Being Viral

Being Viral ਵੀਡੀੳ ਪਰਮੋਸ਼ਨ ਲਈ ਇਸ +917009112648 Whatsapp ਨੰਬਰ ਤੇ ਮੈਸੇਜ ਕਰੋ ।

Please cover your head & remove your shoes before reading sri hukamnama sahib JiAMRIT VELE DA HUKAMNAMA SRI DARBAR SAHIB...
31/07/2026

Please cover your head & remove your shoes before reading sri hukamnama sahib Ji

AMRIT VELE DA HUKAMNAMA SRI DARBAR SAHIB SRI AMRITSAR, ANG 751, 31-07-2026

ਅੱਜ ਦਾ ਮੁਖਵਾਕ:
ਸੂਹੀ ਮਹਲਾ ੧ ਘਰੁ ੯ ੴ ਸਤਿਗੁਰ ਪ੍ਰਸਾਦਿ ॥ ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥ ਸਚੇ ਸੇਤੀ ਰਤਿਆ ਜਨਮੁ ਨ ਦੂਜੀ ਵਾਰ ਜੀਉ ॥੧॥ ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ ॥ ਰੰਗਣ ਵਾਲਾ ਸੇਵੀਐ ਸਚੇ ਸਿਉ ਚਿਤੁ ਲਾਇ ਜੀਉ ॥੧॥ ਰਹਾਉ ॥ਚਾਰੇ ਕੁੰਡਾ ਜੇ ਭਵਹਿ ਬਿਨੁ ਭਾਗਾ ਧਨੁ ਨਾਹਿ ਜੀਉ ॥ ਅਵਗਣਿ ਮੁਠੀ ਜੇ ਫਿਰਹਿ ਬਧਿਕ ਥਾਇ ਨ ਪਾਹਿ ਜੀਉ ॥ ਗੁਰਿ ਰਾਖੇ ਸੇ ਉਬਰੇ ਸਬਦਿ ਰਤੇ ਮਨ ਮਾਹਿ ਜੀਉ ॥੨॥ ਚਿਟੇ ਜਿਨ ਕੇ ਕਪੜੇ ਮੈਲੇ ਚਿਤ ਕਠੋਰ ਜੀਉ ॥ ਤਿਨ ਮੁਖਿ ਨਾਮੁ ਨ ਊਪਜੈ ਦੂਜੈ ਵਿਆਪੇ ਚੋਰ ਜੀਉ ॥ ਮੂਲੁ ਨ ਬੂਝਹਿ ਆਪਣਾ ਸੇ ਪਸੂਆ ਸੇ ਢੋਰ ਜੀਉ ॥੩॥ ਨਿਤ ਨਿਤ ਖੁਸੀਆ ਮਨੁ ਕਰੇ ਨਿਤ ਨਿਤ ਮੰਗੈ ਸੁਖ ਜੀਉ ॥ ਕਰਤਾ ਚਿਤਿ ਨ ਆਵਈ ਫਿਰਿ ਫਿਰਿ ਲਗਹਿ ਦੁਖ ਜੀਉ ॥ ਸੁਖ ਦੁਖ ਦਾਤਾ ਮਨਿ ਵਸੈ ਤਿਤੁ ਤਨਿ ਕੈਸੀ ਭੁਖ ਜੀਉ ॥੪॥ ਬਾਕੀ ਵਾਲਾ ਤਲਬੀਐ ਸਿਰਿ ਮਾਰੇ ਜੰਦਾਰੁ ਜੀਉ ॥ ਲੇਖਾ ਮੰਗੈ ਦੇਵਣਾ ਪੁਛੈ ਕਰਿ ਬੀਚਾਰੁ ਜੀਉ ॥ ਸਚੇ ਕੀ ਲਿਵ ਉਬਰੈ ਬਖਸੇ ਬਖਸਣਹਾਰੁ ਜੀਉ ॥੫॥ ਅਨ ਕੋ ਕੀਜੈ ਮਿਤੜਾ ਖਾਕੁ ਰਲੈ ਮਰਿ ਜਾਇ ਜੀਉ ॥ ਬਹੁ ਰੰਗ ਦੇਖਿ ਭੁਲਾਇਆ ਭੁਲਿ ਭੁਲਿ ਆਵੈ ਜਾਇ ਜੀਉ ॥ ਨਦਰਿ ਪ੍ਰਭੂ ਤੇ ਛੁਟੀਐ ਨਦਰੀ ਮੇਲਿ ਮਿਲਾਇ ਜੀਉ ॥੬॥ ਗਾਫਲ ਗਿਆਨ ਵਿਹੂਣਿਆ ਗੁਰ ਬਿਨੁ ਗਿਆਨੁ ਨ ਭਾਲਿ ਜੀਉ ॥ ਖਿੰਚੋਤਾਣਿ ਵਿਗੁਚੀਐ ਬੁਰਾ ਭਲਾ ਦੁਇ ਨਾਲਿ ਜੀਉ ॥ ਬਿਨੁ ਸਬਦੈ ਭੈ ਰਤਿਆ ਸਭ ਜੋਹੀ ਜਮਕਾਲਿ ਜੀਉ ॥੭॥ ਜਿਨਿ ਕਰਿ ਕਾਰਣੁ ਧਾਰਿਆ ਸਭਸੈ ਦੇਇ ਆਧਾਰੁ ਜੀਉ ॥ ਸੋ ਕਿਉ ਮਨਹੁ ਵਿਸਾਰੀਐ ਸਦਾ ਸਦਾ ਦਾਤਾਰੁ ਜੀਉ ॥ ਨਾਨਕ ਨਾਮੁ ਨ ਵੀਸਰੈ ਨਿਧਾਰਾ ਆਧਾਰੁ ਜੀਉ ॥੮॥੧॥੨॥

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Please cover your head & remove your shoes before reading sri hukamnama sahib JiAmrit Vele Da Hukamnama Sri Darbar Sahib...
30/07/2026

Please cover your head & remove your shoes before reading sri hukamnama sahib Ji

Amrit Vele Da Hukamnama Sri Darbar Sahib, Amritsar, Date 30-07-2026 Ang 778

ਅੱਜ ਦਾ ਮੁਖਵਾਕ:
ਰਾਗੁ ਸੂਹੀ ਛੰਤ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਗੋਬਿੰਦ ਗੁਣ ਗਾਵਣ ਲਾਗੇ ॥ ਹਰਿ ਰੰਗਿ ਅਨਦਿਨੁ ਜਾਗੇ ॥ ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥ ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥੧॥ ਅਨਹਤ ਸਬਦੁ ਸੁਹਾਵਾ ॥ ਸਚੁ ਮੰਗਲੁ ਹਰਿ ਜਸੁ ਗਾਵਾ ॥ ਗੁਣ ਗਾਇ ਹਰਿ ਹਰਿ ਦੂਖ ਨਾਸੇ ਰਹਸੁ ਉਪਜੈ ਮਨਿ ਘਣਾ ॥ ਮਨੁ ਤੰਨੁ ਨਿਰਮਲੁ ਦੇਖਿ ਦਰਸਨੁ ਨਾਮੁ ਪ੍ਰਭ ਕਾ ਮੁਖਿ ਭਣਾ ॥ ਹੋਇ ਰੇਣ ਸਾਧੂ ਪ੍ਰਭ ਅਰਾਧੂ ਆਪਣੇ ਪ੍ਰਭ ਭਾਵਾ ॥ ਬਿਨਵੰਤਿ ਨਾਨਕ ਦਇਆ ਧਾਰਹੁ ਸਦਾ ਹਰਿ ਗੁਣ ਗਾਵਾ ॥੨॥

ਅਰਥ: ਰਾਗ ਸੂਹੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਉਹ ਮਨੁੱਖ ਪਰਮਾਤਮਾ ਦੇ ਗੁਣ ਗਾਣ ਲੱਗ ਪੈਂਦੇ ਹਨ, ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਉਹ ਹਰ ਵੇਲੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ, ਜਿਹੜੇ ਮਨੁੱਖ ਪਿਆਰੇ ਗੁਰੂ ਨੂੰ ਮਿਲ ਪੈਂਦੇ ਹਨ। (ਜਿਉਂ ਜਿਉਂ) ਉਹ ਪ੍ਰਭੂ ਦੇ ਪਿਆਰ-ਰੰਗ ਵਿਚ (ਟਿਕ ਕੇ) ਸੁਚੇਤ ਹੁੰਦੇ ਹਨ, (ਉਹਨਾਂ ਦੇ ਅੰਦਰੋਂ) ਸਾਰੇ ਪਾਪ ਭੱਜ ਜਾਂਦੇ ਹਨ। ਜਿਹੜੇ ਮਨੁੱਖ ਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਦੀਆਂ ਸਾਰੀਆਂ ਭਟਕਣਾ ਦੂਰ ਹੋ ਜਾਂਦੀਆਂ ਹਨ, ਉਹਨਾਂ ਦੇ ਸਾਰੇ ਕੰਮ ਭੀ ਸੰਵਰ ਜਾਂਦੇ ਹਨ। ਜਿਹੜਾ ਮਨੁੱਖ ਵੱਡੀ ਕਿਸਮਤ ਨਾਲ ਸਤਿਗੁਰੂ ਦੀ ਬਾਣੀ ਕੰਨੀਂ ਸੁਣ ਕੇ ਪਰਮਾਤਮਾ ਦਾ ਨਾਮ ਜਪ ਕੇ ਆਤਮਕ ਅਡੋਲਤਾ ਵਿਚ (ਟਿਕ ਕੇ ਪਰਮਾਤਮਾ ਨਾਲ) ਡੂੰਘੀ ਸਾਂਝ ਪਾਂਦਾ ਹੈ, ਨਾਨਕ ਬੇਨਤੀ ਕਰਦਾ ਹੈ- ਉਹ ਮਨੁੱਖ ਮਾਲਕ-ਪ੍ਰਭੂ ਦੀ ਸਰਨ ਪੈ ਕੇ ਆਪਣੀ ਜਿੰਦ ਆਪਣਾ ਸਰੀਰ (ਸਭ ਕੁਝ) ਪਰਮਾਤਮਾ ਦੇ ਅੱਗੇ (ਰੱਖ ਦੇਂਦਾ ਹੈ) ॥੧॥ ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਹਰ ਵੇਲੇ ਗਾਂਵਿਆਂ, ਉਹਨਾਂ ਨੂੰ ਸਿਫ਼ਤਿ-ਸਾਲਾਹ ਦੀ ਬਾਣੀ ਹਰ ਵੇਲੇ ਇਕ-ਰਸ (ਕੰਨਾਂ ਨੂੰ) ਸੁਖਦਾਈ ਲੱਗਣ ਲੱਗ ਪੈਂਦੀ ਹੈ। ਪਰਮਾਤਮਾ ਦੇ ਗੁਣ ਗਾ ਗਾ ਕੇ (ਉਹਨਾਂ ਦੇ ਸਾਰੇ) ਦੁੱਖ ਨਾਸ ਹੋ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਬਹੁਤ ਆਨੰਦ ਪੈਦਾ ਹੋ ਜਾਂਦਾ ਹੈ। ਹੇ ਭਾਈ! ਜਿਹੜੇ ਮਨੁੱਖ (ਆਪਣੇ) ਮੂੰਹ ਨਾਲ ਪਰਮਾਤਮਾ ਦਾ ਨਾਮ ਉਚਾਰਦੇ ਰਹਿੰਦੇ ਹਨ, (ਉਹਨਾਂ ਦਾ) ਦਰਸਨ ਕਰ ਕੇ ਮਨ ਪਵਿੱਤਰ ਹੋ ਜਾਂਦਾ ਹੈ ਸਰੀਰ ਪਵਿੱਤਰ ਹੋ ਜਾਂਦਾ ਹੈ। ਗੁਰੂ ਦੀ ਚਰਨ-ਧੂੜ ਹੋ ਕੇ ਜਿਹੜਾ ਮਨੁੱਖ ਪਰਮਾਤਮਾ ਦਾ ਆਰਾਧਨ ਕਰਦੇ ਰਹਿੰਦੇ ਹਨ, ਉਹ ਮਨੁੱਖ ਆਪਣੇ ਪ੍ਰਭੂ ਨੂੰ ਪਿਆਰੇ ਲੱਗਣ ਲੱਗ ਪੈਂਦੇ ਹਨ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, ਮੈਂ (ਭੀ) ਸਦਾ ਤੇਰੇ ਗੁਣ ਗਾਂਦਾ ਰਹਾਂ।੨।

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Sikh Kaum

Please cover your head & remove your shoes before reading sri hukamnama sahib JiAmrit Vele Da Hukamnama Sri Darbar Sahib...
21/07/2026

Please cover your head & remove your shoes before reading sri hukamnama sahib Ji

Amrit Vele Da Hukamnama Sri Darbar Sahib, Amritsar, Date 21-07-2026 Ang 617

ਅੱਜ ਦਾ ਮੁਖਵਾਕ:

ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥

ਅਰਥ: ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ। ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ। (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ ॥੨॥੧॥੨੯॥

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

20/07/2026

20 July 2026
Delhi protest students

Please cover your head & remove your shoes before reading sri hukamnama sahib JiAmrit Vele Da Hukamnama Sri Harmandir Sa...
20/07/2026

Please cover your head & remove your shoes before reading sri hukamnama sahib Ji

Amrit Vele Da Hukamnama Sri Harmandir Sahib Amritsar, Ang 729, 20-07-2026

ਅੱਜ ਦਾ ਮੁਖਵਾਕ:
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੀ੍ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ੍ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ੍ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿ੍॥ ਸੇ ਫਲ ਕੰਮਿ ਨ ਆਵਨੀ੍ ਤੇ ਗੁਣ ਮੈ ਤਨਿ ਹੰਨਿ੍ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥

ਅਰਥ: ਰਾਗ ਸੂਹੀ, ਘਰ ੬ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ ॥ ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ॥੨॥ ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ॥੩॥ (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ॥੪॥ ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ ? ॥੫॥ ਹੇ ਨਾਨਕ ਜੀ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹ ਆ ਸਕਦੀਆਂ !!

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Soman Wangchuk ਨੂੰ ਚੁੱਕ ਕੇ ਲੈ ਗਈ ਦਿੱਲੀ ਪੁਲਸ, ਮੌਕੇ ਦੀਆਂ ਤਸਵੀਰਾਂ ਆਈਆਂ ਸਾਹਮਣੇ
18/07/2026

Soman Wangchuk ਨੂੰ ਚੁੱਕ ਕੇ ਲੈ ਗਈ ਦਿੱਲੀ ਪੁਲਸ, ਮੌਕੇ ਦੀਆਂ ਤਸਵੀਰਾਂ ਆਈਆਂ ਸਾਹਮਣੇ

16/07/2026

ਨਹਿਰ 'ਚ ਰੋੜ੍ਹ ਦਿਤੇ ਭਰਾ, ਨਹਿਰ ਤੇ ਖੜ ਰੋਈ ਮਾਤਾ!

12/07/2026

**Title:**
ਮੁੱਲਾਂਪੁਰ ਦਾਖਾ ‘ਚ ਸੜਕਾਂ ‘ਤੇ ਸ਼ਰੇਆਮ ਨਸ਼ਾ 💉 | “ਯੁੱਧ ਨਸ਼ਿਆਂ ਵਿਰੁੱਧ” ‘ਤੇ ਵੱਡੇ ਸਵਾਲ ❗

**Description:**
ਇਹ ਵੀਡੀਓ ਮੁੱਲਾਂਪੁਰ ਸ਼ਹਿਰ ‘ਚੋਂ ਲੰਘਦੀ ਲੁਧਿਆਣਾ-ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਬਣਾਈ ਗਈ ਹੈ, ਜਿੱਥੇ ਦਿੱਲੀ ਭਠੂਰੇ ਛੋਲੇ ਵਾਲੇ ਦੇ ਕੋਲ ਅਤੇ ਬਰਫ ਦੇ ਕਾਰਖਾਨੇ ਦੇ ਅੱਗੇ ਕੁਝ ਨੌਜਵਾਨ ਸ਼ਰੇਆਮ ਨਸ਼ੇ ਦੇ ਟੀਕੇ ਲਗਾਉਂਦੇ ਨਜ਼ਰ ਆ ਰਹੇ ਹਨ।

ਹੈਰਾਨੀ ਦੀ ਗੱਲ ਇਹ ਹੈ ਕਿ ਇਹ ਸਭ ਕੁਝ ਇੱਕ ਬਹੁਤ ਵਿਆਸਤ ਸੜਕ ‘ਤੇ ਹੋ ਰਿਹਾ ਹੈ, ਜਿੱਥੋਂ ਲਗਾਤਾਰ ਟ੍ਰੈਫਿਕ ਲੰਘ ਰਹੀ ਹੈ ਅਤੇ ਨਾਲ ਹੀ ਪੂਰਾ ਸ਼ਹਿਰ—ਕੁੜੀਆਂ, ਮੁੰਡੇ, ਮਾਵਾਂ, ਭੈਣਾਂ, ਬਜ਼ੁਰਗ ਅਤੇ ਹੋਰ ਇੱਜ਼ਤਦਾਰ ਲੋਕ—ਉਸੇ ਰਸਤੇ ਤੋਂ ਗੁਜ਼ਰ ਰਹੇ ਹਨ।

ਇਹ ਦ੍ਰਿਸ਼ ਸਿਰਫ਼ ਨਸ਼ੇ ਦੀ ਸਮੱਸਿਆ ਹੀ ਨਹੀਂ, ਸਗੋਂ ਇੱਕ ਵੱਡੇ ਸਵਾਲ ਨੂੰ ਵੀ ਜਨਮ ਦਿੰਦਾ ਹੈ—ਕੀ ਸ਼ਹਿਰ ਵਿੱਚ ਵੱਧ ਰਹੀਆਂ ਚੋਰੀਆਂ, ਝਪਟਮਾਰੀ, ਵਾਹਨ ਚੋਰੀ ਅਤੇ ਹੋਰ ਗੰਭੀਰ ਵਾਰਦਾਤਾਂ ਦੇ ਪਿੱਛੇ ਵੀ ਐਸੇ ਹੀ ਨਸ਼ੇ ਦੇ ਆਦੀ ਲੋਕਾਂ ਦਾ ਹੱਥ ਤਾਂ ਨਹੀਂ?

ਜਦੋਂ ਨੌਜਵਾਨਾਂ ਨੂੰ ਸਰਕਾਰ ਦਾ ਕੋਈ ਡਰ ਨਹੀਂ ਅਤੇ ਉਹ ਸ਼ਰੇਆਮ ਸੜਕਾਂ ‘ਤੇ ਨਸ਼ਾ ਕਰ ਰਹੇ ਹਨ, ਤਾਂ ਕੀ “ਯੁੱਧ ਨਸ਼ਿਆਂ ਵਿਰੁੱਧ” ਸਿਰਫ਼ ਇਸ਼ਤਿਹਾਰਾਂ ਅਤੇ ਨਾਅਰਿਆਂ ਤੱਕ ਹੀ ਸੀਮਿਤ ਰਹਿ ਗਿਆ ਹੈ?
ਕਿਉਂਕਿ ਜ਼ਮੀਨੀ ਪੱਧਰ ‘ਤੇ ਇਸਦਾ ਕੋਈ ਖਾਸ ਅਸਰ ਦਿਖਾਈ ਨਹੀਂ ਦੇ ਰਿਹਾ।

👉 ਇਹ ਵੀਡੀਓ ਇੱਕ ਵੱਡੀ ਚਿੰਤਾ ਨੂੰ ਦਰਸਾਉਂਦੀ ਹੈ—ਪੰਜਾਬ ਦੇ ਭਵਿੱਖ ਨੂੰ ਬਚਾਉਣ ਲਈ ਹੁਣ ਸਖ਼ਤ ਕਦਮ ਲੈਣ ਦੀ ਲੋੜ ਹੈ।

Please cover your head & remove your shoes before reading sri hukamnama sahib JiAmrit Vele Da Hukamnama Sri Darbar Sahib...
11/07/2026

Please cover your head & remove your shoes before reading sri hukamnama sahib Ji

Amrit Vele Da Hukamnama Sri Darbar Sahib, Sri Amritsar, Ang 694, 11-07-2026

आज का मुखवाक:
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

21 ਸਾਲਾ ਸਾਨੀਆ ਭੂਟਾਨੀ ਸੜਕ ਹਾ*ਦਸੇ ਵਿੱਚ ਸਦਾ ਲਈ ਵਿ*ਛੜ ਗਈ ਇੰਟਰਵਿਊ ਦੇ ਸੁਪਨੇ ਲੈ ਕੇ ਘਰੋਂ ਨਿਕਲੀ । ਰਾਜੀਵ ਗਾਂਧੀ ਕਾਲੋਨੀ ਵਾਸੀ ਤੇ PSPC...
10/07/2026

21 ਸਾਲਾ ਸਾਨੀਆ ਭੂਟਾਨੀ ਸੜਕ ਹਾ*ਦਸੇ ਵਿੱਚ ਸਦਾ ਲਈ ਵਿ*ਛੜ ਗਈ ਇੰਟਰਵਿਊ ਦੇ ਸੁਪਨੇ ਲੈ ਕੇ ਘਰੋਂ ਨਿਕਲੀ । ਰਾਜੀਵ ਗਾਂਧੀ ਕਾਲੋਨੀ ਵਾਸੀ ਤੇ PSPCL ਵਿੱਚ ਜੂਨੀਅਰ ਇੰਜੀਨੀਅਰ ਅਤੇ ਸਮਾਜਸੇਵੀ ਅਮਿਤ ਭੂਟਾਨੀ ਦੇ ਪਰਿਵਾਰ ਦਾ ਰੋ-ਰੋ ਕੇ ਬੁ*ਰਾ ਹਾਲ ਹੈ।
🙏 ਪਰਮਾਤਮਾ ਵਿ*ਛੜੀ ਰੂ*ਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬ*ਖ਼ਸ਼ੇ ਤੇ ਦੁ*ਖੀ ਪਰਿਵਾਰ ਨੂੰ ਇਹ ਅਸਹਿ ਦੁੱ*ਖ ਸਹਿਣ ਦੀ ਤਾਕਤ ਦੇਵੇ। ਓਮ ਸ਼ਾਂਤੀ। 🕊️

Address

Mullanpur
Ludhiana
141101

Telephone

+917986770140

Website

Alerts

Be the first to know and let us send you an email when Being Viral posts news and promotions. Your email address will not be used for any other purpose, and you can unsubscribe at any time.

Contact The Business

Send a message to Being Viral:

Shortcuts

Share