Tuhadi Awaz ਪੰਜਾਬ हरियाणा हिमाचल

  • Home
  • India
  • Sunam
  • Tuhadi Awaz ਪੰਜਾਬ हरियाणा हिमाचल

Tuhadi Awaz ਪੰਜਾਬ हरियाणा हिमाचल Tuhadi Awaz ਪੰਜਾਬ हरियाणा हिमाचल

04/09/2025

ਗੁਰਦਾਸਪੁਰ ਦੇ ਹੜ੍ਹ ਪੀੜਤਾਂ ਦੀ ਮੱਦਦ 'ਚ ਜੁਟੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ, ਹੜ੍ਹਾਂ ਦੀ ਮਾਰ ਝੱਲ ਰਹੇ ਹਨ ਜ਼ਿਲ੍ਹਾ ਗੁਰਦਾਸਪੁਰ ਦੇ ਲੋਕ

ਪਾਠ ਦਾ ਭੋਗ ਅਤੇ ਅੰਤਿਮ ਅਰਦਾਸ....
29/08/2025

ਪਾਠ ਦਾ ਭੋਗ ਅਤੇ ਅੰਤਿਮ ਅਰਦਾਸ....

ਸ਼੍ਰੀ ਰਾਹੁਲ ਚਾਬਾ ਨੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆਕਿਹਾ; ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚੋਂ ਨਿਰਾਸ਼ ਨਹੀਂ ਪਰਤਣ ਦਿੱ...
22/08/2025

ਸ਼੍ਰੀ ਰਾਹੁਲ ਚਾਬਾ ਨੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਕਿਹਾ; ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚੋਂ ਨਿਰਾਸ਼ ਨਹੀਂ ਪਰਤਣ ਦਿੱਤਾ ਜਾਵੇਗਾ

ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਵਿੱਚ ਨਹੀਂ ਛੱਡੀ ਜਾਵੇਗੀ ਕੋਈ ਕਸਰ

ਸਾਫ਼ ਸਫ਼ਾਈ ਵੱਲ ਦਿੱਤਾ ਜਾਵੇਗਾ ਉਚੇਚਾ ਧਿਆਨ

ਖੇਤੀਬਾੜੀ ਖੇਤਰ ਦੀਆਂ ਮੁਸ਼ਕਲਾਂ ਦੂਰ ਕਰਨ ਨੂੰ ਦਿੱਤੀ ਜਾਵੇਗੀ ਪਹਿਲ

ਸੰਗਰੂਰ, 22 ਅਗਸਤ

ਸ਼੍ਰੀ ਰਾਹੁਲ ਚਾਬਾ, ਆਈ.ਏ.ਐਸ., ਨੇ ਅੱਜ ਜ਼ਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਸ਼੍ਰੀ ਚਾਬਾ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਸ਼ਾਲੀ ਸਮਝਦੇ ਹਨ ਕਿ ਉਹਨਾਂ ਨੂੰ ਇਸ ਇਤਿਹਾਸਕ ਜ਼ਿਲ੍ਹੇ ਵਿਖੇ ਬਤੌਰ ਡਿਪਟੀ ਕਮਿਸ਼ਨਰ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ।

ਆਪਣੇ ਕਾਰਜਕਾਲ ਦੌਰਾਨ ਉਹ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਹੋਰ ਹੁਕਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਵਾਉਣ ਨੂੰ ਤਰਜੀਹ ਦੇਣਗੇ ਅਤੇ ਲੋਕਾਂ ਦੇ ਮਸਲਿਆਂ ਦਾ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ। ਉਹਨਾਂ ਦਾ ਇਹ ਯਤਨ ਰਹੇਗਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਲੋਕ ਕਿਸੇ ਵੀ ਕਾਰਨ ਨਿਰਾਸ਼ ਨਾ ਪਰਤਣ। ਉਹਨਾਂ ਕਿਹਾ ਕਿ ਜ਼ਿਲ੍ਹੇ ਦੀਆਂ ਖੇਤੀਬਾੜੀ ਨਾਲ ਸਬੰਧਤ ਦਿੱਕਤਾਂ ਦੂਰ ਕਰਨ ਨੂੰ ਪਹਿਲ ਦੇਣ ਦੇ ਨਾਲ-ਨਾਲ ਜ਼ਿਲ੍ਹੇ ਦੀਆਂ ਸੜਕਾਂ ਤੇ ਸਾਫ਼ ਸਫ਼ਾਈ ਵੱਲ ਵੀ ਉਚੇਚਾ ਧਿਆਨ ਦਿੱਤਾ ਜਾਵੇਗਾ।

ਸ਼੍ਰੀ ਚਾਬਾ ਨੇ ਬਤੌਰ ਪੀ.ਸੀ.ਐੱਸ. ਅਧਿਕਾਰੀ ਆਪਣੇ ਕਰੀਅਰ ਦੀ ਸ਼ੁਰੂਆਤ ਪੀ.ਜੀ.ਓ., ਹੁਸ਼ਿਆਰਪੁਰ ਵਜੋਂ ਕੀਤੀ ਸੀ, ਉਪਰੰਤ ਉਹਨਾਂ ਨੇ ਐੱਸ.ਡੀ.ਐਮ. ਬਟਾਲਾ, ਏ.ਡੀ.ਸੀ. ਬਠਿੰਡਾ, ਕਪੂਰਥਲਾ, ਹੁਸ਼ਿਆਰਪੁਰ, ਲੁਧਿਆਣਾ ਵਿਖੇ ਸੇਵਾਵਾਂ ਨਿਭਾਈਆਂ। ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਉਹਨਾਂ ਨੇ ਸੁਲਤਾਨਪੁਰ ਲੋਧੀ ਵਿਖੇ ਬਤੌਰ ਏ.ਸੀ.ਈ.ਓ., ਫੀਲਡ ਵਿਚਲੇ ਪ੍ਰਬੰਧ ਕਰਨ ਦੀ ਜ਼ਿੰਮੇਵਾਰੀ ਨਿਭਾਈ। ਸੰਗਰੂਰ ਵਿਖੇ ਤਬਾਦਲਾ ਹੋਣ ਤੋਂ ਪਹਿਲਾਂ ਉਹ ਬਤੌਰ ਏ.ਸੀ.ਈ.ਓ. ਇਨਵੈਸਟ ਪੰਜਾਬ ਅਤੇ ਐਮ.ਡੀ. ਪੰਜਾਬ ਇਨਫੋਟੈਕ, ਸੇਵਾਵਾਂ ਨਿਭਾਅ ਰਹੇ ਸਨ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪੁੱਜਣ 'ਤੇ ਪੁਲੀਸ ਦੀ ਟੁਕੜੀ ਵੱਲੋਂ ਉਹਨਾਂ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ। ਇਸ ਮੌਕੇ ਸਾਬਕਾ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ, ਸਮੂਹ ਐੱਸ.ਡੀ.ਐਮਜ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਸੜਕਾਂ 'ਤੇ ਉੱਤਰੇ ਭਾਜਪਾਈ, ਐੱਸਡੀਐੱਮ ਨੂੰ ਸੌਂਪਿਆ ਮੰਗ ਪੱਤਰ** ਦਾਮਨ ਬਾਜਵਾ ਨੇ ਕਿਹਾ, ਸਿਆਸਤ ਦੀ ਚੱਕੀ ਵਿੱਚ ਪੰਜਾਬ ਦੇ ਲੋੜਵੰਦ ਗਰੀਬ ਲੋਕਾਂ...
22/08/2025

ਸੜਕਾਂ 'ਤੇ ਉੱਤਰੇ ਭਾਜਪਾਈ, ਐੱਸਡੀਐੱਮ ਨੂੰ ਸੌਂਪਿਆ ਮੰਗ ਪੱਤਰ

** ਦਾਮਨ ਬਾਜਵਾ ਨੇ ਕਿਹਾ, ਸਿਆਸਤ ਦੀ ਚੱਕੀ ਵਿੱਚ ਪੰਜਾਬ ਦੇ ਲੋੜਵੰਦ ਗਰੀਬ ਲੋਕਾਂ ਨੂੰ ਨਾਂ ਪੀਸੋ ਸਰਕਾਰ ਜੀ

22/08/2025

ਬੀਜੇਪੀ ਨੇਤ੍ਰੀ ਦਾਮਨ ਬਾਜਵਾ ਅਤੇ ਬੀਜੇਪੀ ਵਰਕਰਾਂ ਵੱਲੋਂ ਰੋਸ ਮਾਰਚ, ਐਸਡੀਐਮ ਦਫ਼ਤਰ ਸੁਨਾਮ ਦੇ ਸਾਹਮਣੇ ਲਗਾਇਆ ਗਿਆ ਧਰ.ਨਾ

ਅੱਧੀ ਰਾਤ ਨੂੰ ਰਿਹਾਇਸੀ ਮਕਾਨ ਦੇ ਬਾਹਰ ਫਾਇਰਿੰਗ ਕਰਨ ਵਾਲੇ ਗਿਰੋਹ ਦਾ 24 ਘੰਟਿਆਂ ਅੰਦਰ ਪਰਦਾਫਾਸ਼** 07 ਦੋਸੀ ਕਾਬੂ, 03 ਦੇਸੀ ਪਿਸਟਲ, ਬਲੈਰੋ ...
08/08/2025

ਅੱਧੀ ਰਾਤ ਨੂੰ ਰਿਹਾਇਸੀ ਮਕਾਨ ਦੇ ਬਾਹਰ ਫਾਇਰਿੰਗ ਕਰਨ ਵਾਲੇ ਗਿਰੋਹ ਦਾ 24 ਘੰਟਿਆਂ ਅੰਦਰ ਪਰਦਾਫਾਸ਼

** 07 ਦੋਸੀ ਕਾਬੂ, 03 ਦੇਸੀ ਪਿਸਟਲ, ਬਲੈਰੋ ਗੱਡੀ ਅਤੇ ਮੋਟਰ ਸਾਇਕਲ ਬ੍ਰਾਮਦ

ਸੰਗਰੂਰ : ਸ੍ਰੀ ਸਰਤਾਜ ਸਿੰਘ ਚਾਹਲ, ਐਸ.ਐਸ.ਪੀ ਸਾਹਿਬ ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਨੂੰ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਉਸ ਸਮੇਂ ਸਫਲਤਾ ਮਿਲੀ ਜਦੋਂ ਮਿਤੀ 04/05.08.2025 ਦੀ ਦਰਮਿਆਨੀ ਰਾਤ ਨੂੰ ਥਾਣਾ ਸਦਰ ਧੂਰੀ ਦੇ ਏਰੀਆ ਵਿੱਚ ਪੈਂਦੇ ਪਿੰਡ ਹਸਨਪੁਰ ਵਿਖੇ ਰਿਹਾਇਸੀ ਮਕਾਨ ਦੇ ਬਾਹਰ ਫਾਇਰਿੰਗ ਕਰਨ ਵਾਲੇ ਗਿਰੋਹ ਦਾ 24 ਘੰਟਿਆਂ ਅੰਦਰ ਪਰਦਾਫਾਸ਼ ਕਰਕੇ 07 ਦੋਸੀਆਂ ਨੂੰ ਕਾਬੂ ਕੀਤਾ ਗਿਆ ਅਤੇ ਵਾਰਦਾਤ ਸਮੇਂ ਵਰਤੇ 03 ਦੇਸੀ ਪਿਸਟਲ ਸਮੇਤ ਮੈਗਜੀਨ, 01 ਬਲੈਰੋ ਗੱਡੀ ਅਤੇ 01 ਮੋਟਰ ਸਾਇਕਲ ਬ੍ਰਾਮਦ ਕਰਵਾਇਆ ਗਿਆ।

ਸ੍ਰੀ ਚਾਹਲ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 05.08.2025 ਨੂੰ ਕੁਲਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਹਸਨਪੁਰ ਨੇ ਇਤਲਾਹ ਦਿੱਤੀ ਕਿ ਮਿਤੀ 04/05.08.2025 ਦੀ ਦਰਮਿਆਨੀ ਰਾਤ ਨੂੰ ਉਹ ਆਪਣੇ ਨਾਨਕੇ ਪਿੰਡ ਮਾਮਗੜ੍ਹ ਜਿਲਾ ਮਲੇਰਕੋਟਲਾ ਗਿਆ ਹੋਇਆ ਸੀ ਅਤੇ ਘਰ ਵਿੱਚ ਉਸ ਦੀ ਪਤਨੀ ਕੁਲਵਿੰਦਰ ਕੌਰ ਅਤੇ ਪਿਤਾ ਬਲਦੇਵ ਸਿੰਘ ਸਨ ਤਾਂ ਰਾਤ ਨੂੰ ਵਕਤ ਕਰੀਬ 01:30 ਤੋਂ 02:00 ਏ.ਐਮ. ਦੇ ਦਰਮਿਆਨ ਨਾਮਲੂਮ ਵਿਅਕਤੀਆਂ ਨੇ ਕੁਲਵਿੰਦਰ ਸਿੰਘ ਦੇ ਘਰ ਦੇ ਬਾਹਰ ਫਾਇਰ ਕੀਤਾ। ਜਿਸ ਸਬੰਧੀ ਕੁਲਵਿੰਦਰ ਸਿੰਘ ਦੀ ਘਰਵਾਲੀ ਨੇ ਉਸਨੂੰ ਫੋਨ ਪਰ ਦੱਸਿਆ ਤਾਂ ਕੁਲਵਿੰਦਰ ਸਿੰਘ ਵੱਲੋਂ ਪੜਤਾਲ ਕਰਨ ਤੇ ਪਤਾ ਲੱਗਾ ਕਿ ਇਹ ਵਾਰਦਾਤ ਕਰਵਾਉਣ ਵਿੱਚ ਹਰਮਨਪ੍ਰੀਤ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਪਿੰਡ ਮੂਲੋਵਾਲ ਥਾਣਾ ਸਦਰ ਧੂਰੀ ਸ਼ਾਮਲ ਹੈ। ਜਿਸ ਤੇ ਮੁਕੱਦਮਾ ਨੰਬਰ 195 ਮਿਤੀ 05.08.2025 ਅ/ਧ 109, 125, 3(5), 61(2) ਬੀ ਐਨ ਐਸ ਅਤੇ 25/54/59 ਅਸਲਾ ਐਕਟ ਥਾਣਾ ਸਦਰ ਧੂਰੀ ਬਰਖਿਲਾਫ ਹਰਮਨਪ੍ਰੀਤ ਸਿੰਘ ਉਕਤ ਅਤੇ 3 ਹੋਰ ਨਾਮਲੂਮ ਦੋਸ਼ੀਆਨ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ।

ਦੌਰਾਨੇ ਤਫਤੀਸ਼ ਸ੍ਰੀ ਦਵਿੰਦਰ ਅੱਤਰੀ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਸੰਗਰੂਰ ਦੀ ਨਿਗਰਾਨੀ ਹੇਠ ਸ੍ਰੀ ਦਮਨਵੀਰ ਸਿੰਘ, ਉਪ ਕਪਤਾਨ ਪੁਲਿਸ ਸਬ ਡਵੀਜਨ ਧੂਰੀ ਦੀ ਅਗਵਾਈ ਹੇਠ ਇੰਸਪੈਕਟਰ ਸੰਦੀਪ ਸਿੰਘ ਇੰਚਾਰਜ਼ ਸੀ.ਆਈ.ਏ. ਬਹਾਦਰ ਸਿੰਘ ਵਾਲਾ ਅਤੇ ਇੰਸਪੈਕਟਰ ਕਰਨਬੀਰ ਸਿੰਘ ਸੰਧੂ ਮੁੱਖ ਅਫਸਰ ਥਾਣਾ ਸਦਰ ਧੂਰੀ ਸਮੇਤ ਪੁਲਿਸ ਪਾਰਟੀ ਦੀਆਂ ਟੀਮਾਂ ਬਣਾਕੇ ਟੈਕਨੀਕਲ ਢੰਗ ਨਾਲ ਤਫਤੀਸ਼ ਅਮਲ ਵਿੱਚ ਲਿਆਂਉਂਦੇ ਹੋਏ ਮਿਤੀ 06.08.2025 ਨੂੰ ਦੋਸ਼ੀ ਹਰਮਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਦੀ ਪੁੱਛਗਿੱਛ ਦੇ ਅਧਾਰ ਤੇ ਦੋਸ਼ੀਆਨ ਤਰਨਵੀਰ ਸਿੰਘ ਪੁੱਤਰ ਦਲਬਾਰਾ ਸਿੰਘ ਵਾਸੀ ਅਟਾਲਬਨਜਾਰਾ, ਨਤੀਸ਼ ਭੱਟੀ ਪੁੱਤਰ ਬਲਵੀਰ ਚੰਦ ਵਾਸੀ ਚਨਕੋਹੀ ਥਾਣਾ ਬਲਾਚੌਰ ਜਿਲਾ ਸ਼ਹੀਦ ਭਗਤ ਸਿੰਘ ਨਗਰ ਅਤੇ ਗੁਰਨੂਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਕੁਕੜਮਾਜ਼ਰਾ ਥਾਣਾ ਗੜਸੰਕਰ ਜਿਲਾ ਹੁਸ਼ਿਆਰਪੁਰ ਨੂੰ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਅਤੇ ਇਹਨਾ ਦੇ ਕਬਜਾ ਵਿੱਚੋਂ ਵਾਰਦਾਤ ਸਮੇਂ ਵਰਤੇ 02 ਦੇਸੀ ਪਿਸਟਲ ਸਮੇਤ ਮੈਗਜੀਨ ਅਤੇ ਮੋਟਰਸਾਇਕਲ ਮਾਰਕਾ ਸਪਲੈਂਡਰ ਬ੍ਰਾਮਦ ਕਰਵਾਏ ਗਏ।

ਮੁਕੱਦਮਾ ਵਿੱਚ ਗ੍ਰਿਫਤਾਰ ਦੋਸੀਆ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਵਾਰਦਾਤ ਲਈ ਪਿਸਟਲ, ਨਵਜੌਤ ਸਿੰਘ ਪੁਤਰ ਹਰਜੀਤ ਸਿੰਘ, ਹਰਮਨ ਸਿੰਘ ਪੱੁਤਰ ਚੰਦ ਸਿੰਘ, ਅਮਰਿੰਦਰ ਸਿੰਘ ਪੱੁਤਰ ਸੁਰਜੀਤ ਸਿੰਘ ਵਾਸੀਆਨ ਪਿੰਡ ਚੜ੍ਹੀ ਥਾਣਾ ਖੇੜੀ ਨੋਦ ਸਿੰਘ ਵਾਲਾ ਜਿਲ੍ਹਾ ਫਤਿਹਗੜ੍ਹ ਸਾਹਿਬ ਪਿੰਡ ਪੇਧਨੀ ਵਿਖੇ ਬਲੈਰੋ ਗੱਡੀ ਵਿੱਚ ਦੇ ਕਰ ਗਏ ਸਨ। ਮਿਤੀ 08.08.2025 ਨੂੰ ਮੁਕੱਦਮਾ ਵਿੱਚ ਨਵਜੌਤ ਸਿੰਘ, ਹਰਮਨ ਸਿੰਘ, ਅਮਰਿੰਦਰ ਸਿੰਘ ਨੂੰ ਮੁਕੱਦਮਾ ਵਿੱਚ ਨਾਮਜਦ ਕਰਕੇ ਗ੍ਰਿਫਤਾਰ ਕਰਕੇ ਦੋਸੀ ਨਵਜੌਤ ਸਿੰਘ ਉਕਤ ਪਾਸੋ 01 ਪਿਸਟਲ ਬ੍ਰਾਮਦ ਅਤੇ ਦੋਸੀ ਅਮਰਿੰਦਰ ਸਿੰਘ ਪਾਸੋਂ ਬਲੈਰੋ ਗੱਡੀ ਰੰਗ ਚਿੱਟਾ ਬ੍ਰਾਮਦ ਕਰਵਾਈ ਗਈ।

ਦੌਰਾਨੇ ਤਫਤੀਸ਼ ਇਹ ਗੱਲ ਸਾਹਮਣੇ ਆਈ ਕਿ ਦੋਸੀ ਹਰਮਨਪ੍ਰੀਤ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਪਿੰਡ ਮੂਲੋਵਾਲ ਨੂੰ ਅਵਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਗੇਟ ਪੱਤੀ ਸੇਰੋਂ (ਹਾਲ ਅਬਾਦ ਮੈਲਬਰਨ ਆਸਟਰੇਲੀਆ) ਨੇ ਫੋਨ ਕਰਕੇ ਕਿਹਾ ਕਿ ਉਸ ਪਾਸ ਤਰਨਵੀਰ ਸਿੰਘ, ਨਤੀਸ਼ ਭੱਟੀ ਅਤੇ ਗੁਰਨੂਰ ਸਿੰਘ ਨਾਮ ਦੇ ਤਿੰਨ ਲੜਕੇ ਆਉਣਗੇ।ਇਸ ਕੰਮ ਵਿੱਚ ਮਦਦ ਕਰਨ ਬਦਲੇ ਹਰਮਨਪ੍ਰੀਤ ਸਿੰਘ ਨੂੰ ਮੋਟੀ ਰਕਮ ਦੇਣ ਦਾ ਲਾਲਚ ਦਿੱਤਾ ਗਿਆ।

ਦੌਰਾਨੇ ਤਫਤੀਸ਼ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਮੁਦੱਈ ਮੁਕੱਦਮਾ ਦਾ ਲੜਕਾ ਅਰਸ਼ਦੀਪ ਸਿੰਘ ਸਿੱਧੂ, ਮੈਲਬੋਰਨ, ਆਸਟ੍ਰੇਲੀਆ ਵਿਖੇ ਰਹਿੰਦਾ ਹੈ, ਜਿਸਦਾ ਦੋਸ਼ੀ ਅਵਰੀਤ ਸਿੰਘ ਵਾਸੀ ਸੇਰੋਂ ਹਾਲ ਮੈਲਬੋਰਨ ਆਸਟ੍ਰੇਲੀਆ ਨਾਲ ਆਸਟ੍ਰੇਲੀਆ ਵਿਖੇ ਲੜਾਈ ਝਗੜਾ ਹੋਇਆ ਸੀ, ਜਿਸ ਵੱਲੋਂ ਉਸ ਨੂੰ ਸਬਕ ਸਿਖਾਉਣ ਦੀ ਧਮਕੀ ਦਿੱਤੀ ਸੀ, ਇਸ ਰੰਜਿਸ ਕਰਕੇ ਅਵਰੀਤ ਸਿੰਘ ਨੇ ਇਹ ਵਾਰਦਾਤ ਕਰਵਾਈ ਹੈ।

31/07/2025

ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ ਸ. ਊਧਮ ਸਿੰਘ ਜੀ ਦੇ ਜੱਦੀ ਘਰ ਨਤਮਸਤਕ ਹੋਣ ਪਹੁੰਚੇ ਸ. ਪਰਮਿੰਦਰ ਸਿੰਘ ਢੀਂਡਸਾ, ਸ. ਪ੍ਰੇਮ ਸਿੰਘ ਚੰਦੂਮਾਜਰਾ Live....

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਾਰਵਾਈ ਕੀਤੀ ਗਈ। ਸੰਗਰੂਰ ਪੁਲਿਸ ਸੀ.ਆਈ.ਏ ਸਟਾਫ ਵੱਲੋਂ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 20 ਕਿ...
29/07/2025

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਾਰਵਾਈ ਕੀਤੀ ਗਈ। ਸੰਗਰੂਰ ਪੁਲਿਸ ਸੀ.ਆਈ.ਏ ਸਟਾਫ ਵੱਲੋਂ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 20 ਕਿਲੋ ਭੁੱਕੀ ਚੂਰਾ ਪੋਸਤ ਅਤੇ ਇੱਕ ਕਾਰ ਬਰਾਮਦ ਕੀਤੀ ਗਈ।

-ਯੁੱਧ ਨਸਿਆਂ ਵਿਰੁੱਧ-*ਪੁਲਿਸ ਵੱਲੋਂ ਨਸ਼ਾ ਸਪਲਾਈ ਦੇ ਅੰਤਰਰਾਜੀ ਰੈਕਟ ਦਾ ਪਰਦਾਫਾਸ਼; 02 ਮੁਲਜ਼ਮ ਕਾਬੂ; 01 ਕਿੱਲੋ 50 ਗ੍ਰਾਮ ਹੈਰੋਇਨ ਬ੍ਰਾਮਦ...
28/07/2025

-ਯੁੱਧ ਨਸਿਆਂ ਵਿਰੁੱਧ-

*ਪੁਲਿਸ ਵੱਲੋਂ ਨਸ਼ਾ ਸਪਲਾਈ ਦੇ ਅੰਤਰਰਾਜੀ ਰੈਕਟ ਦਾ ਪਰਦਾਫਾਸ਼; 02 ਮੁਲਜ਼ਮ ਕਾਬੂ; 01 ਕਿੱਲੋ 50 ਗ੍ਰਾਮ ਹੈਰੋਇਨ ਬ੍ਰਾਮਦ*

*ਚੋਰੀ/ਖੋਹ ਦੇ 02 ਮੁਕੱਦਮੇ ਟਰੇਸ ਕਰ ਕੇ 05 ਮੁਲਜ਼ਮ ਗ੍ਰਿਫਤਾਰ ਕਰ ਕੇ ਚੋਰੀ ਦੀਆਂ 11 ਵਾਸਿੰਗ ਮਸ਼ੀਨਾਂ, 11 ਏ.ਸੀ., 05 ਮੋਟਰਸਾਈਕਲ, ਪਿੱਕਅਪ ਗੱਡੀ ਬਿਨਾਂ ਨੰਬਰੀ ਵੀ ਬ੍ਰਾਮਦ

ਸੰਗਰੂਰ, 27 ਜੁਲਾਈ

ਸ਼੍ਰੀ ਸਰਤਾਜ ਸਿੰਘ ਚਾਹਲ, ਆਈ.ਪੀ.ਐਸ.,
ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ੇ ਸਪਲਾਈ ਦੇ ਅੰਤਰਰਾਜੀ ਰੈਕਟ ਦਾ ਪਰਦਾਫਾਸ ਕਰ ਕੇ 02 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ 01 ਕਿੱਲੋ 50 ਗ੍ਰਾਮ ਹੈਰੋਇਨ ਬ੍ਰਾਮਦ ਕਰਵਾਈ ਗਈ ਹੈ।

ਸ਼੍ਰੀ ਚਾਹਲ ਨੇ ਦੱਸਿਆ ਕਿ ਮਿਤੀ 22.07.2025 ਨੂੰ ਕਥਿਤ ਦੋਸ਼ੀ ਰਵੀ ਵਾਸੀ ਜਾਖਲ ਜ਼ਿਲ੍ਹਾ ਫਤਿਆਬਾਦ (ਹਰਿਆਣਾ) ਨੂੰ 50 ਗ੍ਰਾਮ ਹੈਰੋਇਨ/ਚਿੱਟਾ ਸਮੇਤ ਕਾਬੂ ਕਰ ਕੇ ਮੁਕੱਦਮਾ ਨੰਬਰ 173 ਮਿਤੀ 22.07.2025 ਅ/ਧ 21/61/85 NDPS Act ਥਾਣਾ ਲਹਿਰਾ ਦਰਜ ਰਜਿਸਟਰ ਕਰ ਕੇ ਤਫਤੀਸ਼ ਅਮਲ ਵਿੱਚ ਲਿਆ ਕੇ ਕਥਿਤ ਦੋਸ਼ੀ ਰਵੀ ਉਕਤ ਪਾਸੋਂ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਗਈ, ਜਿਸ ਨੇ ਪੁੱਛ-ਗਿੱਛ ਦੌਰਾਨ ਦੱਸਿਆ ਕਿ ਉਹ ਇਹ ਹੈਰੋਇਨ/ਚਿੱਟਾ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਹਰਵਿੰਦਰ ਸਿੰਘ ਉਰਫ ਨਿੰਦਾ ਵਾਸੀ ਪਿੰਡ ਚੀਚਾ ਥਾਣਾ ਘਰਿੰਡਾ ਜ਼ਿਲ੍ਹਾ ਅੰਮ੍ਰਿਤਸਰ ਪਾਸੋਂ ਖਰੀਦ ਕੇ ਲੈ ਕੇ ਆਉਂਦਾ ਹੈ ਅਤੇ ਅੱਗੇ ਵੇਚਦਾ ਹੈ। ਜਿਸ ਦੇ ਅਧਾਰ 'ਤੇ ਹਰਪ੍ਰੀਤ ਸਿੰਘ ਉਰਫ ਹੈਪੀ ਉਕਤ ਨੂੰ ਮੁਕੱਦਮੇ ਵਿੱਚ ਨਾਮਜ਼ਦ ਕੀਤਾ ਗਿਆ।

ਦੌਰਾਨੇ ਤਫਤੀਸ਼ ਸ੍ਰੀ ਦਵਿੰਦਰ ਅੱਤਰੀ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਸੰਗਰੂਰ ਦੀ ਨਿਗਰਾਨੀ ਹੇਠ ਸ੍ਰੀ ਦੀਪਇੰਦਰਪਾਲ ਸਿੰਘ ਜੇਜੀ ਉਪ ਕਪਤਾਨ ਪੁਲਿਸ ਸਬ ਡਵੀਜਨ ਲਹਿਰਾ ਦੀ ਅਗਵਾਈ ਹੇਠ ਇੰਸਪੈਕਟਰ ਸੰਦੀਪ ਸਿੰਘ ਇੰਚਾਰਜ ਸੀ.ਆਈ.ਏ. ਬਹਾਦਰ ਸਿੰਘ ਵਾਲਾ ਅਤੇ ਥਾਣੇਦਾਰ ਕਰਮਜੀਤ ਸਿੰਘ ਮੁੱਖ ਅਫਸਰ ਥਾਣਾ ਲਹਿਰਾ ਸਮੇਤ ਪੁਲਿਸ ਪਾਰਟੀ ਦੀਆਂ ਟੀਮਾਂ ਬਣਾ ਕੇ ਰੇਡ ਕਰ ਕੇ ਕਥਿਤ ਦੋਸ਼ੀ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਸਮੇਤ 01 ਕਿੱਲੋ ਹੈਰੋਇਨ/ਚਿੱਟਾ ਦੇ ਕਾਬੂ ਕਰ ਕੇ ਗ੍ਰਿਫਤਾਰ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਪੁੱਛ-ਗਿੱਛ ਜਾਰੀ ਹੈ, ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਥਾਣਾ ਲਹਿਰਾ ਪੁਲਿਸ ਵੱਲੋਂ ਚੋਰੀ/ਖੋਹ ਦੇ 02 ਮੁਕੱਦਮੇ ਟਰੇਸ ਕਰਕੇ 05 ਕਥਿਤ ਦੋਸ਼ੀ ਗ੍ਰਿਫਤਾਰ ਕਰਕੇ ਚੋਰੀ ਦੀਆਂ 11 ਵਾਸਿੰਗ ਮਸ਼ੀਨਾਂ, 11 ਏ ਸੀ, 05 ਮੋਟਰਸਾਈਕਲ ਅਤੇ ਵਾਰਦਾਤ ਸਮੇਂ ਵਰਤੀ ਪਿੱਕਅਪ ਗੱਡੀ ਬਿਨਾਂ ਨੰਬਰੀ ਬ੍ਰਾਮਦ ਕਰਵਾਈ ਗਈ।

ਮੁਕੱਦਮਾ ਨੰਬਰ 04 ਮਿਤੀ 05.01.2025 ਅ/ਧ 331(4), 305 ਬੀ.ਐਨ.ਐਸ. ਥਾਣਾ ਲਹਿਰਾ ਬਰਖਿਲਾਫ ਨਾਮਲੂਮ ਵਿਅਕਤੀ/ਵਿਅਕਤੀਆਨ ਦਰਜ ਰਜਿਸਟਰ ਹੋਇਆ ਸੀ। ਦੌਰਾਨੇ ਤਫਤੀਸ਼ ਮੁਕੱਦਮੇ ਨੂੰ ਟਰੇਸ ਕਰਕੇ ਮਿਤੀ 11.07.2025 ਨੂੰ ਪਵਨ ਵਾਸੀ ਚੂੜਲ ਕਲਾਂ, ਮੁਨੀਸ਼ ਕੁਮਾਰ ਵਾਸੀ ਜਾਖਲ, ਹਰਦੀਪ ਸਿੰਘ ਉਰਫ ਹੈਪੀ ਮਿਸਤਰੀ ਵਾਸੀ ਬਖੋਰਾ ਕਲਾਂ, ਹਰਦੀਪ ਸਿੰਘ ਉਰਫ ਦੀਪ ਵਾਸੀ ਧਾਰਸੂਲ ਥਾਣਾ ਕੁਲਾਂ (ਹਰਿਆਣਾ) ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜਾ ਵਿੱਚੋਂ ਚੋਰੀਸ਼ੁਦਾ 11 ਵਾਸ਼ਿੰਗ ਮਸ਼ੀਨਾਂ, 11ਏ ਸੀ ਅਤੇ 01 ਮੋਟਰਸਾਈਕਲ ਸਮੇਤ ਵਾਰਦਾਤ ਸਮੇਂ ਵਰਤੀ ਪਿੱਕਅਪ ਗੱਡੀ ਬਿਨਾਂ ਨੰਬਰੀ ਬ੍ਰਾਮਦ ਕਰਵਾਈ ਗਈ।

ਇਸੇ ਤਰਾਂ ਮੁਕੱਦਮਾ ਨੰਬਰ 160 ਮਿਤੀ 02.10.2024 ਅ/ਧ 304, 3(5) ਬੀ.ਐਨ. ਐਸ. ਥਾਣਾ ਲਹਿਰਾ ਨੂੰ ਟਰੇਸ ਕਰ ਕੇ ਕਥਿਤ ਦੋਸ਼ੀ ਲਵਪ੍ਰੀਤ ਸਿੰਘ ਉਰਫ ਲਵੀ ਵਾਸੀ ਹਮੀਰਗੜ੍ਹ ਥਾਣਾ ਮੂਨਕ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀਸ਼ੁਦਾ 04 ਮੋਟਰਸਾਈਕਲ ਬ੍ਰਾਮਦ ਕੀਤੇ ਗਏ। ਤਫਤੀਸ਼ ਜਾਰੀ ਹੈ, ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਸੁਨਾਮ : ਵਿਧਾਨ ਸਭਾ ਹਲਕਾ ਸੁਨਾਮ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਭਾਜਪਾ ਸਰਕਲ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ, ਜਿਸ ਵਿੱਚ ਰਾਜੀਵ ਮੱਖਣ ਨੂੰ...
16/07/2025

ਸੁਨਾਮ : ਵਿਧਾਨ ਸਭਾ ਹਲਕਾ ਸੁਨਾਮ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਭਾਜਪਾ ਸਰਕਲ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ, ਜਿਸ ਵਿੱਚ ਰਾਜੀਵ ਮੱਖਣ ਨੂੰ ਸੁਨਾਮ ਸ਼ਹਿਰੀ ਸਰਕਲ, ਦਰਸ਼ਨ ਸਿੰਘ ਸਾਬਕਾ ਸਰਪੰਚ ਨਮੋਲ ਨੂੰ ਸੁਨਾਮ ਦਿਹਾਤੀ ਸਰਕਲ, ਨਰਿੰਦਰ ਸਿੰਘ ਸ਼ੇਰੋਂ ਨੂੰ ਚੀਮਾਂ ਸਰਕਲ ਅਤੇ ਜਗਸੀਰ ਬਾਵਾ ਨਾਗਰਾ ਨੂੰ ਖੇੜੀ ਸਰਕਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਭਾਜਪਾ ਦੀ ਸੂਬਾ ਸਕੱਤਰ ਦਾਮਨ ਬਾਜਵਾ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਅਤੇ ਜਿਲ੍ਹੇ ਦੀ ਸਮੂਹ ਟੀਮ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਵਿਖੇ ਅੱਜ ਨਵੇਂ ਸਿਰੇ ਤੋਂ ਸਰਕਲ ਪ੍ਰਧਾਨਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਦਾਮਨ ਬਾਜਵਾ ਵੱਲੋਂ ਸਰਕਲ ਪ੍ਰਧਾਨ ਨੂੰ ਵਧਾਈਆਂ ਦਿੰਦੇ ਹੋਏ ਭਾਜਪਾ ਪੰਜਾਬ ਪ੍ਰਧਾਨ ਸ੍ਰੀ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾਂ ਅਤੇ ਪੰਜਾਬ ਸੰਗਠਨ ਮੰਤਰੀ ਸ਼੍ਰੀਨਿਵਾਸਸੁਲੂ ਦਾ ਧੰਨਵਾਦ ਕੀਤਾ ਜਿਨ੍ਹਾਂ ਦੀ ਲੀਡਰਸ਼ਿਪ ਹੇਠ ਸਾਡੇ ਇਹ ਭਰਾਵਾਂ ਨੂੰ ਵਿਧਾਨ ਸਭਾ ਸੁਨਾਮ ਵਿੱਚ ਭਾਜਪਾ ਸਰਕਲ ਪ੍ਰਧਾਨਾਂ ਦੀਆਂ ਜ਼ਿੰਮੇਵਾਰੀ ਦਿੱਤੀਆਂ ਗਈਆਂ ਹਨ।
ਇਸ ਮੌਕੇ ਹਰਮਨਦੇਵ ਬਾਜਵਾ, ਪ੍ਰੇਮ ਗੁਗਨਾਨੀ, ਅਸ਼ੋਕ ਗੋਇਲ, ਅਸ਼ਵਨੀ ਗਰਗ, ਰਜਿੱਤ ਸ਼ਰਮਾਂ, ਸਤਵੀਰ ਸਰਪੰਚ ਬਿਗੜਵਾਲ, ਅੰਕਿਤ ਕਾਂਸਲ, ਆਦਿ ਹਾਜ਼ਰ ਸਨ।

16/07/2025

ਡਰਾਈਵਿੰਗ ਲਾਇਸੰਸ ਅਤੇ ਆਰ.ਸੀ. ਨਾਲ ਸਬੰਧਤ 30 ਸੇਵਾਵਾਂ ਅਤੇ ਮਾਲ ਵਿਭਾਗ ਨਾਲ ਸਬੰਧਤ 05 ਹੋਰ ਸੇਵਾਵਾਂ ਹੁਣ ਮਿਲਣਗੀਆਂ ਸੇਵਾ ਕੇਂਦਰਾਂ 'ਤੇ

*ਡੋਰ ਸਟੈਪ ਡਿਲੀਵਰੀ ਰਾਹੀਂ 1076 'ਤੇ ਵੀ ਉਪਲਬਧ ਰਹਿਣਗੀਆਂ ਇਹ ਸੇਵਾਵਾਂ

ਸੰਗਰੂਰ, 16 ਜੁਲਾਈ:

ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਵੱਡੀ ਸਹੂਲਤ ਦਿੰਦੇ ਹੋਏ ਮਾਲ ਵਿਭਾਗ ਨਾਲ ਸਬੰਧਤ 05 ਸੇਵਾਵਾਂ ਅਤੇ ਡਰਾਈਵਿੰਗ ਲਾਇਸੰਸ ਅਤੇ ਆਰ.ਸੀ. ਨਾਲ ਸਬੰਧਤ ਟਰਾਂਸਪੋਰਟ ਵਿਭਾਗ ਦੀਆਂ 30 ਸੇਵਾਵਾਂ ਹੁਣ ਸੇਵਾ ਕੇਂਦਰਾਂ 'ਤੇ ਉਪਲਬਧ ਕਰਵਾ ਦਿੱਤੀਆਂ ਗਈਆਂ ਹਨ।

ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਹੁਣ ਡੀਡ ਰਜਿਸਟ੍ਰੇਸ਼ਨ, ਡੀਡ ਦਾ ਖਰੜਾ ਤਿਆਰ ਕਰਨਾ, ਪੂਰਵ-ਪੜਤਾਲ ਲਈ ਡੀਡ ਜਮ੍ਹਾਂ ਕਰਨੀ, ਸਟੈਂਪ ਡਿਊਟੀ ਦਾ ਭੁਗਤਾਨ, ਇੰਤਕਾਲ ਲਈ ਬੇਨਤੀ (ਵਿਰਾਸਤ ਜਾਂ ਰਜਿਸਟਰਡ ਡੀਡ ਦੇ ਆਧਾਰ 'ਤੇ, ਰਪਟਾਂ ਦੇ ਦਾਖਲੇ ਲਈ ਬੇਨਤੀ (ਅਦਾਲਤੀ ਆਦੇਸ਼ਾਂ, ਬੈਂਕ ਕਰਜ਼ੇ ਦੇ ਗਿਰਵੀਨਾਮੇ ਜਾਂ
ਬੈਂਕ ਕਰਜ਼ਿਆਂ/ਗਿਰਵੀਨਾਮੇ ਦੀ ਮੁਆਫ਼ੀ ਨਾਲ ਸਬੰਧਤ), ਫਰਦ ਬਦਰ ਲਈ ਬੇਨਤੀ (ਰਿਕਾਰਡ ਵਿੱਚ ਸੁਧਾਰ), ਡਿਜੀਟਲ ਤੌਰ 'ਤੇ ਦਸਤਖਤ ਕੀਤੀ ਫਰਦ ਲਈ ਬੇਨਤੀ ਅਤੇ ਡਰਾਈਵਿੰਗ ਲਾਇਸੰਸ ਨਾਲ ਸੰਬੰਧਿਤ 16 ਅਤੇ ਆਰ.ਸੀ. ਨਾਲ ਸਬੰਧਤ 14 ਸੇਵਾਵਾਂ ਹੁਣ ਸੇਵਾ ਕੇਂਦਰ ਤੋਂ ਮਿਲਿਆ ਕਰਨਗੀਆਂ।

ਉਹਨਾਂ ਕਿਹਾ ਕਿ ਜੋ ਨਾਗਰਿਕ ਸੇਵਾ ਕੇਂਦਰ ਨਹੀਂ ਆ ਸਕਦੇ ਤਾਂ ਉਹ ਫੋਨ ਨੰਬਰ 1076 ਡਾਇਲ ਕਰ ਕੇ ਇਹਨਾਂ ਸੇਵਾਵਾਂ ਦਾ ਲਾਭ ਡੋਰ ਸਟੈਪ ਡਿਲੀਵਰੀ ਰਾਹੀਂ ਘਰ ਬੈਠੇ ਵੀ ਪ੍ਰਾਪਤ ਕਰ ਸਕਦੇ ਹਨ।

ਡਰਾਈਵਿੰਗ ਲਾਇਸੰਸ ਨਾਲ ਸਬੰਧਤ ਸੇਵਾਵਾਂ ਵਿੱਚ ਲਰਨਰ ਲਾਇੰਸਸ ਨਾਲ ਸਬੰਧਤ ਸੇਵਾਵਾਂ, ਜਿਵੇਂ ਕਿ ਨਵੀਂ ਅਰਜ਼ੀ, ਪਤੇ ਦੀ ਤਬਦੀਲੀ, ਨਾਮ ਦੀ ਤਬਦੀਲੀ, ਡੁਪਲੀਕੇਟ ਲਰਨਲ ਲਾਇਸੰਸ ਤੋਂ ਇਲਾਵਾ ਡਰਾਇੰਵਿੰਗ ਲਾਇੰਸਸ ਨਾਲ ਸਬੰਧਤ ਸੇਵਾਵਾਂ ਜਿਵੇਂ ਕਿ ਡੁਪਲੀਕੇਟ ਲਾਇਸੰਸ, ਨਵੀਨੀਕਰਨ (ਜਿਥੇ ਟੈਸਟ ਟਰੈਕ ਜਾਣ ਦੀ ਜ਼ਰੂਰਤ ਨਹੀਂ), ਰਿਪਲੇਸਮੈਂਟ, ਪਤੇ ਦੀ ਤਬਦੀਲੀ, ਨਾਮ ਦੀ ਤਬਦੀਲੀ, ਜਨਮ ਮਿਤੀ ਦੀ ਦਰੁਸਤੀ, ਡਰਾਈਵਿੰਗ ਲਾਇਸੰਸ ਐਕਸਟ੍ਰੈਕਟ ਪ੍ਰੀਵਿਜਿਨਿੰਗ, ਲਾਇੰਸਸ ਸਰੈਂਡਰ, ਪਬਲਿਕ ਸਰਵਿਸ ਵਹੀਕਲ ਦਾ ਬੈਜ, ਕਡੰਕਟਰ ਲਾਇਸੰਸ ਦਾ ਨਵੀਨੀਕਰਨ, ਲਰਨਰ ਲਾਇਸੰਸ ਦੀ ਮਿਆਦ ਵਿਚ ਵਾਧਾ, ਇੰਟਰ ਨੈਸ਼ਨਲ ਡਰਾਇੰਵਿਗ ਪਰਮਿਟ, ਸ਼ਾਮਲ ਹਨ।

ਆਰ.ਸੀ. ਨਾਲ ਸਬੰਧਤ ਸੇਵਾਵਾਂ ਵਿੱਚ ਡੁਪਲੀਕੇਟ ਆਰ.ਸੀ, ਗੈਰ-ਵਪਾਰਕ ਵਾਹਨ ਦੀ ਮਾਲਕੀ ਤਬਦੀਲੀ, ਹਾਇਰ ਪਰਚੇਜ ਦੀ ਨਿਰੰਤਰਤਾ (ਮਾਲਕੀ ਤਬਦੀਲੀ/ਨਾਮ ਤਬਦੀਲੀ ਦੀ ਸੂਰਤ ਵਿੱਚ) , ਹਾਇਰ ਪਰਚੇਜ ਐਗਰੀਮੈਂਟ ਦੀ ਇੰਨਡੋਰਸਮੈਂਟ, ਵਪਾਰਕ ਵਾਹਨਾਂ ਦਾ ਫਿਟਨੈਂਸ ਸਰਟੀਫਿਕੇਟ (ਭਾਰੇ/ ਮੀਡੀਅਮ/ਤਿੰਨ ਪਹੀਆ/ ਚਾਰ ਪਹੀਆ/ਐਲ.ਐਮ.ਵੀ), ਵਧੀਕ ਲਾਈਫ ਟਾਈਮ ਟੈਕਸ ਦੀ ਅਦਾਇਗੀ (ਮਾਲਕੀ ਤਬਦੀਲੀ ਦੀ ਸੂਰਤ ਵਿੱਚ), ਆਰ.ਸੀ. ਦੇ ਵੇਰਵੇ ਦੇਖਣੇ, ਆਰ.ਸੀ. ਲਈ ਐਨ.ਓ.ਸੀ., ਟਰਾਂਸਪੋਰਟ ਸੇਵਾਵਾਂ ਦੇ ਰਿਕਾਰਡ ਵਿਚ ਮੋਬਾਇਲ ਨੰਬਰ ਦਾ ਅਪਡੇਟ, ਆਰ.ਸੀ. ਵਿੱਚ ਪਤੇ ਦੀ ਤਬਦੀਲੀ, ਵਾਹਨ ਵਿੱਚ ਤਬਦੀਲੀ ਅਤੇ ਹਾਇਰ ਪਰਚੇਜ਼ ਐਗਰੀਮੈਂਟ ਦੀ ਸਮਾਪਤੀ ਸ਼ਾਮਲ ਹਨ।

ਲੱਦਾਖ਼ ਦੇ ਨਵ-ਨਿਯੁਕਤ ਗਵਰਨਰ ਕਵਿੰਦਰ ਗੁਪਤਾ ਇਮਾਨਦਾਰ ਅਤੇ ਭਰੋਸੇਯੋਗ ਵਿਅਕਤੀ : ਸੰਦੀਪ ਜੈਨ                      ਸੁਨਾਮ ਊਧਮ ‌ਸਿੰਘ ਵਾਲਾ...
16/07/2025

ਲੱਦਾਖ਼ ਦੇ ਨਵ-ਨਿਯੁਕਤ ਗਵਰਨਰ ਕਵਿੰਦਰ ਗੁਪਤਾ ਇਮਾਨਦਾਰ ਅਤੇ ਭਰੋਸੇਯੋਗ ਵਿਅਕਤੀ : ਸੰਦੀਪ ਜੈਨ

ਸੁਨਾਮ ਊਧਮ ‌ਸਿੰਘ ਵਾਲਾ 16 ਜੁਲਾਈ ( ) ਵੈਸ਼ ਸਮਾਜ ਦੇ ਰਾਸ਼ਟਰੀ ਪਦਾਧਿਕਾਰੀ ਅਤੇ ਸਮਾਜ ਸੇਵਕ ਸੰਦੀਪ ਜੈਨ ਨੇ ਜੰਮੂ-ਕਸ਼ਮੀਰ ਦੇ ਉਪ-ਮੁੱਖ ਮੰਤਰੀ ਰਹਿ ਚੁੱਕੇ ਸ੍ਰੀ ਕਵਿੰਦਰ ਗੁਪਤਾ ਨੂੰ ਲੱਦਾਖ ਦਾ ਗਵਰਨਰ ਨਿਯੁਕਤ ਕੀਤੇ ਜਾਣ 'ਤੇ ਕਿਹਾ ਕਿ ਸ੍ਰੀ ਗੁਪਤਾ ਆਪੂਰਵ ਪ੍ਰਤਿਭਾ ਅਤੇ ਹੁਨਰ ਦੇ ਮਾਲਕ ਹਨ ਉਨ੍ਹਾਂ ਦੀ ਲਗਨ, ਮਿਹਨਤ ਅਤੇ ਸਿਰਜਣਾਤਮਕ ਦੇ ਗੁਣ ਉਨ੍ਹਾਂ ਦੀ ਨਵੀਨਤਾ ਦਾ ਪ੍ਰਤੀਕ ਹਨ।
ਉਹ ਇੱਕ ਪ੍ਰੇਰਣਾਦਾਇਕ ਸ਼ਖਸੀਅਤ ਦੇ ਮਾਲਕ ਹਨ। ਉਨ੍ਹਾਂ ਦੇ ਕੰਮ ਕਰਨ ਦੇ ਢੰਗ ਨੇ ਹਮੇਸ਼ਾ ਦੂਜਿਆਂ ਨੂੰ ਪ੍ਰਭਾਵਿਤ ਕੀਤਾ ਹੈ। ਉਹ ਬੇਹੱਦ ਇਮਾਨਦਾਰ ਅਤੇ ਭਰੋਸੇਯੋਗ ਵਿਅਕਤੀ ਹਨ। ਉਨ੍ਹਾਂ ਦਾ ਸਕਾਰਾਤਮਕ ਨਜ਼ਰੀਆ ਹਮੇਸ਼ਾ ਰਾਸ਼ਟਰ ਹਿੱਤ ਵਿੱਚ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਮੈਂ ਉਨ੍ਹਾਂ ਨੂੰ ਇਸ ਨਿਯੁਕਤੀ 'ਤੇ ਜਿੱਥੇ ਵਧਾਈ ਦਿੰਦਾ ਹਾਂ, ਉੱਥੇ ਹੀ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਾ ਹਾਂ। ਮੈਂ ਆਸ ਕਰਦਾ ਹਾਂ ਕਿ ਉੱਥੇ ਵੀ ਉਹ ਆਪਣੇ ਵਿਅਕਤੀਗਤ ਗੁਣਾਂ ਨਾਲ ਲੱਦਾਖ ਦੇ ਲੋਕਾਂ ਦੇ ਸਰਵਪੱਖੀ ਵਿਕਾਸ ਲਈ ਇੱਕ ਪ੍ਰਭਾਵਸ਼ਾਲੀ ਅਤੇ ਬੇਹੱਦ ਪ੍ਰਸ਼ੰਸਾਯੋਗ ਕਾਰਜ ਕਰਕੇ ਪੂਰੇ ਰਾਸ਼ਟਰ ਨੂੰ ਸੁਪ੍ਰਭਾਵਿਤ ਕਰਨਗੇ।

Address

Sunam
148028

Opening Hours

Monday 9am - 5pm
Tuesday 9am - 5pm
Wednesday 9am - 5pm
Thursday 9am - 5pm
Friday 9am - 5pm
Saturday 9am - 5pm

Alerts

Be the first to know and let us send you an email when Tuhadi Awaz ਪੰਜਾਬ हरियाणा हिमाचल posts news and promotions. Your email address will not be used for any other purpose, and you can unsubscribe at any time.

Contact The Business

Send a message to Tuhadi Awaz ਪੰਜਾਬ हरियाणा हिमाचल:

Share