
23/10/2023
ਆਮ ਆਦਮੀ ਪਾਰਟੀ ਦੇ ਨਵੇਂ ਬਲਾਕ ਪ੍ਰਧਾਨਾਂ ਦਾ ਕੀਤਾ ਸਨਮਾਨ
- ਲੋਕਾਂ ਨਾਲ ਕੀਤਾ ਇੱਕ ਇੱਕ ਵਾਅਦਾ ਪੂਰਾ ਕਰੇਗੀ ਆਪ ਦੀ ਸਰਕਾਰ : ਮਹਿਤਾ
- ਸਨੌਰ ਬਲਾਕ ਚ ਹੋਏ ਵਿਕਾਸ ਕਾਰਜਾ ਤੋਂ ਖੁਸ਼ ਲੋਕ : ਸੰਧੂ/ਔਲਖ
ਪਟਿਆਲਾ
ਆਮ ਆਦਮੀ ਪਾਰਟੀ ਦੀ ਜਿਲ੍ਾ ਇਕਾਈ ਵੱਲੋਂ ਜ਼ਿਲਾ ਪ੍ਰਧਾਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਸਨੌਰ ਬਲਾਕ ਦੇ 27 ਨਵੇਂ ਬਲਾਕ ਪ੍ਰਧਾਨਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਹਰਮੀਤ ਸਿੰਘ ਪਠਾਨਮਾਜਰਾ ਦੀ ਸੁਪਤਨੀ ਸਿਮਰਨਜੀਤ ਕੌਰ ਪਠਾਣਮਾਜਰਾ, ਭਰਾ ਪਰਦੀਪ ਸਿੰਘ ਪਠਾਣਮਾਜਰਾ, ਸਾਜਨ ਸਿੰਘ ਢਿਲੋਂ, ਪੀਏ ਗੁਰਪ੍ਰੀਤ ਸਿੰਘ ਗੁਰੀ, ਲੋਕ ਸਭਾ ਇੰਚਾਰਜ ਇੰਦਰਜੀਤ ਸਿੰਘ ਸੰਧੂ, ਜਨਰਲ ਸਕੱਤਰ ਸੁਖਦੇਵ ਸਿੰਘ ਔਲਖ, ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਮਹਿਲਾ ਵਿੰਗ ਪ੍ਰਧਾਨ ਵੀਰਪਾਲ ਕੌਰ ਚਹਿਲ, ਮਾਈਨੋਰਟੀ ਵਿੰਗ ਪ੍ਰਧਾਨ ਇਸਲਾਮ ਅਲੀ, ਬਲਾਕ ਪ੍ਰਧਾਨ ਦਲਬੀਰ ਸਿੰਘ ਗਿੱਲ ਯੂਕੇ ਵੀ ਮੌਜੂਦ ਸਨ।
ਨਵੇਂ ਬਲਾਕ ਪ੍ਰਧਾਨਾਂ ਵਿੱਚ ਸ਼ਾਮਲ ਬਲਕਾਰ ਸਿੰਘ ਬੁੱਧ ਮੋਰਾ, ਬਲਕਾਰ ਸਿੰਘ ਦੁਧਨ ਗੁਜਰਾਂ, ਬਲਕਾਰ ਸਿੰਘ ਰੋਡਜਗੀਰ, ਬਿੰਦਰ ਸਿੰਘ, ਗੁਰਜੀਤ ਸਿੰਘ ਨਿਜਾਮਪੁਰ, ਗੁਰਮੀਤ ਸਿੰਘ, ਗੁਰਪ੍ਰੀਤ ਗੋਪੀ, ਹਾਕਮ ਸਿੰਘ, ਹਰਪ੍ਰੀਤ ਸਿੰਘ ਘੁੰਮਣ, ਜਗਦੀਪ ਭੁੱਲਰ, ਜੀਤ ਸਿੰਘ, ਜਗਜੀਤ ਸਿੰਘ, ਜਸਪਾਲ ਪੱਪੂ, ਕਰਨਵੀਰ ਸਿੰਘ, ਕੁਲਵੰਤ ਸਿੰਘ, ਮਲਕੀਤ ਸਿੰਘ, ਮੋਹਨ ਸਿੰਘ ਢਗਰੋਲੀ, ਨਰਿੰਦਰ ਤੱਖੜ, ਰਾਜਵਿੰਦਰ ਸਿੰਘ ਰਾਜਾ ਧੰਜੂ, ਰਾਮ ਈਸ਼ਰ ਸਿੰਘ, ਰਾਮ ਸਿੰਘ ਜਲਬੇੜਾ, ਸ਼ਾਮ ਸਿੰਘ ਸਨੌਰ, ਸਿਮਰਨਜੀਤ ਸੋਹਲ, ਸਤਪਾਲ ਪੰਜੋਲਾ ਬੰਤ ਸਿੰਘ ਤੇ ਗਗਨ ਸੰਧੂ ਦਾ ਸਨਮਾਨ ਕੀਤਾ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਰਦਿਆਂ ਪ੍ਰਧਾਨ ਤੇਜਿੰਦਰ ਮਹਿਤਾ ਨੇ ਸਭ ਤੋਂ ਪਹਿਲਾਂ ਨਵੇਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਲਈ ਨੈਸ਼ਨਲ ਜਨਰਲ ਸਕੱਤਰ ਸੰਦੀਪ ਪਾਠਕ, ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਤੇ ਵਰਕਿੰਗ ਪ੍ਰੈਜੀਡੈਂਟ ਬੁੱਧ ਰਾਮ ਬੁੱਧਰਾਮ ਦਾ ਧੰਨਵਾਦ ਕੀਤਾ। ਉਹਨਾਂ ਦੱਸਿਆ ਕਿ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਦੀ ਤਿਆਰੀਆਂ ਸਬੰਧੀ ਨਵੇਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾ ਰਹੀ ਹੈ। ਵਲੰਟਰੀਆ ਤੇ ਆਗੂਆਂ ਪਾਰਟੀ ਵੱਲੋਂ ਨਵੀਆਂ ਜਿੰਮੇਵਾਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ ਤਾਂ ਕਿ ਪਾਰਟੀ ਨੂੰ ਹੋਰ ਜਿਆਦਾ ਜਮੀਨੀ ਪੱਧਰ 'ਤੇ ਮਜਬੂਤ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਬਹੁਤ ਖੁਸ਼ ਹਨ। ਜੋ ਵਾਅਦੇ ਪਾਰਟੀ ਵੱਲੋਂ ਕੀਤੇ ਗਏ ਸਨ ਉਹਨਾਂ ਨੂੰ ਇੱਕ ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਉਸੇ ਦਾ ਨਤੀਜਾ ਹੈ ਕਿ ਹੁਣ ਸਾਡੇ ਹਸਪਤਾਲ ਵੀ 550 ਕਰੋੜ ਦੀ ਲਾਗਤ ਨਾਲ ਅਪਗਰੇਡ ਹੋ ਰਹੇ ਹਨ। ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਾਲ 300 ਯੂਨਿਟ ਮਾਫ ਦਾ ਵੀ ਲਾਭ ਲੈ ਰਹੇ ਹਨ। 37000 ਨੌਜਵਾਨਾਂ ਲਈ ਨੌਕਰੀਆਂ, 117 ਸਕੂਲ ਆਫ ਐਮਿਨੈਂਸ ਵੀ ਬਣਾਏ ਹਨ। ਉਹਨਾਂ ਉਨਾਂ ਨਵੇਂ ਬਲਾਕ ਪ੍ਰਧਾਨਾਂ ਨੂੰ ਪਾਰਟੀ ਲਈ ਤਕੜੇ ਹੋ ਕੇ ਕੰਮ ਕਰਨ ਲਈ ਉਤਸਾਹਿਤ ਕੀਤਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਲੰਟੀਰਜ਼ ਤੇ ਆਗੂਆਂ ਵੱਲੋ ਘਰ ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਸਬੰਧੀ ਜਾਗਰੂਕ ਕੀਤਾ ਜਾਵੇਗਾ। 2024 ਦੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਦੇ ਵਿੱਚ ਵੱਡੀ ਜਿੱਤ ਹਾਸਲ ਕੀਤੀ ਜਾਵੇਗੀ ਤੇ ਅਰਵਿੰਦ ਕੇਜਰੀਵਾਲ ਨੂੰ ਪ੍ਰਧਾਨ ਮੰਤਰੀ ਮੰਤਰੀ ਬਣਾ ਕੇ ਲੋਕਾਂ ਦਾ ਸੁਪਨਾ ਸਾਕਾਰ ਕੀਤਾ ਜਾਵੇਗਾ। ਇਸ ਉਪਰੰਤ ਲੋਕ ਸਭਾ ਇੰਚਾਰਜ ਇੰਦਰਜੀਤ ਸਿੰਘ ਸੰਧੂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਔਲਖ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੂਰੇ ਪੰਜਾਬ ਭਰ ਵਿੱਚ ਭਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਦੇ ਨਾਲ ਹੀ ਸਨੌਰ ਦੇ ਵਿੱਚ ਵੀ ਵਿਕਾਸ ਕਾਰਜਾਂ ਦੇ ਕੰਮਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।