Khabar hoshirapur

Khabar hoshirapur हर पल हर खबर

होशियारपुर को नेट-ज़ीरो और क्लाइमेट रेजिलिएंट सिटी बनाने की दिशा में बड़ा कदम- बेंगलुरु स्थित संस्था सीएसटीईपी के साथ जिल...
29/10/2025

होशियारपुर को नेट-ज़ीरो और क्लाइमेट रेजिलिएंट सिटी बनाने की दिशा में बड़ा कदम

- बेंगलुरु स्थित संस्था सीएसटीईपी के साथ जिला प्रशासन ने किया समझौता ज्ञापन साइन

- सोलर रूफटॉप पोटेंशियल जानने के लिए होगा डिजिटल सर्वे और मैप तैयार: डिप्टी कमिश्नर आशिका जैन

होशियारपुर

जिला प्रशासन होशियारपुर ने आज एक महत्वपूर्ण पर्यावरणीय पहल करते हुए बेंगलुरु की प्रसिद्ध गैर-लाभकारी संस्था सेंटर फॉर स्टडी ऑफ साइंस, टेक्नोलॉजी एंड पॉलिसी (सीएसटीईपी) के साथ समझौता ज्ञापन पर हस्ताक्षर किए। इस समझौते का उद्देश्य होशियारपुर को एक नेट-ज़ीरो और क्लाइमेट रेजिलिएंट सिटी के रूप में विकसित करने के लिए व्यापक रोडमैप तैयार करना है।

इस अवसर पर डिप्टी कमिश्नर आशिका जैन ने कहा कि यह साझेदारी जिले के सतत विकास की दिशा में एक ऐतिहासिक कदम है। उन्होंने बताया कि इस परियोजना के तहत सीएसटीईपी संस्था होशियारपुर के लिए एक कम्प्रिहेंसिव क्लाइमेट एक्शन प्लान तैयार करेगी, जिसमें डिजिटल सर्वे और सोलर रूफटॉप पोटेंशियल मैपिंग भी शामिल है। इस डिजिटल सर्वे के माध्यम से शहर की इमारतों पर सौर ऊर्जा उत्पादन की संभावनाओं का सटीक आकलन किया जाएगा, जिससे भविष्य में सोलर पावर उपयोग को बढ़ावा मिल सकेगा।

डिप्टी कमिश्नर आशिका जैन ने कहा कि जिला प्रशासन का लक्ष्य आने वाले वर्षों में होशियारपुर को पंजाब का पहला क्लाइमेट रेजिलिएंट मॉडल जिला बनाना है। उन्होंने बताया कि इस परियोजना से ऊर्जा दक्षता बढ़ेगी, कार्बन उत्सर्जन में कमी आएगी और पर्यावरण संरक्षण को एक नई दिशा मिलेगी।

आशिका जैन ने कहा कि यह पहल न केवल जलवायु परिवर्तन से निपटने में मदद करेगी, बल्कि होशियारपुर के नागरिकों को स्वच्छ, हरित और सतत जीवनशैली अपनाने के लिए प्रेरित करेगी।

इस मौके पर सहायक कमिश्नर ओएशी मंडल भी मौजूद थी। उन्होंने जिला प्रशासन की इस पहल को सराहनीय बताते हुए कहा कि ऐसी परियोजनाएं आने वाली पीढ़ियों के लिए पर्यावरण की सुरक्षा सुनिश्चित करेंगी। इस मौके पर सीएसटीईपी से सप्तक घोष भी अन्य भी मौजूद थे।

ਡਿਪਟੀ ਮੈਡੀਕਲ ਕਮਿਸ਼ਨਰ ਵੱਲੋਂ ਸੀਐਚਸੀ ਸ਼ਾਮ ਚੌਰਾਸੀ ਦਾ ਦੌਰਾ, ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾਹੁਸ਼ਿਆਰਪੁਰਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵੀਰ ...
29/10/2025

ਡਿਪਟੀ ਮੈਡੀਕਲ ਕਮਿਸ਼ਨਰ ਵੱਲੋਂ ਸੀਐਚਸੀ ਸ਼ਾਮ ਚੌਰਾਸੀ ਦਾ ਦੌਰਾ, ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ

ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵੀਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਾਤੀ ਸ਼ੀਮਾਰ ਨੇ ਕਮਿਊਨਿਟੀ ਹੈਲਥ ਸੈਂਟਰ (ਸੀਐਚਸੀ) ਸ਼ਾਮ ਚੌਰਾਸੀ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਅਸਿਸਟੈਂਟ ਹਸਪਤਾਲ ਐਡਮਿਨਿਸਟ੍ਰੇਟਰ (AHA) ਡਾ. ਸ਼ਿਪਰਾ ਵੀ ਮੌਜੂਦ ਸਨ।

ਡਾ. ਸਵਾਤੀ ਸ਼ੀਮਾਰ ਨੇ ਸੀਐਚਸੀ ਸ਼ਾਮ ਚੌਰਾਸੀ ਦੇ ਸੀਨੀਅਰ ਮੈਡੀਕਲ ਅਫਸਰ ਡਾ. ਜੇ.ਐਸ. ਗਿੱਲ ਦੇ ਸਹਿਯੋਗ ਨਾਲ ਸਿਹਤ ਕੇਂਦਰ ਵਿੱਚ ਮਰੀਜਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਇਸ ਦੌਰਾਨ ਉਹਨਾਂ ਨੇ ਓਪੀਡੀ ਸੇਵਾਵਾਂ, ਐਮਰਜੈਂਸੀ, ਲੈਬੋਰਟਰੀ, ਰੇਡੀਓਲੋਜੀ ਵਿਭਾਗ, ਓਪਰੇਸ਼ਨ ਥੀਏਟਰ, ਫਾਰਮੇਸੀ, ਡਿਸਪੈਂਸਰੀ ਅਤੇ ਵੈਕਸੀਨੇਸ਼ਨ ਵਿਭਾਗ ਦਾ ਮੁਆਇਨਾ ਕੀਤਾ।

ਉਹਨਾਂ ਨੇ ਆਯੁਸ਼ਮਾਨ ਭਾਰਤ-ਸਿਹਤ ਬੀਮਾ ਯੋਜਨਾ ਦੇ ਤਹਿਤ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਡਾ. ਸ਼ੀਮਾਰ ਨੇ ਹਸਪਤਾਲ ਰਿਕਾਰਡ, ਦਵਾਈਆਂ ਦੀ ਉਪਲਬਧਤਾ, ਮਰੀਜਾਂ ਲਈ ਉਪਲਬਧ ਸੁਵਿਧਾਵਾਂ ਅਤੇ ਸਫਾਈ ਪ੍ਰਬੰਧ ਦੀ ਵੀ ਜਾਂਚ ਕੀਤੀ।

ਇਸ ਮੌਕੇ ਉਹਨਾਂ ਨੇ ਮਰੀਜਾਂ ਨਾਲ ਸਿੱਧੀ ਗੱਲਬਾਤ ਕਰਕੇ ਉਹਨਾਂ ਦੇ ਸੁਝਾਅ ਤੇ ਸੰਤੁਸ਼ਟੀ ਬਾਰੇ ਜਾਣਕਾਰੀ ਲਈ। ਉਹਨਾਂ ਨੇ ਸਟਾਫ ਨੂੰ ਸਿਹਤ ਸੇਵਾਵਾਂ ਦੀ ਗੁਣਵੱਤਾ ਹੋਰ ਸੁਧਾਰਨ ਅਤੇ ਮਰੀਜਾਂ ਨਾਲ ਅਪਣਤ ਭਰਿਆ ਵਤੀਰਾ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ।

ਅੰਤ ਵਿੱਚ ਡਾ. ਸਵਾਤੀ ਸ਼ੀਮਾਰ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਨਾਗਰਿਕ ਤੱਕ ਉੱਚ ਗੁਣਵੱਤਾ ਵਾਲੀਆਂ ਅਤੇ ਸਹਿਜ ਉਪਲਬਧ ਸਿਹਤ ਸੇਵਾਵਾਂ ਪਹੁੰਚਾਉਣਾ ਹੈ। ਇਸ ਮਕਸਦ ਦੀ ਪੂਰਤੀ ਲਈ ਹਰੇਕ ਸਿਹਤ ਕੇਂਦਰ ਵਿੱਚ ਨਿਰੰਤਰ ਮਾਨੀਟਰਿੰਗ ਤੇ ਸੁਧਾਰ ਜਾਰੀ ਰਹੇਗਾ।

ਵਿਜੀਲੈਂਸ ਨੇ 'ਭ੍ਰਿਸ਼ਟਾਚਾਰ ਵਿਰੁੱਧ ਚੌਕਸੀ : ਸਾਡੀ ਸਾਂਝੀ ਜ਼ਿੰਮੇਵਾਰੀ' ਥੀਮ ਤਹਿਤ ਕਰਵਾਇਆ ਸੈਮੀਨਾਰਗੜ੍ਹਸ਼ੰਕਰ/ਹੁਸ਼ਿਆਰਪੁਰ       'ਭ੍ਰਿਸ਼ਟਾ...
29/10/2025

ਵਿਜੀਲੈਂਸ ਨੇ 'ਭ੍ਰਿਸ਼ਟਾਚਾਰ ਵਿਰੁੱਧ ਚੌਕਸੀ : ਸਾਡੀ ਸਾਂਝੀ ਜ਼ਿੰਮੇਵਾਰੀ' ਥੀਮ ਤਹਿਤ ਕਰਵਾਇਆ ਸੈਮੀਨਾਰ

ਗੜ੍ਹਸ਼ੰਕਰ/ਹੁਸ਼ਿਆਰਪੁਰ

'ਭ੍ਰਿਸ਼ਟਾਚਾਰ ਵਿਰੁੱਧ ਚੌਕਸੀ : ਸਾਡੀ ਸਾਂਝੀ ਜ਼ਿੰਮੇਵਾਰੀ' ਥੀਮ ਤਹਿਤ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਵੱਲੋਂ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਸਪਤਾਹ ਤਹਿਤ ਅੱਜ ਉਪ-ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਮਨਦੀਪ ਸਿੰਘ ਦੀ ਅਗਵਾਈ ਹੇਠ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਵਿਜੀਲੈਂਸ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਐਸ.ਡੀ.ਐਮ ਗੜ੍ਹਸ਼ੰਕਰ ਸੰਜੀਵ ਕੁਮਾਰ ਨੇ ਇਸ ਸੈਮੀਨਾਰ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ, ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ‘ਤੇ ਮਿਹਨਤ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।
ਉਪ-ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਮਨਦੀਪ ਸਿੰਘ ਨੇ ਇਸ ਮੌਕੇ ਭ੍ਰਿਸ਼ਟਾਚਾਰ ਰੋਕਣ ਸਬੰਧੀ ਸਹੁੰ ਚੁਕਾਈ। ਵਿਜੀਲੈਂਸ ਬਿਊਰੋ ਦੀ ਕਾਰਜਸ਼ੈਲੀ ਦੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਕੋਈ ਸਰਕਾਰੀ ਕੰਮ ਕਰਨ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ, ਤਾਂ ਇਸ ਸਬੰਧੀ ਤੁਸੀਂ ਵਿਜੀਲੈਂਸ ਬਿਊਰੋ ਪਾਸ ਸ਼ਿਕਾਇਤ ਕਰ ਸਕਦੇ ਹੋ ਜਾਂ ਉਸ ਅਧਿਕਾਰੀ/ਕਰਮਚਾਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਵਿਜੀਲੈਂਸ ਵਿਭਾਗ ਪਾਸ ਗ੍ਰਿਫ਼ਤਾਰ ਕਰਵਾ ਸਕਦੇ ਹੋ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਭ੍ਰਿਸ਼ਟਾਚਾਰ ਸਬੰਧੀ ਸ਼ਿਕਾਇਤ ਵਿਜੀਲੈਂਸ ਬਿਊਰੋ ਦੇ ਟੋਲ ਫਰੀ ਨੰਬਰ 1800-1800-1000, ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਨੰਬਰ 95012-00200 ਅਤੇ ਵੈੱਬਸਾਈਟ www.vigilancebureau.punjab.gov.in ‘ਤੇ ਦਰਜ ਕਰਵਾ ਸਕਦਾ ਹੈ। ਉਨ੍ਹਾਂ ਸੈਮੀਨਾਰ ਵਿਚ ਸ਼ਾਮਿਲ ਕਾਲਜ ਦੇ ਡਾਇਰੈਕਟਰ, ਸਮੂਹ ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਭ੍ਰਿਸ਼ਟਾਚਾਰ ਵਿਰੁੱਧ ਲੜਨ ਵਿਚ ਇਕਜੁੱਟ ਹੋ ਕੇ ਦੇਸ਼ ਪ੍ਰਤੀ ਵਚਨਬੱਧ ਰਹਿਣ ਲਈ ਜਾਗਰੂਕ ਹੋ ਕੇ ਵਿਜੀਲੈਂਸ ਬਿਊਰੋ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ।
ਇਸ ਮੌਕੇ ਵਿਜੀਲੈਂਸ ਵਿਭਾਗ ਨੂੰ ਭ੍ਰਿਸ਼ਟਾਚਾਰ ਸਬੰਧੀ ਇਤਲਾਹ ਦੇਣ ਸਬੰਧੀ ਟੋਲ ਫ੍ਰੀ ਨੰਬਰ,ਐਕਸ਼ਨ ਹੈਲਪ ਲਾਈਨ ਨੰਬਰ, ਡੀ.ਐਸ.ਪੀ ਵਿਜੀਲੈਂਸ ਹੁਸ਼ਿਆਰਪੁਰ ਦਾ ਨੰਬਰ ਅਤੇ ਐਸ.ਐਸ.ਪੀ ਵਿਜੀਲੈਂਸ ਰੇਂਜ ਜਲੰਧਰ ਦੇ ਸੰਪਰਕ ਨੰਬਰਾਂ ਵਾਲੇ ਪੈਂਫਲਿਟ ਵੀ ਵੰਡੇ ਗਏ।
ਇਸ ਮੌਕੇ ਵਿਜੀਲੈਂਸ ਬਿਊਰੋ ਦੇ ਇੰਸਪੈਕਟਰ ਸਾਕਸ਼ੀ ਸ਼ਰਮਾ, ਐਸ.ਐਚ.ਓ ਗੜ੍ਹਸ਼ੰਕਰ ਗੁਰਪ੍ਰੀਤ ਸਿੰਘ ਸੇਖੋਂ, ਈ.ਓ ਮਦਨ ਸਿੰਘ, ਸਕੱਤਰ ਮਾਰਕੀਟ ਕਮੇਟੀ ਗੜ੍ਹਸ਼ੰਕਰ ਵਰਿੰਦਰ ਕੁਮਾਰ, ਪ੍ਰਿਸੀਪਲ ਅਮਨਦੀਪ ਹੀਰਾ ਤੋਂ ਇਲਾਵਾ ਵੱਖ-ਵੱਖ ਸਰਕਾਰੀ ਮਹਿਕਮਿਆਂ ਦੇ ਅਧਿਕਾਰੀ/ਕਰਮਚਾਰੀ ਅਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

स्व. प्रेमपाल की याद में रक्तदान कैंप 1 नवंबर कोहोशियारपुर आर्य समाज व डीएवी कालेज प्रबंधक कमेटी के पूर्व सदस्य स्व. प्र...
29/10/2025

स्व. प्रेमपाल की याद में रक्तदान कैंप 1 नवंबर को

होशियारपुर

आर्य समाज व डीएवी कालेज प्रबंधक कमेटी के पूर्व सदस्य स्व. प्रेमपाल कपिला की याद में उनके सुपुत्र दिनकर कपिला की तरफ से डा. बीआर अंबेडकर वैल्फेयर एवं ब्लड डोनर्स क्लब कडियाणा के सहयोग से 1 नवंबर 2025 को तीसरा रक्तदान कैंप लगाया जा रहा है।

दिनकर ने बताया कि कैंप सिविल अस्पताल के ब्लड बैंक में सुबह 10 से बाद दोपहर 2 बजे तक लगाया जाएगा। उन्होंने युवाओं से अपील की कि वह स्वैच्छता से रक्तदान करने के लिए सिविल अस्पताल जरुर पहुंचें।

ਕੈਬਨਿਟ ਮੰਤਰੀ ਡਾ. ਰਵਜੋਤ ਨੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ  ਦਿਵਸ ਸਮਾਗਮ ’ਚ ਸ਼ਾਮਿਲ ਹੋਣ ਦਾ...
29/10/2025

ਕੈਬਨਿਟ ਮੰਤਰੀ ਡਾ. ਰਵਜੋਤ ਨੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਸਮਾਗਮ ’ਚ ਸ਼ਾਮਿਲ ਹੋਣ ਦਾ ਦਿੱਤਾ ਰਸਮੀ ਸੱਦਾ

ਹੁਸ਼ਿਆਰਪੁਰ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਨਾਏ ਜਾ ਰਹੇ 350 ਸਾਲਾ ਸ਼ਹੀਦੀ ਦਿਵਸ ਸਮਾਗਮ ਸਬੰਧੀ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਕੇ. ਸੰਗਮਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਡਾ. ਰਵਜੋਤ ਸਿੰਘ ਨੇ ਮੁੱਖ ਮੰਤਰੀ ਸੰਗਮਾ ਨੂੰ ਰਸਮੀ ਸੱਦਾ ਪੱਤਰ ਸੌਂਪਦੇ ਹੋਏ ਉਨ੍ਹਾਂ ਨੂੰ ਇਸ ਇਤਿਹਾਸਕ ਸਮਾਰੋਹ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ।
ਡਾ. ਰਵਜੋਤ ਨੇ ਮੁਲਾਕਾਤ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਬਲੀਦਾਨ ਅਤੇ ਮਾਨਵਤਾ ਪ੍ਰਤੀ ਉਨ੍ਹਾਂ ਦੇ ਵਿਲੱਖਣ ਯੋਗਦਾਨ ’ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਇਹ ਆਯੋਜਨ ਕੇਵਲ ਪੰਜਾਬ ਹੀ ਨਹੀਂ ਬਲਕਿ ਪੂਰੇ ਦੇਸ਼ ਅਤੇ ਵਿਸ਼ਵ ਪੱਧਰ ’ਤੇ ਸ਼ਾਂਤੀ ਅਤੇ ਧਾਰਮਿਕ ਸਹਿਣਸ਼ੀਲਤਾ ਦਾ ਸੰਦੇਸ਼ ਦੇਣ ਵਾਲਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਇਨ੍ਹਾਂ ਸਮਾਰੋਹਾਂ ਨੂੰ ਇਤਿਹਾਸਕ ਅਤੇ ਯਾਦਗਾਰ ਬਣਾਉਣ ਲਈ ਪੂਰੀ ਤਿਆਰੀ ਕੀਤੀ ਜਾ ਰਹੀ ਹੈ।
ਇਸ ਮੌਕੇ ਡਾ. ਰਵਜੋਤ ਸਿੰਘ ਨੇ ਸ੍ਰੀ ਸੰਗਮਾ ਨੂੰ ਪ੍ਰੋਗਰਾਮ ਦੀ ਵਿਸਥਾਰਤ ਰੂਪ ਰੇਖਾ, ਸੱਭਿਆਚਾਰਕ ਪੇਸ਼ਕਾਰੀਆਂ, ਧਾਰਮਿਕ ਦੀਵਾਨਾਂ ਅਤੇ ਸਮਾਜਿਕ ਸਮਾਗਮਾਂ ਦੀ ਜਾਣਕਾਰੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜੀਵਨ ਤਿਆਗ ਅਤੇ ਮਾਨਵਤਾ ਦੀ ਰੱਖਿਆ ਦਾ ਪ੍ਰਤੀਕ ਹੈ ਅਤੇ ਉਨ੍ਹਾਂ ਦੇ 350ਵੇਂ ਸ਼ਹੀਦੀ ਦਿਵਸ ’ਤੇ ਆਯੋਜਿਤ ਪ੍ਰੋਗਰਾਮਾਂ ਵਿਚ ਸਾਰੇ ਧਰਮਾਂ ਅਤੇ ਸੂਬੇ ਦੇ ਲੋਕਾਂ ਨੂੰ ਜੋੜਨ ਦਾ ਯਤਨ ਕੀਤਾ ਜਾਵੇਗਾ।
ਮੁੱਖ ਮੰਤਰੀ ਕੋਨਰਾਡ ਕੇ. ਸੰਗਮਾ ਨੇ ਇਸ ਸੱਦੇ ਨੂੰ ਬੜੇ ਆਦਰ ਨਾਲ ਸਵੀਕਾਰ ਕੀਤਾ। ਉਨ੍ਹਾਂ ਪੰਜਾਬ ਸਰਕਾਰ ਦੇ ਇਸ ਅਧਿਆਤਮਕ ਅਤੇ ਪ੍ਰੇਰਣਾਦਾਇਕ ਆਯੋਜਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਦੇਸ਼ ਦੀ ਏਕਤਾ ਅਤੇ ਭਾਈਚਾਰੇ ਨੂੰ ਹੋਰ ਮਜ਼ਬੂਤ ਕਰਦੇ ਹਨ।
ਡਾ. ਰਵਜੋਤ ਸਿੰਘ ਨੇ ਇਸ ਮੁਲਾਕਾਤ ਨੂੰ ਅਧਿਆਤਮਕ ਸਦਭਾਵਨਾ ਅਤੇ ਰਾਸ਼ਟਰੀ ਏਕਤਾ ਦੇ ਪ੍ਰਤੀਕ ਸੰਵਾਦ ਦੇ ਰੂਪ ਵਿਚ ਦੱਸਿਆ ਅਤੇ ਕਿਹਾ ਕਿ ਇਹ ਪਹਿਲ ਦੇਸ਼ ਦੇ ਵੱਖ-ਵੱਖ ਰਾਜਾਂ ਦਰਮਿਆਨ ਆਪਸੀ ਸਨਮਾਨ ਅਤੇ ਸਾਂਝ ਨੂੰ ਹੋਰ ਮਜ਼ਬੂਤ ਕਰੇਗਾ।

29/10/2025

ਓਵਰ ਸਪੀਡ ਗੱਡੀਆਂ ਚਲਾਉਣ ਵਾਲੇ ਹੋ ਜਾਣ ਸਾਵਧਾਨ, ਹੁਸ਼ਿਆਰਪੁਰ ਟ੍ਰੈਫਿਕ ਪੁਲਿਸ ਹੋਈ ਸਖ਼ਤ

ਹੁਸ਼ਿਆਰਪੁਰ

ਹੁਸ਼ਿਆਰਪੁਰ ਵਿੱਚ ਟਰੈਫਿਕ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ
ਟ੍ਰੈਫਿਕ ਪੁਲਿਸ ਨੂੰ ਨਵੀਂ ਤਕਨੀਕ ਦੇ ਸਪੀਡੋਮੀਟਰ ਦਿੱਤੇ ਗਏ ਹਨl ਅੱਜ ਹੁਸ਼ਿਆਰਪੁਰ ਟਰੈਫਿਕ ਪੁਲਿਸ ਵੱਲੋਂ ਜਲੰਧਰ ਚੰਡੀਗੜ੍ਹ ਬਾਈਪਾਸ ਦੇ ਸਪੀਡੋਮੀਟਰ ਲਗਾ ਕੇ ਆ ਰਹੀਆਂ ਗੱਡੀਆਂ ਦੀ ਸਪੀਡ ਚੈੱਕ ਕੀਤੀ ਗਈ ਅਤੇ ਓਵਰ ਸਪੀਡ ਵਾਹਨਾਂ ਦੇ ਚਲਾਨ ਕੀਤੇ ਗਏ ਇਸ ਮੌਕੇ ਜਾਣਕਾਰੀ ਦਿੰਦਿਆਂ ਟਰੈਫਿਕ ਇੰਚਾਰਜ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਵੱਲੋਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਾਉਣ ਲਈ ਹਰ ਇੱਕ ਕਦਮ ਚੱਕੇ ਜਾ ਰਹੇ ਹਨl ਉਹਨਾਂ ਕਿਹਾ ਕਿ ਇਸ ਸਪੀਡੋਮੀਟਰ ਦੇ ਨਾਲ ਆ ਰਹੀਆਂ ਗੱਡੀਆਂ ਦੀ ਸਪੀਡ ਚੈੱਕ ਕਰਕੇ ਚਲਾਨ ਕੱਟੇ ਜਾ ਰਹੇ ਹਨl ਉਹਨਾਂ ਨੇ ਕਿਹਾ ਹੁਣ ਆਧੁਨਿਕ ਸਪੀਡ ਦੀਆਂ ਗੱਡੀਆਂ ਆ ਗਈਆਂ ਹਨI ਜਿਸ ਨੂੰ ਲੋਕ ਆਪਣੀ ਜਾਨ ਤਲੀ ਤੇ ਰੱਖ ਕੇ ਓਵਰ ਸਪੀਡ ਕਰਕੇ ਯਾਤਰਾ ਕਰਦੇ ਹਨI ਜਿਸ ਨਾਲ ਉਨਾਂ ਦਾ ਨੁਕਸਾਨ ਤਾਂ ਹੈ ਨਾਲ ਦੂਸਰੇ ਲੋਕਾਂ ਦਾ ਵੀ ਨੁਕਸਾਨ ਹੁੰਦਾ ਹੈI ਇਸ ਲਈ ਹੁਸ਼ਿਆਰਪੁਰ ਪੁਲਿਸ ਵੱਲੋਂ ਇਸ ਸਪੀਡੋ ਮੀਟਰ ਦੀ ਮਦਦ ਦੇ ਨਾਲ ਲੋਕਾਂ ਵਾਹਨਾ ਦੀ ਸਪੀਡ ਚੈੱਕ ਕੀਤੀ ਜਾ ਰਹੀ ਹੈ I ਇਸਤੋਂ ਇਲਾਵਾ ਉਹਨਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਕਿ ਸਪੀਡ ਲਿਮਿਟ ਦੇ ਵਿੱਚ ਹੀ ਗੱਡੀ ਚਲਾਉਣੀ ਚਾਹੀਦੀ ਹੈI ਇਸ ਮੌਕੇ ਤੇ ਟਰੈਫਿਕ ਇੰਚਾਰਜ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਗੱਡੀ ਸਪੀਡ ਲਿਮਿਟ ਦੇ ਵਿੱਚ ਹੀ ਚਲਾਨ ਅਤੇ ਨਸ਼ਾ ਕਰਕੇ ਗੱਡੀ ਨਹੀਂ ਚਲਾਣੀ ਚਾਹੀਦੀ ਤਾਂ ਜੋ ਕਿਸੇ ਦਾ ਕੋਈ ਨੁਕਸਾਨ ਨਾ ਹੋਵੇ I

ਕੈਂਸਰ ਸਰਵਾਈਵਰ ਨੂੰ ਸਨਮਾਨਿਤ ਕੀਤਾਹੁਸ਼ਿਆਰਪੁਰਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਵਿਖੇ ਮੰਗਲਵਾਰ ਨੂੰ ਬ੍ਰੈਸਟ ਕੈਂਸਰ ਜਾਗਰੂਕਤਾ ਮਹੀਨਾ ਮਨਾਉਣ ਲਈ...
28/10/2025

ਕੈਂਸਰ ਸਰਵਾਈਵਰ ਨੂੰ ਸਨਮਾਨਿਤ ਕੀਤਾ

ਹੁਸ਼ਿਆਰਪੁਰ

ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਵਿਖੇ ਮੰਗਲਵਾਰ ਨੂੰ ਬ੍ਰੈਸਟ
ਕੈਂਸਰ ਜਾਗਰੂਕਤਾ ਮਹੀਨਾ ਮਨਾਉਣ ਲਈ ਇੱਕ ਪ੍ਰੋਗਰਾਮ ਦੌਰਾਨ
ਕੈਂਸਰ ਸਰਵਾਈਵਰਾਂ ਨੂੰ ਸਨਮਾਨਿਤ ਕੀਤਾ ਗਿਆ। ਸਰਵਾਈਵਰਾਂ ਨੂੰ ਉਨ੍ਹਾਂ ਦੀ ਹਿੰਮਤ, ਬਹਾਦਰੀ ਅਤੇ ਕੈਂਸਰ ਨਾਲ
ਲੜਨ ਲਈ ਉਨ੍ਹਾਂ ਦੀ ਪ੍ਰੇਰਨਾਦਾਇਕ ਯਾਤਰਾ ਲਈ ਸਨਮਾਨਿਤ
ਕੀਤਾ ਗਿਆ।

ਮੈਕਸ ਦੁਆਰਾ ਕੀਤੀ ਗਈ ਇਸ ਪਹਿਲਕਦਮੀ ਦਾ ਉਦੇਸ਼ ਕੈਂਸਰ ਦੇ ਵਿਰੁੱਧ ਲੜਾਈ ਵਿੱਚ ਜਲਦੀ ਪਤਾ ਲਗਾਉਣ, ਸਮੇਂ ਸਿਰ ਇਲਾਜ
ਅਤੇ ਭਾਵਨਾਤਮਕ ਸਹਾਇਤਾ ਦੀ ਮਹੱਤਤਾ ਬਾਰੇ ਜਾਗਰੂਕਤਾ
ਫੈਲਾਉਣਾ ਸੀ।

ਇਸ ਪ੍ਰੋਗਰਾਮ ਨੇ ਉਮੀਦ ਅਤੇ ਇਲਾਜ ਦੀਆਂ ਕਹਾਣੀਆਂ ਦਾ ਜਸ਼ਨ ਮਨਾਉਣ ਲਈ ਕੈਂਸਰ ਸਰਵਾਈਵਰਜ਼ ਦੇ ਪਰਿਵਾਰਾਂ, ਓਨਕੋਲੋਜਿਸਟ ਅਤੇ ਸਿਹਤ ਸੰਭਾਲ ਪੇਸ਼ੇਵਰਾਂ ਨੂੰ
ਇਕੱਠਾ ਕੀਤਾ।

ਇਸ ਮੌਕੇ 'ਤੇ ਬੋਲਦਿਆਂ ਡਾਇਰੈਕਟਰ, ਰੇਡੀਏਸ਼ਨ ਓਨਕੋਲੋਜੀ, ਮੈਕਸ ਹਸਪਤਾਲ ਡਾ ਰਾਜੇਸ਼ ਵਸ਼ਿਸ਼ਟ, ਨੇ ਕਿਹਾ, "ਸਾਨੂੰ ਸਰਵਾਈਵਰਜ ਨਾਲ ਖੜੇ ਹੋਣ 'ਤੇ ਮਾਣ ਹੈ, ਜਿਨ੍ਹਾਂ ਨੇ ਕੈਂਸਰ ਲੜਿਆ ਹੈ ਅਤੇ ਉਸ 'ਤੇ ਕਾਬੂ ਪਾਇਆ ਹੈ। ਕੈਂਸਰ ਨੂੰ ਹਰਾਉਣ ਲਈ ਉਨ੍ਹਾਂ ਦੀਆਂ ਕਹਾਣੀਆਂ ਅਤੇ ਸਾਹਸੀ
ਸਫ਼ਰ ਸਾਡੀ ਦੇਖਭਾਲ ਅਤੇ ਕਮਿਊਨਿਟੀ ਆਊਟਰੀਚ ਪ੍ਰਤੀ
ਵਚਨਬੱਧਤਾ ਨੂੰ ਪ੍ਰੇਰਿਤ ਕਰਦੇ ਹਨ।"

ਮੈਡੀਕਲ ਓਨਕੋਲੋਜਿਸਟ ਡਾ ਨੇਹਾ ਗੁਪਤਾ ਨੇ ਕਿਹਾ, "ਕੈਂਸਰ ਸਰਵਾਈਵਰ ਡਾਕਟਰੀ ਤਰੱਕੀ ਅਤੇ ਅਟੁੱਟ ਇੱਛਾ ਸ਼ਕਤੀ ਦਾ ਪ੍ਰਮਾਣ ਹਨ। ਇਸ ਮਹੀਨੇ ਸਾਡਾ ਉਦੇਸ਼ ਸਿਰਫ ਜਾਗਰੂਕਤਾ ਪੈਦਾ ਕਰਨਾ ਨਹੀਂ ਹੈ, ਸਗੋਂ ਹਰ ਔਰਤ ਨੂੰ ਨਿਯਮਤ ਜਾਂਚ ਅਤੇ ਛਾਤੀ ਦੀ ਸਿਹਤ ਬਾਰੇ
ਜਾਗਰੂਕਤਾ ਨੂੰ ਤਰਜੀਹ ਦੇਣ ਲਈ ਉਤਸ਼ਾਹਿਤ ਕਰਨਾ ਵੀ ਹੈ।"

ਪ੍ਰੋਗਰਾਮ ਦੌਰਾਨ ਕੈਂਸਰ ਜਾਗਰੂਕਤਾ ਗੱਲਬਾਤ, ਰੋਕਥਾਮਕ ਦੇਖਭਾਲ ਅਤੇ ਸਵੈ-ਜਾਂਚ ਤਕਨੀਕਾਂ 'ਤੇ ਇੰਟਰਐਕਟਿਵ ਸੈਸ਼ਨ ਵੀ ਆਯੋਜਿਤ ਕੀਤੇ ਗਏ ।

ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਐਕਟ 2018 ਤਹਿਤ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਕੈਂਪ 29 ਤੋਂ 30 ਤੱਕ : ਪਰਮਜੀਤ ਸਿੰਘ-ਸਹਾਇਕ ਕਮਿਸ਼ਨਰ ਸਟੇਟ ਟੈਕਸ ਨੇ...
28/10/2025

ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਐਕਟ 2018 ਤਹਿਤ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਕੈਂਪ 29 ਤੋਂ 30 ਤੱਕ : ਪਰਮਜੀਤ ਸਿੰਘ

-ਸਹਾਇਕ ਕਮਿਸ਼ਨਰ ਸਟੇਟ ਟੈਕਸ ਨੇ ਯੋਗ ਵਿਅਕਤੀਆਂ ਨੂੰ ਆਪਣੇ ਆਪ ਨੂੰ ਰਜਿਸਟਰ ਕਰਵਾਉਣ ਦੀ ਕੀਤੀ ਅਪੀਲ

ਹੁਸ਼ਿਆਰਪੁਰ

ਸਹਾਇਕ ਕਮਿਸ਼ਨਰ ਸਟੇਟ ਟੈਕਸ ਪਰਮਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਵਿਕਾਸ ਟੈਕਸ ਐਕਟ 2018 ਅਧੀਨ ਯੋਗ ਵਿਅਕਤੀਆਂ ਨੂੰ ਰਜਿਸਟਰ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ 29 ਤੋਂ 30 ਅਕਤੂਬਰ ਤੱਕ ਹੁਸ਼ਿਆਰਪੁਰ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਰਜਿਸਟ੍ਰੇਸ਼ਨ ਕਿਸੇ ਵੀ ਕਾਰੋਬਾਰ, ਪੇਸ਼ੇ ਜਾਂ ਸੇਵਾ ਵਿੱਚ ਲੱਗੇ ਸਾਰੇ ਵਿਅਕਤੀਆਂ, ਜਿਵੇਂ ਕਿ ਡੀਲਰ, ਸਰਕਾਰੀ ਅਤੇ ਨਿੱਜੀ ਕਰਮਚਾਰੀ, ਡਾਕਟਰ, ਵਕੀਲ, ਚਾਰਟਰਡ ਅਕਾਊਂਟੈਂਟ, ਇੰਜੀਨੀਅਰ, ਕਾਰੋਬਾਰੀ, ਵਪਾਰੀ, ਠੇਕੇਦਾਰ ਅਤੇ ਏਜੰਟ ਲਈ ਲਾਜ਼ਮੀ ਹੈ। ਉਨ੍ਹਾਂ ਸਾਰੇ ਸਬੰਧਤ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਮਿਤੀਆਂ 'ਤੇ ਨਜ਼ਦੀਕੀ ਕੈਂਪ ਵਿੱਚ ਪਹੁੰਚਣ ਅਤੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ।
ਉਨ੍ਹਾਂ ਦੱਸਿਆ ਕਿ 29 ਅਕਤੂਬਰ ਨੂੰ ਦਸੂਹਾ ਦਾਣਾ ਮੰਡੀ ਵਿਚ ਸਹਾਇਕ ਰਾਜ ਕਰ ਅਧਿਕਾਰੀ ਰਘੂ ਰੈਣਾ (ਮੋਬਾਈਲ ਨੰਬਰ 70122-29385), ਮਾਹਿਲਪੁਰ ਦੇ ਕਰਮ ਪੈਲੇਸ ਵਿਚ ਗਗਨਦੀਪ ਸਿੰਘ (ਮੋਬਾਈਲ ਨੰਬਰ 98781-72823) ਅਤੇ ਅਮਰਜੀਤ ਮੋਬਾਈਲ ਨੰਬਰ (95010-90890), ਇੰਡਸਟਰੀਅਲ ਡਿਵੈਲਪਮੈਂਟ ਕਲੋਨੀ ਹੁਸ਼ਿਆਰਪੁਰ ਵਿਖੇ ਜਸਜੀਤ ਕੌਰ ਮੋਬਾਈਲ ਨੰਬਰ (82889-83548) ਅਤੇ ਦਾਣਾ ਮੰਡੀ ਫਗਵਾੜਾ ਰੋਡ ਹੁਸ਼ਿਆਰਪੁਰ ਵਿਚ ਰਮਨਦੀਪ ਸਿੰਘ ਨਾਲ ਮੋਬਾਈਲ ਨੰਬਰ (99149-22308) ਵੱਲੋਂ ਸਵੇਰੇ 9:30 ਵਜੇ ਤੋਂ ਕੈਂਪ ਲਗਾਏ ਜਾਣਗੇ।
ਇਸੇ ਤਰ੍ਹਾਂ 30 ਅਕਤੂਬਰ ਨੂੰ ਸਵੇਰੇ 9:30 ਵਜੇ ਤੋਂ ਪੀ.ਡਬਲਿਯੂ.ਡੀ ਰੈਸਟ ਹਾਊਸ ਮੁਕੇਰੀਆਂ ਵਿਖੇ ਰਘੂ ਰੈਣਾ, ਦਾਣਾ ਮੰਡੀ ਗੜ੍ਹਸ਼ੰਕਰ ਵਿਖੇ ਗਗਨਦੀਪ ਸਿੰਘ ਅਤੇ ਅਮਰਜੀਤ, ਘੰਟਾਘਰ ਹੁਸ਼ਿਆਰਪੁਰ ਵਿਖੇ ਜਸਜੀਤ ਕੌਰ ਅਤੇ ਟਾਂਡਾ ਵਿਖੇ ਰਮਨਦੀਪ ਸਿੰਘ ਵੱਲੋਂ ਕੈਂਪ ਲਗਾਏ ਜਾਣਗੇ।
ਸਹਾਇਕ ਕਮਿਸ਼ਨਰ ਪਰਮਜੀਤ ਸਿੰਘ ਨੇ ਕਿਹਾ ਕਿ ਇਹ ਕੈਂਪ ਨਾਗਰਿਕਾਂ ਦੀ ਸਹੂਲਤ ਲਈ ਲਗਾਏ ਜਾ ਰਹੇ ਹਨ ਤਾਂ ਜੋ ਉਹ ਪੰਜਾਬ ਰਾਜ ਵਿਕਾਸ ਟੈਕਸ ਐਕਟ 2018 ਅਧੀਨ ਆਪਣੀ ਰਜਿਸਟ੍ਰੇਸ਼ਨ ਆਸਾਨੀ ਨਾਲ ਪੂਰੀ ਕਰ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਨੂੰ ਪੀ.ਐਸ.ਡੀ.ਟੀ ਨਾਲ ਸਬੰਧਤ ਕਿਸੇ ਵੀ ਕਿਸਮ ਦੀ ਜਾਣਕਾਰੀ ਜਾਂ ਸਹਾਇਤਾ ਦੀ ਲੋੜ ਹੈ, ਤਾਂ ਉਹ ਸਹਾਇਕ ਰਾਜ ਟੈਕਸ ਅਧਿਕਾਰੀ ਗਗਨਦੀਪ ਸਿੰਘ ਨਾਲ ਮੋਬਾਈਲ ਨੰਬਰ 98781-72823 'ਤੇ ਸੰਪਰਕ ਕਰ ਸਕਦੇ ਹਨ।

ਵਿਲੇਜ ਡਿਫੈਂਸ ਕਮੇਟੀਆਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਟ੍ਰੇਨਿੰਗ : ਡਾ. ਰਾਜ ਕੁਮਾਰ ਚੱਬੇਵਾਲ-ਹੁਸ਼ਿਆਰਪੁਰ ਦਾ ਪੁਨਰਵਾਸ ਕੇਂਦਰ ਰਾਜ ਦਾ ਸਭ ਤੋਂ ਵ...
28/10/2025

ਵਿਲੇਜ ਡਿਫੈਂਸ ਕਮੇਟੀਆਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਟ੍ਰੇਨਿੰਗ : ਡਾ. ਰਾਜ ਕੁਮਾਰ ਚੱਬੇਵਾਲ

-ਹੁਸ਼ਿਆਰਪੁਰ ਦਾ ਪੁਨਰਵਾਸ ਕੇਂਦਰ ਰਾਜ ਦਾ ਸਭ ਤੋਂ ਵੱਡਾ ਤੇ ਪ੍ਰਭਾਵਸ਼ਾਲੀ ਕੇਂਦਰ

ਜ਼ਿਲ੍ਹੇ ‘ਚ ਨਸ਼ਾ ਛੁਡਾਊ ਕੇਂਦਰਾਂ ‘ਚ ਬੈਂਡਾਂ ਦੀ ਸਮਰੱਥਾ 500 ਤੱਕ ਵਧਾਈ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

-12 ਕਰੋੜ ਤੋਂ ਵੱਧ ਦੀ ਸੰਪਤੀ ਜ਼ਬਤ, ਜ਼ਿਲ੍ਹੇ ‘ਚ 1,200 ਮੁਲਜ਼ਮ ਗ੍ਰਿਫ਼ਤਾਰ : ਐਸ.ਐਸ.ਪੀ ਸੰਦੀਪ ਕੁਮਾਰ ਮਲਿਕ

ਹੁਸ਼ਿਆਰਪੁਰ

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਦੁਬਾਰਾ ‘ਰੰਗਲਾ ਪੰਜਾਬ’ ਬਣਾਉਣ ਲਈ ਠੋਸ ਕਦਮ ਚੁੱਕ ਰਹੀ ਹੈ। ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਦੇ ਤਹਿਤ ਨਸ਼ਾ ਮੁਕਤੀ ਮੋਰਚਾ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਇੱਕਜੁੱਟ ਕਰ ਰਿਹਾ ਹੈ, ਤਾਂ ਜੋ ਸਮਾਜ ਵਿੱਚੋਂ ਇਸ ਬੁਰਾਈ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾ ਸਕੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਸ਼ਾ ਮੁਕਤੀ ਮੋਰਚਾ ਦੇ ਨੁਮਾਇੰਦਿਆਂ ਅਤੇ ਅਧਿਕਾਰੀਆਂ ਦੀ ਇੱਕ ਮਹੱਤਵਪੂਰਨ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਜ਼ਿਲ੍ਹੇ ਦੀਆਂ ਗ੍ਰਾਮ ਰੱਖਿਆ ਕਮੇਟੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ, ਤਾਂ ਜੋ ਉਹ ਆਪਣੇ-ਆਪਣੇ ਖੇਤਰਾਂ ਵਿੱਚ ਨਸ਼ਾਖੋਰੀ ਦੇ ਖਾਤਮੇ ਲਈ ਵਧੇਰੇ ਸਰਗਰਮ ਭੂਮਿਕਾ ਨਿਭਾ ਸਕਣ। ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਵੀ ਉਨ੍ਹਾਂ ਨਾਲ ਮੌਜੂਦ ਸਨ।
ਡਾ. ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਸਖ਼ਤ ਨੀਤੀ ਕਾਰਨ ਅੱਜ ਪੰਜਾਬ ਦੇਸ਼ ਦਾ ਹੀ ਨਹੀਂ ਸਗੋਂ ਪੂਰੀ ਦੁਨੀਆ ਦਾ ਇਕ ਅਜਿਹਾ ਸੂਬਾ ਬਣ ਗਿਆ ਹੈ, ਜਿਥੇ ਨਸ਼ਿਆਂ ਵਿਰੁੱਧ ਸਭ ਤੋਂ ਵਿਆਪਕ ਅਤੇ ਠੋਸ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਵਿੱਚ 21 ਹਜ਼ਾਰ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ ਅਤੇ 34 ਹਜ਼ਾਰ ਤੋਂ ਵੱਧ ਨਸ਼ਾ ਤਸਕਰਾਂ ਨੂੰ ਸਲਾਖ਼ਾਂ ਪਿੱਛੇ ਭੇਜਿਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਮਾਮਲਿਆਂ ਵਿੱਚ 97 ਫੀਸਦੀ ਸਜ਼ਾ ਦਰ ਸਰਕਾਰ ਦੀ ਦ੍ਰਿੜਤਾ ਅਤੇ ਨਿਆਇਕ ਕਾਰਵਾਈ ਦੀ ਗੰਭੀਰਤਾ ਨੂੰ ਦਰਸਾਉਂਦੀ ਹੈ।
ਲੋਕ ਸਭਾ ਮੈਂਬਰ ਨੇ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹੁਣ ਅਤੇ ਜ਼ਬਤ ਕਰਨ ਨਾਲ ਤਸਕਰਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹਾ ਪ੍ਰਸ਼ਾਸਨ ਨਾ ਸਿਰਫ਼ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸ ਰਿਹਾ ਹੈ ਬਲਕਿ ਨਸ਼ੇ ਦੇ ਆਦੀ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਠੋਸ ਕਦਮ ਚੁੱਕ ਰਿਹਾ ਹੈ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਦੱਸਿਆ ਕਿ ਹੁਸ਼ਿਆਰਪੁਰ ਪੁਨਰਵਾਸ ਕੇਂਦਰ ਪੂਰੇ ਸੂਬੇ ਵਿਚ ਸਭ ਤੋਂ ਵੱਡਾ ਅਤੇ ਸਭ ਤੋਂ ਪ੍ਰਭਾਵਸ਼ਾਲੀ ਬਣ ਕੇ ਉਭਰਿਆ ਹੈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਸਿਵਲ ਅਤੇ ਪੁਲਿਸ ਵਿਭਾਗਾਂ ਦੇ ਸਹਿਯੋਗ ਨਾਲ ਕੰਮ ਕਰ ਰਿਹਾ ਹੈ। ਸਮਾਜ ਦੇ ਸਹਿਯੋਗ ਨਾਲ ਮੁਹਿੰਮ ਨੂੰ ਮਹੱਤਵਪੂਰਨ ਸਫਲਤਾ ਮਿਲ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁੜ ਵਸੇਬੇ ਦੇ ਯਤਨਾਂ ਨੂੰ ਤੇਜ਼ ਕਰਨ ਲਈ, ਜ਼ਿਲ੍ਹੇ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਬਿਸਤਰਿਆਂ ਦੀ ਸਮਰੱਥਾ ਵਧਾ ਕੇ 500 ਬਿਸਤਰਿਆਂ ਤੱਕ ਕਰ ਦਿੱਤੀ ਗਈ ਹੈ।

ਉਥੇ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 1,000 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ, ਅਤੇ 1,200 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 12 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਜ਼ਬਤ (ਫ੍ਰੀਜ਼) ਕੀਤੀ ਗਈ ਹੈ।
ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਦੋਆਬਾ ਜ਼ੋਨ ਕੋਆਰਡੀਨੇਟਰ ਨਯਨ ਛਾਬੜਾ ਨੇ ਕਿਹਾ ਕਿ ਮੋਰਚਾ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਪੂਰੇ ਸੂਬੇ ਵਿੱਚ ਸਭ ਤੋਂ ਵੱਧ ਕਾਰਵਾਈ ਹੋਈ ਹੈ, ਜੋ ਕਿ ਪ੍ਰਸ਼ਾਸਨ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਨਸ਼ਾ ਮੁਕਤੀ ਮੋਰਚਾ ਦੇ ਨੁਮਾਇੰਦਿਆਂ ਨੂੰ ਪਿੰਡ ਰੱਖਿਆ ਕਮੇਟੀ ਵੱਲੋਂ ਕਰਵਾਈ ਜਾ ਰਹੀ ਸਿਖਲਾਈ ਬਾਰੇ ਵੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ।
ਮੀਟਿੰਗ ਵਿੱਚ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਸਤਵੰਤ ਸਿੰਘ ਸਿਆਣ ਨੇ ਵੀ ਸੰਬੋਧਨ ਕੀਤਾ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਐਸ.ਪੀ ਮਨਪ੍ਰੀਤ ਸ਼ੀਮਾਰ, ਸਾਰੇ ਐਸ.ਡੀ.ਐਮਜ਼ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਸਿੰਗਲ ਯੂਜ਼ ਪਲਾਸਟਿਕ ਤੇ ਕੂੜਾ ਲਿਟਰਿੰਗ ਕਰਨ ਵਾਲਿਆ ਖਿਲਾਫ਼ ਨਗਰ ਨਿਗਮ ਨੇ ਕੀਤੀ ਸਖ਼ਤ ਕਾਰਵਾਈਹੁਸ਼ਿਆਰਪੁਰ ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ...
28/10/2025

ਸਿੰਗਲ ਯੂਜ਼ ਪਲਾਸਟਿਕ ਤੇ ਕੂੜਾ ਲਿਟਰਿੰਗ ਕਰਨ ਵਾਲਿਆ ਖਿਲਾਫ਼ ਨਗਰ ਨਿਗਮ ਨੇ ਕੀਤੀ ਸਖ਼ਤ ਕਾਰਵਾਈ

ਹੁਸ਼ਿਆਰਪੁਰ

ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਅਤੇ ਵਿਕਰੀ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ, ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਇਸ ਤਹਿਤ ਨਿਗਮ ਦੇ ਸੈਨੇਟਰੀ ਇੰਸਪੈਕਟਰ ਸੰਜੀਵ ਕੁਮਾਰ ਨਾਹਰ ਨੇ ਆਪਣੀ ਪੈਟਰੋਲਿੰਗ ਟੀਮ ਨਾਲ ਸਵੇਰੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਮੁੱਖ ਖੇਤਰਾਂ ਵਿੱਚ ਸਿੰਗਲ ਯੂਜ਼ ਪਲਾਸਟਿਕ ਦੀ ਵਿਕਰੀ, ਵਰਤੋਂ ਅਤੇ ਕੂੜਾ ਸੁੱਟਣ ਵਿਰੁੱਧ ਚੈਕਿੰਗ ਕੀਤੀ। ਇਸ ਦੌਰਾਨ ਕਾਰਵਾਈ ਕਰਦੇ ਹੋਏ ਅਧਿਕਾਰੀ ਨੇ ਸ਼ਹਿਰ ਵਿੱਚ ਕੂੜਾ ਸੁੱਟਣ ਲਈ 2 ਚਲਾਨ ਅਤੇ ਸਿੰਗਲ ਯੂਜ਼ ਪਲਾਸਟਿਕ ਨਾਲ ਸਬੰਧਤ 4 ਚਲਾਨ (ਕੁੱਲ 6 ਚਲਾਨ) ਜਾਰੀ ਕੀਤੇ ਅਤੇ ਸਿੰਗਲ ਯੂਜ਼ ਪਲਾਸਟਿਕ ਦੀਆਂ ਚੀਜ਼ਾਂ ਨੂੰ ਮੌਕੇ 'ਤੇ ਜ਼ਬਤ ਕਰ ਲਿਆ ਗਿਆ।
ਇਸ ਦੇ ਨਾਲ ਹੀ ਕਮਿਸ਼ਨਰ ਨਗਰ ਨਿਗਮ ਵੱਲੋਂ ਸਾਰੇ ਨਾਗਰਿਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਹੁਸ਼ਿਆਰਪੁਰ ਸ਼ਹਿਰ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕੇ।

ਵਿਧਾਇਕ ਜਿੰਪਾ ਨੇ ਜਹਾਨਖੇਲਾਂ-ਨਾਰਾ-ਡੱਲੇਵਾਲ-ਠਰੋਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ-50.47 ਲੱਖ ਦੀ ਲਾਗਤ ਨਾਲ ਬਣੇਗੀ ਸੜਕਹੁਸ਼ਿਆਰਪੁਰ...
28/10/2025

ਵਿਧਾਇਕ ਜਿੰਪਾ ਨੇ ਜਹਾਨਖੇਲਾਂ-ਨਾਰਾ-ਡੱਲੇਵਾਲ-ਠਰੋਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

-50.47 ਲੱਖ ਦੀ ਲਾਗਤ ਨਾਲ ਬਣੇਗੀ ਸੜਕ

ਹੁਸ਼ਿਆਰਪੁਰ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ-ਊਨਾ ਰੋਡ ਨਾਲ ਜੁੜਨ ਵਾਲੀ ਜਹਾਨਖੇਲਾਂ ਤੋਂ ਨਾਰਾ, ਡੱਲੇਵਾਲ ਅਤੇ ਠਰੋਲੀ ਤੱਕ 50.47 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ।ਉਨ੍ਹਾਂ ਕਿਹਾ ਕਿ ਇਹ ਸੜਕ ਲੰਬੇ ਸਮੇਂ ਤੋਂ ਖਸਤਾ ਹਾਲਤ ਵਿੱਚ ਸੀ ਅਤੇ ਪਿਛਲੇ ਦਸ ਸਾਲਾਂ ਤੋਂ ਅਣਗੌਲੀ ਪਈ ਸੀ।
ਵਿਧਾਇਕ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਰ ਪਿੰਡ ਵਿਕਾਸ ਨਾਲ ਰੋਸ਼ਨ ਹੋਵੇ ਅਤੇ ਕੋਈ ਵੀ ਇਲਾਕਾ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਕਿਹਾ ਕਿ ਸੜਕ ਦੀ ਉਸਾਰੀ ਪੂਰੀ ਹੋਣ ਤੋਂ ਬਾਅਦ, ਆਲੇ-ਦੁਆਲੇ ਦੇ ਪਿੰਡਾਂ ਨੂੰ ਬਿਹਤਰ ਸੰਪਰਕ ਸਹੂਲਤਾਂ ਮਿਲਣਗੀਆਂ, ਜਿਸ ਨਾਲ ਲੋਕਾਂ ਨੂੰ ਆਉਣ-ਜਾਣ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਸਥਾਨਕ ਕਾਰੋਬਾਰ ਅਤੇ ਖੇਤੀਬਾੜੀ ਗਤੀਵਿਧੀਆਂ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ।
ਇਸ ਮੌਕੇ ਵਿਧਾਇਕ ਨੇ ਸਥਾਨਕ ਲੋਕਾਂ ਨੂੰ ਵਿਕਾਸ ਕਾਰਜਾਂ ਵਿੱਚ ਸਰਗਰਮੀ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਤਾਂ ਜੋ ਪ੍ਰੋਜੈਕਟ ਸਮੇਂ ਸਿਰ ਅਤੇ ਗੁਣਵੱਤਾ ਨਾਲ ਪੂਰੇ ਹੋ ਸਕਣ। ਉਨ੍ਹਾਂ ਭਰੋਸਾ ਦਿੱਤਾ ਕਿ ਇਲਾਕੇ ਵਿੱਚ ਵਿਕਾਸ ਕਾਰਜਾਂ ਦੀ ਗਤੀ ਨਿਰੰਤਰ ਬਣੀ ਰਹੇਗੀ।
ਇਸ ਮੌਕੇ ਸਰਪੰਚ ਰੀਨਾ ਰਾਣੀ ਠਰੋਲੀ, ਸਰਪੰਚ ਹਰਦੀਪ ਕੌਰ ਡੱਲੇਵਾਲ, ਪ੍ਰੀਤਪਾਲ ਸਿੰਘ (ਯੂਥ ਕਲੱਬ ਪ੍ਰਧਾਨ), ਬਾਬਾ ਜੀ ਵਿਨੋਦ ਕੁਮਾਰ ਠਰੋਲੀ, ਹਰਵਿੰਦਰ ਸਿੰਘ ਠਰੋਲੀ, ਰਵੀ ਕੁਮਾਰ ਡੱਲੇਵਾਲ, ਨੰਬੜਦਾਰ ਓਮ ਪ੍ਰਕਾਸ਼, ਅਮਰਜੀਤ ਸਿੰਘ, ਅਮਰੀਕ ਸਿੰਘ, ਵੀਰਪਾਲ ਸਿੰਘ ਠਰੋਲੀ, ਜਤਿੰਦਰ ਕੁਮਾਰ ਜੱਸਾ ਅਤੇ ਮਨੀਸ਼ ਕੁਮਾਰ ਸਮੇਤ ਹੋਰ ਪਤਵੰਤੇ ਵਿਅਕਤੀ ਵੀ ਮੌਜੂਦ ਸਨ।

'ਭ੍ਰਿਸ਼ਟਾਚਾਰ ਵਿਰੁੱਧ ਚੌਕਸੀ : ਸਾਡੀ ਸਾਂਝੀ  ਜ਼ਿੰਮੇਵਾਰੀ'-ਜੇਕਰ ਕੋਈ ਰਿਸ਼ਵਤ ਮੰਗੇ ਤਾਂ ਵਿਜੀਲੈਂਸ ਨਾਲ ਸੰਪਰਕ ਕੀਤਾ ਜਾਵੇ - ਹਰਪ੍ਰੀਤ ਸਿੰਘ ਮ...
28/10/2025

'ਭ੍ਰਿਸ਼ਟਾਚਾਰ ਵਿਰੁੱਧ ਚੌਕਸੀ : ਸਾਡੀ ਸਾਂਝੀ ਜ਼ਿੰਮੇਵਾਰੀ'

-ਜੇਕਰ ਕੋਈ ਰਿਸ਼ਵਤ ਮੰਗੇ ਤਾਂ ਵਿਜੀਲੈਂਸ ਨਾਲ ਸੰਪਰਕ ਕੀਤਾ ਜਾਵੇ - ਹਰਪ੍ਰੀਤ ਸਿੰਘ ਮੰਡੇਰ

-ਵਿਜੀਲੈਂਸ ਜਾਗਰੂਕਤਾ ਸਪਤਾਹ ਤਹਿਤ ਕਰਵਾਇਆ ਵਿਸ਼ਾਲ ਸੈਮੀਨਾਰ

ਹੁਸ਼ਿਆਰਪੁਰ

'ਭ੍ਰਿਸ਼ਟਾਚਾਰ ਵਿਰੁੱਧ ਚੌਕਸੀ : ਸਾਡੀ ਸਾਂਝੀ ਜ਼ਿੰਮੇਵਾਰੀ' ਥੀਮ ਤਹਿਤ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਵੱਲੋਂ ਜ਼ਿਲ੍ਹੇ ਵਿਚ ਵਿਜੀਲੈਂਸ ਜਾਗਰੂਕਤਾ ਸਪਤਾਹ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਜ਼ਿਲ੍ਹੇ ਭਰ ਵਿੱਚ 2 ਨਵੰਬਰ ਤੱਕ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਸਬੰਧ ਵਿੱਚ ਅੱਜ ਉਪ-ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਮਨਦੀਪ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਇੱਕ ਵਿਸ਼ਾਲ ਸੈਮੀਨਾਰ ਕਰਵਾਇਆ ਗਿਆ। ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ, ਰੇਂਜ ਜਲੰਧਰ ਹਰਪ੍ਰੀਤ ਸਿੰਘ ਮੰਡੇਰ ਨੇ ਇਸ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ, ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ‘ਤੇ ਮਿਹਨਤ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਅਤੇ ਭ੍ਰਿਸ਼ਟਾਚਾਰ ਰੋਕਣ ਸਬੰਧੀ ਸਹੁੰ ਚੁਕਾਈ।

ਵਿਜੀਲੈਂਸ ਬਿਊਰੋ ਦੀ ਕਾਰਜਸ਼ੈਲੀ ਦੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਕੋਈ ਸਰਕਾਰੀ ਕੰਮ ਕਰਨ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ, ਤਾਂ ਇਸ ਸਬੰਧੀ ਤੁਸੀਂ ਵਿਜੀਲੈਂਸ ਬਿਊਰੋ ਪਾਸ ਸ਼ਿਕਾਇਤ ਕਰ ਸਕਦੇ ਹੋ ਜਾਂ ਉਸ ਅਧਿਕਾਰੀ/ਕਰਮਚਾਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਵਿਜੀਲੈਂਸ ਵਿਭਾਗ ਪਾਸ ਗ੍ਰਿਫ਼ਤਾਰ ਕਰਵਾ ਸਕਦੇ ਹੋ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਭ੍ਰਿਸ਼ਟਾਚਾਰ ਸਬੰਧੀ ਸ਼ਿਕਾਇਤ ਵਿਜੀਲੈਂਸ ਬਿਊਰੋ ਦੇ ਟੋਲ ਫਰੀ ਨੰਬਰ 1800-1800-1000, ਐਂਟੀ ਕਰੱਪਸ਼ਨ ਐਕਸ਼ਨ ਲਾਈਨ ਨੰਬਰ 95012-00200 ਅਤੇ ਵੈੱਬਸਾਈਟ www.vigilancebureau.punjab.gov.in ‘ਤੇ ਦਰਜ ਕਰਵਾ ਸਕਦਾ ਹੈ। ਇਸ ਮੌਕੇ ਵਿਜੀਲੈਂਸ ਵਿਭਾਗ ਨੂੰ ਭ੍ਰਿਸ਼ਟਾਚਾਰ ਸਬੰਧੀ ਇਤਲਾਹ ਦੇਣ ਸਬੰਧੀ ਟੋਲ ਫ੍ਰੀ ਨੰਬਰ,ਐਕਸ਼ਨ ਹੈਲਪ ਲਾਈਨ ਨੰਬਰ, ਡੀ.ਐਸ.ਪੀ ਵਿਜੀਲੈਂਸ ਹੁਸ਼ਿਆਰਪੁਰ ਦਾ ਨੰਬਰ ਅਤੇ ਐਸ.ਐਸ.ਪੀ ਵਿਜੀਲੈਂਸ ਰੇਂਜ ਜਲੰਧਰ ਦੇ ਸੰਪਰਕ ਨੰਬਰਾਂ ਵਾਲੇ ਪੈਂਫਲਿਟ ਵੀ ਵੰਡੇ ਗਏ।

ਉਪ-ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਮਨਦੀਪ ਸਿੰਘ ਵੱਲੋਂ ਇਸ ਸੈਮੀਨਰ ਵਿਚ ਸ਼ਾਮਿਲ ਕਾਲਜ ਦੇ ਪ੍ਰਿਸੀਪਲ, ਸਮੂਹ ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਭ੍ਰਿਸ਼ਟਾਚਾਰ ਵਿਰੁੱਧ ਲੜਨ ਵਿਚ ਇਕਜੁੱਟ ਹੋ ਕੇ ਦੇਸ਼ ਪ੍ਰਤੀ ਵਚਨਬੱਧ ਰਹਿਣ ਲਈ ਜਾਗਰੂਕ ਹੋ ਕੇ ਵਿਜੀਲੈਂਸ ਬਿਊਰੋ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ।

ਇਸ ਮੌਕੇ ਐਸ.ਪੀ ਮੇਜਰ ਸਿੰਘ, ਐਸ.ਪੀ ਮਨੋਜ ਠਾਕੁਰ ਤੂੰ ਇਲਾਵਾ ਸਰਕਾਰੀ ਵੱਖ-ਵੱਖ ਸਰਕਾਰੀ ਮਹਿਕਮਿਆਂ ਦੇ ਅਧਿਕਾਰੀ/ਕਰਮਚਾਰੀ, ਪ੍ਰਿਸੀਪਲ ਖ਼ਾਲਸਾ ਕਾਲਜ ਮਾਹਿਲਪੁਰ ਪਰਵਿੰਦਰ ਸਿੰਘ, ਕਾਲਜ ਦਾ ਸਟਾਫ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Address

Hoshiarpur
146001

Alerts

Be the first to know and let us send you an email when Khabar hoshirapur posts news and promotions. Your email address will not be used for any other purpose, and you can unsubscribe at any time.

Contact The Business

Send a message to Khabar hoshirapur:

Share