Gagan Nabipur

Gagan Nabipur Contact information, map and directions, contact form, opening hours, services, ratings, photos, videos and announcements from Gagan Nabipur, Digital creator, Gurdaspur.

06/02/2026

*ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ*
*ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ*
*ਅੰਗ-481, 06 ਫਰਵਰੀ 2026*

*ਬਾਈਸ ਚਉਪਦੇ ਤਥਾ ਪੰਚਪਦੇ*
*ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧॥*

*ੴ ਸਤਿਗੁਰ ਪ੍ਰਸਾਦਿ ॥*

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

*ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥*

ਜਿਸ ਪ੍ਰਭੂ ਨੇ (ਪਿਤਾ ਦੀ) ਇਕ ਬੂੰਦ ਤੋਂ (ਤੇਰਾ) ਸਰੀਰ ਬਣਾ ਦਿੱਤਾ, ਤੇ (ਮਾਂ ਦੇ ਪੇਟ ਦੀ) ਅੱਗ ਦੇ ਕੁੰਡ ਵਿਚ ਤੈਨੂੰ ਬਚਾਈ ਰੱਖਿਆ,

*ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥*

ਦਸ ਮਹੀਨੇ ਮਾਂ ਦੇ ਪੇਟ ਵਿਚ ਤੇਰੀ ਰਾਖੀ ਕੀਤੀ, (ਉਸ ਨੂੰ ਵਿਸਾਰਨ ਕਰ ਕੇ) ਜਗਤ ਵਿਚ ਜਨਮ ਲੈਣ ਤੇ ਤੈਨੂੰ ਮਾਇਆ ਨੇ ਆ ਦਬਾਇਆ ਹੈ ॥੧॥

*ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥*

ਹੇ ਬੰਦੇ! ਕਿਉਂ ਲੋਭ ਵਿਚ ਫਸ ਰਿਹਾ ਹੈਂ ਤੇ ਹੀਰਾ-ਜਨਮ ਗਵਾ ਰਿਹਾ ਹੈਂ?

*ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥*

ਪਿਛਲੇ ਜਨਮ ਵਿਚ (ਕੀਤੇ) ਕਰਮਾਂ-ਅਨੁਸਾਰ (ਮਿਲੇ ਇਸ ਮਨੁੱਖਾ-) ਸਰੀਰ ਵਿਚ ਕਿਉਂ ਤੂੰ ਪ੍ਰਭੂ ਦਾ ਨਾਮ-ਰੂਪ ਬੀਜ ਨਹੀਂ ਬੀਜਦਾ? ॥੧॥ ਰਹਾਉ ॥

*ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥*

ਹੁਣ ਤੂੰ ਬਾਲਕ ਤੋਂ ਬੁੱਢਾ ਹੋ ਗਿਆ ਹੈਂ, ਪਿਛਲਾ ਬੀਤਿਆ ਸਮਾ ਹੱਥ ਨਹੀਂ ਆਉਣਾ।

*ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥*

(ਬੁੱਢਾ ਹੋ ਕੇ ਅਜੇ ਭੀ) ਤੂੰ (ਹੋਰ) ਜੀਊਣ ਦੀਆਂ ਆਸਾਂ ਬਣਾ ਰਿਹਾ ਹੈਂ, (ਤੇ ਉਧਰ) ਜਮ ਤੇਰੇ ਸਾਹ ਤੱਕ ਰਿਹਾ ਹੈ (ਭਾਵ, ਗਿਣ) ਰਿਹਾ ਹੈ ਕਿ ਕਦੋਂ ਮੁੱਕਣ ਤੇ ਆਉਂਦੇ ਹਨ।

*ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥*

ਹੇ ਕਬੀਰ! ਜਗਤ ਨਟ ਦੀ ਖੇਡ ਹੀ ਹੈ, (ਇਸ ਖੇਡ ਵਿਚ ਜਿੱਤਣ ਲਈ) ਪ੍ਰਭੂ ਦੀ ਯਾਦ ਦਾ ਪਾਸਾ ਸੁੱਟ (ਪ੍ਰਭੂ ਦੀ ਯਾਦ ਦੀ ਖੇਡ ਖੇਡੋ) ॥੩॥੧॥੨੩॥

*ਵਾਹਿਗੁਰੂ ਜੀ ਕਾ ਖਾਲਸਾ*
*ਵਾਹਿਗੁਰੂ ਜੀ ਕੀ ਫਤਿਹ ਜੀ* 🙏

16/01/2026

*ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ*
*ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ*
*ਅੰਗ-604, 16 ਜਨਵਰੀ 2026*

*ਸੋਰਠਿ ਮਹਲਾ ੪ ਘਰੁ ੧ ॥*

*ੴ ਸਤਿਗੁਰ ਪ੍ਰਸਾਦਿ ॥*

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

*ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ* ॥

ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹੈ।

*ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥*

ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ।

*ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥*

ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ ॥੧॥

*ਜਪਿ ਮਨ ਹਰਿ ਹਰਿ ਨਾਮੁ ਸਲਾਹ ॥*

ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤ-ਸਾਲਾਹ ਕਰਿਆ ਕਰ।

*ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥*

(ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ ਰਹਾਉ॥

*ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥*

ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ।

*ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ* ॥

ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ।

*ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥* ੨॥

ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ ॥੨॥

*ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥*

ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ।

*ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥*

ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ।

*ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥*

ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ ॥੩॥

*ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥*

ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ।

*ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥*

ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ। ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ।

*ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥*

ਹੇ ਨਾਨਕ! (ਆਖ-) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ ॥੪॥

*ਵਾਹਿਗੁਰੂ ਜੀ ਕਾ ਖਾਲਸਾ*
*ਵਾਹਿਗੁਰੂ ਜੀ ਕੀ ਫ਼ਤਹਿ ਜੀ* 🙏

04/01/2026
19/12/2025

*ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ*
*ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ*
*ਅੰਗ-608, 19 ਦਸੰਬਰ 2025*

*ਸੋਰਠਿ ਮਹਲਾ ੫ ਘਰੁ ੧ ਤਿਤੁਕੇ ॥*

*ੴ ਸਤਿਗੁਰ ਪ੍ਰਸਾਦਿ ॥*

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

*ਕਿਸੁ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥*

ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ?

*ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥*

ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ)।

*ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥*

ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ ॥੧॥

*ਹਰਿ ਜੀਉ ਤੇਰੀ ਦਾਤੀ ਰਾਜਾ ॥*

ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ।

*ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ* ॥

ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ? ਰਹਾਉ॥

*ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥*

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ।

*ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥*

ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ।

*ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥*

ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ ॥੨॥

*ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥*

ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ।

*ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥*

ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ।

*ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥*

(ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ ॥੩॥

*ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥*

ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ।

*ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥*

ਹੇ ਗੋਪਾਲ ਪ੍ਰਭੂ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ।

*ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥*

ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ ॥੪॥੧॥

*ਵਾਹਿਗੁਰੂ ਜੀ ਕਾ ਖਾਲਸਾ*
*ਵਾਹਿਗੁਰੂ ਜੀ ਕੀ ਫਤਹਿ ਜੀ* 🙏

01/12/2025

*ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ*
*ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ*
*ਅੰਗ-673, 01 ਦਸੰਬਰ 2025*

*ਧਨਾਸਰੀ ਮਹਲਾ ੫ ॥*

*ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥*

~ ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ ।

*ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥*

ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ ।

*ਜਿਹਵਾ ਏਕ ਕਵਨ ਗੁਨ ਕਹੀਐ ॥*

। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ? ।੧।ਰਹਾਉ।

*ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥*

ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ

*ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥*

ਹੇ ਪ੍ਰਭੂ! ਤੂੰ ਸਾਡੇ ਕੋ੍ਰੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ

*ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥*

ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ । (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ ।੨

*ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥*

ਨਾਨਕ! (ਆਖ—) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾ­ਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ,

*ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥*

ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ । ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ ।੩।੧੨।

*ਵਾਹਿਗੁਰੂ ਜੀ ਸਰਬੱਤ ਨੂੰ ਨਾਮ ਸਿਮਰਨ , ਤੰਦਰੁਸਤੀ ਤੇ ਚੜਦੀਆਂ ਕਲਾ ਵਾਲਾ ਜੀਵਨ ਬਖਸ਼ਣ ਜੀ*

*ਵਾਹਿਗੁਰੂ ਜੀ ਕਾ ਖਾਲਸਾ* *ਵਾਹਿਗੁਰੂ ਜੀ ਕੀ ਫਤਿਹ ਜੀ*🙏🙏

27/11/2025

*ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ*
*ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ*
*ਅੰਗ-843, 27 ਨੰਵਬਰ 2025*

*ਬਿਲਾਵਲੁ ਮਹਲਾ ੧ ਛੰਤ ਦਖਣੀ*

*ੴ ਸਤਿਗੁਰ ਪ੍ਰਸਾਦਿ ॥*

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

*ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥*

ਥੋੜ੍ਹੇ ਦਿਨਾਂ ਦੇ ਵਸੇਬੇ ਵਾਲੇ ਇਸ ਜਗਤ ਵਿਚ ਆ ਕੇ ਜਿਹੜੀ ਜੀਵ-ਇਸਤ੍ਰੀ ਵਿਕਾਰਾਂ ਤੋਂ ਬਚੀ ਰਹਿੰਦੀ ਹੈ,

*ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥*

ਜਿਸ ਨੇ ਪਰਮਾਤਮਾ (ਦੇ ਚਰਨਾਂ) ਵਿਚ ਸੁਰਤ ਜੋੜੀ ਹੋਈ ਹੈ ਤੇ ਸਰੀਰ ਦਾ ਮੋਹ ਤਿਆਗ ਦਿੱਤਾ ਹੈ,

*ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ* ॥

ਜਿਹੜੀ ਪ੍ਰਭੂ-ਚਰਨਾਂ ਵਿਚ ਪ੍ਰੀਤ ਜੋੜ ਕੇ ਇਸ ਜਗਤ ਵਿਚ ਜੀਵਨ ਬਿਤਾਂਦੀ ਹੈ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਆਪਣਾ ਜੀਵਨ ਸੋਹਣਾ ਬਣਾ ਲੈਂਦੀ ਹੈ।

*ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥*

ਉਹ (ਸਦਾ ਦੋਵੇਂ) ਹੱਥ ਜੋੜ ਕੇ ਗੁਰੂ ਦੇ ਪਾਸ ਬੇਨਤੀ ਕਰਦੀ ਰਹਿੰਦੀ ਹੈ (ਕਿ, ਹੇ ਗੁਰੂ! ਮੈਨੂੰ) ਮਿਲ (ਤਾ ਕਿ ਮੈਂ ਤੇਰੀ ਕਿਰਪਾ ਨਾਲ) ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜ ਕੇ ਉਸ ਨੂੰ ਪਿਆਰ ਕਰ ਸਕਾਂ।

*ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ॥*

ਅਜਿਹੀ ਜੀਵ-ਇਸਤ੍ਰੀ ਪ੍ਰੀਤਮ-ਪ੍ਰਭੂ ਦੀ ਭਗਤੀ ਦੀ ਰਾਹੀਂ ਪ੍ਰੀਤਮ-ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ ਉਸ ਦਾ ਦਰਸਨ ਕਰ ਕੇ ਕਾਮ ਕ੍ਰੋਧ (ਆਦਿਕ ਵਿਕਾਰਾਂ ਨੂੰ ਆਪਣੇ ਅੰਦਰੋਂ) ਦੂਰ ਕਰ ਲੈਂਦੀ ਹੈ।

*ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ ॥੧॥*

ਹੇ ਨਾਨਕ! ਪਵਿਤ੍ਰ ਤੇ ਸੋਹਣੇ ਜੀਵਨ ਵਾਲੀ ਉਹ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਦੀਦਾਰ ਕਰ ਕੇ (ਉਸ ਦੀ ਯਾਦ ਨੂੰ) ਆਪਣੇ ਹਿਰਦੇ ਦਾ ਆਸਰਾ ਬਣਾ ਲੈਂਦੀ ਹੈ ॥੧॥

*ਸਚਿ ਨਵੇਲੜੀਏ ਜੋਬਨਿ ਬਾਲੀ ਰਾਮ ॥*

ਹੇ ਸਦਾ-ਥਿਰ ਪ੍ਰਭੂ ਵਿਚ ਜੁੜ ਕੇ ਵਿਕਾਰਾਂ ਤੋਂ ਬਚੀ ਜੀਵ-ਇਸਤ੍ਰੀਏ! ਜਵਾਨੀ ਵਿਚ ਭੀ ਭੋਲੇ ਸੁਭਾਉ ਵਾਲੀ (ਬਣੀ ਰਹੁ)

*ਆਉ ਨ ਜਾਉ ਕਹੀ ਅਪਨੇ ਸਹ ਨਾਲੀ ਰਾਮ ॥*

(ਅਹੰਕਾਰ ਛੱਡ ਕੇ) ਆਪਣੇ ਖਸਮ-ਪ੍ਰਭੂ (ਦੇ ਚਰਨਾਂ) ਵਿਚ ਟਿਕੀ ਰਹੁ (ਵੇਖੀਂ, ਉਸ ਦਾ ਪੱਲਾ ਛੱਡ ਕੇ) ਕਿਸੇ ਹੋਰ ਥਾਂ ਨਾਹ ਭਟਕਦੀ ਫਿਰੀਂ।

*ਨਾਹ ਅਪਨੇ ਸੰਗਿ ਦਾਸੀ ਮੈ ਭਗਤਿ ਹਰਿ ਕੀ ਭਾਵਏ ॥*

ਉਹੀ ਦਾਸੀ (ਸੁਭਾਗ ਹੈ ਜੋ) ਆਪਣੇ ਖਸਮ ਦੀ ਸੰਗਤਿ ਵਿਚ ਰਹਿੰਦੀ ਹੈ। (ਹੇ ਸਹੇਲੀਏ!) ਮੈਨੂੰ ਭੀ ਪ੍ਰਭੂ-ਪਤੀ ਦੀ ਭਗਤੀ ਹੀ ਪਿਆਰੀ ਲਗਦੀ ਹੈ।

*ਅਗਾਧਿ ਬੋਧਿ ਅਕਥੁ ਕਥੀਐ ਸਹਜਿ ਪ੍ਰਭ ਗੁਣ ਗਾਵਏ ॥*

(ਜੇਹੜੀ ਜੀਵ-ਇਸਤ੍ਰੀ) ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ ਦੇ ਗੁਣ ਗਾਂਦੀ ਹੈ (ਉਹ ਦਾਸੀ ਆਪਣੇ ਖਸਮ-ਪ੍ਰਭੂ ਦੀ ਸੰਗਤਿ ਵਿਚ ਸੋਭਦੀ ਹੈ)। (ਸੋ, ਸਹੇਲੀਏ! ਗੁਰੂ ਦੇ ਬਖ਼ਸ਼ੇ) ਗਿਆਨ ਦੀ ਰਾਹੀਂ (ਗੁਣਾਂ ਦੇ) ਅਥਾਹ (ਸਮੁੰਦਰ-) ਪ੍ਰਭੂ ਵਿਚ (ਚੁੱਭੀ ਲਾ ਕੇ) ਉਸ ਪ੍ਰਭੂ ਦਾ ਗੁਣਾਨੁਵਾਦ ਕਰਨਾ ਚਾਹੀਦਾ ਹੈ। ਉਹ ਪ੍ਰਭੂ ਐਸੇ ਸਰੂਪ ਵਾਲਾ ਹੈ ਜਿਸ ਦਾ ਬਿਆਨ ਨਹੀਂ ਹੋ ਸਕਦਾ।

*ਰਾਮ ਨਾਮ ਰਸਾਲ ਰਸੀਆ ਰਵੈ ਸਾਚਿ ਪਿਆਰੀਆ ॥*

ਰਸਾਂ ਦਾ ਸੋਮਾ ਰਸਾਂ ਦਾ ਮਾਲਕ ਪ੍ਰਭੂ ਉਸ ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਦਾ ਹੈ ਜੋ ਉਸ ਦੇ ਸਦਾ-ਥਿਰ ਨਾਮ ਵਿਚ ਪਿਆਰ ਪਾਂਦੀ ਹੈ।

*ਗੁਰਿ ਸਬਦੁ ਦੀਆ ਦਾਨੁ ਕੀਆ ਨਾਨਕਾ ਵੀਚਾਰੀਆ ॥੨॥*

ਹੇ ਨਾਨਕ! ਜਿਸ ਸੁਭਾਗ ਜੀਵ-ਇਸਤ੍ਰੀ ਨੂੰ ਗੁਰੂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਦਿੱਤਾ, ਜਿਸ ਨੂੰ ਇਹ ਉੱਚੀ ਦਾਤ ਬਖ਼ਸ਼ੀ, ਉਹ ਉੱਚੀ ਵਿਚਾਰ ਦੀ ਮਾਲਕ ਬਣ ਜਾਂਦੀ ਹੈ ॥੨॥

*ਸ੍ਰੀਧਰ ਮੋਹਿਅੜੀ ਪਿਰ ਸੰਗਿ ਸੂਤੀ ਰਾਮ ॥*

(ਹੇ ਭਾਈ!) (ਉਹ ਜੀਵ-ਇਸਤ੍ਰੀ) ਮਾਇਆ ਦੇ ਪਤੀ-ਪ੍ਰਭੂ ਦੇ ਪਿਆਰ-ਵੱਸ ਹੋ ਜਾਂਦੀ ਹੈ ਉਹ ਜੀਵ-ਇਸਤ੍ਰੀ ਪਤੀ-ਪ੍ਰਭੂ ਦੇ ਚਰਨਾਂ ਵਿੱਚ ਜੁੜੀ ਰਹਿੰਦੀ ਹੈ,

*ਗੁਰ ਕੈ ਭਾਇ ਚਲੋ ਸਾਚਿ ਸੰਗੂਤੀ ਰਾਮ ॥*

(ਜਿਹੜੀ ਜੀਵ-ਇਸਤ੍ਰੀ ਦੀ) ਜੀਵਨ-ਚਾਲ ਗੁਰੂ ਦੇ ਅਨੁਸਾਰ ਰਹਿੰਦੀ ਹੈ ਜਿਹੜੀ ਜੀਵ-ਇਸਤ੍ਰੀ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦੀ ਹੈ।

*ਧਨ ਸਾਚਿ ਸੰਗੂਤੀ ਹਰਿ ਸੰਗਿ ਸੂਤੀ ਸੰਗਿ ਸਖੀ ਸਹੇਲੀਆ ॥*

ਹੇ ਭਾਈ! ਸਤ-ਸੰਗਣ ਸਹੇਲੀਆਂ ਨਾਲ ਮਿਲ ਕੇ ਜਿਹੜੀ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਲੀਨ ਹੁੰਦੀ ਹੈ, ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜਦੀ ਹੈ,

*ਇਕ ਭਾਇ ਇਕ ਮਨਿ ਨਾਮੁ ਵਸਿਆ ਸਤਿਗੁਰੂ ਹਮ ਮੇਲੀਆ* ॥

ਪਰਮਾਤਮਾ ਦੇ ਪਿਆਰ ਵਿਚ ਇਕਾਗਰ-ਮਨ ਟਿਕਣ ਦੇ ਕਾਰਨ (ਉਸ ਦੇ ਅੰਦਰ ਪਰਮਾਤਮਾ ਦਾ) ਨਾਮ ਆ ਵੱਸਦਾ ਹੈ (ਉਸ ਦੇ ਅੰਦਰ ਇਹ ਸਰਧਾ ਬਣ ਜਾਂਦੀ ਹੈ ਕਿ) ਗੁਰੂ ਨੇ (ਮੈਨੂੰ) ਪ੍ਰਭੂ ਦੇ ਚਰਨਾਂ ਵਿਚ ਮਿਲਾਇਆ ਹੈ।

*ਦਿਨੁ ਰੈਣਿ ਘੜੀ ਨ ਚਸਾ ਵਿਸਰੈ ਸਾਸਿ ਸਾਸਿ ਨਿਰੰਜਨੋ ॥*

(ਉਸ ਜੀਵ-ਇਸਤ੍ਰੀ ਨੂੰ) ਦਿਨ ਰਾਤ ਘੜੀ ਪਲ (ਕਿਸੇ ਵੇਲੇ ਭੀ ਪਰਮਾਤਮਾ ਦੀ ਯਾਦ) ਨਹੀਂ ਭੁੱਲਦੀ, (ਉਹ ਜੀਵ-ਇਸਤ੍ਰੀ) ਹਰੇਕ ਸਾਹ ਦੇ ਨਾਲ ਨਿਰੰਜਨ-ਪ੍ਰਭੂ (ਨੂੰ ਚੇਤੇ ਰੱਖਦੀ ਹੈ)।

*ਸਬਦਿ ਜੋਤਿ ਜਗਾਇ ਦੀਪਕੁ ਨਾਨਕਾ ਭਉ ਭੰਜਨੋ ॥੩॥*

ਹੇ ਨਾਨਕ! (ਆਖ-ਹੇ ਭਾਈ!) ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰ ਰੱਬੀ) ਜੋਤਿ ਜਗਾ ਕੇ ਦੀਵਾ ਜਗਾ ਕੇ (ਉਹ ਜੀਵ-ਇਸਤ੍ਰੀ ਆਪਣੇ ਅੰਦਰੋਂ ਹਰੇਕ) ਡਰ-ਸਹਿਮ ਨਾਸ ਕਰ ਲੈਂਦੀ ਹੈ ॥੩॥

*ਜੋਤਿ ਸਬਾਇੜੀਏ ਤ੍ਰਿਭਵਣ ਸਾਰੇ ਰਾਮ ॥*

ਹੇ ਸਹੇਲੀਏ! (ਪਰਮਾਤਮਾ ਦੀ) ਜੋਤਿ ਹਰ ਥਾਂ (ਪਸਰੀ ਹੋਈ) ਹੈ, ਉਹ ਪ੍ਰਭੂ ਸਾਰੇ ਜਗਤ ਦੀ ਸੰਭਾਲ ਕਰਦਾ ਹੈ।

*ਘਟਿ ਘਟਿ ਰਵਿ ਰਹਿਆ ਅਲਖ ਅਪਾਰੇ ਰਾਮ ॥*

ਉਹ ਅਦ੍ਰਿਸ਼ਟ ਤੇ ਬੇਅੰਤ ਪ੍ਰਭੂ ਹਰੇਕ ਸਰੀਰ ਵਿਚ ਮੌਜੂਦ ਹੈ।

*ਅਲਖ ਅਪਾਰ ਅਪਾਰੁ ਸਾਚਾ ਆਪੁ ਮਾਰਿ ਮਿਲਾਈਐ ॥*

ਹੇ ਸਹੇਲੀਏ! ਉਹ ਪਰਮਾਤਮਾ ਅਦ੍ਰਿਸ਼ਟ ਹੈ, ਬੇਅੰਤ ਹੈ, ਬੇਅੰਤ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹੈ। ਆਪਾ-ਭਾਵ ਮਾਰ ਕੇ (ਹੀ ਉਸ ਨੂੰ) ਮਿਲ ਸਕੀਦਾ ਹੈ।

*ਹਉਮੈ ਮਮਤਾ ਲੋਭੁ ਜਾਲਹੁ ਸਬਦਿ ਮੈਲੁ ਚੁਕਾਈਐ ॥*

ਹੇ ਸਹੇਲੀਏ! (ਅਪਣੇ ਅੰਦਰੋਂ) ਹਉਮੈ, ਮਾਇਆ ਜੋੜਨ ਦੀ ਖਿੱਚ ਤੇ ਲਾਲਚ ਸਾੜ ਦੇਹ (ਸਹੇਲੀਏ! ਹਉਮੈ ਮਮਤਾ ਲੋਭ ਆਦਿਕ ਦੀ) ਮੈਲ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮੁਕਾਈ ਜਾ ਸਕਦੀ ਹੈ।

*ਦਰਿ ਜਾਇ ਦਰਸਨੁ ਕਰੀ ਭਾਣੈ ਤਾਰਿ ਤਾਰਣਹਾਰਿਆ ॥*

(ਸੋ, ਹੇ ਸਹੇਲੀਏ! ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਦੀ) ਰਜ਼ਾ ਵਿਚ (ਤੁਰ ਕੇ ਜੀਵਨ ਬਿਤੀਤ ਕਰ, ਤੇ ਅਰਦਾਸ ਕਰਿਆ ਕਰ-) ਹੇ ਤਾਰਨਹਾਰ ਪ੍ਰਭੂ! (ਮੈਨੂੰ ਵਿਕਾਰਾਂ ਦੇ ਸਮੁੰਦਰ ਤੋਂ) ਪਾਰ ਲੰਘਾ ਲੈ (ਇਸ ਤਰ੍ਹਾਂ, ਹੇ ਸਹੇਲੀਏ! ਗੁਰੂ ਦੇ) ਦਰ ਤੇ ਜਾ ਕੇ (ਪਰਮਾਤਮਾ ਦਾ) ਦਰਸਨ ਕਰ ਲਏਂਗੀ।

*ਹਰਿ ਨਾਮੁ ਅੰਮ੍ਰਿਤੁ ਚਾਖਿ ਤ੍ਰਿਪਤੀ ਨਾਨਕਾ ਉਰ ਧਾਰਿਆ ॥੪॥੧॥*

ਹੇ ਨਾਨਕ! (ਆਖ-ਹੇ ਸਹੇਲੀਏ! ਜਿਹੜੀ ਜੀਵ-ਇਸਤ੍ਰੀ ਪ੍ਰਭੂ ਦਾ ਨਾਮ ਆਪਣੇ) ਹਿਰਦੇ ਵਿਚ ਵਸਾਂਦੀ ਹੈ ਉਹ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਚੱਖ ਕੇ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦੀ ਹੈ ॥੪॥੧॥

*ਵਾਹਿਗੁਰੂ ਜੀ ਕਾ ਖਾਲਸਾ*
*ਵਾਹਿਗੁਰੂ ਜੀ ਕੀ ਫਤਹਿ ਜੀ* 🙏

26/11/2025

*ਅਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ*
*ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ*
*ਅੰਗ-698, 26 ਨੰਵਬਰ 2025*

*ਜੈਤਸਰੀ ਮਹਲਾ ੪ ਘਰੁ ੨ ॥*

*ੴ ਸਤਿਗੁਰ ਪ੍ਰਸਾਦਿ ॥*

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

*ਹਰਿ ਹਰਿ ਸਿਮਰਹੁ ਅਗਮ ਅਪਾਰਾ* ॥

ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ,

*ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥*

ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ।

*ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥*

ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ॥੧॥

*ਹਰਿ ਗੁਣ ਗਾਵਹੁ ਮੀਤ ਹਮਾਰੇ ॥*

ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਇਆ ਕਰੋ,

*ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥*

ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ।

*ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥*

ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ॥੨॥

*ਮਧੁਸੂਦਨ ਹਰਿ ਮਾਧੋ ਪ੍ਰਾਨਾ ॥*

ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ)!

*ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥*

ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ।

*ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥*

ਹੇ ਹਰੀ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ ॥੩॥

*ਹਰਿ ਹਰਿ ਨਾਮੁ ਸਦਾ ਸੁਖਦਾਤਾ ॥*

ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ।

*ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥*

ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ।

*ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥*

ਹੇ ਨਾਨਕ! (ਆਖ-) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ। ਹੇ ਗੁਰੂ! (ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ ॥੪॥੧॥੭॥

*ਵਾਹਿਗੁਰੂ ਜੀ ਕਾ ਖਾਲਸਾ*
*ਵਾਹਿਗੁਰੂ ਜੀ ਕੀ ਫਤਹਿ ਜੀ*🙏

24/11/2025

*ਅੰਮ੍ਰਿਤ ਵੇਲੇ ਦਾ ਹੁਕਮਨਾਮਾ*
*ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ*
*ਅੰਗ-769, 24 ਨਵੰਬਰ 2025*

*ਸੂਹੀ ਮਹਲਾ ੩ ॥*

*ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥*

ਹੇ ਭਾਈ! (ਜੁਗ ਚਾਹੇ ਕੋਈ ਭੀ ਹੋਵੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ ਖਸਮ-ਪ੍ਰਭੂ ਦਾ ਮਿਲਾਪ ਨਹੀਂ ਹੁੰਦਾ, ਜੀਵ-ਇਸਤ੍ਰੀ ਭਾਵੇਂ ਚੌਹਾਂ ਜੁਗਾਂ ਵਿਚ ਭਟਕਦੀ ਫਿਰੇ।

*ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ* ॥

ਉਸ ਪ੍ਰਭੂ-ਪਤੀ ਦਾ ਹੁਕਮ ਅਟੱਲ ਹੈ (ਕਿ ਗੁਰੂ ਦੀ ਰਾਹੀਂ ਹੀ ਉਸ ਦਾ ਮਿਲਾਪ ਪ੍ਰਾਪਤ ਹੁੰਦਾ ਹੈ)। ਉਸ ਤੋਂ ਬਿਨਾ ਕੋਈ ਹੋਰ ਉਸ ਦੀ ਬਰਾਬਰੀ ਦਾ ਨਹੀਂ (ਜੋ ਇਸ ਹੁਕਮ ਨੂੰ ਬਦਲਾਅ ਸਕੇ)।

*ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥*

ਹੇ ਭਾਈ! ਉਸ ਪ੍ਰਭੂ ਤੋਂ ਬਿਨਾ ਉਸ ਵਰਗਾ ਹੋਰ ਕੋਈ ਨਹੀਂ। ਉਹ ਪ੍ਰਭੂ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਉਸ ਇੱਕ ਨਾਲ ਹੀ ਡੂੰਘੀ ਸਾਂਝ ਬਣਾਂਦੀ ਹੈ।

*ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥*

ਜਦੋਂ ਗੁਰੂ ਦੀ ਮਤਿ ਉਤੇ ਤੁਰ ਕੇ ਜੀਵ-ਇਸਤ੍ਰੀ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ, ਤਦੋਂ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ।

*ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥*

ਹੇ ਭਾਈ! ਜਦੋਂ ਗੁਰੂ ਮਿਲਦਾ ਹੈ ਤਦੋਂ ਹੀ ਪ੍ਰਭੂ ਦੀ ਪ੍ਰਾਪਤੀ ਹੁੰਦੀ ਹੈ (ਗੁਰੂ ਹੀ ਪ੍ਰਭੂ ਦਾ ਨਾਮ ਜੀਵ-ਇਸਤ੍ਰੀ ਦੇ ਹਿਰਦੇ ਵਿਚ ਵਸਾਂਦਾ ਹੈ, ਤੇ ਪਰਮਾਤਮਾ ਦੇ ਨਾਮ ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਨਹੀਂ ਹੁੰਦੀ।

*ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥*

ਹੇ ਨਾਨਕ! ਜੇ ਮਨ ਪ੍ਰਭੂ ਦੀ ਯਾਦ ਵਿਚ ਗਿੱਝ ਜਾਏ, ਤਾਂ ਜੀਵ-ਇਸਤ੍ਰੀ ਪ੍ਰਭੂ ਦਾ ਮਿਲਾਪ ਮਾਣਦੀ ਹੈ, ਉਸ ਦੇ ਹਿਰਦੇ ਵਿਚ ਆਨੰਦ ਪੈਦਾ ਹੋਇਆ ਰਹਿੰਦਾ ਹੈ ॥੧॥

*ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥*

ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਕਾਰ ਕਰਿਆ ਕਰ, (ਇਸ ਤਰ੍ਹਾਂ ਤੂੰ ਪ੍ਰਭੂ-ਪਤੀ ਨੂੰ ਪ੍ਰਾਪਤ ਕਰ ਲਏਂਗੀ।

*ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥*

ਤੂੰ ਸਦਾ ਵਾਸਤੇ ਖਸਮ-ਵਾਲੀ ਹੋ ਜਾਏਂਗੀ, ਫਿਰ ਕਦੇ ਪ੍ਰਭੂ-ਪਤੀ ਨਾਲੋਂ ਵਿਛੋੜਾ ਨਹੀਂ ਹੋਏਗਾ!

*ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥*

ਕੋਈ ਵਿਰਲੀ ਜੀਵ-ਇਸਤ੍ਰੀ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਇਹ ਗੱਲ ਸਮਝਦੀ ਹੈ (ਕਿ ਗੁਰੂ ਦੀ ਰਾਹੀਂ ਪ੍ਰਭੂ ਨਾਲ ਮਿਲਾਪ ਹੋਇਆਂ) ਫਿਰ ਉਸ ਤੋਂ ਕਦੇ ਵਿਛੋੜਾ ਨਹੀਂ ਹੁੰਦਾ। ਉਹ ਜੀਵ-ਇਸਤ੍ਰੀ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਪ੍ਰਭੂ ਨਾਲ ਸਾਂਝ ਕਾਇਮ ਰੱਖਦੀ ਹੈ।

*ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥*

ਉਹ ਜੀਵ-ਇਸਤ੍ਰੀ (ਪ੍ਰਭੂ-ਸਿਮਰਨ ਦੀ) ਕਰਨ-ਜੋਗ ਕਾਰ ਕਰਦੀ ਰਹਿੰਦੀ ਹੈ, ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੀ ਹੈ, ਆਪਣੇ ਹਿਰਦੇ ਵਿਚ ਇਕ ਪ੍ਰਭੂ ਨਾਲ ਜੀਵ-ਇਸਤ੍ਰੀ ਪਛਾਣ ਪਾਈ ਰੱਖਦੀ ਹੈ।

*ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥*

ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਦਿਨ ਰਾਤ ਆਪਣੇ ਪ੍ਰਭੂ ਦਾ ਨਾਮ ਸਿਮਰਦੀ ਰਹਿੰਦੀ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸਦਾ ਕਾਇਮ ਰਹਿਣ ਵਾਲੀ ਇੱਜ਼ਤ ਮਿਲਦੀ ਹੈ।

*ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ* ॥੨॥

ਹੇ ਨਾਨਕ! ਉਹ ਜੀਵ-ਇਸਤ੍ਰੀ ਆਪਣੇ ਉਸ ਪ੍ਰਭੂ-ਪਤੀ ਨੂੰ ਹਰ ਵੇਲੇ ਯਾਦ ਕਰਦੀ ਹੈ ਜੋ ਹਰ ਥਾਂ ਵਿਆਪਕ ਹੈ ॥੨॥

*ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥*

ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਹੋਈ ਕਾਰ ਕਰਿਆ ਕਰ। ਗੁਰੂ ਪ੍ਰਭੂ-ਪਤੀ ਨਾਲ ਮਿਲਾ ਦੇਂਦਾ ਹੈ।

*ਹਰਿ ਕੈ ਰੰਗਿ ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥*

ਜੇਹੜੀ ਜੀਵ-ਇਸਤ੍ਰੀ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ, ਉਹ ਪਿਆਰੇ ਪ੍ਰਭੂ ਨੂੰ ਮਿਲ ਕੇ ਆਤਮਕ ਆਨੰਦ ਮਾਣਦੀ ਹੈ।

*ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ ਸਭ ਥਾਈ ॥*

ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਉਹ ਆਤਮਕ ਆਨੰਦ ਮਾਣਦੀ ਹੈ, ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦੀ ਹੈ, ਉਹ ਸਦਾ-ਥਿਰ ਪ੍ਰਭੂ ਉਸ ਨੂੰ ਸਭ ਥਾਵਾਂ ਵਿਚ ਵੱਸਦਾ ਦਿੱਸਦਾ ਹੈ।

*ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥*

ਉਹ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਮਸਤ ਰਹਿੰਦੀ ਹੈ, ਇਹੀ ਸਦਾ ਕਾਇਮ ਰਹਿਣ ਵਾਲਾ (ਆਤਮਕ) ਸਿੰਗਾਰ ਉਹ ਦਿਨ ਰਾਤ ਕਰੀ ਰੱਖਦੀ ਹੈ।

*ਹਰਿ ਸੁਖਦਾਤਾ ਸਬਦਿ ਪਛਾਤਾ ਕਾਮਣਿ ਲਇਆ ਕੰਠਿ ਲਾਏ ॥*

ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਜੀਵ-ਇਸਤ੍ਰੀ ਸਾਰੇ ਸੁਖ ਦੇਣ ਵਾਲੇ ਪ੍ਰਭੂ ਨਾਲ ਸਾਂਝ ਪਾਂਦੀ ਹੈ, ਉਸ ਨੂੰ ਆਪਣੇ ਗਲ ਨਾਲ ਲਾਈ ਰੱਖਦੀ ਹੈ (ਗਲੇ ਵਿਚ ਪ੍ਰੋ ਲੈਂਦੀ ਹੈ, ਹਰ ਵੇਲੇ ਉਸ ਦਾ ਜਾਪ ਕਰਦੀ ਹੈ)।

*ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥੩॥*

ਹੇ ਨਾਨਕ! ਉਹ ਜੀਵ-ਇਸਤ੍ਰੀ ਮਾਲਕ-ਪ੍ਰਭੂ ਦਾ ਮਹਲ ਲੱਭ ਲੈਂਦੀ ਹੈ, ਗੁਰੂ ਦੀ ਮਤਿ ਉਤੇ ਤੁਰ ਕੇ ਉਹ ਪ੍ਰਭੂ-ਪਤੀ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ ॥੩॥

*ਸਾ ਧਨ ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥*

ਹੇ ਭਾਈ! ਜਿਸ ਅੰਞਾਣ ਜੀਵ-ਇਸਤ੍ਰੀ ਨੂੰ ਧੁਰ ਦਰਗਾਹ ਤੋਂ ਮਿਲਾਪ ਦਾ ਲੇਖ ਪ੍ਰਾਪਤ ਹੋਇਆ, ਉਸ ਨੂੰ ਪ੍ਰਭੂ ਨੇ ਆਪ ਆਪਣੇ ਚਰਨਾਂ ਵਿਚ ਜੋੜ ਲਿਆ।

*ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥*

ਉਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਇਹ ਚਾਨਣ ਹੋ ਗਿਆ ਕਿ ਪਰਮਾਤਮਾ ਸਭ ਥਾਈਂ ਮੌਜੂਦ ਹੈ।

*ਪ੍ਰਭੁ ਰਵਿ ਰਹਿਆ ਸਭ ਥਾਈ ਮੰਨਿ ਵਸਾਈ ਪੂਰਬਿ ਲਿਖਿਆ ਪਾਇਆ ॥*

ਸਭ ਥਾਈਂ ਵਿਆਪਕ ਹੋ ਰਹੇ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਨੇ ਆਪਣੇ ਮਨ ਵਿਚ ਵਸਾ ਲਿਆ, ਪਿਛਲੇ ਜਨਮ ਵਿਚ ਲਿਖਿਆ ਲੇਖ (ਉਸ ਦੇ ਮੱਥੇ ਉਤੇ) ਉੱਘੜ ਪਿਆ।

*ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ ਸੀਗਾਰੁ ਬਣਾਇਆ ॥*

ਉਹ ਜੀਵ-ਇਸਤ੍ਰੀ ਪਿਆਰੇ ਪ੍ਰਭੂ ਨੂੰ ਚੰਗੀ ਲੱਗਣ ਲੱਗ ਪਈ, ਉਸ ਦਾ ਹਿਰਦਾ-ਸੇਜ ਆਨੰਦ-ਭਰਪੂਰ ਹੋ ਗਿਆ, ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਨੂੰ ਉਸ ਨੇ (ਆਪਣੇ ਜੀਵਨ ਦਾ) ਸੁਹਜ ਬਣਾ ਲਿਆ।

*ਕਾਮਣਿ ਨਿਰਮਲ ਹਉਮੈ ਮਲੁ ਖੋਈ ਗੁਰਮਤਿ ਸਚਿ ਸਮਾਈ ॥*

ਜੇਹੜੀ ਜੀਵ ਇਸਤ੍ਰੀ ਗੁਰੂ ਦੀ ਮਤਿ ਲੈ ਕੇ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦੀ ਹੈ, ਉਹ (ਆਪਣੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਲੈਂਦੀ ਹੈ, ਉਹ ਪਵਿਤ੍ਰ ਜੀਵਨ ਵਾਲੀ ਬਣ ਜਾਂਦੀ ਹੈ।

*ਨਾਨਕ ਆਪਿ ਮਿਲਾਈ ਕਰਤੈ ਨਾਮੁ ਨਵੈ ਨਿਧਿ ਪਾਈ ॥੪॥੩॥* ੪॥

ਹੇ ਨਾਨਕ! (ਆਖ-) ਕਰਤਾਰ ਨੇ ਆਪ ਉਸ ਨੂੰ ਨਾਲ ਮਿਲਾ ਲਿਆ, ਉਸ ਨੇ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਜੋ ਉਸ ਦੇ ਵਾਸਤੇ ਸ੍ਰਿਸ਼ਟੀ ਦੇ ਨੌ ਹੀ ਖ਼ਜ਼ਾਨੇ ਹੈ ॥੪॥੩॥੪॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫ਼ਤਹਿ ਜੀ 🙏

22/11/2025

*ਅਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ*
*ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ*
*ਅੰਗ -609, 22 ਨੰਵਬਰ 2025*

*ਸੋਰਠਿ ਮਹਲਾ ੫ ॥*

*ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥*

ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ ।

*ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥*

। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ ।੧।

*ਅਪੁਨੇ ਸਤਿਗੁਰ ਕੈ ਬਲਿਹਾਰੈ ॥*

ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ,

*ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥*

(ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ ।ਰਹਾਉ।

*ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥*

(ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ

*ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥*

ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ ।੨।

*ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥*

(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ ।

*ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥*

ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ ।੩।

*ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥*

ਹੇ ਭਾਈ! ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ

*ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥*

ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ ।।੪।੫।

*ਵਾਹਿਗੁਰੂ ਜੀ ਕਾ ਖਾਲਸਾ* *ਵਾਹਿਗੁਰੂ ਜੀ ਕੀ ਫਤਹਿ ਜੀ*🙏

Address

Gurdaspur

Telephone

+916284087490

Website

Alerts

Be the first to know and let us send you an email when Gagan Nabipur posts news and promotions. Your email address will not be used for any other purpose, and you can unsubscribe at any time.

Share