28/12/2025
ਸਫ਼ਰ-ਏ-ਸ਼ਹਾਦਤ (੧੪ ਪੋਹ)
ਦੀਵਾਨ ਟੋਡਰ ਮੱਲ ਜੀ ਦੀ ਗੁਰੂ ਘਰ ਪ੍ਰਤੀ ਅਥਾਹ ਸ਼ਰਧਾ ਸੀ, ਜਿਸ ਕਰਕੇ ਸਿੱਖ ਇਤਿਹਾਸ ਵਿੱਚ ਉਨ੍ਹਾਂ ਦਾ ਬਹੁਤ ਉੱਚਾ ਸਥਾਨ ਹੈ । ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਤੋਂ ਬਾਅਦ ਜਦੋਂ ਕਿਸੇ ਨੇ ਵੀ ਜ਼ਾਲਮ ਹਕੂਮਤ ਦੇ ਡਰੋਂ ਉਨ੍ਹਾਂ ਦੇ ਅੰਤਿਮ ਸੰਸਕਾਰ ਕਰਨ ਦੀ ਹਿੰਮਤ ਨਹੀਂ ਕੀਤੀ, ਤਾਂ ਦੀਵਾਨ ਟੋਡਰ ਮੱਲ ਜੀ ਨੇ ਆਪਣੀ ਸਾਰੀ ਜਾਇਦਾਦ ਵੇਚ ਕੇ ਜ਼ਮੀਨ ‘ਤੇ ਸੋਨੇ ਦੀਆਂ ਅਸ਼ਰਫੀਆਂ ਖੜ੍ਹੇ ਦਾਅ ਵਿਛਾ ਕੇ ਦੁਨੀਆਂ ਦੀ ਸਭ ਤੋਂ ਮਹਿੰਗੀ ਜ਼ਮੀਨ ਖਰੀਦੀ ਤੇ ਉਸ ਜ਼ਮੀਨ ‘ਤੇ ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦਾ ਅੰਤਿਮ ਸੰਸਕਾਰ ਕੀਤਾ । ਅੱਜ ਉਸ ਮੁਕੱਦਸ ਥਾਂ 'ਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਸੁਸ਼ੋਭਿਤ ਹੈ । ਦੀਵਾਨ ਟੋਡਰ ਮੱਲ ਜੀ ਦੀ ਗੁਰੂ ਘਰ ਪ੍ਰਤੀ ਅਥਾਹ ਸ਼ਰਧਾ ਅਤੇ ਸਮਰਪਣ ਨੂੰ ਕੋਟਾਨਿ-ਕੋਟਿ ਪ੍ਰਣਾਮ 🙏🏻