
31/07/2025
ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ 'ਤੇ ਅਸੀਂ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦੇ ਹਾਂ। ਭਾਰਤ ਦੇਸ਼ ਦੀ ਆਜ਼ਾਦੀ ਵਿੱਚ ਆਪਣੀ ਵੱਡਮੁੱਲੀ ਭੂਮਿਕਾ ਨਿਭਾਉਣ ਵਾਲੇ ਸ਼ਹੀਦ ਊਧਮ ਸਿੰਘ ਜੀ ਦੀ ਕੁਰਬਾਨੀ, ਸਾਹਸ, ਉੱਚੇ ਕਿਰਦਾਰ, ਸੋਚ ਅਤੇ ਜਜ਼ਬੇ ਨੂੰ ਸਲਾਮ ਕਰਦੇ ਹਾਂ । ਜਲਿਆਂਵਾਲਾ ਬਾਗ੍ਹ ਕਤਲੇਆਮ ਵਿੱਚ ਸ਼ਹੀਦ ਹੋਏ ਸ਼ਹੀਦਾਂ ਨੂੰ ਅਸਲ ਸ਼ਰਧਾਂਜਲੀ ਦੇਣ ਵਾਲੇ ਸ਼ਹੀਦ ਊਧਮ ਸਿੰਘ ਜੀ ਦਾ ਨਾਮ ਤੇ ਉਨ੍ਹਾਂ ਦੀ ਕੁਰਬਾਨੀ ਰਹਿੰਦੀ ਦੁਨੀਆਂ ਤੱਕ ਯਾਦ ਰੱਖੀ ਜਾਵੇਗੀ ਤੇ ਸਾਡੇ ਲੋਕਾਂ ਦੇ ਦਿਲਾਂ ਵਿੱਚ ਹਮੇਸ਼ਾਂ ਧੜਕਦੀ ਰਹੇਗੀ।