
14/09/2025
ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਵੱਲੋਂ ਫੈਡਰੇਸ਼ਨ ਦੀ 81ਵੀਂ ਵਰੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੰਜਾਬ ਦੀ ਚੜਦੀ ਕਲਾ ਦੀ ਅਰਦਾਸ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਪ੍ਰਧਾਨ ਫੈਡਰੇਸ਼ਨ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਪਹੁੰਚੇ ਆਗੂਆਂ ਦੌਰਾਨ ਕੀਤੀ ਗਈ। ਇਸ ਮੌਕੇ ਹਲਕਾ ਰੋਪੜ ਤੋਂ ਮਿਹਨਤੀ, ਇਮਾਨਦਾਰ ਅਤੇ 34 ਸਿੰਘ ਸ਼ਹੀਦਾਂ ਦੇ ਪਰਿਵਾਰ ਵਿੱਚੋਂ ਹਰਜਿੰਦਰ ਸਿੰਘ ਭਾਓਵਾਲ ਵਲੋਂ ਵਿਸ਼ੇਸ਼ ਤੌਰ ਤੇ ਸਾਥੀਆਂ ਸਮੇਤ ਹਾਜ਼ਰੀ ਭਰੀ ਗਈ।