Bhima bhatiwalia

Bhima bhatiwalia Contact information, map and directions, contact form, opening hours, services, ratings, photos, videos and announcements from Bhima bhatiwalia, Media/News Company, vpo bhattiwal kalan, Sangrur.

ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਮੌਕੇ ਅਤੇ ਅਮਨ ਅਰੋੜਾ ਦੇ ਯਤਨਾਂ ਸਦਕਾ ਭਾਈ ਰਣਜੀਤ ਸਿੰਘ ਢੱਡਰੀਆਂ ਨੇ ਪਿੰਡ ਢੱਡਰੀਆਂ ਵਿੱਚ...
05/11/2025

ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਮੌਕੇ ਅਤੇ ਅਮਨ ਅਰੋੜਾ ਦੇ ਯਤਨਾਂ ਸਦਕਾ ਭਾਈ ਰਣਜੀਤ ਸਿੰਘ ਢੱਡਰੀਆਂ ਨੇ ਪਿੰਡ ਢੱਡਰੀਆਂ ਵਿੱਚ ਰੱਖਿਆ ਸਰਕਾਰੀ ਆਈ ਟੀ ਆਈ ਦਾ ਨੀਂਹ ਪੱਥਰ

- ਸੰਪੂਰਨ ਮਨੁੱਖ ਦੀ ਕਲਪਨਾ ਲਈ ਪਰਮਾਤਮਾ ਦਾ ਨਾਮ ਅਤੇ ਵਿਦਿਆ ਲੈਣਾ ਬਹੁਤ ਜ਼ਰੂਰੀ - ਭਾਈ ਰਣਜੀਤ ਸਿੰਘ ਢੱਡਰੀਆਂ

- ਆਈ ਟੀ ਆਈ ਇੱਕ ਸਾਲ ਵਿੱਚ ਚਾਲੂ ਕਰਨ ਦਾ ਟੀਚਾ, ਨੌਜਵਾਨਾਂ ਲਈ ਨਵੇਂ ਰਸਤੇ ਖੁੱਲ੍ਹਣਗੇ - ਅਮਨ ਅਰੋੜਾ
- ਕਿਹਾ! ਆਧੁਨਿਕ ਅਤੇ ਸਮੇਂ ਦੀ ਮੰਗ ਅਨੁਸਾਰ ਕੋਰਸ ਸ਼ੁਰੂ ਹੋਣਗੇ, ਨੇੜ੍ਹਲੇ 15 ਪਿੰਡਾਂ ਨੂੰ ਹੋਵੇਗਾ ਲਾਭ

ਸੰਗਰੂਰ, ਸੁਨਾਮ ਊਧਮ ਸਿੰਘ ਵਾਲਾ, 5 ਨਵੰਬਰ (ਭੀਮਾ ਭੱਟੀਵਾਲੀਆ) :- ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਵਿਸ਼ੇਸ਼ ਉਪਰਾਲਾ ਕਰਕੇ ਪਿੰਡ ਢੱਡਰੀਆਂ ਵਿੱਚ ਸਰਕਾਰੀ ਆਈ ਟੀ ਆਈ ਮਨਜ਼ੂਰ ਕਾਰਵਾਈ ਹੈ। ਇਸ ਸੰਸਥਾ ਦੀ ਇਮਾਰਤ ਦੀ ਉਸਾਰੀ ਦਾ ਨੀਂਹ ਪੱਥਰ ਅੱਜ ਪ੍ਰਸਿੱਧ ਧਾਰਮਿਕ ਸਖਸ਼ੀਅਤ ਭਾਈ ਰਣਜੀਤ ਸਿੰਘ ਢੱਡਰੀਆਂ ਨੇ ਰੱਖਿਆ। ਇਸ ਮੌਕੇ ਸ਼੍ਰੀ ਅਮਨ ਅਰੋੜਾ ਉਚੇਚੇ ਤੌਰ ਉੱਤੇ ਹਾਜ਼ਰ ਸਨ।

29/10/2025

ਪਿੰਡ ਮੰਡਵੀ ਦੇ 8 ਅਕਤੂਬਰ ਤੋਂ ਅਮਰੀਕਾ ਵਿੱਚ ਲਾਪਤਾ ਨੌਜਵਾਨ ਦੀ ਲਾਸ਼ ਅਮਰੀਕਾ ਦੀ ਇੱਕ ਨਦੀ 'ਚੋਂ ਮਿਲੀ

ਪਿੰਡ ਮੰਡਵੀ ਵਿੱਚ ਸੋਗ ਦੀ ਲਹਿਰ, ਮ੍ਰਿਤਕ ਦੇ ਪਿਤਾ ਅਨੁਸਾਰ
ਢਾਈ ਕਿਲੇ ਜਮੀਨ ਵੇਚ ਕੇ ਢਾਈ ਸਾਲ ਪਹਿਲਾਂ ਅਮਰੀਕਾ ਭੇਜਿਆ ਸੀ।

ਖਨੌਰੀ ਦੇ ਨਜ਼ਦੀਕੀ ਪਿੰਡ ਮੰਡਵੀ ਦੇ 8 ਅਕਤੂਬਰ ਨੂੰ ਅਮਰੀਕਾ ਵਿੱਚ ਲਾਪਤਾ ਹੋਏ ਨੌਜਵਾਨ ਕਰਨਦੀਪ ਸਿੰਘ ਪੁੱਤਰ ਚਰਨਜੀਤ ਸਿੰਘ ਦੀ ਅਮਰੀਕਾ ਦੀ ਇੱਕ ਨਦੀ ਵਿੱਚੋਂ ਲਾਸ਼ ਮਿਲਣ ਦਾ ਸਮਾਚਾਰ ਆਉਣ ਤੇ ਪਿੰਡ ਮੰਡਵੀ ਵਿੱਚ ਸੋਗ ਦੀ ਲਹਿਰ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਿਰਤਕ ਨੌਜਵਾਨ ਕਰਨਦੀਪ ਸਿੰਘ ਦੇ ਪਿਤਾ ਚਰਨਜੀਤ ਸਿੰਘ ਨੇ ਦੱਸਿਆ ਕੀ ਕਰੀਬ ਢਾਈ ਸਾਲ ਪਹਿਲਾਂ ਉਹਨਾਂ ਆਪਣੀ ਢਾਈ ਕਿੱਲੇ ਜਮੀਨ ਵਿੱਚ ਕੇ ਆਪਣੇ ਲੜਕੇ ਕਰਨਦੀਪ ਸਿੰਘ ਨੂੰ ਅਮਰੀਕਾ ਭੇਜਿਆ ਸੀ। ਮ੍ਰਿਤਕ ਦੇ ਪਿਤਾ ਅਨੁਸਾਰ ਅਮਰੀਕਾ ਭੇਜਣ ਸਮੇਂ ਕਰਨਦੀਪ ਸਿੰਘ ਦੀ ਉਮਰ ਕਰੀਬ 16 ਸਾਲ ਸੀ ਅਤੇ ਉਸ ਨੇ ਅਜੇ ਗਿਆਰਵੀਂ ਜਮਾਤ ਹੀ ਪਾਸ ਕੀਤੀ ਸੀ। ਮ੍ਰਿਤਕ ਦੇ ਪਿਤਾ ਅਨੁਸਾਰ 8 ਅਕਤੂਬਰ ਦੀ ਸਵੇਰ ਨੂੰ ਕਰਨਦੀਪ ਸਿੰਘ ਨੇ ਰੋਜਾਨਾ ਦੀ ਤਰ੍ਹਾਂ ਉਹਨਾਂ ਨਾਲ ਮੋਬਾਈਲ ਫੋਨ ਤੇ ਘਰੇ ਗੱਲ ਕੀਤੀ ਸੀ ਅਤੇ 9 ਤਰੀਕ ਨੂੰ ਅਸੀਂ ਸਾਰੇ ਉਸਦਾ ਫੋਨ ਉਡੀਕਦੇ ਰਹੇ ਪਰ ਉਸਦਾ ਫੋਨ ਨਹੀਂ ਆਇਆ। ਮਿਰਤਕ ਦੇ ਪਿਤਾ ਅਨੁਸਾਰ ਉਹਨਾਂ ਦੱਸਿਆ ਕਿ ਜਦੋਂ ਉਹਨਾਂ ਨੇ ਆਪਣੇ ਲੜਕੇ ਕਰਨਦੀਪ ਸਿੰਘ ਨੂੰ ਵਾਰ ਵਾਰ ਫੋਨ ਕੀਤਾ ਤਾਂ ਉਸਦਾ ਮੋਬਾਇਲ ਫੋਨ ਬੰਦ ਅਤੇ ਨੈਟ ਬੰਦ ਆਇਆ। ਜਿਸ ਤੇ ਉਨਾ ਪਿੰਡ ਦੇ ਹੀ ਅਮਰੀਕਾ ਵਿੱਚ ਰਹਿੰਦੇ ਨੌਜਵਾਨਾਂ ਨਾਲ ਸੰਪਰਕ ਕੀਤਾ ਜਿਸ ਨੇ ਪੁਲਿਸ ਨੂੰ ਕਰਨਦੀਪ ਦੇ ਗੁਮਸ਼ੁਦਾ ਹੋਣ ਬਾਰੇ ਜਾਣਕਾਰੀ ਦਿੱਤੀ। ਮ੍ਰਿਤਕ ਦੇ ਪਿਤਾ ਚਰਨਜੀਤ ਸਿੰਘ ਅਨੁਸਾਰ ਪੁਲਿਸ ਤੋਂ ਮਿਲੀ ਜਾਣਕਾਰੀ ਵਿੱਚ ਉਹਨਾਂ ਨੂੰ ਪਤਾ ਲੱਗਿਆ ਹੈ ਕਿ ਉਹਨਾਂ ਦਾ ਲੜਕਾ ਚਾਰ ਹੋਰ ਲੜਕਿਆਂ ਨਾਲ ਨਦੀ ਵਾਲੇ ਪਾਸੇ ਨੂੰ ਜਾਣ ਦੀ ਵੀਡੀਓ ਅਮਰੀਕੀ ਪੁਲਿਸ ਦੇ ਹੱਥ ਲੱਗੀ ਹੈ ਅਤੇ ਵਾਪਸੀ ਵਿੱਚ ਉਹੀ ਚਾਰ ਲੜਕੇ ਵੀਡੀਓ ਵਿੱਚ ਵਾਪਸ ਆਉਂਦੇ ਦਿਖਾਈ ਦਿੱਤੇ ਹਨ ਜਦ ਕਿ ਉਹਨਾਂ ਦਾ ਲੜਕਾ ਕਰਨਦੀਪ ਸਿੰਘ ਉਹਨਾਂ ਦੇ ਨਾਲ ਨਹੀਂ ਸੀ। ਮ੍ਰਿਤਕ ਦੇ ਪਿਤਾ ਅਨੁਸਾਰ ਅੱਜ ਤੜਕੇ ਅਮਰੀਕੀ ਪੁਲਿਸ ਨੂੰ ਕਰਨਦੀਪ ਦੀ ਲਾਸ਼ ਅਮਰੀਕਾ ਦੀ ਇੱਕ ਨਦੀ ਵਿੱਚੋਂ ਮਿਲੀ ਹੈ ਅਤੇ ਪੁਲਿਸ ਨੇ ਕਰਨਦੀਪ ਸਿੰਘ ਦੀ ਲਾਸ਼ ਹਸਪਤਾਲ ਵਿੱਚ ਜਮਾ ਕਰਵਾ ਦਿੱਤੀ ਅਤੇ ਅਮਰੀਕੀ ਪੁਲਿਸ ਅਨੁਸਾਰ ਕਰਨਦੀਪ ਦੀ ਲਾਸ਼ ਦੀ ਹਾਲਤ ਜਿਆਦਾ ਦੇਰ ਪਾਣੀ ਵਿੱਚ ਰਹਿਣ ਕਾਰਨ ਖਰਾਬ ਹੋ ਚੁੱਕੀ ਹੈ ਮ੍ਰਿਤਕ ਦੇ ਪਰਿਵਾਰ ਦੀ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਤੋਂ ਮੰਗ ਹੈ ਕੀ ਉਹਨਾਂ ਦੇ ਲੜਕੇ ਦਾ ਮ੍ਰਿਤਕ ਸਰੀਰ ਭਾਰਤ ਲਿਆਉਣ ਵਿੱਚ ਉਹਨਾਂ ਦੀ ਮਦਦ ਕੀਤੀ ਜਾਵੇ ਜਾਂ ਉਹਨਾਂ ਦੇ ਪਰਿਵਾਰ ਨੂੰ ਅਮਰੀਕਾ ਦੇ ਵੀਜੇ ਦਿੱਤੇ ਜਾਣ ਤਾਂ ਜੋ ਉਹ ਉਥੇ ਜਾ ਕੇ ਆਪਣੇ ਬੱਚੇ ਦੀਆਂ ਅੰਤਿਮ ਕਿਰਿਆਵਾਂ ਕਰ ਸਕਣ।
ਫੋਟੋ:
ਮ੍ਰਿਤਕ ਕਰਨਦੀਪ ਸਿੰਘ ਦੀ ਫਾਈਲ ਫੋਟੋ.

29/10/2025
29/10/2025

ਔਰਤਾਂ ਨੂੰ ਆਪਣੇ ਪੈਰਾ ਸਿਰ ਖੜੇ ਹੋਣ ਲਈ ਰੁਜ਼ਗਾਰ ਦੇ ਸਾਧਨ ਮੁਹੱਈਆ ਕਰਵਾਏ ਜਾਣਗੇ । ਅਰਵਿੰਦ ਖੰਨਾ ਨੇ ਕੀਤਾ ਦਾਅਵਾ।

ਹਰ ਪਲ ਖੁਸ਼ੀਆਂ ਵੰਡਣ ਵਾਲਾ ਅੱਜ ਸਭ ਨੂੰ ਰੋਣ ਲਈ ਮਜਬੂਰ ਕਰ ਗਿਆ। very very Miss u, R. S. J.
08/10/2025

ਹਰ ਪਲ ਖੁਸ਼ੀਆਂ ਵੰਡਣ ਵਾਲਾ ਅੱਜ ਸਭ ਨੂੰ ਰੋਣ ਲਈ ਮਜਬੂਰ ਕਰ ਗਿਆ। very very Miss u, R. S. J.

06/10/2025

ਘਰ - ਘਰ ਜਾ ਕੇ ਸਰਕਾਰ ਦੀ ਪੋਲ ਖੋਲਣ ਸਬੰਧੀ ਕਿਉਂ ਪੈਂਫਲਿਟ ਵੰਡੇ ਈ ਟੀ ਟੀ ਟੈੱਟ ਪਾਸ ਅਧਿਆਪਕ ਐਸੋਸੀਏਸ਼ਨ ਨੇ?

*ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ**ਕੋਈ ਮੁੱਦਾ ਨਾ...
04/10/2025

*ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ*

*ਕੋਈ ਮੁੱਦਾ ਨਾ ਹੋਣ ਕਾਰਨ ਬੁਖਲਾਹਟ ਵਿੱਚ ਆ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਨੇ ਵਿਰੋਧੀ*

*ਲਹਿਰਾ ਵਿਧਾਨ ਸਭਾ ਹਲਕੇ ਨੂੰ 20.61 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਤੋਹਫਾ*

*ਲਹਿਰਾਗਾਗਾ (ਭੱਟੀਵਾਲੀਆ), 4 ਅਕਤੂਬਰ*
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਰੋਧੀ ਧਿਰ ਵੱਲੋਂ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਸੂਬੇ ਦੀ ਤਰੱਕੀ ਵਿੱਚ ਰੁਕਾਵਟਾਂ ਪੈਦਾ ਕਰਨ ਦੀ ਸਖ਼ਤ ਆਲ਼ੋਚਨਾ ਕੀਤੀ ਹੈ।
ਮੁੱਖ ਮੰਤਰੀ ਨੇ ਅੱਜ ਇੱਥੇ ਕਈ ਵਿਕਾਸ ਪ੍ਰੋਜੈਕਟਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਸੌੜੀ ਸੋਚ ਰੱਖੀ ਹੋਈ ਹੈ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਬੁਖਲਾਹਟ ਵਿੱਚ ਆ ਕੇ ਸਰਕਾਰ ਨੂੰ ਬਦਨਾਮ ਕਰਨ ਦੀਆਂ ਬੇਹੂਦਾ ਕੋਸ਼ਿਸ਼ਾਂ ਕਰ ਰਹੇ ਹਨ ਪਰ ਕਿਸੇ ਵੀ ਮੁੱਦੇ ਦੀ ਘਾਟ ਕਾਰਨ ਬੁਰੀ ਤਰ੍ਹਾਂ ਅਸਫਲ ਰਹੇ ਹਨ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ ਵਿਖੇ ਸਥਿਤ ਮੁੱਖ ਮੰਤਰੀ ਰਿਹਾਇਸ਼ 'ਤੇ ਵਾਪਸੀ ਲਈ ਨਜ਼ਰਾਂ ਗੱਡੀ ਬੈਠੇ ਹਨ, ਪਰ ਉਨ੍ਹਾਂ ਦੀ ਕਿਸਮਤ ਰੁੱਸੀ ਹੋਈ ਹੈ ਕਿਉਂਕਿ ਉਨ੍ਹਾਂ ਨੇ ਸੱਤਾ ਵਿੱਚ ਹੁੰਦਿਆਂ ਲੋਕਾਂ ਦੀਆਂ ਇੱਛਾਵਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ। ਇਕ ਕਲਾਕਾਰ ਵਜੋਂ ਵਿਰੋਧੀ ਧਿਰ ਦੀਆਂ ਰੈਲੀਆਂ ਵਿੱਚ ਸ਼ਾਮਲ ਹੋਣ ਦੇ ਪੁਰਾਣੇ ਦਿਨਾਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਉਨ੍ਹਾਂ ਦੇ ਮਾੜੇ ਕੰਮਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਹੁਣ ਉਨ੍ਹਾਂ ਦੇ ਪਿਛਲੇ ਪਾਪਾਂ ਦਾ ਪਰਦਾਫਾਸ਼ ਕਰਕੇ ਲੋਕਾਂ ਅੱਗੇ ਸਚਾਈ ਦਾ ਖੁਲਾਸਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸੂਝਵਾਨ ਲੋਕ ਪਹਿਲਾਂ ਹੀ ਇਨ੍ਹਾਂ ਸਿਆਸੀ ਆਗੂਆਂ ਨੂੰ ਇਨ੍ਹਾਂ ਦੇ ਗੁਨਾਹਾਂ ਲ਼ਈ ਬਾਹਰ ਦਾ ਰਸਤਾ ਦਿਖਾ ਚੁੱਕੇ ਹਨ ਅਤੇ ਉਹ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ ਅਤੇ ਹੁਣ ਉਹ ਆਪਣੇ ਪਾਪਾਂ ਦੀ ਕੀਮਤ ਚੁਕਾ ਰਹੇ ਹਨ।
ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ 'ਤੇ ਦਿੱਤੀਆਂ ਹਨ ਜਿਸ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ ਹੈ ਅਤੇ ਨੌਜਵਾਨ ਪੀੜ੍ਹੀ ਵਿੱਚ ਨਵੀਂ ਉਮੀਦ ਜਗੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਬਰਕਤ ਵਾਲੀ ਧਰਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਲੋਕਾਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮਸਲਿਆਂ ਨੂੰ ਹੱਲ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਲਈ ਅਣਥੱਕ ਮਿਹਨਤ ਕਰ ਰਹੀ ਹੈ।
ਸਿੱਖਿਆ ਪ੍ਰਤੀ ਆਪਣੀ ਵਚਨਬੱਧਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਪੇਂਡੂ ਨੌਜਵਾਨਾਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ ਵਾਸਤੇ ਪਿੰਡਾਂ ਵਿੱਚ ਨਵੀਆਂ ਲਾਇਬ੍ਰੇਰੀਆਂ ਅਤੇ ਕਾਲਜ ਸਥਾਪਤ ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ, "ਮੈਂ ਹੁਣ ਲੋਕਾਂ ਦੇ ਪਿਆਰ ਦਾ ਕਰਜ਼ਾ ਚੁਕਾ ਰਿਹਾ ਹਾਂ।" ਭਗਵੰਤ ਸਿੰਘ ਮਾਨ ਨੇ ਅਨੁਸੂਚਿਤ ਜਾਤੀ ਭਾਈਚਾਰਿਆਂ, ਖੇਤ ਮਜ਼ਦੂਰਾਂ ਅਤੇ ਹੋਰ ਵਰਗਾਂ ਲਈ ਸ਼ੁਰੂ ਕੀਤੀਆਂ ਗਈਆਂ ਕਈ ਭਲਾਈ ਯੋਜਨਾਵਾਂ ਬਾਰੇ ਹੋਰ ਜਾਣਕਾਰੀ ਦਿੱਤੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ 4,150.42 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਵਿੱਚ 19,491.56 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਕਰਨ ਦਾ ਵਿਆਪਕ ਪ੍ਰੋਜੈਕਟ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨਾ ਹੈ ਕਿਉਂਕਿ ਇਹ ਲਿੰਕ ਸੜਕਾਂ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਵਿੱਚ ਬੇਹੱਦ ਸਹਾਈ ਹੁੰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਿੰਕ ਸੜਕਾਂ ਸੂਬੇ ਵਿੱਚ ਆਰਥਿਕ ਵਿਕਾਸ ਦਾ ਧੁਰਾ ਹਨ ਕਿਉਂਕਿ ਇਹ ਇੱਕ ਪਾਸੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਆਉਣ-ਜਾਣ ਵਿੱਚ ਮਦਦ ਕਰਦੀਆਂ ਹਨ ਅਤੇ ਦੂਜੇ ਪਾਸੇ ਵਪਾਰ ਅਤੇ ਕਾਰੋਬਾਰ ਨੂੰ ਹੁਲਾਰਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੂੰ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਇਸ ਪ੍ਰੋਜੈਕਟ ਲਈ ਨਿਰਧਾਰਤ ਹਰ ਪੈਸੇ ਦੀ ਜਾਇਜ਼ ਢੰਗ ਨਾਲ ਵਰਤੋਂ ਕੀਤੀ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਦੀ ਸ਼ੁਰੂਆਤ ਨਾਲ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਮੌਤ ਦਰ 48-49 ਪ੍ਰਤੀਸ਼ਤ ਘਟ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ ਅਤੇ ਦੂਜੇ ਰਾਜਾਂ ਨੂੰ ਇਸ ਮਾਡਲ ਨੂੰ ਦੁਹਰਾਉਣ ਦੀ ਅਪੀਲ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੀ ਗਈ ਆਪਣੀ ਕਿਸਮ ਦੀ ਇਹ ਪਹਿਲੀ ਪਹਿਲ ਸੂਬੇ ਦੇ ਇਤਿਹਾਸ ਵਿੱਚ ਇੱਕ ਮੀਲ ਪੱਥਰ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਲਹਿਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਨਵੇਂ ਦਫ਼ਤਰ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਸ ਕੰਪਲੈਕਸ ਵਿੱਚ 10,000 ਵਰਗ ਫੁੱਟ ਦਾ ਬਿਲਟ-ਅੱਪ ਏਰੀਆ ਹੋਵੇਗਾ ਅਤੇ ਇਹ 2.34 ਏਕੜ ਜ਼ਮੀਨ ਵਿੱਚ ਫੈਲਿਆ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕੰਪਲੈਕਸ ਦੀ ਕੁੱਲ ਲਾਗਤ 4.69 ਕਰੋੜ ਰੁਪਏ ਹੋਵੇਗੀ ਅਤੇ ਇਹ ਪ੍ਰਾਜੈਕਟ 18 ਮਹੀਨਿਆਂ ਦੇ ਅੰਦਰ ਪੂਰਾ ਹੋਣ ਦੀ ਉਮੀਦ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਕੰਪਲੈਕਸ ਵਿੱਚ ਦੋ ਸਬ-ਡਿਵੀਜ਼ਨਲ ਦਫ਼ਤਰ (ਸ਼ਹਿਰੀ ਲਹਿਰਾਗਾਗਾ ਅਤੇ ਪੇਂਡੂ ਲਹਿਰਾਗਾਗਾ) ਅਤੇ ਇੱਕ ਸ਼ਿਕਾਇਤ ਕੇਂਦਰ ਹੋਵੇਗਾ, ਜਿਸ ਦਾ ਉਦੇਸ਼ ਸਥਾਨਕ ਨਿਵਾਸੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਸੀ ਕਿ ਇੱਕ ਪੀ.ਐਸ.ਪੀ.ਸੀ.ਐਲ. ਦਫ਼ਤਰ ਬਹੁਤ ਪੁਰਾਣੀ ਇਮਾਰਤ ਤੋਂ ਚਲਾਇਆ ਜਾਂਦਾ ਸੀ ਅਤੇ ਦੂਜਾ ਕਿਰਾਏ ਦੀ ਇਮਾਰਤ ਤੋਂ ਚਲਦਾ ਸੀ ਜਿਸ ਕਾਰਨ ਜਨਤਕ ਸੇਵਾਵਾਂ ਅਤੇ ਪ੍ਰਸ਼ਾਸਕੀ ਕੰਮ ਵਿੱਚ ਕਾਫ਼ੀ ਮੁਸ਼ਕਲਾਂ ਆਉਂਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਲੋਕ ਇੱਕੋ ਛੱਤ ਹੇਠ ਬਿਜਲੀ ਨਾਲ ਸਬੰਧਤ ਕਈ ਸੇਵਾਵਾਂ ਤੱਕ ਪਹੁੰਚ ਕਰ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਘਰ ਨੂੰ 600 ਯੂਨਿਟ ਮੁਫ਼ਤ ਬਿਜਲੀ ਪ੍ਰਦਾਨ ਕਰ ਰਹੀ ਹੈ, ਜਿਸ ਨਾਲ ਸੂਬੇ ਦੇ ਲਗਭਗ 90 ਫੀਸਦੀ ਪਰਿਵਾਰਾਂ ਨੂੰ ਲਾਭ ਹੋ ਰਿਹਾ ਹੈ ਜੋ ਹੁਣ ਜ਼ੀਰੋ ਬਿਜਲੀ ਬਿੱਲ ਪ੍ਰਾਪਤ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਇਤਿਹਾਸ ਰਚ ਦਿੱਤਾ ਹੈ, ਜੋ ਪਹਿਲਾਂ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਸੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਸਰਕਾਰ ਨੇ ਨਿੱਜੀ ਮਾਲਕੀ ਵਾਲੀ ਜਾਇਦਾਦ ਖਰੀਦੀ ਹੈ ਅਤੇ ਪਲਾਂਟ ਦਾ ਨਾਮ ਤੀਜੇ ਸਿੱਖ ਗੁਰੂ, ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ 'ਤੇ ਰੱਖਿਆ ਗਿਆ ਹੈ।
ਭਗਵੰਤ ਸਿੰਘ ਮਾਨ ਨੇ ਲਹਿਰਾਗਾਗਾ ਵਿੱਚ 15.92 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਵੀ ਰੱਖਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ 30 ਜੁਲਾਈ, 2026 ਤੋਂ ਪਹਿਲਾਂ ਪੂਰਾ ਹੋਵੇਗਾ ਅਤੇ ਇਮਾਰਤ ਦਾ ਕਵਰਡ ਏਰੀਆ 51,881 ਵਰਗ ਫੁੱਟ ਹੋਵੇਗਾ। ਉਨ੍ਹਾਂ ਕਿਹਾ ਕਿ ਕੰਪਲੈਕਸ ਵਿੱਚ ਐਸ.ਡੀ.ਐਮ. ਦਫ਼ਤਰ, ਸਬ-ਰਜਿਸਟਰਾਰ ਦਫ਼ਤਰ, ਸਟਾਫ ਰੂਮ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਦਫ਼ਤਰ, ਖਜ਼ਾਨਾ ਦਫ਼ਤਰ, ਲੇਬਰ ਇੰਸਪੈਕਟਰ ਦਫ਼ਤਰ, ਫੂਡ ਸਪਲਾਈ ਦਫ਼ਤਰ ਅਤੇ ਹੋਰ ਸਹੂਲਤਾਂ ਸ਼ਾਮਲ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਵਸਨੀਕ ਇੱਕੋ ਛੱਤ ਹੇਠ ਸਾਰੀਆਂ ਸਰਕਾਰੀ ਸੇਵਾਵਾਂ ਪ੍ਰਾਪਤ ਕਰ ਸਕਣਗੇ।
ਮੁੱਖ ਮੰਤਰੀ ਨੇ ਸੌਰਭ ਗੋਇਲ ਫਾਊਂਡੇਸ਼ਨ ਦੁਆਰਾ ਚਲਾਈ ਜਾ ਰਹੀ 'ਆਪ ਕੀ ਰਸੋਈ' ਦਾ ਵੀ ਦੌਰਾ ਕੀਤਾ ਜਿੱਥੇ ਸੌਰਭ ਗੋਇਲ ਫਾਊਂਡੇਸ਼ਨ ਦੇ ਸਮਾਜ ਸੇਵਕ ਗੌਰਵ ਗੋਇਲ ਅਤੇ ਉਨ੍ਹਾਂ ਦੀ ਟੀਮ ਨੇ ਇਹ ਵਿਲੱਖਣ ਉਪਰਾਲਾ ਸ਼ੁਰੂ ਕੀਤਾ ਹੈ। ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵਿਅਕਤੀ ਭੁੱਖਾ ਨਾ ਸੌਂਵੇ ਕਿਉਂਕਿ 'ਆਪ ਕੀ ਰਸੋਈ' ਵਿੱਚ ਸਿਰਫ਼ 10 ਰੁਪਏ ਪ੍ਰਤੀ ਪਲੇਟ ਵਿੱਚ ਸਾਦਾ ਅਤੇ ਪੌਸ਼ਟਿਕ ਭੋਜਨ ਪ੍ਰਦਾਨ ਕੀਤਾ ਜਾਂਦਾ ਹੈ। ਇਸ ਸਮੇਂ ਰੋਜ਼ਾਨਾ ਲਗਭਗ 250 ਲੋਕ, ਜਿਨ੍ਹਾਂ ਵਿੱਚ ਬੱਚੇ, ਬਜ਼ੁਰਗ ਅਤੇ ਨੌਜਵਾਨ ਸ਼ਾਮਲ ਹਨ, ਇੱਥੇ ਖਾਣਾ ਖਾਂਦੇ ਹਨ ਅਤੇ ਫਾਊਂਡੇਸ਼ਨ ਦੇ ਮੈਂਬਰ ਖੁਦ ਖਾਣਾ ਤਿਆਰ ਕਰਨ ਅਤੇ ਪਰੋਸਦੇ ਹਨ।
ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਹੱਤਵਪੂਰਨ ਪਹਿਲਕਦਮੀ ਹੈ, ਖਾਸ ਕਰਕੇ ਮਜ਼ਦੂਰਾਂ ਲਈ ਜੋ ਹੁਣ 10 ਰੁਪਏ ਵਿੱਚ ਪੂਰਾ ਭੋਜਨ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਹੋਰ ਸੰਸਥਾਵਾਂ ਨੂੰ ਵੀ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਅਜਿਹੇ ਨੇਕ ਉਪਰਾਲੇ ਸ਼ੁਰੂ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਸੌਰਭ ਕੰਪਲੈਕਸ ਵਿਖੇ ਨਵੇਂ ਹਾਲ ਦਾ ਉਦਘਾਟਨ ਵੀ ਕੀਤਾ। ਇਹ ਕੰਪਲੈਕਸ ਪਹਿਲਾਂ ਹੀ ਸਥਾਨਕ ਆਬਾਦੀ ਲਈ ਵੱਡੀ ਸਹੂਲਤ ਹੈ ਅਤੇ ਇਹ ਨਵਾਂ ਹਾਲ ਸਮਾਜਿਕ ਸਮਾਗਮਾਂ ਅਤੇ ਮੀਟਿੰਗਾਂ ਦੀ ਮੇਜ਼ਬਾਨੀ ਨੂੰ ਹੋਰ ਵੀ ਆਸਾਨ ਬਣਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਹਾਲ ਵਿੱਚ ਲੋਕ ਬਹੁਤ ਘੱਟ ਕੀਮਤ 'ਤੇ ਸਮਾਜਿਕ, ਧਾਰਮਿਕ ਅਤੇ ਹੋਰ ਸਮਾਗਮ ਕਰ ਸਕਦੇ ਹਨ ਅਤੇ ਗਰੀਬ ਅਤੇ ਲੋੜਵੰਦ ਲੋਕਾਂ ਤੋਂ ਕੋਈ ਫੀਸ ਨਹੀਂ ਲਈ ਜਾਂਦੀ। ਜ਼ਿਕਰਯੋਗ ਹੈ ਕਿ ਇਸ ਕੰਪਲੈਕਸ ਦਾ ਨਾਮ ਸੌਰਭ ਗੋਇਲ ਦੀ ਯਾਦ ਵਿੱਚ ਰੱਖਿਆ ਗਿਆ ਹੈ ਅਤੇ ਸਮਾਜ ਸੇਵੀ ਨੌਜਵਾਨ ਸੇਵਕ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਜੀ ਦੇ ਪੁੱਤਰ ਸਨ।
ਇਸ ਤੋਂ ਇਲਾਵਾ ਇਕ ਸਮਾਗਮ ਵਿੱਚ ਨਵ-ਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਫਲ ਵਿਆਹੁਤਾ ਜੀਵਨ ਆਪਸੀ ਵਿਸ਼ਵਾਸ ਅਤੇ ਸੰਤੁਲਿਤ ਪਹੁੰਚ 'ਤੇ ਅਧਾਰਤ ਹੁੰਦਾ ਹੈ। ਉਨ੍ਹਾਂ ਨੇ ਸਰਕਾਰ ਦੇ ਭਲਾਈ ਉਪਰਾਲਿਆਂ ਵਜੋਂ ਨਵ-ਵਿਆਹੇ ਜੋੜਿਆਂ ਨੂੰ ਸ਼ਗਨ ਵਜੋਂ ਚੈੱਕ ਵੀ ਵੰਡੇ।
ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਬਰਿੰਦਰ ਕੁਮਾਰ ਗੋਇਲ ਅਤੇ ਹਰਦੀਪ ਸਿੰਘ ਮੁੰਡੀਆਂ ਮੌਜੂਦ ਸਨ।

28/09/2025

ਪਿੰਡ ਘਰਾਚੋਂ ਵਿਖੇ ਲੱਗਿਆ ਚਮੜੀ ਅਤੇ ਅੱਖਾਂ ਦੇ ਰੋਗਾਂ ਦਾ ਕੈਂਪ। ਮੌਕੇ ਤੇ ਦਿੱਤੀਆਂ ਐਨਕਾਂ, ਲੈਂਜ ਪਾਉਣ ਲਈ ਲੈ ਕੇ ਗਏ ਪਟਿਆਲੇ। ਸਾਬਕਾ ਕੈਬਨਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਕੈਂਪ ਲਗਾਤਾਰ ਲੱਗਦੇ ਰਹਿਣਗੇ।

27/09/2025

ਹਾਏ! ਕਿਸਾਨ

26/09/2025

ਜਦੋਂ ਝੋਨਾ ਹੋਇਆ ਖਤਮ ਫਿਰ ਜਾਗਿਆ ਪ੍ਰਸ਼ਾਸਨ, ਵੱਢਣ ਕਿਨਾਰੇ ਹੋਈ ਝੋਨੇ ਦੀ ਫਸਲ ਪ੍ਰਸ਼ਾਸਨ ਕਹਿੰਦਾ ਕਰ ਦੋ ਆਹਾ ਆਹਾ ਆਹਾ ਸਪਰੇਹਾਂ। ਝੋਨਾ ਵੱਢਣ ਨਾਲੋਂ ਵਾਹੁਣਾ ਪਵੇਗਾ ਸਸਤਾ।
#ਖੇਕੀਬਾੜੀ #ਕਿਸਾਨ #ਝੋਨਾ

ਭਵਾਨੀਗੜ ਖੇਤਰ ਵਿੱਚ ਲੁੱਟ/ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 02 ਦੋਸ਼ੀ ਕਾਬੂ* - ਲੁੱਟੇ 1,69,500/- ਰੁਪਏ ਨਕਦ, ਫੋਨ, ਹਥਿਆਰ ਤੇ ਮੋਟਰਸਾਇਕ...
25/09/2025

ਭਵਾਨੀਗੜ ਖੇਤਰ ਵਿੱਚ ਲੁੱਟ/ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 02 ਦੋਸ਼ੀ ਕਾਬੂ*

- ਲੁੱਟੇ 1,69,500/- ਰੁਪਏ ਨਕਦ, ਫੋਨ, ਹਥਿਆਰ ਤੇ ਮੋਟਰਸਾਇਕਲ ਅਤੇ 36.25 ਗ੍ਰਾਮ ਹੈਰੋਇਨ ਬ੍ਰਾਮਦ

ਭਵਾਨੀਗੜ੍ਹ, 25 ਸਤੰਬਰ (ਭੱਟੀਵਾਲੀਆ ਭੀਮਾ) - ਸ੍ਰੀ ਸਰਤਾਜ ਸਿੰਘ ਚਾਹਲ, ਐਸ.ਐਸ.ਪੀ. ਸੰਗਰੂਰ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਭਵਾਨੀਗੜ ਦੇ ਏਰੀਆ ਵਿੱਚ ਲੁੱਟ/ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ ਮੁਕੱਦਮਾ ਟਰੇਸ ਕਰਕੇ ਲੁੱਟ ਕੀਤੇ 1,69,500/- ਰੁਪਏ, 01 ਮੋਟਰਸਾਇਕਲ, 36.25 ਗ੍ਰਾਮ ਹੈਰੋਇਨ ਅਤੇ ਲੁੱਟ ਕੀਤੀ ਰਕਮ ਵਿੱਚੋਂ ਖਰੀਦ ਕੀਤਾ ਆਈਫੋਨ ਪਰੋ ਬ੍ਰਾਮਦ ਕਰਕੇ 02 ਦੋਸੀਆਂ ਨੂੰ ਕਾਬੂ ਕੀਤਾ ਗਿਆ।

ਸ੍ਰੀ ਚਾਹਲ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 01.09.2025 ਦੀ ਰਾਤ ਨੂੰ 03 ਨਾਮਲੂਮ ਦੋਸ਼ੀਆਂ ਵੱਲੋਂ ਡਾਕਟਰ ਵਿਕਰਮਪਾਲ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਕੁਆਟਰ ਨੰਬਰ 01 ਸਿਵਲ ਹਸਪਤਾਲ ਭਵਾਨੀਗੜ ਦੇ ਘਰੋਂ ਲੁੱਟ ਕਰ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕਾ ਤੋਂ ਭੱਜ ਗਏ ਸਨ। ਜਿਸ ਤੇ ਮੁਕੱਦਮਾ ਨੰਬਰ 214 ਮਿਤੀ 01.09.2025 ਅ/ਧ 309(6),331(6),115(2), 351(2), 3(5) BNS ਥਾਣਾ ਭਵਾਨੀਗੜ ਬਰਖਿਲਾਫ ਨਾਮਲੂਮ ਵਿਅਕਤੀਆਂ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ।

ਮੁਕੱਦਮਾ ਨੂੰ ਟਰੇਸ ਕਰਨ ਲਈ ਸ੍ਰੀ ਦਵਿੰਦਰ ਅੱਤਰੀ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਸੰਗਰੂਰ ਦੀ ਅਗਵਾਈ ਹੇਠ ਸ੍ਰੀ ਦਲਜੀਤ ਸਿੰਘ ਵਿਰਕ, ਉਪ ਕਪਤਾਨ ਪੁਲਿਸ (ਡਿਟੈਕਟਿਵ) ਸੰਗਰੂਰ, ਸ੍ਰੀ ਰਾਹੁਲ ਕੌਸ਼ਲ, ਉਪ ਕਪਤਾਨ ਪੁਲਿਸ ਸਬ ਡਵੀਜਨ ਭਵਾਨੀਗੜ, ਇੰਸਪੈਕਟਰ ਸੰਦੀਪ ਸਿੰਘ, ਇੰਚਾਰਜ ਸੀ.ਆਈ.ਏ ਅਤੇ ਥਾਣੇਦਾਰ ਅਵਤਾਰ ਸਿੰਘ, ਮੁੱਖ ਅਫਸਰ ਥਾਣਾ ਭਵਾਨੀਗੜ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਟੈਕਨੀਕਲ ਢੰਗ ਨਾਲ ਕਾਰਵਾਈ ਕਰਦੇ ਹੋਏ ਮੁਕੱਦਮਾ ਨੂੰ ਟਰੇਸ ਕਰਕੇ ਮਿਤੀ 05.09.2025 ਨੂੰ ਦੋਸੀ ਧਰਮਪ੍ਰੀਤ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਕਾਕੂਵਾਲਾ ਅਤੇ ਕੁਲਵਿੰਦਰ ਸਿੰਘ ਪੁੱਤਰ ਦਰਸਨ ਸਿੰਘ ਵਾਸੀ ਦੀਵਾਨਗੜ ਕੈਂਪਰ (ਥਾਣਾ ਦਿੜਬਾ) ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 1,69,500/- ਰੁਪਏ ਨਗਦ, ਲੁੱਟ ਕੀਤੀ ਰਕਮ ਵਿੱਚੋਂ ਖਰੀਦ ਕੀਤਾ ਆਈ ਫੋਨ ਪਰੋ, ਵਾਰਦਾਤ ਸਮੇਂ ਵਰਤੇ ਹਥਿਆਰ ਤੇ ਮੋਟਰਸਾਇਕਲ ਨੰਬਰ PB 13AX 5393 ਮਾਰਕਾ ਸਪਲੈਂਡਰ ਅਤੇ 36.25 ਗ੍ਰਾਮ ਹੈਰੋਇਨ ਬ੍ਰਾਮਦ ਕਰਵਾਈ ਗਈ ਤੇ ਮੁਕੱਦਮਾ ਵਿੱਚ ਜੁਰਮ 21/61/85 ਐਨ.ਡੀ.ਪੀ.ਐਸ ਐਕਟ ਦਾ ਵਾਧਾ ਕੀਤਾ ਗਿਆ। ਫਿਰ ਮਿਤੀ 08.09.2025 ਨੂੰ ਮੁਕੱਦਮਾ ਉਕਤ ਦੇ ਤੀਜੇ ਦੋਸ਼ੀ ਜਗਜੀਤ ਸਿੰਘ ਉਰਫ ਜੱਗੀ ਪੁੱਤਰ ਜਗਤਾਰ ਸਿੰਘ ਵਾਸੀ ਕਾਕੂਵਾਲਾ ਨੂੰ ਮੁਕੱਦਮਾਂ ਹਜਾ ਵਿੱਚ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ, ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Address

Vpo Bhattiwal Kalan
Sangrur
14726

Website

Alerts

Be the first to know and let us send you an email when Bhima bhatiwalia posts news and promotions. Your email address will not be used for any other purpose, and you can unsubscribe at any time.

Share