Sachi khabar

Sachi khabar ਸੱਚੀ ਖ਼ਬਰ ਬਿਨਾਂ ਡਰ ਬਿਨਾਂ ਦਬਾਅ

16/09/2026

ਫਿਰੋਜ਼ਪੁਰ ਦੇ ਗੁਰੂ ਹਰ ਸਹਾਇ ਵਿੱਚ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ

15/09/2026

ਜ਼ੀਰਾ ਦੇ ਪਿੰਡ ਮਨਸੂਰਵਾਲ ਵਿੱਚ ਜਮੀਨ ਦੀ ਖਾਤਰ ਆਪਣੇ ਹੀ ਭਤੀਜੇ ਦੇ ਮਾਰੀਆਂ ਗੋਲੀਆਂ

14/09/2026
12/09/2026

ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਸਪੈਸ਼ਲ ਡੀ. ਜੀ. ਪੀ  , ਜੀ. ਆਰ. ਪੀ ਪੰਜਾਬ ਪਟਿਆਲਾ ਅਤੇ ਡੀ.ਐਸ.ਪੀ ਜ਼ੋਨਲ ਜੀ ਆਰ ਪੀ ਫਿਰੋਜਪੁਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਅੱਜ ਮਿਤੀ 11 -09...
11/09/2026

ਸਪੈਸ਼ਲ ਡੀ. ਜੀ. ਪੀ , ਜੀ. ਆਰ. ਪੀ ਪੰਜਾਬ ਪਟਿਆਲਾ ਅਤੇ ਡੀ.ਐਸ.ਪੀ ਜ਼ੋਨਲ ਜੀ ਆਰ ਪੀ ਫਿਰੋਜਪੁਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਅੱਜ ਮਿਤੀ 11 -09-26 ਰੇਲਵੇ ਮੁਸਾਫਿਰਾਂ ਦੀ ਜਾਨ ਮਾਲ ਦੀ ਸੁਰੱਖਿਆ ਦੇ ਮੱਦੇਨਜ਼ਰ ਜੀ.ਆਰ ਪੀ. ਥਾਣਾ ਫਿਰੋਜ਼ਪੁਰ ਰੇਲਵੇ ਸਟੇਸ਼ਨ ਫਿਰੋਜ਼ਪੁਰ ਵਿਖੇ (ਪੈਸੰਜਰ ਅਵੇਰਨੈੱਸ ਅਤੇ ਸਰਚ ਅਪ੍ਰੇਸ਼ਨ) ਤਹਿਤ ਪਲੈਟਫਾਰਮਾਂ, ਟਰੇਨਾਂ , ਵੇਟਿੰਗ ਏਰੀਆ, ਮੋਟਰਸਾਇਕਲ ਪਾਰਕਿੰਗ, ਐਂਟਰੀ /ਐਕਸਿਟ ਗੇਟ ਅਤੇ ਸ਼ੱਕੀ ਵਿਅਕਤੀਆਂ ਅਤੇ ਸਾਮਾਨ ਦੀ ਬਰੀਕੀ ਨਾਲ਼ ਚੈਕਿੰਗ ਕੀਤੀ ਗਈ ਚੈਕਿੰਗ ਦੌਰਾਨ ਕੋਈ ਵੀ ਸ਼ੱਕੀ ਵਿਅਕਤੀ ਜਾ ਕੋਈ ਸ਼ੱਕੀ ਵਸਤੂ ਹੋਣੀ ਨਹੀਂ ਪਾਈ ਗਈ ਚੈਕਿੰਗ ਦੌਰਾਨ ਸਫ਼ਰ ਕਰਨ ਵਾਲੇ ਮੁਸਾਫਿਰਾਂ ਨੂੰ ਜਾਣੂ ਕਰਵਾਇਆ ਗਿਆ ਕਿ ਅਗਰ ਉਹਨਾਂ ਨੂੰ ਕੋਈ ਵੀ ਸ਼ੱਕੀ ਵਿਅਕਤੀ ਜਾਂ ਕੋਈ ਸ਼ੱਕੀ ਚੀਜ਼, ਲਾਵਾਰਿਸ ਸਮਾਨ ਆਦਿ ਮਿਲਦਾ ਹੈ ਤਾਂ ਤੁਰੰਤ ਇਸ ਦੀ ਸੂਚਨਾਂ ਨਜ਼ਦੀਕੀ ਸਟੇਸ਼ਨ ਜੀ ਆਰ ਪੀ, ਜਾਂ
ਆਰ.ਪੀ.ਐੱਫ ਨੂੰ ਦਿੱਤੀ ਜਾਵੇ.

ਐਸ.ਆਈ.ਆਰ. ਸਬੰਧੀ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਰੋਲ ਆਬਜ਼ਰਵਰ ਬਬੀਤਾ ਵੱਲੋਂ ਮੀਟਿੰਗਵੋਟਰ ਸੂਚੀਆਂ ਦੀ ਸੋਧ ਦੌਰਾਨ ਆ ਰਹੀਆਂ...
11/09/2026

ਐਸ.ਆਈ.ਆਰ. ਸਬੰਧੀ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਰੋਲ ਆਬਜ਼ਰਵਰ ਬਬੀਤਾ ਵੱਲੋਂ ਮੀਟਿੰਗ

ਵੋਟਰ ਸੂਚੀਆਂ ਦੀ ਸੋਧ ਦੌਰਾਨ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਮੌਕੇ ’ਤੇ ਅਧਿਕਾਰੀਆਂ ਨੂੰ ਦਿੱਤੇ ਲੋੜੀਂਦੇ ਨਿਰਦੇਸ਼

ਫਿਰੋਜ਼ਪੁਰ, 11 ਸਤੰਬਰ ਰੋਲ ਆਬਜ਼ਰਵਰ-ਕਮ-ਕਮਿਸ਼ਨਰ ਫਿਰੋਜ਼ਪੁਰ ਮੰਡਲ ਬਬੀਤਾ ਵੱਲੋਂ ਵਿਸ਼ੇਸ਼ ਗਹਿਰਾਈ ਵਾਲੀ ਵੋਟਰ ਸੂਚੀ ਸੋਧ (ਐਸ.ਆਈ.ਆਰ.) ਦੀ ਪ੍ਰਕਿਰਿਆ ਸਬੰਧੀ ਫਿਰੋਜ਼ਪੁਰ ਮੰਡਲ ਨਾਲ ਸਬੰਧਤ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।
ਮੀਟਿੰਗ ਦਾ ਮੁੱਖ ਉਦੇਸ਼ ਐਸ.ਆਈ.ਆਰ. ਦੀ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਦੇ ਨਾਲ-ਨਾਲ ਰਾਜਨੀਤਿਕ ਪਾਰਟੀਆਂ ਅਤੇ ਆਮ ਲੋਕਾਂ ਵੱਲੋਂ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕਰਕੇ ਉਨ੍ਹਾਂ ਦਾ ਸਮੇਂ ਸਿਰ ਢੁਕਵਾਂ ਹੱਲ ਯਕੀਨੀ ਬਣਾਉਣਾ ਸੀ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ, ਫੌਜਾ ਸਿੰਘ ਸਰਾਰੀ, ਨਰੇਸ਼ ਕਟਾਰੀਆ, ਜਗਦੀਪ ਕੁਮਾਰ ਗੋਲਡੀ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਹਰਜਿੰਦਰ ਸਿੰਘ ਘਾਂਗਾ ਸਮੇਤ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।
ਮੀਟਿੰਗ ਦੌਰਾਨ ਰਾਜਨੀਤਿਕ ਨੁਮਾਇੰਦਿਆਂ ਵੱਲੋਂ ਐਸ.ਆਈ.ਆਰ. ਦੀ ਪ੍ਰਕਿਰਿਆ ਨਾਲ ਸਬੰਧਤ ਵੱਖ-ਵੱਖ ਮੁੱਦੇ ਰੋਲ ਅਬਜ਼ਰਵਰ ਦੇ ਧਿਆਨ ਵਿੱਚ ਲਿਆਂਦੇ ਗਏ। ਉਨ੍ਹਾਂ ਵੱਲੋਂ ਵੋਟਰ ਸੂਚੀਆਂ ਦੀ ਸੋਧ, ਵੋਟਰਾਂ ਵੱਲੋਂ ਜਾਣਕਾਰੀ ਮੁਹੱਈਆ ਕਰਵਾਉਣ, ਦਸਤਾਵੇਜ਼ਾਂ ਦੀ ਲੋੜ, ਨੋਟਿਸ ਜਾਰੀ ਕਰਨ ਅਤੇ ਬੂਥ ਪੱਧਰ ’ਤੇ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਦੌਰਾਨ ਚੋਣ ਤਹਿਸੀਲਦਾਰ ਫਿਰੋਜ਼ਪੁਰ ਸੁਖਦੇਵ ਸਿੰਘ ਅਤੇ ਚੋਣ ਤਹਿਸੀਲਦਾਰ ਫਾਜ਼ਿਲਕਾ ਜਸਪ੍ਰੀਤ ਸਿੰਘ ਵੱਲੋਂ ਰੋਲ ਅਬਜ਼ਰਵਰ ਨੂੰ ਦੱਸਿਆ ਗਿਆ ਕਿ ਐਸ.ਆਈ.ਆਰ. ਦੇ ਦੂਜੇ ਪੜਾਅ ਦੌਰਾਨ ਜਿੱਥੇ ਵੋਟਰਾਂ ਦੀ ਮੈਪਿੰਗ ਨਹੀਂ ਹੋਈ ਜਾਂ ਮੈਪਿੰਗ ਦੌਰਾਨ ਕਿਸੇ ਕਿਸਮ ਦੀ ਤਰੁੱਟੀ ਸਾਹਮਣੇ ਆਈ ਹੈ, ਉੱਥੇ ਸਬੰਧਤ ਵੋਟਰਾਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਮਾਮਲਿਆਂ ਦਾ ਨਿਯਮਾਂ ਅਨੁਸਾਰ ਨਿਪਟਾਰਾ ਕੀਤਾ ਜਾ ਰਿਹਾ ਹੈ।
ਇਸ ਮੌਕੇ ਰੋਲ ਆਬਜ਼ਰਵਰ ਬਬੀਤਾ ਵੱਲੋਂ ਰਾਜਨੀਤਿਕ ਨੁਮਾਇੰਦਿਆਂ ਵੱਲੋਂ ਉਠਾਈਆਂ ਗਈਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ। ਖਾਸ ਤੌਰ ’ਤੇ ਮੁਸ਼ਕਿਲਾਂ ਦੇ ਤੁਰੰਤ ਨਿਪਟਾਰੇ ਲਈ ਮੌਕੇ ’ਤੇ ਹੀ ਚੋਣ ਤਹਿਸੀਲਦਾਰ ਨੂੰ ਜ਼ਰੂਰੀ ਹਦਾਇਤਾਂ ਜਾਰੀ ਕਰਦਿਆਂ ਕਿਹਾ ਗਿਆ ਕਿ ਐਸ.ਆਈ.ਆਰ. ਨਾਲ ਸਬੰਧਤ ਹਰੇਕ ਮਾਮਲੇ ਨੂੰ ਨਿਰਪੱਖਤਾ, ਪਾਰਦਰਸ਼ਤਾ ਅਤੇ ਨਿਯਮਾਂ ਅਨੁਸਾਰ ਨਿਪਟਾਇਆ ਜਾਵੇ ਅਤੇ ਕਿਸੇ ਵੀ ਯੋਗ ਵੋਟਰ ਨੂੰ ਬੇਲੋੜੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਹੀ ਅਤੇ ਤਰੁੱਟੀ ਰਹਿਤ ਵੋਟਰ ਸੂਚੀ ਲੋਕਤੰਤਰ ਦੀ ਮਜ਼ਬੂਤੀ ਲਈ ਬੇਹੱਦ ਮਹੱਤਵਪੂਰਨ ਹੈ ਅਤੇ ਇਸ ਕੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੂਰਾ ਕਰਨ ਲਈ ਪ੍ਰਸ਼ਾਸਨ, ਰਾਜਨੀਤਿਕ ਪਾਰਟੀਆਂ ਅਤੇ ਆਮ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪੱਧਰ ’ਤੇ ਵੀ ਲੋਕਾਂ ਨੂੰ ਐਸ.ਆਈ.ਆਰ. ਦੀ ਪ੍ਰਕਿਰਿਆ ਬਾਰੇ ਜਾਗਰੂਕ ਕਰਨ ਅਤੇ ਵੋਟਰ ਸੂਚੀ ਨਾਲ ਸਬੰਧਤ ਕਿਸੇ ਵੀ ਸਮੱਸਿਆ ਨੂੰ ਤੁਰੰਤ ਸਬੰਧਤ ਚੋਣ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ।
ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ 13 ਅਗਸਤ 2026 ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾ ਚੁੱਕੀ ਹੈ ਅਤੇ ਦਾਅਵੇ ਤੇ ਇਤਰਾਜ਼ 12 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾ ਰਹੇ ਹਨ, ਜਦਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕੀਤੀ ਜਾਣੀ ਹੈ। ਜ਼ਿਲ੍ਹਾ ਫਿਰੋਜ਼ਪੁਰ ਵਿੱਚ ਮੁੱਢਲੀ ਪ੍ਰਕਾਸ਼ਨਾ ਅਨੁਸਾਰ ਆਮ ਵੋਟਰਾਂ ਦੀ ਕੁੱਲ ਗਿਣਤੀ 6,63,744 ਹੈ, ਜਦਕਿ ਸਰਵਿਸ ਵੋਟਰਾਂ ਦੀ ਗਿਣਤੀ 2,573 ਹੈ। ਐਸ.ਆਈ.ਆਰ. ਦੇ ਪਹਿਲੇ ਪੜਾਅ ਦੌਰਾਨ ਜ਼ਿਲ੍ਹੇ ਦੇ ਕੁੱਲ 7,17,773 ਵੋਟਰਾਂ ਵਿੱਚੋਂ 6,63,744 ਵੋਟਰਾਂ ਦੇ ਗਣਨਾ ਫਾਰਮ ਪ੍ਰਾਪਤ ਕਰਕੇ ਡਿਜ਼ੀਟਾਈਜ਼ ਕੀਤੇ ਗਏ ਹਨ, ਜੋ ਕਿ 92.47 ਫ਼ੀਸਦੀ ਬਣਦਾ ਹੈ। ਇਸ ਦੌਰਾਨ 54,029 ਵੋਟਰਾਂ ਦੇ ਗਣਨਾ ਫਾਰਮ ਪ੍ਰਾਪਤ ਨਹੀਂ ਹੋਏ, ਜਿਨ੍ਹਾਂ ਵਿੱਚ 20,707 ਵੋਟਰਾਂ ਦੀ ਮੌਤ ਅਤੇ 24,442 ਵੋਟਰਾਂ ਵੱਲੋਂ ਪੱਕੇ ਤੌਰ ’ਤੇ ਹੋਰ ਥਾਵਾਂ ’ਤੇ ਤਬਦੀਲ ਹੋਣ ਦੇ ਮਾਮਲੇ ਪ੍ਰਮੁੱਖ ਹਨ। ਐਸ.ਆਈ.ਆਰ. ਦੇ ਦੂਜੇ ਪੜਾਅ ਦੌਰਾਨ ਅਨਮੈਪਡ ਅਤੇ ਮੈਪਿੰਗ ਵਿੱਚ ਤਰੁੱਟੀਆਂ ਵਾਲੇ ਵੋਟਰਾਂ ਸਬੰਧੀ ਨੋਟਿਸ ਜਾਰੀ ਕਰਕੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।
ਮੀਟਿੰਗ ਦੇ ਅੰਤ ਵਿੱਚ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਉਮੀਦ ਪ੍ਰਗਟਾਈ ਕਿ ਪ੍ਰਸ਼ਾਸਨ ਵੱਲੋਂ ਵੋਟਰ ਸੂਚੀਆਂ ਦੀ ਸੋਧ ਦੌਰਾਨ ਸਾਹਮਣੇ ਆ ਰਹੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਦਿਆਂ ਐਸ.ਆਈ.ਆਰ. ਦੀ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮੁਕੰਮਲ ਕੀਤਾ ਜਾਵੇਗਾ।

11/09/2026

ਫਿਰੋਜ਼ਪੁਰ ਦੇ ਸਰਕਾਰੀ ਬੈਂਕਾਂ ਦੇ ਕਰਮਚਾਰੀ ਅਤੇ ਅਧਿਕਾਰੀਆਂ ਵੱਲੋਂ ਕੀਤੀ ਹੜਤਾਲ

08/09/2026

ਫਿਰੋਜ਼ਪੁਰ ਛਾਉਣੀ ਵਿੱਚ ਦੋ ਸਾਲਾਂ ਦੇ ਮਾਸੂਮ ਬੱਚੇ ਨੂੰ ਅਵਾਰਾ ਕੁੱਤੇ ਨੇ ਕੱਟਿਆ ਬੱਚਾ ਗੰਭੀਰ ਜਖਮੀ

08/09/2026

ਫਿਰੋਜ਼ਪੁਰ ਡੀਸੀ ਦਫਤਰ ਦੇ ਮੁਲਾਜ਼ਮਾ ਦੇ ਵੱਲੋਂ ਰੋਸ਼ ਪ੍ਰਦਰਸ਼ਨ ਸਰਕਾਰ ਖਿਲਾਫ ਕੀਤੀ ਨਾਰੇਬਾਜੀ

07/09/2026

ਫਿਰੋਜ਼ਪੁਰ ਦੇ ਲੋਕ ਸੀਵਰੇਜ ਦੀ ਸਮੱਸਿਆ ਤੋਂ ਪਰੇਸ਼ਾਨ!

ਪਿਛਲੇ ਲੰਬੇ ਸਮੇਂ ਤੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸੀਵਰੇਜ ਦੀ ਸਮੱਸਿਆ ਲਗਾਤਾਰ ਵੱਧ ਰਹੀ ਹੈ। ਗਲੀਆਂ-ਮੁਹੱਲਿਆਂ ਵਿੱਚ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਆਖ਼ਿਰ ਕਦੋਂ ਹੋਵੇਗਾ ਇਸ ਸਮੱਸਿਆ ਦਾ ਪੱਕਾ ਹੱਲ?

Address

Ferozepur
Fazilka
152001

Website

Alerts

Be the first to know and let us send you an email when Sachi khabar posts news and promotions. Your email address will not be used for any other purpose, and you can unsubscribe at any time.

Shortcuts

Share