Bilga News Online

Bilga News Online Contact information, map and directions, contact form, opening hours, services, ratings, photos, videos and announcements from Bilga News Online, Media/News Company, Jalandhar.

10/09/2025

10 ਸਤੰਬਰ ਦਰਿਆ ਬੰਨ੍ਹ ਸੰਗੋਵਾਲ ਦੀ ਮੌਜੂਦਾ ਸਥਿਤੀ।

10/09/2025

‘ਆਪ’, ਕਾਂਗਰਸ ਅਤੇ SAD ਵੱਲੋਂ ਪੈਕੇਜ ਨਾਕਾਫ਼ੀ ਕਰਾਰ
ਸੂਬਾ ਸਰਕਾਰ ਨੇ ਹੜ੍ਹਾਂ ਕਾਰਨ ਸੂਬੇ ’ਚ 13,000 ਕਰੋੜ ਦੇ ਨੁਕਸਾਨ ਦਾ ਅੰਦਾਜ਼ਾ ਲਿਆ ਹੈ। ਹੜ੍ਹਾਂ ਕਾਰਨ ਕੁੱਲ 2,064 ਪਿੰਡ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ’ਚ ਸਭ ਤੋਂ ਵੱਧ ਗੁਰਦਾਸਪੁਰ ਜ਼ਿਲ੍ਹੇ ’ਚ ਹਨ, ਜਿਨ੍ਹਾਂ ਦੀ ਗਿਣਤੀ 329 ਹੈ।
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਹਰਦੀਪ ਸਿੰਘ ਖੁੱਡੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਤੋਂ ਪੰਜਾਬ ਦੇ 60 ਹਜ਼ਾਰ ਕਰੋੜ ਰੁਪਏ ਦੇ ਬਕਾਇਆ ਅਤੇ 20 ਹਜ਼ਾਰ ਕਰੋੜ ਰੁਪਏ ਹੜ੍ਹਾਂ ਦੇ ਨੁਕਸਾਨ ਦੇ ਜਾਰੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਜਦੋਂ ਕਿ ਪ੍ਰਧਾਨ ਮੰਤਰੀ ਵੱਲੋਂ ਸਿਰਫ਼ 1600 ਕਰੋੜ ਰੁਪਏ ਦਿੱਤੇ ਗਏ ਹਨ।

‘ਆਪ’ ਤੇ ਕਾਂਗਰਸ ਅਤੇ ਸ਼੍ਰੋ.ਅ.ਦ.ਬ ਵੱਲੋਂ ਪੈਕੇਜ ਨਾਕਾਫ਼ੀ ਕਰਾਰ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਸੂਬੇ ਨਾਲ ਪੱਖਪਾਤੀ ਰਵੱਈਆ ਅਪਣਾਇਆ ਗਿਆ ਹੈ।ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਹੈ।
ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਜਾਰੀ ਕੀਤੀ ਪੰਜਾਬ ਲਈ ਰਾਹਤ ਰਾਸ਼ੀ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਇਕ ‘ਬੇਰਹਿਮ ਮਜ਼ਾਕ’ ਹੈ।
ਰਾਜਿੰਦਰ ਸਿੰਘ ਬਿਲਗਾ
10 ਸਤੰਬਰ 2025

ਸੀਪੀ ਰਾਧਾਕ੍ਰਿਸ਼ਨਨ ਚੁਣੇ ਗਏ ਭਾਰਤ ਦੇ 15ਵੇਂ ਉਪ ਰਾਸ਼ਟਰਪਤੀ, ਆਰਐੱਸਐੱਸ ਦੇ ਮੈਂਬਰ ਰਹੇ ਰਾਧਾਕ੍ਰਿਸ਼ਨਨ ਕਿਵੇਂ ਵੱਡੇ ਅਹੁਦੇ ਤੱਕ ਪਹੁੰਚੇ।
09/09/2025

ਸੀਪੀ ਰਾਧਾਕ੍ਰਿਸ਼ਨਨ ਚੁਣੇ ਗਏ ਭਾਰਤ ਦੇ 15ਵੇਂ ਉਪ ਰਾਸ਼ਟਰਪਤੀ, ਆਰਐੱਸਐੱਸ ਦੇ ਮੈਂਬਰ ਰਹੇ ਰਾਧਾਕ੍ਰਿਸ਼ਨਨ ਕਿਵੇਂ ਵੱਡੇ ਅਹੁਦੇ ਤੱਕ ਪਹੁੰਚੇ।

09/09/2025

ਆਟੋ ਤੇ ਦਿਲ ਦਹਿਲਾਉਣ ਵਾਲੀ ਘਟਨਾ

09/09/2025

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਲਈ ਰਾਹਤ ਪੈਕੇਜ 1600 ਕਰੋੜ ਦਾ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਹੜ੍ਹ ਪੀੜਤਾਂ ਨਾਲ ਕੀਤੀ ਗੱਲਬਾਤ ਇਸ ਸਮੇਂ ਭਾਜਪਾ ਦੀ ਲੀਡਰਸ਼ਿਪ ਵੀ ਮੌਜੂਦ ਸੀ।
09/09/2025

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਹੜ੍ਹ ਪੀੜਤਾਂ ਨਾਲ ਕੀਤੀ ਗੱਲਬਾਤ ਇਸ ਸਮੇਂ ਭਾਜਪਾ ਦੀ ਲੀਡਰਸ਼ਿਪ ਵੀ ਮੌਜੂਦ ਸੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
09/09/2025

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ

09/09/2025

ਸੁਖਬੀਰ ਬਾਦਲ ਬਾਰੇ ਇੰਦਰਜੀਤ ਕੌਰ ਮਾਨ ਦਾ ਬਿਆਨ

09/09/2025

ਪ੍ਰਧਾਨ ਮੰਤਰੀ ਮੋਦੀ ਵਲੋਂ ਹਿਮਾਚਲ ਲਈ 1500 ਕਰੋੜ ਰੁਪਏ ਦਾ ਐਲਾਨ

ਜਥੇਦਾਰ ਗੜਗੱਜ ਨੇ ਹੜ੍ਹਾਂ ਦੌਰਾਨ ਸੇਵਾਵਾਂ ਨਿਭਾਅ ਰਹੀਆਂ ਸਿੱਖ ਜਥੇਬੰਦੀਆਂ, ਸੰਸਥਾਵਾਂ ਅਤੇ ਕਲਾਕਾਰਾਂ ਨੂੰ 13 ਸਤੰਬਰ ਨੂੰ ਵਿਸ਼ੇਸ਼ ਇਕੱਤਰਤਾ ...
09/09/2025

ਜਥੇਦਾਰ ਗੜਗੱਜ ਨੇ ਹੜ੍ਹਾਂ ਦੌਰਾਨ ਸੇਵਾਵਾਂ ਨਿਭਾਅ ਰਹੀਆਂ ਸਿੱਖ ਜਥੇਬੰਦੀਆਂ, ਸੰਸਥਾਵਾਂ ਅਤੇ ਕਲਾਕਾਰਾਂ ਨੂੰ 13 ਸਤੰਬਰ ਨੂੰ ਵਿਸ਼ੇਸ਼ ਇਕੱਤਰਤਾ ਵਿੱਚ ਪਹੁੰਚਣ ਦਾ ਸੱਦਾ ਦਿੱਤਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਇਸ ਸਮੇਂ ਹੜ੍ਹਾਂ ਦੀ ਗੰਭੀਰ ਸਥਿਤੀ ਵਿਚੋਂ ਗੁਜ਼ਰ ਰਿਹਾ ਹੈ ਅਤੇ ਸੂਬੇ ਦੇ ਲੋਕਾਂ ਨੂੰ ਫੌਰੀ ਰਾਹਤ ਦੇਣ ਲਈ ਸਮੂਹ ਸਿੱਖ ਜਥੇਬੰਦੀਆਂ, ਸੰਸਥਾਵਾਂ, ਸਮੂਹਾਂ, ਸ਼ਖ਼ਸੀਅਤਾਂ ਤੇ ਪੰਜਾਬੀ ਅਦਾਕਾਰਾਂ ਤੇ ਕਲਾਕਾਰਾਂ ਨੇ ਚੰਗੀ ਭੂਮਿਕਾ ਨਿਭਾਈ ਹੈ, ਉਹ ਸ਼ਲਾਘਾਯੋਗ ਹੈ ਅਤੇ ਇਸ ਨਾਲ ਸਿੱਖ ਗੁਰੂ ਸਾਹਿਬਾਨ ਦੇ ਨਾਮ ਉੱਤੇ ਵੱਸਦੀ ਧਰਤ ਪੰਜਾਬ ਦੀ ਚੜ੍ਹਦੀ ਕਲਾ ਦਾ ਸੰਦੇਸ਼ ਦੇਸ਼ ਦੁਨੀਆ ਵਿਚ ਗਿਆ ਹੈ
ਜਥੇਦਾਰ ਗੜਗੱਜ ਨੇ ਕਿਹਾ ਕਿ ਪੰਜਾਬ ਅੰਦਰ ਮੌਜੂਦਾ ਹੜ੍ਹਾਂ ਦੀ ਸਥਿਤੀ ਵਿਚ ਰਾਹਤ ਕਾਰਜ ਤੇ ਸੇਵਾਵਾਂ ਨਿਭਾਅ ਰਹੀਆਂ ਸਮੂਹ ਸਿੱਖ ਜਥੇਬੰਦੀਆਂ, ਸੰਸਥਾਵਾਂ, ਸਮੂਹਾਂ, ਸ਼ਖ਼ਸੀਅਤਾਂ, ਪੰਜਾਬੀ ਅਦਾਕਾਰਾਂ ਤੇ ਕਲਾਕਾਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਇਸ ਮਸਲੇ ਉੱਤੇ ਸੰਜੀਦਾ ਵਿਚਾਰ ਲਈ ਇਕ ਵਿਸ਼ੇਸ਼ ਇਕੱਤਰਤਾ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। ਇਕੱਤਰਤਾ ਬਾਰੇ ਜਾਣਕਾਰੀ ਦਿੰਦਿਆਂ ਸਕੱਤਰੇਤ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਕਿਹਾ ਕਿ ਇਹ ਇਕੱਤਰਤਾ 13 ਸਤੰਬਰ ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਸੰਸਥਾ ਇਕੱਤਰਤਾ ਵਿਚ ਆਪਣਾ ਕੇਵਲ ਇਕ ਨੁਮਾਇੰਦਾ ਹੀ ਭੇਜੇ ਤਾਂ ਜੋ ਲੋੜ ਅਨੁਸਾਰ ਸਮੁੱਚੇ ਸੇਵਾ ਤੇ ਰਾਹਤ ਕਾਰਜ ਸੁਚਾਰੂ ਤੇ ਸੰਗਠਿਤ ਰੂਪ ਵਿਚ ਜਾਰੀ ਰਹਿਣ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣ ਲਈ ਗੱਗਲ ਹਵਾਈ ਅੱਡੇ ਪੁੱਜੇ। ਇਥੇ ਪੁੱਜਣ ’ਤੇ ਮੁੱਖ ਮੰਤਰੀ ਸੁਖਵਿੰਦਰ ਸਿੰ...
09/09/2025

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣ ਲਈ ਗੱਗਲ ਹਵਾਈ ਅੱਡੇ ਪੁੱਜੇ। ਇਥੇ ਪੁੱਜਣ ’ਤੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਤੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਮੁੱਖ ਮੰਤਰੀ ਨੇ ਟਵੀਟ ਕਰ ਕਿਹਾ ਕਿ ਅੱਜ ਮੈਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦਾ ਸਵਾਗਤ ਕੀਤਾ, ਜੋ ਧਰਮਸ਼ਾਲਾ ਵਿਚ ਆਫ਼ਤ ਪ੍ਰਭਾਵਿਤ ਖੇਤਰਾਂ ਦਾ ਨਿਰੀਖਣ ਕਰਨ ਆਏ ਸਨ।

Address

Jalandhar

Telephone

+918528524511

Website

Alerts

Be the first to know and let us send you an email when Bilga News Online posts news and promotions. Your email address will not be used for any other purpose, and you can unsubscribe at any time.

Contact The Business

Send a message to Bilga News Online:

Share