ ਗਿਆ ਤੀਜ ਮੇਲਾ

ਦੋਰਾਹਾ/ਖੰਨਾਂ,19 ਜੁਲਾਈ ( ਪ੍ਰੋਫੈਸਰ ਅਵਤਾਰ ਸਿੰਘ ):-ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ, ਦੋਰਾਹਾ ਵਿਖੇ ਮਿਤੀ 19 ਜੁਲਾਈ,2025 ਨੂੰ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ ।ਸਾਉਣ ਮਹੀਨੇ ਦੀ ਮੱਸਿਆ ਤੋਂ ਬਾਅਦ ਤੀਜੇ ਦਿਨ ਭਾਵ ਚਾਨਣੀ ਤੀਜ ਤੋਂ ਤੀਆਂ ਸ਼ੁਰੂ ਹੁੰਦੀਆਂ ਹਨ ਤੇ ਲਗਭਗ ਤੇਰਾਂ ਦਿਨ ਚੱਲਦੀਆਂ ਹਨ ਅਰਥਾਤ ਰੱਖੜੀ ਤੱਕ ਚੱਲਦੀਆਂ ਹਨ।ਇਹ ਤਿਉਹਾਰ ਖ਼ਾਸ ਤੌਰ ਤੇ ਇਸਤਰੀਆਂ (ਤੀਆਂ) ਦਾ ਤਿਉਹਾਰ ਹੈ।ਇਸ ਲਈ ਹਰ ਸਾਲ ਦੀ ਤਰਾਂ੍ਹ ਇਸ ਵਾਰ ਵੀ ਸਕੂਲ ਵੱਲੋਂ ਵਿਦਿਆਰਥਣਾਂ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ।ਇਸ ਮੌਕੇ ਡਾ. ਸਰਵਜੀਤ ਕੌਰ ਬਰਾੜ (ਪ੍ਰਿੰਸੀਪਲ ਗੁਰੂ ਨਾਨਕ ਕਾਲਜ) ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਤੀਜ ਮੇਲੇ ਦਾ ਅਗਾਜ ਕੀਤਾ।ਸਕੂਲ ਪ੍ਰਿੰਸੀਪਲ ਡਾ.ਡੀ.ਪੀ. ਠਾਕੁਰ ਨੇ ਮੁੱਖ ਮਹਿਮਾਨ ਅਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ.ਹਰਪ੍ਰਤਾਪ ਸਿੰਘ ਬਰਾੜ ਦਾ ਸੁਆਗਤ ਕੀਤਾ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਲੋਕ-ਨਾਚ ਦੁਆਰਾ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕੀਤੀ ਗਈ।ਜਿਸ ਵਿੱਚ ਤ੍ਰਿੰਝਣ, ਪੰਜਾਬੀ ਰਸੋਈ, ਪੀਂਘਾਂ, ਵਣਜਾਰਾ ਆਦਿ ਦ੍ਰਿਸ਼ ਸਭ ਲਈ ਆਕਰਸ਼ਣ ਦਾ ਕੇਂਦਰ ਸਨ।ਇਸ ਦਿਨ ਸਾਰੀਆਂ ਵਿਦਿਆਰਥਣਾਂ ਪੰਜਾਬੀ ਪਹਿਰਾਵੇ ਵਿੱਚ ਫਬੀਆਂ ਹੋਈਆਂ ਸਨ ਜਿਸ ਵਿਚੋˆ ਪੰਜਾਬੀ ਸੱਭਿਆਚਾਰ ਦੀ ਝਲਕ ਨਜ਼ਰ ਆ ਰਹੀ ਸੀ।ਸਕੂਲ ਵੱਲੋˆ ਬੱਚਿਆਂ ਦੇ ਖਾਣ-ਪੀਣ ਲਈ ਤਰ੍ਹਾਂ-ਤਰ੍ਹਾਂ ਦੇ ਸਟਾਲ ਅਤੇ ਝੂਟਣ ਲਈ ਪੀˆਘਾਂ ਦਾ ਪ੍ਰਬੰਧ ਕੀਤਾ ਗਿਆ ਸੀ। ਬੱਚਿਆਂ ਨੇ ਖਾ-ਪੀ ਕੇ ਅਤੇ ਗਿੱਧੇ-ਭੰਗੜੇ ਪਾ ਕੇ ਖੂਬ ਆਨੰਦ ਮਾਣਿਆ ਜੋ ਉਹਨਾਂ ਲਈ ਅਭੁੱਲ ਯਾਦ ਬਣ ਗਿਆ ।ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ.ਹਰਪ੍ਰਤਾਪ ਸਿੰਘ ਬਰਾੜ ਤੇ ਸਾਰੇ ਕਮੇਟੀ ਮੈਂਬਰਾਂ ਨੇ ਇਸ ਮੌਕੇ ‘ਤੇ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਪ੍ਰਿੰਸੀਪਲ ਡਾ.ਡੀ.ਪੀ ਠਾਕੁਰ, ਅਧਿਆਪਕਾਂ ਅਤੇ ਵਿਦਿਆਰਥਣਾਂ ਦੁਆਰਾ ਆਯੋਜਿਤ ਕੀਤੇ ਗਏ, ਇਸ ਪ੍ਰੋਗਰਾਮ ਦੀ ਪ੍ਰਸੰਸਾ ਕੀਤੀ। ਪ੍ਰੋਗਰਾਮ ਦੀ ਸਮਾਪਤੀ ਸਮੇˆ ਸਕੂਲ ਪ੍ਰਿੰਸੀਪਲ ਡਾ.ਡੀ.ਪੀ ਠਾਕੁਰ ਨੇ ਮੁੱਖ ਮਹਿਮਾਨ ਦੁਆਰਾ ਆਪਣਾ ਕੀਮਤੀ ਸਮਾਂ ਦੇਣ ਤੇ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਇਸ ਤਰ੍ਹਾਂ ਲੱਗ ਰਿਹਾ ਹੈ ਜਿਵੇਂ ਧੀਆਂ ਦੇ ਰੂਪ ਵਿੱਚ ਧਰਤੀ ਉੱਤੇ ਸਵਰਗ ਉਤੱਰ ਆਇਆ ਹੋਵੇ।ਇਸ ਦੇ ਨਾਲ ਹੀ ਉਹਨਾਂ ਨੇ ਪ੍ਰੋਗਰਾਮ ਦੇ ਸਫ਼ਲਤਾ ਪੂਰਵਕ ਨੇਪਰੇ ਚੜ੍ਹਨ ‘ਤੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਲਗਾਤਾਰ ਹੁੰਦੇ ਰਹਿਣਗੇ ਜੋ ਕਿ ਨਵੀˆ ਪੀੜ੍ਹੀ ਨੂੰ ਅਮੀਰ ਪੰਜਾਬੀ ਸੱਭਿਆਚਾਰਕ ਵਿਰਸੇ ਨਾਲ ਜੋੜਦੇ ਹਨ।

ਵਿਦਿਆਰਥੀਆਂ ਨੂੰ ਨੈਤਿਕ ਕਦਰਾਂ- ਕੀਮਤਾਂ ਵਿੱਚ ਪ੍ਰਪੱਕ ਕਰਨਾ ਸਮੇਂ ਦੀ ਮੁੱਖ ਲੋੜ- ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਬੀਜਾ/ਖੰਨਾਂ ,17 ਜੁਲਾਈ ( ਪ...
18/07/2025

ਵਿਦਿਆਰਥੀਆਂ ਨੂੰ ਨੈਤਿਕ ਕਦਰਾਂ- ਕੀਮਤਾਂ ਵਿੱਚ ਪ੍ਰਪੱਕ ਕਰਨਾ ਸਮੇਂ ਦੀ ਮੁੱਖ ਲੋੜ- ਪ੍ਰਿੰਸੀਪਲ ਡਾ. ਗਗਨਦੀਪ ਸਿੰਘ

ਬੀਜਾ/ਖੰਨਾਂ ,17 ਜੁਲਾਈ ( ਪ੍ਰੋਫੈਸਰ ਅਵਤਾਰ ਸਿੰਘ ):-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਸੁਚੱਜੇ ਪ੍ਰਬੰਧ ਅਧੀਨ ਚੱਲ ਰਹੀ ਸੰਸਥਾ ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਦੇ ਮੌਕੇ ਤੇ ਗੁਰਮਤਿ ਸਮਾਗਮ ਕਰਵਾਇਆ ਗਿਆ । ਕਾਲਜ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਜੀ ਦੀ ਦੇਖਰੇਖ ਵਿੱਚ ਇਹ ਸਮਾਗਮ ਉਲੀਕਿਆ ਗਿਆ ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਰਘਬੀਰ ਸਿੰਘ ਜੀ ਸਹਾਰਨਮਾਜਰਾ ਜੀ ਨੇ ਵਿਸ਼ੇਸ਼ ਸ਼ਿਰਕਤ ਕੀਤੀ । ਇਸ ਦੌਰਾਨ ਕਾਲਜ ਦੇ ਸੰਗੀਤ ਵਿਭਾਗ ਦੇ ਪ੍ਰੋ. ਰਜਿੰਦਰ ਕੌਰ ਨੇ ਗੁਰਬਾਣੀ ਦਾ ਰਸ-ਭਿੰਨਾ ਸ਼ਬਦ ਕੀਰਤਨ ਕੀਤਾ। ਕਾਲਜ ਦੇ ਧਾਰਮਿਕ ਲੈਕਚਰਾਰ ਸ. ਹਰਪਿੰਦਰ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਧਰਮ ਨਾਲ ਜੋੜੇ ਜਾਣ ਲਈ ਸਮੇਂ ਸਮੇਂ ਤੇ ਧਰਮ ਪ੍ਰਚਾਰ ਕਮੇਟੀ ਸ਼੍ਰੀ ਅੰਮਿ੍ਰਸਰ ਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ ਤੋਂ ਪ੍ਰਾਪਤ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਇਹ ਕਾਰਜ ਕੀਤੇ ਜਾਂਦੇ ਹਨ । ਇਸ ਮੌਕੇ ਵਿਦਿਆਰਥੀਆਂ ਨੂੰ ਧਾਰਮਿਕ ਲਿਟਰੇਚਰ ਵੀ ਵੰਡਿਆ ਗਿਆ । ਇਹ ਵਰਨਣਯੋਗ ਹੈ ਕਿ ਮਾਤਾ ਗੰਗਾ ਖ਼ਾਲਸਾ ਕਾਲਜ ,ਮੰਜੀ ਸਾਹਿਬ ਕੋਟਾਂ ਜੋ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਮਾਨਤਾ ਪ੍ਰਾਪਤ ਹੈ ਇੱਥੇ ਅਕਾਦਮਿਕ ਵਰ੍ਹੇ 2025-26 ਲਈ ਵੱਖ-ਵੱਖ ਕੋਰਸਾਂ ਨਾਲ ਸੰਬੰਧਿਤ ਦਾਖਲੇ ਵੀ ਚੱਲ ਰਹੇ ਹਨ । ਵਿਦਿਆਰਥੀ ਕਾਲਜ ਵਿੱਚ ਦਾਖ਼ਲਾ ਲੈ ਕੇ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾ ਸਕਦੇ ਹਨ ।

ਪੰਜਾਬ ’ਚ ਫਿਰੌਤੀਆਂ ਤੇ ਮਿੱਥ ਕੇ ਕਤਲ ਕਰਨ ਦੇ ਮਾਮਲਿਆਂ ’ਚ ਵਾਧੇ ਲਈ ਕੇਜਰੀਵਾਲ ਜ਼ਿੰਮੇਵਾਰ: ਸੁਖਬੀਰ ਸਿੰਘ ਬਾਦਲਗੈਂਗਸਟਰਾਂ ਦੀ ਗੋਲੀਬਾਰੀ ਵਿਚ...
14/07/2025

ਪੰਜਾਬ ’ਚ ਫਿਰੌਤੀਆਂ ਤੇ ਮਿੱਥ ਕੇ ਕਤਲ ਕਰਨ ਦੇ ਮਾਮਲਿਆਂ ’ਚ ਵਾਧੇ ਲਈ ਕੇਜਰੀਵਾਲ ਜ਼ਿੰਮੇਵਾਰ: ਸੁਖਬੀਰ ਸਿੰਘ ਬਾਦਲ

ਗੈਂਗਸਟਰਾਂ ਦੀ ਗੋਲੀਬਾਰੀ ਵਿਚ ਗੰਭੀਰ ਜ਼ਖ਼ਮੀ ਹੋਏ ਡਾ. ਅਨਿਲਜੀਤ ਸਿੰਘ ਕੰਬੋਜ ਨਾਲ ਕੀਤੀ ਮੁਲਾਕਾਤ, ਹਾਲ ਚਾਲ ਪੁੱਛਿਆ

ਆਪ ਸਰਕਾਰ ਦੀ ਜ਼ਮੀਨ ’ਹੜੱਪਣ’ ਦੀ ਸਕੀਮ ਖਿਲਾਫ ਪਾਰਟੀ ਵੱਲੋਂ 15 ਨੂੰ ਕੀਤੀ ਜਾ ਰਹੀ ਕਾਨਫਰੰਸ ਸਬੰਧੀ ਜਗਰਾਓਂ ਤੇ ਲੁਧਿਆਣਾ ਵਿਚ ਵੀ ਕੀਤੀਆਂ ਮੀਟਿੰਗਾਂ

ਲੁਧਿਆਣਾ, 12 ਜੁਲਾਈ ( ਪ੍ਰੋਫੈਸਰ ਅਵਤਾਰ ਸਿੰਘ ):-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਅਤੇ ਇਸਦੇ ਸਰੋਤਾਂ ਦੀ ਲੁੱਟ ਰੋਕਣ ਵਾਸਤੇ ਇਕਜੁੱਟ ਹੋਣ ਅਤੇ ਉਹਨਾਂ ਨੇ ਪੰਜਾਬ ਵਿਚ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਅਤੇ ਫਿਰੌਤੀਆਂ ਤੇ ਮਿੱਥ ਕੇ ਕਤਲ ਕਰਨ ਦੇ ਮਾਮਲਿਆਂ ਵਿਚ ਚੋਖੇ ਵਾਧੇ ਲਈ ਆਪ ਕਨਵੀਨਰ ਨੂੰ ਜ਼ਿੰਮੇਵਾਰ ਠਹਿਰਾਇਆ।

ਅਕਾਲੀ ਦਲ ਦੇ ਪ੍ਰਧਾਨ ਜਿਹਨਾਂ ਨੇ ਇਥੇ ਡਾ. ਅਨਿਲਜੀਤ ਸਿੰਘ ਕੰਬੋਜ ਜੋ ਗੈਂਗਸਟਰਾਂ ਦੀ ਗੋਲੀਬਾਰੀ ਵਿਚ ਗੰਭੀਰ ਜ਼ਖ਼ਮੀ ਹੋ ਗਏ, ਦਾ ਹਾਲ ਚਾਲ ਪੁੱਛਣ ਲਈ ਉਹਨਾਂ ਨਾਲ ਮੁਲਾਕਾਤ ਕੀਤੀ। ਡਾ. ਕੰਬੋਜ ਨੇ ਫਿਰੌਤੀਆਂ ਦੀਆਂ ਧਮਕੀਆਂ ਤੋਂ ਡਰਨ ਤੋਂ ਹਿਨਕਾਰ ਕਰ ਦਿੱਤਾ ਸੀ। ਡਾ. ਕੰਬੋਜ ਜੋ ਪੰਜਾਬੀ ਫਿਲਮੀ ਅਦਾਕਾਰਾ ਤਾਨੀਆ ਦੇ ਪਿਤਾ ਹਨ, ਦਾ ਇਥੇ ਇਕ ਹਸਪਤਾਲ ਵਿਚ ਮੈਡੀਕਲ ਇਲਾਜ ਚਲ ਰਿਹਾ ਹੈ। ਸਰਦਾਰ ਬਾਦਲ ਨੇ ਡਾ. ਕੰਬੋਜ ਦਾ ਹਾਲ ਚਾਲ ਪੁੱਛਦਿਆਂ ਉਹਨਾਂ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਉਹਨਾਂ ਦੇ ਨਾਲ ਹੈ ਅਤੇ ਉਹਨਾਂ ਲਈ ਨਿਆਂ ਹਾਸਲ ਕਰਨ ਵਾਸਤੇ ਹਰ ਸਮੇਂ ਮੋਢੇ ਨਾਲ ਮੋਢਾ ਜੋੜ੍ਹ ਕੇ ਖੜ੍ਹਾ ਹੋਵੇਗਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬੀ ਕਾਨੂੰਨ ਹੀਣਤਾ ਭੋਗ ਰਹੇ ਹਨ ਜਦੋਂ ਕਿ ਕੇਜਰੀਵਾਲ ਅਸਿੱਧੇ ਤੌਰ ’ਤੇ ਸੂਬਾ ਚਲਾ ਰਹੇ ਹਨ ਤੇ ਸਿਰਫ ਪੈਸੇ ਇਕੱਠੇ ਕਰਨ ਵਿਚ ਦਿਲਚਸਪੀ ਰੱਖਦੇ ਹਨ।

ਉਹਨਾਂ ਕਿਹਾ ਕਿ ਮਿੱਥ ਕੇ ਕਤਲ ਕਰਨ ਦੇ ਮਾਮਲਿਆਂ ਵਿਚ ਚੋਖਾ ਵਾਧਾ ਹੋ ਗਿਆ ਹੈ ਤੇ ਪ੍ਰਸਿੱਧ ਵਪਾਰੀ ਸੰਜੇ ਵਰਮਾ ਦਾ ਅਬੋਹਰ ਵਿਚ ਕਤਲ ਕਰ ਦਿੱਤਾ ਗਿਆ। ਉਹਨਾਂ ਕਿਹਾ ਕਿ ਹਾਲਾਤ ਇੰਨੇ ਮਾੜੇ ਹੋ ਗਏ ਹਨ ਕਿ ਪ੍ਰਮੁੱਖ ਵਪਾਰੀਆਂ ਨੇ ਹੋਰ ਰਾਜਾਂ ਵਿਚ ਨਿਵੇਸ਼ ਕਰਨਾ ਸ਼ੁਰੂ ਕਰ ਦਿੱਤਾ ਹੈ ਤੇ ਅਨੇਕਾਂ ਹੋਰ ਦਹਿਸ਼ਤ ਦੇ ਮਾਹੌਲ ਵਿਚ ਰਹਿ ਰਹੇ ਹਨ ਕਿਉਂਕਿ ਉਹਨਾਂ ਨੂੰ ਉਹਨਾਂ ਦੀ ਜਾਨ ਮਾਲ ਦੀ ਰਾਖੀ ਲਈ ਸਰਕਾਰ ’ਤੇ ਕੋਈ ਭਰੋਸਾ ਨਹੀਂ ਹੈ।
ਸਰਦਾਰ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੀ ਹਮਾਇਤ ਕਰਨ ਅਤੇ ਕਿਹਾ ਕਿ ਅਕਾਲੀ ਦਲ ਦੀਆਂ ਸਰਕਾਰਾਂ ਦਾ ਕਾਨੂੰਨ ਵਿਵਸਥਾ ਕਾਇਮ ਰੱਖਣ ਦਾ ਇਕ ਰਿਕਾਰਡ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਸ਼ਾਂਤੀ ਤੇ ਆਪਸੀ ਭਾਈਚਾਰੇ ਦਾ ਮੁੱਦਈ ਰਿਹਾ ਹੈ ਤੇ ਅਸੀਂ ਆਪਣੀਆਂ ਸਰਕਾਰਾਂ ਵੇਲੇ ਇਹ ਸੱਚਾਈ ਸਾਬਤ ਵੀ ਕਰ ਕੇ ਵਿਖਾਈ। ਉਹਨਾਂ ਕਿਹਾ ਕਿ ਹਾਲਾਤ ਇਸ ਕਦਰ ਵਿਗੜ ਗਏ ਹਨ ਤੇ ਇੰਨਾ ਹੇਠਾਂ ਡਿੱਗ ਗਏ ਹਨ ਕਿ ਪੰਜਾਬ ਨੂੰ ਦਿੱਲੀ ਤੋਂ ਰਿਮੋਰਟ ਨਾਲ ਚਲਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਦਿੱਲੀ ਵਾਲਿਆਂ ਨੂੰ ਪੰਜਾਬੀਆਂ ਦੀ ਭਲਾਈ ਵਿਚ ਕੋਈ ਦਿਲਚਸਪੀ ਨਹੀਂ ਹੈ ਤੇ ਉਹ ਤਾਂ ਸਿਰਫ ਸੂਬੇ ਨੂੰ ਲੁੱਟਣ ’ਤੇ ਲੱਗੇ ਹਨ। ਇਸ ਮੌਕੇ ਸੀਨੀਅਰ ਆਗੂ ਸੰਜੀਤ ਸਿੰਘ ਸੰਨੀ ਗਿੱਲ ਵੀ ਹਾਜ਼ਰ ਸਨ।

ਖੰਨਾ ਪੁਲਿਸ ਵੱਲੋਂ ਫੁਟਬਾਲ ਟੂਰਨਾਮੈਂਟ ਦਾ ਸਫਲ ਆਯੋਜਨ- ਐਸ.ਐਸ.ਪੀ. ਨੇ ਜੇਤੂਆਂ ਨੂੰ ਇਨਾਮ ਰਾਸ਼ੀ ਅਤੇ ਟਰਾਫੀਆਂ ਦੇ ਕੇ ਕੀਤਾ ਸਨਮਾਨਿਤ ਖੰਨਾਂ/...
12/07/2025

ਖੰਨਾ ਪੁਲਿਸ ਵੱਲੋਂ ਫੁਟਬਾਲ ਟੂਰਨਾਮੈਂਟ ਦਾ ਸਫਲ ਆਯੋਜਨ

- ਐਸ.ਐਸ.ਪੀ. ਨੇ ਜੇਤੂਆਂ ਨੂੰ ਇਨਾਮ ਰਾਸ਼ੀ ਅਤੇ ਟਰਾਫੀਆਂ ਦੇ ਕੇ ਕੀਤਾ ਸਨਮਾਨਿਤ

ਖੰਨਾਂ/ਲੁਧਿਆਣਾ,12 ਜੁਲਾਈ (ਪ੍ਰੋਫੈਸਰ ਅਵਤਾਰ ਸਿੰਘ):- ਖੰਨਾ ਪੁਲਿਸ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਖੇਡ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਦੇ ਉਦੇਸ਼ ਨਾਲ ਸਥਾਨਕ ਪ੍ਰਿੰਸੀਪਲ ਰਮੇਸ਼ ਚੰਦਰ ਸਟੇਡੀਅਮ ਵਿਖੇ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ।

ਇਸ ਮੌਕੇ ਐਸ.ਐਸ.ਪੀ. ਖੰਨਾ ਡਾ. ਜੋਤੀ ਯਾਦਵ ਬੈਂਸ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਪਹਿਲਾਂ ਹੀ ਨਸ਼ਿਆਂ ਦੇ ਖਿਲਾਫ ਸ਼ਿਕੰਜਾ ਕੱਸਿਆ ਗਿਆ ਹੈ ਅਤੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਅਜਿਹੇ ਖੇਡ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਨੌਜਵਾਨਾਂ ਦੀ ਖੇਡਾਂ ਵਿੱਚ ਰੁਚੀ ਵਧਾਉਣਾ ਹੈ।

ਐਸ.ਐਸ.ਪੀ. ਨੇ ਦੱਸਿਆ ਕਿ ਇਸ ਨਿਵੇਕਲੀ ਪਹਿਲਕਦਮੀ ਦਾ ਉਦੇਸ਼ ਖੰਨਾ ਨੂੰ ਨਸ਼ਾ ਮੁਕਤ, ਸਿਹਤਮੰਦ ਅਤੇ ਖੁਸ਼ਹਾਲ ਪੁਲਿਸ ਜ਼ਿਲ੍ਹਾ ਬਣਾਉਣਾ ਹੈ ਅਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਵਿੱਚ ਸ਼ਾਮਲ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਇਸ ਖ਼ਤਰੇ ਨੂੰ ਠੱਲ੍ਹ ਪਾਉਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ ਪਰ ਅਜਿਹੇ ਉਪਰਾਲੇ ਤਾਂ ਹੀ ਸਾਰਥਕ ਹੋ ਸਕਦੇ ਹਨ ਜੇਕਰ ਲੋਕ ਇਸ ਲਾਹਣਤ ਨੂੰ ਖ਼ਤਮ ਕਰਨ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਪੀੜ੍ਹੀ ਆਪਣੇ ਆਪ ਨੂੰ ਖੇਡਾਂ ਨਾਲ ਜੋੜਦੀ ਹੈ ਤਾਂ ਉਹ ਨਾ ਸਿਰਫ਼ ਖਿਡਾਰੀ ਬਣ ਸਕਣਗੇ ਸਗੋਂ ਚੰਗੀਆਂ ਨੌਕਰੀਆਂ ਦੇ ਮੌਕੇ ਵੀ ਪ੍ਰਾਪਤ ਕਰਨਗੇ ਅਤੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਉਹ ਤੰਦਰੁਸਤ ਰਹਿਣਗੇ।

ਟੂਰਨਾਮੈਂਟ ਵਿੱਚ ਪੁਰਸ਼ ਅਤੇ ਮਹਿਲਾ ਟੀਮਾਂ ਨੇ ਭਾਗ ਲਿਆ ਅਤੇ ਐਸ.ਐਸ.ਪੀ. ਨੇ ਜੇਤੂਆਂ ਨੂੰ ਇਨਾਮ ਰਾਸ਼ੀ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ।

ਮਾਤਾ ਗੰਗਾ ਖਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗਾ ਦਿਵਸ** ਸਾਨੂੰ ਸਾਰਿਆਂ ਨੂੰ ਆਪਣੇ ਰੋਜ਼ਾਨਾ ਜੀਵਨ ਨੂੰ ਸਿਹਤ...
22/06/2025

ਮਾਤਾ ਗੰਗਾ ਖਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗਾ ਦਿਵਸ

** ਸਾਨੂੰ ਸਾਰਿਆਂ ਨੂੰ ਆਪਣੇ ਰੋਜ਼ਾਨਾ ਜੀਵਨ ਨੂੰ ਸਿਹਤਮੰਦ ਅਤੇ ਖੁਸ਼ਹਾਲ ਬਣਾਉਣ ਲਈ ਚੰਗੀ ਸੰਤੁਲਿਤ ਖੁਰਾਕ ਅਤੇ ਯੋਗਾ ਕਰਨ ਦੀ ਲੋੜ ਹੈ--ਡਾ. ਗਗਨਦੀਪ ਸਿੰਘ

ਬੀਜਾ /ਖੰਨਾ ,21 ਜੂਨ ( ਪ੍ਰੋਫੈਸਰ ਅਵਤਾਰ ਸਿੰਘ ):-ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ (ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਸਾਹਿਬ) ਵਿਖੇ “ਅੰਤਰਰਾਸ਼ਟਰੀ ਯੋਗਾ ਦਿਵਸ” ਮਨਾਇਆ ਗਿਆ । ਜਿਸ ਵਿੱਚ ਸ. ਜਗਵਿੰਦਰ ਸਿੰਘ ( ਮੁਖੀ ਸਰੀਰਕ ਸਿੱਖਿਆ ਵਿਭਾਗ) ਦੀ ਸੁਯੋਗ ਅਗਵਾਈ ਹੇਠ ਟੀਚਿੰਗ ਅਤੇ ਨਾਨ -ਟੀਚਿੰਗ ਸਟਾਫ਼ ਨਾਲ਼ ਮਿਲਕੇ ਯੋਗਾ ਕੀਤਾ ਗਿਆ । ਇਸ ਮੌਕੇ ਸ. ਜਗਵਿੰਦਰ ਸਿੰਘ ਦੁਆਰਾ ਸਾਰਿਆਂ ਨੂੰ ਵੱਖ-ਵੱਖ ਯੋਗਾ ਆਸਣਾਂ ਦਾ ਅਭਿਆਸ ਕਰਵਾਇਆ ਗਿਆ ਅਤੇ ਯੋਗ ਰਾਹੀਂ ਹੋਣ ਵਾਲੇ ਸਰੀਰਕ ਅਤੇ ਮਾਨਸਿਕ ਫਾਇਦਿਆਂ ਬਾਰੇ ਗੱਲ ਕਰਦਿਆਂ ਦੱਸਿਆ ਕਿ ਕਿਵੇਂ ਅਸੀਂ ਰੁਝੇਵਿਆਂ ਭਰੀ ਜ਼ਿੰਦਗੀ ਵਿੱਚ ਥੋੜ੍ਹਾ ਸਮਾਂ ਯੋਗਾ ਕਰਕੇ ਆਪਣੇ ਸਰੀਰ ਨੂੰ ਤੰਦਰੁਸਤ ਰੱਖਦੇ ਹੋਏ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹਾਂ । ਕਾਲਜ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਜੀ ਨੇ ਯੋਗਾ ਦਿਵਸ ਮੌਕੇ ਸਭ ਨੂੰ ਆਪਣੇ ਰੋਜ਼ਾਨਾ ਜੀਵਨ ਨੂੰ ਸਿਹਤਮੰਦ ਤੇ ਖੁਸ਼ਹਾਲ ਬਣਾਉਣ ਲਈ ਚੰਗੀ ਸੰਤੁਲਿਤ ਖੁਰਾਕ ਖਾਣ ਅਤੇ ਸੰਤੁਲਿਤ ਜੀਵਨ ਜਿਊਣ ਦੀ ਪ੍ਰੇਰਨਾ ਦਿੱਤੀ ।

ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਯੋਗ ਦਿਵਸ ਮਨਾਇਆ ਗਿਆਦੋਰਾਹਾ , 21 ਜੂਨ  ( ਪ੍ਰੋਫੈਸਰ ਅਵਤਾਰ ਸਿੰਘ ):-ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹ...
21/06/2025

ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਯੋਗ ਦਿਵਸ ਮਨਾਇਆ ਗਿਆ

ਦੋਰਾਹਾ , 21 ਜੂਨ ( ਪ੍ਰੋਫੈਸਰ ਅਵਤਾਰ ਸਿੰਘ ):-ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਵਿਖੇ ਗਿਆਰਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ’ਤੇ ਕਾਲਜ ਦੇ ਐੱਨ. ਸੀ. ਸੀ., ਐੱਨ. ਐੱਸ. ਐੱਸ. ਯੂਨਿਟਾਂ ਅਤੇ ਸਰੀਰਕ ਸਿੱਖਿਆ ਵਿਭਾਗ ਦੁਆਰਾ 19 ਪੰਜਾਬ ਬੀ.ਐੱਨ.ਸੀ.ਸੀ. ਲੁਧਿਆਣਾ ਦੇ ਸਹਿਯੋਗ ਨਾਲ਼ ‘Yoga For One Earth, One Health’ ਦੇ ਥੀਮ ਅਧੀਨ ਇੱਕ ਯੋਗ‑ਸੈਸ਼ਨ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ. ਹਰਪ੍ਰਤਾਪ ਸਿੰਘ ਬਰਾੜ ਦੀ ਸਰਪ੍ਰਸਤੀ ਅਤੇ ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਦੀ ਯੋਗ ਅਗਵਾਈ ਹੇਠ ਕਰਵਾਏ ਗਏ ਇਸ ਯੋਗ‑ਸੈਸ਼ਨ ਵਿੱਚ ਪ੍ਰੋ. ਹਿਨਾ ਰਾਣੀ ਨੇ ਬਤੌਰ ਯੋਗ ਪ੍ਰਸ਼ਿਕਸ਼ਕ (Yoga Instructor) ਸ਼ਿਰਕਤ ਕਰਦਿਆਂ ਸੈਸ਼ਨ ਦੀ ਅਗਵਾਈ ਕੀਤੀ। ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਨਿਰਲੇਪ ਕੌਰ ਨੇ ਸਾਡੇ ਜੀਵਨ ਵਿੱਚ ਯੋਗ ਦੀ ਮਹੱਤਤਾ ਬਾਰੇ ਦੱਸਦਿਆਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਯੋਗ ਅਪਣਾਉਣ ਲਈ ਪ੍ਰੇਰਿਆ। ਇਸ ਮੌਕੇ ਪ੍ਰੋ. ਹਿਨਾ ਰਾਣੀ ਨੇ ਸਰੀਰ ਦੀ ਰੋਗ ਪ੍ਰਤਿਰੋਧਕ ਸ਼ਕਤੀ ਨੂੰ ਵਧਾਉਣ ਵਾਲ਼ੇ ਯੋਗ ਆਸਣਾਂ ਦਾ ਅਭਿਆਸ ਕਰਵਾਇਆ ਅਤੇ ਕਾਲਜ ਦੇ ਟੀਚਿੰਗ ਅਤੇ ਨਾਨ‑ਟੀਚਿੰਗ ਸਟਾਫ਼ ਮੈਂਬਰਾਂ, ਐੱਨ. ਸੀ. ਸੀ. ਕੈਡਿਟਾਂ, ਐੱਨ. ਐੱਸ. ਐੱਸ. ਵਲੰਟੀਅਰਾਂ ਅਤੇ ਸਰੀਰਕ ਸਿੱਖਿਆ ਦੇ ਵਿਦਿਆਰਥੀਆਂ ਨੇ ਯੋਗ ਆਸਣਾਂ ਦਾ ਅਭਿਆਸ ਕੀਤਾ। ਇਸ ਅਵਸਰ ’ਤੇ ਵਾਲੰਟੀਅਰ ਵਿਦਿਆਰਥੀਆਂ ਨੂੰ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦਾ ਲਾਈਵ ਯੋਗ‑ਸੰਦੇਸ਼ ਵੀ ਦਿਖਾਇਆ ਗਿਆ। ਇਸ ਯੋਗ ਸੈਸ਼ਨ ਵਿੱਚ ਵੱਖ‑ਵੱਖ ਸਕੂਲਾਂ ਅਤੇ ਕਾਲਜਾਂ ਦੇ ਲਗਭਗ 200 ਵਿਦਿਆਰਥੀਆਂ ਨੇ ਹਿੱਸਾ ਲਿਆ। ਅੰਤ ਵਿੱਚ ਕਾਲਜ ਦੇ ਏ ਐੱਨ ਓ ਪ੍ਰੋ. ਸਨਦੀਪ ਸਿੰਘ ਹੁੰਦਲ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਯੋਗ‑ਸੈਸ਼ਨ ਦੇ ਆਯੋਜਨ ਵਿੱਚ ਐੱਨ ਐੱਸ ਐੱਸ ਪ੍ਰੋਗਰਾਮ ਅਫ਼ਸਰ ਪ੍ਰੋ. ਅਮਨਦੀਪ ਚੀਮਾ, ਡਾ. ਗੁਰਪ੍ਰੀਤ ਸਿੰਘ ਅਤੇ ਡਾ. ਕਰਮਜੀਤ ਸਿੰਘ ਨੇ ਵਿਸ਼ੇਸ਼ ਭੂਮਿਕਾ ਨਿਭਾਈ। ਇਸ ਮੌਕੇ ਨਾਇਬ ਸੂਬੇਦਾਰ ਕੁਲਵਿੰਦਰ ਸਿੰਘ, ਹਵਲਦਾਰ ਤਰਸੇਮ ਸਿੰਘ, ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਤੋਂ ਏ.ਐੱਨ.ਓ ਤਲਵਿੰਦਰ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਤੋਂ ਏ.ਐੱਨ.ਓ ਸਤਵੀਰ ਸਿੰਘ, ਰਾਧਾ ਵਾਟਿਕਾ ਸਕੂਲ, ਖੰਨਾ ਤੋਂ ਏ.ਐੱਨ.ਓ ਹਰਜਿੰਦਰ ਸਿੰਘ ਅਤੇ ਪ੍ਰੋ. ਰਾਮਪਾਲ ਬੰਗਾ ਉਚੇਚੇ ਤੌਰ ’ਤੇ ਪਹੁੰਚੇ।

ਇਸ ਯੋਗ ਸੈਸ਼ਨ ਦੇ ਸਫ਼ਲਤਾਪੂਰਵਕ ਆਯੋਜਨ ਲਈ ਕਾਲਜ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ ਮੈਂਬਰ ਸਾਹਿਬਾਨ ਅਤੇ ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੱਤੀ।

ਨਗਰ ਕੌਂਸਲ ਖੰਨਾ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਮੌਕੇ ਬੂਟੇ ਲਗਾਏ ਗਏ**ਹਰ ਵਿਅਕਤੀ ਨੂੰ ਇਕ ਰੁੱਖ ਲਗਾ ਕੇ ਉਸਦੀ ਸੰਭਾਲ ਕਰਨੀ ਚਾਹੀਦੀ ਹੈ, ਕਿਉਂਕਿ...
07/06/2025

ਨਗਰ ਕੌਂਸਲ ਖੰਨਾ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਮੌਕੇ ਬੂਟੇ ਲਗਾਏ ਗਏ

**ਹਰ ਵਿਅਕਤੀ ਨੂੰ ਇਕ ਰੁੱਖ ਲਗਾ ਕੇ ਉਸਦੀ ਸੰਭਾਲ ਕਰਨੀ ਚਾਹੀਦੀ ਹੈ, ਕਿਉਂਕਿ ਰੁੱਖ ਧਰਤੀ ਦੇ ਜੀਵਨ ਦਾ ਆਧਾਰ ਹਨ--ਪ੍ਰਧਾਨ ਕਮਲਜੀਤ ਸਿੰਘ ਲੱਧੜ

ਖੰਨਾਂ, 5 ਜੂਨ ( ਪ੍ਰੋਫੈਸਰ ਅਵਤਾਰ ਸਿੰਘ ):-ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ 'ਤੇ ਨਗਰ ਕੌਂਸਲ ਖੰਨਾ ਵੱਲੋਂ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਬੂਟੇ ਲਗਾਏ ਗਏ। ਇਹ ਮੁਹਿੰਮ ਵਾਤਾਵਰਣ ਸੰਬੰਧੀ ਜਾਗਰੂਕਤਾ ਵਧਾਉਣ ਅਤੇ ਪ੍ਰਾਕ੍ਰਿਤਿਕ ਸੰਤੁਲਨ ਬਰਕਰਾਰ ਰੱਖਣ ਲਈ ਚਲਾਈ ਗਈ।

ਇਸ ਮੌਕੇ ਪ੍ਰਧਾਨ ਕਮਲਜੀਤ ਸਿੰਘ ਲੱਧੜ ਅਤੇ ਕਾਰਜ ਸਾਧਕ ਅਫਸਰ ਚਰਨਜੀਤ ਸਿੰਘ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਬੂਟੇ ਲਗਾ ਕੇ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਜਾਗਰੂਕ ਕੀਤਾ। ਉਨ੍ਹਾਂ ਨੇ ਕਿਹਾ ਕਿ ਹਰ ਵਿਅਕਤੀ ਨੂੰ ਇਕ ਰੁੱਖ ਲਗਾ ਕੇ ਉਸਦੀ ਸੰਭਾਲ ਕਰਨੀ ਚਾਹੀਦੀ ਹੈ, ਕਿਉਂਕਿ ਰੁੱਖ ਧਰਤੀ ਦੇ ਜੀਵਨ ਦਾ ਆਧਾਰ ਹਨ।

ਇਹ ਮੁਹਿੰਮ ਨਗਰ ਕੌਂਸਲ ਦੀਆਂ ਸਾਰੀਆਂ ਬਰਾਂਚਾਂ ਵੱਲੋਂ ਚਲਾਈ ਗਈ ਅਤੇ ਬੂਟਿਆਂ ਦੀ ਸੰਭਾਲ ਕਰਨ ਦਾ ਪ੍ਰਣ ਲਿਆ। ਨਗਰ ਕੌਂਸਲ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਜ਼ਿੰਮੇਵਾਰ ਬਣਨ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਕੀਤੀ।

ਇਸ ਮੌਕੇ ਤੇ ਪ੍ਰਧਾਨ ਕਮਲਜੀਤ ਸਿੰਘ ਲੱਧੜ, ਕਾਰਜ ਸਾਧਕ ਅਫਸਰ ਚਰਨਜੀਤ ਸਿੰਘ ਨਗਰ ਕੌਂਸਲ ਖੰਨਾ, ਸੁਪ੍ਰਿਡੈਂਟ ਅਮਰਪਾਲ ਸਿੰਘ, ਸੰਜੋਗੀਤਾ ਸਨਿਟ੍ਰੀ ਇੰਸਪੇਕਟਰ, ਸਬਿਤਾ ਜੋਸ਼ੀ ਸਨਿਟ੍ਰੀ ਇੰਸਪੇਕਟਰ, ਮਨਿੰਦਰ ਸਿੰਘ ਸੀ ਐਫ਼, ਹਿੰਮਤ ਸਿੰਘ ਖਟੜਾ ਸੈਨੀਟੇਸਨ ਸੁਪਰਵਾਈਜਰ, ਹਰਬੰਤ ਸਿੰਘ ਪੈਸਕੋ ਸੁਪਰਵਾਈਜਰ, ਹੌਂਸਲਾ ਪ੍ਰਸ਼ਾਦ ਇੰਸਪੈੱਕਟਰ, ਯਾਦਵਿੰਦਰ ਸਿੰਘ ਸੀ ਐਮ ਐਐਮ, ਡੈਵਿਡ ਸ਼ਰਮਾ ਸੀ ਓ, ਇਕਵਿੰਦਰ ਸਿੰਘ ਕੰਪਿਊਟਰ ਆਪਰੇਟਰ, ਪਿੰਕੀ ਕੰਪਿਉਟਰ ਆਪਰੇਟਰ, ਕਰਮਚੰਦ ਹੈਡ ਮਲ੍ਹੀ ਸਮੇਤ ਟੀਮ ਮੈਂਬਰ, ਮੰਨੂ ਕੁਮਾਰ ਅਤੇ ਸ਼ੈਲਫ਼ ਹੈਲਪ ਗਰੁੱਪ ਦੇ ਮੈਂਬਰ ਆਦਿ ਹਾਜਰ ਸਨ।

ਗੁਰੂ ਨਾਨਕ ਸਕੂਲ, ਦੋਰਾਹਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ**ਬਦਲਦਾ ਵਾਤਾਵਰਣ ਸਾਡੀ ਸਿਹਤ ਨੂੰ ਵੀ ਸਿੱਧਾ ਪ੍ਰਭਾਵਿਤ ਕਰ ਰਿਹਾ ਹੈ, ਜਿਸ ਲ...
06/06/2025

ਗੁਰੂ ਨਾਨਕ ਸਕੂਲ, ਦੋਰਾਹਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ

**ਬਦਲਦਾ ਵਾਤਾਵਰਣ ਸਾਡੀ ਸਿਹਤ ਨੂੰ ਵੀ ਸਿੱਧਾ ਪ੍ਰਭਾਵਿਤ ਕਰ ਰਿਹਾ ਹੈ, ਜਿਸ ਲਈ ਸਮਾਜ ਵਿੱਚ ਜਾਗਰੂਕਤਾ ਦੀ ਲੋੜ ਹੈ--ਹਰਪ੍ਰਤਾਪ ਸਿੰਘ ਬਰਾੜ

**ਵਿਦਿਆਰਥੀਆਂ ਅਤੇ ਮਾਪਿਆਂ ਨੂੰ ਇੱਕ ਇੱਕ ਬੂਟਾ ਜਰੂਰ ਲਗਾਉਣਾ ਚਾਹੀਦਾ ਹੈ ਅਤੇ ਵਾਤਾਵਰਨ ਸ਼ੁੱਧ ਬਣਾਉਣ ਵਿੱਚ ਆਪਣਾ ਵਡਮੁੱਲਾ ਯੋਗ ਦਾਨ ਪਾਉਣਾ ਚਾਹੀਦਾ ਹੈ--ਪ੍ਰਿੰਸੀਪਲ ਡਾਕਟਰ ਡੀ.ਪੀ. ਠਾਕੁਰ

ਦੋਰਾਹਾ/ ਖੰਨਾਂ ,5 ਜੂਨ ( ਪ੍ਰੋਫੈਸਰ ਅਵਤਾਰ ਸਿੰਘ ):-ਹਰ ਸਾਲ 5 ਜੂਨ ਨੂੰ ਵਿਸ਼ਵ ਵਾਤਾਵਰਣ ਦਿਵਸ ਦੁਨੀਆਂ ਭਰ ਵਿੱਚ ਮਨਾਇਆ ਜਾਂਦਾ ਹੈ।ਇਸ ਨੂੰ ਧਿਆਨ ਵਿੱਚ ਰੱਖਦਿਆਂ ਗੁਰੂ ਨਾਨਕ ਸਕੂਲ, ਦੋਰਾਹਾ ਵਿਖੇ ਵੀ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ ਤਾਂ ਜੋ ਲੋਕਾਂ ਵਿੱਚ ਜਲਵਾਯੂ ਪਰਿਵਰਤਨ ਅਤੇ ਮਨੁੱਖੀ ਸਿਹਤ, ਜੰਗਲੀ ਜੀਵਾਂ ਅਤੇ ਬਨਸਪਤੀ ‘ਤੇ ਇਸਦੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ।ਇਸ ਮੌਕੇ ‘ਤੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ, ਪ੍ਰਿੰਸੀਪਲ ਡਾਕਟਰ.ਡੀ.ਪੀ.ਠਾਕੁਰ ਅਤੇ ਸਮੂਹ ਸਟਾਫ ਵੱਲੋਂ ਪੌਦੇ ਲਗਾਏ ਗਏ। ਸਕੂਲ ਵਿਦਿਆਰਥੀਆਂ ਵੱਲੋਂ ਵੀ ਆਪੋ-ਆਪਣੇ ਘਰਾਂ ਵਿੱਚ ਵਿਸ਼ਵ ਵਾਤਾਵਰਣ ਦਿਵਸ ਮਨਾਉਦਿਆਂ ਹੋਇਆਂ ਇਸ ਨਾਲ ਸੰਬੰਧਿਤ ਕਈ ਗਤੀਵਿਧੀਆਂ ਕੀਤੀਆਂ ਗਈਆਂ।

ਵਾਤਾਵਰਣ ਦੀ ਸੰਭਾਲ ਪ੍ਰਤੀ ਆਪਣਾ ਉਤਸ਼ਾਹ ਦਿਖਾਉਂਦਿਆਂ ਹੋਇਆਂ ਵਿਦਿਆਰਥੀਆਂ ਨੇ ਆਪਣੀਆਂ ਤਸਵੀਰਾਂ ਅਤੇ ਵੀਡਿੳਜ਼ ਸੰਬੰਧਿਤ ਅਧਿਆਪਕਾਂ ਨਾਲ ਸਾਂਝੀਆਂ ਕੀਤੀਆਂ।ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ ਨੇ ਵਾਤਾਵਰਣ ਸੰਬੰਧੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਬਦਲਦਾ ਵਾਤਾਵਰਣ ਸਾਡੀ ਸਿਹਤ ਨੂੰ ਵੀ ਸਿੱਧਾ ਪ੍ਰਭਾਵਿਤ ਕਰ ਰਿਹਾ ਹੈ, ਜਿਸ ਲਈ ਸਮਾਜ ਵਿੱਚ ਜਾਗਰੂਕਤਾ ਦੀ ਲੋੜ ਹੈ। ਇਸ ਲਈ ਸਕੂਲ ਵੱਲੋਂ ਖ਼ਾਸ ਉਪਰਾਲਾ ਕੀਤਾ ਜਾਵੇਗਾ ਕਿ ਸਾਰੇ ਵਿਦਿਆਰਥੀਆਂ ਨੂੰ ਸਕੂਲ ਖੁੱਲਣ ‘ਤੇ ਪੌਦੇ ਵੰਡ ਕੇ ਵਾਤਾਵਰਣ ਦੀ ਸੰਭਾਲ ਪ੍ਰਤੀ ਪ੍ਰੇਰਿਆ ਜਾਵੇ।ਸਕੂਲ ਪ੍ਰਿੰਸੀਪਲ ਡਾਕਟਰ ਡੀ.ਪੀ. ਠਾਕੁਰ ਨੇ ਕਿਹਾ ਕਿ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਇੱਕ ਇੱਕ ਬੂਟਾ ਜਰੂਰ ਲਗਾਉਣਾ ਚਾਹੀਦਾ ਹੈ ਅਤੇ ਵਾਤਾਵਰਨ ਸ਼ੁੱਧ ਬਣਾਉਣ ਵਿੱਚ ਆਪਣਾ ਵਡਮੁੱਲਾ ਯੋਗ ਦਾਨ ਪਾਉਣਾ ਚਾਹੀਦਾ ਹੈ। ਉਹਨਾ ਵਾਤਾਵਰਣ ਪ੍ਰਤੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਾਹਿਬ ਵੱਲੋਂ ਚਲਾਈ ਗਈ ਇਸ ਮੁਹਿੰਮ ਨੂੰ ਨੇਪਰੇ ਚਾੜ੍ਹਨ ਵਿੱਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਪੂਰਾ ਯੋਗਦਾਨ ਪਾਇਆ ਜਾਵੇਗਾ।

*ਪੰਜਾਬ ਦੇ ਹੋਣਹਾਰ ਵਿਦਿਆਰਥੀ ਇੱਕ ਦਿਨ ਡੀ.ਸੀ/ਐਸ.ਐਸ.ਪੀ. ਦੇ ਸੰਗ' ਪ੍ਰੋਗਰਾਮ ਤਹਿਤ ਇੱਕ ਪ੍ਰੇਰਨਾਦਾਇਕ ਦਿਨ ਲਈ ਐਸ.ਐਸ.ਪੀ ਖੰਨਾ ਡਾ. ਜੋਤੀ ਯਾ...
28/05/2025

*ਪੰਜਾਬ ਦੇ ਹੋਣਹਾਰ ਵਿਦਿਆਰਥੀ ਇੱਕ ਦਿਨ ਡੀ.ਸੀ/ਐਸ.ਐਸ.ਪੀ. ਦੇ ਸੰਗ' ਪ੍ਰੋਗਰਾਮ ਤਹਿਤ ਇੱਕ ਪ੍ਰੇਰਨਾਦਾਇਕ ਦਿਨ ਲਈ ਐਸ.ਐਸ.ਪੀ ਖੰਨਾ ਡਾ. ਜੋਤੀ ਯਾਦਵ ਬੈਂਸ ਨੂੰ ਮਿਲੇ*

ਖੰਨਾ, 28 ਮਈ ( ਪ੍ਰੋਫੈਸਰ ਅਵਤਾਰ ਸਿੰਘ ):-ਪੰਜਾਬ ਸਰਕਾਰ ਦੀ ਮਹੱਤਵਾਕਾਂਖੀ ਪਹਿਲਕਦਮੀ ਤਹਿਤ ਇੱਕ ਦਿਲ ਖਿੱਚਵੇਂ ਅਤੇ ਪ੍ਰੇਰਨਾਦਾਇਕ ਪਲ ਵਿੱਚ ਇੱਕ ਦਿਨ ਡੀ.ਸੀ/ਐਸ.ਐਸ.ਪੀ. ਦੇ ਸੰਗ ਪ੍ਰੋਗਰਾਮ ਦੇ ਤਹਿਤ ਅਮਨਦੀਪ ਕੌਰ, ਤਰਨਵੀਰ ਸਿੰਘ ਅਤੇ ਨਿਹਾਰਿਕਾ ਗੁਜਰਾਲ ਜ਼ਿਲ੍ਹੇ ਦੇ ਚੋਟੀ ਦੇ ਤਿੰਨ ਹੋਣਹਾਰ ਵਿਦਿਆਰਥੀਆਂ ਨੂੰ ਬੁੱਧਵਾਰ ਨੂੰ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਜੋਤੀ ਯਾਦਵ ਬੈਂਸ ਨਾਲ ਇੱਕ ਦਿਨ ਬਿਤਾਉਣ ਦਾ ਸੁਭਾਗ ਪ੍ਰਾਪਤ ਹੋਇਆ।

ਰੈਜ਼ੀਡੈਂਸ਼ੀਅਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਲੁਧਿਆਣਾ ਤੋਂ ਅਮਨਦੀਪ ਕੌਰ ਅਤੇ ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਗਰਲਜ਼ ਸਕੂਲ ਆਫ਼ ਐਮੀਨੈਂਸ ਭਾਰਤ ਨਗਰ ਲੁਧਿਆਣਾ ਤੋਂ ਨਿਹਾਰਿਕਾ ਗੁਜਰਾਲ ਦੋਵਾਂ ਨੇ ਆਪਣੇ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਪ੍ਰਭਾਵਸ਼ਾਲੀ 98.40% ਅੰਕ ਪ੍ਰਾਪਤ ਕੀਤੇ ਜਦੋਂ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੇਖੇਵਾਲ ਤੋਂ ਤਰਨਵੀਰ ਸਿੰਘ ਨੇ 98% ਅੰਕ ਪ੍ਰਾਪਤ ਕੀਤੇ। ਇਹਨਾਂ ਨੂੰ ਐਸ.ਐਸ.ਪੀ ਖੰਨਾ ਡਾ. ਜੋਤੀ ਯਾਦਵ ਬੈਂਸ ਨਾਲ ਇੱਕ ਦਿਨ ਬਿਤਾ ਕੇ ਪੰਜਾਬ ਪੁਲਿਸ ਦੇ ਕੰਮਕਾਜ ਬਾਰੇ ਜਾਣਕਾਰੀ ਪ੍ਰਾਪਤ ਕਰਨ ਦਾ ਇੱਕ ਵਿਸ਼ੇਸ਼ ਮੌਕਾ ਮਿਲਿਆ।

ਦਿਨ ਦੀ ਸ਼ੁਰੂਆਤ ਐਸ.ਐਸ.ਪੀ ਡਾ. ਜੋਤੀ ਯਾਦਵ ਬੈਂਸ ਨੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਅਤੇ ਆਈ.ਪੀ.ਐਸ ਅਧਿਕਾਰੀ ਬਣਨ ਤੱਕ ਦੇ ਆਪਣੇ ਪ੍ਰੇਰਨਾਦਾਇਕ ਸਫ਼ਰ ਨੂੰ ਸਾਂਝਾ ਕਰਦਿਆਂ ਕੀਤੀ। ਉਨ੍ਹਾਂ ਨੇ ਭਾਰਤ ਦੀਆਂ ਸਭ ਤੋਂ ਵੱਕਾਰੀ ਸੇਵਾਵਾਂ ਵਿੱਚੋਂ ਇੱਕ ਵਿੱਚ ਸੇਵਾ ਕਰਨ ਲਈ ਲੋੜੀਂਦੀਆਂ ਚੁਣੌਤੀਆਂ, ਸਮਰਪਣ ਅਤੇ ਜਨੂੰਨ ਬਾਰੇ ਗੱਲ ਕੀਤੀ। ਵਿਦਿਆਰਥੀਆਂ ਨੂੰ ਦ੍ਰਿੜਤਾ ਅਤੇ ਲਚਕੀਲੇਪਣ ਨਾਲ ਆਪਣੇ ਸੁਪਨਿਆਂ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਅਨੁਸ਼ਾਸਨ, ਸਖ਼ਤ ਮਿਹਨਤ ਅਤੇ ਜਨਤਕ ਸੇਵਾ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਜਿਸ ਨਾਲ ਨੌਜਵਾਨ ਮਨਾਂ 'ਤੇ ਸਥਾਈ ਪ੍ਰਭਾਵ ਪਿਆ।

ਇਸ ਤੋਂ ਬਾਅਦ ਵਿਦਿਆਰਥੀਆਂ ਨੂੰ ਖੰਨਾ ਪੁਲਿਸ ਅਧਿਕਾਰ ਖੇਤਰ ਅਧੀਨ ਮੁੱਖ ਸਹੂਲਤਾਂ ਦੇ ਇੱਕ ਵਿਆਪਕ ਦੌਰੇ 'ਤੇ ਲਿਜਾਇਆ ਗਿਆ। ਉਨ੍ਹਾਂ ਨੇ ਅਤਿ-ਆਧੁਨਿਕ ਏਕੀਕ੍ਰਿਤ ਕਮਾਂਡ ਅਤੇ ਕੰਟਰੋਲ ਸੈਂਟਰ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਨੇ ਸੀ.ਸੀ.ਟੀ.ਵੀ ਰਾਹੀਂ ਅਸਲ ਸਮੇਂ ਦੀ ਨਿਗਰਾਨੀ ਲਈ ਵਰਤੀ ਜਾਣ ਵਾਲੀ ਉੱਨਤ ਤਕਨਾਲੋਜੀ ਅਤੇ ਪ੍ਰਣਾਲੀਆਂ ਬਾਰੇ ਸਿੱਖਿਆ। ਖੰਨਾ ਟ੍ਰੈਫਿਕ ਸੈੱਲ ਵਿਖੇ ਉਨ੍ਹਾਂ ਨੂੰ ਟ੍ਰੈਫਿਕ ਪ੍ਰਬੰਧਨ ਪ੍ਰਣਾਲੀ ਅਤੇ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਤਕਨਾਲੋਜੀ ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੇ ਪੰਜਾਬ ਪੁਲਿਸ ਮਹਿਲਾ ਮਿੱਤਰ ਪਹਿਲਕਦਮੀ ਦੀ ਵੀ ਪੜਚੋਲ ਕੀਤੀ ਜੋ ਔਰਤਾਂ ਦੇ ਸਸ਼ਕਤੀਕਰਨ ਅਤੇ ਲਿੰਗ ਅਧਾਰਤ ਮੁੱਦਿਆਂ ਨੂੰ ਹੱਲ ਕਰਨ 'ਤੇ ਕੇਂਦ੍ਰਿਤ ਹੈ। ਇਸਦੇ ਨਾਲ ਦੱਸਿਆ ਕਿ ਖੰਨਾ ਡਿਜੀਟਲ ਰਣਨੀਤਕ ਯੋਜਨਾਬੰਦੀ ਅਤੇ ਅਪਰਾਧ ਮੈਪਿੰਗ ਲਈ ਵਰਤਿਆ ਜਾਣ ਵਾਲਾ ਇੱਕ ਸਾਧਨ ਹੈ। ਇਹ ਦੌਰਾ ਕੰਟਰੋਲ ਰੂਮ ਵਿਖੇ ਸਮਾਪਤ ਹੋਇਆ ਜਿੱਥੇ ਵਿਦਿਆਰਥੀਆਂ ਨੇ ਪੁਲਿਸ ਕਾਰਵਾਈਆਂ ਜਿਸ ਵਿੱਚ ਐਮਰਜੈਂਸੀ ਪ੍ਰਤੀਕਿਰਿਆਵਾਂ ਅਤੇ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਸ਼ਾਮਲ ਹੈ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸ਼ਿਕਾਇਤ ਨਿਵਾਰਣ ਪ੍ਰਣਾਲੀ ਬਾਰੇ ਵੀ ਵਿਸਥਾਰ ਵਿੱਚ ਦੱਸਿਆ ਗਿਆ।

ਪੂਰੀ ਫੇਰੀ ਦੌਰਾਨ ਐਸ.ਐਸ.ਪੀ ਬੈਂਸ ਅਤੇ ਉਨ੍ਹਾਂ ਦੀ ਟੀਮ ਨੇ ਐਸ.ਐਸ.ਪੀ ਦਫ਼ਤਰ ਅਤੇ ਪੰਜਾਬ ਪੁਲਿਸ ਦੇ ਵੱਖ-ਵੱਖ ਵਿੰਗਾਂ ਦੇ ਕੰਮਕਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਬਾਅਦ ਵਿੱਚ ਐਸ.ਐਸ.ਪੀ ਬੈਂਸ ਦੁਆਰਾ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਦੁਪਹਿਰ ਦਾ ਖਾਣਾ ਆਯੋਜਿਤ ਕੀਤਾ ਗਿਆ ਜਿੱਥੇ ਉਨ੍ਹਾਂ ਨੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਅਤੇ ਆਪਣੇ ਕੈਰੀਅਰ ਦੇ ਕਿੱਸੇ ਸਾਂਝੇ ਕੀਤੇ। ਅੰਤ ਵਿੱਚ ਐਸ.ਐਸ.ਪੀ ਨੇ ਅਮਨਦੀਪ ਕੌਰ, ਤਰਨਵੀਰ ਸਿੰਘ ਅਤੇ ਨਿਹਾਰਿਕਾ ਗੁਜਰਾਲ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਅਕਾਦਮਿਕ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਭਵਿੱਖ ਦੇ ਯਤਨਾਂ ਵਿੱਚ ਉੱਤਮਤਾ ਲਈ ਯਤਨਸ਼ੀਲ ਰਹਿਣ ਲਈ ਉਤਸ਼ਾਹਿਤ ਕੀਤਾ।

ਵਿਦਿਆਰਥੀਆਂ ਨੇ ਡਾ. ਜੋਤੀ ਯਾਦਵ ਬੈਂਸ ਦਾ ਉਨ੍ਹਾਂ ਦੇ ਨਿੱਘ, ਮਾਰਗਦਰਸ਼ਨ ਅਤੇ ਪੁਲਿਸ ਫੋਰਸ ਬਾਰੇ ਜਾਣਨ ਦੇ ਅਨਮੋਲ ਮੌਕੇ ਲਈ ਦਿਲੋਂ ਧੰਨਵਾਦ ਵੀ ਕੀਤਾ। ਉਨ੍ਹਾਂ ਨੇ ਇੱਕ ਦਿਨ ਡੀ.ਸੀ/ਐਸ.ਐਸ.ਪੀ ਦੇ ਸੰਗ ਪ੍ਰੋਗਰਾਮ ਦੀ ਧਾਰਨਾ ਲਈ ਪੰਜਾਬ ਸਰਕਾਰ ਦੀ ਵੀ ਪ੍ਰਸ਼ੰਸਾ ਕੀਤੀ ਜੋ ਹੋਣਹਾਰ ਵਿਦਿਆਰਥੀਆਂ ਨੂੰ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕਰਨ ਅਤੇ ਸ਼ਾਸਨ ਅਤੇ ਜਨਤਕ ਪ੍ਰਸ਼ਾਸਨ ਦਾ ਸਾਹਮਣਾ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਦਾ ਹੈ।

ਅਮਨਦੀਪ ਕੌਰ ਨੇ ਦੱਸਿਆ ਕਿ ਉਸਦਾ ਤਜਰਬਾ ਸੱਚਮੁੱਚ ਰੋਮਾਂਚਕ ਰਿਹਾ ਹੈ ਅਤੇ ਪੰਜਾਬ ਪੁਲਿਸ ਦੇ ਕੰਮਕਾਜ ਨੇ ਉਸਨੂੰ ਹੋਰ ਮਿਹਨਤ ਕਰਨ ਅਤੇ ਸਮਾਜ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਹੈ। ਤਰਨਵੀਰ ਸਿੰਘ ਨੇ ਇਸ ਵਿਲੱਖਣ ਪਹਿਲਕਦਮੀ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਉਸਨੂੰ ਜਨਤਕ ਸੇਵਾ ਵਿੱਚ ਕੈਰੀਅਰ ਦੀ ਖੋਜ ਕਰਨ ਲਈ ਪ੍ਰੇਰਿਤ ਕਰਦਾ ਹੈ। ਨਿਹਾਰਿਕਾ ਗੁਜਰਾਲ ਨੇ ਵੀ ਇਸੇ ਤਰ੍ਹਾਂ ਦੀਆਂ ਭਾਵਨਾਵਾਂ ਸਾਂਝੀਆਂ ਕੀਤੀਆਂ ਇਹ ਕਹਿੰਦੇ ਹੋਏ ਕਿ ਅੱਜ ਦੀ ਫੇਰੀ ਨੇ ਉਸਨੂੰ ਸਾਡੇ ਸਮਾਜ ਵਿੱਚ ਪੁਲਿਸ ਦੀ ਭੂਮਿਕਾ ਬਾਰੇ ਇੱਕ ਨਵਾਂ ਦ੍ਰਿਸ਼ਟੀਕੋਣ ਪ੍ਰਦਾਨ ਕੀਤਾ ਹੈ ਅਤੇ ਉਹ ਇਸ ਅਭੁੱਲ ਮੌਕੇ ਲਈ ਧੰਨਵਾਦੀ ਹੈ।

Address

Doraha

Alerts

Be the first to know and let us send you an email when Punjab prime News posts news and promotions. Your email address will not be used for any other purpose, and you can unsubscribe at any time.

Contact The Business

Send a message to Punjab prime News:

Share

Category