30/06/2025
ਐਸਐਸਪੀ ਅਤੇ ਜਿਲਾ ਪੁਲਿਸ ਵੱਲੋਂ ਸੇਵਾ ਮੁਕਤ ਹੋਏ ਪੁਲਿਸ ਅਧਿਕਾਰੀਆਂ ਨੂੰ ਵਿਦਾਇਗੀ ਪਾਰਟੀ ਅਤੇ ਸਨਮਾਨ
ਸ੍ਰੀ ਮੁਕਤਸਰ ਸਾਹਿਬ ( ਸਾਂਝ )ਸ੍ਰੀ ਮੁਕਤਸਰ ਸਾਹਿਬ ਪੁਲਿਸ ਵਿਭਾਗ ਵੱਲੋਂ ਅੱਜ ਸੇਵਾ ਮੁਕਤ ਹੋ ਰਹੇ ਪੁਲਿਸ ਅਧਿਕਾਰੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਡਾ ਅਖਿਲ ਚੌਧਰੀ IPS ਨੇ ਸੇਵਾ ਮੁਕਤ ਹੋ ਰਹੇ ਅਧਿਕਾਰੀਆਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਖੁਸ਼ਹਾਲ ਜੀਵਨ ਲਈ ਸ਼ੁਭਕਾਮਨਾਵਾਂ ਪ੍ਰਗਟਾਈਆਂ ਅਤੇ ਉਹਨਾਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕਰਵਾਇਆ।
ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਜ ਕੁੱਲ 08 ਪੁਲਿਸ ਮੁਲਾਜ਼ਮਾਂ ਨੇ ਆਪਣੀ ਸਰਵਿਸ ਨੂੰ ਪੂਰਾ ਕਰਕੇ ਸੇਵਾ ਮੁਕਤ ਹੋਏ ਹਨ । ਇਨ੍ਹਾਂ ਵਿੱਚ ਸ਼ਾਮਲ ਹਨ: ਇੰਸ:ਪ੍ਰਿਤਪਾਲ ਸਿੰਘ, ਥਾਣੇ:ਸੁਖਜੀਤ ਸਿੰਘ, ਸ:ਥ: ਗੁਰਜੰਟ ਸਿਘ,ਸ:ਥ:ਵੇਦ ਪ੍ਰਕਾਸ਼, ਸ:ਥ: ਲਖਵਿੰਦਰ ਸਿੰਘ, ਸ:ਥ: ਹਰਪਾਲ ਸਿੰਘ, ਸੀ:ਸਿ: ਬਲਜਿੰਦਰ ਸਿੰਘ, ਸੀ:ਸਿ: ਸ਼ਮਸ਼ੇਰ ਸਿੰਘ,
ਵਿਦਾਇਗੀ ਸਮਾਰੋਹ ਕਾਨਫਰੰਸ ਹਾਲ ਐਸ.ਐਸ.ਪੀ ਦਫਤਰ ਵਿੱਚ ਆਯੋਜਿਤ ਕੀਤਾ ਗਿਆ, ਜਿੱਥੇ ਸ੍ਰੀ ਮਨਮੀਤ ਸਿੰਘ ਢਿੱਲੋ ਐਸ.ਪੀ (ਇੰਨਵੈਸਟੀਗੇਸ਼ਨ), ਸ੍ਰੀ ਅਮਨਦੀਪ ਸਿੰਘ ਡੀ.ਐਸ.ਪੀ (ਐਚ), ਸ੍ਰੀ ਰਸ਼ਪਾਲ ਸਿੰਘ ਡੀ.ਐਸ.ਪੀ(NDPS) ਮੌਜੂਦ ਸਨ।
ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਇਹ ਸਮਾਂ ਸਾਡੇ ਪੁਲਿਸ ਪਰਿਵਾਰ ਲਈ ਬਹੁਤ ਹੀ ਖਾਸ ਅਤੇ ਗੌਰਵਪੂਰਨ ਹੈ, ਜਦੋਂ ਅਸੀਂ ਆਪਣੇ ਉਹਨਾਂ ਅਧਿਕਾਰੀਆਂ ਨੂੰ ਸਨਮਾਨਿਤ ਕਰ ਰਹੇ ਹਾਂ ਜਿਨ੍ਹਾਂ ਨੇ ਦਿਨ-ਰਾਤ ਆਪਣੀ ਸੇਵਾ ਨਾਲ ਸਾਡੇ ਵਿਭਾਗ ਨੂੰ ਮਜ਼ਬੂਤੀ ਦਿੱਤੀ ਹੈ। ਸੇਵਾ ਮੁਕਤੀ ਦਾ ਮਤਲਬ ਸਿਰਫ਼ ਕੰਮ ਤੋਂ ਅਲੱਗ ਹੋਣਾ ਨਹੀਂ, ਸਗੋਂ ਇੱਕ ਨਵੀਂ ਯਾਤਰਾ ਦੀ ਸ਼ੁਰੂਆਤ ਵੀ ਹੈ।
ਉਨ੍ਹਾਂ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਹਰ ਅਧਿਕਾਰੀ ਦਾ ਆਪਣਾ ਯੋਗਦਾਨ ਹੁੰਦਾ ਹੈ ਜੋ ਵਿਭਾਗ ਨੂੰ ਇੱਕ ਮਜ਼ਬੂਤ ਰੂਪ ਦਿੰਦਾ ਹੈ। ਅਸੀਂ ਤੁਹਾਨੂੰ ਇਹ ਭਰੋਸਾ ਦਿਵਾਉਂਦੇ ਹਾਂ ਕਿ ਜਦੋਂ ਵੀ ਤੁਹਾਨੂੰ ਸਾਡੀ ਜਰੂਰਤ ਹੋਵੇਗੀ, ਅਸੀਂ ਤੁਹਾਡੇ ਨਾਲ ਖੜੇ ਰਹਾਂਗੇ। ਉਹਨਾਂ ਕਿਹਾ ਕਿ ਪੁਲਿਸ ਕਮਿਊਨਿਟੀ ਵਿੱਚ ਤੁਹਾਡਾ ਯੋਗਦਾਨ ਸਦਾ ਯਾਦਗਾਰ ਰਹੇਗਾ। ਅਸੀਂ ਤੁਹਾਡੀ ਸੇਵਾ ਅਤੇ ਸਮਰਪਣ ਲਈ ਦਿਲੋਂ ਧੰਨਵਾਦ ਕਰਦੇ ਹਾਂ। ਅਤੇ ਤੁਹਾਡੇ ਲਈ ਖੁਸ਼ਹਾਲ ਅਤੇ ਸਫਲ ਜੀਵਨ ਦੀ ਕਾਮਨਾ ਕਰਦੇ ਹਾਂ।
ਇਸ ਮੌਕੇ ਉਨ੍ਹਾਂ ਨੇ ਸੇਵਾ ਮੁਕਤ ਹੋ ਰਹੇ ਕਰਮਚਾਰੀਆਂ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ, ਉਨ੍ਹਾਂ ਦਾ ਮਹਿਕਮਾ ਵਿੱਚ ਸੇਵਾ ਲਈ ਧੰਨਵਾਦ ਕੀਤਾ। ਵਿਦਾਇਗੀ ਸਮਾਰੋਹ ਵਿੱਚ ਵੱਡੀ ਗਿਣਤੀ ‘ਚ ਪੁਲਿਸ ਕਰਮਚਾਰੀਆਂ ਨੇ ਸ਼ਿਰਕਤ ਕੀਤੀ ਅਤੇ ਰਿਟਾਇਰ ਹੋ ਰਹੇ ਆਪਣੇ ਸਾਥੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆ।
ਇਸ ਮੌਕੇ ਸਟੇਜ ਸੈਕਟਰੀ ਦੀ ਡਿਊਟੀ ਏ.ਐਸ.ਆਈ. ਗੁਰਦੇਵ ਸਿੰਘ ਨੇ ਨਿਭਾਈ। ਇਸ ਮੌਕੇ ਹੈਡ ਕਲਰਕ ਨੇਮਪਾਲ, ਹੌਲਦਾਰ ਵਿਕਰਮ (ਸੀ.ਆਰ.ਸੀ. ਬਰਾਂਚ), ਏ.ਐਸ.ਆਈ. ਨੈਬ ਸਿੰਘ ਨੂਰੀ, ਸਟੈਨੋ ਸੁਖਵਿੰਦਰ ਸਿੰਘ, ਏ.ਐਸ.ਆਈ. ਜਗਤਾਰ (ਸਿਕਿਉਰਟੀ ਬਰਾਂਚ), ਏ.ਐਸ.ਆਈ. ਕੁਲਬੀਰ ਸਿੰਘ ਬੇਦੀ (ਅਕਾਊਂਟੈਂਟ), ਰੀਡਰ ਜਸਪਾਲ ਸਿੰਘ, ਏ.ਐਸ.ਆਈ. ਸਤਪਾਲ ਸ਼ਰਮਾ, ਏ.ਐਸ.ਆਈ. ਸੁਖਵਿੰਦਰ ਸਿੰਘ (ਕੇ.ਐਚ.ਸੀ.), ਏ.ਐਸ.ਆਈ. ਗੁਰਜੰਟ ਸਿੰਘ (ਐੱਮ.ਟੀ.ਓ. ਬਰਾਂਚ) ਅਤੇ ਦਫਤਰੀ ਸਟਾਫ ਤੋਂ ਇਲਾਵਾ ਰਿਟਾਇਰਡ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਪਰਿਵਾਰਿਕ ਮੈਂਬਰ ਹਾਜ਼ਰ ਸਨ।