D&N Khabar

D&N Khabar Day and Night Khabar

*ਪੰਜਾਬ ਸਰਕਾਰ ਦਾ ਵਾਅਦਾ ਵਫ਼ਾ ਹੋਇਆ, ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ* -...
15/10/2025

*ਪੰਜਾਬ ਸਰਕਾਰ ਦਾ ਵਾਅਦਾ ਵਫ਼ਾ ਹੋਇਆ, ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ*

- ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਧੂਰੀ ਤੋਂ ਮੁਆਵਜ਼ਾ ਵੰਡਣ ਦੀ ਕੀਤੀ ਸ਼ੁਰੂਆਤ
- ਕਿਹਾ, ਜੇਕਰ ਪੰਜਾਬ ਸਰਕਾਰ ਸਮੇਂ ਸਿਰ ਬਚਾਅ ਅਤੇ ਰਾਹਤ ਕਾਰਜ ਨਾ ਸ਼ੁਰੂ ਕਰਦੀ ਤਾਂ ਨੁਕਸਾਨ ਬਹੁਤ ਜ਼ਿਆਦਾ ਹੋਣਾ ਸੀ
- ਕੇਂਦਰ ਸਰਕਾਰ ਪ੍ਰਧਾਨ ਮੰਤਰੀ ਵੱਲੋਂ ਐਲਾਨੇ 1600 ਕਰੋੜ ਰੁਪਏ ਜਲਦ ਤੋਂ ਜਲਦ ਜਾਰੀ ਕਰੇ - ਹਰਪਾਲ ਸਿੰਘ ਚੀਮਾ

ਧੂਰੀ, 15 ਅਕਤੂਬਰ (000) - ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੜ੍ਹ ਪੀੜ੍ਹਤਾਂ ਨੂੰ ਦੀਵਾਲੀ ਤੋਂ ਪਹਿਲਾਂ (30 ਦਿਨਾਂ ਵਿੱਚ) ਮੁਆਵਜ਼ਾ/ਰਾਹਤ ਰਾਸ਼ੀ ਪ੍ਰਦਾਨ ਕਰਨ ਦਾ ਵਾਅਦਾ ਪੂਰਾ ਕਰਦਿਆਂ ਸੂਬੇ ਲਈ 209 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ। ਜਿਸ ਵਿੱਚੋਂ ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਨੂੰ 3.50 ਕਰੋੜ ਰੁਪਏ ਵੰਡੇ ਜਾਣਗੇ। ਅੱਜ ਹਲਕਾ ਧੂਰੀ ਦੇ 8 ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਮਨਜ਼ੂਰੀ ਪੱਤਰ ਵੰਡ ਕੇ ਮੁਆਵਜ਼ਾ ਵੰਡਣ ਦੀ ਸ਼ੁਰੂਆਤ ਕੀਤੀ।

ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਭਰ ਦੇ 13 ਕੈਬਨਿਟ ਮੰਤਰੀ ਮਿਸ਼ਨ ਪੁਨਰਵਾਸ ਤਹਿਤ ਰਾਹਤ ਰਾਸ਼ੀ ਵੰਡਣ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਅਜਨਾਲਾ ਵਿੱਚ 631 ਕਿਸਾਨਾਂ ਨੂੰ 5.70 ਕਰੋੜ ਰੁਪਏ ਦੇ ਚੈੱਕ ਵੰਡ ਕੇ ਮਿਸ਼ਨ ਪੁਨਰਵਾਸ ਦੀ ਸ਼ੁਰੂਆਤ ਕੀਤੀ ਸੀ। ਉਹਨਾਂ ਕਿਹਾ ਕਿ ਦੇਸ਼ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ ਮੁਆਵਜ਼ਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਲੋਕਾਂ ਦੇ ਹਰ ਦੁੱਖ-ਸੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ।

ਉਹਨਾਂ ਕਿਹਾ ਕਿ ਭਾਰੀ ਮੀਂਹ ਅਤੇ ਹੜ੍ਹ ਕਾਰਨ ਸੂਬੇ ਭਰ ਵਿੱਚ ਵੱਡੀ ਪੱਧਰ ਉੱਤੇ ਫਸਲਾਂ ਖ਼ਰਾਬ ਹੋ ਗਈਆਂ ਸਨ। ਕਈ ਲੋਕਾਂ ਦੇ ਘਰ ਅਤੇ ਹੋਰ ਇਮਾਰਤਾਂ ਢਹਿ ਗਈਆਂ ਸਨ। ਹਰੇਕ ਪ੍ਰਭਾਵਿਤ ਪਰਿਵਾਰ ਨੂੰ ਹੋਏ ਨੁਕਸਾਨ ਦੀ ਪੜਤਾਲ ਉਪਰੰਤ ਰਾਹਤ ਰਾਸ਼ੀ ਦਿੱਤੀ ਜਾਵੇਗੀ। ਇਹ ਵੀ ਪਹਿਲੀ ਵਾਰ ਹੈ ਕਿ ਨੁਕਸਾਨੇ ਗਏ ਹਰੇਕ ਘਰ ਨੂੰ 40 ਹਜ਼ਾਰ ਰੁਪਏ ਮਿਲਣਗੇ ਜਦਕਿ ਪਹਿਲਾਂ ਸਿਰਫ਼ 4 ਹਜ਼ਾਰ ਰੁਪਏ ਮਿਲਦੇ ਸਨ। ਕਿਸਾਨਾਂ ਨੂੰ ਫ਼ਸਲ ਦੇ ਖ਼ਰਾਬੇ ਲਈ ਪ੍ਰਤੀ ਏਕੜ 20 ਹਜ਼ਾਰ ਰੁਪਏ ਮਿਲਣਗੇ।

ਉਹਨਾਂ ਕਿਹਾ ਕਿ ਪੰਜਾਬ ਅਤੇ ਪੰਜਾਬੀ ਲੋਕ ਹਰ ਮੁਸ਼ਕਿਲ ਦੀ ਘੜ੍ਹੀ ਵਿੱਚ ਕੁਦਰਤੀ ਕਰੋਪੀਆਂ ਦੇ ਪੀੜ੍ਹਤਾਂ ਨਾਲ ਖੜਦੇ ਆਏ ਹਨ। ਪਰ ਕੇਂਦਰ ਸਰਕਾਰ ਪੰਜਾਬ ਅਤੇ ਪੰਜਾਬੀਆਂ ਨਾਲ ਹਰ ਖੇਤਰ ਵਿੱਚ ਧੱਕਾ ਕਰਦੀ ਹੈ। ਉਹਨਾਂ ਕੇਂਦਰ ਸਰਕਾਰ ਤੋਂ ਉਹਨਾਂ 1600 ਕਰੋੜ ਰੁਪਏ ਜਾਰੀ ਕਰਨ ਦੀ ਮੰਗ ਕੀਤੀ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ਦੌਰਾਨ ਐਲਾਨ ਕਰਕੇ ਗਏ ਸਨ। ਉਹਨਾਂ ਸਪੱਸ਼ਟ ਕੀਤਾ ਕਿ ਕੇਂਦਰ ਵੱਲੋਂ ਜਾਰੀ ਕੀਤੇ ਗਏ 240 ਕਰੋੜ ਰੁਪਏ ਤਾਂ ਸਾਲਾਨਾ ਕਿਸ਼ਤ ਦਾ ਹਿੱਸਾ ਹਨ।

ਸ੍ਰ ਚੀਮਾ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੇ ਸਹਿਯੋਗ ਨਾਲ ਪੂਰੀ ਤਾਕਤ ਝੋਕ ਕੇ ਹੜ੍ਹਾਂ ਦਾ ਮੁਕਾਬਲਾ ਕੀਤਾ ਹੈ। ਜੇਕਰ ਸਮੇਂ ਸਿਰ ਬਚਾਅ ਅਤੇ ਰਾਹਤ ਕਾਰਜ ਨਾ ਸ਼ੁਰੂ ਕੀਤੇ ਜਾਂਦੇ ਤਾਂ ਨੁਕਸਾਨ ਬਹੁਤ ਜ਼ਿਆਦਾ ਹੋਣਾ ਸੀ। ਉਹਨਾਂ ਜ਼ਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਦੀ ਪਿੱਠ ਥਾਪੜਦਿਆਂ ਕਿਹਾ ਕਿ ਘੱਗਰ ਵਿੱਚ 747 ਫੁੱਟ ਪਾਣੀ ਹੋਣ ਉਤੇ ਪਾੜ ਪੈ ਜਾਂਦਾ ਸੀ। ਇਸ ਵਾਰ 755 ਫੁੱਟ ਪਾਣੀ ਹੋਣ ਉੱਤੇ ਵੀ ਸਥਿਤੀ ਕਾਬੂ ਵਿੱਚ ਰਹੀ।

ਇਸ ਤੋਂ ਪਹਿਲਾਂ ਸ਼੍ਰੀ ਰਾਹੁਲ ਚਾਬਾ ਡਿਪਟੀ ਕਮਿਸ਼ਨਰ, ਸੰਗਰੂਰ ਨੇ ਜ਼ਿਲ੍ਹਾ ਸੰਗਰੂਰ ਵਿੱਚ ਹੜ੍ਹ ਦਾ ਮੁਕਾਬਲਾ ਕਰਨ ਲਈ ਕੀਤੇ ਗਏ ਯਤਨਾਂ ਬਾਰੇ ਜਾਣਕਾਰੀ ਦਿੱਤੀ ਅਤੇ ਪੰਜਾਬ ਸਰਕਾਰ ਦਾ ਇਹ ਮੁਆਵਜ਼ਾ ਰਾਸ਼ੀ ਜਾਰੀ ਕਰਨ ਲਈ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿਲੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੰਗਾਮੀ ਸਥਿਤੀ ਦਾ ਮੁਕਾਬਲਾ ਕਰਨ ਲਈ ਅਗਾਊਂ ਪ੍ਰਬੰਧ ਕੀਤੇ ਗਏ ਸਨ। ਭਾਰੀ ਮੀਂਹ ਦੇ ਬਾਵਜੂਦ ਜ਼ਿਲ੍ਹਾ ਸੰਗਰੂਰ ਵਿੱਚੋਂ ਲੰਘਦੇ ਘੱਗਰ ਦਰਿਆ ਦੇ 41 ਕਿਲੋਮੀਟਰ ਖੇਤਰ ਵਿੱਚ ਇੱਕ ਵੀ ਪਾੜ ਨਹੀਂ ਪੈਣ ਦਿੱਤਾ ਗਿਆ।

ਇਸ ਮੌਕੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ੍ਰ ਜਸਵੀਰ ਸਿੰਘ ਸੇਖੋਂ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਬੈਂਬੀ, ਐੱਸ ਡੀ ਐੱਮ ਸ਼੍ਰੀ ਰਿਸ਼ਭ ਬਾਂਸਲ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਸ੍ਰ ਰਾਜਵੰਤ ਸਿੰਘ ਘੁਲੀ, ਅਨਵਰ ਭਸੌੜ, ਸੋਨੀ ਮੰਡੇਰ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

ਸੰਗਰੂਰ ਕੋਰਟ ਕੰਪਲੈਕਸ ਦੀ ਲਿਫਟ ਵਿੱਚ ਫਸਿਆ ਵਿਅਕਤੀ #ਸੰਗਰੂਰ
15/10/2025

ਸੰਗਰੂਰ ਕੋਰਟ ਕੰਪਲੈਕਸ ਦੀ ਲਿਫਟ ਵਿੱਚ ਫਸਿਆ ਵਿਅਕਤੀ

#ਸੰਗਰੂਰ

Industry ਲਈ ਇੱਕ ਹੋਰ ਮਾੜੀ ਖ਼ਬਰ, ਨਹੀਂ ਰਹੇ Pankaj Dheer
15/10/2025

Industry ਲਈ ਇੱਕ ਹੋਰ ਮਾੜੀ ਖ਼ਬਰ, ਨਹੀਂ ਰਹੇ Pankaj Dheer


ਸਾਡੇ ਬਹੁਤ ਹੀ ਸਤਿਕਾਰ ਯੋਗ ਵੱਡੇ ਭਰਾ ਸ੍ਰ ਰਣਬੀਰ ਸਿੰਘ ਜੀ ਨੂੰ ਡੀ ਐਸ ਪੀ ਧੂਰੀ ਲੱਗਣ ਤੇ ਬਹੁਤ ਬਹੁਤ ਮੁਬਾਰਕਾਂ ਜੀ।
15/10/2025

ਸਾਡੇ ਬਹੁਤ ਹੀ ਸਤਿਕਾਰ ਯੋਗ ਵੱਡੇ ਭਰਾ ਸ੍ਰ ਰਣਬੀਰ ਸਿੰਘ ਜੀ ਨੂੰ ਡੀ ਐਸ ਪੀ ਧੂਰੀ ਲੱਗਣ ਤੇ ਬਹੁਤ ਬਹੁਤ ਮੁਬਾਰਕਾਂ ਜੀ।

ਗੁਰੂ ਤੇਗ ਬਹਾਦਰ ਕਾਲਜ਼ ਆਫ਼ ਐਜੂਕੇਸ਼ਨ ਲੇਹਲ ਖੁਰਦ ਦਾ ਬੀ.ਏ ਬੀ.ਐਡ ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਮੌਕੇ ਪ੍ਰਬੰਧਕੀ ਕਮੇਟੀ ...
15/10/2025

ਗੁਰੂ ਤੇਗ ਬਹਾਦਰ ਕਾਲਜ਼ ਆਫ਼ ਐਜੂਕੇਸ਼ਨ ਲੇਹਲ ਖੁਰਦ ਦਾ ਬੀ.ਏ ਬੀ.ਐਡ ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਮੌਕੇ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਰਾਜੇਸ਼ ਕੁਮਾਰ ਗਰਗ ਨੇ ਸਮੂਹ ਸਟਾਫ਼ ਅਤੇ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਤੇ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ, ਕਿ ਇਹ ਨਤੀਜ਼ਾ ਉਹਨਾਂ ਦੀ ਮਿਹਨਤ ਸਦਕਾ ਹੀ ਆਇਆ ਹੈ।ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾਕਟਰ ਸੀਮਾ ਗਰਗ ਨੇ ਵਧਾਈ ਦਿੰਦੇ ਹੋਏ ਕਿਹਾ, ਕਿ ਵਿਦਿਆਰਥੀ ਸਖ਼ਤ ਮਿਹਨਤ ਕਰਕੇ ਕਿਸੇ ਵੀ ਮੁਕਾਮ ਨੂੰ ਹਾਸਲ ਕਰ ਸਕਦੇ ਹਨ। ਸਾਡੀ ਸੰਸਥਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਕੇ ਹਰ ਖੇਤਰ ਵਿੱਚ ਮੋਹਰੀ ਬਣਾਉਣਾ ਹੈ। ਇਸ ਨਤੀਜੇ ਵਿੱਚੋਂ ਖੁਸ਼ੀ ਸਿੰਗਲਾ ਪੁੱਤਰੀ ਵਨੀਤ ਕੁਮਾਰ ਨੇ 76.42 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਖੁਸ਼ਪ੍ਰੀਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਨੇ 75 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਲਵਦੀਪ ਕੌਰ ਪੁੱਤਰੀ ਜਸਵੀਰ ਸਿੰਘ ਨੇ 74.57 ਫੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਬਾਕੀ ਵਿਦਿਆਰਥੀਆਂ ਨੇ 70 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਨਤੀਜਾ ਹਾਸਿਲ ਕੀਤਾ। ਇਸ ਮੌਕੇ ਤੇ ਸਮੂਹ ਮੈਨੇਜਮੈਂਟ, ਸਮੂਹ ਸਟਾਫ, ਨੇ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਅਤੇ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।

ਜਗਵਿੰਦਰ ਸਿੰਘ ਡਾਸਕਾ (ਸਾਬਕਾ ਚੇਅਰਮੈਨ) ਨੂੰ ਭਾਜਪਾ ਇੰਟੈਲੈਕਚੁਅਲ ਸੈੱਲ ਪੰਜਾਬ  ਦਾ ਸਟੇਟ ਕੋਰ ਕਮੇਟੀ ਮੈਂਬਰ ਅਤੇ 02 ਸੰਸਦੀ ਹਲਕਿਆਂ — ਪਟਿਆਲ...
14/10/2025

ਜਗਵਿੰਦਰ ਸਿੰਘ ਡਾਸਕਾ (ਸਾਬਕਾ ਚੇਅਰਮੈਨ) ਨੂੰ ਭਾਜਪਾ ਇੰਟੈਲੈਕਚੁਅਲ ਸੈੱਲ ਪੰਜਾਬ ਦਾ ਸਟੇਟ ਕੋਰ ਕਮੇਟੀ ਮੈਂਬਰ ਅਤੇ 02 ਸੰਸਦੀ ਹਲਕਿਆਂ — ਪਟਿਆਲਾ ਅਤੇ ਆਨੰਦਪੁਰ ਸਾਹਿਬ — ਦੇ ਇੰਚਾਰਜ ਵਜੋਂ ਨਿਯੁਕਤ ਕੀਤਾ ਗਿਆ ਹੈ।

ਇਹ ਨਿਯੁਕਤੀ ਸੰਗਠਨ ਵਿੱਚ ਉਨ੍ਹਾਂ ਦੀ ਸਰਗਰਮ ਭੂਮਿਕਾ ਅਤੇ ਸਮਰਪਣ ਦਾ ਪ੍ਰਤੀਕ ਮੰਨੀ ਜਾ ਰਹੀ ਹੈ।
ਪਾਰਟੀ ਵਰਕਰਾਂ ਅਤੇ ਸਮਰਥਕਾਂ ਵੱਲੋਂ ਇਸ ਮੌਕੇ ’ਤੇ ਉਨ੍ਹਾਂ ਨੂੰ ਹਾਰਦਿਕ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ।

ਇਸ ਸਮੇ ਸਾਡੇ ਨਾਲ ਗੱਲਬਾਤ ਦੁਰਾਨ ਜਗਵਿੰਦਰ ਸਿੰਘ ਡਸਕਾ ਨੇ ਸੁਨੀਲ ਜਾਖੜ ਜੀ, ਅਸ਼ਵਨੀ ਸ਼ਰਮਾ ਜੀ, ਪੀ ਕੇ ਭਾਰਦਵਾਜ ਜੀ, ਅਰਵਿੰਦ ਖੰਨਾ ਜੀ ਅਤੇ ਦਾਮਨ ਬਾਜਵਾ ਜੀ ਦਾ ਏਹੇ ਜਿੰਮੇਵਾਰੀ ਦੇਣ ਤੇ ਧੰਨਵਾਦ ਕੀਤਾ ਧੰਨਵਾਦ ਕੀਤਾ ਅਤੇ ਕਿਹਾ ਪਾਰਟੀ ਵੱਲੋ ਦਿੱਤੀ ਹਰ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਅਤੇ ਇਮਾਨਦਾਰੀ ਨਾਲ ਪੂਰੀ ਕਰਾਗਾ

ਲਹਿਰਾਗਾਗਾ ਥਾਣਾ ਵਿੱਚ ASI ਹਰਬੰਸ ਸਿੰਘ ਦੀ ਵਧੀਆ ਕਾਰਗੁਜ਼ਾਰੀ ਨਿਭਾਉਣ ਨੂੰ ਲੈ ਕੇ SSP ਸੰਗਰੂਰ ਸਤਿੰਦਰ ਸਿੰਘ ਚਾਹਲ ਨੇ ਕੀਤਾ ਸਨਮਾਨਿਤ Sangr...
13/10/2025

ਲਹਿਰਾਗਾਗਾ ਥਾਣਾ ਵਿੱਚ ASI ਹਰਬੰਸ ਸਿੰਘ ਦੀ ਵਧੀਆ ਕਾਰਗੁਜ਼ਾਰੀ ਨਿਭਾਉਣ ਨੂੰ ਲੈ ਕੇ SSP ਸੰਗਰੂਰ ਸਤਿੰਦਰ ਸਿੰਘ ਚਾਹਲ ਨੇ ਕੀਤਾ ਸਨਮਾਨਿਤ

Sangrur Police

13/10/2025

16 ਸਾਲ ਦੀ ਲੜਕੀ ਦੇ ਨਾਲ ਸ਼ਰਮਨਾਕ ਕਾਰਾ, ਲੜਕੀ ਨੇ ਦਿੱਤਾ ਬੱਚੇ ਨੂੰ ਜਨਮ

ਨੌ ਮਹੀਨਿਆਂ ਬਾਅਦ 16 ਸਾਲ ਦੀ ਲੜਕੀ ਨੇ ਦਿੱਤਾ ਬੱਚੇ ਨੂੰ ਜਨਮ

ਨੌਜਵਾਨਾਂ ਤੋਂ ਡਰਦੇ ਮਾਰੇ ਲੜਕੀ ਨੇ ਨਹੀਂ ਦੱਸਿਆ ਘਰ

ਲਹਿਰਾ ਪੁਲਿਸ ਨੇ ਨਾ ਮਾਲੂਮ ਵਿਅਕਤੀਆਂ ਖਿਲਾਫ ਕੀਤਾ ਮਾਮਲਾ ਦਰਜ

Sangrur Police

ਐਸ.ਐਸ.ਪੀ ਸੰਗਰੂਰ ਵੱਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਲਈ ਥਾਣਾ ਸਿਟੀ ਧੂਰੀ ਦੇ ਐੱਸ ਐੱਚ ਓ ਜਸਵੀਰ ਸਿੰਘ ਤੂਰ ਦਾ ਪ੍ਰਸ਼ੰਸਾ ਪੱਤਰ ਅਤੇ ਨਕਦ ਇਨਾਮ...
12/10/2025

ਐਸ.ਐਸ.ਪੀ ਸੰਗਰੂਰ ਵੱਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਲਈ ਥਾਣਾ ਸਿਟੀ ਧੂਰੀ ਦੇ ਐੱਸ ਐੱਚ ਓ ਜਸਵੀਰ ਸਿੰਘ ਤੂਰ ਦਾ ਪ੍ਰਸ਼ੰਸਾ ਪੱਤਰ ਅਤੇ ਨਕਦ ਇਨਾਮ ਨਾਲ ਸਨਮਾਨ


Sangrur Police

RTI ਐਕਟ ਦੀ 20ਵੀਂ ਵਰ੍ਹੇਗੰਢ 'ਤੇ ਕਾਂਗਰਸ ਦਾ ਸੰਕਲਪ: ਪਾਰਦਰਸ਼ਤਾ ਨੂੰ ਕਮਜ਼ੋਰ ਕਰਨ ਦੇ ਯਤਨ ਬੰਦ ਹੋਣ – ਵਿਜੈ ਇੰਦਰ ਸਿੰਗਲਾਅੱਜ, 12 ਅਕਤੂਬਰ ...
12/10/2025

RTI ਐਕਟ ਦੀ 20ਵੀਂ ਵਰ੍ਹੇਗੰਢ 'ਤੇ ਕਾਂਗਰਸ ਦਾ ਸੰਕਲਪ: ਪਾਰਦਰਸ਼ਤਾ ਨੂੰ ਕਮਜ਼ੋਰ ਕਰਨ ਦੇ ਯਤਨ ਬੰਦ ਹੋਣ – ਵਿਜੈ ਇੰਦਰ ਸਿੰਗਲਾ

ਅੱਜ, 12 ਅਕਤੂਬਰ 2025 ਨੂੰ, ਇਤਿਹਾਸਕ ਸੂਚਨਾ ਦਾ ਅਧਿਕਾਰ (RTI) ਐਕਟ 2005 ਦੇ 20 ਸਾਲ ਪੂਰੇ ਹੋ ਗਏ ਹਨ। ਇਹ ਕਾਨੂੰਨ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਦੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਨੇ ਲੋਕਾਂ ਨੂੰ ਸ਼ਕਤੀ ਦੇਣ ਲਈ ਲਿਆਂਦਾ ਸੀ।

ਇਸ ਮੌਕੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਜੀ ਨੇ ਦੱਸਿਆ:

"RTI ਐਕਟ ਨੇ ਦੇਸ਼ ਦੀ ਸ਼ਾਸਨ ਪ੍ਰਣਾਲੀ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਬਣਾਇਆ। ਇਹ ਕਾਨੂੰਨ ਸਮਾਜ ਦੇ ਆਮ ਨਾਗਰਿਕਾਂ ਲਈ ਇੱਕ ਜੀਵਨ ਰੇਖਾ ਸਾਬਤ ਹੋਇਆ ਹੈ, ਜਿਸ ਨਾਲ ਲੋਕਾਂ ਨੂੰ ਉਨ੍ਹਾਂ ਦੇ ਹੱਕ, ਜਿਵੇਂ ਕਿ ਰਾਸ਼ਨ, ਪੈਨਸ਼ਨ ਅਤੇ ਬਕਾਇਆ ਮਜ਼ਦੂਰੀ ਮਿਲੀ ਹੈ।

ਪਰ 2014 ਤੋਂ ਬਾਅਦ, RTI ਨੂੰ ਯੋਜਨਾਬੱਧ ਢੰਗ ਨਾਲ ਕਮਜ਼ੋਰ ਕੀਤਾ ਜਾ ਰਿਹਾ ਹੈ।

2019 ਦੇ ਸੋਧਾਂ ਨੇ ਸੂਚਨਾ ਕਮਿਸ਼ਨਰਾਂ ਦੀ ਆਜ਼ਾਦੀ ਨੂੰ ਖ਼ਤਮ ਕਰਕੇ ਕਾਰਜਪਾਲਿਕਾ ਦਾ ਪ੍ਰਭਾਵ ਵਧਾ ਦਿੱਤਾ।

2023 ਦੇ ਡਾਟਾ ਪ੍ਰੋਟੈਕਸ਼ਨ ਐਕਟ ਨੇ 'ਨਿੱਜੀ ਜਾਣਕਾਰੀ' ਦੀ ਆੜ ਹੇਠ ਜਨਤਕ ਹਿੱਤ ਨਾਲ ਜੁੜੀ ਜਾਣਕਾਰੀ ਨੂੰ ਵੀ ਗੁਪਤ ਰੱਖਣ ਦਾ ਰਾਹ ਖੋਲ੍ਹ ਦਿੱਤਾ ਹੈ, ਜੋ ਪਾਰਦਰਸ਼ਤਾ ਦੇ ਸਿਧਾਂਤ ਦੇ ਵਿਰੁੱਧ ਹੈ।

ਅੱਜ ਕੇਂਦਰੀ ਅਤੇ ਰਾਜ ਸੂਚਨਾ ਕਮਿਸ਼ਨਾਂ ਵਿੱਚ ਜ਼ਿਆਦਾਤਰ ਅਹੁਦੇ ਖਾਲੀ ਪਏ ਹਨ ਅਤੇ ਦੇਸ਼ ਭਰ ਵਿੱਚ ਲਗਭਗ 4 ਲੱਖ ਤੋਂ ਵੱਧ ਮਾਮਲੇ ਲੰਬਿਤ ਹਨ।

'ਵਿਸਲ ਬਲੋਅਰ ਪ੍ਰੋਟੈਕਸ਼ਨ ਐਕਟ' ਹਾਲੇ ਤੱਕ ਲਾਗੂ ਨਹੀਂ ਕੀਤਾ ਗਿਆ, ਜਿਸ ਕਾਰਨ ਭ੍ਰਿਸ਼ਟਾਚਾਰ ਨੂੰ ਉਜਾਗਰ ਕਰਨ ਵਾਲੇ ਕਾਰਕੁਨ ਖਤਰੇ ਵਿੱਚ ਹਨ।

RTI ਦੀ 20ਵੀਂ ਵਰ੍ਹੇਗੰਢ 'ਤੇ, ਭਾਰਤੀ ਰਾਸ਼ਟਰੀ ਕਾਂਗਰਸ ਜ਼ੋਰਦਾਰ ਮੰਗ ਕਰਦੀ ਹੈ ਕਿ 2019 ਦੇ ਸੋਧਾਂ ਨੂੰ ਤੁਰੰਤ ਰੱਦ ਕੀਤਾ ਜਾਵੇ, ਸਾਰੇ ਖਾਲੀ ਅਹੁਦੇ ਭਰੇ ਜਾਣ ਅਤੇ ਵਿਸਲ ਬਲੋਅਰ ਐਕਟ ਨੂੰ ਪੂਰਨ ਰੂਪ ਵਿੱਚ ਲਾਗੂ ਕੀਤਾ ਜਾਵੇ।

RTI ਆਧੁਨਿਕ ਭਾਰਤ ਦੇ ਸਭ ਤੋਂ ਮਹੱਤਵਪੂਰਨ ਲੋਕਤਾਂਤਰਿਕ ਸੁਧਾਰਾਂ ਵਿੱਚੋਂ ਇੱਕ ਹੈ। ਇਸਦੀ ਕਮਜ਼ੋਰੀ, ਲੋਕਤੰਤਰ ਦੀ ਕਮਜ਼ੋਰੀ ਹੈ। ਅਸੀਂ ਇਸ ਕਾਨੂੰਨ ਦੀ ਸੁਰੱਖਿਆ ਲਈ ਸੰਕਲਪਬੱਧ ਹਾਂ।

12/10/2025

ਹਲਕਾ ਲਹਿਰਾ ਦੇ ਪਿੰਡ ਮੰਡਵੀਂ ਵਿਖੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਸੜਕ ਦਾ ਉਦਘਾਟਨ ਕਰਨ ਪਹੁੰਚੇ
Barinder Kumar Goyal Aam Aadmi Party - Punjab

Address

Sangrur
148001

Alerts

Be the first to know and let us send you an email when D&N Khabar posts news and promotions. Your email address will not be used for any other purpose, and you can unsubscribe at any time.

Share