03/05/2025
ਅੱਜ ਮੋਗਾ ਦੀ ਨਵੀਂ ਦਾਣਾ ਮੰਡੀ ਸਥਿਤ ਕਾਂਗਰਸ ਪਾਰਟੀ ਵੱਲੋਂ ਪਰਮਪਾਲ ਸਿੰਘ ਤਖਤੂਪੁਰਾ ਸਾਬਕਾ ਚੇਅਰਮੈਨ ਤੇ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਅਗਵਾਈ ਵਿੱਚ ਕਣਕ ਦੀ ਲਿਫਟਿੰਗ ਨਾ ਹੋਣ ਕਰਕੇ ਮਜ਼ਦੂਰਾਂ ਅਤੇ ਆੜ੍ਹਤੀਆਂ ਦੇ ਹੱਕ ਵਿੱਚ ਧਰਨਾ ਲਗਾਇਆ ਜਿਸ ਦੌਰਾਨ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਹਿੱਸਾ ਲਿਆ। ਧਰਨੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਰਮਪਾਲ ਸਿੰਘ ਤਖਤੂਪੁਰਾ ਨੇ ਕਿਹਾ ਕਿ ਹਾੜੀ ਦੀ ਫਸਲ ਨੂੰ ਲੈਕੇ ਸਰਕਾਰ ਅਗਾਉਂ ਪ੍ਰਬੰਧ ਕਰਨ ਵਿੱਚ ਅਸਫਲ ਰਹੀ ਹੈ ਅਤੇ ਹਾਲਾਤ ਇਹ ਹਨ ਕਿ ਲਿਫਟਿੰਗ ਨਾ ਹੋਣ ਕਰਕੇ ਆੜਤੀਆ ਵਰਗ ਅਤੇ ਮਜ਼ਦੂਰਾਂ ਨੂੰ ਵੱਡੀਆਂ ਸਮੱਸਿਆਵਾਂ ਆ ਰਹੀਆਂ ਹਨ। ਮੰਡੀ ਵਿੱਚ ਜੋ ਕਣਕ ਲਿਫਟਿੰਗ ਨਾ ਹੋਣ ਕਰਕੇ ਮੰਡੀ ਵਿੱਚ ਪਈ ਹੈ ਉਸਦਾ ਦਾਣਾ ਸੁੱਕ ਕੇ ਵਜਨ ਘਟ ਰਿਹਾ ਹੈ ਜਿਸ ਨਾਲ ਮਜ਼ਦੂਰ ਵਰਗ ਨੂੰ ਲੇਬਰ ਕਾਟ ਪਵੇਗੀ ਉਨ੍ਹਾਂ ਕਿਹਾ ਕਿ ਇਸ ਸਬੰਧੀ ਜ਼ਿਲ੍ਹਾ ਮੰਡੀ ਅਫ਼ਸਰ ਅਤੇ ਡਿਪਟੀ ਕਮਿਸ਼ਨਰ ਮੋਗਾ ਤੋਂ ਮੰਗ ਕੀਤੀ ਕਿ ਜੇਕਰ ਦੋ ਦਿਨਾਂ ਦੇ ਅੰਦਰ ਅੰਦਰ ਲਿਫਟਿੰਗ ਨਾ ਕਰਵਾਈ ਤਾਂ ਕਾਂਗਰਸ ਪਾਰਟੀ ਵੱਡੇ ਪੱਧਰ ਤੇ ਸੰਘਰਸ਼ ਵਿੱਢੇਗੀ। ਇਸ ਮੌਕੇ ਤੇ ਕਾਂਗਰਸ ਪਾਰਟੀ ਦੇ ਆਗੂਆਂ ਵਿੱਚ ਸੀਨੀਅਰ ਆਗੂ ਪਰਮਿੰਦਰ ਡਿੰਪਲ, ਪ੍ਰਭਜੀਤ ਸਿੰਘ ਕਾਲਾ ਸਾਬਕਾ ਪ੍ਰਧਾਨ ਆੜਤੀਆ ਐਸੋਸੀਏਸ਼ਨ, ਆੜਤੀਆ ਟਿੰਕੂ ਚੌਧਰੀ, ਸੋਸ਼ਲ ਮੀਡੀਆ ਦੇ ਹਨੀ ਸੋਢੀ, ਓਬੀਸੀ ਦੇ ਜ਼ਿਲ੍ਹਾ ਪ੍ਰਧਾਨ ਵਿਕਰਮ ਪੱਤੋਂ, ਯੂਥ ਕਾਂਗਰਸ ਦੇ ਰੋਹਿਨ ਵਰਮਾ, ਜ਼ਿਲ੍ਹਾ ਮੀਤ ਪ੍ਰਧਾਨ ਕਿੰਦਰ ਡਗਰੂ, ਕੌਂਸਲਰ ਸਾਹਿਲ ਅਰੋੜਾ, ਕੌਂਸਲਰ ਮਤਵਾਲ ਸਿੰਘ, ਸਾਬਕਾ ਕੌਂਸਲਰ ਪਵਿੱਤਰ ਢਿੱਲੋਂ, ਸਾਬਕਾ ਸਰਪੰਚ ਸੁਖਜਿੰਦਰ ਡਗਰੂ, ਸਾਬਕਾ ਸਰਪੰਚ ਗੁਰਵਿੰਦਰ ਮੰਗੇਵਾਲਾ, ਰਾਜਾ ਪ੍ਰਧਾਨ ਟਰਾਲੀ ਯੂਨੀਅਨ, ਰਾਜਾ ਬਰਾੜ ਰੋਡੇ, ਨਛੱਤਰ ਢਿੱਲੋਂ, ਪ੍ਰਧਾਨ ਹਰਮਨ ਨਿਧਾਂ ਵਾਲਾ, ਨਵੀਨ ਧਾਲੀਵਾਲ, ਟੀਟੂ ਗਿੱਲ ਮੀਤ ਪ੍ਰਧਾਨ ਕਾਂਗਰਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਹਾਜਰ ਸਨ ।