Fan Jagbir Singh Sokhi

  • Home
  • Fan Jagbir Singh Sokhi

Fan Jagbir Singh Sokhi #ਜਗਬੀਰਸਿੰਘਸੋਖੀ #ਇੰਚਾਰਜਆਤਮਨਗਰ #ਜਨਰਲਸਕੱਤਰ #ਸੁਖਬੀਰਸਿੰਘਬਾਦਲ #ਸ੍ਰੌਮਣੀਅਕਾਲੀਦਲ

19/09/2026

ਵਾਹਿਗੁਰੂ 🙏🙏

ਜਗਬਾਣੀ ਦੇ ਸੀਨੀਅਰ ਪੱਤਰਕਾਰ ਸ੍ਰ. ਗੁਰਦੇਵ ਸਿੰਘ ਮੁਲਾਂਪੁਰੀ ਜੀ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਕਮਲੇਸ਼ ਕੌਰ ਜੀ ਦੇ...
19/09/2026

ਜਗਬਾਣੀ ਦੇ ਸੀਨੀਅਰ ਪੱਤਰਕਾਰ ਸ੍ਰ. ਗੁਰਦੇਵ ਸਿੰਘ ਮੁਲਾਂਪੁਰੀ ਜੀ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਕਮਲੇਸ਼ ਕੌਰ ਜੀ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਵਾਹਿਗੁਰੂ ਜੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ।

🙏 ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ 🙏

ਕੱਲ੍ਹ ਗੁਰਦੁਆਰਾ ਗਊ ਘਾਟ, ਡਵੀਜ਼ਨ ਨੰਬਰ 3 ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਹਾਜ਼ਰ...
19/09/2026

ਕੱਲ੍ਹ ਗੁਰਦੁਆਰਾ ਗਊ ਘਾਟ, ਡਵੀਜ਼ਨ ਨੰਬਰ 3 ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਹਾਜ਼ਰੀ ਲਵਾਈ। ਇਸ ਪਾਵਨ ਮੌਕੇ ‘ਤੇ ਸੰਗਤ ਨਾਲ ਮਿਲ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਸ੍ਰੀ ਗੁਰੂ ਨਾਨਕ ਦੇਵ ਜੀ ਸਮੂਹ ਸੰਗਤ ਨੂੰ ਸੇਵਾ, ਸਿਮਰਨ ਅਤੇ ਚੜ੍ਹਦੀ ਕਲਾ ਦੀ ਦਾਤ ਬਖ਼ਸ਼ਣ। 🙏

ਤੁਹਾਡੇ ਪਿਆਰ, ਵਿਸ਼ਵਾਸ ਅਤੇ ਸਹਿਯੋਗ ਸਦਕਾ ਅੱਜ ਇੱਕ ਹੋਰ ਜ਼ਿੰਮੇਵਾਰੀ ਨਿਭਾਉਣ ਦਾ ਮੌਕਾ ਮਿਲਿਆ ਹੈ।ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿ...
17/09/2026

ਤੁਹਾਡੇ ਪਿਆਰ, ਵਿਸ਼ਵਾਸ ਅਤੇ ਸਹਿਯੋਗ ਸਦਕਾ ਅੱਜ ਇੱਕ ਹੋਰ ਜ਼ਿੰਮੇਵਾਰੀ ਨਿਭਾਉਣ ਦਾ ਮੌਕਾ ਮਿਲਿਆ ਹੈ।

ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵੱਲੋਂ ਕਮੇਟੀ ਦੇ ਮੈਂਬਰ ਵਜੋਂ ਨਾਮਜ਼ਦ ਕੀਤਾ ਗਿਆ । ਇਹ ਮੇਰੇ ਲਈ ਸਿਰਫ਼ ਸਨਮਾਨ ਨਹੀਂ, ਸਗੋਂ ਸਿੱਖਿਆ, ਸੇਵਾ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਹੋਰ ਇਮਾਨਦਾਰੀ ਨਾਲ ਨਿਭਾਉਣ ਦਾ ਇੱਕ ਨਵਾਂ ਮੌਕਾ ਹੈ।

ਮੈਂ ਯੂਨੀਵਰਸਿਟੀ ਪ੍ਰਬੰਧਨ ਦਾ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੇਰੇ ਉੱਤੇ ਇਹ ਵਿਸ਼ਵਾਸ ਜਤਾਇਆ। ਮੈਂ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਦਾ ਯਤਨ ਕਰਾਂਗਾ ਅਤੇ ਸਿੱਖਿਆ ਦੇ ਖੇਤਰ ਵਿੱਚ ਸਕਾਰਾਤਮਕ ਯੋਗਦਾਨ ਪਾਉਣ ਲਈ ਹਰ ਸੰਭਵ ਕੋਸ਼ਿਸ਼ ਕਰਾਂਗਾ।

16/09/2026

ਜਗਬੀਰ ਸਿੰਘ ਸੋਖੀ
ਹਲਕਾ ਇੰਚਾਰਜ, ਸ਼੍ਰੋਮਣੀ ਅਕਾਲੀ ਦਲ ਆਤਮ ਨਗਰ ਲੁਧਿਆਣਾ

ਇਲਾਕੇ ਵਿੱਚ ਲਗਾਤਾਰ ਲੱਗ ਰਹੇ ਬਿਜਲੀ ਦੇ ਕੱਟਾਂ ਅਤੇ ਅਣਨਿਯਮਿਤ ਬਿਜਲੀ ਸਪਲਾਈ ਕਾਰਨ ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਅੱਜ ਬਿਜਲ...
16/09/2026

ਇਲਾਕੇ ਵਿੱਚ ਲਗਾਤਾਰ ਲੱਗ ਰਹੇ ਬਿਜਲੀ ਦੇ ਕੱਟਾਂ ਅਤੇ ਅਣਨਿਯਮਿਤ ਬਿਜਲੀ ਸਪਲਾਈ ਕਾਰਨ ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਅੱਜ ਬਿਜਲੀ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਗਿਆ।

ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਉਠਾਉਂਦਿਆਂ ਬਿਜਲੀ ਸਪਲਾਈ, ਬੇਲੋੜੇ ਬਿਜਲੀ ਕੱਟਾਂ ਨੂੰ ਬੰਦ ਕਰਨ ਅਤੇ ਬਿਜਲੀ ਸਬੰਧੀ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਗਈ।

ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨਾਲ ਜੁੜੇ ਮੁੱਦਿਆਂ ’ਤੇ ਆਵਾਜ਼ ਬੁਲੰਦ ਕਰਨਾ ਸਾਡੀ ਲਗਾਤਾਰ ਕੋਸ਼ਿਸ਼ ਹੈ।

#ਪੰਜਾਬਨਿਊਜ਼

ਅੱਜ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫੰਡ ਪ੍ਰਦਾਨ ਕੀਤੇ ਗਏ। ਇਹ ਫੰਡ ਸ...
10/09/2026

ਅੱਜ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫੰਡ ਪ੍ਰਦਾਨ ਕੀਤੇ ਗਏ। ਇਹ ਫੰਡ ਸ. ਜਗਬੀਰ ਸਿੰਘ ਸੋਖੀ ਸਾਹਿਬ ਜੀ ਦੇ ਯਤਨਾਂ ਸਦਕਾ, ਉਨ੍ਹਾਂ ਦੀ ਧਰਮਪਤਨੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਸੁੱਖਵਿੰਦਰ ਕੌਰ ਸੋਖੀ ਜੀ ਵੱਲੋਂ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਸੌਂਪੇ ਗਏ।
ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਜੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਅਤੇ ਧਾਰਮਿਕ ਕਾਰਜਾਂ ਲਈ ਦਿੱਤਾ ਗਿਆ ਇਹ ਸਹਿਯੋਗ ਸ਼ਲਾਘਾਯੋਗ ਉਪਰਾਲਾ ਹੈ।

08/09/2026

ਬਾਲਾ ਜੀ ਦੀ ਰੱਥ ਯਾਤਰਾ 🙏 | ਤਿਆਰੀਆਂ ਜੋਰਾਂ ’ਤੇ

Address

Street 6

Telephone

09417470571

Alerts

Be the first to know and let us send you an email when Fan Jagbir Singh Sokhi posts news and promotions. Your email address will not be used for any other purpose, and you can unsubscribe at any time.

Contact The Business

Send a message to Fan Jagbir Singh Sokhi:

Shortcuts

  • Want your business to be the top-listed Media Company?

Share