
11/07/2025
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਸਰਬੱਤ ਸੰਗਤ ਨੂੰ ਬੇਨਤੀ ਕੀਤੀ ਜਾਂਦੀ ਹੈ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸਾਡੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਸ੍ਰੀ ਅਨੰਦਪੁਰ ਸਾਹਿਬ ਤੋਂ ਮਹਾਨ ਨਗਰ ਕੀਰਤਨ ਆਰੰਭ ਹੋ ਕੇ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਮਿਤੀ 12 ਜੁਲਾਈ ਦਿਨ ਸਨਿਚਰ ਵਾਰ ਦੁਪਹਿਰ 2 ਵਜੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਅਤੇ ਨੌਵੀਂ ਚੀਕਾਂ ਵਿਖੇ ਪਹੁੰਚੇਗਾ ਜਿੱਥੇ ਸੰਗਤਾਂ ਦੁਪਹਿਰ ਦੇ ਲੰਗਰ ਛਕਣਗੀਆਂ, ਚੀਕੇ ਤੋ ਮੈਨ ਰੋਡ ਰਾਹੀ ਕੰਗਥਲੀ, ਪੋਲਡ, ਸੀਵਨ ਤੋ ਹੁੰਦੇ ਹੋਏ ਗੁਰਦੁਆਰਾ ਨਿੰਮ ਸਾਹਿਬ ਕੈਥਲ ਤੋ ਰਾਤ ਦੇ ਵਿਸ਼ਰਾਮ ਗੁਰਦੁਆਰਾ ਸਾਹਿਬ ਜੀਂਦ ਵਿਖੇ ਹੋਣ ਗਏ,ਸੋ ਸਮੂਹ ਸਾਧ ਸੰਗਤ ਨੂੰ ਬੇਨਤੀ ਹੈ ਕਿ ਵੱਧ ਤੋਂ ਵੱਧ ਸੰਗਤਾਂ ਨੇ ਪਰਿਵਾਰਾਂ ਸਮੇਤ ਪਹੁੰਚਣ ਦੀ ਕਿਰਪਾ ਕਰਨੀ ਅਤੇ ਨਗਰ ਕੀਰਤਨ ਦੇ ਦਰਸ਼ਨ ਕਰਨੇ ਤਨ ਮਨ ਨਾਲ ਸੇਵਾ ਵਿੱਚ ਯੋਗਦਾਨ ਪਾਉਣਾ ਜੀ