Qismat Media

Qismat Media Welcome To The Qismat Media page
Like & Share Qismat Media for more updates

17/10/2024

18 ਅਕਤੂਬਰ ਨੂੰ ਕਿਸਾਨ ਯੂਨੀਅਨ ਵੱਲੋ ਪੰਜਾਬ 'ਚ ਮੰਤਰੀਆਂ ਦੀ ਕੋਠੀ ਅੱਗੇ ਧਰਨੇ ਲਗਾਉਣ ਦਾ ਐਲਾਨ ਕੀਤਾ ਹੋਇਆ ਹੈ, ਜੇਕਰ ਇਹ ਧਰਨਾ ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਲਗਦਾ ਹੈ ਤਾਂ ਸੁਨਾਮ ਬੱਸ ਸਟੈਂਡ ਵਾਲੇ ਰੇਲਵੇ ਫਾਟਕ ਬੰਦ ਹੋਣ ਕਾਰਨ ਬੱਸਾ ਦੇ ਲੰਘਣ ਲਈ ਇੱਕ ਹੀ ਰਸਤਾ ਹੈ, ਜੇਕਰ ਧਰਨਾ ਲਗਦਾ ਹੈ ਤਾਂ ਬੱਸਾ ਕਿੱਧਰੋਂ ਦੀ ਲੰਘਣਗੀਆ ??

ਕੀ ਇਸ ਨਾਲ ਸਵਾਰੀਆ/ਲੋਕ ਪ੍ਰੇਸ਼ਾਨ ਨਹੀਂ ਹੋਣਗੇ??

ਸਰਬ ਸੰਮਤੀ ਨਾਲ ਚੁਣੇ ਗਏ ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲਤਰਨ ਤਾਰਨ ਵਿੱਚ ਨਵੇਂ ਚੁਣੇ ਸਰਪੰਚ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ  ਹ...
07/10/2024

ਸਰਬ ਸੰਮਤੀ ਨਾਲ ਚੁਣੇ ਗਏ ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਤਰਨ ਤਾਰਨ ਵਿੱਚ ਨਵੇਂ ਚੁਣੇ ਸਰਪੰਚ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਹਲਕਾ ਪੱਟੀ ਦੇ ਪਿੰਡ ਤਲਵੰਡੀ ਮੋਹਰ ਸਿੰਘ ਦੇ ਨਵੇਂ ਬਣੇ ਸਰਪੰਚ ਰਾਜਵਿੰਦਰ ਸਿੰਘ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ ਹਨ। ਜਿਸ ਦੌਰਾਨ ਓਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਹਨ। ਉਹਨਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਜਿਥੇ ਰਾਜਵਿੰਦਰ ਨੇ ਜ਼ਖ਼ਮਾਂ ਦੀ ਤਾਬ ਨਾ ਚੱਲਦਿਆਂ ਦਮ ਤੋੜ ਦਿੱਤਾ।

5,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ 4 ਅਕਤੂਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨ...
04/10/2024

5,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 4 ਅਕਤੂਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਸੰਗਰੂਰ ਦੇ ਮੂਨਕ ਵਿਖੇ ਤਾਇਨਾਤ ਮਾਲ ਪਟਵਾਰੀ ਅਮਰੀਕ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੱਲਰਾਂ ਦੇ ਵਸਨੀਕ ਵਕੀਲ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਕਾਬੂ ਕੀਤਾ ਗਿਆ ਹੈ।
ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਜ਼ਮੀਨ ਦੀ ਇੰਤਕਾਲ ਦੀ ਦਰਖਾਸਤ ਦਿੱਤੀ ਸੀ ਪਰ ਉਕਤ ਪਟਵਾਰੀ ਉਸ ਤੋਂ ਕੰਮ ਕਰਨ ਬਦਲੇ 15000 ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ ਅਤੇ ਸੌਦਾ 10000 ਰੁਪਏ 'ਚ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਕਥਿਤ ਮੁਲਜ਼ਮ ਪਹਿਲਾਂ ਹੀ 5000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਾਕੀ ਪੈਸੇ ਮੰਗ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

ਪਿੰਡ ਲਖਮੀਰਵਾਲਾ ਤੋਂ ਮਨਿੰਦਰ ਸਿੰਘ ਲਖਮੀਰਵਾਲਾ ਬਣੇ ਸਰਪੰਚ!! ਬਹੁਤ ਬਹੁਤ ਮੁਬਾਰਕਾਂ ਜੀ।
04/10/2024

ਪਿੰਡ ਲਖਮੀਰਵਾਲਾ ਤੋਂ ਮਨਿੰਦਰ ਸਿੰਘ ਲਖਮੀਰਵਾਲਾ ਬਣੇ ਸਰਪੰਚ!!

ਬਹੁਤ ਬਹੁਤ ਮੁਬਾਰਕਾਂ ਜੀ।

ਚਿੱਟ ਫੰਡ ਘੁਟਾਲਾ ਮਾਮਲੇ 'ਚ ਈਡੀ ਦੀ ਵੱਡੀ ਕਾਰਵਾਈਲੁਧਿਆਣਾ ਸਮੇਤ ਪੰਜਾਬ 'ਚ ਕਈ ਥਾਵਾਂ 'ਤੇ ਈਡੀ ਦੀ ਛਾਪੇਮਾਰੀਮਸ਼ਹੂਰ ਕਾਲੋਨਾਈਜ਼ਰ ਵਿਕਾਸ ਪਾਸ...
04/10/2024

ਚਿੱਟ ਫੰਡ ਘੁਟਾਲਾ ਮਾਮਲੇ 'ਚ ਈਡੀ ਦੀ ਵੱਡੀ ਕਾਰਵਾਈ

ਲੁਧਿਆਣਾ ਸਮੇਤ ਪੰਜਾਬ 'ਚ ਕਈ ਥਾਵਾਂ 'ਤੇ ਈਡੀ ਦੀ ਛਾਪੇਮਾਰੀ

ਮਸ਼ਹੂਰ ਕਾਲੋਨਾਈਜ਼ਰ ਵਿਕਾਸ ਪਾਸੀ ਦੇ ਟਿਕਾਣਿਆਂ 'ਤੇ ਕੀਤੀ ਛਾਪੇਮਾਰੀ

'ਐਪਲ ਹਾਈਟਸ' ਕੰਪਨੀ ਦੇ ਮਾਲਕ ਹਨ ਵਿਕਾਸ ਪਾਸੀ

ਦਿੱਲੀ, ਮੁੰਬਈ, ਕੋਲਕਾਤਾ ਸਮੇਤ 35 ਤੋਂ ਵੱਧ ਥਾਵਾਂ 'ਤੇ ਈਡੀ ਵੱਲੋਂ ਕੀਤੀ ਜਾ ਰਹੀ ਛਾਪੇਮਾਰੀ

ਡੀ.ਸੀ ਸੰਦੀਪ ਰਿਸ਼ੀ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਅੱਜ ਛੁੱਟੀ ਵਾਲੇ ਦਿਨ ਵੀ ਕਈ ਪਿੰਡਾਂ ਦਾ ਕੀਤਾ ਦੌਰਾ, ਕਿਸਾਨਾਂ ਨੂੰ ਪਰਾਲੀ ਨਾ ਸਾੜ...
02/10/2024

ਡੀ.ਸੀ ਸੰਦੀਪ ਰਿਸ਼ੀ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਅੱਜ ਛੁੱਟੀ ਵਾਲੇ ਦਿਨ ਵੀ ਕਈ ਪਿੰਡਾਂ ਦਾ ਕੀਤਾ ਦੌਰਾ, ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਕੀਤਾ ਪ੍ਰੇਰਿਤ

ਵਾਤਾਵਰਣ ਦੀ ਸਾਂਭ ਸੰਭਾਲ ਵਿੱਚ ਹਰੇਕ ਨਾਗਰਿਕ ਨੂੰ ਸਰਗਰਮ ਯੋਗਦਾਨ ਪਾਉਣ ਦਾ ਸੱਦਾ

ਲੋੜੀਂਦੀ ਗਿਣਤੀ ਵਿੱਚ ਖੇਤੀ ਮਸ਼ੀਨਰੀ ਮੌਜੂਦ, ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ

ਡੀਸੀ, ਐਸਐਸਪੀ, ਐਸਡੀਐਮ ਸਮੇਤ ਹੋਰ ਅਧਿਕਾਰੀਆਂ ਨੇ ਪਿੰਡ ਬਡਰੁੱਖਾਂ, ਉਭਾਵਾਲ, ਚੱਠੇ ਸੇਖਵਾਂ, ਉਪਲੀ ਆਦਿ ਵਿੱਚ ਪਹੁੰਚ ਕਰਕੇ ਕਿਸਾਨਾਂ ਨੂੰ ਕੀਤੀ ਅਪੀਲ

ਸੰਗਰੂਰ, 2 ਅਕਤੂਬਰ - ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਅਤੇ ਐਸਐਸਪੀ ਸਰਤਾਜ ਸਿੰਘ ਚਾਹਲ ਨੇ ਛੁੱਟੀ ਹੋਣ ਦੇ ਬਾਵਜੂਦ ਵੀ ਸਬ ਡਵੀਜ਼ਨ ਸੰਗਰੂਰ ਦੇ ਵੱਖ-ਵੱਖ ਪਿੰਡਾਂ ਬਡਰੁੱਖਾਂ, ਉਭਾਵਾਲ, ਚੱਠੇ ਸੇਖਵਾਂ, ਉਪਲੀ ਆਦਿ ਦਾ ਦੌਰਾ ਕਰਦੇ ਹੋਏ ਭਰਵੇਂ ਇਕੱਠਾਂ ਦੌਰਾਨ ਕਿਸਾਨਾਂ ਅਤੇ ਜ਼ਮੀਦਾਰਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਪ੍ਰੇਰਿਤ ਕੀਤਾ। ਪਿੰਡਾਂ ਦੀਆਂ ਸਾਂਝੀਆਂ ਥਾਵਾਂ ਉੱਤੇ ਇਕੱਤਰ ਹੋਏ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਵਾਤਾਵਰਣ ਦੀ ਸਾਂਭ ਸੰਭਾਲ ਲਈ ਹਰੇਕ ਨਾਗਰਿਕ ਨੂੰ ਪੂਰੀ ਸ਼ਿੱਦਤ ਦੇ ਨਾਲ ਆਪਣੀ ਜਿੰਮੇਵਾਰੀ ਨਿਭਾਉਣ ਦੀ ਲੋੜ ਹੈ ਅਤੇ ਇਸ ਸੀਜਨ ਦੌਰਾਨ ਆਪਾਂ ਸਾਰਿਆਂ ਨੂੰ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਆਪਾਂ ਮਨੁੱਖਤਾ, ਬਨਸਪਤੀ ਅਤੇ ਜੀਵ ਜੰਤੂਆਂ ਦੇ ਭਲੇ ਨੂੰ ਯਕੀਨੀ ਬਣਾਉਣ ਲਈ ਆਪਣੇ ਵਾਤਾਵਰਨ ਨੂੰ ਸਾਫ ਸੁਥਰਾ ਰੱਖਾਂਗੇ ਅਤੇ ਪਰਾਲੀ ਨੂੰ ਸਾੜਨ ਦੀ ਬਜਾਏ ਯੋਗ ਪ੍ਰਬੰਧਨ ਨੂੰ ਤਰਜੀਹ ਦੇਵਾਂਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੌਜੂਦਾ ਸੀਜ਼ਨ ਦੇ ਮੱਦੇਨਜ਼ਰ ਜ਼ਿਲੇ ਵਿੱਚ ਪੰਜਾਬ ਸਰਕਾਰ ਵੱਲੋਂ ਲਗਭਗ 11, 200 ਮਸ਼ੀਨਾਂ ਸਬਸਿਡੀ ਤੇ ਮੁਹਈਆ ਕਰਵਾਈਆਂ ਗਈਆਂ ਹਨ ਅਤੇ ਇਹ ਗਿਣਤੀ ਪਿਛਲੇ ਸਾਲ ਨਾਲੋ ਜਿਆਦਾ ਹੈ, ਜਿਨਾਂ ਵਿੱਚ ਬੇਲਰ, ਹੈਪੀ ਸੀਡਰ, ਸੁਪਰ ਸੀਡਰ, ਚੌਪਰ ਸਟਰਾਅ ਰਿਪਰ ਆਦਿ ਵੀ ਸ਼ਾਮਿਲ ਹਨ। ਉਹਨਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਇਸ ਵਾਰ ਖੇਤੀ ਮਸ਼ੀਨਰੀ ਪ੍ਰਾਪਤ ਕਰਨ ਪੱਖੋਂ ਕਿਸੇ ਵੀ ਕਿਸਾਨ ਨੂੰ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਪੰਜਾਬ ਸਰਕਾਰ, ਕਿਸਾਨਾਂ ਤੇ ਜਿਮੀਂਦਾਰਾਂ ਦੀ ਭਲਾਈ ਲਈ ਨਿਰੰਤਰ ਕਾਰਜਸ਼ੀਲ ਹੈ ਅਤੇ ਇਸ ਸੀਜ਼ਨ ਦੌਰਾਨ ਵੀ ਖੇਤੀਬਾੜੀ ਵਿਭਾਗ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀ, ਪਿੰਡਾਂ ਵਿੱਚ ਸਹਿਕਾਰੀ ਸਭਾਵਾਂ ਕੋਲ ਉਪਲਬਧ ਮਸ਼ੀਨਰੀ ਬਾਰੇ ਸੂਚਨਾ, ਪਿੰਡਾਂ ਦੀਆਂ ਸਾਂਝੀਆਂ ਥਾਵਾਂ ’ਤੇ ਚਸਪਾ ਕਰ ਰਹੇ ਹਨ ਤਾਂ ਜੋ ਕਿਸਾਨ ਆਪਣੀ ਲੋੜ ਮੁਤਾਬਕ ਸਬਸਿਡੀ ’ਤੇ ਖੇਤੀ ਮਸ਼ੀਨਰੀ ਹਾਸਲ ਕਰਕੇ ਉਸ ਦੀ ਵਰਤੋਂ ਨੂੰ ਯਕੀਨੀ ਬਣਾ ਸਕਣ। ਉਨ੍ਹਾਂ ਨੇ ਕਿਸਾਨਾਂ ਤੋਂ ਫੀਡਬੈਕ ਵੀ ਹਾਸਲ ਕੀਤੀ।

ਇਸ ਮੌਕੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਜ਼ਿਲ੍ਹਾ ਸੰਗਰੂਰ ਨੂੰ ਪਰਾਲੀ ਸਾੜਨ ਦੀ ਪ੍ਰਥਾ ਤੋਂ ਮੁਕਤ ਕਰਨ ਲਈ ਕਿਸਾਨਾਂ ਤੋਂ ਸਹਿਯੋਗ ਮੰਗਿਆ।

ਉਹਨਾਂ ਕਿਹਾ ਕਿ ਵਾਤਾਵਰਣ ਸੰਭਾਲ ਦੀ ਇਸ ਮੁਹਿਮ ਤਹਿਤ ਹਰੇਕ ਪਿੰਡ ਵਿੱਚ ਪਹੁੰਚ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨ ਵੀਰਾਂ ਨੂੰ ਫਸਲਾਂ ਦਾ ਨਾੜ ਸਾੜਨ ਕਾਰਨ ਹੁੰਦੇ ਨੁਕਸਾਨਾਂ ਬਾਰੇ ਸੁਚੇਤ ਕੀਤਾ ਜਾ ਸਕੇ ਅਤੇ ਸਰਕਾਰ ਦੁਆਰਾ ਸਬਸਿਡੀ ਤੇ ਮੁਹਈਆ ਕਰਵਾਈ ਗਈ ਖੇਤੀ ਮਸ਼ੀਨਰੀ ਦੀ ਵਰਤੋਂ ਲਈ ਪ੍ਰੇਰਿਤ ਕੀਤਾ ਜਾ ਸਕੇ। ਵੱਖ-ਵੱਖ ਥਾਈਂ ਹੋਏ ਇਕੱਠਾਂ ਦੌਰਾਨ ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਲਈ ਖੇਤੀ ਮਸ਼ੀਨਰੀ ਉਪਲਬਧ ਕਰਵਾਉਣ ਦੇ ਕੀਤੇ ਵਿਆਪਕ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ ਅਤੇ ਵਾਤਾਵਰਣ ਦੀ ਰਾਖੀ ਲਈ ਵਧ ਚੜ ਕੇ ਕਿਸਾਨਾਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਸੰਗਰੂਰ ਜ਼ਿਲ੍ਹੇ ਦੀ ਧਰਤੀ ਉੱਤੇ ਸਾਰੇ ਕਿਸਾਨਾਂ ਵੱਲੋਂ ਇਹ ਮਿਸਾਲ ਕਾਇਮ ਕੀਤੀ ਜਾਣੀ ਚਾਹੀਦੀ ਹੈ ਕਿ ਉਹਨਾਂ ਵੱਲੋਂ ਮਨੁੱਖਤਾ ਦੀ ਭਲਾਈ ਦੇ ਵੱਡੇ ਸੰਕਲਪ ਨੂੰ ਪੂਰਾ ਕਰਦੇ ਹੋਏ ਇਸ ਵਾਰ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ ਅਤੇ ਧਰਤੀ ਮਾਤਾ ਦੀ ਉਪਜਾਊ ਸ਼ਕਤੀ ਨੂੰ ਗੁਣਵੱਤਾ ਭਰਪੂਰ ਬਣਾਉਣ ਦਾ ਉਪਰਾਲਾ ਕੀਤਾ ਗਿਆ ਹੈ।

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਨੇ ਵੀ ਸੰਬੋਧਨ ਕੀਤਾ ਅਤੇ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਜਾ ਰਹੇ ਕਿਸਾਨ ਪੱਖੀ ਉਪਰਾਲਿਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਝੋਨੇ ਦੀ ਰਹਿੰਦ ਖੁੰਹਦ ਨੂੰ ਖੇਤਾਂ ਵਿੱਚ ਹੀ ਵਾਹ ਕੇ ਕਿਸ ਤਰ੍ਹਾਂ ਧਰਤੀ ਦੀ ਉਪਜਾਊ ਸ਼ਕਤੀ ਨੂੰ ਗੁਣਵੱਤਾ ਪ੍ਰਦਾਨ ਕੀਤੀ ਜਾ ਸਕਦੀ ਹੈ।

ਇਸ ਮੌਕੇ ਡੀਐਸਪੀ ਸੰਗਰੂਰ ਸੁਖਦੇਵ ਸਿੰਘ, ਡੀਐਸਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ, ਸਹਿਕਾਰਤਾ ਵਿਭਾਗ ਤੋਂ ਕਰਨਵੀਰ ਸਿੰਘ ਰੰਧਾਵਾ ਤੇ ਵੱਡੀ ਗਿਣਤੀ ਵਿੱਚ ਹੋਰ ਅਧਿਕਾਰੀ ਵੀ ਮੌਜੂਦ ਸਨ।

56 ਸਾਲ ਤੱਕ ਬਰਫ਼ ਚ ਪਈ ਰਹੀ ਫੌਜੀ ਮੁਨਸ਼ੀ ਰਾਮ ਦੀ ਮਿ੍ਤਕ ਦੇਹ, ਹੁਣ ਜਾਵੇਗੀ ਉਸ ਦੇ ਪਿੰਡ              ਚੰਡੀਗੜ੍ਹ ਤੋਂ ਉੱਡੀਆ ਜਹਾਜ਼ ਹਿਮਾਚ...
02/10/2024

56 ਸਾਲ ਤੱਕ ਬਰਫ਼ ਚ ਪਈ ਰਹੀ ਫੌਜੀ ਮੁਨਸ਼ੀ ਰਾਮ ਦੀ ਮਿ੍ਤਕ ਦੇਹ, ਹੁਣ ਜਾਵੇਗੀ ਉਸ ਦੇ ਪਿੰਡ

ਚੰਡੀਗੜ੍ਹ ਤੋਂ ਉੱਡੀਆ ਜਹਾਜ਼ ਹਿਮਾਚਲ ਦੇ ਰੋਹਤਾਂਗ 'ਚ ਡਿੱਗ ਗਿਆ ਸੀ, 56 ਸਾਲਾਂ ਬਾਅਦ ਮਿਲੀਆਂ 4 ਜਵਾਨਾਂ ਦੀਆਂ ਲਾਸ਼ਾਂ

ਹਿਮਾਚਲ ਪ੍ਰਦੇਸ਼ ਦੇ ਰੋਹਤਾਂਗ ਦੱਰੇ ਤੋਂ ਚਾਰ ਲਾਸ਼ਾਂ ਬਰਾਮਦ ਹੋਈਆਂ ਹਨ। ਇਹ ਲਾਸ਼ਾਂ 1968 ਦੇ ਜਹਾਜ਼ ਹਾਦਸੇ ਵਿੱਚ ਸ਼ਹੀਦ ਹੋਏ ਸੈਨਿਕਾਂ ਦੀਆਂ ਹਨ। ਐਂਟੋਨੋਵ-12 ਮਿਲਟਰੀ ਟਰਾਂਸਪੋਰਟ ਏਅਰਕ੍ਰਾਫਟ ਅਚਾਨਕ ਪਹਾੜੀ ਖੇਤਰ ਚ ਡਿੱਗ ਗਿਆ ਸੀ। ਜਹਾਜ਼ ਹਾਦਸੇ ਦਾ ਕਾਰਨ ਖਰਾਬ ਮੌਸਮ ਦੱਸਿਆ ਜਾ ਰਿਹਾ ਹੈ। ਪਿਛਲੇ 56 ਸਾਲਾਂ ਤੋਂ ਹਵਾਈ ਹਾਦਸੇ ‘ਚ ਸ਼ਹੀਦ ਹੋਏ ਜਵਾਨਾਂ ਦੀਆਂ ਲਾਸ਼ਾਂ ਦੀ ਭਾਲ ਕੀਤੀ ਜਾ ਰਹੀ ਸੀ। ਇਹ ਭਾਰਤ ਦਾ ਸਭ ਤੋਂ ਲੰਬਾ ਚੱਲਿਆ ਸਰਚ ਆਪਰੇਸ਼ਨ ਹੈ। ਕੱਲ੍ਹ ਸੁਰੱਖਿਆ ਬਲਾਂ ਨੂੰ 4 ਲਾਸ਼ਾਂ ਮਿਲੀਆਂ ਸਨ। ਇਨ੍ਹਾਂ ‘ਚੋਂ 3 ਲਾਸ਼ਾਂ ਦੀ ਪਛਾਣ ਕਰ ਲਈ ਗਈ ਹੈ ਪਰ 1 ਲਾਸ਼ ਦੀ ਪਛਾਣ ਅਜੇ ਜਾਰੀ ਹੈ।

'ਗ੍ਰਾਮ ਪੰਚਾਇਤ ਚੋਣਾਂ - 2024' ਜ਼ਿਲ੍ਹਾ ਮੈਜਿਸਟਰੇਟ ਸੰਦੀਪ ਰਿਸ਼ੀ ਵੱਲੋਂ ਮਨਾਹੀ ਹੁਕਮ ਜਾਰੀ ਜ਼ਿਲ੍ਹਾ ਸੰਗਰੂਰ ਦੇ ਲਾਇਸੰਸੀ ਅਸਲਾ ਧਾਰੀ ਆਪਣਾ...
28/09/2024

'ਗ੍ਰਾਮ ਪੰਚਾਇਤ ਚੋਣਾਂ - 2024'

ਜ਼ਿਲ੍ਹਾ ਮੈਜਿਸਟਰੇਟ ਸੰਦੀਪ ਰਿਸ਼ੀ ਵੱਲੋਂ ਮਨਾਹੀ ਹੁਕਮ ਜਾਰੀ

ਜ਼ਿਲ੍ਹਾ ਸੰਗਰੂਰ ਦੇ ਲਾਇਸੰਸੀ ਅਸਲਾ ਧਾਰੀ ਆਪਣਾ ਅਸਲਾ ਚੋਣ ਜਾਬਤੇ ਦੌਰਾਨ ਨਾਲ ਲੈ ਕੇ ਨਹੀਂ ਘੁੰਮਣਗੇ - ਜ਼ਿਲ੍ਹਾ ਮੈਜਿਸਟਰੇਟ

ਸੰਗਰੂਰ, 28 ਸਤੰਬਰ - ਪੰਜਾਬ ਰਾਜ ਵਿੱਚ ਗ੍ਰਾਮ ਪੰਚਾਇਤ ਚੋਣਾਂ-2024 ਮਿਤੀ 15.10.2024 ਨੂੰ ਹੋਣੀਆਂ ਨਿਸ਼ਚਿਤ ਹੋਈਆਂ ਹਨ। ਇਸ ਲਈ ਗ੍ਰਾਮ ਪੰਚਾਇਤ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਨੂੰ ਕਾਇਮ ਰੱਖਣ, ਲੋਕ ਹਿੱਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚੜਾਉਣ ਲਈ ਜ਼ਿਲ੍ਹਾ ਮੈਜਿਸਟਰੇਟ ਸੰਦੀਪ ਰਿਸ਼ੀ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸੰਗਰੂਰ ਵਿੱਚ ਗ੍ਰਾਮ ਪੰਚਾਇਤਾਂ ਦੀ ਚੋਣ ਪ੍ਰਕਿਰਿਆ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਲਈ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਵੱਲੋਂ ਜਾਰੀ ਇਹਨਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਸੰਗਰੂਰ ਦੇ ਲਾਇਸੰਸੀ ਅਸਲਾ ਧਾਰੀ ਆਪਣਾ ਅਸਲਾ ਚੋਣ ਜਾਬਤੇ ਦੌਰਾਨ ਨਾਲ ਲੈ ਕੇ ਨਹੀਂ ਘੁੰਮਣਗੇ। ਇਹਨਾਂ ਹੁਕਮਾਂ ਦੀ ਪਾਲਣਾ ਨਾ ਕਰਨ ਜਾਂ ਉਲੰਘਣਾ ਕਰਨ 'ਤੇ
ਬੀ ਐਨ ਐਸ ਸੈਕਸ਼ਨ 223 ਆਫ਼ ਦਿ ਭਾਰਤੀਯ ਨਿਆਂਯ ਸੰਹਿਤਾ 2023 ਅਤੇ ਹੋਰ ਸਬੰਧਤ ਕਾਨੂੰਨਾਂ ਦੇ ਤਹਿਤ ਕਾਰਵਾਈ ਕੀਤੀ ਜਾਵੇਗੀ। ਇਹ ਮਨਾਹੀ ਹੁਕਮ 27 ਸਤੰਬਰ ਤੋਂ 18 ਅਕਤੂਬਰ ਤੱਕ ਜਾਰੀ ਰਹਿਣਗੇ।

28/09/2024

ਪਟਾਕਾ ਫੈਕਟਰੀ 'ਚ ਹੋਏ ਧਮਾਕੇ ਕਾਰਨ 7 ਲੋਕ ਬੁਰੀ ਤਰ੍ਹਾਂ ਝੁਲਸੇ

ਹਰਿਆਣਾ ਦੇ ਸੋਨੀਪਤ 'ਚ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੀ ਪਟਾਕਾ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਇਸ ਅੱਗ 'ਚ 3 ਲੋਕਾਂ ਦੀ ਜ਼ਿੰਦਾ ਸੜਨ ਕਾਰਨ ਮੌਤ ਹੋ ਗਈ ਹੈ। ਹੁਣ ਤੱਕ 3 ਲਾਸ਼ਾਂ ਬਰਾਮਦ ਹੋਈਆਂ ਹਨ। ਇਨ੍ਹਾਂ ਵਿੱਚੋਂ ਇੱਕ ਲਾਸ਼ ਪਿੰਡ ਦੀ ਔਰਤ ਦੀ ਹੈ, ਜਦਕਿ ਦੂਜੀ ਇੱਕ ਬੱਚੇ ਦੀ ਹੈ।

27/09/2024

ਸੁਨਾਮ ਵਿੱਚ ਬਣੇਗਾ ਤੋਰਨ ਦੁਆਰ, ਕੈਬਨਿਟ ਮੰਤਰੀ ਅਮਨ ਅਰੋੜਾ ਕੱਲ ਸਵੇਰੇ ਰੱਖਣਗੇ ਨੀਂਹ ਪੱਥਰ - ਚੇਅਰਮੈਨ ਮੁਕੇਸ਼ ਜੁਨੇਜਾ

ਨੂੰ ਜਾਣਕਾਰੀ ਦਿੰਦੇ ਸੁਨਾਮ ਮਾਰਕੀਟ ਕਮੇਟੀ ਦੇ ਚੇਅਰਮੈਨ ਮੁਕੇਸ਼ ਜੁਨੇਜਾ ਨੇ ਦੱਸਿਆ ਕਿ ਸੁਨਾਮ ਵਿੱਚ ਪਿਛਲੇ ਸਾਲ ਸ਼੍ਰੀ ਬਾਲਾ ਜੀ ਖਾਟੂ ਸ਼ਿਆਮ ਸੇਵਾ ਸੰਮਤੀ ਵਲੋਂ ਕਰਵਾਏ ਗਏ ਜਾਗਰਣ ਵਿੱਚ ਵਿਸ਼ਵ ਵਿਖਿਆਤ ਭਜਨ ਸਮਰਾਟ ਕਨ੍ਹਈਆ ਮਿੱਤਲ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਕੋਲ ਮੰਗ ਰੱਖੀ ਸੀ ਕਿ ਸੁਨਾਮ ਵਿੱਚ ਤੋਰਨ ਦੁਆਰ ਬਣਾਇਆ ਜਾਏ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਜਾਗਰਣ ਵਿੱਚ ਇਹ ਵਿਸ਼ਵਾਸ ਦਿਲਾਇਆ ਸੀ ਕਿ ਉਹਨਾਂ ਦੀ ਇਸ ਮੰਗ ਨੂੰ ਜਰੂਰ ਪੂਰਾ ਕੀਤਾ ਜਾਵੇਗਾ ਅਤੇ ਕੱਲ 28 ਸਿਤੰਬਰ ਦਿਨ ਸ਼ਨੀਵਾਰ ਨੂੰ ਸਵੇਰੇ 9:30 ਵਜੇ ਸਰਹਿੰਦ ਚੋਅ ਤੇ ਬਣੇ ਵਾਕਿੰਗ ਟਰੈਕ ਵਾਲੀ ਸੜਕ ਤੇ ਤੋਰਨ ਦੁਆਰ ਨੂੰ ਬਣਾਉਣ ਦਾ ਨੀਂਹ ਪੱਥਰ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਰੱਖਿਆ ਜਾ ਰਿਹਾ ਹੈ।

22/09/2024

ਪੰਜਾਬ ਕੈਬਿਨੇਟ ਚੋਂ ਚੇਤਨ ਸਿੰਘ ਜੌੜਾਮਾਜਰਾ, ਬ੍ਰਹ ਸ਼ੰਕਰ ਜਿੰਪਾ, ਬਲਕਾਰ ਸਿੰਘ ਅਤੇ ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫ਼ਾ।

ਕੱਲ ਸ਼ਾਮ 5 ਵਜੇ ਬਰਿੰਦਰ ਕੁਮਾਰ ਗੋਇਲ, ਤਰਨਪ੍ਰੀਤ ਸਿੰਘ ਸੌਂਦ, ਮਹਿੰਦਰ ਭਗਤ ਅਤੇ ਹਰਦੀਪ ਸਿੰਘ ਮੁੰਡੀਆਂ ਨਵੇਂ ਮੰਤਰੀ ਵਜੋਂ ਚੁੱਕਣਗੇ ਸਹੁੰ।

22/09/2024

ਪੰਜਾਬ ਕੈਬਨਿਟ 'ਚੋਂ ਕਿਸ ਦੀ ਹੋਵੇਗੀ ਛੁੱਟੀ!!

ਕੋਣ ਬਣੇਗਾ ਵਜ਼ੀਰ!!!

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਸਰਕਾਰ ਨੇ ਪੰਜਾਬ ਦੇ ਚਾਰ ਕੈਬਨਿਟ ਮੰਤਰੀਆਂ ਦੀ ਛੁੱਟੀ ਕਰਨ ਦਾ ਫੈਸਲਾ ਕੀਤਾ ਹੈ, ਜਦੋਂ ਕਿ ਕੈਬਨਿਟ ਵਿਚ ਪੰਜ ਨਵੇਂ ਮੰਤਰੀ ਸ਼ਾਮਲ ਕੀਤੇ ਜਾ ਰਹੇ ਹਨ ਅਤੇ ਨਵੇਂ ਮੰਤਰੀਆਂ ਨੂੰ ਸੋਮਵਾਰ ਨੂੰ ਰਾਜ ਭਵਨ ਵਿਚ ਸਹੁੰ ਚੁਕਾਈ ਜਾਵੇਗੀ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚੇਤਨ ਸਿੰਘ ਜੌੜਾਮਾਜਰਾ, ਬ੍ਰਹ ਸ਼ੰਕਰ ਜਿੰਪਾ, ਬਲਕਾਰ ਸਿੰਘ ਅਤੇ ਅਨਮੋਲ ਗਗਨ ਮਾਨ ਦੀ ਕੈਬਨਿਟ 'ਚੋਂ ਛੁੱਟੀ ਤੈਅ ਹੈ । ਦੂਜੇ ਪਾਸੇ ਬਰਿੰਦਰ ਕੁਮਾਰ ਗੋਇਲ, ਡਾ. ਰਵੀਜੋਤ, ਤਰਨਪ੍ਰੀਤ ਸਿੰਘ ਸੌਂਦ, ਮਹਿੰਦਰ ਭਗਤ ਅਤੇ ਹਰਦੀਪ ਸਿੰਘ ਮੁੰਡੀਆਂ ਨੂੰ ਕੈਬਨਿਟ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ।

Address

Sunam

Telephone

+919115000963

Website

Alerts

Be the first to know and let us send you an email when Qismat Media posts news and promotions. Your email address will not be used for any other purpose, and you can unsubscribe at any time.

Contact The Business

Send a message to Qismat Media:

Share