
13/07/2025
ਨਸ਼ਾ ਹੋਟਸਪਾਟਸ ਏਰੀਆ ‘ਚ ਚਲਾਇਆ ਸਰਚ ਓਪਰੇਸ਼ਨ, 200 ਤੋਂ ਵੱਧ ਪੁਲਿਸ ਕਰਮਚਾਰੀਆਂ ਨੇ ਘੇਰਾਬੰਦੀ ਕਰਕੇ ਲਈਆਂ ਤਲਾਸ਼ੀਆਂ
ਪੰਜਾਬ ਡਾਇਰੀ। ਬਲਵਿੰਦਰ ਹਾਲੀ
ਫਰੀਦਕੋਟ ਪੁਲਿਸ ਵੱਲੋਂ ਸਮੁੱਚੇ ਜ਼ਿਲ੍ਹੇ ਵਿਚ ਵੱਡੇ ਪੱਧਰ ਤੇ 'ਕਾਰਡਨ ਐਂਡ ਸਰਚ ਓਪਰੇਸ਼ਨ' (CASO) ਚਲਾਇਆ ਗਿਆ। ਇਹ ਸਰਚ ਆਪਰੇਸ਼ਨ ਸਵੇਰੇ ਸੁਭਾ 06:00 ਵਜੇ ਤੋ 08:00 ਵਜੇ ਤੱਕ ਚਲਾਇਆ ਗਿਆ। ਜਿਲ੍ਹੇ ਦੀ ਐਸ ਐਸ ਪੀ ਡਾ ਪ੍ਰਾਗਿਆ ਜੈਨ ਨੇ ਦੱਸਿਆ ਕਿ ਇਸ ਦੌਰਾਨ ਗਜਟਿਡ ਅਫਸਰਾਨ ਦੀ ਅਗਵਾਈ ਹੇਠ ਪੁਲਿਸ ਕਰਮਚਾਰੀਆਂ ਦੀਆਂ ਵਿਸ਼ੇਸ਼ ਟੀਮਾਂ ਗਠਿਤ ਕਰਕੇ ਵੱਖ-ਵੱਖ ਨਸ਼ਾ ਤਸਕਰਾਂ ਦੇ ਸ਼ੱਕੀ ਠਿਕਾਣਿਆ ਤੇ ਚੈਕਿੰਗ ਕੀਤੀ ਗਈ। ਇਸ ਦੌਰਾਨ ਜਿਨਾਂ ਵਿਅਕਤੀਆਂ ਤੇ ਪਹਿਲਾਂ ਐਨ.ਡੀ.ਪੀ.ਐਸ ਤਹਿਤ ਮੁਕਦਮੇ ਦਰਜ ਹਨ ਅਤੇ ਜਿਨਾਂ ਦੇ ਕ੍ਰਿਮੀਨਲ ਰਿਕਾਰਡ ਹਨ, ਉਹਨਾਂ ਉੱਪਰ ਪੁਲਿਸ ਪਾਰਟੀਆਂ ਵੱਲੋਂ ਰੇਡ ਕਰਕੇ ਸਰਚ ਕੀਤਾ ਗਿਆ ਹੈ। ਇਸ ਦੌਰਾਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਅਤੇ ਵਹੀਕਲਾ ਦੀ ਸ਼ੱਕ ਦੇ ਅਧਾਰ ਦੇ ਜਾਚ ਕੀਤੀ ਗਈ। ਉਹਨਾਂ ਦੱਸਿਆ ਕਿ ਇਸ ਸਰਚ ਆਪਰੇਸ਼ਨ ਦੌਰਾਨ ਏਰੀਏ ਨੂੰ ਨਾਕਾ ਬੰਦੀ ਕਰ ਬਾਹਰ ਅਤੇ ਅੰਦਰ ਆਉਣ ਵਾਲੇ ਰਸਤਿਆ ਨੂੰ ਸੀਲ ਕੀਤਾ ਗਿਆ ਅਤੇ ਸ਼ੱਕੀ ਵਿਅਕਤੀਆਂ ਨੂੰ ਪਾਇਸ ਐਪ ਰਾਹੀਂ ਚੈੱਕ ਕੀਤਾ ਗਿਆ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਨੇ ਦੱਸਿਆ ਕਿ ਕਿ ਮਾਨਯੋਗ ਡੀ.ਜੀ.ਪੀ ਪੰਜਾਬ ਸ਼੍ਰੀ ਗੌਰਵ ਯਾਦਵ ਜੀ ਦੀਆਂ ਹਦਾਇਤਾ ਅਨੁਸਾਰ ਨਸ਼ੇ ਨੂੰ ਜੜ੍ਹ ਤੋ ਖਤਮ ਕਰਨ ਲਈ ਲਗਾਤਾਰ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਅੱਜ ਚਲਾਇਆ ਗਿਆ ਇਹ 'ਕਾਰਡਨ ਐਂਡ ਸਰਚ ਓਪਰੇਸ਼ਨ' ਨਸ਼ਾ ਤਸਕਰਾਂ ਖ਼ਿਲਾਫ਼ ਸਾਡੇ ਜ਼ੀਰੋ ਟੋਲਰੇਂਸ ਅਭਿਆਨ ਦਾ ਹਿੱਸਾ ਹੈ। ਇਹ ਸਰਚ ਆਪਰੇਸ਼ਨ ਵਿੱਚ ਗਜਟਿਡ ਪੁਲਿਸ ਅਧਿਕਾਰੀਆਂ ਸਮੇਤ 200 ਤੋਂ ਵੱਧ ਪੁਲਿਸ ਕਰਮਚਾਰੀ, ਪੀ.ਸੀ.ਆਰ ਟੀਮਾਂ ਅਤੇ ਡਾਗ ਸਕਾਡ ਟੀਮਾਂ ਸ਼ਾਮਲ ਸਨ, ਜਿਹਨਾ ਵੱਲੋਂ ਨਸ਼ੇ ਦੀ ਤਸਕਰੀ 'ਚ ਸ਼ਾਮਿਲ ਸ਼ੱਕੀ ਵਿਅਕਤੀਆਂ ਦੀ ਜਾਂਚ, ਵਹੀਕਲ ਚੈਕਿੰਗ ਅਤੇ ਇਲਾਕਿਆਂ ਦੀ ਘੇਰਾਬੰਦੀ ਕਰਕੇ ਜਾਚ ਕੀਤੀ ਗਈ।