5aab Multimedia

5aab Multimedia Contact information, map and directions, contact form, opening hours, services, ratings, photos, videos and announcements from 5aab Multimedia, Media/News Company, Roopnagar.

ਸਰਕਾਰ ਦੱਸੇ, ਕਾਨੂੰਨ ਸਭ ਲਈ ਇੱਕ ਹੈ ਜਾਂ ਚਿਹਰਾ ਵੇਖ ਕੇ ਬਦਲ ਜਾਂਦਾ ਹੈ?  - ਸਰਕਾਰ-ਦੇ-ਖਾਲਸਾ ਫੈਡਰੇਸਨ ☬5aab Multimedia       ਸਰਕਾਰ-ਏ-...
26/08/2026

ਸਰਕਾਰ ਦੱਸੇ, ਕਾਨੂੰਨ ਸਭ ਲਈ ਇੱਕ ਹੈ ਜਾਂ ਚਿਹਰਾ ਵੇਖ ਕੇ ਬਦਲ ਜਾਂਦਾ ਹੈ? - ਸਰਕਾਰ-ਦੇ-ਖਾਲਸਾ ਫੈਡਰੇਸਨ ☬
5aab Multimedia ਸਰਕਾਰ-ਏ-ਖਾਲਸਾ ਫੈਡਰੇਸ਼ਨ SKF

27 ਅਗਸਤ ਦੇ ਬੰਦ ਨੂੰ ਲੈ ਕੇ ਵੱਡਾ ਅਪਡੇਟ, ਜਾਣੋ ਕੀ ਰਹੇਗਾ ਬੰਦ ਤੇ ਕੀ ਰਹੇਗਾ ਚਾਲੂ26ਅਗਸਤ: 5aab Multimedia - ਮੁਲਾਜ਼ਮ ਜਥੇਬੰਦੀਆਂ ਵੱਲੋਂ...
26/08/2026

27 ਅਗਸਤ ਦੇ ਬੰਦ ਨੂੰ ਲੈ ਕੇ ਵੱਡਾ ਅਪਡੇਟ, ਜਾਣੋ ਕੀ ਰਹੇਗਾ ਬੰਦ ਤੇ ਕੀ ਰਹੇਗਾ ਚਾਲੂ

26ਅਗਸਤ: 5aab Multimedia - ਮੁਲਾਜ਼ਮ ਜਥੇਬੰਦੀਆਂ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਲੈ ਕੇ ਇੱਕ ਜਾਣਕਾਰੀ ਸਾਹਮਣੇ ਆਈ ਹੈ। ਜਾਰੀ ਕੀਤੀ ਗਈ ਜਾਣਕਾਰੀ ਮੁਤਾਬਕ 27 ਅਗਸਤ ਨੂੰ ਸਰਕਾਰੀ ਅਦਾਰਿਆਂ ਨਾਲ ਜੁੜੀਆਂ ਕਈ ਸੇਵਾਵਾਂ ਪ੍ਰਭਾਵਿਤ ਰਹਿਣ ਦੀ ਸੰਭਾਵਨਾ ਹੈ।

ਜਾਣਕਾਰੀ ਅਨੁਸਾਰ ਸਰਕਾਰੀ ਦਫ਼ਤਰ, ਸਰਕਾਰੀ ਬੱਸ ਸੇਵਾ, ਸਰਕਾਰੀ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਬੰਦ ਰਹਿਣਗੀਆਂ।

ਦੂਜੇ ਪਾਸੇ ਪ੍ਰਾਈਵੇਟ ਬੱਸ ਸੇਵਾ, ਬਾਜ਼ਾਰ, ਹਾਈਵੇ, ਰੇਲ ਸੇਵਾ ਅਤੇ ਪ੍ਰਾਈਵੇਟ ਸਕੂਲ ਆਮ ਤੌਰ ’ਤੇ ਚੱਲਣ ਦੀ ਜਾਣਕਾਰੀ ਦਿੱਤੀ ਗਈ ਹੈ।

ਹਾਲਾਂਕਿ, ਵੱਖ-ਵੱਖ ਇਲਾਕਿਆਂ ਵਿੱਚ ਸਥਾਨਕ ਪੱਧਰ ’ਤੇ ਸਥਿਤੀ ਵੱਖਰੀ ਹੋ ਸਕਦੀ ਹੈ। ਇਸ ਲਈ ਲੋਕਾਂ ਨੂੰ ਆਪਣੇ ਇਲਾਕੇ ਨਾਲ ਸਬੰਧਤ ਸਰਕਾਰੀ ਜਾਂ ਸੰਸਥਾਗਤ ਹਦਾਇਤਾਂ ਦੀ ਪੁਸ਼ਟੀ ਕਰਕੇ ਹੀ ਯਾਤਰਾ ਜਾਂ ਹੋਰ ਜ਼ਰੂਰੀ ਕੰਮ ਦੀ ਯੋਜਨਾ ਬਣਾਉਣ ਦੀ ਸਲਾਹ ਦਿੱਤੀ ਜਾਂਦੀ ਹੈ।

ਤੁਹਾਡੇ ਇਲਾਕੇ ਵਿੱਚ 27 ਅਗਸਤ ਨੂੰ ਕੀ ਬੰਦ ਰਹੇਗਾ ਅਤੇ ਕੀ ਚਾਲੂ ਰਹੇਗਾ? ਆਪਣਾ ਇਲਾਕਾ ਕਮੈਂਟ ਕਰਕੇ ਦੱਸੋ...?

ਚੰਡੀਗੜ੍ਹ ਸੈਕਟਰ 43 ਦੇ ਬੱਸ ਸਟੈਂਡ ਦੇ ਪਿੱਛੋਂ ਮਿਲੀ ਆਈ.ਈ.ਡੀ ਪੁਲਿਸ ਨੇ 3 ਮੁਲਜ਼ਮਾਂ ਨੂੰ ਵੀ ਗ੍ਰਿ*ਫ਼*ਤਾ*ਰ ਕੀਤਾ ਸੁਰੱਖਿਆ 'ਚ ਵੀ ਕੀਤਾ ਵਾਧ...
23/08/2026

ਚੰਡੀਗੜ੍ਹ ਸੈਕਟਰ 43 ਦੇ ਬੱਸ ਸਟੈਂਡ ਦੇ ਪਿੱਛੋਂ ਮਿਲੀ ਆਈ.ਈ.ਡੀ ਪੁਲਿਸ ਨੇ 3 ਮੁਲਜ਼ਮਾਂ ਨੂੰ ਵੀ ਗ੍ਰਿ*ਫ਼*ਤਾ*ਰ ਕੀਤਾ ਸੁਰੱਖਿਆ 'ਚ ਵੀ ਕੀਤਾ ਵਾਧਾ | 5aab Multimedia

20/08/2026
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੰਬਾਲਾ ’ਚ ਸਿੱਖਾਂ ’ਤੇ ਹਰਿਆਣਾ ਪੁਲਿਸ ਦੇ ਲਾਠੀਚਾਰਜ ਤੇ ਅੱਥਰੂ ਗੈਸ ਦੀ ਵਰਤੋਂ ਦੀ ਸਖ਼ਤ ਨਿੰਦਾ-ਅ...
14/08/2026

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੰਬਾਲਾ ’ਚ ਸਿੱਖਾਂ ’ਤੇ ਹਰਿਆਣਾ ਪੁਲਿਸ ਦੇ ਲਾਠੀਚਾਰਜ ਤੇ ਅੱਥਰੂ ਗੈਸ ਦੀ ਵਰਤੋਂ ਦੀ ਸਖ਼ਤ ਨਿੰਦਾ

-ਅੰਬਾਲਾ ਮਾਮਲਾ ਸੁਲਝਾਉਣ ਲਈ ਸਰਕਾਰ ਨੂੰ ਸਿੱਖ ਆਗੂਆਂ ਨਾਲ ਗੱਲਬਾਤ ਕਰਨ ਤੇ ਟਕਰਾਅ ਦੀ ਸਥਿਤੀ ਪੈਦਾ ਨਾ ਕਰਨ ਲਈ ਆਖਿਆ

ਸ੍ਰੀ ਅੰਮ੍ਰਿਤਸਰ, 14 ਅਗਸਤ-
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਰਿਆਣਾ ਪੁਲਿਸ ਵੱਲੋਂ ਬੀਤੀ ਰਾਤ ਅੰਬਾਲਾ ਵਿਖੇ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤ ਉੱਤੇ ਲਾਠੀਚਾਰਜ ਕਰਨ ਅਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਇੱਕ ਪਾਸੇ ਹਰਿਆਣਾ ਸਰਕਾਰ ਸਿੱਖ ਸੰਗਤ ਨਾਲ ਗੱਲਬਾਤ ਕਰ ਰਹੀ ਸੀ ਅਤੇ ਦੂਜੇ ਪਾਸੇ ਅਚਾਨਕ ਉਨ੍ਹਾਂ ਉੱਤੇ ਹਮਲਾ ਕਰਨਾ ਬੇਹੱਦ ਮੰਦਭਾਗਾ ਹੈ ਅਤੇ ਇਹ ਨਿਆਂਪੂਰਣ ਕਾਰਵਾਈ ਨਹੀਂ ਹੈ।
ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗਦੀਸ਼ ਸਿੰਘ ਝੀਂਡਾ ਤੋਂ ਇਲਾਵਾ ਕਈ ਮੈਂਬਰ ਤੇ ਮੁਲਾਜ਼ਮ, ਸਿੱਖ ਸੰਗਤਾਂ ਅਤੇ ਪੁਲਿਸ ਜਵਾਨ ਵੀ ਫੱਟੜ ਹੋਏ ਹਨ। ਜਥੇਦਾਰ ਗੜਗੱਜ ਨੇ ਸ. ਝੀਂਡਾ ਨਾਲ ਫ਼ੋਨ ਉੱਤੇ ਗੱਲਬਾਤ ਕਰਕੇ ਉਨ੍ਹਾਂ ਦੀ ਅਤੇ ਫੱਟੜ ਸਿੱਖਾਂ ਦੀ ਸਿਹਤ ਦਾ ਹਾਲ ਜਾਣਿਆ ਤੇ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਸ. ਝੀਂਡਾ ਨੇ ਦੱਸਿਆ ਕਿ ਜਦੋਂ ਸਰਕਾਰ ਨਾਲ ਗੱਲਬਾਤ ਚੱਲ ਰਹੀ ਸੀ ਤਾਂ ਇਸ ਤਰ੍ਹਾਂ ਪੁਲਿਸ ਵੱਲੋਂ ਸਿੱਖ ਸੰਗਤ ਉੱਤੇ ਹਮਲਾ ਕਰਨਾ ਠੀਕ ਨਹੀਂ ਸੀ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਜੇਕਰ ਸਰਕਾਰ ਚਾਹੁੰਦੀ ਤਾਂ ਇਹ ਮਾਮਲਾ ਬਹੁਤ ਤੇ ਸਹਿਜ ਤੇ ਸੂਝਬੂਝ ਨਾਲ ਗੱਲਬਾਤ ਰਾਹੀਂ ਹੀ ਹੱਲ ਹੋ ਜਾਣਾ ਸੀ। ਜਦੋਂ ਆਪਸ ਵਿੱਚ ਗੱਲਬਾਤ ਚੱਲ ਰਹੀ ਸੀ ਤਾਂ ਇਸ ਤਰ੍ਹਾਂ ਅਚਾਨਕ ਸਰਕਾਰ ਦੀ ਤਰਫ਼ੋਂ ਸਿੱਖਾਂ ਉੱਤੇ ਬਲ ਦੀ ਵਰਤੋਂ ਕਰਨਾ ਗਲਤ ਹੈ, ਜਿਸ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਅਜਿਹਾ ਕਿਉਂ ਹੋਇਆ। ਉਨ੍ਹਾਂ ਸਵਾਲ ਕੀਤਾ ਕਿ ਕਿਤੇ ਜਾਣਬੁੱਝ ਕੇ ਸ਼ਾਂਤਮਈ ਧਰਨੇ ਪ੍ਰਦਰਸ਼ਨ ਨੂੰ ਬਦਨਾਮ ਕਰਨ ਅਤੇ ਪੁਲਿਸ ਨੂੰ ਉਕਸਾਉਣ ਲਈ ਰਾਤ ਦੇ ਸਮੇਂ ਸਿੱਖ ਵਿਰੋਧੀ ਸ਼ਕਤੀਆਂ ਵੱਲੋਂ ਧਰਨੇ ਵਿੱਤ ਸ਼ਰਾਰਤੀ ਅਨਸਰਾਂ ਦੀ ਘੁਸਪੈਠ ਕਰਵਾ ਕੇ ਗਲਤ ਕਾਰਵਾਈਆਂ ਤਾਂ ਨਹੀਂ ਕੀਤੀਆਂ ਗਈਆਂ, ਇਸ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜੇਕਰ ਹਰਿਆਣਾ ਸਰਕਾਰ ਨੇ ਸਮਾਂ ਰਹਿੰਦਿਆਂ ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ਅੱਠਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਸੰਗਤ ਉੱਤੇ ਗੱਡੀ ਚੜ੍ਹਾਉਣ ਵਾਲੇ ਦੋਸ਼ੀਆਂ ਵਿਰੁੱਧ ਸਿੱਖ ਭਾਵਨਾਵਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਹੁੰਦੀ ਤਾਂ ਇਸ ਸਥਿਤੀ ਤੋਂ ਬਚਿਆ ਜਾ ਸਕਦਾ ਸੀ। ਉਨ੍ਹਾਂ ਇਸ ਗੱਲ ਉੱਤੇ ਚਿੰਤਾ ਜਾਹਰ ਕੀਤੀ ਕਿ ਅਜਿਹੇ ਸ਼ਰਾਰਤੀ ਅਨਸਰਾਂ ਦੀ ਸਰਕਾਰਾਂ ਵੱਲੋਂ ਪੁਸ਼ਤਪਨਾਹੀ ਕਿਉਂ ਕੀਤੀ ਜਾਂਦੀ ਹੈ ਜੋ ਹਰ ਸਮੇਂ ਸਿੱਖਾਂ ਵਿਰੁੱਧ ਬੋਲਦੇ ਹਨ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਦਾ ਕੰਮ ਕਰਦੇ ਹਨ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਹਰਿਆਣਾ ਸਰਕਾਰ ਨੂੰ ਸਿੱਖ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਗ੍ਰਿਫ਼ਤਾਰ ਕੀਤੇ ਨੌਜਵਾਨ ਤੁਰੰਤ ਰਿਹਾਅ ਕਰਨੇ ਚਾਹੀਦੇ ਹਨ ਅਤੇ ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ਸੰਗਤ ਉੱਤੇ ਗੱਡੀ ਚੜ੍ਹਾ ਕੇ ਫੱਟੜ ਕਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਸਰਕਾਰ ਨੂੰ ਸੂਬੇ ਦੇ ਸਿੱਖ ਆਗੂਆਂ ਨਾਲ ਗੱਲਬਾਤ ਰਾਹੀਂ ਸਮੁੱਚਾ ਮਾਮਲਾ ਹੱਲ ਕਰਨਾ ਚਾਹੀਦਾ ਹੈ ਨਾ ਕਿ ਟਕਰਾਅ ਦੀ ਸਥਿਤੀ ਪੈਦਾ ਕਰਨੀ ਚਾਹੀਦੀ ਹੈ। ਉਨ੍ਹਾਂ ਹਰਿਆਣਾ ਦੀ ਸਿੱਖ ਸੰਗਤ ਨੂੰ ਆਪਸ ਵਿੱਚ ਇਕਜੁੱਟ ਤੇ ਸੰਗਠਤ ਰਹਿਣ ਦੀ ਤਾਕੀਦ ਕਰਦਿਆਂ ਕਿਹਾ ਕਿ ਜੋ ਵੀ ਸੰਘਰਸ਼ ਕਰਨਾ ਹੋਵੇ ਉਸ ਨੂੰ ਪੂਰੀ ਤਰ੍ਹਾਂ ਜਾਬਤੇ ਵਿੱਚ ਅਤੇ ਸ਼ਾਂਤਮਈ ਯਕੀਨੀ ਬਣਾਇਆ ਜਾਵੇ। ਇਹ ਵੀ ਯਕੀਨੀ ਹੋਵੇ ਕਿ ਧਰਨੇ ਮੌਕੇ ਕੋਈ ਸ਼ਰਾਰਤੀ ਅਨਸਰ ਨਾਲ ਸ਼ਾਮਲ ਨਾ ਹੋਵੇ।

ਵੋਟਰ ਸੂਚੀ ਦੀ ਸਪੈਸ਼ਲ ਇੰਟੈਸਿਵ ਰਿਵੀਜਨ ਦੇ ਦੂਜੇ ਪੜਾਅ ਸਬੰਧੀ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਕਰਵਾਈ ਗਈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨ...
13/08/2026

ਵੋਟਰ ਸੂਚੀ ਦੀ ਸਪੈਸ਼ਲ ਇੰਟੈਸਿਵ ਰਿਵੀਜਨ ਦੇ ਦੂਜੇ ਪੜਾਅ ਸਬੰਧੀ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਕਰਵਾਈ ਗਈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਾਅਵਿਆਂ-ਇਤਰਾਜ਼ਾਂ, ਦਸਤਾਵੇਜ਼ਾਂ ਦੀ ਪੜਤਾਲ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਸਬੰਧੀ ਜਾਣਕਾਰੀ ਦਿੱਤੀ ਗਈ। ਦਾਅਵੇ ਤੇ ਇਤਰਾਜ਼ 13 ਅਗਸਤ ਤੋਂ 12 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ, ਜਦਕਿ ਅੰਤਿਮ ਵੋਟਰ ਸੂਚੀ 13 ਅਕਤੂਬਰ 2026 ਨੂੰ ਪ੍ਰਕਾਸ਼ਿਤ ਹੋਵੇਗੀ।

Breking News:- ਸ਼ਿਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਮਹਾਰਾਸ਼ਟਰ ਦੇ ਨਾਂਦੇੜ ਸਥਿ...
13/08/2026

Breking News:- ਸ਼ਿਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਮਹਾਰਾਸ਼ਟਰ ਦੇ ਨਾਂਦੇੜ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੀਵਾਨ ਜੀ ਮੁਗਤ ਦੇ ਕੋਲ ਹਮਲਾ ਕੀਤਾ ਗਿਆ।
ਸ਼ੁਰੂਆਤੀ ਖ਼ਬਰਾਂ ਮੁਤਾਬਕ ਇਕ ਸ਼ੱਕੀ ਵਿਅਕਤੀ (ਜਿਸ ਨੂੰ ਨਿਹੰਗ ਦੱਸਿਆ ਜਾ ਰਿਹਾ ਹੈ) ਨੇ ਉਨ੍ਹਾਂ 'ਤੇ ਕਿਰਪਾਨ ਜਾਂ ਕਿਸੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ।
ਇਸ ਅਚਾਨਕ ਹੋਏ ਹਮਲੇ ਵਿੱਚ ਸੁਖਬੀਰ ਸਿੰਘ ਬਾਦਲ ਦੇ ਸੱਜੇ ਹੱਥ 'ਤੇ ਸੱਟਾਂ ਲੱਗੀਆਂ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਨਾਂਦੇੜ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੇ ਇੱਕ ਸੁਰੱਖਿਆ ਕਰਮਚਾਰੀ ਨੂੰ ਵੀ ਸੱਟ ਲੱਗੀ ਹੈ।
ਘਟਨਾ ਤੋਂ ਤੁਰੰਤ ਬਾਅਦ ਉੱਥੇ ਮੌਜੂਦ ਸੁਰੱਖਿਆ ਕਰਮਚਾਰੀਆਂ ਅਤੇ ਲੋਕਾਂ ਨੇ ਹਮਲਾਵਰ ਨੂੰ ਕਾਬੂ ਕਰ ਲਿਆ, ਜਿਸ ਨੂੰ ਪੁਲਿਸ ਨੇ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਜਾਂਚ ਜਾਰੀ ਹੈ।

ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਪਿੰਡ ਬਰਸਾਲਪੁਰ ਵਿਖੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਖੇਤੀ ਮਾਹਿਰਾਂ...
11/08/2026

ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਪਿੰਡ ਬਰਸਾਲਪੁਰ ਵਿਖੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ, ਆਧੁਨਿਕ ਮਸ਼ੀਨੀ ਤਕਨੀਕਾਂ ਰਾਹੀਂ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਮਿੱਟੀ ਦੀ ਸਿਹਤ ਸੁਧਾਰਨ ਲਈ ਪ੍ਰੇਰਿਤ ਕੀਤਾ। ਕਿਸਾਨਾਂ ਨੇ ਪਰਾਲੀ ਨਾ ਸਾੜਨ ਦਾ ਅਹਿਦ ਵੀ ਲਿਆ।

ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ 🙏ਇੱਕ ਰੋਟੀ ਵਿੱਚੋਂ ਖੂਨ ਅਤੇ ਦੂਜੀ ਵਿੱਚੋਂ ਦੁੱਧ — ਮਨੁੱਖਤਾ ਨੂੰ ਸੱਚ, ਕਿਰਤ ਅਤੇ ਇਮਾਨਦਾਰੀ ਦਾ ਅਦਭੁਤ ਸੰ...
11/08/2026

ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ 🙏
ਇੱਕ ਰੋਟੀ ਵਿੱਚੋਂ ਖੂਨ ਅਤੇ ਦੂਜੀ ਵਿੱਚੋਂ ਦੁੱਧ — ਮਨੁੱਖਤਾ ਨੂੰ ਸੱਚ, ਕਿਰਤ ਅਤੇ ਇਮਾਨਦਾਰੀ ਦਾ ਅਦਭੁਤ ਸੰਦੇਸ਼।
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਭਾਈ ਲਾਲੋ ਦੀ ਸੱਚੀ ਕਿਰਤ ਦੀ ਕਮਾਈ ਨੂੰ ਪਵਿੱਤਰ ਦੱਸਿਆ ਅਤੇ ਮਲਿਕ ਭਾਗੋ ਦੇ ਅਨਿਆਂ ਨਾਲ ਇਕੱਠੇ ਕੀਤੇ ਧਨ ਨੂੰ ਨਕਾਰਿਆ। ਇਹ ਸਾਖੀ ਸਾਨੂੰ ਸਿਖਾਉਂਦੀ ਹੈ ਕਿ ਮਿਹਨਤ ਦੀ ਸੱਚੀ ਕਮਾਈ ਅਤੇ ਇਮਾਨਦਾਰੀ ਹੀ ਜੀਵਨ ਦੀ ਅਸਲ ਦੌਲਤ ਹੈ।
“ਕਿਰਤ ਕਰੋ, ਨਾਮ ਜਪੋ, ਵੰਡ ਛਕੋ।”
🙏 ਧੰਨ ਸ੍ਰੀ ਗੁਰੂ ਨਾਨਕ ਦੇਵ ਜੀ 🙏
#ਗੁਰੂਨਾਨਕਦੇਵਜੀ #ਭਾਈਲਾਲੋ #ਮਲਿਕਭਾਗੋ #ਸਿੱਖੀ #ਸੱਚੀਕਿਰਤ #ਵੰਡਛਕੋ #ਨਾਮਜਪੋ #ਕਿਰਤਕਰੋ

ਅਜ਼ਾਦੀ ਤੋਂ 79 ਸਾਲ ਬਾਅਦ ਵੀ ਪੀਣ ਵਾਲਾ ਪਾਣੀ ਨਸੀਬ ਨਹੀਂ ਹੋਇਆ
11/08/2026

ਅਜ਼ਾਦੀ ਤੋਂ 79 ਸਾਲ ਬਾਅਦ ਵੀ ਪੀਣ ਵਾਲਾ ਪਾਣੀ ਨਸੀਬ ਨਹੀਂ ਹੋਇਆ

Address

Roopnagar

Telephone

+919914953232

Website

Alerts

Be the first to know and let us send you an email when 5aab Multimedia posts news and promotions. Your email address will not be used for any other purpose, and you can unsubscribe at any time.

Shortcuts

Share