Aamne Saamne.

Aamne Saamne. AAJ TAK AAMNE SAAMNE(http://aajtak aamnesaamne.com) is a PRINT AND SOCIAL jalandhar Punjab India with a good SK Saxena 8146107666

Aamne Saamne �
SK Saxena
Editor 8146107666
Weekly Punjabi/Hindi �ਆਮਨੇ ਸਾਮਨੇ (http://http://newsaamnesaamne.com) was launched on May 05, 2015 Even today
Live TV- Aaj Tak Aamne Saamne
TV- Sabse Fast Aamne Saamne strives to innovate and widen the spectrum of journalism

Aaj Tak Aamne Saamne Liveਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰਗੁਰਦਾਸਪੁਰ  ਵਿਖੇ ਲੱਗੇ 'ਉਮੀਦ ਬਜ਼ਾਰ' (ਅਕਾਂਕਸ਼ਾ ਹੱਟ) ਨੇ ਗ੍ਰਾ...
21/08/2025

Aaj Tak Aamne Saamne Live

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ

ਗੁਰਦਾਸਪੁਰ ਵਿਖੇ ਲੱਗੇ 'ਉਮੀਦ ਬਜ਼ਾਰ' (ਅਕਾਂਕਸ਼ਾ ਹੱਟ) ਨੇ ਗ੍ਰਾਹਕਾਂ ਨੂੰ ਆਪਣੇ ਵੱਲ ਖਿੱਚਿਆ

ਆਮ ਲੋਕਾਂ ਦੇ ਨਾਲ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਉਮੀਦ ਬਜ਼ਾਰ ਵਿੱਚ ਕੀਤੀ ਖ਼ਰੀਦਦਾਰੀ

22 ਅਗਸਤ ਨੂੰ ਵੀ ਸਵੇਰੇ 10:00 ਵਜੇ ਤੋਂ ਰਾਤ 10:00 ਵਜੇ ਤੱਕ ਲੱਗੇਗਾ ਬਜ਼ਾਰ

ਗੁਰਦਾਸਪੁਰ, 21 ਅਗਸਤ (Sonu.Ravinder) - ਭਾਰਤ ਸਰਕਾਰ ਦੇ ਨੀਤੀ ਆਯੋਗ ਵੱਲੋਂ 'ਅਕਾਂਕਸ਼ਾ ਹੱਟ' ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਸ਼ਹਿਰ ਦੇ ਪੁਰਾਣੇ ਬੱਸ ਅੱਡੇ ਵਿੱਚ ਲਗਾਏ ਗਏ 'ਉਮੀਦ ਬਜ਼ਾਰ' ਨੇ ਗ੍ਰਾਹਕਾਂ ਨੂੰ ਆਪਣੇ ਵੱਲ ਖਿੱਚਿਆ ਹੈ। ਤਿੰਨ ਰੋਜ਼ਾ ਇਸ ਉਮੀਦ ਬਜ਼ਾਰ ਵਿੱਚ ਜ਼ਿਲ੍ਹੇ ਦੇ 50 ਸਵੈ ਸਹਾਇਤਾ ਸਮੂਹਾਂ ਨੇ ਆਪਣੇ ਸਟਾਲ ਲਗਾਏ ਹੋਏ ਹਨ ਅਤੇ ਵੱਡੀ ਗਿਣਤੀ ਵਿੱਚ ਗ੍ਰਾਹਕ ਇਨ੍ਹਾਂ ਸਟਾਲਾਂ ਤੋਂ ਸਮਾਨ ਦੀ ਖ਼ਰੀਦਦਾਰੀ ਕਰ ਰਹੇ ਹਨ। ਉਮੀਦ ਬਜ਼ਾਰ ਦੇ ਦੂਸਰੇ ਦਿਨ ਵੀ ਅੱਜ ਵੱਡੀ ਗਿਣਤੀ ਵਿੱਚ ਆਮ ਲੋਕਾਂ ਦੇ ਨਾਲ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਉਮੀਦ ਬਜ਼ਾਰ ਵਿੱਚ ਵੱਡੇ ਪੱਧਰ 'ਤੇ ਖ਼ਰੀਦਦਾਰੀ ਕੀਤੀ।

ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਉਮੀਦ ਬਜ਼ਾਰ ਵਿੱਚ ਜ਼ਿਲ੍ਹੇ ਦੇ 50 ਤੋਂ ਵੱਧ ਸਵੈ ਸਹਾਇਤਾ ਸਮੂਹਾਂ ਅਤੇ ਕਿਸਾਨ ਸਮੂਹਾਂ ਵੱਲੋਂ ਆਪਣੇ ਉਤਪਾਦਾਂ ਨੂੰ ਵੇਚਣ ਲਈ ਸਟਾਲ ਲਗਾਏ ਗਏ ਹਨ। ਇਨ੍ਹਾਂ ਸਟਾਲਾਂ ਵਿੱਚ ਸੂਟ ਤੇ ਫੁਲਕਾਰੀਆਂ, ਪੰਜਾਬੀ ਜੁੱਤੀ, ਔਰਤਾਂ ਦੇ ਹਾਰ-ਸ਼ਿੰਗਾਰ ਦਾ ਸਮਾਨ, ਬੱਚਿਆਂ ਦੇ ਖਿਡੌਣੇ, ਅਚਾਰ, ਮੁਰੱਬੇ, ਹਲਦੀ, ਖਾਣ-ਪੀਣ ਦੇ ਸਮਾਨ ਤੋਂ ਇਲਾਵਾ, ਡੈਕੋਰੇਸ਼ਨ ਦਾ ਸਮਾਨ ਅਤੇ ਹੋਰ ਰੋਜ਼ਾਨਾਂ ਜ਼ਰੂਰਤ ਦਾ ਸਮਾਨ ਵੇਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਜ਼ਾਰ ਵਿੱਚ ਆਉਣ ਵਾਲੇ ਗ੍ਰਾਹਕਾਂ ਲਈ ਖਾਣ-ਪੀਣ ਦੇ ਸਟਾਲ ਵੀ ਲਗਾਏ ਗਏ ਹਨ। ਇਸ ਤੋਂ ਇਲਾਵਾ ਬਜ਼ਾਰ ਦੀ ਰੌਣਕ ਵਿੱਚ ਵਾਧਾ ਕਰਨ ਲਈ ਸੱਭਿਆਚਾਰਕ ਪ੍ਰੋਗਰਾਮ ਦੀ ਵੀ ਪੇਸ਼ਕਾਰੀ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪੁਰਾਣੇ ਬੱਸ ਅੱਡੇ ਗੁਰਦਾਸਪੁਰ ਵਿਖੇ ਉਮੀਦ ਬਜ਼ਾਰ 22 ਅਗਸਤ ਨੂੰ ਵੀ ਸਵੇਰੇ 10:00 ਵਜੇ ਤੋਂ ਰਾਤ 10:00 ਵਜੇ ਤੱਕ ਚੱਲੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਮੀਦ ਬਜ਼ਾਰ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਖ਼ਰੀਦਦਾਰੀ ਕਰਨ ਤਾਂ ਜੋ ਆਪਣੇ ਜ਼ਿਲ੍ਹੇ ਦੀਆਂ ਮਿਹਨਤੀ ਔਰਤਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਮੁੱਲ ਮਿਲ ਸਕੇ।

ਇਸ ਮੌਕੇ ਐੱਸ.ਡੀ.ਐੱਮ. ਕਲਾਨੌਰ ਸ੍ਰੀਮਤੀ ਜਯੋਤਸਨਾ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਦੇ ਨੀਤੀ ਆਯੋਗ ਵੱਲੋਂ ਪੇਂਡੂ ਤੇ ਸ਼ਹਿਰੀ ਖੇਤਰ ਦੇ ਸਵੈ-ਸਹਾਇਤਾ ਸਮੂਹਾਂ ਨੂੰ ਉਤਸ਼ਾਹਿਤ ਕਰਨ ਲਈ ਅਕਾਂਕਸ਼ਾ ਹੱਟ ਪ੍ਰੋਗਰਾਮ ਤਹਿਤ ਉਮੀਦ ਬਜ਼ਾਰ ਜਰੀਏ ਸਵੈ-ਸਹਾਇਤਾ ਸਮੂਹਾਂ ਨੂੰ ਉਨ੍ਹਾਂ ਵੱਲੋਂ ਤਿਆਰ ਕੀਤੇ ਸਮਾਨ ਨੂੰ ਵੇਚਣ ਲਈ ਪਲੇਟਫ਼ਾਰਮ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੇ ਜ਼ਿਲ੍ਹੇ ਵਿੱਚ ਹੁਨਰ ਦੀ ਕੋਈ ਘਾਟ ਨਹੀਂ ਹੈ ਅਤੇ ਉਮੀਦ ਬਜ਼ਾਰ ਦੌਰਾਨ ਸਵੈ-ਸਹਾਇਤਾ ਸਮੂਹਾਂ ਵੱਲੋਂ ਆਪਣੇ ਹੱਥੀਂ ਬਣਾਇਆ ਜੋ ਸਮਾਨ ਵੇਚਿਆ ਜਾ ਰਿਹਾ ਹੈ ਉਹ ਉੱਚ ਮਿਆਰੀ ਤੇ ਬਜ਼ਾਰ ਦੇ ਮੁਕਾਬਲੇ ਕਿਫ਼ਾਇਤੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਇਹ ਕੋਸ਼ਿਸ਼ ਘਰੇਲੂ ਔਰਤਾਂ ਨੂੰ ਰੁਜ਼ਗਾਰ ਨਾਲ ਜੋੜ ਕੇ ਉਨ੍ਹਾਂ ਲਈ ਆਮਦਨ ਦੇ ਨਵੇਂ ਅਵਸਰ ਪੈਦਾ ਕਰਨ ਵਿੱਚ ਸਹਾਈ ਹੋਵੇਗੀ।

ਇਸ ਮੌਕੇ ਮਿਸ਼ਨ ਆਜੀਵਕਾ ਦੇ ਜ਼ਿਲ੍ਹਾ ਮੈਨੇਜਰ ਅਮਰਪਾਲ ਸਿੰਘ, ਡਿਪਟੀ ਮੈਨੇਜਰ ਵਰਿੰਦਰ ਸਿੰਘ, ਬਲਾਕ ਪ੍ਰੋਗਰਾਮ ਮੈਨੇਜਰ ਸਤਿੰਦਰਬੀਰ ਕੌਰ, ਬਲਾਕ ਫੈਲੋ ਡੇਰਾ ਬਾਬਾ ਨਾਨਕ ਸੁਖਮਨ ਦੀਪ ਕੌਰ, ਬਲਾਕ ਫੈਲੋ ਕਲਾਨੌਰ ਬਲਜੀਤ ਕੌਰ, ਡੀ.ਐੱਫ.ਐੱਮ. ਸਿਮਰਜੀਤ ਸਿੰਘ, ਬੀ.ਪੀ.ਐੱਮ. ਸਰੋਵਰ ਕੁੰਡਲ, ਆਲਮਜੀਤ ਸਿੰਘ, ਕੰਨਵਰਦੀਪ ਸਿੰਘ, ਨਵਜੋਤ ਸਿੰਘ, ਅਗਾਂਹਵਧੂ ਕਿਸਾਨ ਦਿਲਬਾਗ ਸਿੰਘ ਚੀਮਾ, ਗੁਰਦਿਆਲ ਸਿੰਘ ਸੱਲੋਪੁਰ ਤੋਂ ਇਲਾਵਾ ਇਲਾਕੇ ਦੇ ਹੋਰ ਮੁਹਤਬਰ ਵੀ ਹਾਜ਼ਰ ਸਨ।

Aaj Tak Aamne Saamne(Sonu.Ravinder)टी.सी. इंटरनेशनल स्कूल के छात्रों अयान बघा (अंडर 6) और ओजस्वी बघा (अंडर 10) ने 10वें ...
21/08/2025

Aaj Tak Aamne Saamne
(Sonu.Ravinder)

टी.सी. इंटरनेशनल स्कूल के छात्रों अयान बघा (अंडर 6) और ओजस्वी बघा (अंडर 10) ने 10वें शॉटोकाई इंडिपेंडेंस कराटे कप में स्वर्ण पदक जीतकर बड़ी उपलब्धि हासिल की है। इस प्रतियोगिता में अपनी प्रतिभा और मेहनत का प्रदर्शन करते हुए इन दोनों छात्रों ने उत्कृष्ट प्रदर्शन किया और स्वर्ण पदक अपने नाम किए।

विद्यालय के अध्यक्ष श्री रवींद्र शर्मा ने अयान और ओजस्वी को इस उपलब्धि पर बधाई दी है। साथ ही उन्होंने छात्रों को खेलों में भी सक्रिय रहने के लिए प्रेरित किया है। उन्होंने कहा कि खेलों में भाग लेना न केवल शारीरिक स्वास्थ्य के लिए महत्वपूर्ण है, बल्कि यह अनुशासन, टीम वर्क और आत्मविश्वास को भी बढ़ावा देता है।

हम अयान और ओजस्वी को इस उपलब्धि के लिए बधाई देते हैं और उनके उज्ज्वल भविष्य की कामना करते हैं। हमें टी.सी. इंटरनेशनल स्कूल में ऐसे होनहार छात्रों पर गर्व है।

Aaj Tak Aamne Saamne Liveਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰਗੁਰਦਾਸਪੁਰ ਦੇ ਪੁਰਾਣੇ ਬੱਸ ਅੱਡੇ ਵਿੱਚ ਤਿੰਨ ਰੋਜ਼ਾ 'ਉਮੀਦ ਬਜ਼ਾ...
20/08/2025

Aaj Tak Aamne Saamne Live

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ

ਗੁਰਦਾਸਪੁਰ ਦੇ ਪੁਰਾਣੇ ਬੱਸ ਅੱਡੇ ਵਿੱਚ ਤਿੰਨ ਰੋਜ਼ਾ 'ਉਮੀਦ ਬਜ਼ਾਰ' (ਅਕਾਂਕਸ਼ਾ ਹੱਟ) ਦਾ ਸ਼ਾਨਦਾਰ ਅਗਾਜ਼

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਐੱਸ.ਐੱਸ.ਪੀ. ਆਦਿੱਤਯ ਨੇ ਉਮੀਦ ਬਜ਼ਾਰ ਦਾ ਉਦਘਾਟਨ ਕੀਤਾ

50 ਤੋਂ ਵੱਧ ਸਵੈ-ਸਹਾਇਤਾ ਸਮੂਹਾਂ ਅਤੇ ਕਿਸਾਨ ਸਮੂਹਾਂ ਨੇ ਉਮੀਦ ਬਜ਼ਾਰ ਵਿੱਚ ਆਪਣੇ ਸਟਾਲ ਲਗਾਏ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਉਮੀਦ ਬਜ਼ਾਰ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਖ਼ਰੀਦ ਕਰਨ ਦੀ ਅਪੀਲ ਕੀਤੀ

20, 21 ਤੇ 22 ਅਗਸਤ ਨੂੰ ਸਵੇਰੇ 10 ਵਜੇ ਤੋਂ ਰਾਤ 11 ਵਜੇ ਤੱਕ ਲੱਗੇਗਾ ਉਮੀਦ ਬਜ਼ਾਰ - ਏ.ਡੀ.ਸੀ.

ਗੁਰਦਾਸਪੁਰ, 20 ਅਗਸਤ (Sonu.Ravinder ) - ਭਾਰਤ ਸਰਕਾਰ ਦੇ ਨੀਤੀ ਆਯੋਗ ਵੱਲੋਂ ਚਲਾਏ ਜਾ ਰਹੇ ਅਕਾਂਕਸ਼ਾ ਹੱਟ ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਵੇਕਲੀ ਪਹਿਲ ਕਰਦਿਆਂ ਗੁਰਦਾਸਪੁਰ ਸ਼ਹਿਰ ਦੇ ਪੁਰਾਣੇ ਬੱਸ ਅੱਡੇ ਵਿੱਚ ਤਿੰਨ ਰੋਜ਼ਾ 'ਉਮੀਦ ਬਜ਼ਾਰ' ਦਾ ਅੱਜ ਸ਼ਾਨਦਾਰ ਅਗਾਜ਼ ਹੋ ਗਿਆ। ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਯ ਵੱਲੋਂ ਅਕਾਂਕਸ਼ਾ ਹੱਟ (ਉਮੀਦ ਬਜ਼ਾਰ) ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਭੁੱਲਰ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ੍ਰੀ ਆਦਿੱਤਯ, ਐੱਸ.ਡੀ.ਐੱਮ ਕਲਾਨੌਰ ਸ੍ਰੀਮਤੀ ਜਯੋਤਸਨਾ ਸਿੰਘ, ਆਰ.ਟੀ.ਏ. ਸ੍ਰੀਮਤੀ ਨਵਜੋਤ ਸ਼ਰਮਾ, ਸਹਾਇਕ ਕਮਿਸ਼ਨਰ ਸ੍ਰੀ ਰੁਪਿੰਦਰਪਾਲ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

'ਉਮੀਦ ਬਜ਼ਾਰ' ਦਾ ਉਦਘਾਟਨ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਅਤੇ ਐੱਸ.ਐੱਸ.ਪੀ. ਸ੍ਰੀ ਆਦਿੱਤਯ ਵੱਲੋਂ ਸਵੈ ਸਹਾਇਤਾ ਸਮੂਹਾਂ ਵੱਲੋਂ ਲਗਾਏ ਗਏ ਸਟਾਲਾਂ ਦਾ ਦੌਰਾ ਕੀਤਾ ਅਤੇ ਓਥੇ ਵੇਚੇ ਜਾ ਰਹੇ ਸਮਾਨ ਬਾਰੇ ਜਾਣਕਾਰੀ ਹਾਸਲ ਕੀਤੀ।

ਇਸ ਮੌਕੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਦੇ ਨੀਤੀ ਆਯੋਗ ਵੱਲੋਂ ਪੇਂਡੂ ਤੇ ਸ਼ਹਿਰੀ ਖੇਤਰ ਦੇ ਸਵੈ-ਸਹਾਇਤਾ ਸਮੂਹਾਂ ਨੂੰ ਉਤਸ਼ਾਹਿਤ ਕਰਨ ਲਈ ਅਕਾਂਕਸ਼ਾ ਹੱਟ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ ਜਿਸ ਤਹਿਤ ਸਵੈ-ਸਹਾਇਤਾ ਸਮੂਹਾਂ ਨੂੰ ਉਨ੍ਹਾਂ ਵੱਲੋਂ ਤਿਆਰ ਕੀਤੇ ਸਮਾਨ ਨੂੰ ਵੇਚਣ ਲਈ ਪਲੇਟਫ਼ਾਰਮ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਹੀਨੇ ਦੇ ਸ਼ੁਰੂ ਵਿੱਚ ਵੀ ਏਥੇ ਦੋ ਰੋਜ਼ਾ ਉਮੀਦ ਬਜ਼ਾਰ ਲਗਾਇਆ ਗਿਆ ਸੀ ਜੋ ਬੇਹੱਦ ਕਾਮਯਾਬ ਰਿਹਾ ਸੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡੇ ਜ਼ਿਲ੍ਹੇ ਵਿੱਚ ਹੁਨਰ ਦੀ ਕੋਈ ਘਾਟ ਨਹੀਂ ਹੈ ਅਤੇ ਅੱਜ ਉਮੀਦ ਬਜ਼ਾਰ ਦੌਰਾਨ ਸਵੈ-ਸਹਾਇਤਾ ਸਮੂਹਾਂ ਵੱਲੋਂ ਆਪਣੇ ਹੱਥੀਂ ਬਣਾਇਆ ਜੋ ਸਮਾਨ ਵੇਚਿਆ ਜਾ ਰਿਹਾ ਹੈ ਉਹ ਉੱਚ ਮਿਆਰੀ ਤੇ ਬਜ਼ਾਰ ਦੇ ਮੁਕਾਬਲੇ ਕਿਫ਼ਾਇਤੀ ਹੈ। ਉਨ੍ਹਾਂ ਕਿਹਾ ਕਿ ਇਹ ਉਮੀਦ ਬਜ਼ਾਰ ਤਿੰਨ ਦਿਨ ਚੱਲੇਗਾ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਹੈ ਕਿ ਉਹ ਇਸ ਬਜ਼ਾਰ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਖ਼ਰੀਦਦਾਰੀ ਕਰਨ ਤਾਂ ਜੋ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਸਵਾਣੀਆਂ ਨੂੰ ਲਾਭ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਜਾਰੀ ਰਹਿਣਗੇ।

ਇਸ ਮੌਕੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਯ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਇਹ ਕੋਸ਼ਿਸ਼ ਘਰੇਲੂ ਔਰਤਾਂ ਨੂੰ ਰੁਜ਼ਗਾਰ ਨਾਲ ਜੋੜ ਕੇ ਉਨ੍ਹਾਂ ਲਈ ਆਮਦਨ ਦੇ ਨਵੇਂ ਅਵਸਰ ਪੈਦਾ ਕਰਨ ਵਿੱਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਸਵਾਣੀਆਂ ਨੂੰ ਸਵੈ-ਸਹਾਇਤਾ ਸਮੂਹਾਂ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਇਸ ਉਮੀਦ ਬਜ਼ਾਰ ਵਿੱਚ 50 ਤੋਂ ਵੱਧ ਸਵੈ ਸਹਾਇਤਾ ਸਮੂਹਾਂ ਅਤੇ ਕਿਸਾਨ ਸਮੂਹਾਂ ਵੱਲੋਂ ਆਪਣੇ ਉਤਪਾਦਾਂ ਨੂੰ ਵੇਚਣ ਲਈ ਸਟਾਲ ਲਗਾਏ ਹਨ। ਇਨ੍ਹਾਂ ਸਟਾਲਾਂ ਵਿੱਚ ਸੂਟ ਤੇ ਫੁਲਕਾਰੀਆਂ, ਪੰਜਾਬੀ ਜੁੱਤੀ, ਔਰਤਾਂ ਦੇ ਹਾਰ-ਸ਼ਿੰਗਾਰ ਦਾ ਸਮਾਨ, ਬੱਚਿਆਂ ਦੇ ਖਿਡੌਣੇ, ਅਚਾਰ, ਮੁਰੱਬੇ, ਹਲਦੀ, ਖਾਣ-ਪੀਣ ਦੇ ਸਮਾਨ ਤੋਂ ਇਲਾਵਾ, ਡੈਕੋਰੇਸ਼ਨ ਦਾ ਸਮਾਨ ਅਤੇ ਹੋਰ ਰੋਜ਼ਾਨਾਂ ਜ਼ਰੂਰਤ ਦਾ ਸਮਾਨ ਵੇਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਜ਼ਾਰ ਵਿੱਚ ਆਉਣ ਵਾਲੇ ਗ੍ਰਾਹਕਾਂ ਲਈ ਖਾਣ-ਪੀਣ ਦੇ ਸਟਾਲ ਵੀ ਲਗਾਏ ਗਏ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਪੁਰਾਣੇ ਬੱਸ ਸਟੈਂਡ ਗੁਰਦਾਸਪੁਰ ਵਿਖੇ 20, 21 ਤੇ 22 ਅਗਸਤ ਦੌਰਾਨ ਲੱਗੇ ਉਮੀਦ ਬਜ਼ਾਰ ਵਿੱਚ ਪਹੁੰਚ ਕੇ ਖ਼ਰੀਦਦਾਰੀ ਕਰਨ ਤਾਂ ਜੋ ਆਪਣੇ ਜ਼ਿਲ੍ਹੇ ਦੀਆਂ ਮਿਹਨਤੀ ਔਰਤਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਮੁੱਲ ਮਿਲ ਸਕੇ।

ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਕਿਰਤਪ੍ਰੀਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀ ਰਾਜੇਸ਼ ਸ਼ਰਮਾ, ਮਿਸ਼ਨ ਆਜੀਵਕਾ ਦੇ ਜ਼ਿਲ੍ਹਾ ਮੈਨੇਜਰ ਅਮਰਪਾਲ ਸਿੰਘ, ਡਿਪਟੀ ਮੈਨੇਜਰ ਵਰਿੰਦਰ ਸਿੰਘ, ਬਲਾਕ ਪ੍ਰੋਗਰਾਮ ਮੈਨੇਜਰ ਸਤਿੰਦਰਬੀਰ ਕੌਰ, ਬਲਾਕ ਫੈਲੋ ਡੇਰਾ ਬਾਬਾ ਨਾਨਕ ਸੁਖਮਨ ਦੀਪ ਕੌਰ, ਬਲਾਕ ਫੈਲੋ ਕਲਾਨੌਰ ਬਲਜੀਤ ਕੌਰ, ਡੀ.ਐੱਫ.ਐੱਮ. ਸਿਮਰਜੀਤ ਸਿੰਘ, ਬੀ.ਪੀ.ਐੱਮ. ਸਰੋਵਰ ਕੁੰਡਲ, ਆਲਮਜੀਤ ਸਿੰਘ, ਕੰਨਵਰਦੀਪ ਸਿੰਘ, ਨਵਜੋਤ ਸਿੰਘ, ਅਗਾਂਹਵਧੂ ਕਿਸਾਨ ਦਿਲਬਾਗ ਸਿੰਘ ਚੀਮਾ, ਗੁਰਦਿਆਲ ਸਿੰਘ ਸੱਲੋਪੁਰ, ਸੁਖਬੀਰ ਕੌਰ ਬਾਜਵਾ ਅੱਤੇਪੁਰ ਤੋਂ ਇਲਾਵਾ ਇਲਾਕੇ ਦੇ ਹੋਰ ਮੁਹਤਬਰ ਵੀ ਹਾਜ਼ਰ ਸਨ।

Aaj Tak Aamne Saamne(Sonu.Ravinder)_टी.सी. इंटरनेशनल स्कूल के ध्रुव अबरोल ने क्लियर की आईआईटी-जेईई परीक्षा_टी.सी. इंटरने...
20/08/2025

Aaj Tak Aamne Saamne
(Sonu.Ravinder)

_टी.सी. इंटरनेशनल स्कूल के ध्रुव अबरोल ने क्लियर की आईआईटी-जेईई परीक्षा_

टी.सी. इंटरनेशनल स्कूल के छात्र ध्रुव अबरोल ने एनआईटी जालंधर में इंजीनियरिंग कोर्स में चयनित होकर एक बड़ी उपलब्धि हासिल की है। यह कोर्स एनआईटी जालंधर द्वारा आईआईटी के सहयोग से संचालित किया जाएगा। ध्रुव ने आईआईटी-जेईई परीक्षा उत्तीर्ण कर यह सफलता प्राप्त की है। ध्रुव ने इसी स्कूल से कक्षा 12 उत्तीर्ण की है। *ध्रुव ने बिना किसी कोचिंग के स्वाध्याय के माध्यम से यह परीक्षा उत्तीर्ण की है।*

टी.सी. इंटरनेशनल स्कूल के अध्यक्ष श्री रवींद्र शर्मा ने ध्रुव, उनके माता-पिता और टीसीआई के स्टाफ सदस्यों को बधाई दी है। ध्रुव ने अपने स्कूल की प्रशंसा करते हुए कहा कि यह उपलब्धि स्कूल के सहयोग से ही संभव हो पाई है।इस स्कूल का पूर्व वर्षों में भी आईआईटी में चयन का रिकॉर्ड रहा है।

हम ध्रुव को इस उपलब्धि के लिए बधाई देते हैं और उनके उज्ज्वल भविष्य की कामना करते हैं।

19/08/2025

Aaj Tak Aamne Saamne

(Sonu.Ravinder)

ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਭਾਸ਼ਾ ਦਫ਼ਤਰ, ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਪੰਜਾਬੀ ਕਵਿਤਾ ਗਾਇਨ ਅਤੇ ਸਾਹਿਤ ਸਿਰਜਣ ਮੁਕਾਬਲਿਆਂ ਦਾ ਆਯੋਜਨ-

Aaj Tak Aamne Saamne ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਵੱਲੋਂ ਕੇਂਦਰੀ ਜੇਲ੍ਹ ਗੁ...
19/08/2025

Aaj Tak Aamne Saamne

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ

ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ

ਗੁਰਦਾਸਪੁਰ, 19 ਅਗਸਤ (Sonu.Ravinder) - ਸ੍ਰੀ ਦਿਲਬਾਗ ਸਿੰਘ ਜੌਹਲ, ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਅਤੇ ਸ੍ਰੀ ਹਰਪ੍ਰੀਤ ਸਿੰਘ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਵੱਲੋਂ ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜੇਲ੍ਹ ਦੀ ਹਰ ਇੱਕ ਬੈਰਕ ਦਾ ਨਿਰੀਖਣ ਕੀਤਾ ਗਿਆ ਅਤੇ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਿਲਿਆ ਗਿਆ। ਇਸ ਮੌਕੇ ਉਨ੍ਹਾਂ ਨੇ ਲੰਗਰ ਹਾਲ ਅਤੇ ਹਸਪਤਾਲ ਦਾ ਵੀ ਦੌਰਾ ਕੀਤਾ ਅਤੇ ਹਸਪਤਾਲ ਵਿੱਚ ਇਲਾਜ ਕਰਵਾ ਰਹੇ ਹਵਾਲਾਤੀਆਂ ਅਤੇ ਕੈਦੀਆਂ ਦੀ ਸਿਹਤ ਦਾ ਹਾਲ ਜਾਣਿਆ।

ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਦਿਲਬਾਗ ਸਿੰਘ ਜੌਹਲ ਨੇ ਹਵਾਲਾਤੀਆਂ ਤੇ ਕੈਦੀਆਂ ਨੂੰ ਕਾਨੂੰਨੀ ਨੁਕਤਿਆਂ ਬਾਰੇ ਜਾਣੂ ਕਰਵਾਇਆ ਅਤੇ ਨਾਲ ਹੀ ਉਨ੍ਹਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ। ਇਸ ਦੌਰੇ ਦੌਰਾਨ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਸਟਾਫ਼ ਵੀ ਮੌਜੂਦ ਸੀ। ਇਸ ਮੌਕੇ ਜੇਲ੍ਹ ਅਥਾਰਿਟੀ ਨੂੰ ਮੌਕੇ 'ਤੇ ਹੀ ਨਿਰਦੇਸ਼ ਦੇ ਕੇ ਬੰਦੀਆਂ ਵੱਲੋਂ ਧਿਆਨ ਵਿੱਚ ਲਿਆਂਦੀਆਂ ਗੱਲਾਂ ਦਾ ਨਿਪਟਾਰਾ ਕੀਤਾ ਗਿਆ।

Aaj Tak Aamne Saamneਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰਭਾਸ਼ਾ ਵਿਭਾਗ ਵੱਲੋਂ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਪੰਜਾਬੀ ਕਵਿਤਾ ਗਾਇ...
19/08/2025

Aaj Tak Aamne Saamne

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ

ਭਾਸ਼ਾ ਵਿਭਾਗ ਵੱਲੋਂ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਪੰਜਾਬੀ ਕਵਿਤਾ ਗਾਇਨ ਅਤੇ ਸਾਹਿਤ ਸਿਰਜਣ ਮੁਕਾਬਲਿਆਂ ਦਾ ਆਯੋਜਨ

ਭਾਸ਼ਾ ਵਿਭਾਗ ਵੱਲੋਂ ਭਵਿੱਖ ਵਿੱਚ ਵੀ ਅਜਿਹੇ ਮੁਕਾਬਲੇ ਕਰਵਾਏ ਜਾਰੀ ਰਹਿਣਗੇ - ਜ਼ਿਲ੍ਹਾ ਭਾਸ਼ਾ ਅਫ਼ਸਰ ਜਸਪ੍ਰੀਤ ਕੌਰ

ਗੁਰਦਾਸਪੁਰ, 19 ਅਗਸਤ (Sonu.Ravinder ) - ਮਾਣਯੋਗ ਮੰਤਰੀ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਭਾਗ ਵੱਲੋਂ ਭਾਸ਼ਾ ਅਤੇ ਸਾਹਿਤ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸ ਕੜੀ ਵਿੱਚ ਹੀ ਵਿਦਿਆਰਥੀਆਂ ਅੰਦਰ ਸਿਰਜਨਾਤਮਕ ਅਤੇ ਸੁਹਜਾਤਮਿਕ ਬਿਰਤੀਆਂ ਪ੍ਰਫੁਲਿਤ ਕਰਨ ਹਿਤ ਵਿਦਿਆਰਥੀਆਂ ਦੇ ਪੰਜਾਬੀ ਕਵਿਤਾ ਗਾਇਨ ਅਤੇ ਸਾਹਿਤ ਸਿਰਜਣ ਮੁਕਾਬਲੇ ਕਰਵਾਏ ਜਾਂਦੇ ਹਨ।

ਜ਼ਿਲ੍ਹਾ ਭਾਸ਼ਾ ਅਫ਼ਸਰ ਸ਼੍ਰੀਮਤੀ ਜਸਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ, ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਮੁਕਾਬਲੇ ਸ਼੍ਰੀਮਤੀ ਧੰਨ ਦੇਵੀ ਡੀ.ਏ.ਵੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਦੇ ਸਹਿਯੋਗ ਨਾਲ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਭਰ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚੋਂ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।

ਸਮਾਗਮ ਦੀ ਪ੍ਰਧਾਨਗੀ ਸ਼੍ਰੀਮਤੀ ਸ਼ਿਪਰਾ ਗੁਪਤਾ ਪ੍ਰਿੰਸੀਪਲ ਸ੍ਰੀਮਤੀ ਧੰਨ ਦੇਵੀ ਡੀ.ਏ.ਵੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਗੁਰਦਾਸਪੁਰ ਨੇ ਕੀਤੀ। ਇਸ ਸਮਾਗਮ ਵਿੱਚ ਬਤੌਰ ਮੰਚ ਸੰਚਾਲਕ ਲੈਕਚਰਾਰ ਗੁਰਮੀਤ ਸਿੰਘ ਭੋਮਾ (ਨੈਸ਼ਨਲ ਅਵਾਰਡੀ) ਪ੍ਰੋਫੈਸਰ ਰਾਜਨੀਤੀ ਸ਼ਾਸਤਰ ਨੇ ਕੀਤੀ।

ਸਮਾਗਮ ਦੀ ਸ਼ੁਰੂਆਤ ਵਿੱਚ ਸ਼੍ਰੀਮਤੀ ਜਸਪ੍ਰੀਤ ਕੌਰ, ਜ਼ਿਲ੍ਹਾ ਭਾਸ਼ਾ ਅਫ਼ਸਰ ਕਪੂਰਥਲਾ ਅਤੇ ਹੁਸ਼ਿਆਰਪੁਰ ਨੇ ਭਾਸ਼ਾ ਵਿਭਾਗ ਦੀ ਕਾਰਜਸ਼ੈਲੀ ਤੇ ਮਨੁੱਖੀ ਜੀਵਨ ਵਿੱਚ ਕੋਮਲ ਕਲਾਵਾਂ ਦੇ ਮਹੱਤਵ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਆਏ ਹੋਏ ਪ੍ਰਤੀਯੋਗੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਕਿਸੇ ਇੱਕ ਵਿਦਿਆਰਥੀ ਦਾ ਜੇਤੂ ਹੋਣਾ ਸੁਭਾਵਿਕ ਹੈ ਪਰ ਤੁਹਾਡਾ ਸਾਰਿਆਂ ਦਾ ਅਜਿਹੇ ਸਮਾਗਮ ਵਿੱਚ ਭਾਗ ਲੈਣਾ ਵੱਧ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਭਾਸ਼ਾ ਵਿਭਾਗ ਵੱਲੋਂ ਭਵਿੱਖ ਵਿੱਚ ਵੀ ਅਜਿਹੇ ਮੁਕਾਬਲੇ ਕਰਵਾਏ ਜਾਰੀ ਰਹਿਣਗੇ।

ਪੰਜਾਬੀ ਕਵਿਤਾ ਗਾਇਨ ਵਿੱਚ ਮਨਜੋਤ ਕੌਰ, ਨੀਲਮ ਪ੍ਰੀਤ ਕੌਰ ਅਤੇ ਜਗਜੋਤ ਸਿੰਘ, ਕਹਾਣੀ ਰਚਨਾ ਵਿੱਚ ਗੁਰਲੀਨ ਕੌਰ, ਰੌਸ਼ਨੀ, ਜੈਸਮੀਨ, ਕਵਿਤਾ ਰਚਨਾ ਵਿੱਚ ਸੁਨੈਨਾ, ਹਰਨੂਰ ਕੌਰ, ਅਨਮੋਲ, ਲੇਖ ਰਚਨਾ ਵਿੱਚ ਸੰਤੋਸ਼, ਨਰੋਇਸ, ਗੁਰਮਨਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ। ਇਨ੍ਹਾਂ ਮੁਕਾਬਲਿਆਂ ਦੀ ਜੱਜਮੈਂਟ ਦੀਆਂ ਸੇਵਾਵਾਂ ਰਾਜਵੰਤ ਕੌਰ ਪੰਜਾਬੀ ਅਧਿਆਪਕਾ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਮਾੜੀ ਬੁੱਚੀਆਂ, ਅਤੇ ਨੀਤਾ ਭਾਟੀਆ ਪੰਜਾਬੀ ਅਧਿਆਪਕਾ ਨੇ ਨਿਭਾਈ।

ਸਕੂਲ ਦੇ ਪ੍ਰਿੰਸੀਪਲ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ, ਸ਼੍ਰੀਮਤੀ ਜਸਪ੍ਰੀਤ ਕੌਰ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ, ਗੁਰਦਾਸਪੁਰ ਦੇ ਅਮਲਾ ਸਟਾਫ਼ ਸ੍ਰੀ ਸ਼ਾਮ ਸਿੰਘ ਜੂਨੀਅਰ ਸਹਾਇਕ, ਸ੍ਰੀ ਮਨਦੀਪ ਸਿੰਘ ਸੇਵਾਦਾਰ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਪ੍ਰਿੰਸੀਪਲ ਸ਼੍ਰੀਮਤੀ ਸ਼ਿਪਰਾ ਗੁਪਤਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਸ਼ਾ ਵਿਭਾਗ ਦੇ ਅਜਿਹੇ ਉਪਰਾਲੇ ਸ਼ਲਾਘਾਯੋਗ ਹਨ।

19/08/2025
19/08/2025

Aaj Tak Aamne Saamne Live
Sonu.Ravinder

Aaj Tak Aamne Saamne Liveਵਿਸ਼ਾ-  ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਇਤਿਹਾਸ ਗੈਲਰੀ ਤੇ ਮਹਾਰਾਜਾ ਰਣਜੀਤ ਸਿੰਘ ਭਵਨ ਦਾ ਮਾਨਯੋਗ ਡਿਪਟੀ ਕਮਿਸ਼...
18/08/2025

Aaj Tak Aamne Saamne Live

ਵਿਸ਼ਾ- ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਇਤਿਹਾਸ ਗੈਲਰੀ ਤੇ ਮਹਾਰਾਜਾ ਰਣਜੀਤ ਸਿੰਘ ਭਵਨ ਦਾ ਮਾਨਯੋਗ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਉਦਘਾਟਨ।
ਅੱਜ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਗੁਰਦਾਸਪੁਰ ਦੇ ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਆਈ.ਏ.ਐਸ. ਵੱਲੋਂ ਇਤਿਹਾਸ ਗੈਲਰੀ ਅਤੇ ਮਹਾਰਾਜਾ ਰਣਜੀਤ ਸਿੰਘ ਭਵਨ ਦਾ ਉਦਘਾਟਨ ਕੀਤਾ। ਕਾਲਜ ਦੇ ਇਤਿਹਾਸ ਨੂੰ ਸਟੀਲ ਫਰੇਮ ਵਿੱਚ ਜੁੜਵਾ ਕੇ ਕਾਲਜ ਦੇ ਪਰਾਂਗਣ ਵਿੱਚ ਪ੍ਰਕਰਸ਼ਿਤ ਕੀਤਾ ਗਿਆ ਤਾਂ ਕਿ ਵਿਦਿਆਰਥੀਆਂ ਅਤੇ ਹਰ ਆਉਣ ਜਾਣ ਵਾਲੇ ਨੂੰ ਕਾਲਜ ਦੇ ਗੌਰਵਮਈ ਇਤਿਹਾਸ ਤੋਂ ਜਾਣੂ ਹੋ ਸਕੇ। ਸਰਕਾਰੀ ਕਾਲਜ ਗੁਰਦਾਸਪੁਰ ਤੇ ਇਤਿਹਾਸ ਨੂੰ ਉੱਗੇ ਇਤਿਹਾਸਕਾਰ ਪ੍ਰੋਫੈਸਰ ਰਾਜ ਕੁਮਾਰ ਸ਼ਰਮਾ ਜੀ ਨੇ ਲਿਖਿਆ ਹੈ ਜੋ ਕਿ ਜਿਲਾ ਹੈਰੀਟੇਜ ਸੁਸਾਇਟੀ ਦੇ ਸਕੱਤਰ ਵੀ ਹਨ। ਇਸ ਇਤਿਹਾਸ ਵਿੱਚ ਕਾਲਜ ਦੇ ਜਨਮ ਤੋਂ ਲੈ ਕੇ ਹੁਣ ਤੱਕ ਦੇ ਗੌਰਵਮਈ ਇਤਿਹਾਸ ਨੂੰ ਇਤਿਹਾਸਿਕ ਤੱਥਾਂ ਨਾਲ ਦਰਸਾਇਆ ਗਿਆ ਹੈ। ਇਸ ਤੋਂ ਇਲਾਵਾ ਕਾਲਜ ਵੱਲੋਂ ਨਵੇਂ ਰੈਨੋਵੇਟ ਕੀਤੇ ਬਲਾਕ, ਜਿਸ ਨੂੰ ਮਹਾਰਾਜਾ ਸਿੰਘ ਭਵਨ ਦਾ ਨਾਮ ਦਿੱਤਾ ਗਿਆ ਹੈ ਅਤੇ ਜਿਸ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਫੋਟੋ ਵੀ ਲਗਾਈ ਗਈ ਹੈ ਦਾ ਉਦਘਾਟਨ ਵੀ ਮਾਨਯੋਗ ਡਿਪਟੀ ਕਮਿਸ਼ਨਰ ਸਾਹਿਬ ਨੇ ਕੀਤਾ। ਇਸ ਨਵੇਂ ਬਲਾਕ ਵਿੱਚ ਸਾਲ 2025-26 ਤੋਂ ਨਵੇਂ ਸ਼ੁਰੂ ਕੀਤੇ ਕੋਰਸਾਂ ਜਿੰਨਾਂ ਵਿੱਚ ਬੀ.ਕਾਮ (ਟੈਕਸ ਪਲੈਨਿੰਗ) ਬੀ.ਬੀ.ਏ., ਐਮ.ਏ. (ਪੰਜਾਬੀ) ਅਤੇ ਐਮ.ਕਾਮ ਦੀਆਂ ਕਲਾਸਾਂ ਲੱਗਣਗੀਆਂ। ਕਾਲਜ ਆਉਣ ਤੇ ਮਾਨਯੋਗ ਡਿਪਟੀ ਕਮਿਸ਼ਨਰ ਦਾ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ, ਵਾਈਸ ਪ੍ਰਿੰਸੀਪਲ ਡਾ. ਕਰਨਜੀਤ ਸ਼ਰਮਾ ਅਤੇ ਕਾਲਜ ਕੌਂਸਲ ਦੇ ਮੈਂਬਰਾਂ ਨੇ ਭਰਵਾਂ ਸਵਾਗਤ ਕੀਤਾ ਅਤੇ ਕਾਲਜ ਦੀ ਗਿੱਧਾ ਟੀਮ ਨੇ ਗਿੱਧਾ ਪਾ ਕੇ ਉਹਨਾਂ ਦਾ ਸਵਾਗਤ ਕੀਤਾ ਅਤੇ ਗਿੱਧਾ ਪਾਉਂਦੀਆਂ ਇਹ ਵਿਦਿਆਰਥਣਾਂ ਉਹਨਾਂ ਨੂੰ ਉਦਘਾਟਨ ਸਥਲ ਤੇ ਲੈ ਕੇ ਗਈਆਂ। ਇਸ ਮੌਕੇ ਤੇ ਬੋਲਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਵੱਲੋਂ ਡੀ.ਸੀ. ਸਾਹਿਬ ਦਾ ਸਵਾਗਤ ਕਰਦੇ ਹੋਏ ਕਾਲਜ ਦੀਆਂ ਲੋੜਾਂ ਤੋਂ ਜਾਣੂ ਕਰਵਾਇਆ ਅਤੇ ਡੀਸੀ ਸਾਹਿਬ ਮਾਨਯੋਗ ਡਿਪਟੀ ਕਮਿਸ਼ਨਰਾਂ ਵੱਲੋਂ ਕਾਲਜ ਦੀ ਹਰ ਸੰਭਵ ਸਹਾਇਤਾ ਕਰਨ ਦਾ ਭਰੋਸਾ ਵੀ ਦਵਾਇਆ ਗਿਆ। ਇਸ ਸਮਾਰੋਹ ਵਿੱਚ ਮਹੰਤ ਡਾ. ਏ.ਐਨ. ਕੌਸ਼ਲ, ਮਹੰਤ ਰਮੇਸ਼ਵਰ ਨਾਥ, ਸ਼ੈਲੀ ਮਹੰਤ, ਕੇ.ਕੇ. ਸ਼ਰਮਾ, ਪ੍ਰੋ. ਜੇ.ਐਸ. ਗਰੋਵਰ, ਹਰਮਨਪ੍ਰੀਤ ਸਿੰਘ, ਮਹੰਤ ਹਰਦੇਸ਼ਵਰ ਨਾਥ, ਮਹੰਤ ਰਮੇਸ਼ਵਰ ਨਾਥ, ਮਨੀਸ਼ ਮਹੰਤ ਅਤੇ ਮਹੰਤ ਪਰਿਵਾਰ ਦੇ ਮੈਂਬਰ ਵੀ ਸ਼ਾਮਿਲ ਸਨ। ਇਸ ਮੌਕੇ ਤੇ ਸ਼ਹਿਰ ਦੇ ਬਹੁਤ ਪਤਵੰਤੇ ਸੱਜਣ ਜਿਨਾਂ ਵਿੱਚ ਸਾਬਕਾ ਪ੍ਰਿੰਸੀਪਲ ਸ੍ਰੀ ਅਵਤਾਰ ਸਿੰਘ ਸਿੱਧੂ, ਪ੍ਰਿੰਸੀਪਲ ਰਮੇਸ਼ ਸ਼ਰਮਾ, ਬਲਵਿੰਦਰ ਡੋਗਰਾ, ਅਨੂਰੰਜਨ ਸੈਣੀ, ਰਾਕੇਸ਼ ਸ਼ਰਮਾ ਅਤੇ ਅਲੂਮਨਾਈ ਐਸੋਸੀਏਸ਼ਨ ਦੇ ਉੱਪ ਪ੍ਰਧਾਨ ਪਰਮਿੰਦਰ ਸਿੰਘ ਸੈਣੀ ਸ਼ਾਮਿਲ ਸਨ।

Aaj Tak Aamne Saamne Liveਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ20, 21 ਤੇ 22 ਅਗਸਤ ਨੂੰ ਪੁਰਾਣੇ ਬੱਸ ਸਟੈਂਡ ਗੁਰਦਾਸਪੁਰ ਵਿਖੇ ਇ...
18/08/2025

Aaj Tak Aamne Saamne Live
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ

20, 21 ਤੇ 22 ਅਗਸਤ ਨੂੰ ਪੁਰਾਣੇ ਬੱਸ ਸਟੈਂਡ ਗੁਰਦਾਸਪੁਰ ਵਿਖੇ ਇੱਕ ਵਾਰ ਫਿਰ ਲੱਗੇਗਾ 'ਉਮੀਦ ਬਜ਼ਾਰ'

ਉਮੀਦ ਬਜ਼ਾਰ ਦੌਰਾਨ ਸਵੈ ਸਹਾਇਤਾ ਸਮੂਹਾਂ ਅਤੇ ਕਿਸਾਨਾਂ ਵੱਲੋਂ ਆਪਣੇ ਉਤਪਾਦਾਂ ਦੇ ਸਟਾਲ ਲਗਾਏ ਜਾਣਗੇ - ਏ.ਡੀ.ਸੀ.

ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਉਮੀਦ ਬਜ਼ਾਰ ਦੌਰਾਨ ਸਮਾਨ ਖ਼ਰੀਦਣ ਦੀ ਅਪੀਲ ਕੀਤੀ

ਗੁਰਦਾਸਪੁਰ, 18 ਅਗਸਤ (Sonu.Ravinder ) - ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਇੱਕ ਨਿਵੇਕਲੀ ਪਹਿਲ ਕਰਦਿਆਂ ਜ਼ਿਲ੍ਹੇ ਵਿਚਲੇ ਪੇਂਡੂ ਤੇ ਸ਼ਹਿਰੀ ਖੇਤਰ ਦੇ ਸਵੈ ਸਹਾਇਤਾ ਸਮੂਹਾਂ ਨਾਲ ਜੁੜ ਕੇ ਕੰਮ ਕਰ ਰਹੀਆਂ ਔਰਤਾਂ ਨੂੰ ਆਪਣਾ ਸਮਾਨ ਵੇਚਣ ਲਈ ਪਲੇਟਫ਼ਾਰਮ ਮੁਹੱਈਆ ਕਰਵਾਉਣ ਦੇ ਮਕਸਦ ਤਹਿਤ ਇੱਕ ਵਾਰ ਫਿਰ ਮਿਤੀ 20, 21 ਅਤੇ 22 ਅਗਸਤ (ਦਿਨ ਬੁੱਧਵਾਰ, ਵੀਰਵਾਰ ਤੇ ਸ਼ੁੱਕਰਵਾਰ) ਨੂੰ ਪੁਰਾਣੇ ਬੱਸ ਅੱਡੇ ਗੁਰਦਾਸਪੁਰ ਵਿਖੇ 'ਉਮੀਦ ਬਜ਼ਾਰ' ਲਗਾਇਆ ਜਾ ਰਿਹਾ ਹੈ। ਇਸ ਉਮੀਦ ਬਜ਼ਾਰ ਵਿੱਚ ਜਿੱਥੇ ਸਵੈ ਸਹਾਇਤਾ ਨਾਲ ਜੁੜੀਆਂ ਔਰਤਾਂ ਆਪਣੇ ਉਤਪਾਦ ਵਾਜਬ ਰੇਟਾਂ ਉੱਪਰ ਵੇਚਣਗੀਆਂ ਓਥੇ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨ ਵੀ ਵਿਸ਼ੇਸ਼ ਸਟਾਲ ਲਗਾ ਕੇ ਆਪਣੇ ਖੇਤੀ ਉਤਪਾਦ ਵੇਚਣਗੇ।

ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਉਮੀਦ ਬਜ਼ਾਰ ਦੌਰਾਨ ਲਗਾਏ ਜਾਣ ਵਾਲੇ ਸਟਾਲਾਂ ਵਿੱਚ ਖਾਣ-ਪੀਣ ਦੇ ਸਮਾਨ ਤੋਂ ਇਲਾਵਾ, ਡੈਕੋਰੇਸ਼ਨ ਦਾ ਸਮਾਨ, ਸੂਟ ਤੇ ਫੁਲਕਾਰੀਆਂ, ਔਰਤਾਂ ਲਈ ਸ਼ਿੰਗਾਰ ਦਾ ਸਮਾਨ, ਅਚਾਰ, ਮੁਰੱਬੇ, ਦੇਸੀ ਹਲਦੀ, ਸ਼ਹਿਦ, ਬੱਚਿਆਂ ਦੇ ਖਿਡੌਣੇ ਅਤੇ ਹੋਰ ਰੋਜ਼ਾਨਾਂ ਦੀ ਜ਼ਰੂਰਤ ਦਾ ਸਮਾਨ ਵੇਚਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਮੀਦ ਬਜ਼ਾਰ ਦੌਰਾਨ ਵੇਚਿਆ ਜਾਣ ਵਾਲਾ ਸਾਰਾ ਸਮਾਨ ਜ਼ਿਲ੍ਹੇ ਦੇ ਸਵੈ ਸਹਾਇਤਾ ਸਮੂਹਾਂ ਦੀਆਂ ਮਿਹਨਤੀ ਸਵਾਣੀਆਂ ਵੱਲੋਂ ਆਪਣੇ ਘਰਾਂ ਵਿੱਚ ਤਿਆਰ ਕੀਤਾ ਜਾਂਦਾ ਹੈ, ਜਿਸ ਦੀ ਕੁਆਲਿਟੀ ਬਹੁਤ ਵਧੀਆ ਹੋਣ ਦੇ ਨਾਲ ਕੀਮਤਾਂ ਵੀ ਬਹੁਤ ਵਾਜਬ ਹਨ। ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਆਪਣੇ ਖੇਤੀ ਉਤਪਾਦਾਂ ਦੀ ਵਿੱਕਰੀ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਉਮੀਦ ਬਜ਼ਾਰ ਦਾ ਸਮਾਂ ਮਿਤੀ 20, 21 ਅਤੇ 22 ਅਗਸਤ ਨੂੰ ਸਵੇਰੇ 10:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੋਵੇਗਾ ਅਤੇ ਬਜ਼ਾਰ ਦੌਰਾਨ ਬੱਚਿਆਂ ਦੇ ਮਨੋਰੰਜਨ ਲਈ ਪੰਘੂੜੇ ਤੇ ਖਾਣ-ਪੀਣ ਲਈ ਫੂਡ ਸਟਾਲ ਵੀ ਲਗਾਏ ਜਾਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ 20, 21 ਅਤੇ 22 ਅਗਸਤ ਨੂੰ ਪੁਰਾਣੇ ਬੱਸ ਸਟੈਂਡ ਗੁਰਦਾਸਪੁਰ ਵਿਖੇ ਲੱਗਣ ਵਾਲੇ ਉਮੀਦ ਬਜ਼ਾਰ ਵਿੱਚ ਪਹੁੰਚ ਕੇ ਖ਼ਰੀਦਦਾਰੀ ਕਰਨ ਤਾਂ ਜੋ ਇਨ੍ਹਾਂ ਮਿਹਨਤੀ ਔਰਤਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਮੁੱਲ ਮਿਲ ਸਕੇ।

ਦੱਸਣਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਵੀ ਇਸ ਮਹੀਨੇ 2 ਤੇ 3 ਅਗਸਤ ਨੂੰ ਪੁਰਾਣੇ ਬੱਸ ਅੱਡੇ ਗੁਰਦਾਸਪੁਰ ਵਿਖੇ ਦੋ ਰੋਜ਼ਾ ਉਮੀਦ ਬਜ਼ਾਰ ਲਗਾਇਆ ਗਿਆ ਸੀ ਜਿਸ ਵਿੱਚ ਲੋਕਾਂ ਵੱਲੋਂ ਖ਼ਰੀਦਦਾਰੀ ਵਿੱਚ ਵੱਡਾ ਉਤਸ਼ਾਹ ਦਿਖਾਇਆ ਗਿਆ ਸੀ। ਸਵੈ-ਸਹਾਇਤਾ ਸਮੂਹਾਂ ਨੂੰ ਉਨ੍ਹਾਂ ਦੇ ਉਤਪਾਦ ਵੇਚਣ ਲਈ ਪਲੇਟਫ਼ਾਰਮ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੁਬਾਰਾ ਤਿੰਨ ਰੋਜ਼ਾ ਇਹ ਉਮੀਦ ਬਜ਼ਾਰ ਲਗਾਇਆ ਜਾ ਰਿਹਾ ਹੈ।

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਨਾਹਰਪੁਰ ਅਤੇ ਨਾਰੋਵਾਲੀ ਵਿਖੇ 1.11 ਕਰੋੜ ਰੁਪਏ...
18/08/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਨਾਹਰਪੁਰ ਅਤੇ ਨਾਰੋਵਾਲੀ ਵਿਖੇ 1.11 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਨਵੀਆਂ ਜਲ ਸਪਲਾਈ ਸਕੀਮਾਂ ਦਾ ਉਦਘਾਟਨ ਕੀਤਾ

ਸੂਬੇ ਦੀ 100 ਫ਼ੀਸਦੀ ਵਸੋਂ ਨੂੰ ਪੀਣ ਲਈ ਸਾਫ਼ ਤੇ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ - ਕੈਬਨਿਟ ਮੰਤਰੀ ਮੁੰਡੀਆਂ

ਹਲਕੇ ਵਿੱਚ ਹੋਏ ਵਿਕਾਸ ਕਾਰਜਾਂ ਲਈ ਵਿਧਾਇਕ ਰੰਧਾਵਾ ਨੇ ਮੁੱਖ ਮੰਤਰੀ ਸ. ਮਾਨ ਤੇ ਕੈਬਨਿਟ ਮੰਤਰੀ ਮੁੰਡੀਆਂ ਦਾ ਧੰਨਵਾਦ ਕੀਤਾ

ਕਲਾਨੌਰ/ਗੁਰਦਾਸਪੁਰ, 18 ਅਗਸਤ (Sonu.Ravinder) - ਸੂਬੇ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ, ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਨਾਹਰਪੁਰ ਅਤੇ ਨਾਰੋਵਾਲੀ ਵਿਖੇ 1.11 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਨਵੀਆਂ ਜਲ ਸਪਲਾਈ ਸਕੀਮਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਨਵ-ਨਿਯੁਕਤ ਚੇਅਰਮੈਨ ਜੋਬਨ ਰੰਧਾਵਾ, ਐੱਸ.ਡੀ.ਐੱਮ. ਜਯੋਤਸਨਾ ਸਿੰਘ, ਜਲ ਸਪਲਾਈ ਵਿਭਾਗ ਦੇ ਚੀਫ਼ ਇੰਜੀ: ਰਾਜੇਸ਼ ਦੂਬੇ, ਐੱਸ.ਈ. ਨਰਿੰਦਰ ਸਿੰਘ, ਐਕਸੀਅਨ ਵਿਜੇ ਕੁਮਾਰ, ਐਕਸੀਅਨ ਧਾਲੀਵਾਲ, ਐੱਸ.ਡੀ.ਓ. ਕੰਵਰਜੀਤ ਸਿੰਘ ਰੱਤੜਾ, ਐੱਸ.ਡੀ.ਓ. ਰਾਹੁਲ ਅਤੇ ਤਹਿਸੀਲਦਾਰ ਰਜਿੰਦਰ ਸਿੰਘ ਤੋਂ ਇਲਾਵਾ ਇਲਾਕੇ ਦੇ ਹੋਰ ਮੁਹਤਬਰ ਵੀ ਹਾਜ਼ਰ ਸਨ।

ਇਨ੍ਹਾਂ ਦੋਵਾਂ ਜਲ ਸਪਲਾਈ ਸਕੀਮਾਂ ਨੂੰ ਲੋਕ ਅਰਪਣ ਕਰਦਿਆਂ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ 100 ਫ਼ੀਸਦੀ ਵਸੋਂ ਨੂੰ ਪੀਣ ਲਈ ਸ਼ੁੱਧ ਤੇ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਨਾਹਰਪੁਰ ਵਿਖੇ 62.36 ਲੱਖ ਰੁਪਏ ਖ਼ਰਚ ਕਰਕੇ ਪਿੰਡ ਦੇ 153 ਘਰਾਂ ਨੂੰ ਸਾਫ਼ ਤੇ ਸ਼ੁੱਧ ਪਾਣੀ ਦੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਲ ਸਪਲਾਈ ਦਾ ਡੂੰਘਾ ਬੋਰ ਕਰਕੇ 25000 ਲੀਟਰ ਦੀ ਟੈਂਕੀ ਬਣਾਈ ਗਈ ਹੈ ਅਤੇ ਪਾਈਪ ਲਾਈਨ, ਸੋਲਰ ਪੈਨਲ, ਕਲੋਰੀਨੇਟਰ, ਪਾਣੀ ਦੇ ਨਵੇਂ ਕੁਨੈਕਸ਼ਨ ਆਦਿ ਦਾ ਕੰਮ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਪਿੰਡ ਵਿੱਚ ਸਵੱਛ ਭਾਰਤ ਮਿਸ਼ਨ ਤਹਿਤ 7.20 ਲੱਖ ਰੁਪਏ ਖ਼ਰਚ ਕਰਕੇ 48 ਪਖਾਨੇ ਬਣਾਏ ਗਏ ਹਨ।

ਇਸੇ ਤਰਾਂ ਪਿੰਡ ਨਾਰੋਵਾਲੀ ਵਿਖੇ 48.68 ਲੱਖ ਰੁਪਏ ਖ਼ਰਚ ਕਰਕੇ ਜਲ ਸਪਲਾਈ ਸਕੀਮ ਨੂੰ ਨੇਪਰੇ ਚਾੜ੍ਹਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪਿੰਡ ਦੇ 58 ਘਰਾਂ ਨੂੰ ਸਾਫ਼ ਤੇ ਸ਼ੁੱਧ ਪਾਣੀ ਦੀ ਸਹੂਲਤ ਮਿਲੀ ਹੈ। ਪਿੰਡ ਵਿੱਚ ਸਵੱਛ ਭਾਰਤ ਮਿਸ਼ਨ ਤਹਿਤ 4.05 ਲੱਖ ਰੁਪਏ ਖ਼ਰਚ ਕਰਕੇ 27 ਪਖਾਨੇ ਬਣਾਏ ਗਏ ਹਨ।

ਇਸ ਮੌਕੇ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦ‌ੀ ਅਗਵਾਈ ਹੇਠ ਪੰਜਾਬ ਸਰਕਾਰ ਅਵਾਮ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ 300 ਯੂਨਿਟ ਪ੍ਰਤੀ ਮਹੀਨਾਂ ਮੁਫ਼ਤ ਬਿਜਲੀ ਦੀ ਸਹੂਲਤ ਨਾਲ 90 ਫ਼ੀਸਦੀ ਤੋਂ ਵੱਧ ਖ਼ਪਤਕਾਰਾਂ ਦਾ ਜ਼ੀਰੋ ਬਿੱਲ ਆ ਰਿਹਾ ਹੈ। ਮਾਨ ਸਰਕਾਰ ਨੇ ਸਾਢੇ ਤਿੰਨ ਸਾਲਾਂ ਵਿੱਚ 55,000 ਤੋਂ ਵੱਧ ਸਰਕਾਰੀ ਨੌਂਕਰੀਆਂ ਦਿੱਤੀਆਂ ਹਨ। ਸਿੱਖਿਆ ਕ੍ਰਾਂਤੀ ਤੇ ਸਿਹਤ ਕ੍ਰਾਂਤੀ ਤਹਿਤ ਵੱਡੇ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਅਕਤੂਬਰ 2025 ਤੋਂ ਮਾਨ ਸਰਕਾਰ ਵੱਲੋਂ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਮੁਫ਼ਤ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਹਰ ਖੇਤਰ ਵਿੱਚ ਵਿਕਾਸ ਦੀ ਨਵੀਂ ਇਬਾਰਤ ਲਿਖੀ ਹੈ। ਇਸ ਮੌਕੇ ਕੈਬਨਿਟ ਮੰਤਰੀ ਸ. ਮੁੰਡੀਆਂ ਨੇ ਦੋਵੇਂ ਜਲ ਸਕੀਮਾਂ ਵਿੱਚ ਪੌਦੇ ਵੀ ਲਗਾਏ।

ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਜਲ ਸਪਲਾਈ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਦਾ ਧੰਨਵਾਦ ਕਰਦਿਆਂ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਦੋਵੇਂ ਹੀ ਜਲ ਸਪਲਾਈ ਸਕੀਮਾਂ ਰਿਕਾਰਡ ਸਮੇਂ ਵਿੱਚ ਤਿਆਰ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਜਦੋਂ ਦੀ ਆਮ ਆਦਮੀ ਪਾਰਟੀ ਸਰਕਾਰ ਬਣੀ ਹੈ ਉਦੋਂ ਤੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿੱਚ 6.82 ਕਰੋੜ ਰੁਪਏ ਦੀ ਲਾਗਤ ਨਾਲ 13 ਜਲ ਸਪਲਾਈ ਸਕੀਮਾਂ ਨੂੰ ਨੇਪਰੇ ਚਾੜ੍ਹਿਆ ਗਿਆ ਹੈ। ਇਸ ਤੋਂ ਇਲਾਵਾ ਹਲਕੇ ਵਿੱਚ 1.62 ਕਰੋੜ ਰੁਪਏ ਦੀ ਲਾਗਤ ਨਾਲ 54 ਕਮਿਊਨਿਟੀ ਸੈਨੇਟਰੀ ਕੰਪਲੈਕਸ ਬਣਾਏ ਗਏ ਹਨ। ਇਸ ਦੇ ਨਾਲ ਹੀ ਇਸ ਅਰਸੇ ਦੌਰਾਨ ਡੇਰਾ ਬਾਬਾ ਨਾਨਕ ਹਲਕੇ ਵਿੱਚ 13.4 ਕਰੋੜ ਰੁਪਏ ਦੀ ਲਾਗਤ ਨਾਲ 1480 ਪਖਾਨੇ ਬਣਾਏ ਜਾ ਰਹੇ ਹਨ ਜਿਨ੍ਹਾਂ ਵਿੱਚੋਂ 898 ਬਣ ਚੁੱਕੇ ਹਨ ਜਦਕਿ ਬਾਕੀ ਦਾ ਕੰਮ ਜਾਰੀ ਹੈ। ਸ. ਰੰਧਾਵਾ ਨੇ ਹਲਕੇ ਦੇ ਵਿਕਾਸ ਕਾਰਜ ਏਵੇਂ ਹੀ ਜਾਰੀ ਰਹਿਣਗੇ ਅਤੇ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾਵੇਗਾ।

ਇਸ ਮੌਕੇ ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਪਿੰਡ ਨਾਰੋਵਾਲੀ ਦੇ ਸਰਪੰਚ ਹੰਸਾ ਸਿੰਘ, ਪਿੰਡ ਨਾਹਰਪੁਰ ਦੇ ਸਰਪੰਚ ਕਸ਼ਮੀਰ ਸਿੰਘ, ਰਾਜਵਿੰਦਰ ਕੌਰ ਸਰਪੰਚ ਖੱਦਰ ਤੋਂ ਇਲਾਵਾ ਇਲਾਕੇ ਦੇ ਹੋਰ ਮੁਹਤਬਰ ਵੀ ਹਾਜ਼ਰ ਸਨ।

Address

# दिल्ली , चंडीगढ़ And JALANDHAR
Jalandhar
144001

Alerts

Be the first to know and let us send you an email when Aamne Saamne. posts news and promotions. Your email address will not be used for any other purpose, and you can unsubscribe at any time.

Contact The Business

Send a message to Aamne Saamne.:

Share

Our Story

Sabse Fast Aamne Saamne Weekly Punjabi/Hindi ਸਬਸੇ ਫਾਸਟ ਆਮਨੇ ਸਾਮਨੇ was launched on May 05, 2015 Even today Sabse Fast Aamne Saamne strives to innovate and widen the spectrum of journalism.