Khabra Punjab Diyan

Khabra Punjab Diyan We are serving News, Views & Entertainments from all over Punjab.

12/09/2026

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਮੈਡੀਕਲ ਸਟੋਰ ਤੇ ਛਾਪੇਮਾਰੀ ਦੋਰਾਨ 8800 ਪ੍ਰੈਗਾਬੈਲਿਨ ਕੈਪਸੂਲ ਬਰਾਮਦ ਅਤੇ 1 ਦੋਸ਼ੀ ਨੂੰ ਕਾਬੂ ਕੀਤਾ ਗਿਆ ।

04/09/2026

ਕਮਿਸ਼ਨਰੇਟ ਪੁਲਿਸ ਜਲੰਧਰ ਦੇ ਦੀਪ ਨਗਰ ਨਾਲ ਲੱਗਦੇ ਚੌਂਕ ਨਜਦੀਕ ਟ੍ਰੈਫਿਕ ਕਰਮਚਾਰੀ ਵੱਲੋਂ ਟਰੱਕ ਡਰਾਈਵਰ ਨਾਲ ਕੀਤੀ ਬਦਸਲੂਕੀ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ACP

04/09/2026

ਕਮਿਸ਼ਨਰੇਟ ਪੁਲਿਸ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 4 ਅਧੀਨ ਪੈਂਦੇ ਮੁਹੱਲਾ ਇਸਲਾਮਾਬਾਦ ਵਿਖੇ ਸ਼੍ਰੀ ਹਨੂਮਾਨ ਜੀ ਦੇ ਮੰਦਿਰ ਵਿੱਚ ਹੋਈ ਚੋਰੀ ਦੇ ਮਾਮਲੇ ਵਿੱਚ ਜਾਣਕਾਰੀ ਦਿੰਦੇ ਹੋਏ ADCP

04/09/2026

ਕਮਿਸ਼ਨਰੇਟ ਪੁਲਿਸ ਜਲੰਧਰ ਦੇ ਥਾਣਾ ਬਸਤੀ ਬਾਵਾ ਖੇਲ ਆਉਂਦੀ ਨਹਿਰ ਵਿੱਚੋ 15-20 ਸਾਲ ਦੀ ਲੜਕੀ ਦੀ ਲਾਸ਼ ਮਿਲਣ ਦੇ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ACP WEST

03/09/2026

ਕਮਿਸ਼ਨਰੇਟ ਪੁਲਿਸ ਜਲੰਧਰ ਦੇ ਥਾਣਾ ਬਸਤੀ ਬਾਵਾ ਖੇਲ ਅਧੀਨ ਆਉਂਦੇ ਸਰਜੀਕਲ ਕੰਪਲੈਕਸ ਇਲਾਕੇ ਵਿੱਚ ਸਥਿਤ ਗੱਦਿਆਂ ਦੀ ਇੱਕ ਫੈਕਟਰੀ ਵਿੱਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਤੁਰੰਤ ਮੌਕੇ ’ਤੇ ਪਹੁੰਚੀਆਂ ਅਤੇ ਸਾਂਝੇ ਯਤਨਾਂ ਨਾਲ ਅੱਗ ’ਤੇ ਕਾਬੂ ਪਾ ਲਿਆ ਗਿਆ।

ਅੱਗ ਲੱਗਣ ਕਾਰਨ ਇੱਕ ਵਿਅਕਤੀ ਜ਼ਖ਼ਮੀ ਹੋਇਆ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਹ ਜੇਰੇ ਇਲਾਜ ਹੈ।

ਘਟਨਾ ਸਬੰਧੀ ਪੁਲਿਸ ਵੱਲੋਂ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ। ਮਾਮਲੇ ਸਬੰਧੀ ਹੋਰ ਕੋਈ ਵੀ ਜਾਣਕਾਰੀ ਸਾਹਮਣੇ ਆਉਣ ’ਤੇ ਉਹ ਤੁਹਾਡੇ ਨਾਲ ਸਾਂਝੀ ਕੀਤੀ ਜਾਵੇਗੀ।

03/09/2026

ਜਲੰਧਰ, 03 ਸਤੰਬਰ 2026: ਸ੍ਰੀ ਮਨਮੋਹਨ ਸਿੰਘ, ਪੀ.ਪੀ.ਐਸ., ਏ.ਸੀ.ਪੀ. ਮਾਡਲ ਟਾਊਨ, ਜਲੰਧਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 7 ਅਧੀਨ ਆਉਂਦੇ ਮੁਹੱਲਾ ਸੁਦਾਮਾ ਵਿਹਾਰ ਵਿਖੇ ਇੱਕ ਵਿਅਕਤੀ ਵੱਲੋਂ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕੰਟਰੋਲ ਰੂਮ ਰਾਹੀਂ ਪੁਲਿਸ ਨੂੰ ਸੂਚਨਾ ਪ੍ਰਾਪਤ ਹੋਈ, ਜਿਸ ’ਤੇ ਥਾਣਾ ਡਵੀਜ਼ਨ ਨੰਬਰ 7 ਦੇ ਐਸ.ਐਚ.ਓ. ਸਮੇਤ ਪੁਲਿਸ ਪਾਰਟੀਆਂ ਵੱਲੋਂ ਤੁਰੰਤ ਮੌਕੇ ’ਤੇ ਪਹੁੰਚ ਕੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਗਿਆ।

ਮੌਕੇ ’ਤੇ ਮ੍ਰਿਤਕ ਦੇ ਭਤੀਜੇ ਨੇ ਪੁਲਿਸ ਨੂੰ ਦੱਸਿਆ ਕਿ ਮ੍ਰਿਤਕ ਘਰ ਵਿੱਚ ਇਕੱਲਾ ਰਹਿੰਦਾ ਸੀ। ਉਸ ਦੀ ਪਤਨੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਅਤੇ ਉਹ ਲੇਬਰ ਦਾ ਕੰਮ ਕਰਦਾ ਸੀ।

ਪੁਲਿਸ ਵੱਲੋਂ ਮੌਕੇ ’ਤੇ ਕੀਤੇ ਮੁੱਢਲੇ ਮੁਆਇਨੇ ਦੇ ਆਧਾਰ ’ਤੇ ਮਾਮਲਾ ਆਤਮਹੱਤਿਆ ਦਾ ਜਾਪਦਾ ਹੈ। ਇਸ ਸਬੰਧੀ ਪੁਲਿਸ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਮਾਮਲੇ ਸਬੰਧੀ ਹੋਰ ਤੱਥ ਸਾਹਮਣੇ ਆਉਣ ’ਤੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

02/09/2026

जालंधर CIA स्टाफ द्वारा ड्रग रैकेट का भंडाफोड़, 34.5 किलो चरस बरामद

02/09/2026

ਜਲੰਧਰ, 02 ਸਤੰਬਰ 2026:

ਸ਼੍ਰੀ ਮੁਖਤਿਆਰ ਰਾਏ, PPS, ADCP City-1, ਜਲੰਧਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 4 ਦੇ ਅਧੀਨ ਆਉਂਦੇ ਕੇਸਰ ਪੈਟਰੋਲ ਪੰਪ ਦੇ ਬਾਹਰ ਅੱਜ ਸ਼ਾਮ ਕਰੀਬ 8:30 ਵਜੇ ਇੱਕ ਵਿਅਕਤੀ ਆਪਣੀ ਕਾਰ ਦਾ ਪੰਚਰ ਲਗਵਾ ਰਿਹਾ ਸੀ। ਇਸ ਦੌਰਾਨ ਇੱਕ ਵਿਅਕਤੀ ਵੱਲੋਂ ਉਸਦੀ ਕਾਰ ਵਿੱਚੋਂ ਪੈਸੇ ਕੱਢ ਕੇ ਮੌਕੇ ਤੋਂ ਫ਼ਰਾਰ ਹੋਣ ਦੀ ਘਟਨਾ ਸਾਹਮਣੇ ਆਈ ਹੈ।

ਘਟਨਾ ਸਬੰਧੀ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਆਸ-ਪਾਸ ਲੱਗੇ CCTV ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਟੈਕਨੀਕਲ ਤਰੀਕੇ ਨਾਲ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਘਟਨਾ ਵਿੱਚ ਸ਼ਾਮਲ ਵਿਅਕਤੀ ਦੀ ਪਛਾਣ ਕਰਕੇ ਉਸਨੂੰ ਕਾਬੂ ਕੀਤਾ ਜਾ ਸਕੇ।

ਇਸ ਸਬੰਧੀ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਨੂੰ ਜਲਦ ਕਾਬੂ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਵਾਹਨਾਂ ਵਿੱਚ ਕੀਮਤੀ ਸਮਾਨ ਜਾਂ ਨਕਦੀ ਬਿਨਾਂ ਨਿਗਰਾਨੀ ਨਾ ਛੱਡਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ।

01/09/2026
31/08/2026

ਬਾਬਾ ਕਾਹਨ ਦਾਸ ਨਗਰ ਵਿਖੇ ਨਜਾਇਜ਼ ਸ਼ਰਾਬ ਸਬੰਧੀ ਛਾਪੇਮਾਰੀ ਦੌਰਾਨ ਵਾਪਰੀ ਘਟਨਾ ਬਾਰੇ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਤੱਥਾਂ ਦੀ ਸਪੱਸ਼ਟੀਕਰਨ

ਜਲੰਧਰ: ਸ਼੍ਰੀ ਆਤਿਸ਼ ਭਾਟੀਆ PPS, ACP West, Jalandhar ਵੱਲੋਂ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਥਾਣਾ ਬਸਤੀ ਬਾਵਾ ਖੈਲ ਦੇ ਅਧੀਨ ਆਉਂਦੇ ਬਾਬਾ ਕਾਹਨ ਦਾਸ ਨਗਰ ਵਿਖੇ ਨਜਾਇਜ਼ ਸ਼ਰਾਬ ਦੀ ਵਿਕਰੀ/ਸਟੋਰੇਜ ਸਬੰਧੀ ਛਾਪੇਮਾਰੀ ਕੀਤੀ ਗਈ ਸੀ। ਇਸ ਛਾਪੇਮਾਰੀ ਦੌਰਾਨ ਨਜਾਇਜ਼ ਸ਼ਰਾਬ ਦੀ ਕਾਫ਼ੀ ਮਾਤਰਾ ਵਿੱਚ ਬਰਾਮਦਗੀ ਕੀਤੀ ਗਈ।

ਪੁਲਿਸ ਕਾਰਵਾਈ ਦੌਰਾਨ ਕੁਝ ਵਿਅਕਤੀ ਮੌਕੇ ’ਤੇ ਇਕੱਠੇ ਹੋ ਗਏ ਅਤੇ ਉਨ੍ਹਾਂ ਵੱਲੋਂ ਹੁਲੜਬਾਜ਼ੀ ਕਰਦਿਆਂ ਪੁਲਿਸ ਦੇ ਸਰਕਾਰੀ ਕੰਮਕਾਜ ਵਿੱਚ ਵਿਘਨ ਪਾਇਆ ਗਿਆ। ਇਸ ਸਬੰਧੀ ਥਾਣਾ ਬਸਤੀ ਬਾਵਾ ਖੈਲ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

ਦਰਜ ਮੁਕੱਦਮੇ ਵਿੱਚ 4 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਦਕਿ 13–14 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਤਰਸੇਮ ਲਾਲ ਦੀ ਪਤਨੀ ਬੇਬੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਇਸ ਘਟਨਾ ਸਬੰਧੀ ਸੋਸ਼ਲ ਮੀਡੀਆ ’ਤੇ ਗਲਤ ਅਤੇ ਭ੍ਰਮਿਤ ਕਰਨ ਵਾਲੀ ਜਾਣਕਾਰੀ/ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ**। ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਅਜਿਹੀਆਂ ਅਫ਼ਵਾਹਾਂ ’ਤੇ ਵਿਸ਼ਵਾਸ ਨਾ ਕਰਨ ਅਤੇ ਨਾ ਹੀ ਬਿਨਾਂ ਤਸਦੀਕ ਕੀਤੀ ਜਾਣਕਾਰੀ ਨੂੰ ਅੱਗੇ ਸਾਂਝਾ ਕਰਨ।

ਮੀਡੀਆ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਘਟਨਾ ਸਬੰਧੀ ਕਿਸੇ ਵੀ ਜਾਣਕਾਰੀ ਨੂੰ ਪ੍ਰਕਾਸ਼ਿਤ ਜਾਂ ਸੋਸ਼ਲ ਮੀਡੀਆ ’ਤੇ ਸਾਂਝਾ ਕਰਨ ਤੋਂ ਪਹਿਲਾਂ ਅਧਿਕਾਰਤ ਪੁਲਿਸ ਸਰੋਤਾਂ ਤੋਂ ਤੱਥਾਂ ਦੀ ਪੁਸ਼ਟੀ ਜ਼ਰੂਰ ਕੀਤੀ ਜਾਵੇ।

Address

DAV COLLEGE JALANDHAR
Jalandhar

Alerts

Be the first to know and let us send you an email when Khabra Punjab Diyan posts news and promotions. Your email address will not be used for any other purpose, and you can unsubscribe at any time.

Contact The Business

Send a message to Khabra Punjab Diyan:

Shortcuts

Share