Punjabi World News

Punjabi World News This Channel is meant for all type off news activities off punjabi Community across the World.

    crack Rs 8.9-lakh  ਫਤਿਹਗੜ੍ਹ ਸਾਹਿਬ ਪੁਲਿਸ ਨੇ 8.9 ਲੱਖ ਦੀ ਲੁੱਟ ਦਾ ਮਾਮਲਾ ਸੁਲਝਾਇਆਲੁੱਟੀ ਹੋਈ ਰਕਮ, ਰਿਵਾਲਵਰ ਤੇ ਜਿੰਦਾ ਕਾਰਤੂਸ ਸਮ...
14/07/2022

crack Rs 8.9-lakh

ਫਤਿਹਗੜ੍ਹ ਸਾਹਿਬ ਪੁਲਿਸ ਨੇ 8.9 ਲੱਖ ਦੀ ਲੁੱਟ ਦਾ ਮਾਮਲਾ ਸੁਲਝਾਇਆ

ਲੁੱਟੀ ਹੋਈ ਰਕਮ, ਰਿਵਾਲਵਰ ਤੇ ਜਿੰਦਾ ਕਾਰਤੂਸ ਸਮੇਤ ਤਿੰਨ ਕਾਬੂ

ਐਸ.ਏ.ਐਸ. ਨਗਰ, 14 ਜੁਲਾਈ :
ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ. ਡੀ.ਆਈ.ਜੀ ਰੂਪਨਗਰ ਰੇਜ ਰੂਪਨਗਰ ਨੇ ਦੱਸਿਆ ਕਿ ਮਿਤੀ 27-6-2022 ਨੂੰ ਯੁਵਰਾਜ ਇੰਮਪੈਕਸ ਫਰਮ ਮੰਡੀ ਗੋਬਿੰਦਗੜ ਦੇ ਦਫਤਰ ਵਿਚ ਕੰਮ ਕਰਦੇ ਕਰਮਚਾਰੀ ਪਰਮਿੰਦਰ ਸਿੰਘ ਦੀਆ ਅੱਖਾਂ ਵਿਚ ਮਿਰਚਾਂ ਪਾ ਕੇ ਉਸਨੂੰ ਮਾਰ ਦੇਣ ਦੀ ਨੀਯਤ ਨਾਲ ਉਸਦੇ ਢਿੱਡ ਵਿਚ ਗੋਲੀ ਮਾਰ ਕੇ ਤਿੰਨ ਨਾ ਮਾਲੂਮ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋ 8 ਲੱਖ 90 ਹਜਾਰ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿਤਾ ਗਿਆ ਸੀ, ਜਿਸਨੂੰ ਸ਼੍ਰੀਮਤੀ ਰਵਜੋਤ ਗਰੇਵਾਲ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਫਤਿਹਗੜ ਸਾਹਿਬ ਦੀ ਨਿਗਰਾਨੀ ਹੇਠ ਰੇਂਜ ਐਂਟੀ-ਨਾਰਕੋਟਿਕਸ-ਕਮ-ਸ਼ਪੈਸ਼ਲ ਅਪਰੇਸ਼ਨ ਸੈਲ ਕੈਂਪ ਐਟ ਮੋਹਾਲੀ ਦੀ ਟੀਮ ਵੱਲੋਂ ਸਬ-ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਵਿੱਚ ਟਰੇਸ ਕਰਕੇ ਤਿੰਨੋਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਹਨਾ ਪਾਸੋ ਵਾਰਦਾਤ ਵਿਚ ਵਰਤਿਆ ਗਿਆ ਰਿਵਾਲਵਰ 32 ਬੋਰ ਸਮੇਤ 08 ਰੋਦ ਜਿੰਦਾ ਅਤੇ ਲੁੱਟ ਦੀ ਰਕਮ 8 ਲੱਖ 20 ਹਜਾਰ ਰੁਪਏ ਬ੍ਰਾਮਦ ਕਰਾਉਣ ਵਿਚ ਸਫਲਤਾ ਹਾਸਲ ਕੀਤੀ ਹੈ।
ਮਿਤੀ 27-06-2022 ਨੂੰ ਪਰਮਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਮਕਾਨ ਨੰਬਰ 4421 ਗਲੀ ਨੰਬਰ 03 ਵਾੜਾ ਸਰਹਿੰਦ, ਜਿਲਾ ਫਤਹਿਗੜ ਸਾਹਿਬ ਦੇ ਬਿਆਨ ਦੇ ਅਧਾਰ ਤੇ ਮੁਕਦਮਾ ਨੰਬਰ 166 ਮਿਤੀ 27-6-2022 ਅ/ਧ 307,397,34 ਆਈ.ਪੀ.ਸੀ ਅਤੇ 25,27-54-59 ਆਰਮਜ ਐਕਟ ਥਾਣਾ ਮੰਡੀ ਗੋਬਿੰਦਗੜ ਦਰਜ ਰਜਿਸਟਰ ਹੋਇਆ ਸੀ ਕਿ ਮਿਤੀ 27-6-2022 ਵਕਤ ਕਰੀਬ 10:30 ਵਜੇ ਸਵੇਰੇ ਆਪਣੇ ਮਾਲਕ ਬਾਬੂ ਕਪਿਲ ਦੇਵ ਵਾਸੀ ਰੇਲਵੇ ਰੋਡ ਸਰਹੰਦ ਦੇ ਘਰ ਤੋ 8,90,000/-ਰੁਪਏ ਲੇ ਕੇ ਆਪਣੇ ਮੋਟਰਸਾਈਕਲ ਪਰ ਐਚ.ਡੀ.ਐਫ.ਸੀ. ਬੈਕ ਦਫਤਰ ਮੰਡੀ ਗੋਬਿੰਦਗੜ੍ਹ ਤੋਂ ਹੋ ਕੇ ਆਪਣੇ ਦਫਤਰ ਪੁੱਜਾ ਤਾ ਪੰਜ/ਸੱਤ ਮਿੰਟ ਬਾਅਦ ਹੀ 02 ਨੌਜਵਾਨ ਉਸਦੇ ਦਫਤਰ ਅੰਦਰ ਵੜ ਗਏ ਜਿਹਨਾਂ ਨੇ ਆਪਣੇ ਮੂੰਹ ਬੰਨੇ ਹੋਏ ਸੀ।ਜਿਹਨਾਂ ਵਿਚੋ ਇਕ ਨੇ ਪਿਠੂ ਬੈਗ ਪਾਇਆ ਹੋਇਆ ਸੀ ਅਤੇ ਦੂਜੇ ਵਿਅਕਤੀ ਦੇ ਹੱਥ ਵਿਚ ਰਿਵਾਲਵਰ ਫੜਿਆ ਹੋਇਆ ਸੀ ਜਿਸਨੇ ਰਿਵਾਲਵਰ ਸਿੱਧਾ ਪਰਮਿੰਦਰ ਸਿੰਘ ਦੀ ਛਾਤੀ ਤੇ ਰੱਖ ਦਿਤਾ ਅਤੇ ਦੂਜੇ ਵਿਅਕਤੀ ਨੇ ਪਰਮਿੰਦਰ ਸਿੰਘ ਦੀਆਂ ਅੱਖਾਂ ਵਿਚ ਮਿਰਚਾਂ ਪਾ ਦਿਤੀਆਂ ਅਤੇ ਉਸਦਾ ਪੈਸਿਆਂ ਵਾਲਾ ਬੈਗ ਖੋਹ ਕੇ ਭੱਜਣ ਲੱਗੇ।ਜਦੋ ਪਰਮਿੰਦਰ ਸਿੰਘ ਨੇ ਵਿਰੋਧਤਾ ਕੀਤੀ ਤਾਂ ਉਸਦੇ ਗੋਲੀ ਮਾਰ ਕੇ ਪੈਸਿਆਂ ਵਾਲਾ ਬੈਗ ਖੋਹ ਕੇ ਪਹਿਲਾਂ ਹੀ ਥੱਲੇ ਮੋਟਰ ਸਾਈਕਲ ਸਟਾਰਟ ਕਰਕ/ ਖੜੇ ਨੌਜਵਾਨ ਸਮੇਤ ਮੌਕਾ ਤੋ ਫਰਾਰ ਹੋ ਗਏ ਸਨ।ਪਰਮਿੰਦਰ ਸਿੰਘ ਦੇ ਢਿੱਡ ਵਿਚ ਗੋਲੀ ਵੱਜਣ ਕਾਰਨ ਉਹ ਰਜਿੰਦਰਾ ਹਸਪਤਾਲ ਪਟਿਆਲਾ ਜੇਰੇ ਇਲਾਜ ਚਲ ਰਿਹਾ ਸੀ ।
ਵਾਰਦਾਤ ਹੋਣ ਤੋ ਤੁਰੰਤ ਬਾਅਦ ਜਿਲ੍ਹਾ ਫਤਿਹਗੜ੍ਹ ਸਾਹਿਬ ਅਤੇ ਰੇਂਜ ਐਟੀ ਨਾਰਕੋਟਿਕ- ਕਮ-ਸਪੈਸ਼ਲ ਅਪਰੇਸ਼ਨ ਸੈਲ ਕੈਂਪ ਐਟ ਮੋਹਾਲੀ ਦੀਆਂ ਟੀਮਾਂ ਮੌਕੇ ਤੇ ਭੇਜੀਆਂ ਗਈਆਂ ਅਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਸਨ ਕਿ ਮੁਕੱਦਮਾ ਨੂੰ ਹਰ ਹਾਲਤ ਵਿਚ ਟਰੇਸ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ। ਜਿਸਤੇ ਰੇਂਜ ਐਟੀ ਨਾਰਕੋਟਿਕ ਕਮ ਸਪੈਸ਼ਲ ਅਪਰੇਸ਼ਨ ਸੈਲ ਦੀ ਟੀਮ ਵੱਲੋ ਸਾਇੰਟਿਫਿਕ ਢੰਗ ਨਾਲ ਤਫਤੀਸ਼ ਕਰਦੇ ਹੋਏ ਮਿਤੀ 12/13 -07-2022 ਦੀ ਦਰਮਿਆਨੀ ਰਾਤ ਨੂੰ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜੋ ਕਿ ਮਾਨਯੋਗ ਅਦਾਲਤ ਅਮਲੋਹ ਜਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਪੇਸ਼ ਕਰਨ ਤੋ ਬਾਅਦ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਅਧੀਨ ਹਨ।ਦੋਸ਼ੀਆਂ ਦੀ ਪੁੱਛਗਿੱਛ ਤੋ ਖੁਲਾਸਾ ਹੋਇਆ ਕਿ ਦੋਸ਼ੀ ਅਮਰੀਕ ਸਿੰਘ ਨੂੰ ਇਸ ਫਰਮ ਬਾਰੇ ਜਾਣਕਾਰੀ ਸੀ ਕਿ ਇੱਥੇ ਲੋਹੇ ਦੇ ਕਾਰੋਬਾਰ ਸਬੰਧੀ ਪੈਸਿਆ ਦਾ ਲੈਣ ਦੇਣ ਹੁੰਦਾ ਹੈ ।

ਨਾਮ ਪਤਾ ਦੋਸ਼ੀਆਨ
1. ਜਗਮੇਲ ਸਿੰਘ ਉਰਫ ਬੱਬੂ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਅਕੌਤ, ਥਾਣਾ ਸਦਰ ਪਟਿਆਲਾ ਜਿਲਾ ਪਟਿਆਲਾ, ਉਮਰ ਕਰੀਬ 30 ਸਾਲ
2. ਬਿਕਰਮਜੀਤ ਸਿੰਘ ਉਰਫ ਗੋਗੀ ਪੁੱਤਰ ਅਮਰਜੀਤ ਸਿੰਘ ਵਾਸੀ ਪਿੰਡ ਅਸਮਾਨਪੁਰ, ਥਾਣਾ ਸਦਰ ਪਟਿਆਲਾ ਜਿਲਾ ਪਟਿਆਲਾ। ਉਮਰ ਕਰੀਬ 26 ਸਾਲ
3. ਅਮਰੀਕ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਬਹਿਲ, ਥਾਣਾ ਸਦਰ ਪਟਿਆਲਾ ਜਿਲਾ ਪਟਿਆਲਾ। ਉਮਰ ਕਰੀਬ 28 ਸਾਲ

ਬ੍ਰਾਮਦਗੀ:
1. .32 ਬੋਰ ਰਿਵਾਲਵਰ ਸਮੇਤ 08 ਜਿੰਦਾ ਕਾਰਤੂਸ
2. ਲੂੱਟੀ ਹੋਈ ਰਕਮ 08 ਲੱਖ 20 ਹਜਾਰ ਰੁਪਏ
3. ਵਾਰਦਾਤ ਵਿੱਚ ਵਰਤਿਆ ਹੀਰੋ ਐਚ.ਐਫ. ਡੀਲਕਸ

14/07/2022

ਖਮਾਣੋਂ ਪੁਲਿਸ ਨੇ 5 ਕਿਲੋ ਅਫੀਮ ਸਮੇਤ ਵਿਅਕਤੀ ਨੂੰ ਕੀਤਾ ਗ੍ਰਿਫਤਾਰ

KHAMANO POLICE ARREST A PERSON WITH FIVE KG O***M


ਫ਼ਤਹਿਗੜ੍ਹ ਸਾਹਿਬ, 14 ਜੁਲਾਈ :
ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਖਮਾਣੋਂ ਪੁਲਿਸ ਨੇ ਵੀਰਵਾਰ ਨੂੰ ਇੱਕ ਵਿਅਕਤੀਆਂ ਨੂੰ 5 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਰਾਜਵਿੰਦਰ ਸਿੰਘ ਵਾਸੀ ਬੱਦੋਵਾਲ ਵਜੋਂ ਹੋਈ ਹੈ।
ਡੀ.ਆਈ.ਜੀ ਰੂਪਨਗਰ ਰੇਂਜ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਏ.ਐਸ.ਆਈ ਤਰਨਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਖਮਾਣੋਂ-ਲੁਧਿਆਣਾ ਰੋਡ 'ਤੇ ਨਾਕਾ ਲਗਾਇਆ ਅਤੇ ਚੈਕਿੰਗ ਦੇ ਮਕਸਦ ਨਾਲ ਇੱਕ ਬਿਨਾਂ ਰਜਿਸਟ੍ਰੇਸ਼ਨ ਨੰਬਰ ਦੇ ਚਿੱਟੇ ਰੰਗ ਦੇ ਐਕਟਿਵਾ ਸਕੂਟਰ ਨੂੰ ਰੋਕਿਆ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੇ ਸਕੂਟਰ ਸਵਾਰ ਰਾਜਵਿੰਦਰ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੇ ਕਬਜ਼ੇ 'ਚੋਂ 5 ਕਿਲੋ ਅਫੀਮ ਬਰਾਮਦ ਕੀਤੀ। ਉਸ ਖ਼ਿਲਾਫ਼ ਥਾਣਾ ਖਮਾਣੋਂ ਵਿਖੇ ਐਨਡੀਪੀਐਸ ਐਕਟ ਦੀ ਧਾਰਾ 18, 61 ਅਤੇ 85 ਤਹਿਤ ਕੇਸ ਦਰਜ ਕੀਤਾ ਗਿਆ ਹੈ।
ਐਸਐਸਪੀ ਡਾ: ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਸਥਾਨਕ ਅਦਾਲਤਾਂ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਤੋਂ ਨਸ਼ੀਲੇ ਪਦਾਰਥਾਂ ਦੇ ਸਰੋਤ ਬਾਰੇ ਹੋਰ ਪੁੱਛਗਿੱਛ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਪੁਲਿਸ ਜ਼ਿਲ੍ਹੇ 'ਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਵਚਨਬੱਧ ਹੈ ਅਤੇ ਇਸ ਨੂੰ ਨੱਥ ਪਾਉਣ ਲਈ ਹਰ ਕਦਮ ਚੁੱਕੇਗੀ।

https://youtu.be/jhsC7Zi43oYਕਿਸਾਨਾਂ ਨੂੰ ਵੱਡੀ ਰਾਹਤ: ਮੁੱਖ ਮੰਤਰੀ ਨੇ ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਫੀਸ 4750 ਤੋਂ ਘਟਾ ਕੇ 2500 ਰੁਪ...
09/06/2022

https://youtu.be/jhsC7Zi43oY
ਕਿਸਾਨਾਂ ਨੂੰ ਵੱਡੀ ਰਾਹਤ: ਮੁੱਖ ਮੰਤਰੀ ਨੇ ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਫੀਸ 4750 ਤੋਂ ਘਟਾ ਕੇ 2500 ਰੁਪਏ ਕੀਤੀ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹੱਕ ‘ਚ ਇੱਕ ਵੱਡਾ ਫ਼ੈਸਲਾ ਲਿਆ ਗਿਆ ਹੈ। ਜਿਸ ਨੂੰ ਖੁੱਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾ....

ਬੀਜੇਪੀ 'ਚ ਸ਼ਾਮਿਲ ਹੋਏ ਸੁਨੀਲ ਜਾਖੜਦਿੱਲੀ, 19 ਮਈ,2022- ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਇਕਾਈ ਦੇ ਸਾਬਕਾ ਪ੍ਰਧਾਨ ਰਹੇ ਸੁਨੀਲ ਜਾਖੜ ਪੁਰਾ...
19/05/2022

ਬੀਜੇਪੀ 'ਚ ਸ਼ਾਮਿਲ ਹੋਏ ਸੁਨੀਲ ਜਾਖੜ

ਦਿੱਲੀ, 19 ਮਈ,2022- ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਇਕਾਈ ਦੇ ਸਾਬਕਾ ਪ੍ਰਧਾਨ ਰਹੇ ਸੁਨੀਲ ਜਾਖੜ ਪੁਰਾਣੀ ਪਾਰਟੀ ਛੱਡਣ ਤੋਂ ਕੁਝ ਦਿਨ ਬਾਅਦ ਵਿਰੋਧੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਜਾਖੜ ਦਿੱਲੀ ਵਿੱਚ ਹਨ ਅਤੇ ਪਹਿਲਾਂ ਹੀ ਭਾਜਪਾ ਪ੍ਰਧਾਨ ਜੇਪੀ ਨੱਡਾ ਨੂੰ ਮਿਲ ਚੁੱਕੇ ਸਨ। ਸਾਬਕਾ ਕਾਂਗਰਸੀ ਆਗੂ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਆਲੋਚਨਾ ਕਰਨ ‘ਤੇ ਕਾਂਗਰਸ ਲੀਡਰਸ਼ਿਪ ਨੇ ਹਾਲ ਹੀ ਵਿੱਚ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ।

ਸੂਤਰਾਂ ਦਾ ਕਹਿਣਾ ਹੈ ਕਿ ਸ੍ਰੀ ਜਾਖੜ ਨੂੰ ਪੰਜਾਬ ਤੋਂ ਰਾਜ ਸਭਾ ਦੀ ਸੀਟ ਮਿਲਣ ਦੀ ਸੰਭਾਵਨਾ ਹੈ ਅਤੇ ਉਹ ਹੋਰ ਨਾਰਾਜ਼ ਕਾਂਗਰਸੀ ਆਗੂ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਕਾਂਗਰਸ, ਜਿਸ ਨੂੰ ਉਹ “ਪਰਿਵਾਰ” ਕਹਿੰਦੇ ਹਨ, ਨਾਲੋਂ ਨਾਤਾ ਤੋੜਨ ‘ਤੇ ਦੁੱਖ ਜ਼ਾਹਰ ਕਰਦਿਆਂ, ਜਾਖੜ ਨੇ ਕਿਹਾ ਕਿ ਉਹਨਾਂ ਨੂੰ ਇਸ ਲਈ ਪਾਸੇ ਕਰ ਦਿੱਤਾ ਗਿਆ ਕਿਉਂਕਿ ਉਸਨਾਂ ਦੱਸਿਆ ਕਿ ਪਾਰਟੀ ਪੰਜਾਬ ਨੂੰ ਆਂਕੜੀਆਂ ਵਿੱਚ ਨਹੀਂ ਵਰਤ ਸਕਦੀ ਅਤੇ ਲੋਕਾਂ ਨੂੰ ਜਾਤ ਦੇ ਅਧਾਰ ‘ਤੇ ਵੰਡ ਨਹੀਂ ਸਕਦੀ।

ਉਨ੍ਹਾਂ ਕਿਹਾ, “ਕਾਂਗਰਸ ਨਾਲ ਮੇਰਾ 50 ਸਾਲ ਪੁਰਾਣਾ ਰਿਸ਼ਤਾ ਸੀ। ਮੇਰਾ ਪਰਿਵਾਰ 1972 ਤੋਂ ਤਿੰਨ ਪੀੜ੍ਹੀਆਂ ਤੋਂ ਪਾਰਟੀ ਨਾਲ ਰਿਹਾ ਹੈ। ਮੈਂ ਇਸ ਨੂੰ ਪਰਿਵਾਰ ਸਮਝਦਾ ਸੀ।” ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੇ ਕਿਸੇ ਨਿੱਜੀ ਵਿਵਾਦ ਕਾਰਨ ਕਾਂਗਰਸ ਨਹੀਂ ਛੱਡੀ ਬਲਕਿ ਪਾਰਟੀ ਨਾਲ ਬੁਨਿਆਦੀ ਮੁੱਦੇ ਕਾਰਨ ਅਲਵਿਦਾ ਆਖਿਆ ਹੈ।

ਨਵਜੋਤ ਸਿੱਧੂ ਦੀ ਵਧੀ ਮੁਸ਼ਕਲ,ਰੋਡ ਰੇਜ ਮਾਮਲੇ ’ਚ ਇਕ ਸਾਲ ਦੀ ਸਜ਼ਾਚੰਡੀਗੜ੍ਹ, 19 ਮਈ,2022- ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ,...
19/05/2022

ਨਵਜੋਤ ਸਿੱਧੂ ਦੀ ਵਧੀ ਮੁਸ਼ਕਲ,ਰੋਡ ਰੇਜ ਮਾਮਲੇ ’ਚ ਇਕ ਸਾਲ ਦੀ ਸਜ਼ਾ

ਚੰਡੀਗੜ੍ਹ, 19 ਮਈ,2022- ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ, ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਨੇ ਸੁਣਾਈ ਇਕ ਸਾਲ ਦੀ ਸਜ਼ਾ ਸੁਣਾਈ ਗਈ ਹੈ। ਸੁਪਰੀਮ ਕੋਰਟ ਨੇ ਪੀੜਤ ਪਰਿਵਾਰ ਵੱਲੋਂ ਦਾਇਰ ਤਿੰਨ ਦਹਾਕੇ ਪੁਰਾਣੇ ਰੋਡ ਰੇਜ ਕੇਸ ਵਿੱਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਮੁੜ ਵਿਚਾਰ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਜਸਟਿਸ ਏ ਐਮ ਖਾਨਵਿਲਕਰ ਅਤੇ ਸੰਜੇ ਕਿਸ਼ਨ ਕੌਲ ਦੀ ਬੈਂਚ ਨੇ ਦਿੱਤਾ। ਇਸ ਤੋਂ ਪਹਿਲਾਂ ਅਦਾਲਤ ਨੇ ਰੋਡ ਰੇਜ ਮਾਮਲੇ ‘ਚ ਨਵਜੋਤ ਸਿੰਘ ਸਿੱਧੂ ਖਿਲਾਫ ਨੋਟਿਸ ਦੀ ਮਿਆਦ ਵਧਾਉਣ ਦੀ ਮੰਗ ਵਾਲੀ ਅਰਜ਼ੀ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਹ ਅਰਜ਼ੀ ਚੱਲ ਰਹੀ ਸਮੀਖਿਆ ਪਟੀਸ਼ਨ ‘ਚ ਵੀ ਦਾਇਰ ਕੀਤੀ ਗਈ ਸੀ। ਫੈਸਲੇ ਨੇ ਕਿਹਾ ਕਿ ਇਸ ਗੱਲ ਦਾ ਕੋਈ ਸਬੂਤ ਨਹੀਂ ਹੈ ਕਿ ਪੀੜਤ ਦੀ ਮੌਤ ਸੜਕ ‘ਤੇ ਝਟਕੇ ਨਾਲ ਹੋਈ ਸੀ।

ਸੂਬੇ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜ਼ਾਇਜ਼ ਕਬਜੇ ਹਟਾਉਣ ਦੀ ਮੁਹਿੰਮ ਦਾ ਆਗਾਜ਼ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਦੀ ਮੌਜੂਦਗੀ ਵਿਚ...
28/04/2022

ਸੂਬੇ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜ਼ਾਇਜ਼ ਕਬਜੇ ਹਟਾਉਣ ਦੀ ਮੁਹਿੰਮ ਦਾ ਆਗਾਜ਼
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਦੀ ਮੌਜੂਦਗੀ ਵਿਚ ਮੁਹਾਲੀ ਦੇ ਸਿਸਵਾਂ ਨਜਦੀਕ ਪਿੰਡ ਅਭੀਪੁਰ ਵਿਖੇ 29 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਹਟਾਇਆ
31 ਮਈ ਤੱਕ ਪੰਚਾਇਤੀ ਜ਼ਮੀਨਾਂ ਤੋਂ 5000 ਏਕੜ ਕਬਜ਼ੇ ਛੁਵਾਉਣ ਦੀ ਮਹਿੰਮ ਦੀ ਸ਼ੁਰੂਆਤ

ਚੰਡੀਗੜ੍ਹ, 28 ਅਪ੍ਰੈਲ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਵੱਲੋਂ ਸੂਬੇ ਭਰ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾੳੇੁਣ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਅੱਜ ਮੁਹਾਲੀ ਜ਼ਿਲ੍ਹੇ ਤੋਂ ਸ਼ੁਰੂਆਤ ਕਰ ਦਿੱਤੀ ਗਈ ਹੈ।ਸ਼ਿਵਾਲਿਕ ਪਹਾੜੀਆਂ ਦੀ ਜੜ੍ਹਾਂ ਵਿਚ ਨਿਊ ਚੰਡੀਗੜ੍ਹ ਦੇ ਬਿਲਕੁਲ ਨੇੜੇ ਬਲਾਕ ਮਾਜਰੀ ਦੇ ਪਿੰਡ ਅਭੀਪੁਰ ਦੀ ਕਰੋੜਾਂ ਰੁਪਏ ਦੀ ਬਹੁ-ਕੀਮਤੀ 29 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਪਿੰਡ ਦੀ ਪੰਚਾਇਤ ਵਲੋਂ ਲੈ ਲਿਆ ਗਿਆ ਹੈ।ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ, ਮਾਲ ਵਿਭਾਗ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿਚ ਪੂਰੀ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕਰਦੇ ਹੋਏ ਕਬਜ਼ਾ ਲੈਣ ਦੀ ਇਹ ਕਾਰਵਾਈ ਪੂਰੀ ਕੀਤੀ ਗਈ।
ਇਸ ਮੌਕੇ ਕੁਲਦੀਪ ਧਾਲੀਵਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਬਿਕਰਮ ਸਿੰਘ ਨਾਮੀ ਵਿਅਕਤੀ ਵਲੋਂ 2007 ਤੋਂ ਇਸ ਜ਼ਮੀਨ ਉਪਰ ਨਜ਼ਾਇਜ਼ ਕਬਜ਼ਾ ਕੀਤਾ ਹੋਇਆ ਸੀ।ਉਨ੍ਹਾਂ ਦੱਸਿਆ ਕਿ ਕੁਲੈਕਟਰ ਐਸ.ਏ.ਐਸ ਨਗਰ ਵਲੋਂ ਇਸ ਜ਼ਮੀਨ ਤੋਂ ਨਜ਼ਾਇਜ ਕਬਜ਼ਾ ਹਟਾਉਣ ਲਈ 2014 ਵਿਚ ਹੁਕਮ ਜਾਰੀ ਕੀਤੇ ਗਏ ਸਨ।ਪਰ ਕੁਝ ਕਾਨੂੰਨੀ ਅੜਚਨਾ ਦੇ ਚਲਦਿਆਂ ਵਿਭਾਗ ਦੇ ਅਧਿਕਾਰੀ ਅਤੇ ਪੰਚਾਇਤ ਇਹ ਕਬਜ਼ਾ ਛੁਡਵਾ ਨਹੀਂ ਸਕੇ ਸਨ।ਪੰਚਾਇਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਦਿਆਂ ਪਹਿਲੇ ਮਹੀਨੇ ਹੀ ਇਹ ਵੱਡੀ ਕਰਾਵਾਈ ਕਰਦਿਆਂ ਅੱਜ ਐਸ.ਏ.ਐਸ ਨਗਰ ਜ਼ਿਲ੍ਹੇ ਦੀ ਇਹ ਬੇਸ਼ਕੀਮਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੁਡਵਾ ਲਿਆ ਗਿਆ ਹੈ।
ਇਸ ਦੇ ਨਾਲ ਹੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਅੱਜ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ ਅਤੇ 31 ਮਈ ਤੱਕ 5000 ਹਜ਼ਾਰ ਏਕੜ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾਏ ਜਾਣਗੇ।ਇਸ ਉਪਰੰਤ ਹਰ ਮਹੀਨੇ ਟੀਚਾ ਮਿੱਥ ਕੇ ਨਜਾਇਜ਼ ਕਬਜ਼ੇ ਹਟਾਉਣ ਦੀ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।ਇਸ ਦੇ ਨਾਲ ਹੀ ਉਨ੍ਹਾਂ ਜਸਟਿਸ ਕੁਲਦੀਪ ਸਿੰਘ ਵਲੋਂ ਨਜਾਇਜ਼ ਕਬਜਿਆਂ ਵਾਲੀ ਰਿਪੋਰਟ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਜਲਦ ਹੀ ਇਸ ਰਿਪੋਰਟ ਨੂੰ ਘੋਖ ਕੇ ਬਣਦੀ ਕਾਰਵਾਈ ਨੇਪਰੇ ਚਾੜੀ ਜਾਵੇਗੀ।
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਸ ਦੇ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਸਾਰੀਆਂ ਪੰਚਾਇਤੀ ਜਮੀਨਾਂ ਤੋਂ ਨਜ਼ਾਇਜ਼ ਕਬਜ਼ੇ ਹਟਾਉਣ ਲਈ ਵਚਨਬੱਧ ਹੈ ਅਤੇ ਬਿਨਾਂ ਕਿਸੇ ਭੇਦਭਾਵ ਦੇ ਇਹਕਬਜ਼ੇ ਹਟਾਏ ਜਾਣਗੇ ਅਤੇ ਪੰਚਾਇਤਾਂ ਦੀਆਂ ਜ਼ਮੀਨਾਂ ਪੰਚਾਇਤਾਂ ਨੂੰ ਸੌਂਪੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਭਾਵਂੇ ਕੋਈ ਰਸੂਖਦਾਰ ਹੋਵੇ ਜਾ ਸਧਾਰਨ ਵਿਆਕਤੀ ਕਿਸੇ ਕੋਲ ਵੀ ਨਜਾਇਜ਼ ਕਬਜ਼ੇ ਨਹੀਂ ਰਹਿਣ ਦਿੱਤੇ ਜਾਣਗੇ।
ਇਸ ਮੌਕੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਡਿਪਟੀ ਡਾਇਰੈਕਟਰ ਜੁਗਿੰਦਰ ਕੁਮਾਰ, ਨਾਇਬ ਤਹਿਸੀਲਦਾਰ ਮਾਜਰੀ ਦੀਪਕ ਭਾਰਦਵਾਜ, ਡੀ.ਡੀ.ਪੀ.ਓ ਐਸ.ਏ.ਐਸ ਨਗਰ ਬਲਜਿੰਦਰ ਸਿੰਘ ਗਰੇਵਾਲ, ਬੀ.ਡੀ.ਓ ਮਾਜਰੀ ਬਲਾਕ ਜਸਪ੍ਰੀਤ ਕੌਰ ਅਤੇ ਸਰਪੰਚ ਪਿੰਡ ਅਭੀਪੁਰ ਜਸਪਾਲ ਕੌਰ ਵੀ ਮੌਜੂਦ ਸਨ।

20/04/2022

ਝੁੱਗੀ-ਝੌਂਪੜੀ ਨੂੰ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 7 ਲੋਕ ਜ਼ਿੰਦਾ ਸੜ ਗਏ

ਲੁਧਿਆਣਾ ਦੇ ਤਾਜਪੁਰ ਰੋਡ 'ਤੇ ਦੇਰ ਰਾਤ ਇਕ ਦਰਦਨਾਕ ਹਾਦਸਾ ਦੇਖਣ ਨੂੰ ਮਿਲਿਆ, ਜਿਸ 'ਚ ਝੁੱਗੀ-ਝੌਂਪੜੀ ਨੂੰ ਲੱਗੀ ਅੱਗ 'ਚ ਪੂਰਾ ਪਰਿਵਾਰ ਝੁਲਸ ਗਿਆ।
ਮਾਮਲਾ ਦੇਰ ਰਾਤ 2 ਬਾਜੇ ਦਾ ਦੱਸਿਆ ਜਾ ਰਿਹਾ ਹੈ, ਜਿਸ 'ਚ ਤਾਜਪੁਰ ਰੋਡ ਸਥਿਤ ਝੁੱਗੀ 'ਚ ਸੁੱਤੇ ਪਏ ਪੂਰੇ ਪਰਿਵਾਰ ਦੀ ਅੱਗ ਲੱਗਣ ਕਾਰਨ ਜ਼ਿੰਦਾ ਸੜ ਕੇ ਮੌਤ ਹੋ ਗਈ।
ਇਸ ਅੱਗ 'ਚ ਪਰਿਵਾਰ ਦੇ 7 ਲੋਕਾਂ ਦੀ ਮੌਤ ਹੋ ਗਈ ਦੱਸੀ ਜਾ ਰਹੀ ਹੈ, ਜਿਸ 'ਚ ਪਤੀ-ਪਤਨੀ ਅਤੇ ਉਹਨਾਂ ਦੇ 5 ਬੱਚੇ ਵੀ ਅੱਗ ਦੀ ਲਪੇਟ 'ਚ ਆ ਗਏ ਹਨ।ਪਰਿਵਾਰ ਦਾ ਸਬੰਧ ਬਿਹਾਰ ਨਾਲ ਦੱਸਿਆ ਜਾ ਰਿਹਾ ਹੈ।
ਜੋ ਪਿਛਲ਼ੇ ਲੰਬੇ ਸਮੇਂ ਤੋਂ ਲੁਧਿਆਣਾ ਵਿੱਚ ਹੀ ਰਿਹ ਰਹੇ ਸਨ, ਹੁਣ ਇਸ ਅੱਗ ਲੱਗਣ ਦੀ ਘਟਨਾ ਦੀ ਜਾਂਚ ਪੁਲਿਸ ਕਰ ਰਹੀ ਹੈ ।

ਕਲਯੁੱਗੀ ਭਤੀਜੇ ਨੇ ਚਾਚੇ ਨੂੰ ਟਰੈਕਟਰ ਹੇਠ ਦਰੜ ਕੇ ਮਾਰਿਆਪੁਲਸ ਨੇ ਸਸਕਾਰ ਮੌਕੇ ਪੁੱਜ ਕੇ ਲਾਸ਼ ਲਈ ਕਬਜ਼ੇ ’ਚ    ਥਾਣਾ ਸਮਰਾਲਾ ਅਧੀਨ ਪੈਂਦੇ ਪਿੰ...
17/04/2022

ਕਲਯੁੱਗੀ ਭਤੀਜੇ ਨੇ ਚਾਚੇ ਨੂੰ ਟਰੈਕਟਰ ਹੇਠ ਦਰੜ ਕੇ ਮਾਰਿਆ
ਪੁਲਸ ਨੇ ਸਸਕਾਰ ਮੌਕੇ ਪੁੱਜ ਕੇ ਲਾਸ਼ ਲਈ ਕਬਜ਼ੇ ’ਚ

ਥਾਣਾ ਸਮਰਾਲਾ ਅਧੀਨ ਪੈਂਦੇ ਪਿੰਡ ਮਾਨੂੰਪੁਰ ਵਿਖੇ ਇਕ ਕਲਯੁੱਗੀ ਭਤੀਜੇ ਨੇ ਆਪਣੇ ਚਾਚੇ ਨੂੰ ਟਰੈਕਟਰ ਹੇਠ ਦਰੜ ਕੇ ਮੌਤ ਦੇ ਘਾਟ ਉਤਾਰ ਦਿੱਤਾ। ਕਤਲ ਦੇ ਇਸ ਮਾਮਲੇ ਨੂੰ ਦਬਾਉਣ ਲਈ ਪਰਿਵਾਰ ਵਾਲੇ ਅਤੇ ਮਿ੍ਰਤਕ ਦਾ ਲੜਕਾ ਵੀ ਲਾਸ਼ ਨੂੰ ਸਸਕਾਰ ਲਈ ਪਿੰਡ ਦੇ ਸਮਸ਼ਾਨਘਾਟ ਵਿਖੇ ਲੈ ਗਏ ਅਤੇ ਪੁਲਸ ਨੇ ਇਤਲਾਹ ਮਿਲਣ ’ਤੇ ਸਸਕਾਰ ਵਿਚਾਲੇ ਰੋਕ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲਿਆ ਹੈ।

ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਚੋਂਕੀ ਬਰਧਾਲਾ ਦੇ ਅਧਿਕਾਰੀ ਜਗਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਇਹ ਸੂਚਨਾ ਮਿਲੀ ਸੀ, ਕਿ ਪਿੰਡ ਮਾਨੂੰਪੁਰ ਵਿਖੇ ਅਵਤਾਰ ਸਿੰਘ (65) ਪੁੱਤਰ ਅਜੀਤ ਸਿੰਘ ਨੂੰ ਉਸ ਦੇ ਆਪਣੇ ਹੀ ਸਕੇ ਭਤੀਜੇ ਅਮਰੀਕ ਸਿੰਘ ਵੱਲੋਂ ਖੇਤਾਂ ਵਿੱਚ ਆਪਣੀ ਮੋਟਰ ’ਤੇ ਟਰੈਕਟਰ ਹੇਠ ਕੁਚਲ ਕੇ ਕਤਲ ਕਰ ਦਿੱਤਾ ਗਿਆ ਹੈ। ਕਤਲ ਤੋਂ ਬਾਅਦ ਮਿ੍ਰਤਕ ਦੇ ਪੁੱਤਰ ਜਸਪ੍ਰੀਤ ਸਿੰਘ ਨਾਲ ਮਿਲ ਕੇ ਮਾਮਲੇ ਨੂੰ ਦਬਾਉਣ ਦੀ ਨੀਅਤ ਨਾਲ ਅਵਤਾਰ ਸਿੰਘ ਦਾ ਪਿੰਡ ਦੇ ਸਮਸ਼ਾਨਘਾਟ ਵਿਖੇ ਸਸਕਾਰ ਕੀਤਾ ਜਾ ਰਿਹਾ ਹੈ।

ਡਿਊਟੀ ਮੈਜਿਸਟ੍ਰੇਟ ਦੀ ਹਾਜ਼ਰੀ ਵਿੱਚ ਪੁਲਸ ਨੇ ਸਮਸ਼ਾਨਘਾਟ ਵਿਖੇ ਪਹੰੁਚ ਕੇ ਚਿਖਾ ’ਤੇ ਜਲ ਰਹੀ ਮਿ੍ਰਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪੁਲਸ ਨੇ ਮਿ੍ਰਤਕ ਦੇ ਭਤੀਜੇ ਅਤੇ ਉਸ ਦੇ ਪੁੱਤਰ ਖਿਲਾਫ਼ ਕਤਲ ਦਾ ਮਾਮਲਾ ਦਰਜ਼ ਕਰ ਲਿਆ ਹੈ, ਪਰ ਇਹ ਦੋਵੇਂ ਹਾਲੇ ਫਰਾਰ ਹਨ।

ਭਾਰਤ ਦੇ ਚੀਫ ਜਸਟਿਸ ਐਨ.ਵੀ ਰੰਮਨ ਦੋ ਦਿਨਾਂ ਦੌਰੇ ‘ਤੇ ਪਹੁੰਚੇ ਅੰਮ੍ਰਿਤਸਰਮੁੱਖ ਮੰਤਰੀ ਭਗਵੰਤ ਮਾਨ ਨੇ ਹਵਾਈ ਅੱਡੇ ਤੇ ਕੀਤਾ ਸਵਾਗਤਅੰਮ੍ਰਿਤਸਰ,...
13/04/2022

ਭਾਰਤ ਦੇ ਚੀਫ ਜਸਟਿਸ ਐਨ.ਵੀ ਰੰਮਨ ਦੋ ਦਿਨਾਂ ਦੌਰੇ ‘ਤੇ ਪਹੁੰਚੇ ਅੰਮ੍ਰਿਤਸਰ

ਮੁੱਖ ਮੰਤਰੀ ਭਗਵੰਤ ਮਾਨ ਨੇ ਹਵਾਈ ਅੱਡੇ ਤੇ ਕੀਤਾ ਸਵਾਗਤ

ਅੰਮ੍ਰਿਤਸਰ, 13 ਅਪ੍ਰੈਲ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤ ਦੇ ਚੀਫ਼ ਜਸਟਿਸ ਐਨ.ਵੀ. ਰਮਨਾ ਦਾ ਪਵਿੱਤਰ ਨਗਰੀ ਪਹੁੰਚਣ 'ਤੇ ਸਵਾਗਤ ਕੀਤਾ।
ਮੁੱਖ ਮੰਤਰੀ ਨੇ ਜਸਟਿਸ ਐਨ.ਵੀ. ਰਮਨਾ ਨੂੰ ਗੁਲਦਸਤਾ ਭੇਟ ਕਰਕੇ ਸੂਬੇ ਵਿੱਚ ਪਲੇਠੀ ਫੇਰੀ ‘ਤੇ ਆਉਣ ਲਈ ਉਹਨਾਂ ਦਾ ਸੁਆਗਤ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਭਾਰਤ ਦੇ ਚੀਫ਼ ਜਸਟਿਸ ਅਤੇ ਉਨ੍ਹਾਂ ਦੇ ਪਰਿਵਾਰ ਦੀ ਪੰਜਾਬ ਫੇਰੀ ਦੌਰਾਨ ਪੰਜਾਬ ਦੇ ਲੋਕ ਵਿਸ਼ੇਸ਼ ਤੌਰ 'ਤੇ ਸਮੁੱਚੀ ਸੂਬਾ ਸਰਕਾਰ ਉਨ੍ਹਾਂ ਦੇ ਸਵਾਗਤ ਲਈ ਪੱਬਾਂ ਭਾਰ ਹੈ। ਉਨ੍ਹਾਂ ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਸੂਬੇ ਵੱਲੋਂ ਪਿਆਰ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਵੀ ਦਿੱਤਾ।
ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ, ਡਾਇਰੈਕਟਰ ਜਨਰਲ ਆਫ਼ ਪੁਲਿਸ ਵੀ.ਕੇ.ਭਾਵਰਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਏ.ਵੇਣੂ ਪ੍ਰਸਾਦ, ਕਮਿਸ਼ਨਰ ਜਲੰਧਰ ਡਵੀਜ਼ਨ ਵੀ.ਕੇ.ਮੀਨਾ, ਡਿਪਟੀ ਕਮਿਸ਼ਨਰ ਹਰਪ੍ਰੀਤ ਸੂਦਨ, ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ, ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਅਤੇ ਹੋਰ ਵੀ ਹਾਜ਼ਰ ਸਨ।


BHAGWANT MANN WELCOMES CJI DURING HIS MAIDEN VISIT TO STATE



Amritsar, April 13:

Punjab Chief Minister Bhagwant Mann on Wednesday welcomed the Chief Justice of India Justice NV Ramana during his arrival to the holy city.

The Chief Minister welcomed Justice NV Ramana with a bouquet and accorded welcome to the state during his maiden visit. Bhagwant Mann said that the people of Punjab in general and the entire state government in particular is elated to welcome the Chief Justice of India and his family during their visit to Punjab. He also gave replica of Sri Harimandir Sahib as a token of love from the state to the Chief Justice of India.

On the occasion Chief Secretary Punjab Anirudh Tewari, Director General of Police VK Bhawra, Principal Secretary to CM A. Venu Prasad, Commissioner Jalandhar Division VK Meena, Deputy Commissioner Harpreet Sudan, Commissioner of Police Arunpal Singh, District and Sessions Judge Mrs Harpreet Kaur Randhawa and others were also present.

07/04/2022

ਹਲਕਾ ਸਮਰਾਲਾ 'ਚ ਨਸ਼ੇ ਨਾਲ ਚਾਰ ਦਿਨਾਂ ਵਿੱਚ ਦੂਸਰੀ ਮੌਤ..

06/04/2022

ਕਬੱਡੀ ਖਿਡਾਰੀ ਅਤੇ ਕੋਚ ਦਾ ਗੋਲੀਆਂ ਮਾਰ ਕਤਲ ਘਟਨਾਂ ਸੀ ਸੀ ਟੀਵੀ ਚ ਕੈਦ ..

06/04/2022

ਸਮਰਾਲਾ ਦੇ ਐੱਸ.ਡੀ.ਐੱਮ. ’ਤੇ ਲੱਗੇ ਗੰਭੀਰ ਦੋਸ਼, ਵਕੀਲਾਂ ਨੇ ਉਨਾਂ ਵਿਰੁੱਧ ਲਾਇਆ ਧਰਨਾ

ਸਮਰਾਲਾ, -ਸਥਾਨਕ ਬਾਰ ਐਸੋਸੀਏਸ਼ਨ ਦੇ ਸਮੂਹ ਵਕੀਲਾਂ ਨੇ ਅੱਜ ਅਦਾਲਤਾਂ ਦਾ ਬਾਈਕਾਟ ਕਰਦੇ ਹੋਏ ਸਮਰਾਲਾ ਦੇ ਐੱਸ.ਡੀ.ਐੱਮ. ਖਿਲਾਫ਼ ਉਨਾਂ ਦੇ ਦਫ਼ਤਰ ਦੇ ਬਾਹਰ 3 ਘੰਟੇ ਲਈ ਧਰਨਾ ਮਾਰਦੇ ਹੋਏ ਤੁਰੰਤ ਇਸ ਅਧਿਕਾਰੀ ਨੂੰ ਇਥੋਂ ਬਦਲਣ ਦੀ ਮੰਗ ਕੀਤੀ ਹੈ। ਧਰਨੇ ’ਤੇ ਬੈਠੇ ਵਕੀਲਾਂ ਨੇ ਐੱਸ.ਡੀ.ਐੱਮ. ’ਤੇ ਕਈ ਤਰਾਂ ਦੇ ਗੰਭੀਰ ਦੋਸ਼ ਲਗਾਉਂਦੇ ਹੋਏ ਉਨਾਂ ਦੇ ਦਫ਼ਤਰ ਕੀ ਕਾਰਜ਼ਪ੍ਰਣਾਲੀ ’ਤੇ ਵੀ ਵੱਡੇ ਸਵਾਲ ਚੁੱਕੇ ਹਨ।

ਧਰਨਾ ਦੇ ਰਹੇ ਵਕੀਲਾਂ ਨੇ ਐਲਾਨ ਕੀਤਾ ਹੈ, ਕਿ ਉਹ ਇਸ ਅਧਿਕਾਰੀ ਦੇ ਤਬਾਦਲੇ ਦੀ ਮੰਗ ਨੂੰ ਲੈ ਕੇ ਅੱਜ ਤੋਂ ਅਣਮਿੱਥੇ ਸਮੇਂ ਲਈ ਸੰਘਰਸ਼ ਆਰੰਭ ਚੁੱਕੇ ਹਨ ਅਤੇ ਬਾਰ ਦੇ ਸਮੂਹ ਵਕੀਲਾਂ ਵੱਲੋਂ ਐੱਸ.ਡੀ.ਐੱਮ. ਦੀ ਅਦਾਲਤ ਦਾ ਮੁਕੰਮਲ ਬਾਈਕਾਟ ਜਾਰੀ ਰੱਖਿਆ ਜਾਵੇਗਾ।

ਇਸ ਮੌਕੇ ਗੱਲਬਾਤ ਕਰਦਿਆ ਐਡਵੋਕੇਟ ਜਸਪ੍ਰੀਤ ਸਿੰਘ ਕਲਾਲਮਾਜਰਾ ਨੇ ਦੱਸਿਆ ਕਿ ਉਨਾਂ ਦੀ ਸਮਰਾਲਾ ਬਾਰ ਇਸ ਅਧਿਕਾਰੀ ਦੀ ਕਾਰਜ਼ਗੁਜਾਰੀ ਅਤੇ ਉਨਾਂ ਦੇ ਰਵੱਈਏ ਨੂੰ ਲੈ ਕੇ ਕਾਫੀ ਪ੍ਰੇਸ਼ਾਨ ਸੀ ਅਤੇ ਬਾਰ ਐਸੋਸੀਏਸ਼ਨ ਵੱਲੋਂ ਉਨਾਂ ਖਿਲਾਫ਼ ਮਤਾ ਪਾਸ ਕਰਕੇ ਬਦਲੀ ਦੀ ਮੰਗ ਕੀਤੀ ਜਾ ਰਹੀ ਹੈ। ਬਾਰ ਐਸੋਸੀਏਸ਼ਨ ਵੱਲੋਂ ਮਤੇ ਦੀ ਕਾਪੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਵੱਖ-ਵੱਖ ਅਧਿਕਾਰੀਆਂ ਨੂੰ ਭੇਜਦੇ ਹੋਏ ਇਕ ਹਫਤੇ ਤੋਂ ਲਗਾਤਾਰ ਸੰਘਰਸ਼ ਆਰਭਿੰਆ ਹੋਇਆ ਹੈ, ਪਰ ਹੁਣ ਵਕੀਲ ਭਾਈਚਾਰੇ ਨੂੰ ਸਖ਼ਤ ਫੈਸਲਾ ਲੈਂਦੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰਨ ਸਮੇਤ ਐੱਸ.ਡੀ.ਐੱਮ. ਅਦਾਲਤ ਦਾ ਬਾਈਕਾਟ ਕਰਨ ਲਈ ਮਜਬੂਰ ਹੋਣਾ ਪਿਆ ਹੈ।

ਓਧਰ ਦੂਜੇ ਪਾਸੇ ਜਦੋਂ ਐੱਸ.ਡੀ.ਐੱਮ. ਵਿਕਰਮਜੀਤ ਪਾਂਥੇ ਨਾਲ ਉਨਾਂ ਦਾ ਪੱਖ ਜਾਣਨ ਲਈ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਪਤਾ ਲੱਗਾ ਕਿ ਉਹ ਛੁੱਟੀ ’ਤੇ ਚਲੇ ਗਏ ਹਨ ਅਤੇ ਉਨਾਂ ਦਾ ਚਾਰਜ਼ ਕਿਸੇ ਹੋਰ ਅਧਿਕਾਰੀ ਨੂੰ ਸੌਂਪਿਆ ਗਿਆ ਹੈ।

Address

Gurminder Singh Grewal S/O Sajjan Singh, Ward Number. 4, Khamano, Fatehgarh Sahib
Khamanon
141801

Alerts

Be the first to know and let us send you an email when Punjabi World News posts news and promotions. Your email address will not be used for any other purpose, and you can unsubscribe at any time.

Contact The Business

Send a message to Punjabi World News:

Share