13/10/2025
15 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦੇਵਾਂਗੇ ਜ਼ਿਲ੍ਹਾ ਪੱਧਰੀ ਧਰਨਾ-ਰਣ ਸਿੰਘ ਚੱਠਾ
ਪਰਾਲੀ ਦੀ ਸਾਂਭ ਸੰਭਾਲ ਲਈ ਮੁਆਵਜ਼ਾ ਨਾ ਦਿੱਤਾ ਤਾਂ ਕਿਸਾਨ ਅੱਗ ਲਾਉਣ ਲਈ ਹੋਣਗੇ ਮਜਬੂਰ-ਚੱਠਾ
ਦਿੜ੍ਹਬਾ ਮੰਡੀ,13 ਅਕਟੂਬਰ ਸਤਪਾਲ ਖਡਿਆਲ
ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਵੱਲੋਂ 15 ਅਕਤੂਬਰ ਨੂੰ ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਦੇਸ਼ ਭਰ ਵਿੱਚ ਜਿਲ੍ਹਾ ਹੈਡ ਕੁਆਰਟਰਾਂ ਤੇ ਧਰਨੇ ਦੇ ਕੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪਣ ਦਾ ਐਲਾਨ ਕੀਤਾ ਗਿਆ ਹੈ ਜਿਸ ਦੇ ਤਹਿਤ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਅੱਗੇ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਜਾਵੇਗਾ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੀ ਦੇਸ਼ ਦੇ ਕਨਵੀਨਰ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਹੋਈ ਮੀਟਿੰਗ ਚ ਐਲਾਨ ਕੀਤਾ ਗਿਆ ਹੈ ਕਿ ਹੜਾਂ ਦੌਰਾਨ ਖਰਾਬ ਹੋਈਆਂ ਫਸਲਾਂ ਤੇ ਮਕਾਨਾਂ, ਪਸ਼ੂਆਂ ਆਦਿ ਦੇ ਨੁਕਸਾਨ ਦੀ ਪੂਰਤੀ ਲਈ ਵੱਧ ਤੋਂ ਵੱਧ ਮੁਆਵਜ਼ਾ ਦੇਣ,ਚੀਨੀ ਵਾਇਰਸ ਨਾਲ ਖਰਾਬ ਹੋਈ ਝੋਨੇ ਦੀ ਫਸਲ ਦੀ ਸਪੈਸ਼ਲ ਗਿਰਦਾਵਰੀ ਕਰਾ ਕੇ ਮੁਆਵਜ਼ਾ ਦੇਣ,ਝੋਨਾ ,ਬਾਜਰਾ ,ਮੂੰਗੀ ,ਨਰਮਾ ਆਦਿ ਫਸਲਾਂ ਦੀ ਨਿਰਧਾਰਤ ਮੁੱਲ ਤੇ ਖਰੀਦ ਯਕੀਨੀ ਬਣਾਉਣਾ, ਪਰਾਲੀ ਦੀ ਸਾਂਭ ਸੰਭਾਲ ਲਈ ਕਿਸਾਨਾਂ ਨੂੰ ਸੁਪਰੀਮ ਕੋਰਟ ਦੇ ਫੈਸਲੇ ਮੁਤਾਬਿਕ 100 ਰੁਪਏ ਕੁਇੰਟਲ ਬੋਨਸ ਦੇਣ ਅਤੇ ਛੋਟੇ ਕਿਸਾਨਾਂ ਨੂੰ ਮੁਫਤ ਮਸੀਨਰੀ ਮੁਹੱਈਆ ਕਰਾਉਣ ਦੀ ਮੰਗ ਨੂੰ ਲੈ ਕੇ ਐਸਕੇਐਮ ਗੈਰ ਸਿਆਸੀ ਵੱਲੋਂ ਦੇਸ਼ ਭਰ ਵਿੱਚ ਜ਼ਿਲ੍ਹਾ ਹੈੱਡ ਕੁਆਰਟਰਾਂ ਤੇ ਵੱਡੇ ਇਕੱਠ ਕਰਕੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ । ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਜੇਕਰ ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਮੁਤਾਬਿਕ ਪਰਾਲੀ ਦੀ ਸਾਂਭ ਸੰਭਾਲ ਲਈ ਕਿਸਾਨਾਂ ਨੂੰ ਮੁਆਵਜ਼ਾ ਜਾਂ ਮੁਫਤ ਮਸ਼ੀਨਰੀ ਮਹੱਈਆ ਨਹੀਂ ਕਰਾਉਂਦੀ ਤਾਂ ਪਰਾਲੀ ਨੂੰ ਅੱਗ ਲਾਉਣਾ ਕਿਸਾਨਾਂ ਦੀ ਮਜਬੂਰੀ ਬਣ ਜਾਂਦਾ ਹੈ ਤੇ ਜੇਕਰ ਫਿਰ ਸਰਕਾਰ ਜਾਂ ਪ੍ਰਸ਼ਾਸਨ ਉਨਾਂ ਕਿਸਾਨਾਂ ਨੂੰ ਤੰਗ ਪਰੇਸ਼ਾਨ ਕਰਦਾ ਹੈ ਤਾਂ ਉਨਾਂ ਦਾ ਸਾਥ ਦੇਣਾ ਸਾਡੀ ਜਿੰਮੇਵਾਰੀ ਬਣ ਜਾਂਦੀ ਹੈ । ਇਸ ਮੌਕੇ ਕੇਵਲ ਸਿੰਘ ਜਵੰਧਾ, ਰਾਮਫਲ ਸਿੰਘ ਜਲੂਰ , ਭੂਰਾ ਸਿੰਘ ਸਲੇਮਗੜ੍ਹ, ਦਲੇਲ ਸਿੰਘ ਚੱਠਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ ।