
08/07/2025
*ਸਪੈਸ਼ਲ ਸਰਚ ਆਪਰੇਸ਼ਨ ਦੌਰਾਨ ਐਸ.ਐਸ.ਪੀ ਫਰੀਦਕੋਟ ਚੈਕਿੰਗ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਸਮੇਤ ਪਹੁੰਚੇ ਫਰੀਦਕੋਟ ਬੱਸ ਸਟੈਡ*
— ਇਸ ਤਰ੍ਹਾ ਦੀਆਂ ਅਚਨਚੇਤ ਚੈਕਿੰਗਾਂ ਨਾਲ ਮਾੜੇ ਅਨਸਰਾ ਨੂੰ ਕਾਬੂ ਕਰਨ ਅਤੇ ਪਬਲਿਕ ਅੰਦਰ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜਬੂਤ ਕਰਨ ਵਿੱਚ ਮਦਦ ਮਿਲਦੀ ਹੈ: *ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ*
— ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਅਤੇ ਪਾਰਕਿੰਗਾ ਵਿੱਚ ਖੜੇ ਵਹੀਕਲ ਚੈਕ ਕੀਤੇ ਗਏ: *ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ*
— ਫਰੀਦਕੋਟ, ਕੋਟਕਪੂਰਾ ਅਤੇ ਜੈਤੋਂ ਵਿਖੇ ਸਾਰੇ ਬਸ ਸਟੈਂਡਾਂ ਦੀ ਕੀਤੀ ਗਈ ਸਖਤ ਚੈਕਿੰਗ
— ਗਜਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਵਿੱਚ ਪੁਲਿਸ ਟੀਮਾਂ ਵੱਲੋਂ 04 ਬੱਸ ਸਟੈਂਡਾ ਪਰ ਕੀਤੀ ਗਈ ਚੈਕਿੰਗ
— ਸੁਰੱਖਿਆ ਪ੍ਰਬੰਧਾ ਨੂੰ ਹੋਰ ਪੁਖਤਾ ਕਰਨ ਲਈ ਡਰੋਨ ਕੈਮਰਿਆਂ ਅਤੇ ਸੀ.ਸੀ.ਟੀ.ਵੀ ਵੈਨਾਂ ਦੀ ਲਈ ਮਦਦ
ਕੋਟਕਪੁਰਾ (ਸ਼ਾਮ ਲਾਲ ਚਾਵਲਾ )
ਮਾਨਯੋਗ ਸ਼੍ਰੀ ਗੋਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ. ਪੰਜਾਬ ਜੀ ਵੱਲੋਂ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਬਹਾਲ ਰੱਖਣ, ਸ਼ੱਕੀ ਤੇ ਸ਼ਰਾਰਤੀ ਅਨਸਰਾਂ ਦੀ ਪਛਾਣ ਕਰਨ ਅਤੇ ਨਸ਼ੇ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਜੀ ਅਗਵਾਈ ਵਿੱਚ ਫਰੀਦਕੋਟ ਜਿਲ੍ਹੇ ਵਿੱਚ ਵਿਸ਼ੇਸ਼ ਅਭਿਆਨ ਦੇ ਤਹਿਤ ਮੰਗਲਵਾਰ ਨੂੰ ਜਿਲ੍ਹੇ ਦੇ ਸਾਰੇ ਬੱਸ ਸਟੈਡਾਂ ਅਤੇ ਇਸਦੇ ਆਸ-ਪਾਸ ਖੇਤਰਾਂ ਵਿੱਚ ਇੱਕ ਖਾਸ ਕਾਰਡਨ ਐਂਡ ਸਰਚ ਆਪਰੇਸ਼ਨ (CASO) ਚਲਾਇਆ ਗਿਆ।
ਇਹ ਆਪਰੇਸ਼ਨ ਮਾਨਯੋਗ ਡਾਇਰੈਕਟਰ ਜਨਰਲ ਆਫ ਪੁਲਿਸ (DGP), ਪੰਜਾਬ ਜੀ ਦੇ ਦਿਸ਼ਾਂ ਨਿਰਦੇਸ਼ਾ ਅਨੁਸਾਰ ਸੁਭਾ 10:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਚਲਾਇਆ ਗਿਆ। ਇਸ ਦੌਰਾਨ ਪੁਲਿਸ ਟੀਮਾਂ ਵੱਲੋਂ ਗਜਟਿਡ਼ ਅਧਿਕਾਰੀਆਂ ਦੀ ਨਿਗਰਾਨੀ ਵਿੱਚ ਐਟੀਸਾਬੋਟੇਜ਼ ਚੈੱਕ ਅਤੇ ਡਾਗ ਸਕਾਡ ਦੀ ਸਹਾਇਤਾ ਨਾਲ 04 ਬੱਸ ਸਟੈਡਾਂ ਤੇ ਸ਼ਪੈਸ਼ਲ ਚੈਕਿੰਗ ਕੀਤੀ ਗਈ।
ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਇਸ ਚੈਕਿੰਗ ਦੌਰਾਨ ਬੱਸ ਸਟੈਡ ਫਰੀਦਕੋਟ ਪਹੁੰਚੇ, ਜਿਹਨਾਂ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਸਰਚ ਆਪਰੇਸ਼ਨ ਇੱਕ ਅਚਨਚੇਤ ਚੈਕਿੰਗ ਹੈ, ਇਸਦਾ ਮੁੱਖ ਮਕਸਦ ਆਮ ਪਬਲਿਕ ਅੰਦਰ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜਬੂਤ ਕਰਨਾ ਹੈ। ਉਹਨਾ ਕਿਹਾ ਕਿ ਇਸ ਤਰ੍ਹਾ ਦੀਆਂ ਅਚਨਚੇਤ ਚੈਕਿੰਗਾਂ ਦੌਰਾਨ ਮਾੜੇ ਅਨਸਰਾ ਨੂੰ ਕਾਬੂ ਕਰਨ ਵਿੱਚ ਮਦਦ ਮਿਲਦੀ ਹੈ। ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਦਿਨ ਅਤੇ ਰਾਤ ਸਮੇ ਅਜਿਹੇ ਆਪਰੇਸ਼ਨ ਕੀਤੇ ਜਾਦੇ ਹਨ ਅਤੇ ਅੱਗੇ ਤੋ ਵੀ ਇਸ ਤਰ੍ਹਾ ਦੇ ਆਪਰੇਸ਼ਨ ਜਾਰੀ ਰਹਿਣਗੇ। ਉਨ੍ਹਾਂ ਕਿਹਾ, “ਅਸੀਂ ਸਾਰੇ ਪੁਲੀਸ ਕਰਮਚਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਤਲਾਸ਼ੀ ਦੌਰਾਨ ਹਰ ਵਿਅਕਤੀ ਨਾਲ ਵਧੀਆਂ ਅਤੇ ਸਹਿਜ ਸੁਭਾਵ ਨਾਲ ਪੇਸ਼ ਆਉਣ।”
ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ ਵੱਖ-ਵੱਖ ਬੱਸ ਸਟੈਡਾਂ 'ਤੇ ਸ਼ੱਕੀ ਵਿਅਕਤੀਆਂ ਦੀ ਜਾਚ ਲਈ 100 ਦੇ ਕਰੀਬ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਇਸ ਦੌਰਾਨ ਆਮ ਪਬਲਿਕ ਨੂੰ ਘੱਟ ਤੋਂ ਘੱਟ ਅਸੁਵਿਧਾ ਪਹੁੰਚਾਈ ਜਾ ਰਹੀ ਹੈ।
ਇਸ ਆਪਰੇਸ਼ਨ ਦੌਰਾਨ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕੀਤੀ ਗਈ ਅਤੇ ਇਸ ਦੇ ਨਾਲ ਹੀ ਬੱਸ ਸਟੈਡਾਂ ਦੀ ਪਾਰਕਿੰਗ ਅਤੇ ਆਸ-ਪਾਸ ਖੜੇ ਵਾਹਨਾਂ ਦੀ, ਵਾਹਨ ਐਪ ਦੀ ਸਹਾਇਤਾ ਨਾਲ ਜਾਂਚ ਕੀਤੀ ਗਈ।
******