Sikh News J&k

  • Home
  • Sikh News J&k

Sikh News J&k Team Sikh news jk"The Bold voice of sikh's"is here for uplifting the poor Sikh section of our society

04/08/2025

Eh bacha Gurudwara sahib Vijaypur jammu vich milia hai. parents kindly contact gurudwara sahib Vijaypur.

Condolences With profound grief and sorrow it is informed that Harmeet Singh S/O Mangat Singh Jugnu R/O Chanapora Srinag...
02/08/2025

Condolences
With profound grief and sorrow it is informed that Harmeet Singh S/O Mangat Singh Jugnu R/O Chanapora Srinagar expired at jammu yesterday on 1st August 2025 (Friday)
Cremation at cremation ground Karn Nagar Srinagar Tomorrow i,e *3-8-2025 ( Sunday)*: *10:30 Am*
Departure from home :*10 am*
Grief stricken
Mangat Singh Jugnu
R/O Chanapora Srinagar

_*CONDOLENCE MESSAGE*_ With profound grief and deep sorrow, we regret to inform you of the untimely demise of our belove...
31/07/2025

_*CONDOLENCE MESSAGE*_

With profound grief and deep sorrow, we regret to inform you of the untimely demise of our beloved Retd. Capt. Balbir singh S/o Lt. S. Kapoor Singh R/O Rangrat Budgam A/P 246 sector 6 lane 14 Nanak Nagar, Jammu expired today on 31th July, 2025 cremation will be on 31st july 2025 Time 5:30 at Shastri Nagar Jammu
Grief Stricken: sdn Surender kour (wife ) and Amandeep singh (son) Pradeep kour (Daughter) Harpreet singh (son in law) M: 9906176888 -9797352052

ਰਾਜਸਥਾਨ ਹਾਈਕੋਰਟ ਸਿਵਲ ਜੱਜ ਦੀ ਭਰਤੀ ਲਈ ਗੁਰਸਿੱਖ ਲੜਕੀ ਨੂੰ ਕਕਾਰਾਂ ਕਰਕੇ ਪੇਪਰ ਦੇਣ ਤੋਂ ਰੋਕਣਾ ਸੰਵਿਧਾਨ ਦੀ ਉਲੰਘਣਾ- ਐਡਵੋਕੇਟ ਧਾਮੀਸ਼੍ਰੋ...
27/07/2025

ਰਾਜਸਥਾਨ ਹਾਈਕੋਰਟ ਸਿਵਲ ਜੱਜ ਦੀ ਭਰਤੀ ਲਈ ਗੁਰਸਿੱਖ ਲੜਕੀ ਨੂੰ ਕਕਾਰਾਂ ਕਰਕੇ ਪੇਪਰ ਦੇਣ ਤੋਂ ਰੋਕਣਾ ਸੰਵਿਧਾਨ ਦੀ ਉਲੰਘਣਾ- ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਸਿੱਖ ਲੜਕੀ ਨੂੰ ਕਕਾਰਾਂ ਕਰਕੇ ਪੇਪਰ ਦੇਣ ਤੋਂ ਰੋਕਣ ਵਾਲੇ ਅਧਿਕਾਰੀਆਂ ਖਿਲਾਫ਼ ਕਾਰਵਾਈ ਮੰਗੀ
ਕਿਹਾ: ਕੋਈ ਵੀ ਅੰਮ੍ਰਿਤਧਾਰੀ ਸਿੱਖ ਆਪਣੇ ਸ਼ਰੀਰ ਨਾਲੋਂ ਪੰਜ ਕਕਾਰ ਵੱਖ ਨਹੀਂ ਕਰ ਸਕਦਾ

ਅੰਮ੍ਰਿਤਸਰ, 27 ਜੁਲਾਈ-
ਰਾਜਸਥਾਨ ਹਾਈਕੋਰਟ ਦੇ ਸਿਵਲ ਜੱਜ ਦੀ ਭਰਤੀ ਲਈ ਅੱਜ ਹੋਈ ਪ੍ਰੀਖਿਆ ਦੌਰਾਨ ਪੇਪਰ ਦੇਣ ਪਹੁੰਚੀ ਇੱਕ ਗੁਰਸਿੱਖ ਲੜਕੀ ਨੂੰ ਸਿੱਖ ਕਕਾਰ ਕਿਰਪਾਨ ਤੇ ਕੜਾ ਉਤਾਰਣ ਲਈ ਆਖਣ ਅਤੇ ਪ੍ਰੀਖਿਆ ਵਿੱਚ ਦਾਖਲਾ ਨਾ ਦੇਣ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਗੁਰਸਿੱਖ ਲੜਕੀ ਨੂੰ ਕਿਰਪਾਨ ਸਮੇਤ ਪ੍ਰੀਖਿਆ ਵਿੱਚੋਂ ਰੋਕਣ ਵਾਲੇ ਪ੍ਰੀਖਿਆ ਕੇਂਦਰ ਦੇ ਅਧਿਕਾਰੀਆਂ ਦੇ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਜਿਨ੍ਹਾਂ ਦੀ ਇਸ ਆਪਹੁਦਰੀ ਹਰਕਤ ਨਾਲ ਇੱਕ ਬੱਚੀ ਪ੍ਰੀਖਿਆ ਤੋਂ ਵਾਂਝੀ ਰਹਿ ਗਈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਸਾਲ ਵੀ ਰਾਜਸਥਾਨ ਵਿਚ ਕੁਝ ਵਿਦਿਆਰਥੀਆਂ ਨਾਲ ਅਜਿਹਾ ਵਰਤਾਰਾ ਹੋਇਆ ਸੀ, ਜਿਸ ਤੇ ਸ਼੍ਰੋਮਣੀ ਕਮੇਟੀ ਦੇ ਇੱਕ ਵਫਦ ਨੇ ਉਥੋਂ ਦੇ ਪ੍ਰਸ਼ਾਸਨ ਨਾਲ ਗੱਲ ਕੀਤੀ ਸੀ ਅਤੇ ਅਗੋਂ ਅਜਿਹਾ ਨਾ ਹੋਵੇ ਇਸ ਦਾ ਧਿਆਨ ਰੱਖਣ ਲਈ ਕਿਹਾ ਸੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਸਿੱਖਾਂ ਨੂੰ ਕਿਰਪਾਨ ਪਹਿਨਣ ਦਾ ਪੂਰਾ ਅਧਿਕਾਰ ਹੈ ਅਤੇ ਸਿੱਖ ਰਹਿਤ ਮਰਯਾਦਾ ਅਨੁਸਾਰ ਕੋਈ ਵੀ ਅੰਮ੍ਰਿਤਧਾਰੀ ਸਿੱਖ ਆਪਣੇ ਸ਼ਰੀਰ ਨਾਲੋਂ ਪੰਜ ਕਕਾਰ ਵੱਖ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਪਿਛਲੇ ਕੁਝ ਸਮੇਂ ਤੋਂ ਦੇਸ਼ ਅੰਦਰ ਸਿੱਖ ਉਮੀਦਵਾਰਾਂ ਨੂੰ ਖਾਸ ਕਰਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ, ਜਿਨ੍ਹਾਂ ਵਿੱਚ ਅੰਮ੍ਰਿਤਧਾਰੀ ਸਿੱਖਾਂ ਨੂੰ ਧਾਰਮਿਕ ਚਿੰਨ੍ਹ ਕਕਾਰ ਉਤਾਰਣ ਲਈ ਆਖਿਆ ਜਾਂਦਾ ਹੈ ਅਤੇ ਵਿਰੋਧ ਕਰਨ ਉੱਤੇ ਮੁਕਾਬਲਾ ਪ੍ਰੀਖਿਆਵਾਂ ਵਿੱਚ ਦਾਖਲਾ ਨਹੀਂ ਦਿੱਤਾ ਜਾਂਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਵਰਤਾਰੇ ਨੂੰ ਆਪਣੇ ਹੀ ਦੇਸ਼ ਭਾਰਤ ਅੰਦਰ ਸਿੱਖਾਂ ਨਾਲ ਵੱਡਾ ਵਿਤਕਰਾ ਕਰਾਰ ਦਿੰਦਿਆਂ ਕਿਹਾ ਕਿ ਸਿੱਖ ਉਮੀਦਵਾਰਾਂ ਨਾਲ ਕੀਤਾ ਜਾਂਦਾ ਇਹ ਵਖਰੇਵਾਂ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਸਭ ਨੂੰ ਇਹ ਪਤਾ ਹੋਣ ਦੇ ਬਾਵਜੂਦ ਵੀ ਕਿ ਕਿਰਪਾਨ ਸਿੱਖਾਂ ਦੇ ਪੰਜ ਕਕਾਰਾਂ ਦਾ ਹਿੱਸਾ ਹੈ ਅਤੇ ਇਹ ਸਿੱਖ ਪਛਾਣ, ਮੌਲਿਕ ਅਧਿਕਾਰਾਂ ਦੀ ਤਰਜਮਾਨ ਹੈ, ਫਿਰ ਵੀ ਸਿੱਖਾਂ ਨਾਲ ਨਫ਼ਰਤੀ ਵਿਹਾਰ ਕਰਨਾ ਅਤਿ ਨਿੰਦਣਯੋਗ ਹੈ। ਐਡੋਵੇਕਟ ਧਾਮੀ ਨੇ ਰਾਸਜਥਾਨ ਸਰਕਾਰ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਉਹ ਸਿੱਖ ਬੱਚੀ ਨੂੰ ਪੇਪਰ ਵਿੱਚ ਦਾਖਲੇ ਤੋਂ ਰੋਕਣ ਵਾਲੇ ਦੋਸ਼ੀ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਕਰਨ। ਉਨ੍ਹਾਂ ਮੁੱਖ ਮੰਤਰੀ ਤੋਂ ਇਹ ਵੀ ਮੰਗ ਕੀਤੀ ਕਿ ਅਧਿਕਾਰੀਆਂ ਦੇ ਗਲਤ ਵਤੀਰੇ ਕਾਰਨ ਪੇਪਰ ਦੇਣ ਤੋਂ ਰਹਿ ਗਈ ਸਿੱਖ ਉਮੀਦਵਾਰ ਦਾ ਇਹ ਪੇਪਰ ਦਿਵਾਉਣ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਪ੍ਰਬੰਧ ਕਰਕੇ ਉਸ ਨੂੰ ਇਨਸਾਫ ਦਿੱਤਾ ਜਾਵੇ।
ਐਡਵੋਕੇਟ ਧਾਮੀ ਨੇ ਇਹ ਵੀ ਕਿਹਾ ਕਿ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਸਿੱਖ ਕਕਾਰਾਂ ਵਿਰੁੱਧ ਅਜਿਹੀਆਂ ਕਾਰਵਾਈਆਂ ਸਿੱਖ ਕਕਾਰਾਂ ਦੀ ਬੇਅਦਬੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਵੀ ਮੰਗ ਕੀਤੀ ਕਿ ਅਜਿਹੇ ਵਰਤਾਰੇ ਨੂੰ ਰੋਕਣ ਲਈ ਕਨੂੰਨ ਬਣਾਇਆ ਜਾਵੇ, ਜਿਸ ਤਹਿਤ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਹੋਣ ਤਾਂ ਜ਼ੋ ਕੋਈ ਵੀ ਅਧਿਕਾਰੀ ਅਜਿਹੀ ਹਰਕਤ ਨਾ ਕਰੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਲਦ ਇੱਕ ਵਫਦ ਰਾਜਸਥਾਨ ਭੇਜਿਆ ਜਾਵੇਗਾ ਜੋ ਇਸ ਮਾਮਲੇ ਸਬੰਧੀ ਰਾਜਸਥਾਨ ਸਰਕਾਰ ਨਾਲ ਗੱਲਬਾਤ ਕਰੇਗਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਕਹੇਗਾ।

26/07/2025
*CONDOLENCE MESSAGE*With profound grief and sorrow we regret to inform that S. Jasbir Singh (Bito ) S/o  Late S.Harjeet ...
26/07/2025

*CONDOLENCE MESSAGE*
With profound grief and sorrow we regret to inform that S. Jasbir Singh (Bito ) S/o Late S.Harjeet Singh R/O Heewooder [brother of Jagdish Singh} has expired on 23/07/2025 in USA. His mourning will be performed at his native place at Heewooder Budgam. Informer Jagdish Singh (Brother) and family

25/07/2025

ਸ਼੍ਰੀਨਗਰ ਸਿੱਖ ਨੌਜਵਾਨਾਂ ਵੱਲੋਂ ਬੀਤੇ ਦਿਨਾਂ ਹੋਈ ਸ਼ਹਾਦਤ ਦੇ ਨਾਮ ਤੇ ਲੋਕ ਨਾਚ ਦੀ ਕੀਤੀ ਗਈ ਸਖਤ ਨਿੰਦਾ
ਕਿਹਾ ਇਨਸਾਨੀ ਪੱਧਰ ਤੇ ਵੀ ਲੋਕ ਮੌਤ ਤੇ ਨਹੀਂ ਨੱਚਦੇ
ਫਿਰ ਗੁਰੂ ਸਾਹਿਬਾਨ ਦੀ ਸ਼ਹਾਦਤ ਨੂੰ ਜਿਵੇਂ ਲੋਕ ਨਾਚ ਦੇ ਸੋਮੇ ਬਣਾਏ ਗਏ
27 ਜੁਲਾਈ ਨੂੰ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਕੀਤੀ ਜਾਵੇਗੀ ਅਰਦਾਸ ਜਿਸ ਵਿੱਚ ਉਸ ਪ੍ਰੋਗਰਾਮ ਦੇ ਬੈਠੇ ਹੋਏ ਸਾਰੇ ਸਰੋਤਿਆਂ ਨੂੰ ਭੁੱਲ ਬਖਸ਼ਾਉਣ ਦੇ ਲਈ ਦਿੱਤਾ ਗਿਆ ਮੌਕਾ

ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਨੂੰ ਸਮਰਪਿਤ ਪ੍ਰਗਰਾਮ ਵਿਚ ਭੰਗੜੇ   ਤੇ ਡਾਂਸ ਕੀਤਾ ਗਿਆ! ਅਫਸੋਸ। ਨਚਾਰਾ ਦਾ ਨਾਚ!!!ਸ਼ਰਮ ਕਰੋ ਕੁਝ! ਵਾਹਿ...
25/07/2025

ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਨੂੰ ਸਮਰਪਿਤ ਪ੍ਰਗਰਾਮ ਵਿਚ ਭੰਗੜੇ ਤੇ ਡਾਂਸ ਕੀਤਾ ਗਿਆ! ਅਫਸੋਸ। ਨਚਾਰਾ ਦਾ ਨਾਚ!!!
ਸ਼ਰਮ ਕਰੋ ਕੁਝ! ਵਾਹਿਗੁਰੂ ਦਾ ਖੌਫ ਨਹੀਂ? ਪੱਗਾਂ ਵਿਚ ਸਿਰ ਫਸਾਏ ਅਖੌਤੀ ਸਿੱਖੋ। ਕਸ਼੍ਮੀਰ ਦੀ ਧਰਤੀ ਤੇ ਏਹੋ ਜੇਹੀ ਗੰਦ ਨਾ ਪਾਵ।
ਹਰਜੋਤ ਸਿੰਘ ਬੈਂਸ ਪਾਸ਼ਾ ਮੰਤਰੀ ਪੰਜਾਬ ਨੇ ਬੀਤੇ ਦਿਨ ਸ੍ਰੀਨਗਰ ਦੀ ਧਰਤੀ ਤੇ ਇਕ ਪ੍ਰੋਗਰਾਮ "ਗੁਰੂ ਵਿਚਾਰ" ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਨੂੰ ਸਮਰਪਿਤ ਰੱਖਿਆ ਸੀ ਜਿਸ ਵਿੱਚ ਗੁਰਮਤਿ ਮਰਯਾਦਾ ਦੀਆਂ ਦਜਿਆਂ ਉਡਾਈਆਂ ਗਈਆਂ ਹਨ। ਗੁਰੂ ਸਾਹਿਬ ਦੇ ਗੁਰਮਤਿ ਫਲਸਫੇ ਦਾ ਅਪਮਾਨ ਕੀਤਾ ਗਿਆ ਹੈ।। ਕੀ ਇਹ ਗੁਰੂ ਮਹਾਰਾਜ ਜੀ ਦੀ ਸ਼ਹੀਦੀ ਦਾ ਅਪਮਾਨ ਨਹੀਂ?
ਸਾਰੀ ਸਿੱਖ ਕੌਮ ਇਸ ਬੇਅਦਬੀ ਦੀ ਨਿੰਦਾ ਕਰਦੀ ਹੈ।
ਹਰਜੋਤ ਬੈਂਸ ਨੂੰ ਸਿੱਖ ਕੌਮ ਕੋਲੋਂ ਮਾਫ਼ੀ ਮੰਗਣੀ ਚਾਹੀਦੀ ਹੈ ਨਹੀਂ ਤਾਂ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਗਾ।

ਸੁਖਬੀਰ ਸਿੰਘ

Address


Website

Alerts

Be the first to know and let us send you an email when Sikh News J&k posts news and promotions. Your email address will not be used for any other purpose, and you can unsubscribe at any time.

Shortcuts

  • Address
  • Alerts
  • Claim ownership or report listing
  • Want your business to be the top-listed Media Company?

Share