10/07/2026
"ਬਾਰਿਸ਼ ਦੀ ਮਾਰ ਝੱਲ ਰਹੇ ਕਿਸਾਨਾਂ ਦੇ ਸਹਾਰੇ ਬਣੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਚੁਸਪਿੰਦਰਬੀਰ ਸਿੰਘ ਚਹਿਲ"
ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਕਾਰਨ ਪਿੰਡ ਮੋਹਰ ਸਿੰਘ ਵਾਲਾ ਵਿੱਚ ਕਰੀਬ 100 ਏਕੜ ਫਸਲ ਦਾ ਨੁਕਸਾਨ ਹੋਇਆ। ਪ੍ਰਭਾਵਿਤ ਕਿਸਾਨਾਂ ਦੀ ਤੁਰੰਤ ਮਦਦ ਲਈ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਚੁਸਪਿੰਦਰਬੀਰ ਸਿੰਘ ਚਹਿਲ ਵੱਲੋਂ 200 ਲੀਟਰ ਡੀਜ਼ਲ ਮੁਹੱਈਆ ਕਰਵਾਇਆ ਗਿਆ।
ਇਸ ਮੌਕੇ ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਸਮੱਸਿਆ ਦਾ ਪੱਕਾ ਹੱਲ ਕਰਨ ਲਈ ਲੋੜੀਂਦੀ ਗ੍ਰਾਂਟ ਜਾਰੀ ਕਰਵਾਉਣ ਦੇ ਯਤਨ ਕੀਤੇ ਜਾਣਗੇ, ਤਾਂ ਜੋ ਭਵਿੱਖ ਵਿੱਚ ਕਿਸਾਨਾਂ ਨੂੰ ਅਜਿਹੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।