Arth TV Punjab

Arth TV Punjab Welcome to Arth TV Punjab, your premier source for all things Punjab and Patiala!
(1)

Dive into the heart of this vibrant region through our engaging and informative content.

10/09/2026

ਭਾਜਪਾ ਮਹਿਲਾ ਮੋਰਚਾ ਪੰਜਾਬ ਪ੍ਰਧਾਨ ਨੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੇ ਅਸਤੀਫੇ ਦੀ ਕੀਤੀ ਮੰਗ, ਗੁਲਜਾਰ ਸਿੰਘ ਦੇ ਹੱਕ ਵਿੱਚ ਜ਼ੋਰਦਾਰ ਪ੍ਰਦਰਸ਼ਨ

10/09/2026

*ਸ਼੍ਰੀ ਹਰਮੰਦਿਰ ਸਾਹਿਬ ਜੀ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਅੱਜ ਅੰਮ੍ਰਿਤ ਵੇਲੇ ਹੋਇਆ ਪਵਿੱਤਰ ਹੁਕਮਨਾਮਾ ਸਾਹਿਬ ਜੀ ਅੰਗ552_10ਸਤੰਬਰ🙏

*ਸਲੋਕੁ ਮਃ ੪ ॥*

*ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥*
ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ (ਭਾਵ, ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਿਚ ਫਸਾਉਂਦੇ ਹਨ) ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ।
ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ, ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ; (ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ) ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ (ਮਾਨੋ) ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ (ਤੁਰਨ ਵੇਲੇ) ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ।੧।

*ਮਃ ੩ ॥*

*ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥*
ਕਈ ਮਨੁੱਖ ਸਤਿਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਬਣ ਜਾਂਦਾ ਹੈ, ਹੇ ਨਾਨਕ! ਉਹ ਆਪਣਾ ਮਨੁੱਖਾ ਜਨਮ ਸਵਾਰ ਲੈਂਦੇ ਹਨ ਤੇ ਆਪਣੀ ਕੁਲ ਭੀ ਤਾਰ ਲੈਂਦੇ ਹਨ।੨।

*ਪਉੜੀ ॥*

*ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥ ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥ ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥ ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥*
ਪ੍ਰਭੂ ਆਪ ਹੀ ਪਾਠਸ਼ਾਲਾ ਹੈ, ਆਪ ਹੀ ਉਸਤਾਦ ਹੈ, ਤੇ ਆਪ ਹੀ ਮੁੰਡੇ ਪੜ੍ਹਨ ਨੂੰ ਲਿਆਉਂਦਾ ਹੈ, ਆਪ ਹੀ ਮਾਂ ਪਿਉ ਹੈ ਤੇ ਆਪ ਹੀ ਬਾਲਕਾਂ ਨੂੰ ਸਿਆਣੇ ਕਰਦਾ ਹੈ; ਇਕ ਥਾਂ ਸਭ ਕੁਝ ਪੜ੍ਹ ਕੇ ਆਪ ਹੀ ਸਮਝਦਾ ਹੈ, ਤੇ ਇਕ ਥਾਂ ਆਪ ਹੀ ਬਾਲਕਾਂ ਨੂੰ ਇੰਞਾਣੇ ਕਰ ਦੇਂਦਾ ਹੈ। ਹੇ ਸੱਚੇ ਹਰੀ! ਜਦੋਂ ਆਪ ਤੇਰੇ ਮਨ ਵਿਚ ਚੰਗੇ ਲੱਗਦੇ ਹਨ, ਤਾਂ ਤੂੰ ਇਕਨਾਂ ਨੂੰ ਆਪਣੇ ਮਹਿਲ ਵਿਚ ਧੁਰ ਅੰਦਰ ਬੁਲਾ ਲੈਂਦਾ ਹੈਂ। ਜਿਨ੍ਹਾਂ ਗੁਰਮੁਖਾਂ ਨੂੰ ਆਪ ਆਦਰ ਦੇਂਦਾ ਹੈਂ, ਉਹ ਸੱਚੀ ਦਰਗਾਹ ਵਿਚ ਪਰਗਟ ਹੋ ਜਾਂਦੇ ਹਨ।੧੧।

*सलोकु मः ४ ॥*

*बिनु सतिगुर सेवे जीअ के बंधना जेते करम कमाहि ॥ बिनु सतिगुर सेवे ठवर न पावही मरि जमहि आवहि जाहि ॥ बिनु सतिगुर सेवे फिका बोलणा नामु न वसै मनि आइ ॥ नानक बिनु सतिगुर सेवे जम पुरि बधे मारीअहि मुहि कालै उठि जाहि ॥१॥*
सतिगुरु की बताई हुई कार किए बिना जितने भी कर्म जीव करते हैं वे उनके लिए बंधन बनते हैं (भाव, वह कर्म और भी ज्यादा माया के मोह में फंसाते हैं) सतिगुरु की सेवा के बिना और कोई आसरा जीवों को नहीं मिलता (और इसलिए) पैदा होते मरते रहते हैं।
गुरु के बताए हुए स्मरण से टूट के मनुष्य और ही फीके बोल बोलता है, इसके हृदय में नाम नहीं बसता; (इसका नतीजा ये निकलता है कि) हे नानक! सतिगुरु की सेवा के बिना जीव (को जैसे) जमपुरी में (बधे की) मार पड़ती है और (चलने के वक्त) संसार से मुकालिख़ कमा के जाते हैं।1।

*मः ३ ॥*

*इकि सतिगुर की सेवा करहि चाकरी हरि नामे लगै पिआरु ॥ नानक जनमु सवारनि आपणा कुल का करनि उधारु ॥२॥*
कई मनुष्य सतिगुरु की बताई हुई नाम-जपने की कार करते हैं और उनका प्रभु के नाम में प्यार बन जाता है। हे नानक! वे अपना मानव जनम सवार लेते हैं और अपनी कुल का भी उद्धार कर लेते हैं।2।

*पउड़ी ॥*

*आपे चाटसाल आपि है पाधा आपे चाटड़े पड़ण कउ आणे ॥ आपे पिता माता है आपे आपे बालक करे सिआणे ॥ इक थै पड़ि बुझै सभु आपे इक थै आपे करे इआणे ॥ इकना अंदरि महलि बुलाए जा आपि तेरै मनि सचे भाणे ॥ जिना आपे गुरमुखि दे वडिआई से जन सची दरगहि जाणे ॥११॥*
प्रभु स्वयं ही पाठशाला है, स्वयं ही अध्यापक है, और स्वयं ही छात्र पढ़ने के लिए लाता है, खुद ही माँ-बाप है और खुद ही बालकों को समझदार करता है; एक जगह सब कुछ पढ़ के खुद ही समझता है, और एक जगह खुद ही बालकों को अंजान बना देता है। हे सच्चे हरि! जब खुद तेरे मन को अच्छा लगता है तो तू (इनमें से) किसी एक को अपने महल में धुर अंदर बुला लेता है। जिस गुरमुखों को तू खुद आदर देता है, वह सच्ची दरगाह में प्रगट हो जाते हैं।11।

*Shalok, Fourth Mehl:*

*Without serving the True Guru, the deeds which are done are only chains binding the soul.Without serving the True Guru, they find no place of rest. They die, only to be born again - they continue coming and going.Without serving the True Guru, their speech is insipid. They do not enshrine the Naam, the Name of the Lord, in the mind.O Nanak, without serving the True Guru, they are bound and gagged, and beaten in the City of Death; they depart with blackened faces. ||1||*

*Third Mehl:*

*Some wait upon and serve the True Guru; they embrace love for the Lord's Name.O Nanak, they reform their lives, and redeem their generations as well. ||2||*

*Pauree:*

*He Himself is the school, He Himself is the teacher, and He Himself brings the students to be taught.He Himself is the father, He Himself is the mother, and He Himself makes the children wise.In one place, He teaches them to read and understand everything, while in another place, He Himself makes them ignorant.Some, You summon to the Mansion of Your Presence within, when they are pleasing to Your Mind, O True Lord.That Gurmukh, whom You have blessed with greatness - that humble being is known in Your True Court. ||11||*

*🙏ਵਾਹਿਗੁਰੂ ਜੀ ਕਾ ਖਾਲਸਾ🙏*

*🙏ਵਾਹਿਗੁਰੂ ਜੀ ਕੀ ਫਤਿਹ🙏*

jai mata Naina Devi ji 🚩🚩 Aaj De Darshan Karo Ji MAA Naina Devi ji de himachal ton
10/09/2026

jai mata Naina Devi ji 🚩🚩 Aaj De Darshan Karo Ji MAA Naina Devi ji de himachal ton

🚩🚩 Aaj Kay din Karo Mahakal Baba bholenath Ji Kay Darshan ujjain Nagri se 🚩🚩🔱🔱
10/09/2026

🚩🚩 Aaj Kay din Karo Mahakal Baba bholenath Ji Kay Darshan ujjain Nagri se 🚩🚩🔱🔱

🔱🚩🚩💐🙏 ਅੱਜ ਦੇ ਦਿਨ ਕਰੋ ਦਰਸ਼ਨ ਪ੍ਰਾਚੀਨ ਪ੍ਰਸਿੱਧ ਸ਼੍ਰੀ ਕਾਲੀ ਮਾਤਾ ਮੰਦਿਰ ਪਟਿਆਲਾ ਤੋਂ ਮਾਤਾ ਰਾਣੀ ਮਾ ਕਾਲੀ ਜੀ ਦੇ, ਤੇ ਮੂੰਹੋਂ ਮੰਗੀਆਂ ਮੁ...
10/09/2026

🔱🚩🚩💐🙏 ਅੱਜ ਦੇ ਦਿਨ ਕਰੋ ਦਰਸ਼ਨ ਪ੍ਰਾਚੀਨ ਪ੍ਰਸਿੱਧ ਸ਼੍ਰੀ ਕਾਲੀ ਮਾਤਾ ਮੰਦਿਰ ਪਟਿਆਲਾ ਤੋਂ ਮਾਤਾ ਰਾਣੀ ਮਾ ਕਾਲੀ ਜੀ ਦੇ, ਤੇ ਮੂੰਹੋਂ ਮੰਗੀਆਂ ਮੁਰਾਦਾਂ ਮਾਤਰਾਣੀ ਕਰੇਗੀ ਪੂਰੀਆਂ 💐💐🚩🚩🔱

09/09/2026

10 ਲੱਖ ਤੋਂ ਵੱਧ ਖਿਡਾਰੀਆਂ ਦੀ ਸ਼ਮੂਲੀਅਤ ਦਾ ਟੀਚਾ: ਡਾ. ਬਲਬੀਰ ਸਿੰਘ

09/09/2026

ਚੋਰਾਂ ਦੇ ਹੌਂਸਲੇ ਬੁਲੰਦ ਪਟਿਆਲਾ 'ਚ ਵੱਧ ਰਹੀਆਂ ਚੋਰੀਆਂ ਦੀ ਵਾਰਦਾਤਾਂ।

09/09/2026

ਮਾਨਯੋਗ ਚੇਅਰਮੈਨ ਸ੍ਰੀ ਹਰਜੀਤ ਸਿੰਘ ਗਰੇਵਾਲ ਵੱਲੋਂ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸ੍ਰੀ ਮੋਹਨਜੀਤ ਸਿੰਘ ਨਾਲ ਮੁਲਾਕਾਤ

09/09/2026

Amrit vele da Hukamnama Sri Darbar Sahib Sri Amritsar, Ang 722, 09-Sept.-2026

ਤਿਲੰਗ ਮਃ ੧ ॥
ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥

तिलंग मः १ ॥
इआनड़ीए मानड़ा काए करेहि ॥ आपनड़ै घरि हरि रंगो की न माणेहि ॥ सहु नेड़ै धन कमलीए बाहरु किआ ढूढेहि ॥ भै कीआ देहि सलाईआ नैणी भाव का करि सीगारो ॥ ता सोहागणि जाणीऐ लागी जा सहु धरे पिआरो ॥१॥ इआणी बाली किआ करे जा धन कंत न भावै ॥ करण पलाह करे बहुतेरे सा धन महलु न पावै ॥ विणु करमा किछु पाईऐ नाही जे बहुतेरा धावै ॥ लब लोभ अहंकार की माती माइआ माहि समाणी ॥ इनी बाती सहु पाईऐ नाही भई कामणि इआणी ॥२॥ जाइ पुछहु सोहागणी वाहै किनी बाती सहु पाईऐ ॥ जो किछु करे सो भला करि मानीऐ हिकमति हुकमु चुकाईऐ ॥ जा कै प्रेमि पदारथु पाईऐ तउ चरणी चितु लाईऐ ॥ सहु कहै सो कीजै तनु मनो दीजै ऐसा परमलु लाईऐ ॥ एव कहहि सोहागणी भैणे इनी बाती सहु पाईऐ ॥३॥ आपु गवाईऐ ता सहु पाईऐ अउरु कैसी चतुराई ॥ सहु नदरि करि देखै सो दिनु लेखै कामणि नउ निधि पाई ॥ आपणे कंत पिआरी सा सोहागणि नानक सा सभराई ॥ ऐसै रंगि राती सहज की माती अहिनिसि भाए समाणी ॥ सुंदरि साइ सरूप बिचखणि कहीऐ सा सिआणी ॥४॥२॥४॥

Tilang, First Mehl: O foolish and ignorant soul-bride, why are you so proud? Within the home of your own self, why do you not enjoy the Love of your Lord? Your Husband Lord is so very near, O foolish bride; why do you search for Him outside? Apply the Fear of God as the mascara to adorn your eyes, and make the Love of the Lord your ornament. Then, you shall be known as a devoted and committed soul-bride, when you enshrine love for your Husband Lord. ||1|| What can the silly young bride do, if she is not pleasing to her Husband Lord? She may plead and implore so many times, but still, such a bride shall not obtain the Mansion of the Lord's Presence. Without the karma of good deeds, nothing is obtained, although she may run around frantically. She is intoxicated with greed, pride and egotism, and engrossed in Maya.
She cannot obtain her Husband Lord in these ways; the young bride is so foolish! ||2|| Go and ask the happy, pure soul-brides, how did they obtain their Husband Lord? Whatever the Lord does, accept that as good; do away with your own cleverness and self-will. By His Love, true wealth is obtained; link your consciousness to His lotus feet. As your Husband Lord directs, so you must act; surrender your body and mind to Him, and apply this perfume to yourself.
So speaks the happy soul-bride, O sister; in this way, the Husband Lord is obtained. ||3||
Give up your selfhood, and so obtain your Husband Lord; what other clever tricks are of any use? When the Husband Lord looks upon the soul-bride with His Gracious Glance, that day is historic - the bride obtains the nine treasures. She who is loved by her Husband Lord, is the true soul-bride; O Nanak, she is the queen of all. Thus she is imbued with His Love, intoxicated with delight; day and night, she is absorbed in His Love.She is beautiful, glorious and brilliant; she is known as truly wise. ||4||2||4||

ਪਦਅਰਥ: ਇਆਨੀ = ਅੰਞਾਣ ਕੁੜੀ। ਇਆਨੜੀ = ਬਹੁਤ ਅੰਞਾਣ ਕੁੜੀ। ਇਆਨੜੀਏ = ਹੇ ਬਹੁਤ ਅੰਞਾਣ ਜਿੰਦੇ! ਮਾਨੜਾ = ਕੋਝਾ ਮਾਣ। ਕਾਇ = ਕਿਉਂ? ਕਰੇਹਿ = ਤੂੰ ਕਰਦੀ ਹੈਂ। ਘਰਿ = ਘਰ ਵਿਚ, ਹਿਰਦੇ ਵਿਚ। ਰੰਗੋ = ਰੰਗੁ, ਆਨੰਦ। ਕੀ = ਕਿਉਂ? ਧਨ ਕੰਮਲੀਏ = ਹੇ ਭੋਲੀ ਜੀਵ = ਇਸਤ੍ਰੀਏ! ਬਾਹਰੁ = ਬਾਹਰਲਾ ਜਗਤ {ਨੋਟ:'ਬਾਹਰਿ' ਅਤੇ 'ਬਾਹਰੁ' ਦਾ ਫ਼ਰਕ ਚੇਤੇ ਰੱਖਣ = ਜੋਗ ਹੈ}। ਭਾਵ ਕਾ = ਪ੍ਰੇਮ ਦਾ। ਸਲਾਈ = ਸੁਰਮਚੂ ਜਿਸ ਨਾਲ ਅੱਖਾਂ ਵਿਚ ਸੁਰਮਾ ਪਾਈਦਾ ਹੈ। ਲਾਗੀ = ਲੱਗੀ ਹੋਈ, ਜੁੜੀ ਹੋਈ।੧।ਕਿਆ ਕਰੇ = ਕੀਹ ਕਰ ਸਕਦੀ ਹੈ? ਕੰਤ ਨ ਭਾਵੈ = ਕੰਤ ਨੂੰ ਚੰਗੀ ਨਾਹ ਲੱਗੇ। ਕਰਣ ਪਲਾਹ = {करूणाप्रलाप} ਤਰਲੇ, ਕੀਰਨੇ।ਸਾਧਨ = ਜੀਵ = ਇਸਤ੍ਰੀ। ਕਰਮਾ = ਕਰਮ, ਬਖ਼ਸ਼ਸ਼। ਧਾਵੈ = ਦੌੜ = ਭੱਜ ਕਰੇ। ਮਾਤੀ = ਮੱਤੀ ਹੋਈ, ਮਸਤ। ਇਨੀ ਬਾਤੀ = ਇਹਨਾਂ ਗੱਲਾਂ ਨਾਲ। ਕਾਮਣਿ = ਇਸਤ੍ਰੀ।੨।ਵਾਹੈ– ਉਹਨਾਂ ਨੂੰ। ਹਿਕਮਤਿ = ਚਲਾਕੀ। ਹੁਕਮੁ = ਧੱਕਾ, ਵਧੀਕੀ, ਜੋਰਾਵਰੀ। ਜਾ ਕੈ ਪ੍ਰੇਮਿ = ਜਿਸ ਦੇ ਪ੍ਰੇਮ ਦੀ ਰਾਹੀਂ। ਤਉ = ਉਸ ਦੀ। ਮਨੋ = ਮਨੁ। ਪਰਮਲੁ = ਸੁਗੰਧੀ। ਏਵ = ਇਸ ਤਰ੍ਹਾਂ। ਕਹਹਿ = ਕਹਿੰਦੀਆਂ ਹਨ।੩।ਆਪੁ = ਆਪਾ = ਭਾਵ। ਅਉਰੁ = ਕੋਈ ਹੋਰ ਉੱਦਮ। ਕੈਸੀ ਚਤੁਰਾਈ = ਵਿਅਰਥ ਚਲਾਕੀ। ਲੇਖੈ = ਲੇਖੇ ਵਿਚ, ਸਫਲ। ਨਉਨਿਧਿ = ਨੌ ਖ਼ਜ਼ਾਨੇ। ਸਭਰਾਈ = ਭਰਾਵਾਂ ਵਾਲੀ, ਸਾਰੇ ਪਰਵਾਰ ਵਿਚ ਆਦਰ ਵਾਲੀ। ਰੰਗਿ = ਰੰਗ ਵਿਚ। ਰਾਤੀ = ਰੱਤੀ ਹੋਈ, ਰੰਗੀ ਹੋਈ। ਅਹਿ = ਦਿਨ। ਨਿਸਿ = ਰਾਤ। ਭਾਇ = ਭਾਉ ਵਿਚ, ਪ੍ਰੇਮ ਵਿਚ। ਸੁੰਦਰਿ = ਸੁੰਦਰੀ, ਸੋਹਣੀ। ਸਾਈ = ਉਹੀ ਇਸਤ੍ਰੀ। ਸਰੂਪ = ਰੂਪ ਵਾਲੀ। ਬਿਚਖਣਿ = ਅਕਲ ਵਾਲੀ {विचक्षण = ਤੀਖਣ = ਬੁਧਿ}। ਸਾ = ਉਹ ਇਸਤ੍ਰੀ।੪।

ਅਰਥ: ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ? ਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀ? ਹੇ ਭੋਲੀ ਜੀਵ ਇਸਤ੍ਰੀਏ! ਪਤੀ-ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ? (ਜੇ ਤੂੰ ਉਸ ਦਾ ਦੀਦਾਰ ਕਰਨਾ ਹੈ, ਤਾਂ ਆਪਣੀਆਂ ਗਿਆਨ ਦੀਆਂ) ਅੱਖਾਂ ਵਿਚ (ਪ੍ਰਭੂ ਦੇ) ਡਰ-ਅਦਬ (ਦੇ ਸੁਰਮੇ) ਦੀਆਂ ਸਲਾਈਆਂ ਪਾ, ਪ੍ਰਭੂ ਦੇ ਪਿਆਰ ਦਾ ਹਾਰ-ਸਿੰਗਾਰ ਕਰ।ਜੀਵ-ਇਸਤ੍ਰੀ ਤਦੋਂ ਹੀ ਸੋਹਾਗ ਭਾਗ ਵਾਲੀ ਤੇ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸਮਝੀ ਜਾਂਦੀ ਹੈ, ਜਦੋਂ ਪ੍ਰਭੂ-ਪਤੀ ਉਸ ਨਾਲ ਪਿਆਰ ਕਰੇ।੧।(ਪਰ) ਅੰਞਾਣ ਜੀਵ-ਇਸਤ੍ਰੀ ਭੀ ਕੀਹ ਕਰ ਸਕਦੀ ਹੈ ਜੇ ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਚੰਗੀ ਹੀ ਨਾਹ ਲੱਗੇ? ਅਜੇਹੀ ਜੀਵ-ਇਸਤ੍ਰੀ ਭਾਵੇਂ ਕਿਤਨੇ ਹੀ ਤਰਲੇ ਪਈ ਕਰੇ, ਉਹ ਪਤੀ-ਪ੍ਰਭੂ ਦਾ ਮਹਲ-ਘਰ ਲੱਭ ਹੀ ਨਹੀਂ ਸਕਦੀ। (ਅਸਲ ਗੱਲ ਇਹ ਹੈ ਕਿ)ਜੀਵ-ਇਸਤ੍ਰੀ ਭਾਵੇਂ ਕਿਤਨੀ ਹੀ ਦੌੜ-ਭੱਜ ਕਰੇ, ਪ੍ਰਭੂ ਦੀ ਮੇਹਰ ਦੀ ਨਜ਼ਰ ਤੋਂ ਬਿਨਾ ਕੁਝ ਭੀ ਹਾਸਲ ਨਹੀਂ ਹੁੰਦਾ।ਜੇ ਜੀਵ-ਇਸਤ੍ਰੀ ਜੀਭ ਦੇ ਚਸਕੇ ਲਾਲਚ ਤੇ ਅਹੰਕਾਰ (ਆਦਿਕ) ਵਿਚ ਹੀ ਮਸਤ ਰਹੇ, ਅਤੇ ਸਦਾ ਮਾਇਆ (ਦੇ ਮੋਹ) ਵਿਚ ਡੁੱਬੀ ਰਹੇ, ਤਾਂ ਇਹਨੀਂ ਗੱਲੀਂ ਖਸਮ ਪ੍ਰਭੂ ਨਹੀਂ ਮਿਲਦਾ। ਉਹ ਜੀਵ-ਇਸਤ੍ਰੀ ਅੰਞਾਣ ਹੀ ਰਹੀ (ਜੋ ਵਿਕਾਰਾਂ ਵਿਚ ਭੀ ਮਸਤ ਰਹੇ ਤੇ ਫਿਰ ਭੀ ਸਮਝੇ ਕਿ ਉਹ ਪਤੀ-ਪ੍ਰਭੂ ਨੂੰ ਪ੍ਰਸੰਨ ਕਰ ਸਕਦੀ ਹੈ) ।੨।

(ਜਿਨ੍ਹਾਂ ਨੂੰ ਪਤੀ-ਪ੍ਰਭੂ ਮਿਲ ਪਿਆ ਹੈ, ਬੇਸ਼ਕ) ਉਹਨਾਂ ਸੁਹਾਗ ਭਾਗ ਵਾਲੀਆਂ ਨੂੰ ਜਾ ਕੇ ਪੁੱਛ ਵੇਖੋ ਕਿ ਕਿਹਨੀਂ ਗੱਲੀਂ ਖਸਮ-ਪ੍ਰਭੂ ਮਿਲਦਾ ਹੈ, (ਉਹ ਇਹੀ ਉੱਤਰ ਦੇਂਦੀਆਂ ਹਨ ਕਿ) ਚਲਾਕੀ ਤੇ ਧੱਕਾ ਛੱਡ ਦਿਉ, ਜੋ ਕੁਝ ਪ੍ਰਭੂ ਕਰਦਾ ਹੈ ਉਸ ਨੂੰ ਚੰਗਾ ਸਮਝ ਕੇ (ਸਿਰ ਮੱਥੇ ਤੇ) ਮੰਨੋ, ਜਿਸ ਪ੍ਰਭੂ ਦੇ ਪ੍ਰੇਮ ਦਾ ਸਦਕਾ ਨਾਮ-ਵਸਤ ਮਿਲਦੀ ਹੈ ਉਸ ਦੇ ਚਰਨਾਂ ਵਿਚ ਮਨ ਜੋੜੋ, ਖਸਮ-ਪ੍ਰਭੂ ਜੋ ਹੁਕਮ ਕਰਦਾ ਹੈ ਉਹ ਕਰੋ, ਆਪਣਾ ਸਰੀਰ ਤੇ ਮਨ ਉਸ ਦੇ ਹਵਾਲੇ ਕਰੋ, ਬੱਸ! ਇਹ ਸੁਗੰਧੀ (ਜਿੰਦ ਵਾਸਤੇ) ਵਰਤੋ। ਸੋਹਾਗ ਭਾਗ ਵਾਲੀਆਂ ਇਹੀ ਆਖਦੀਆਂ ਹਨ ਕਿ ਹੇ ਭੈਣ! ਇਹਨੀਂ ਗੱਲੀਂ ਹੀ ਖਸਮ-ਪ੍ਰਭੂ ਮਿਲਦਾ ਹੈ।੩।
ਖਸਮ-ਪ੍ਰਭੂ ਤਦੋਂ ਹੀ ਮਿਲਦਾ ਹੈ ਜਦੋਂ ਆਪਾ-ਭਾਵ ਦੂਰ ਕਰੀਏ। ਇਸ ਤੋਂ ਬਿਨਾ ਕੋਈ ਹੋਰ ਉੱਦਮ ਵਿਅਰਥ ਚਲਾਕੀ ਹੈ। (ਜ਼ਿੰਦਗੀ ਦਾ) ਉਹ ਦਿਨ ਸਫਲ ਜਾਣੋ ਜਦੋਂ ਪਤੀ-ਪ੍ਰਭੂ ਮੇਹਰ ਦੀ ਨਿਹਾਗ ਨਾਲ ਤੱਕੇ, (ਜਿਸ) ਜੀਵ-ਇਸਤ੍ਰੀ (ਵਲ ਮੇਹਰ ਦੀ) ਨਿਗਾਹ ਕਰਦਾ ਹੈ ਉਹ ਮਾਨੋ ਨੌ ਖ਼ਜ਼ਾਨੇ ਲੱਭ ਲੈਂਦੀ ਹੈ।ਹੇ ਨਾਨਕ! ਜੇਹੜੀ ਜੀਵ-ਇਸਤ੍ਰੀ ਆਪਣੇ ਖਸਮ-ਪ੍ਰਭੂ ਨੂੰ ਪਿਆਰੀ ਹੈ ਉਹ ਸੁਹਾਗ ਭਾਗ ਵਾਲੀ ਹੈ ਉਹ (ਜਗਤ-) ਪਰਵਾਰ ਵਿਚ ਆਦਰ-ਮਾਣ ਪ੍ਰਾਪਤ ਕਰਦੀ ਹੈ। ਜੇਹੜੀ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਜੇਹੜੀ ਅਡੋਲਤਾ ਵਿਚ ਮਸਤ ਰਹਿੰਦੀ ਹੈ, ਜੇਹੜੀ ਦਿਨ ਰਾਤ ਪ੍ਰਭੂ ਦੇ ਪ੍ਰੇਮ ਵਿਚ ਮਗਨ ਰਹਿੰਦੀ ਹੈ, ਉਹੀ ਸੋਹਣੀ ਹੈ ਸੋਹਣੇ ਰੂਪ ਵਾਲੀ ਹੈ ਅਕਲ ਵਾਲੀ ਹੈ ਤੇ ਸਿਆਣੀ ਕਹੀ ਜਾਂਦੀ ਹੈ।੪।੨।੪।

अर्थ: हे अति अंजान जिंदे! तू इतना कोझा गुमान क्यों करती है? परमात्मा तेरे अपने ही हृदय-घर में है, तू उस (के मिलाप) का आनंद क्यों नहीं लेती? हे भोली जीव-स्त्री ! पति-प्रभू (तेरे अंदर ही तेरे) नजदीक बस रहा है, तू (जंगल आदिक) बाहरी संसार क्यों तलाशती फिरती है? (अगर तूने उसका दीदार करना चाहती है, तो अपने ज्ञान की) आँखों में (प्रभू के) डर-अदब (के अंजन) की सलाईयां डाल, प्रभू के प्यार का हार-श्रृंगार कर।जीव-स्त्री तब ही सोहाग-भाग वाली और प्रभू-चरणों में जुड़ी हुई समझी जाती है, जब प्रभू-पति उससे प्यार करे।1।(पर) नासमझ जीव-स्त्री भी क्या कर सकती है यदि वह जीव-स्त्री प्रभू-पति को अच्छी ना लगे? ऐसी जीव-स्त्री भले कितने ही करुणा प्रलाप करती फिरे, वह प्रभू-पति का महल-गृह नहीं पा सकती। (दरअसल बात ये है कि) जीव-स्त्री भले ही कितनी ही दौड़-भाग करती रहे, प्रभू की मेहर के बिना कुछ भी हासिल नहीं होता।यदि जीव-स्त्री जीभ के चस्के लालच और अहंकार (आदि) में ही मस्त रहे, और सदा माया (के मोह) में डूबी रहे, तो इन बातों से पति-प्रभू नहीं मिलता। वह जीव-स्त्री बेसमझ ही रही (जो विकारों में मस्त रहके और फिर भी समझे कि वह पति-प्रभू को प्रसन्न कर सकती है)।2।(जिनको पति-प्रभू मिल गया है, बेशक) उन सोहाग-भाग वालियों को जा के पूछ के देखो कि किन बातों से पति-प्रभू मिलता है, (वे यही उक्तर देती हैं कि) चालाकी और जबरदस्ती त्याग दो, जो कुछ प्रभु करता है उसको अच्छा समझ के (सिर माथे पर) मानो, जिस प्रभू के प्रेम के सदका नाम-वस्तु मिलती है उसके चरणों में मन जोड़ो, पति-प्रभू जो हुकम करता है वह करो, अपना शरीर और मन उसके हवाले करो, बस! ये सुगंधि (जिंद के लिए) बरतो। सोहाग-भाग वाली सही कहतीं हैं कि हे बहन! इन बातों से ही पति-प्रभू मिलता है।3।पति-प्रभू तब ही मिलता है जब स्वै भाव दूर करें। इसके बिना किया गया और कोई उद्यम व्यर्थ है, चालाकी है। (जिंदगी का) वह दिन सफल जानो जब पति-प्रभू मेहर की निगाह से देखे, (जिस) जीव-स्त्री (की ओर मेहर की) निगाह करता है वह मानो नौ खजाने पा लेती है।हे नानक! जो जीव-स्त्री पति-प्रभू को प्यारी है वह सोहाग-भाग वाली है वह (जगत-) परिवार में आदर पाती है। जो प्रभू के प्यार-रंग में रंगी रहती है, जो अडोलता में मस्त रहती है, जो दिन-रात प्रभू के प्रेम-रंग में मगन रहती है, वही सोहानी है सुंदर रूप वाली है तीक्ष्ण बुद्धि वाली है और समझदार कही जाती है।4।2।4।

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Address

Patiala
Patiala
147001

Alerts

Be the first to know and let us send you an email when Arth TV Punjab posts news and promotions. Your email address will not be used for any other purpose, and you can unsubscribe at any time.

Contact The Business

Send a message to Arth TV Punjab:

Shortcuts

Share