Balbir Singh Bhatia

Balbir Singh Bhatia This Is Page Is About My Journey, My Present and My Friends

25/07/2025

*25th July-2025*
*ਦਰਸ਼ਨ ਦੀਦਾਰੇ ਸੁੱਖਾਸਨ ਸਾਹਿਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ*
*Darshan Karo Ji* ...
*Sukhashan Sahib* 🙏
*Good Night Friends*
* *

25/07/2025

Amrit Wele De Darshan Sachkhand Sri Darbar Sahib Amritsar Sahib Ji 🙏🌹🙏

ਅੱਜ ਦਾ ਹੁਕਮਨਾਮਾ ਅਤੇ ਅਰਥ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ . . .Hukamnama Ate Arth Sri Darbar Sahib, Sri Amritsar Sahib,Sr...
25/07/2025

ਅੱਜ ਦਾ ਹੁਕਮਨਾਮਾ ਅਤੇ ਅਰਥ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ . . .
Hukamnama Ate Arth Sri Darbar Sahib, Sri Amritsar Sahib,
Sri Guru Granth Sahib Ji, Ang:-632, 25-July-2025

ਸੋਰਠਿ ਮਹਲਾ ੯ ॥
ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥
☬ ਵਿਆਖਿਆ ☬
ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ ॥ ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥ ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ॥੨॥ ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਜੀ ਆਖਦੇ ਹਨ - (ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ॥੩॥੪॥
सोरठि महला ९ ॥
मन रे प्रभ की सरनि बिचारो ॥ जिह सिमरत गनका सी उधरी ता को जसु उर धारो ॥१॥ रहाउ ॥ अटल भइओ ध्रूअ जा कै सिमरनि अरु निरभै पदु पाइआ ॥ दुख हरता इह बिधि को सुआमी तै काहे बिसराइआ ॥१॥ जब ही सरनि गही किरपा निधि गज गराह ते छूटा ॥ महमा नाम कहा लउ बरनउ राम कहत बंधन तिह तूटा ॥२॥ अजामलु पापी जगु जाने निमख माहि निसतारा ॥ नानक कहत चेत चिंतामनि तै भी उतरहि पारा ॥३॥४॥
☬ अर्थ ☬
हे मन! परमात्मा की श़रण आ कर उस के नाम का ध्यान धरा करो। जिस परमात्मा का सिमरन करते हुए गनका (विकारों में डूबने) से बच गई थी तूँ भी, (हे भाई!) उस की सिफ़त-सलाह अपने हृदय में वसाई रख ॥१॥ रहाउ ॥ हे भाई! जिस परमात्मा के सिमरन के द्वारा ध्रूअ सदा के लिए अटल हो गया है और उस ने निर्भयता का आत्मिक दर्जा हासिल कर लिया था, तूँ ने उस परमात्मा को क्यों भुलाया हुआ है, वह तो इस तरह के दुखों का नाश करने वाला है ॥१॥ हे भाई! जिस समय ही (गज ने) कृपा के समुँद्र परमात्मा का आसरा लिया वह गज (हाथी) तेंदुए की फाही से निकल गया था। मैं कहाँ तक परमात्मा के नाम की वडियाई बताऊं ? परमात्मा का नाम सिमर कर उस (हाथी) के बंधन टूट गए थे ॥२॥ हे भाई! सारा जगत जानता है कि अजामल विकारी था (परमात्मा के नाम का सिमरन कर के) आँखों के झमकन जितने समय मे ही उसका पार-उतारा हो गया था। नानक जी कहते हैं - (हे भाई! तूँ) सभी इच्छों को पूर्ण करने वालेे परमात्मा का नाम सिमरिया कर। तूँ भी (संसार-समुँद्र को) पार कर जाएंगा ॥३॥४॥
☬ Meaning ☬
O mind, contemplate the Sanctuary of God. Meditating on Him in remembrance, Ganika the pr******te was saved; enshrine His Praises within your heart. ||1|| Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way - why have you forgotten Him ? ||1|| As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam ? Whoever chants the Lord's Name, his bonds are broken. ||2|| Ajaamal, known throughout the world as a sinner, was redeemed in an instant. Says Nanak Ji, remember the Chintaamani, the jewel which fulfills all desires, and you too shall be carried across and saved. ||3||4||
ਵਾਹਿਗੁਰੂ ਜੀ ਕਾ ਖਾਲਸਾ,ਵਾਹਿਗੁਰੂ ਜੀ ਕੀ ਫਤਿਹ ਜੀ !!
Waheguru Ji Ka Khalsa,Waheguru Ji Ki Fateh.
Watch 24x7 Shabad Gurbani Kirtan Music Feed - Live Stream
https://www.youtube.com/amrittsaagar/live
Good Morning Friends… Amritt Saagar

24/07/2025
ਅੱਜ ਦਾ ਹੁਕਮਨਾਮਾ ਅਤੇ ਅਰਥ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ . . . Hukamnama Ate Arth Sri Darbar Sahib, Sri Amritsar Sahib,S...
23/07/2025

ਅੱਜ ਦਾ ਹੁਕਮਨਾਮਾ ਅਤੇ ਅਰਥ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ . . .
Hukamnama Ate Arth Sri Darbar Sahib, Sri Amritsar Sahib,
Sri Guru Granth Sahib Ji, Ang. 641, 23-July-2025

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥
ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥
☬ ਵਿਆਖਿਆ ☬ :-
ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ ॥ ਰਹਾਉ॥ ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ), ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ ॥੨॥
सोरठि महला ५ घरु २ असटपदीआ ੴ सतिगुर प्रसादि ॥
पाठु पड़िओ अरु बेदु बीचारिओ निवलि भुअंगम साधे ॥ पंच जना सिउ संगु न छुटकिओ अधिक अह्मबुधि बाधे ॥१॥ पिआरे इन बिधि मिलणु न जाई मै कीए करम अनेका ॥ हारि परिओ सुआमी कै दुआरै दीजै बुधि बिबेका ॥ रहाउ ॥ मोनि भइओ करपाती रहिओ नगन फिरिओ बन माही ॥ तट तीरथ सभ धरती भ्रमिओ दुबिधा छुटकै नाही ॥२॥
☬ अर्थ ☬ :-
राग सोरठि, घर २ में गुरु अर्जनदेव जी की आठ-बंद वाली बाणी अकाल पुरुख एक है वः सतगुरु की कृपा द्वारा मिलता है
हे भाई! कोई मनुख वेद (आदिक धरम पुस्तक को) पड़ता है और विचारता है। कोई मनुख निवलीकरम करता है, कोई कुंडलनी नाडी रस्ते प्राण चडाता है। (परन्तु इन साधनों से कामादिक ) पांचो के साथ , साथ ख़तम नहीं हो सकता। (बलिक ) और अहंकार में (मनुख) बंध जाता है ।१। हे भाई! मेरे देखते हुए अनेकों ही लोग (निश्चित धार्मिक) कर्म करते हैं, परन्तु इन साधनों से परमात्मा के चरणों में जुड़ा नहीं जा सकता। हे भाई! मैं तो इन कर्मो का सहारा छोड़ कर मालिक परभू के दर पर आ गिरा हूँ (और विनती करता रहता हूँ हे प्रभु! मुझे भलाई और बुराई की) परख करने की अकल दो।रहाउ। हे भाई! कोई मनुख चुप साधे बैठा है, कोई कर-पाती बन बैठा है (बर्तन के स्थान पर अपने हाथ बरतता है), कोई जंगल में नगन घूमता है। कोई मनुख सारे तीर्थों का रटन कर रहा है, कोई सारी धरती का भ्रमण कर रहा है, (परन्तु इस तरह भी) मन की अस्थिर हालत ख़तम नहीं होती॥२॥
ਵਾਹਿਗੁਰੂ ਜੀ ਕਾ ਖਾਲਸਾ,ਵਾਹਿਗੁਰੂ ਜੀ ਕੀ ਫਤਿਹ ਜੀ !!
Waheguru Ji Ka Khalsa,Waheguru Ji Ki Fateh.
Watch 24x7 Shabad Gurbani Kirtan Music Feed - Live Stream
https://www.youtube.com/amrittsaagar/live
Good Morning Friends… Amritt Saagar

ਅਲਵਿਦਾ ਸਰਦਾਰ.......RIP S.Fouja Singh 😢
22/07/2025

ਅਲਵਿਦਾ ਸਰਦਾਰ.......
RIP S.Fouja Singh 😢

Haftawari Kirtan Samagam Ajj 8.45 To 9.45 PM Gurdwara Sri Guru Singh Sabha MT Ext Ludhiana Punjab.
22/07/2025

Haftawari Kirtan Samagam Ajj 8.45 To 9.45 PM Gurdwara Sri Guru Singh Sabha MT Ext Ludhiana Punjab.

📺 Watch Exclusive On PTC Network from 22nd To 24th July 2025🎥 Anand Bhaya Meri Maye ( ਅਨੰਦੁ ਭਇਆ ਮੇਰੀ ਮਾਏ )👉 https://yout...
22/07/2025

📺 Watch Exclusive On PTC Network from 22nd To 24th July 2025

🎥 Anand Bhaya Meri Maye ( ਅਨੰਦੁ ਭਇਆ ਮੇਰੀ ਮਾਏ )

👉 https://youtu.be/uyZ4BqC1uf0

🎤 Sant Ajay Nau Nihal Singh Ji Barnale Wale ( ਸੰਤ ਅਜੈ ਨੌ ਨਿਹਾਲ ਸਿੰਘ ਜੀ ਬਰਨਾਲੇ ਵਾਲੇ ) 98762-00047, 99480-00099

● Subscribe YouTube Channel For More Gurbani Shabad Kirtan

● ਇਸ ਲਿੰਕ ਨੂੰ ਵੱਧ ਤੋਂ ਵੱਧ ਸੰਗਤਾਂ ਨੂੰ ਭੇਜੋ ਤਾਂ ਜੋ ਓਹ ਵੀ ਸ਼ਬਦ ਕੀਰਤਨ ਦਾ ਲਾਹਾ ਲੈ ਸਕਣ | ( Do Share It With Your Friends & Family )

🙏ਅੰਮ੍ਰਿਤ ਸਾਗਰ (Amritt Saagar)🙏

🔈 Non Stop Shabad Gurbani Kirtan - Sabh Rog Mitave ( Jukebox )👉 https://youtu.be/Vy2HayMZQAo🎤 Bhai Satnam Singh Ji Kohar...
20/07/2025

🔈 Non Stop Shabad Gurbani Kirtan - Sabh Rog Mitave ( Jukebox )

👉 https://youtu.be/Vy2HayMZQAo

🎤 Bhai Satnam Singh Ji Koharka Hazoori Ragi Sri Darbar Sahib Amritsar

● Subscribe YouTube Channel For More Gurbani Shabad Kirtan

● ਇਸ ਲਿੰਕ ਨੂੰ ਵੱਧ ਤੋਂ ਵੱਧ ਸੰਗਤਾਂ ਨੂੰ ਭੇਜੋ ਤਾਂ ਜੋ ਓਹ ਵੀ ਸ਼ਬਦ ਕੀਰਤਨ ਦਾ ਲਾਹਾ ਲੈ ਸਕਣ | ( Do Share It With Your Friends & Family )

🙏ਅੰਮ੍ਰਿਤ ਸਾਗਰ (Amritt Saagar)🙏

nonstop shabad gurbani jukebox - best mind relaxing gurbani ...

ਅੱਜ ਦਾ ਹੁਕਮਨਾਮਾ ਅਤੇ ਅਰਥ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ . . . Hukamnama Ate Arth Sri Darbar Sahib, Sri Amritsar Sahib,S...
20/07/2025

ਅੱਜ ਦਾ ਹੁਕਮਨਾਮਾ ਅਤੇ ਅਰਥ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ . . .
Hukamnama Ate Arth Sri Darbar Sahib, Sri Amritsar Sahib,
Sri Guru Granth Sahib Ji, Ang 601, 20-July-2025
ਸੋਰਠਿ ਮਹਲਾ ੩ ॥
ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥
☬ ਵਿਆਖਿਆ ☬ :-
ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀਂ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧। ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।
सोरठि महला ३ ॥
हरि जीउ तुधु नो सदा सालाही पिआरे जिचरु घट अंतरि है सासा ॥ इकु पलु खिनु विसरहि तू सुआमी जाणउ बरस पचासा ॥ हम मूड़ मुगध सदा से भाई गुर कै सबदि प्रगासा ॥१॥ हरि जीउ तुम आपे देहु बुझाई ॥ हरि जीउ तुधु विटहु वारिआ सद ही तेरे नाम विटहु बलि जाई ॥ रहाउ ॥
☬ अर्थ ☬ :-
हे प्यारे प्रभु जी! (कृपा करो) जितना समय मेरे सरीर में प्राण हैं, मैं सदा तुम्हारी सिफत-सलाह करता रहूँ। हे मालिक-प्रभु! जब तूँ मुझे एक पल-भर एक-क्षण बिसरता है, मुझे लगता हैं पचास बरस बीत गए हैं। हे भाई! हम सदा से मुर्ख अनजान चले आ रहे थे, गुरु के शब्द की बरकत से (हमारे अंदर आत्मिक जीवन का) प्रकाश हुआ है।१। हे प्रभु जी! तू सवयं ही (अपना नाम जपने की मुझे समझ बक्श। हे प्रभु! में तुम से सदा सदके जाऊं, मैं तेरे नाम से कुर्बान जाऊं।रहाउ।
ਵਾਹਿਗੁਰੂ ਜੀ ਕਾ ਖਾਲਸਾ,ਵਾਹਿਗੁਰੂ ਜੀ ਕੀ ਫਤਿਹ ਜੀ !!
Waheguru Ji Ka Khalsa,Waheguru Ji Ki Fateh.
Watch 24x7 Shabad Gurbani Kirtan Music Feed - Live Stream
https://www.youtube.com/amrittsaagar/live
Good Morning Friends… Amritt Saagar

🔈 Non Stop Shabad Gurbani Kirtan -Sri Harkrishan Dheyaiye - Prakash Purab Special👉 https://youtu.be/cs7DGa1iiMU🎤 Hazoori...
18/07/2025

🔈 Non Stop Shabad Gurbani Kirtan -Sri Harkrishan Dheyaiye - Prakash Purab Special

👉 https://youtu.be/cs7DGa1iiMU

🎤 Hazoori Ragi Sri Darbar Sahib Amritsar & Various Renowned Ragi Sahiban

● Subscribe YouTube Channel For More Gurbani Shabad Kirtan

● ਇਸ ਲਿੰਕ ਨੂੰ ਵੱਧ ਤੋਂ ਵੱਧ ਸੰਗਤਾਂ ਨੂੰ ਭੇਜੋ ਤਾਂ ਜੋ ਓਹ ਵੀ ਸ਼ਬਦ ਕੀਰਤਨ ਦਾ ਲਾਹਾ ਲੈ ਸਕਣ | ( Do Share It With Your Friends & Family )

🙏ਅੰਮ੍ਰਿਤ ਸਾਗਰ (Amritt Saagar)🙏

Address

Ludhiana

Alerts

Be the first to know and let us send you an email when Balbir Singh Bhatia posts news and promotions. Your email address will not be used for any other purpose, and you can unsubscribe at any time.

Share